1ਉਨ੍ਹਾਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਸੁਣ ਰਿਹਾ ਹੈਂ ਇਹ ਬੱਚੇ ਕੀ ਆਖ ਰਹੇ ਹਨ?” ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਕਦੇ ਵੀ ਪੋਥੀਆਂ ਵਿੱਚ ਨਹੀਂ ਪੜ੍ਹਿਆ, ‘ਤੁਸੀਂ ਬੱਚਿਆਂ ਅਤੇ ਜੁਆਕਾਂ ਨੂੰ ਉਸਤਤਿ ਕਰਨੀ ਸਿੱਖਾਈ?’”"
2ਇਹ ਵਾਪਰਨ ਤੋਂ ਬਾਅਦ ਯਿਸੂ ਉਨ੍ਹਾਂ ਲੋਕਾਂ ਤੋਂ ਵਿਦਾ ਹੋ ਗਿਆ ਅਤੇ ਰਾਤ ਕੱਟਣ ਲਈ ਬਾਹਰ ਬੈਤਅਨੀਆ ਸ਼ਹਿਰ ਨੂੰ ਚੱਲਿਆ ਗਿਆ।"
3ਯਿਸੂ ਨੇ ਵਿਸ਼ਵਾਸ ਦੀ ਸ਼ਕਤੀ ਵਿਖਾਈ ਅਗਲੀ ਸਵੇਰ ਜਦ ਯਿਸੂ ਸ਼ਹਿਰ ਵੱਲ ਮੁੜਿਆ ਜਾਂਦਾ ਸੀ ਤਾਂ ਉਸ ਨੂੰ ਭੁੱਖ ਲੱਗੀ।"
4ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿ “ਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।” ਤੁਰੰਤ ਹੀ ਰੁੱਖ ਸੁੱਕ ਗਿਆ।"
5ਚੇਲੇ ਵੇਖਕੇ ਹੈਰਾਨ ਹੋਏ ਅਤੇ ਉਨ੍ਹਾਂ ਨੇ ਪੁੱਛਿਆ, “ਅੰਜੀਰ ਦਾ ਰੁੱਖ ਇੰਨੀਂ ਛੇਤੀ ਕਿਵੇਂ ਕੁਮਲਾ ਗਿਆ?”"

6ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।"
7ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।”"
8ਯਹੂਦੀ ਆਗੂਆਂ ਨੇ ਯਿਸੂ ਦੇ ਅਧਿਕਾਰ ਤੇ ਸ਼ੱਕ ਕੀਤਾ ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”"
9ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਸਵਾਲ ਪੁੱਛਦਾ ਹਾਂ। ਜੇਕਰ ਤੁਸੀਂ ਮੈਨੂੰ ਉੱਤਰ ਦੇਵੋ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਸਭ ਗੱਲਾਂ ਕਰਦਾ ਹਾਂ।"
10ਯੂਹੰਨਾ ਦਾ ਬਪਤਿਸਮਾ ਕੀ ਇਹ ਪਰਮੇਸ਼ੁਰ ਵੱਲੋਂ ਆਇਆ ਜਾਂ ਮਨੁੱਖਾਂ ਵੱਲੋਂ?” ਉਨ੍ਹਾਂ ਨੇ ਆਪਸ ਵਿੱਚ ਵਿੱਚਾਰ ਕੀਤਾ, ਜੇ ਅਸੀਂ ਕਹੀਏ “ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ” ਤਾਂ ਉਹ ਸਾਨੂੰ ਆਖੇਗਾ ਕਿ ਫ਼ੇਰ ਤੁਸੀਂ ਉਸਤੇ ਭਰੋਸਾ ਕਿਉਂ ਨਾ ਕੀਤਾ?"

11ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।”"
12ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਸ਼ਕਤੀ, ਕਿੱਥੋਂ ਆਈ।” ਤਾਂ ਫ਼ਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਇਹ ਸਭ ਗੱਲਾਂ ਮੈਂ ਕਿਸ ਅਧਿਕਾਰ ਨਾਲ ਕਰ ਰਿਹਾ ਹਾਂ।"
13ਯਿਸੂ ਦੋ ਪੁੱਤਰਾਂ ਦੀ ਦ੍ਰਿਸ਼ਟਾਂਤ ਸੁਨਾਉਂਦਾ “ਮੈਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆਕੇ ਬੋਲਿਆ, ‘ਪੁੱਤਰ, ਜਾ! ਅੱਜ ਅੰਗੂਰ ਦੇ ਬਾਗ ਵਿੱਚ ਕੰਮ ਕਰ।’"
14“ਉਸਨੇ ਉੱਤਰ ਦਿੱਤਾ, ‘ਮੈਂ ਨਹੀਂ ਜਾਵਾਂਗਾ’, ਪੁੱਤਰ ਬਾਦ ਵਿੱਚ, ਉਸ ਨੇ ਆਪਣਾ ਮਨ ਬਦਲਿਆ ਅਤੇ ਚੱਲਿਆ ਗਿਆ।"
15“ਫ਼ੇਰ ਪਿਤਾ ਦੂਜੇ ਪੁੱਤਰ ਕੋਲ ਗਿਆ ਅਤੇ ਉਸ ਨੂੰ ਵੀ ਉਹੀ ਗੱਲ ਕਹੀ। ਉਸ ਨੇ ਉੱਤਰ ਦਿੱਤਾ, ‘ਹਾਂ ਜੀ, ਮੈਂ ਜਾਵਾਂਗਾ।’ ਪਰ ਉਹ ਨਾ ਗਿਆ।"

16“ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਨ੍ਹਾਂ ਆਖਿਆ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ।"
17ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿੱਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿੱਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।"
18ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਹੈ “ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸ ਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸ ਨੇ ਖੇਤ ਦੇ ਚੁਫ਼ੇਰੇ ਵਾੜ ਕਰ ਦਿੱਤੀ ਅਤੇ ਉਸ ਨੇ ਰਸ ਵਾਸਤੇ ਇੱਕ ਚੁਬੱਚਾ ਕੱਢਿਆ। ਫ਼ਿਰ ਉਸ ਆਦਮੀ ਨੇ ਉੱਥੇ ਇੱਕ ਬੁਰਜ ਉਸਾਰਿਆ ਅਤੇ ਉਸ ਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚੱਲਿਆ ਗਿਆ।"
19ਜਦੋਂ ਫ਼ਲਾਂ ਦੀ ਰੁੱਤ ਨੇੜੇ ਆਈ ਤਾਂ ਉਸ ਨੇ ਆਪਣੇ ਨੋਕਰ ਕਿਸਾਨਾਂ ਦੇ ਕੋਲ ਆਪਣੇ ਅੰਗੂਰਾਂ ਦਾ ਹਿੱਸਾ ਲੈਣ ਲਈ ਭੇਜੇ।"
20“ਪਰ ਕਿਸਾਨਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਇੱਕ ਨੂੰ ਕੁਟਿਆ ਦੂਜੇ ਨੂੰ ਮਾਰ ਦਿੱਤਾ ਅਤੇ ਤੀਜੇ ਨੋਕਰ ਨੂੰ ਪੱਥਰਾਂ ਨਾਲ ਮਾਰ ਦਿੱਤਾ।"

21ਫ਼ੇਰ ਮਾਲਕ ਨੇ ਪਹਿਲੀ ਵਾਰ ਨਾਲੋਂ ਵੱਧ ਨੋਕਰ ਕਿਸਾਨਾਂ ਕੋਲ ਭੇਜੇ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ।"
22ਅਖੀਰ ਵਿੱਚ ਮਾਲਕ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਸੋਚਕੇ ਭੇਜਿਆ ਕਿ ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’"
23“ਪਰ ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸ ਨੂੰ ਮਾਰ ਦੇਈਏ ਅਤੇ ਉਸ ਦੇ ਵਿਰਸੇ ਤੇ ਕਬਜ਼ਾ ਕਰ ਲਈਏ।’"
24ਤਾਂ ਉਨ੍ਹਾਂ ਨੇ ਪੁੱਤਰ ਨੂੰ ਫ਼ੜ ਲਿਆ ਅਤੇ ਬਾਗ ਵਿੱਚੋਂ ਬਾਹਰ ਕੱਢ ਉਸ ਨੂੰ ਮਾਰ ਦਿੱਤਾ।"
25“ਤਾਂ ਜਦੋਂ ਖੇਤ ਦਾ ਮਾਲਕ ਆਵੇਗਾ, ਉਹ ਉਨ੍ਹਾਂ ਕਿਸਾਨਾਂ ਨਾਲ ਕੀ ਕਰੇਗਾ?”"

26ਉਨ੍ਹਾਂ ਨੇ ਉਸ ਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇੱਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸ ਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”"
27ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ: ‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂੰਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’"
28“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ।"
29ਜੇਕਰ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਚੂਰ-ਚੂਰ ਹੋ ਜਾਵੇਗਾ। ਜੇਕਰ ਪੱਥਰ ਕਿਸੇ ਉੱਪਰ ਡਿੱਗੇਗਾ, ਤਾਂ ਉਹ ਵਿਅਕਤੀ ਵੀ ਪੱਥਰ ਦੁਆਰਾ ਕੁਚੱਲਿਆ ਜਾਵੇਗਾ।”"
30ਜਦੋਂ ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸੂ ਦੇ ਆਖੇ ਦ੍ਰਿਸ਼ਟਾਂਤ ਸੁਣੇ, ਤਾਂ ਉਹ ਜਾਣ ਗਏ ਕਿ ਉਹ ਉਨ੍ਹਾਂ ਬਾਰੇ ਹੀ ਗੱਲਾਂ ਕਰ ਰਿਹਾ ਸੀ।"

31ਉਹ ਉਸ ਨੂੰ ਗਿਰਫ਼ਤਾਰ ਕਰਨ ਦਾ ਕੋਈ ਉਪਾਅ ਕਰਨਾ ਚਾਹੁੰਦੇ ਸਨ, ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂਕਿ ਉਹ ਉਸ ਨੂੰ ਨਬੀਂ ਮੰਨਦੇ ਸਨ।"
32ਵਿਆਹ ਦੀ ਦਾਵਤ ਦੇ ਨਿਉਂਤੇ ਬਾਰੇ ਇੱਕ ਦ੍ਰਿਸ਼ਟਾਂਤ ਯਿਸੂ ਉਨ੍ਹਾਂ ਨਾਲ ਫ਼ੇਰ ਦ੍ਰਿਸ਼ਟਾਤਾਂ ਵਿੱਚ ਬੋਲਿਆ:"
33“ਸਵਰਗ ਦਾ ਰਾਜ ਇੱਕ ਬਾਦਸ਼ਾਹ ਵਰਗਾ ਹੈ ਜਿਸਨੇ ਆਪਣੇ ਪੁੱਤਰ ਦੇ ਵਿਆਹ ਦੀ ਦਾਵਤ ਤਿਆਰ ਕਰਵਾਈ।"
34ਰਾਜੇ ਨੇ ਆਪਣੇ ਨੋਕਰਾਂ ਨੂੰ ਉਨ੍ਹਾਂ ਲੋਕਾਂ ਨੂੰ ਲਿਆਉਣ ਲਈ ਭੇਜਿਆ ਜਿਨ੍ਹਾਂ ਨੂੰ ਉਸ ਨੇ ਵਿਆਹ ਦੀ ਦਾਵਤ ਤੇ ਸੱਦਾ ਦਿੱਤਾ ਸੀ। ਜਦੋਂ ਦਾਵਤ ਦੀ ਤਿਆਰੀ ਹੋ ਗਈ ਤਾਂ ਉਸ ਨੇ ਜਿਨ੍ਹਾਂ ਨੂੰ ਸੱਦਾ ਦਿੱਤਾ ਸੀ ਉਨ੍ਹਾਂ ਨੂੰ ਨੋਕਰਾਂ ਹੱਥ ਆਉਣ ਲਈ ਸੁਨੇਹਾ ਭੇਜਿਆ, ਪਰ ਲੋਕਾਂ ਨੇ ਰਾਜੇ ਦੀ ਦਾਵਤ ਤੇ ਆਉਣ ਤੋਂ ਇਨਕਾਰ ਕਰ ਦਿੱਤਾ।"
35“ਫ਼ੇਰ ਉਸ ਨੇ ਹੋਰ ਵੱਧ ਨੋਕਰਾਂ ਨੂੰ ਸੱਦੇ ਹੋਏ ਲੋਕਾਂ ਨੂੰ ਦੱਸਣ ਲਈ ਭੇਜਿਆ, ‘ਉਨ੍ਹਾਂ ਲੋਕਾਂ ਨੂੰ ਦੱਸੋ ਜਿਨ੍ਹਾਂ ਨੂੰ ਮੈਂ ਸੱਦਿਆ; ਦਾਵਤ ਤਿਆਰ ਹੈ। ਮੈਂ ਆਪਣੇ ਬਲਦਾਂ ਅਤੇ ਮੋਟੇ ਪਸ਼ੂਆਂ ਨੂੰ ਖਾਣ ਲਈ ਵੱਢਿਆ ਹੈ ਤੇ ਸਭ ਕੁਝ ਤਿਆਰ ਹੈ ਵਿਆਹ ਦੀ ਦਾਵਤ ਲਈ ਆਓ।’"

36“ਸੇਵਕ ਗਏ ਅਤੇ ਲੋਕਾਂ ਨੂੰ ਆਉਣ ਵਾਸਤੇ ਕਹਿ ਆਏ” ਪਰ ਲੋਕਾਂ ਨੇ ਉਨ੍ਹਾਂ ਨੂੰ ਸੁਨਣ ਤੋਂ ਇਨਕਾਰ ਕਰ ਦਿੱਤਾ। ਕੋਈ ਆਪਣੇ ਖੇਤਾਂ ਨੂੰ ਚੱਲਾ ਗਿਆ ਅਤੇ ਕੋਈ ਆਪਣੇ ਵਣਜ ਨੂੰ।"
37ਕੁਝ ਹੋਰ ਲੋਕਾਂ ਨੇ ਇਕੱਠੇ ਹੋਕੇ ਉਨ੍ਹਾਂ ਨੋਕਰਾਂ ਨੂੰ ਫ਼ੜਿਆ, ਕੁਟਿਆ ਅਤੇ ਜਾਨੋ ਮਾਰ ਦਿੱਤਾ।"
38ਬਾਦਸ਼ਾਹ ਨੂੰ ਬੜਾ ਗੁੱਸਾ ਆਇਆ। ਉਸ ਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾੜਨ ਲਈ ਆਪਣੀ ਫ਼ੌਜ ਨੂੰ ਭੇਜਿਆ।"
39“ਉਸਤੋਂ ਬਾਦ ਬਾਦਸ਼ਾਹ ਨੇ ਆਪਣੇ ਨੋਕਰਾਂ ਨੂੰ ਆਖਿਆ, ‘ਦਾਵਤ ਤਾਂ ਤਿਆਰ ਹੀ ਹੈ। ਮੈਂ ਜਿਨ੍ਹਾਂ ਨੂੰ ਇਸ ਦਾਵਤ ਲਈ ਸੱਦਾ ਦਿੱਤਾ ਸੀ ਉਹ ਇਸ ਕਾਬਿਲ ਨਹੀਂ ਸੀ ਕਿ ਇੱਥੇ ਆਉਂਦੇ।"
40ਸੋ ਤੁਸੀਂ ਚੁਰਾਹਿਆਂ ਤੇ ਜਾਵੋ ਅਤੇ ਜਿਨ੍ਹਾਂ ਲੋਕਾਂ ਨੂੰ ਵੀ ਤੁਸੀਂ ਮਿਲੋ ਉਨ੍ਹਾਂ ਨੂੰ ਵਿਆਹ ਦੀ ਦਾਵਤ ਤੇ ਆਉਣ ਦਾ ਨਿਉਂਤਾ ਦਿਉ।’"

41ਤਾਂ ਨੋਕਰ ਬਾਹਰ ਚੁਰਾਹਿਆਂ ਤੇ ਗਏ। ਜਿਨ੍ਹਾਂ ਨੂੰ ਵੀ ਉਹ ਲੱਭ ਸੱਕੇ, ਉਨ੍ਹਾਂ ਨੇ ਸਾਰੇ ਭਲੇ ਬੁਰੇ ਲੋਕ ਇਕੱਠੇ ਕਰ ਲਏ। ਤਾਂ ਉਹ ਜਗ੍ਹਾ ਮਹਿਮਾਨਾਂ ਨਾਲ ਭਰ ਗਈ।"
42“ਜਦੋਂ ਬਾਦਸ਼ਾਹ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ, ਤਾਂ ਉਸ ਨੇ ਇੱਕ ਆਦਮੀ ਨੂੰ ਵੇਖਿਆ ਜਿਸਨੇ ਵਿਆਹ ਦੇ ਕੱਪੜੇ ਨਹੀਂ ਪਾਏ ਹੋਏ ਸਨ।"
43ਬਾਦਸ਼ਾਹ ਨੇ ਉਸ ਨੂੰ ਕਿਹਾ, ‘ਭਈ ਤੂੰ ਇੱਥੇ ਵਿਆਹ ਵਾਲੀ ਪੋਸ਼ਾਕ ਪਾਏ ਬਗੈਰ ਅੰਦਰ ਕਿਵੇਂ ਆਇਆ?’ ਪਰ ਉਸ ਆਦਮੀ ਨੇ ਕੁਝ ਨਾ ਕਿਹਾ।"
44ਤਾਂ ਬਾਦਸ਼ਾਹ ਨੇ ਕੁਝ ਨੋਕਰਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹਕੇ ਇਸ ਨੂੰ ਬਾਹਰ ਦੇ ਹਨੇਰ ਵਿੱਚ ਸੁੱਟ ਦਿਉ। ਉਸ ਜਗ਼੍ਹਾ ਲੋਕ ਰੋਂਦੇ ਹੋਣਗੇ ਅਤੇ ਦਰਦ ਨਾਲ ਆਪਣੇ ਦੰਦ ਕਰੀਚ ਰਹੇ ਹੋਣਗੇ।’"
45“ਹਾਂ, ਬਹੁਤ ਸਾਰਿਆਂ ਨੂੰ ਸੱਦਾ ਦਿੱਤਾ ਗਿਆ ਹੈ ਪਰ ਥੋੜੇ ਹੀ ਚੁਣੇ ਗਏ ਹਨ।”"

46ਕੁਝ ਯਹੂਦੀਆਂ ਨੇ ਯਿਸੂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕੀਤੀ ਉਸਤੋਂ ਬਾਦ ਫ਼ਰੀਸੀ ਬਾਹਰ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਪ੍ਰਸ਼ਨਾਂ ਰਾਹੀਂ ਫ਼ਸਾਉਣ ਦਾ ਫ਼ੈਸਲਾ ਕੀਤਾ।"
47ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?"
48ਸੋ ਸਾਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ ਕੀ ਕੈਸਰ ਨੂੰ ਮਸੂਲ ਦੇਣਾ ਨਿਆਂ ਅਨੁਸਾਰ ਹੈ ਜਾਂ ਨਹੀਂ?”"
49ਪਰ ਯਿਸੂ ਉਨ੍ਹਾਂ ਦੇ ਦੁਸ਼ਟ ਇਰਾਦਿਆਂ ਨੂੰ ਜਾਣਦਾ ਸੀ ਤਾਂ ਉਸ ਨੇ ਆਖਿਆ, “ਤੁਸੀਂ ਕਪਟੀ ਹੋ, ਤੁਸੀਂ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ?"
50ਜਿਹੜਾ ਸਿੱਕਾ ਤੁਸੀਂ ਮਹਿਸੂਲ ਦਿੰਦੇ ਹੋ ਮੈਨੂੰ ਵਿਖਾਓ।” ਤਦ ਉਹ ਇੱਕ ਚਾਂਦੀ ਦਾ ਸਿੱਕਾ ਉਸ ਕੋਲ ਲਿਆਏ।"

51ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਸ ਉੱਪਰ ਇਹ ਮੂਰਤ ਅਤੇ ਲਿਖਤ ਕਿਸਦੀ ਹੈ?”"
52ਉਨ੍ਹਾਂ ਨੇ ਉੱਤਰ ਦਿੱਤਾ, “ਇਹ ਕੈਸਰ ਦੀ ਤਸਵੀਰ ਅਤੇ ਕੈਸਰ ਦਾ ਨਾਂ ਹੈ।” ਤਦ ਉਸ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਜਿਹੜੀਆਂ ਵਸਤਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਦਿਉ ਅਤੇ ਜਿਹੜੀਆਂ ਵਸਤਾਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਉ।”"
53ਅਤੇ ਉਹ ਇਹ ਸੁਣਕੇ ਬੜੇ ਹੈਰਾਨ ਹੋਏ ਅਤੇ ਉਸ ਨੂੰ ਛੱਡ ਕੇ ਚੱਲੇ ਗਏ।"
54ਕੁਝ ਸਦੂਕੀਆਂ ਨੇ ਯਿਸੂ ਨਾਲ ਚਾਲ ਚੱਲੀ ਉਸੇ ਦਿਨ, ਕੁਝ ਸਦੂਕੀ ਯਿਸੂ ਕੋਲ ਆਏ। ਉਹ ਵਿਸ਼ਵਾਸ ਕਰਦੇ ਸਨ ਕਿ ਪੁਨਰ ਉਥਾਨ ਨਹੀਂ ਹੈ। ਅਤੇ ਇਹ ਕਹਿਕੇ ਉਸਤੋਂ ਸਵਾਲ ਪੁੱਛਿਆ,"
55ਕਿ “ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਵਿਆਹੁਤਾ ਮਰਦ ਬੇਉਲਾਦ ਮਰ ਜਾਵੇ ਤਾਂ ਉਸਦਾ ਭਰਾ ਉਸਦੀ ਪਤਨੀ ਨਾਲ ਵਿਆਹ ਕਰ ਲਵੇ। ਅਤੇ ਉਸ ਨੂੰ ਆਪਣੇ ਭਰਾ ਲਈ ਵਾਰਿਸ ਦੇਣ ਲਈ ਬੱਚੇ ਪੈਦਾ ਕਰਨੇ ਚਾਹੀਦੇ ਹਨ।"

56ਸਾਡੇ ਵਿੱਚਕਾਰ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕੀਤਾ ਅਤੇ ਮਰ ਗਿਆ। ਕਿਉਂ ਜੋ ਉਸਦੀ ਕੋਈ ਉਲਾਦ ਨਹੀਂ ਸੀ, ਉਸ ਦੇ ਭਰਾ ਨੇ ਉਸਦੀ ਵਿਧਵਾ ਨਾਲ ਵਿਆਹ ਕਰਵਾ ਲਿਆ।"
57ਦੂਜੇ ਅਤੇ ਤੀਜੇ ਭਰਾ ਤੋਂ ਲੈ ਕੇ ਸੱਤਾਂ ਭਰਾਵਾਂ ਨਾਲ ਇਵੇਂ ਹੀ ਵਾਪਰਿਆ।"
58ਸਾਰਿਆਂ ਦੇ ਪਿੱਛੋਂ ਉਹ ਔਰਤ ਵੀ ਮਰ ਗਈ।"
You have read Matthew 13
58 verses