1“ਇਸੇ ਤਰ੍ਹਾਂ ਮੇਰਾ ਸੁਰਗੀ ਪਿਤਾ ਤੁਹਾਡੇ ਨਾਲ ਕਰੇਗਾ ਜਿਵੇਂ ਰਾਜੇ ਨੇ ਨੋਕਰ ਨਾਲ ਕੀਤਾ ਜੇਕਰ ਤੁਸੀਂ ਆਪਣੇ ਭਾਈਆਂ ਅਤੇ ਭੈਣਾਂ ਨੂੰ ਆਪਣੇ ਦਿਲੋਂ ਮਾਫ਼ ਨਹੀਂ ਕਰੋਂਗੇ ਤਾਂ ਮੇਰਾ ਸੁਰਗੀ ਪਿਤਾ ਤੁਹਾਨੂੰ ਮਾਫ਼ ਨਹੀਂ ਕਰੇਗਾ।”"
2ਯਿਸੂ ਦੀ ਤਲਾਕ ਬਾਰੇ ਸਿੱਖਿਆ ਜਦੋਂ ਯਿਸੂ ਇਹ ਸਭ ਗੱਲਾਂ ਆਖ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ। ਅਤੇ ਯਰਦਨ ਨਦੀਂ ਤੋਂ ਪਾਰ ਯਹੂਦਿਯਾ ਦੀਆਂ ਹਦਾਂ ਵਿੱਚ ਆ ਗਿਆ।"
3ਬਹੁਤ ਸਾਰੇ ਲੋਕਾਂ ਨੇ ਉਸਦਾ ਪਿੱਛਾ ਕੀਤਾ ਅਤੇ ਉੱਥੇ ਉਸ ਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਚੰਗਾ ਕੀਤਾ।"
4ਕੁਝ ਫ਼ਰੀਸੀ ਉਸ ਨੂੰ ਪਰਤਾਉਣ ਲਈ ਉਸ ਦੇ ਕੋਲ ਆਕੇ ਬੋਲੇ, “ਕੀ ਇਹ ਇੱਕ ਆਦਮੀ ਲਈ ਸ਼ਰ੍ਹਾ ਅਨੁਸਾਰ ਹੈ ਕਿ ਉਹ ਆਪਣੀ ਪਤਨੀ ਨੂੰ ਉਸ ਕਿਸੇ ਵੀ ਕਾਰਣ ਲਈ ਤਲਾਕ ਦੇ ਸੱਕਦਾ ਹੈ ਜੋ ਉਹ ਚਾਹੁੰਦਾ ਹੈ।”"
5ਯਿਸੂ ਨੇ ਜਵਾਬ ਦਿੱਤਾ, “ਕੀ ਤੁਸੀਂ ਪੋਥੀਆਂ ਵਿੱਚ ਨਹੀਂ ਪੜ੍ਹਿਆ ਕਿ ਆਦਿ ਵਿੱਚ, ‘ਸਿਰਜਣਹਾਰ ਨੇ ਉਨ੍ਹਾਂ ਨੂੰ ਪੁਰੁਸ਼ ਅਤੇ ਇਸਤ੍ਰੀ ਬਣਾਇਆ?"

6ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡ ਕੇ ਆਪਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ।’"
7ਇਸ ਲਈ ਉਹ ਹੁਣ ਦੋ ਨਹੀਂ ਹਨ, ਸਗੋਂ ਇੱਕ ਹਨ! ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਸ ਨੂੰ ਮਨੁੱਖ ਅੱਡ ਨਾ ਕਰੇ।”"
8ਉਨ੍ਹਾਂ ਨੇ ਉਸ ਨੂੰ ਆਖਿਆ, “ਫ਼ੇਰ ਮੂਸਾ ਨੇ ਆਦਮੀ ਨੂੰ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ ਹੈ।”"
9ਯਿਸੂ ਨੇ ਉੱਤਰ ਦਿੱਤਾ, “ਉਸਨੇ ਤੁਹਾਨੂੰ ਤੁਹਾਡੀ ਸਖਤ ਦਿਲੀ ਦੇ ਕਾਰਣ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਆਗਿਆ ਦਿੱਤੀ। ਪਰ ਮੁਢੋਂ ਇਹ ਇਸ ਤਰ੍ਹਾਂ ਦੀ ਰੀਤ ਨਹੀਂ ਸੀ।"
10ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਾਰਣ ਹੋ ਸੱਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।”"

11ਚੇਲਿਆਂ ਨੇ ਉਸ ਨੂੰ ਕਿਹਾ, “ਜੇਕਰ ਆਦਮੀ ਅਤੇ ਔਰਤ ਦੇ ਵਿੱਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਾਉਣਾ ਚੰਗਾ ਹੈ।”"
12ਪਰ ਉਸ ਨੇ ਉਨ੍ਹਾਂ ਨੂੰ ਆਖਿਆ, “ਸਭ ਲੋਕ ਇਸ ਨੂੰ ਕਬੂਲ ਨਹੀਂ ਕਰ ਸੱਕਦੇ। ਪਰ ਸਿਰਫ਼ ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ।"
13ਇਸਦੇ ਭਿੰਨ ਕਾਰਣ ਹਨ, ਕਿ ਕੁਝ ਆਦਮੀ ਵਿਆਹ ਕਿਉਂ ਨਹੀਂ ਕਰਾਉਂਦੇ। ਕੁਝ ਮਰਦ ਬੱਚੇ ਪੈਦਾ ਕਰਨ ਦੀ ਯੋਗਤਾ ਤੋਂ ਬਿਨਾ ਪੈਦਾ ਹੁੰਦੇ ਹਨ, ਅਤੇ ਕੁਝ ਅਜਿਹੇ ਨਿਪੁੰਸੱਕ ਬਾਦ ਵਿੱਚ ਜਿੰਦਗੀ ਵਿੱਚ ਲੋਕਾਂ ਵੱਲੋਂ ਕਰ ਦਿੱਤੇ ਜਾਂਦੇ ਹਨ। ਅਤੇ ਕੁਝ ਆਦਮੀ ਵਿਆਹ ਦਾ ਖਿਆਲ ਸਵਰਗ ਦੇ ਰਾਜ ਲਈ ਤਿਆਗ ਦਿੰਦੇ ਹਨ। ਪਰ ਜਿਹੜਾ ਮਨੁੱਖ ਵਿਆਹ ਕਰਾ ਸੱਕਦਾ ਹੈ ਤਾਂ ਉਸ ਨੂੰ ਵਿਆਹ ਬਾਰੇ ਇਹ ਸਿੱਖਿਆ ਸਵੀਕਾਰ ਕਰਨੀ ਚਾਹੀਦੀ ਹੈ।”"
14ਯਿਸੂ ਵੱਲੋਂ ਬੱਚਿਆਂ ਦਾ ਸੁਆਗਤ ਤਦ ਲੋਕ ਛੋਟੇ ਬੱਚਿਆਂ ਨੂੰ ਉਸ ਕੋਲ ਲਿਆਏ ਜੋ ਉਹ ਉਨ੍ਹਾਂ ਉੱਤੇ ਆਪਣਾ ਹੱਥ ਰੱਖਕੇ ਪ੍ਰਾਰਥਨਾ ਕਰੇ। ਜਦੋਂ ਚੇਲਿਆਂ ਨੇ ਇਉਂ ਦੇਖਿਆ, ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ ਜਿਹੜੇ ਆਪਣੇ ਬੱਚਿਆਂ ਨੂੰ ਲਿਆਏ ਸਨ।"
15ਯਿਸੂ ਨੇ ਕਿਹਾ, “ਬਚਿਆਂ ਨੂੰ ਅੜਚਨ ਨਾ ਪਾਓ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਦਿਉ। ਉਨ੍ਹਾਂ ਲਈ ਰੁਕਾਵਟ ਨਾ ਬਣੋ ਕਿਉਂਕਿ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।”"

16ਅਤੇ ਯਿਸੂ ਨੇ ਉਨ੍ਹਾਂ ਦੇ ਸਿਰਾਂ ਤੇ ਆਪਣਾ ਹੱਥ ਰੱਖਣ ਤੋਂ ਬਾਦ ਉਹ ਥਾਂ ਛੱਡ ਦਿੱਤੀ।"
17ਅਮੀਰ ਆਦਮੀ ਦਾ ਯਿਸੂ ਦਾ ਅਨੁਸਰਣ ਕਰਨ ਤੋਂ ਇਨਕਾਰ ਇੱਕ ਮਨੁੱਖ ਨੇ ਉਸ ਕੋਲ ਆਕੇ ਉਸ ਨੂੰ ਕਿਹਾ, “ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜਿਸ ਨਾਲ ਮੈਨੂੰ ਸਦੀਪਕ ਜੀਵਨ ਮਿਲੇ?”"
18ਯਿਸੂ ਨੇ ਉੱਤਰ ਦਿੱਤਾ, “ਤੁਸੀਂ ਨੇਕੀ ਬਾਰੇ ਮੈਥੋਂ ਕਿਉਂ ਪੁੱਛਦੇ ਹੋ? ਸਿਰਫ਼ ਪਰਮੇਸ਼ੁਰ ਚੰਗਾ ਹੈ। ਪਰ ਜੇ ਤੁਸੀਂ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦੇ ਹੋ ਤਾਂ, ਹੁਕਮਾਂ ਦੀ ਪਾਲਣਾ ਕਰੋ।”"
19ਉਸ ਨੇ ਪੁੱਛਿਆ, “ਕਿਹੜੇ ਹੁਕਮ?” ਯਿਸੂ ਨੇ ਕਿਹਾ, “‘ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ।"
20ਆਪਣੇ ਮਾਂ-ਬਾਪ ਦਾ ਆਦਰ ਕਰੋ’ ਅਤੇ ‘ਆਪਣੇ-ਆਪ ਵਾਂਗ ਆਪਣੇ ਗੁਆਂਢੀ ਨੂੰ ਵੀ ਪਿਆਰ ਕਰੋ।’”"

21ਉਸ ਜਵਾਨ ਨੇ ਕਿਹਾ, “ਇਨ੍ਹਾਂ ਸਭਨਾਂ ਨੂੰ ਤਾਂ ਮੈਂ ਮੰਨਿਆ ਹੈ, ਹੋਰ ਹੁਣ ਮੇਰੇ ਵਿੱਚ ਕੀ ਕਮੀ ਹੈ?”"
22ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿੱਛੇ ਹੋ ਤੁਰ।”"
23ਪਰ ਜਦੋਂ ਉਸ ਜਵਾਨ ਨੇ ਇਹ ਸੁਣਿਆ ਤਾਂ, ਉਹ ਉਦਾਸੀ ਵਿੱਚ ਚੱਲਿਆ ਗਿਆ, ਕਿਉਂਕਿ ਉਹ ਬਹੁਤ ਅਮੀਰ ਸੀ।"
24ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਮੀਰ ਦਾ ਸਵਰਗ ਦੇ ਰਾਜ ਵਿੱਚ ਵੜਨਾ ਬੜਾ ਔਖਾ ਹੈ।"
25ਮੈਂ ਤੁਹਾਨੂੰ ਦੱਸਦਾ ਹਾਂ ਕਿ ਅਮੀਰ ਵਿਅਕਤੀ ਦੇ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਰਾਹੀ ਲੰਘਣਾ ਸੁਖਾਲਾ ਹੈ।”"

26ਚੇਲੇ ਇਹ ਸੁਣਕੇ ਹੈਰਾਨ ਹੋ ਗਏ ਅਤੇ ਬੋਲੇ ਕਿ, “ਤਾਂ ਕਿਸਦੀ ਮੁਕਤੀ ਹੋ ਸੱਕਦੀ ਹੈ?”"
27ਤਦ ਯਿਸੂ ਨੇ ਉਨ੍ਹਾਂ ਵੱਲ ਵੇਖਕੇ ਉਨ੍ਹਾਂ ਨੂੰ ਕਿਹਾ, “ਲੋਕਾਂ ਲਈ ਇਹ ਅਸੰਭਵ ਹੈ। ਪਰ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”"
28ਪਤਰਸ ਨੇ ਯਿਸੂ ਨੂੰ ਆਖਿਆ, “ਤੁਹਾਡੇ ਪਿੱਛੇ ਲੱਗਣ ਵਾਸਤੇ ਅਸੀਂ ਸਭ ਕੁਝ ਛੱਡ ਦਿੱਤਾ ਹੈ। ਫ਼ਿਰ ਸਾਨੂੰ ਕੀ ਪ੍ਰਾਪਤ ਹੋਵੇਗਾ?”"
29ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦੋਂ ਨਵੀ ਦੁਨੀਆ ਸਾਜੀ ਜਾਵੇਗੀ ਅਤੇ ਮਨੁੱਖ ਦਾ ਪੁੱਤਰ ਆਪਣੇ ਮਹਿਮਾਮਈ ਸਿੰਘਾਸਨ ਤੇ ਬੈਠੇਗਾ, ਤਾਂ ਤੁਸੀਂ ਵੀ ਬਾਰ੍ਹਾਂ ਸਿੰਘਾਸਨਾਂ ਤੇ ਬੈਠੋਂਗੇ ਅਤੇ ਤੁਸੀਂ ਇਸਰਾਏਲ ਦੇ ਬਾਰ੍ਹਾਂ ਪਰਿਵਾਰਾਂ ਦਾ ਨਿਆਂ ਕਰੋਂਗੇ।"
30ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬੱਚਿਆਂ ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛੱਡਿਆ ਹੈ ਉਹ ਸੌ ਗੁਣਾ ਵੱਧ ਫ਼ਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਬਣੇਗਾ।"
You have read Matthew 11
30 verses