Lumina
Matthew

Feeding the 5000; Walking on Water

Matthew 14·Punjabi Bible

1ਇਸ ਲਈ, ਜਿਵੇਂ ਕਿ ਸਾਰੇ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ, ਪੁਨਰ ਉਥਾਨ ਦੇ ਦਿਨ ਉਹ ਕਿਸਦੀ ਪਤਨੀ ਹੋਵੇਗੀ?”"

2ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ।"

3ਕਿਉਂ ਜੋ ਪੁਨਰ ਉਥਾਨ ਤੋਂ ਬਾਦ, ਉੱਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ।"

4ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਮੁਰਦਿਆਂ ਦੇ ਪੁਨਰ ਉਥਾਨ ਬਾਰੇ ਲਿਖਿਆ ਹੈ।"

5‘ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ।’ ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਜਿਉਂਦਿਆਂ ਦਾ ਹੈ।”"

Matthew 14 illustration - Matthew Chapter 14

6ਲੋਕ ਉਸਦਾ ਇਹ ਉਪਦੇਸ਼ ਸੁਣਕੇ ਹੈਰਾਨ ਹੋਏ।"

7ਕਿਹੜਾ ਨੇਮ ਸਭ ਤੋਂ ਜ਼ਰੂਰੀ ਹੈ ਜਦੋਂ ਫ਼ਰੀਸੀਆਂ ਨੇ ਸੁਣਿਆ ਕਿ ਉਸ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਤਾਂ ਉਹ ਇੱਕ ਥਾਂ ਇਕੱਠੇ ਹੋਏ।"

8ਇੱਕ ਫ਼ਰੀਸੀ ਜੋ ਮੂਸਾ ਦੀ ਸ਼ਰ੍ਹਾ ਦਾ ਉਸਤਾਦ ਸੀ ਯਿਸੂ ਨੂੰ ਪਰਤਾਉਣ ਲਈ ਉਸ ਨੂੰ ਇੱਕ ਸਵਾਲ ਪੁੱਛਿਆ,"

9ਫ਼ਰੀਸੀ ਨੇ ਆਖਿਆ, “ਗੁਰੂ ਜੀ, ਸ਼ਰ੍ਹਾ ਵਿੱਚ ਸਭ ਤੋਂ ਜ਼ਰੂਰੀ ਹੁਕਮ ਕਿਹੜਾ ਹੈ?”"

10ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ।"

Matthew 14 illustration - Matthew Chapter 14

11ਪਹਿਲਾ ਅਤੇ ਇਹੀ ਸਭ ਤੋਂ ਜ਼ਰੂਰੀ ਹੁਕਮ ਹੈ।"

12ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: ‘ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ।"

13ਇਨ੍ਹਾਂ ਦੋਹਾਂ ਹੁਕਮਾਂ ਉੱਤੇ ਹੀ ਸਾਰੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਟਿਕੇ ਹੋਏ ਹਨ।”"

14ਯਿਸੂ ਦਾ ਫ਼ਰੀਸੀਆਂ ਨੂੰ ਇੱਕ ਸਵਾਲ ਜਦੋਂ ਫ਼ਰੀਸੀ ਇਕੱਠੇ ਹੋਏ, ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਸਵਾਲ ਪੁੱਛਿਆ।"

15“ਤੁਸੀਂ ਮਸੀਹ ਬਾਰੇ ਕੀ ਸੋਚਦੇ ਹੋ। ਕਿ ਉਹ ਕਿਸਦਾ ਪੁੱਤਰ ਹੈ?” ਉਨ੍ਹਾਂ ਨੇ ਯਿਸੂ ਨੂੰ ਕਿਹਾ, “ਦਾਊਦ ਦਾ ਪੁੱਤਰ।”"

Matthew 14 illustration - Matthew Chapter 14

16ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਦਾਊਦ ਪਵਿੱਤਰ ਆਤਮਾ ਰਾਹੀਂ ਉਸ ਨੂੰ ‘ਪ੍ਰਭੂ’ ਕਿਉਂ ਬੁਲਾਉਂਦਾ ਹੈ? ਜਦੋਂ ਉਸ ਨੇ ਇਹ ਆਖਿਆ,"

17‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।’"

18ਇਸ ਲਈ ਜੇਕਰ ਦਾਊਦ ਉਸ ਨੂੰ ‘ਪ੍ਰਭੂ’, ਬੁਲਾਉਂਦਾ ਹੈ, ਤਾਂ ਉਹ ਉਸਦਾ ਪੁੱਤਰ ਕਿਵੇਂ ਹੋ ਸੱਕਦਾ ਹੈ?”"

19ਕੋਈ ਵੀ ਫ਼ਰੀਸੀ ਯਿਸੂ ਦੇ ਸਵਾਲ ਦਾ ਜਵਾਬ ਨਾ ਦੇ ਸੱਕਿਆ। ਉਸ ਦਿਨ ਤੋਂ ਬਾਦ, ਕਿਸੇ ਨੇ ਵੀ ਉਸ ਨੂੰ ਕੋਈ ਹੋਰ ਸਵਾਲ ਕਰਨ ਦਾ ਹੌਂਸਲਾ ਨਾ ਕੀਤਾ।"

20ਯਿਸੂ ਨੇ ਧਾਰਮਿਕ ਆਗੂਆਂ ਦੀ ਨਿੰਦਾ ਕੀਤੀ ਫ਼ੇਰ ਯਿਸੂ ਨੇ ਭੀੜ ਅਤੇ ਆਪਣੇ ਚੇਲਿਆਂ ਨਾਲ ਗੱਲ ਕੀਤੀ, ਅਤੇ ਆਖਿਆ,"

Matthew 14 illustration - Matthew Chapter 14

21ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ, ਮੂਸਾ ਦੀ ਸ਼ਰ੍ਹਾ ਬਾਰੇ ਉਪਦੇਸ਼ ਦੇਣ ਦਾ ਅਧਿਕਾਰ ਹੈ ਕਿ ਉਹ ਕੀ ਆਖਦੀ ਹੈ।"

22ਇਸ ਲਈ ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਜੋ ਉਹ ਕਹਿਣ ਧਿਆਨ ਨਾਲ ਕਰੋ, ਪਰ ਉਨ੍ਹਾਂ ਵਰਗੇ ਕੰਮ ਨਾ ਕਰੋ ਕਿਉਂਕਿ ਉਨ੍ਹਾਂ ਦੇ ਜੀਵਨ ਚੰਗੇ ਉਦਾਹਰਣ ਨਹੀਂ ਹਨ ਕਿਉਂਕਿ ਜੋ ਵੀ ਉਹ ਕਰਨ ਨੂੰ ਕਹਿੰਦੇ ਹਨ ਖੁਦ ਉਨ੍ਹਾਂ ਤੇ ਅਮਲ ਨਹੀਂ ਕਰਦੇ।"

23ਉਹ ਸਖਤ ਨੇਮ ਬਣਾਉਂਦੇ ਹਨ ਜਿਹੜੇ ਮੰਨਣ ਲਈ ਬੜੇ ਕਠੋਰ ਹਨ, ਉਹ ਇਨ੍ਹਾਂ ਨੂੰ ਲੋਕਾਂ ਤੇ ਲਾਗੂ ਕਰਦੇ ਹਨ। ਪਰ ਉਹ ਇਨ੍ਹਾਂ ਵਿੱਚੋਂ ਕਿਸੇ ਵੀ ਨੇਮ ਦਾ ਅਨੁਸਰਣ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰਦੇ।"

24“ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਵੇ ਲਈ ਕਰਦੇ ਹਨ। ਉਹ ਆਪਣੇ ਖਾਸ ਬਸਤਿਆਂ ਨੂੰ ਪੋਥੀਆਂ ਨਾਲ ਭਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਵੱਡੇ ਹੀ ਵੱਡੇ ਕਰਦੇ ਰਹਿੰਦੇ ਹਨ। ਉਹ ਆਪਣੇ ਖਾਸ ਪ੍ਰਾਰਥਨਾ ਵਾਲੇ ਵਸਤਰਾਂ ਦੀ ਲੰਬਾਈ ਬਹੁਤ ਰੱਖਦੇ ਹਨ ਤਾਂ ਜੋ ਲੋਕ ਉਨ੍ਹਾਂ ਵੱਲ ਧਿਆਨ ਦੇਣ।"

25ਉਹ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਦਾਵਤਾਂ ਵਿੱਚ ਉੱਚੀਆਂ ਥਾਵਾਂ ਦੇ ਲੋਭੀ ਹਨ, ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਵੀ ਉੱਚੇ ਅਹੁਦੇ ਮਿੱਲਣ ਦੇ ਬੜੇ ਭੁੱਖੇ ਹਨ।"

Matthew 14 illustration - Matthew Chapter 14

26ਬਜ਼ਾਰਾਂ ਵਿੱਚ ਮਾਨ ਸਨਮਾਨ ਲੈਣ ਦੇ ਵੀ ਬੜੇ ਭੁੱਖੇ ਹਨ। ਉਹ ਮਨੁੱਖਾਂ ਕੋਲੋਂ ਗੁਰੂ ਕਹਾਉਣਾ ਚਾਹੁੰਦੇ ਹਨ।"

27“ਪਰ ਤੁਸੀਂ ਸਭ ਗੁਰੂ, ਨਾ ਕਹਾਉਣਾ ਕਿਉਂ ਜੋ ਤੁਹਾਡਾ ਇੱਕ ਹੀ ਗੁਰੂ ਹੈ ਅਤੇ ਤੁਸੀਂ ਸਭ ਆਪਸ ਵਿੱਚ ਭਰਾ-ਭਰਾ ਹੋ।"

28ਅਤੇ ਧਰਤੀ ਉੱਪਰ ਕਿਸੇ ਵੀ ਮਨੁੱਖ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਸਿਰਫ਼ ਇੱਕੋ ਹੀ ਪਿਤਾ ਹੈ, ਜੋ ਸਵਰਗ ਵਿੱਚ ਹੈ।"

29ਅਤੇ ਤੁਸੀਂ ਆਪਣੇ-ਆਪ ਨੂੰ ਮਾਲਕ ਵੀ ਨਹੀਂ ਕਹਾਉਣਾ ਕਿਉਂਕਿ ਤੁਹਾਡਾ ਸਭਨਾਂ ਦਾ ਮਾਲਕ ਵੀ ਇੱਕੋ ਭਾਵ ਮਸੀਹਾ ਹੈ।"

30ਜਿਹੜਾ ਮਨੁੱਖ ਤੁਹਾਡਾ ਸੇਵਕ ਬਣ ਤੁਹਾਡੀ ਸੇਵਾ ਕਰਦਾ ਹੈ, ਉਹ ਤੁਹਾਡੇ ਸਾਰਿਆਂ ਵਿੱਚੋਂ ਵੱਡਾ ਹੈ।"

Matthew 14 illustration - Matthew Chapter 14

31ਜਿਹੜਾ ਵਿਅਕਤੀ ਆਪਣੇ-ਆਪ ਨੂੰ ਮਹਾਨ ਸਮਝਦਾ ਦੀਨ ਬਣਾਇਆ ਜਾਵੇਗਾ ਅਤੇ ਜੋ ਕੋਈ ਆਪਣੇ-ਆਪ ਨੂੰ ਸਭ ਵਿੱਚੋਂ ਨੀਵਾਂ ਜਾਣੇਗਾ ਉਸ ਨੂੰ ਸਭ ਤੋਂ ਉੱਚਾ ਸਮਝਿਆ ਜਾਵੇਗਾ।"

32“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅੜਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”"

33"

34“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ ਹੈ, ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਕਿਸੇ ਨੂੰ ਆਪਣੇ ਧਰਮ ਵਿੱਚ ਬਦਲਣ ਲਈ ਸਮੁੰਦਰ ਅਤੇ ਧਰਤੀ ਤੇ ਸਫ਼ਰ ਕਰਦੇ ਹੋ। ਅਤੇ ਜਦੋਂ ਤੁਸੀਂ ਕਿਸੇ ਵਿਅਕਤੀ ਨੂੰ ਬਦਲ ਦਿੰਦੇ ਹੋ, ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਵੀ ਦੁੱਗਣਾ ਬੁਰਾ ਬਣਾ ਦਿੰਦੇ ਹੋ। ਤੁਸੀਂ ਵੀ ਇੰਨੇ ਬੁਰੇ ਹੋ ਕਿ ਤੁਸੀਂ ਨਰਕ ਵਿੱਚ ਜਾਵੋਂਗੇ।"

35“ਹੇ ਅੰਨ੍ਹੇ ਰਾਹ ਨੁਮਾਓ, ਤੁਹਾਡੇ ਤੇ ਲਾਹਨਤ! ਤੁਸੀਂ ਆਖਦੇ ਹੋ, ‘ਜੇਕਰ ਕੋਈ ਮੰਦਰ ਦੀ ਸੌਂਹ ਖਾਵੇ ਇਸਦਾ ਕੋਈ ਅਰਥ ਨਹੀਂ ਪਰ ਜੇਕਰ ਉਹ ਮੰਦਰ ਦੇ ਸੋਨੇ ਦੀ ਸੌਂਹ ਖਾਵੇ, ਤਾਂ ਉਹ ਸੌਂਹ ਬੱਧ ਹੈ।’"

Matthew 14 illustration - Matthew Chapter 14

36ਮੂਰੱਖੋ ਤੁਸੀਂ ਅੰਨ੍ਹੇ ਹੋ! ਕਿਹੜਾ ਵੱਡਾ ਹੈ? ਸੋਨਾ ਜਾਂ ਮੰਦਰ, ਜਿਹੜਾ ਕਿ ਸੋਨੇ ਨੂੰ ਵੀ ਪਵਿੱਤਰ ਬਣਾਉਦਾ ਹੈ।"

Chapter Complete

You have read Matthew 14

36 verses