Lumina
Matthew

Traditions and Healing

Matthew 15·Punjabi Bible

1“ਤੁਸੀਂ ਇਹ ਵੀ ਕਹਿੰਦੇ ਹੋ, ‘ਜੇਕਰ ਕੋਈ ਜੱਗਵੇਦੀ ਦੀ ਸੌਂਹ ਖਾਂਦਾ ਹੈ, ਇਸਦਾ ਕੋਈ ਅਰਥ ਨਹੀਂ, ਪਰ ਜੇਕਰ ਉਹ ਜਗਵੇਦੀ ਦੀ ਭੇਂਟ ਦੀ ਸੌਹ ਖਾਂਦਾ ਹੈ, ਤਾਂ ਉਹ ਸੌਂਹ ਬੱਧ ਹੈ।’"

2ਤੁਸੀਂ ਅੰਨ੍ਹੇ ਹੋ! ਕਿਹੜੀ ਚੀਜ਼ ਵੱਡੀ ਹੈ: ਭੇਟ, ਜਾਂ ਜਗਵੇਦੀ, ਜੋ ਭੇਂਟ ਨੂੰ ਪਵਿੱਤਰ ਬਣਾਉਂਦੀ ਹੈ?"

3ਇਸ ਲਈ ਜੇਕਰ ਕੋਈ ਜਗਵੇਦੀ ਦੀ ਸੌਂਹ ਖਾਂਦਾ ਹੈ, ਉਹ ਜਗਵੇਦੀ ਅਤੇ ਉਸ ਉਪਰਲੀਆਂ ਸਭ ਵਸਤਾਂ ਦੀ ਸੌਂਹ ਖਾਂਦਾ ਹੈ।"

4ਜੇਕਰ ਕੋਈ ਮੰਦਰ ਦੀ ਸੌਂਹ ਖਾਂਦਾ ਹੈ, ਤਾਂ ਉਹ ਮੰਦਰ ਦੀ ਅਤੇ ਉਸਦੀ ਸੌਂਹ ਖਾਂਦਾ ਜੋ ਉਸ ਵਿੱਚ ਰਹਿੰਦਾ ਹੈ।"

5ਜੇਕਰ ਕੋਈ ਸਵਰਗ ਦੀ ਸੌਂਹ ਖਾਂਦਾ ਹੈ ਸੋ ਪਰਮੇਸ਼ੁਰ ਦੇ ਸਿੰਘਾਸਨ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸੌਂਹ ਖਾਂਦਾ ਹੈ।"

Matthew 15 illustration - Matthew Chapter 15

6“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਪਰ ਤੁਸੀਂ ਸ਼ਰ੍ਹਾ ਦੇ ਵੱਧ ਮਹੱਤਵ ਪੂਰਣ ਉਪਦੇਸ਼ਾਂ ਨੂੰ ਮੰਨਣ ਤੋਂ ਅਣਗਹਿਲੀ ਕਰਦੇ ਹੋ, ਜੋ ਨਿਆਂ, ਦਇਆ, ਅਤੇ ਵਫ਼ਾਦਾਰੀ ਹਨ। ਇਹ ਮਹੱਤਵਪੂਰਣ ਹੈ ਕਿ ਤੁਸੀਂ ਦੂਜੇ ਅਸੂਲਾਂ ਦੀ ਅਣਗਹਿਲੀ ਕੀਤੇ ਬਿਨਾ ਇਨ੍ਹਾਂ ਗੱਲਾਂ ਤੇ ਵੀ ਅਮਲ ਕਰੋ।"

7ਤੁਸੀਂ ਅੰਨ੍ਹੇ ਆਗੂ ਹੋ! ਤੁਸੀਂ ਉਹ ਹੋ ਜੋ ਮਛਰ-ਮਖੀ ਤਾਂ ਪੁਣ ਲੈਂਦੇ ਹਨ ਪਰ ਊਠ ਨੂੰ ਨਿਗਲ ਜਾਂਦੇ ਹਨ।"

8“ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹੜੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ।"

9ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।"

10“ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ।”"

Matthew 15 illustration - Matthew Chapter 15

11ਤੁਸੀਂ ਵੀ ਉਵੇਂ ਹੀ ਹੋ। ਤੁਸੀਂ ਬਾਹਰੋਂ ਚੰਗੇ ਮਨੁੱਖਾਂ ਵਾਂਗ ਦਿਖਾਈ ਦਿੰਦੇ ਹੋ ਪਰ ਅੰਦਰੋਂ ਕਪਟਤਾ ਅਤੇ ਦੁਸ਼ਟਤਾ ਨਾਲ ਭਰੇ ਹੋਏ ਹੋ।"

12“ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੋ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ।"

13ਤੁਸੀਂ ਆਖਦੇ ਹੋ, ‘ਜੇਕਰ ਅਸੀਂ ਆਪਣੇ ਬਜ਼ੁਰਗਾਂ ਦੇ ਸਮਿਆਂ ਵਿੱਚ ਜਿਉਂਦੇ ਹੁੰਦੇ, ਤਾਂ ਅਸੀਂ ਉਨ੍ਹਾਂ ਦੀ ਇਨ੍ਹਾਂ ਨਬੀਆਂ ਨੂੰ ਮਾਰਨ ਵਿੱਚ ਸਹਾਇਤਾ ਨਾ ਕੀਤੀ ਹੁੰਦੀ।’"

14ਇਸ ਲਈ ਤੁਸੀਂ ਵੀ ਗਵਾਹੀ ਦਿੰਦੇ ਹੋ ਕਿ ਤੁਸੀਂ ਉਨ੍ਹਾਂ ਦੇ ਬੱਚੇ ਹੋ ਜਿਨ੍ਹਾਂ ਨੇ ਨਬੀਆਂ ਦੀ ਹੱਤਿਆ ਕੀਤੀ।"

15ਅਤੇ ਜਿਹੜੇ ਪਾਪ ਤੁਹਾਡੇ ਪਿਉ-ਦਾਦਿਆਂ ਨੇ ਸ਼ੁਰੂ ਕੀਤੇ ਸਨ ਤੁਸੀਂ ਉਨ੍ਹਾਂ ਨੂੰ ਪੂਰਾ ਕਰੋਂਗੇ।"

Matthew 15 illustration - Matthew Chapter 15

16“ਤੁਸੀਂ ਸੱਪ ਹੋ! ਹੇ ਸਪਾਂ ਦੇ ਬਚਿਓ! ਤੁਸੀਂ ਪਰਮੇਸ਼ੁਰ ਦੇ ਨਿਆਂੇ ਤੋਂ ਕਿਵੇਂ ਬਚੋਂਗੇ, ਜੋ ਕਿ ਤੁਹਾਨੂੰ ਨਰਕ ਨੂੰ ਭੇਜੇਗਾ?"

17ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋੜੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿੱਛਾ ਕਰੋਂਗੇ।"

18“ਹਾਂ, ਤੁਸੀਂ ਧਰਮੀ ਹਾਬਲ ਦੇ ਸਮੇਂ ਤੋਂ ਲੈ ਕੇ ਜ਼ਕਰਯਾਹ ਤੱਕ ਸਾਰੇ ਧਰਮੀ ਲੋਕਾਂ ਦੇ ਕਤਲ ਦੇ ਦੋਸ਼ੀ ਹੋਵੋਂਗੇ। ਬਕਰਯਾਹ ਦਾ ਪੁੱਤਰ ਜ਼ਕਰਯਾਹ ਮੰਦਰ ਅਤੇ ਜਗਵੇਦੀ ਦੇ ਵਿੱਚਕਾਰ ਮਾਰਿਆ ਗਿਆ ਸੀ।"

19ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਅਪਰਾਧ ਇਸ ਪੀੜ੍ਹੀ ਦੇ ਲੋਕਾਂ ਉਪਰ ਆਵੇਗਾ।"

20ਯਿਸੂ ਵੱਲੋਂ ਯਰੂਸ਼ਲਮ ਦੇ ਲੋਕਾਂ ਨੂੰ ਚਿਤਾਵਨੀ “ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕੜੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ।"

Matthew 15 illustration - Matthew Chapter 15

21ਵੇਖ, ਤੇਰਾ ਘਰ ਬਿਲਕੁਲ ਸਖਣਾ ਛੱਡ ਦਿੱਤਾ ਜਾਵੇਗਾ।"

22ਮੈਂ ਤੈਨੂੰ ਦੱਸ ਰਿਹਾ ਹਾਂ ਕਿ ਤੂੰ ਮੈਨੂੰ ਇਸਤੋਂ ਬਾਦ ਫ਼ਿਰ ਨਹੀਂ ਵੇਖੇਂਗਾ ਤਦ ਤੱਕ ਜਦ ਸਭ ਇਹ ਨਹੀਂ ਕਹਿਣਗੇ ਧੰਨ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।”"

23ਮੰਦਰ ਦਾ ਭਵਿੱਖ ਵਿੱਚ ਹੋਣ ਵਾਲਾ ਨੁਕਸਾਨ ਯਿਸੂ ਮੰਦਰ ਤੋਂ ਬਾਹਰ ਨਿਕਲ ਕੇ ਜਾ ਰਿਹਾ ਸੀ ਕਿ ਉਸ ਦੇ ਚੇਲੇ ਉਸ ਨੂੰ ਮੰਦਰ ਦੀਆਂ ਇਮਾਰਤਾਂ ਤੇ ਮੰਦਰ ਵਿਖਾਉਣ ਲਈ ਆਏ।"

24ਯਿਸੂ ਨੇ ਚੇਲਿਆਂ ਨੂੰ ਆਖਿਆ, “ਤੁਸੀਂ ਵੇਖਣਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਸਥਾਨ ਦੀ ਹਰ ਇਮਾਰਤ ਨਸ਼ਟ ਹੋ ਜਾਵੇਗੀ, ਇਸ ਜਗ੍ਹਾ ਦਾ ਹਰ ਪੱਥਰ ਧਰਤੀ ਉੱਪਰ ਡਿੱਗੇਗਾ।”"

25ਬਾਦ ਵਿੱਚ, ਜਦੋਂ ਯਿਸੂ ਜੈਤੂਨ ਦੇ ਪਹਾੜ ਤੇ ਬੈਠਾ ਹੋਇਆ ਸੀ, ਉਸ ਦੇ ਚੇਲੇ ਇੱਕਾਂਤ ਵਿੱਚ ਉਸ ਕੋਲ ਆਏ ਅਤੇ ਪੁੱਛਿਆ, “ਸਾਨੂੰ ਦੱਸੋ, ਇਹ ਗੱਲਾਂ ਕਦੋਂ ਵਾਪਰਨਗੀਆਂ ਅਤੇ ਤੁਹਾਡੇ ਆਉਣ ਦਾ ਅਤੇ ਜੁਗ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ?ֹ”"

Matthew 15 illustration - Matthew Chapter 15

26ਯਿਸੂ ਨੇ ਆਖਿਆ, “ਸਾਵੱਧਾਨ ਰਹਿਣਾ ਕਿਸੇ ਕੋਲੋਂ ਵੀ ਧੋਖਾ ਨਾ ਖਾਣਾ।"

27ਕਿਉਂਕਿ ਬਹੁਤ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹਾ ਹਾਂ।’ ਤੇ ਉਹ ਬਹੁਤ ਲੋਕਾਂ ਨੂੰ ਗੁਮਰਾਹ ਕਰਨਗੇ।"

28ਤੁਸੀਂ ਲੜੀਆਂ ਜਾਣ ਵਾਲੀਆਂ ਲੜਾਈਆਂ ਬਾਰੇ ਵੀ ਸੁਣੋਂਗੇ। ਤੁਸੀਂ ਉਨ੍ਹਾਂ ਲੜਾਈਆਂ ਦੇ ਸ਼ੁਰੂ ਹੋਣ ਦੀਆਂ ਅਫ਼ਵਾਹਾਂ ਸੁਣੋਂਗੇ। ਪਰ ਤੁਸੀਂ ਡਰਨਾ ਨਹੀਂ ਕਿਉਂਕਿ ਇਹ ਸਭ ਗੱਲਾਂ ਵਾਪਰਨੀਆਂ ਚਾਹੀਦੀਆਂ ਹਨ। ਪਰ ਹਾਲੇ ਇਹ ਅੰਤ ਨਹੀਂ।"

29ਇੱਕ ਕੌਮ ਦੂਜੀ ਕੌਮ ਉੱਪਰ ਹੀ ਇੱਕ ਪਾਤਸ਼ਾਹੀ ਦੂਜੀ ਉੱਪਰ ਚੜ੍ਹਾਈ ਕਰੇਗੀ। ਬਹੁਤ ਥਾਵਾਂ ਉੱਤੇ ਅਕਾਲ ਪੈਣਗੇ ਅਤੇ ਭੂਚਾਲ ਆਉਣਗੇ।"

30ਇਹ ਸਭ ਗੱਲਾਂ ਔਰਤ ਦੀ ਗਰਭ ਅਵਸਥਾ ਦੀਆਂ ਪੀੜਾਂ ਵਾਂਗ ਹੋਣਗੀਆਂ, ਜਦੋਂ ਉਹ ਇੱਕ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ।"

Matthew 15 illustration - Matthew Chapter 15

31“ਫ਼ਿਰ ਲੋਕ ਤੁਹਾਨੂੰ ਸ਼ਾਸਕਾਂ ਹੱਥੀਂ ਦੇਣਗੇ ਅਤੇ ਮਾਰੇ ਜਾਣ ਲਈ ਫ਼ੜਾ ਦੇਣਗੇ। ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਇਹ ਸਭ ਗੱਲਾਂ ਤੁਹਾਡੇ ਨਾਲ ਇਸ ਲਈ ਵਾਪਰਨਗੀਆਂ ਕਿਉਂਕਿ ਤੁਸੀਂ ਮੇਰੇ ਵਿੱਚ ਵਿਸ਼ਵਾਸ ਰੱਖਦੇ ਹੋ।"

32ਉਸ ਵਕਤ ਬਹੁਤ ਸਾਰੇ ਨਿਹਚਾਵਾਨ ਆਪਣਾ ਵਿਸ਼ਵਾਸ ਗੁਆ ਬੈਠਣਗੇ ਅਤੇ ਉਹ ਇੱਕ ਦੂਜੇ ਦੇ ਵਿਰੋਧ ਵਿੱਚ ਉੱਠ ਖੜੋਣਗੇ ਤੇ ਆਪਣੇ ਵਿੱਚ ਨਫ਼ਰਤਾਂ ਪਾਲ ਬੈਠਣਾਗੇ।"

33ਬਹੁਤ ਸਾਰੇ ਝੂਠੇ ਨਬੀ ਆਉਣਗੇ ਅਤੇ ਬਹੁਤ ਲੋਕਾਂ ਨੂੰ ਗਲਤ ਰਾਹ ਪਾ ਦੇਣਗੇ।"

34ਦੁਨੀਆਂ ਵਿੱਚ ਦੁਸ਼ਟਤਾ ਵੱਧ ਜਾਵੇਗੀ। ਇਸ ਲਈ ਬਹੁਤ ਸਾਰੇ ਸ਼ਰਧਾਲੂਆਂ ਦਾ ਪਿਆਰ ਠੰਡਾ ਪੈ ਜਾਵੇਗਾ।"

35ਪਰ ਜਿਹੜਾ ਅੰਤ ਤੀਕ ਸਹੇਗਾ ਉਹੀ ਬਚਾਇਆ ਜਾਵੇਗਾ।"

Matthew 15 illustration - Matthew Chapter 15

36ਅਤੇ ਪਰਮੇਸ਼ੁਰ ਦੇ ਰਾਜ ਬਾਰੇ ਇਹ ਖੁਸ਼ਖਬਰੀ ਸਾਰੀ ਦੁਨੀਆਂ ਵਿੱਚ ਫ਼ੈਲਾਈ ਜਾਵੇਗੀ। ਹਰ ਇੱਕ ਕੌਮ ਨੂੰ ਇਸ ਬਾਰੇ ਦੱਸਿਆ ਜਾਵੇਗਾ ਉਸ ਤੋਂ ਮਗਰੋਂ ਅੰਤ ਆਵੇਗਾ।"

37“ਦਾਨੀਏਲ ਨਬੀ ਨੇ ਉਸ ਘਿਨਾਉਣੀ ਦਿਲ ਕੰਬਾਊ ਵਸਤ ਬਾਰੇ ਆਖਿਆ ਹੈ ‘ਜਿਸ ਨਾਲ ਭਾਰੀ ਨੁਕਸਾਨ ਹੋਣਾ ਹੈ।’ ਤੁਸੀਂ ਉਹ ਭਿਆਨਕ ਵਸਤ ਪਵਿੱਤਰ ਸਥਾਨ ਵਿੱਚ ਖੜੀ ਵੇਖੋਂਗੇ।” (ਤੁਹਾਡੇ ਵਿੱਚ ਜਿਨ੍ਹਾਂ ਨੇ ਇਸ ਬਾਰੇ ਪੜ੍ਹਿਆ ਹੈ ਉਹ ਸਮਝਦੇ ਹਨ ਕਿ ਇਸਦਾ ਕੀ ਅਰਥ ਹੈ।)"

38“ਉਸ ਵਕਤ ਜਿਹੜੇ ਲੋਕ ਯਹੂਦਿਯਾ ਵਿੱਚ ਹੋਣ ਉਹ ਪਹਾੜੀਆਂ ਨੂੰ ਭੱਜ ਜਾਣ।"

39ਲੋਕਾਂ ਨੂੰ ਉਸ ਵਕਤ ਬਿਨਾ ਆਪਣਾ ਵਕਤ ਜਾਇਆ ਕੀਤਿਆਂ ਉੱਥੇ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਆਪਣੇ ਘਰ ਦੀ ਛੱਤ ਉੱਤੇ ਹੈ, ਤਾਂ ਉਸ ਨੂੰ ਘਰ ਵਿੱਚੋਂ ਆਪਣੀਆਂ ਚੀਜ਼ਾਂ ਲੈਣ ਵਾਸਤੇ ਹੇਠਾਂ ਨਹੀਂ ਆਉਣਾ ਚਾਹੀਦਾ।"

Chapter Complete

You have read Matthew 15

39 verses