1ਪਰ ਬਹੁਤ ਸਾਰੇ ਮਨੁੱਖ ਜਿਨ੍ਹਾਂ ਦਾ ਹੁਣ ਜਿੰਦਗੀ ਵਿੱਚ ਰੁਤਬਾ ਵੱਡਾ ਹੈ, ਭਵਿੱਖ ਵਿੱਚ ਉਨ੍ਹਾਂ ਦੀ ਥਾਂ ਬੜੀ ਨੀਵੀਂ ਹੋਵੇਗੀ। ਬਹੁਤ ਸਾਰੇ ਲੋਕ ਜਿਨ੍ਹਾਂ ਦਾ ਦਰਜਾ ਹੁਣ ਸਭ ਤੋਂ ਨੀਵਾਂ ਹੈ ਭਵਿੱਖ ਵਿੱਚ ਸਭ ਤੋਂ ਉੱਚਾ ਦਰਜਾ ਪਾਉਣਗੇ।"
2ਯਿਸੂ ਦਾ ਖੇਤ ਦੇ ਮਜਦੂਰਾਂ ਬਾਰੇ ਇੱਕ ਦ੍ਰਿਸ਼ਟਾਂਤ “ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤੜਕੇ ਹੀ ਘਰੋਂ ਨਿੱਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ।"
3ਉਸ ਨੇ ਕਾਮਿਆਂ ਨਾਲ ਇੱਕ ਚਾਂਦੀ ਦਾ ਸਿੱਕਾ ਦਿਹਾੜੀ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਬਾਗ ਵਿੱਚ ਭੇਜ ਦਿੱਤਾ।"
4“ਨੌ ਕੁ ਵਜੇ ਉਹ ਆਦਮੀ ਬਜ਼ਾਰ ਗਿਆ ਤਾਂ ਕੁਝ ਬੰਦਿਆਂ ਨੂੰ ਉੱਥੇ ਖੜ੍ਹੇ ਵੇਖਿਆ, ਇਹ ਲੋਕ ਕੁਝ ਵੀ ਨਹੀਂ ਸੀ ਕਰ ਰਹੇ।"
5ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ‘ਜੇਕਰ ਤੁਸੀਂ ਵੀ ਮੇਰੇ ਬਾਗਾਂ ਵਿੱਚ ਜਾਕੇ ਕੰਮ ਕਰੋ ਤਾਂ ਮੈਂ ਤੁਹਾਨੂੰ ਜਿੰਨਾ ਤੁਹਾਡਾ ਹੱਕ ਬਣੇਗਾ ਦੇਵਾਂਗਾ।’"

6ਅਤੇ ਉਹ ਲੋਕ ਵੀ ਉਸ ਦੇ ਖੇਤ ਵਿੱਚ ਕੰਮ ਕਰਨ ਲਈ ਚੱਲੇ ਗਏ। “ਅਤੇ ਫ਼ਿਰ ਉਹੀ ਆਦਮੀ ਬਾਰ੍ਹਾਂ ਕੁ ਵਜੇ ਬਾਹਰ ਗਿਆ, ਅਤੇ ਫ਼ਿਰ ਤਿੰਨ ਕੁ ਵਜੇ। ਦੋਨੋਂ ਵਾਰੀ ਉਸ ਨੇ ਕੁਝ ਕਾਮਿਆਂ ਨੂੰ ਉਸ ਦੇ ਬਾਗ ਵਿੱਚ ਕੰਮ ਕਰਨ ਲਈ ਲਿਆਂਦਾ।"
7ਆਥਣ ਵੇਲੇ, ਪੰਜ ਕੁ ਵਜੇ ਉਹ ਬਾਹਰ ਗਿਆ ਅਤੇ ਕੁਝ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਖੜ੍ਹੇ ਵੇਖਿਆ। ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇੱਥੇ ਸਾਰਾ ਦਿਨ ਕੁਝ ਕੀਤੇ ਬਿਨਾ ਖੜ੍ਹੇ ਰਹਿੰਦੇ ਹੋ?’"
8“ਉਨ੍ਹਾਂ ਮਨੁੱਖਾਂ ਨੇ ਜਵਾਬ ਦਿੱਤਾ, ‘ਸਾਨੂੰ ਕਿਸੇ ਨੇ ਵੀ ਨੌਕਰੀ ਨਹੀਂ ਦਿੱਤੀ।’ “ਉਸ ਆਦਮੀ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਮੇਰੇ ਬਾਗ ਵਿੱਚ ਜਾਕੇ ਕੰਮ ਕਰ ਸੱਕਦੇ ਹੋ।’"
9“ਸ਼ਾਮ ਵੇਲੇ, ਅੰਗੂਰਾਂ ਦੇ ਬਾਗ ਦੇ ਮਾਲਕ ਨੇ ਕਾਮਿਆਂ ਦੇ ਮੁਖਤਿਆਰ ਨੂੰ ਆਖਿਆ, ‘ਕਾਮਿਆਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੀਕ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੀ ਮਜੂਰੀ ਦੇ।’"
10“ਜਿਹੜੇ ਕਾਮੇ ਪੰਜ ਵਜੇ ਲਿਆਂਦੇ ਗਏ ਸਨ, ਆਏ ਅਤੇ ਇੱਕ ਚਾਂਦੀ ਦਾ ਸਿੱਕਾ ਪ੍ਰਾਪਤ ਕੀਤਾ।"

11ਫ਼ਿਰ ਜਿਹੜੇ ਕਾਮੇ ਪਹਿਲਾਂ ਲਿਆਂਦੇ ਗਏ ਸਨ ਆਏ। ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਉਹ ਦੂਜਿਆਂ ਕਾਮਿਆਂ ਨਾਲੋਂ ਵੱਧ ਪ੍ਰਾਪਤ ਕਰਨਗੇ। ਪਰ ਉਨ੍ਹਾਂ ਨੂੰ ਵੀ ਇੱਕ ਚਾਂਦੀ ਦਾ ਸਿੱਕਾ ਹੀ ਮਿਲਿਆ।"
12ਪਰ ਉਹ ਇਹ ਸਿੱਕਾ ਲੈ ਕੇ ਘਰ ਦੇ ਮਾਲਕ ਉੱਤੇ ਕੁੜ੍ਹਨ ਲੱਗੇ।"
13ਅਤੇ ਬੋਲੇ, ‘ਜਿਹੜੇ ਲੋਕ ਅੰਤ ਵਿੱਚ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਨੇ ਸਿਰਫ਼ ਇੱਕ ਹੀ ਘੰਟੇ ਲਈ ਕੰਮ ਕੀਤਾ, ਤੁਸੀਂ ਉਨ੍ਹਾਂ ਨੂੰ ਵੀ ਸਾਡੇ ਜਿੰਨਾ ਹੀ ਦਿੱਤਾ। ਅਤੇ ਅਸੀਂ ਸਾਰਾ ਦਿਨ ਧੁੱਪੇ ਸਖਤ ਮਿਹਨਤ ਕੀਤੀ।’"
14“ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?"
15ਤੂੰ ਆਪਣੀ ਮਜੂਰੀ ਲੈ ਤੇ ਚੱਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ।"

16ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।’"
17“ਇਸੇ ਤਰ੍ਹਾਂ ਜਿਹੜੇ ਲੋਕਾਂ ਦਾ ਹੁਣ ਪਿੱਛਲਾ ਦਰਜਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਿੱਛਲਾ ਹੋਵੇਗਾ।”"
18ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਿਸੂ ਯਰੂਸਲਮ ਜਾ ਰਿਹਾ ਸੀ, ਉਸ ਦੇ ਬਾਰ੍ਹਾਂ ਚੇਲੇ ਵੀ ਉਸ ਦੇ ਨਾਲ ਸਨ। ਰਾਹ ਵਿੱਚ ਉਸ ਨੇ ਉਨ੍ਹਾਂ ਨੂੰ ਇੱਕ ਸਾਥ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਇੱਕਾਂਤ ਵਿੱਚ ਆਖਿਆ।"
19“ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ੜਾ ਦਿੱਤਾ ਜਾਵੇਗਾ ਅਤੇ ਉਹ ਉਸ ਨੂੰ ਮੌਤ ਦੇ ਦੇਣਗੇ।"
20ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋੜਿਆਂ ਨਾਲ ਕੁੱਟਣਗੇ ਅਤੇ ਸਲੀਬ ਤੇ ਚੜ੍ਹਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਫਿਰ ਜੀ ਉੱਠੇਗਾ।”"

21ਇੱਕ ਮਾਤਾ ਵੱਲੋਂ ਵਿਸ਼ੇਸ਼ ਬੇਨਤੀ ਉਸ ਸਮੇਂ, ਜ਼ਬਦੀ ਦੇ ਪੁੱਤਰਾਂ ਦੀ ਮਾਂ ਆਪਣੇ ਪੁੱਤਰਾਂ ਸਮੇਤ ਯਿਸੂ ਕੋਲ ਆਈ ਅਤੇ ਉਸ ਅੱਗੇ ਝੁਕੀ ਅਤੇ ਉਸ ਕੋਲੋਂ ਇੱਕ ਸਹਾਇਤਾ ਮੰਗੀ।"
22ਯਿਸੂ ਨੇ ਆਖਿਆ, “ਤੂੰ ਕੀ ਚਾਹੁੰਦੀ ਹੈ?” ਉਸ ਨੇ ਯਿਸੂ ਨੂੰ ਕਿਹਾ, “ਵਾਅਦਾ ਕਰੋ ਕਿ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਤੇ ਇੱਕ ਤੁਹਾਡੇ ਖੱਬੇ ਪਾਸੇ ਬੈਠਣ।”"
23ਯਿਸੂ ਨੇ ਉਸ ਦੇ ਪੁੱਤਰਾਂ ਨੂੰ ਕਿਹਾ, “ਤੁਸੀਂ ਨਹੀਂ ਜਾਣਦੇ ਤੁਸੀਂ ਕੀ ਮੰਗ ਰਹੇ ਹੋ?ਕੀ ਤੁਸੀਂ ਉਹ ਕਸ਼ਟ ਝੱਲ ਸੱਕਦੇ ਹੋਂ ਜਿਹੜੇ ਮੈਂ ਝੱਲਣੇ ਹਨ।” ਉਨ੍ਹਾਂ ਨੇ ਜਵਾਬ ਦਿੱਤਾ, “ਹਾਂ ਅਸੀਂ ਝੱਲ ਸੱਕਦੇ ਹਾਂ!”"
24ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸੱਚ ਮੁੱਚ ਜੋ ਕਸ਼ਟ ਮੈਂ ਝੱਲਾਂਗਾ ਤੁਸੀਂ ਵੀ ਝੱਲੋਂਗੇ। ਪਰ ਮੈਂ ਉਹ ਨਹੀਂ ਹਾਂ ਜੋ ਇਸ ਗੱਲ ਦੀ ਚੋਣ ਕਰੇਗਾ ਕਿ ਕੌਣ ਮੇਰੇ ਸੱਜੇ ਪਾਸੇ ਬੈਠੇਗਾ ਅਤੇ ਕੌਣ ਖੱਬੇ ਪਾਸੇ। ਉਹ ਜਗ੍ਹਾਵਾਂ ਕੌਣ ਪਾਵੇਗਾ ਮੇਰੇ ਪਿਤਾ ਨੇ ਫ਼ੈਸਲਾ ਕਰ ਲਿਆ ਹੈ। ਉਹ ਥਾਵਾਂ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹਨ ਜਿਨ੍ਹਾਂ ਲਈ ਉਹ ਬਣਾਈਆਂ ਗਈਆਂ ਹਨ।”"
25ਜਦੋਂ ਦਸਾਂ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਉਨ੍ਹਾਂ ਦੋਹਾਂ ਭਰਾਵਾਂ ਤੇ ਖਿਝ ਗਏ।"

26ਤਦ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਇਕੱਠਿਆਂ ਕੋਲ ਸੱਦਕੇ ਆਖਿਆ, “ਤੁਸੀਂ ਜਾਣਦੇ ਹੋ ਕਿ ਗੈਰ-ਯਹੂਦੀਆਂ ਦੇ ਹਾਕਮ ਦੂਜਿਆਂ ਤੇ ਹੁਕਮ ਚਲਾਉਣਾ ਪਸੰਦ ਕਰਦੇ ਹਨ, ਅਤੇ ਉਨ੍ਹਾਂ ਦੇ ਮਹੱਤਵਪੂਰਣ ਆਗੂ ਲੋਕਾਂ ਤੇ ਆਪਣੀ ਸ਼ਕਤੀ ਇਸਤੇਮਲ ਕਰਨਾ ਪਸੰਦ ਕਰਦੇ ਹਨ।"
27ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਪਰ ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਉਸ ਨੂੰ ਸੇਵਕ ਵਾਂਗ ਤੁਹਾਡੀ ਸੇਵਾ ਕਰਨੀ ਚਾਹੀਦੀ ਹੈ।"
28ਜੇਕਰ ਤੁਹਾਡੇ ਵਿੱਚੋਂ ਕੋਈ ਪਹਿਲਾ ਬਨਣਾ ਚਾਹੇ ਉਹ ਪਹਿਲਾਂ ਤੁਹਾਡਾ ਦਾਸ ਹੋਵੇ।"
29ਉਵੇਂ ਹੀ ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਕਰਵਾਉਨ ਨਹੀਂ ਸਗੋਂ ਉਹ ਹੋਰਨਾਂ ਲੋਕਾਂ ਦੀ ਸੇਵਾ ਕਰਨ ਲਈ ਆਇਆ ਹੈ। ਉਹ ਬਹੁਤ ਸਾਰੇ ਲੋਕਾਂ ਨੂੰ ਬਚਾਉਣ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”"
30ਯਿਸੂ ਦਾ ਦੋ ਅੰਨ੍ਹਿਆਂ ਨੂੰ ਰਾਜੀ ਕਰਨਾ ਜਦੋਂ ਉਹ ਅਤੇ ਉਸ ਦੇ ਚੇਲੇ ਯਰੀਹੋ ਤੋਂ ਵਿਦਾ ਹੋ ਰਹੇ ਸਨ, ਲੋਕਾਂ ਦੀ ਇੱਕ ਵੱਡੀ ਭੀੜ ਨੇ ਯਿਸੂ ਦਾ ਪਿੱਛਾ ਕੀਤਾ।"

31ਦੋ ਅੰਨ੍ਹੇ ਮਨੁੱਖ ਸੜਕ ਦੇ ਕੰਢੇ ਬੈਠੇ ਸਨ। ਜਦੋਂ ਉਨ੍ਹਾਂ ਸੁਣਿਆ ਕਿ ਯਿਸੂ ਲੰਘਿਆ ਜਾਂਦਾ ਹੈ ਤਾਂ ਉਹ ਉੱਚੀ ਆਵਾਜ਼ ਵਿੱਚ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ।”"
32ਉਨ੍ਹਾਂ ਨੇ ਅੰਨ੍ਹੇ ਆਦਮੀਆਂ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ ਕਿਰਪਾ ਕਰਕੇ ਸਾਡੀ ਸਹਾਇਤਾ ਕਰ।”"
33ਤਦ ਯਿਸੂ ਰੁਕਿਆ ਅਤੇ ਉਨ੍ਹਾਂ ਨੂੰ ਸੱਦਕੇ ਪੁੱਛਿਆ, “ਤੁਸੀਂ ਮੈਥੋਂ ਆਪਣੇ ਵਾਸਤੇ ਕੀ ਕਰਾਉਨਾ ਚਾਹੁੰਦੇ ਹੋ?”"
34ਤਦ ਉਨ੍ਹਾਂ ਦੋਹਾਂ ਨੇ ਕਿਹਾ, “ਪ੍ਰਭੂ ਜੀ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਅੱਖਾਂ ਖੁਲ੍ਹ ਜਾਣ ਜੋ ਅਸੀਂ ਵੇਖ ਸੱਕੀਏ।”"
35ਯਿਸੂ ਨੇ ਉਨ੍ਹਾਂ ਅੰਨ੍ਹਿਆਂ ਆਦਮੀਆਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅੱਖਾਂ ਨੂੰ ਛੋਹਿਆ ਉਹ ਝੱਟ ਸੁਜਾਖੇ ਹੋ ਗਏ ਅਤੇ ਯਿਸੂ ਦੇ ਮਗਰ ਹੋ ਤੁਰੇ।"

36ਯਿਸੂ ਦਾ ਯਰੂਸ਼ਲਮ ਵਿੱਚ ਸ਼ਾਹੀ ਦਾਖਲਾ ਯਿਸੂ ਅਤੇ ਉਸ ਦੇ ਚੇਲੇ ਯਰੂਸ਼ਲਮ ਦੇ ਨੇੜੇ ਆ ਰਹੇ ਸਨ, ਪਰ ਰਾਹ ਵਿੱਚ ਉਹ ਜੈਤੂਨ ਦੇ ਪਹਾੜ ਉੱਤੇ, ਬੈਤਫ਼ਗਾ ਕੋਲ, ਰੁਕੇ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਨਗਰ ਵਿੱਚ ਭੇਜਿਆ।"
37ਅਤੇ ਆਖਿਆ, “ਜੋ ਸ਼ਹਿਰ ਤੁਹਾਡੇ ਸਾਹਮਣੇ ਹੈ ਉਸ ਅੰਦਰ ਜਾਓ, ਸ਼ਹਿਰ ਅੰਦਰ ਵੜਦੇ ਸਾਰ ਹੀ, ਤੁਸੀਂ ਇੱਕ ਗਧੀ ਨੂੰ ਆਪਣੇ ਛੋਟੇ ਬੱਚੇ ਨਾਲ ਬੰਨ੍ਹਿਆ ਪਾਵੋਂਗੇ, ਉਸ ਨੂੰ ਖੋਲ੍ਹਕੇ ਤੁਸੀਂ ਮੇਰੇ ਕੋਲ ਲੈ ਆਵੋ।"
38ਜੇਕਰ ਤੁਹਾਨੂੰ ਕੋਈ ਕੁਝ ਕਹੇ, ਤਾਂ ਉਸ ਨੂੰ ਆਖਣਾ, ‘ਪ੍ਰਭੂ ਨੂੰ ਇਨ੍ਹਾਂ ਗਧਿਆਂ ਦੀ ਲੋੜ ਹੈ। ਫ਼ੇਰ ਉਹ ਜਲਦੀ ਹੀ ਉਨ੍ਹਾਂ ਨੂੰ ਵਾਪਿਸ ਭੇਜ ਦੇਵੇਗਾ।’”"
39ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ:"
40“ਸੀਯੋਨ ਦੇ ਸ਼ਹਿਰ ਨੂੰ ਦੱਸੋ, ‘ਕਿ ਤੇਰਾ ਬਾਦਸ਼ਾਹ ਤੇਰੇ ਵੱਲ ਆ ਰਿਹਾ ਹੈ, ਉਹ ਨਿਮ੍ਰਤਾ ਨਾਲ ਗਧੀ ਉੱਤੇ, ਹਾਂ ਗਧੀ ਦੇ ਬੱਚੇ, ਉੱਤੇ ਬੈਠਕੇ ਆ ਰਿਹਾ ਹੈ।’”"

41ਤਾਂ ਚੇਲਿਆਂ ਨੇ ਜਾਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।"
42ਉਹ ਗਧੀ ਨੂੰ ਗਧੀ ਦੇ ਬੱਚੇ ਸਮੇਤ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਪਰ ਬੈਠ ਗਿਆ।"
43ਭੀੜ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਾਸਤੇ ਰਸਤੇ ਤੇ ਆਪਣੇ ਕੱਪੜੇ ਵਿਛਾ ਦਿੱਤੇ। ਕਈਆਂ ਨੇ ਬਿਰਛਾਂ ਦੀ ਟਹਿਣੀਆਂ ਵਢੱਕੇ ਰਸਤੇ ਵਿੱਚ ਵਿਛਾ ਦਿੱਤੀਆਂ।"
44ਭੀੜ ਜਿਹੜੀ ਉਸ ਦੇ ਅੱਗੇ ਤੇ ਪਿੱਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ, “ਦਾਊਦ ਦੇ ਪੁੱਤਰ ਨੂੰ ਉਸਤਤਿ ‘ਉਹ ਧੰਨ ਹੈ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!’ ਸਵਰਗ ਵਿੱਚ ਪਰਮੇਸ਼ੁਰ ਨੂੰ ਉਸਤਤਿ!”"
45ਜਦੋਂ ਯਿਸੂ ਨੇ ਯਰੂਸ਼ਲਮ ਵਿੱਚ ਪ੍ਰਵੇਸ਼ ਕੀਤਾ, ਉਸ ਸ਼ਹਿਰ ਦੇ ਸਾਰੇ ਲੋਕ ਸ਼ਸ਼ੋਪੰਚ ਵਿੱਚ ਪੈ ਗਏ ਅਤੇ ਪੁੱਛਿਆ, “ਇਹ ਆਦਮੀ ਕੌਣ ਹੈ?”"

46ਯਿਸੂ ਨਾਲ ਜਾ ਰਹੀ ਭੀੜ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।”"
47ਯਿਸੂ ਦਾ ਮੰਦਰ ਵਿੱਚ ਹੋਣਾ ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸ ਨੇ ਉਨ੍ਹਾਂ ਸਭ ਲੋਕਾਂ ਨੂੰ ਜਿਹੜੇ ਉੱਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕੱਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਣ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ।"
48“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’”"
49ਅਤੇ ਉਸ ਮੰਦਰ ਦੇ ਇਲਾਕੇ ਵਿੱਚ ਬਹੁਤ ਸਾਰੇ ਅੰਨ੍ਹੇ ਅਤੇ ਲੰਗੜ੍ਹੇ ਯਿਸੂ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।"
50ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹੜੇ ਉਸ ਨੇ ਕੀਤੇ ਅਤੇ ਬੱਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ।"
You have read Matthew 12
50 verses