Lumina
Matthew

Peter's Confession

Matthew 16·Punjabi Bible

1ਜੇਕਰ ਕੋਈ ਮਨੁੱਖ ਖੇਤ ਵਿੱਚ ਹੈ ਤਾਂ ਉਸ ਨੂੰ ਆਪਣਾ ਚੋਲਾ ਲੈਣ ਵਾਸਤੇ ਵਾਪਿਸ ਨਹੀਂ ਆਉਣਾ ਚਾਹੀਦਾ।"

2“ਇਹ ਵਕਤ ਉਨ੍ਹਾਂ ਔਰਤਾਂ ਵਾਸਤੇ ਬੜਾ ਖਰਾਬ ਹੋਵੇਗਾ ਜਿਹੜੀਆਂ ਗਰਭਵਤੀਆਂ ਹੋਣਗੀਆਂ ਜਾਂ ਜਿਨ੍ਹਾਂ ਦੇ ਬੱਚੇ ਦੁੱਧ ਚੁੰਘਦੇ ਹੋਣਗੇ।"

3ਪਰ ਤੁਸੀਂ ਪ੍ਰਾਰਥਨਾ ਕਰੋ ਕਿ ਤੁਹਾਡੀ ਭਾਜ ਸਰਦੀਆਂ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ।"

4ਕਿਉਂਕਿ, ਉਸ ਸਮੇਂ ਬਹੁਤ ਵੱਡੀ ਮੁਸੀਬਤ ਹੋਵੇਗੀ। ਅਜਿਹੀ ਮੁਸੀਬਤ ਸੰਸਾਰ ਦੇ ਆਦਿ ਤੋਂ ਲੈ ਕੇ ਹੁਣ ਤੱਕ ਕਦੀ ਨਹੀਂ ਵਾਪਰੀ ਅਤੇ ਨਾ ਹੀ ਇਹ ਫ਼ੇਰ ਕਦੇ ਵਾਪਰੇਗੀ।"

5“ਪਰਮੇਸ਼ੁਰ ਨੇ ਉਹ ਮੁਸੀਬਤਾਂ ਦੇ ਦਿਨ ਘਟਾਉਣ ਦਾ ਫ਼ੈਸਲਾ ਕੀਤਾ ਹੈ। ਜੇਕਰ ਉਸ ਨੇ ਅਜਿਹਾ ਨਾ ਕੀਤਾ, ਤਾਂ ਕੋਈ ਜਿਉਂਦਾ ਨਹੀਂ ਰਹੇਗਾ। ਪਰ ਪਰਮੇਸ਼ੁਰ ਨੇ ਉਹ ਸਮਾਂ ਆਪਣੇ ਚੁਣੇ ਹੋਏ ਲੋਕਾਂ ਦੀ ਭਲਾਈ ਲਈ ਘਟਾ ਦਿੱਤਾ ਹੈ।"

Matthew 16 illustration - Matthew Chapter 16

6“ਉਸ ਵਕਤ ਜੇਕਰ ਤੁਹਾਨੂੰ ਕੋਈ ਆਖੇ ਕਿ ਵੇਖੋ ਮਸੀਹ ਇੱਥੇ ਹੈ, ਤੇ ਕੋਈ ਕਹੇ ਕਿ ਵੇਖੋ ਉਹ ਇੱਥੇ ਹੈ, ਤਾਂ ਤੁਸੀਂ ਉਨ੍ਹਾਂ ਦਾ ਵਿਸ਼ਵਾਸ ਨਾ ਕਰਨਾ।"

7ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸੱਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ।"

8ਹੁਣ ਮੈਂ ਤੁਹਾਨੂੰ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤਾ ਹੈ।"

9“ਕੁਝ ਲੋਕ ਤੁਹਾਨੂੰ ਜੇਕਰ ਇਹ ਕਹਿਣ ਕਿ ਮਸੀਹ ਥਲਾਂ ਵਿੱਚ ਹੈ। ਤਾਂ ਤੁਸੀਂ ਉਨ੍ਹਾਂ ਦੇ ਕਹੇ ਉਜਾੜ ਵਿੱਚ ਮਸੀਹ ਨੂੰ ਲੱਭਣ ਨਾ ਚੱਲੇ ਜਾਣਾ। ਕੋਈ ਤੁਹਾਨੂੰ ਇਹ ਵੀ ਕਹਿ ਸੱਕਦਾ ਹੈ ਕਿ ਵੇਖੋ ਮਸੀਹ ਅੰਦਰਲੀ ਕੋਠੜੀ ਵਿੱਚ ਹੈ। ਪਰ ਤੁਸੀਂ ਉਸਤੇ ਵਿਸ਼ਵਾਸ ਨਾ ਕਰਿਓ।"

10ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹ੍ਹਦਿਉਂ ਚਮਕਾ ਮਾਰਕੇ ਲਹਿੰਦੇ ਤੀਕਰ ਦਿਸਦੀ ਹੈ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।"

Matthew 16 illustration - Matthew Chapter 16

11ਜਦੋਂ ਤੁਸੀਂ ਗਿਰਝਾਂ ਨੂੰ ਇਕੱਠਿਆਂ ਹੁੰਦਿਆਂ ਦੇਖਦੇ ਹੋ ਤਾਂ ਤੁਸੀਂ ਜਾਣ ਜਾਂਦੇ ਹੋ ਇੱਥੇ ਕੋਈ ਮੁਰਦਾ ਹੈ। ਉਸੇ ਤਰ੍ਹਾਂ ਮੇਰਾ ਆਉਣਾ ਵੀ ਸਭ ਲਈ ਸਾਫ਼ ਹੋਵੇਗਾ।"

12“ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ: ‘ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’"

13“ਉਸ ਵਕਤ, ਅਕਾਸ਼ ਵਿੱਚ ਇੱਕ ਨਿਸ਼ਾਨ ਪ੍ਰਗਟੇਗਾ, ਇਹ ਵਿਖਾਉਣ ਲਈ, ਕਿ ਮਨੁੱਖ ਦਾ ਪੁੱਤਰ ਆ ਰਿਹਾ ਹੈ। ਫ਼ਿਰ ਧਰਤੀ ਦੇ ਸਾਰੇ ਲੋਕ ਚੀਕਣਗੇ। ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਤੇ ਆਉਂਦਾ ਵੇਖਣਗੇ।"

14ਮਨੁੱਖ ਦਾ ਪੁੱਤਰ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ। ਉਹ ਉਸ ਦੇ ਚੁਣੇ ਹੋਏ ਲੋਕਾਂ ਨੂੰ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕੱਠਿਆਂ ਕਰਨਗੇ।"

15“ਅੰਜੀਰ ਦਾ ਰੁੱਖ ਸਾਨੂੰ ਸਬਕ ਸਿੱਖਾਉਂਦਾ ਹੈ। ਤੁਸੀਂ ਜਾਣਦੇ ਹੋ ਕਿ ਜਦੋਂ ਅੰਜੀਰ ਦੇ ਦ੍ਰੱਖਤ ਦੀਆਂ ਟਹਿਣੀਆਂ ਨਰਮ ਅਤੇ ਹਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਤੇ ਪੱਤੇ ਫ਼ੁੱਟਦੇ ਹਨ ਤਾਂ ਪਤਾ ਲੱਗ ਜਾਂਦਾ ਹੈ ਕਿ ਗਰਮੀ ਦੀ ਰੁੱਤ ਨੇੜੇ ਹੈ।"

Matthew 16 illustration - Matthew Chapter 16

16ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ, ਤੁਸੀਂ ਜਾਣ ਜਾਵੋਂਗੇ ਕਿ ਮਨੁੱਖ ਦੇ ਪੁੱਤਰ ਦਾ ਆਉਣਾ ਨੇੜੇ ਹੈ।"

17ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਹਾਲੇ ਇਹ ਪੀੜ੍ਹੀ ਜਿਉਂਦੀ ਹੋਵੇਗੀ।"

18ਪੂਰਾ ਸੰਸਾਰ ਧਰਤੀ ਅਤੇ ਅਕਾਸ਼ ਨਾਸ਼ ਹੋ ਜਾਣਗੇ ਪਰ ਮੇਰੇ ਬਚਨ ਕਦੇ ਵੀ ਨਾਸ਼ ਨਹੀਂ ਹੋਣਗੇ।"

19ਸਿਰਫ਼ ਪਰਮੇਸ਼ੁਰ ਜਾਣਦਾ ਹੈ ਕਿ ਉਹ ਸਮਾਂ ਕਦੋਂ ਆਵੇਗਾ “ਪਰ ਉਸ ਦਿਨ ਅਤੇ ਉਸ ਘੜੀ ਨੂੰ ਕੋਈ ਨਹੀਂ ਜਾਣਦਾ। ਨਾ ਸਵਰਗ ਦੇ ਦੂਤ ਨਾ ਪੁੱਤਰ ਸਿਰਫ਼ ਪਿਤਾ ਹੀ ਜਾਣਦਾ ਹੈ।"

20“ਜਿਵੇਂ ਨੂਹ ਦਾ ਸਮਾਂ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਵੀ ਹੋਵੇਗਾ।"

Matthew 16 illustration - Matthew Chapter 16

21ਉਨ੍ਹਾਂ ਦਿਨਾਂ ਵਿੱਚ ਹੜ੍ਹ ਤੋਂ ਪਹਿਲਾਂ, ਲੋਕ ਖਾ ਰਹੇ ਸਨ, ਪੀ ਰਹੇ ਸਨ, ਵਿਆਹ ਕਰਵਾ ਰਹੇ ਸਨ ਅਤੇ ਆਪਣੇ ਬੱਚਿਆਂ ਦੇ ਵਿਆਹ ਵੀ ਕਰ ਰਹੇ ਸਨ ਅਤੇ ਲੋਕ ਇਹ ਸਭ ਕੁਝ ਕਰਦੇ ਰਹੇ ਜਦ ਤੱਕ ਕਿ ਨੂਹ ਕਿਸ਼ਤੀ ਉੱਤੇ ਨਹੀਂ ਚੜ੍ਹ੍ਹਿਆ ਸੀ।"

22ਲੋਕਾਂ ਨੂੰ ਨਹੀਂ ਪਤਾ ਸੀ ਕਿ ਕੀ ਵਾਪਰ ਰਿਹਾ ਸੀ। ਉਨ੍ਹਾਂ ਨੂੰ ਹੜ੍ਹ ਆਉਣ ਅਤੇ ਸਭ ਲੋਕਾਂ ਨੂੰ ਨਸ਼ਟ ਕਰ ਦੇਣ ਤੱਕ ਕੁਝ ਵੀ ਪਤਾ ਨਹੀਂ ਸੀ। “ਇਵੇਂ ਹੀ ਮਨੁੱਖ ਦੇ ਪੁੱਤਰ ਦੇ ਆਉਣ ਤੇ ਹੋਵੇਗਾ।"

23ਦੋ ਮਨੁੱਖ ਇਕੱਠੇ ਖੇਤ ਵਿੱਚ ਕੰਮ ਕਰ ਰਹੇ ਹੋਣਗੇ, ਉਨ੍ਹਾਂ ਵਿੱਚੋਂ ਇੱਕ ਨੂੰ ਫ਼ੜ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।"

24ਦੋ ਔਰਤਾਂ ਚੱਕੀ ਪੀਹ ਰਹੀਆਂ ਹੋਣਗੀਆਂ ਇੱਕ ਲੈ ਲਿੱਤੀ ਜਾਵੇਗੀ ਅਤੇ ਦੂਜੀ ਨੂੰ ਛੱਡ ਦਿੱਤੀ ਜਾਵੇਗਾ।"

25“ਸੋ ਹੁਸ਼ਿਆਰ ਰਹੋ! ਤੁਸੀਂ ਨਹੀਂ ਜਾਣਦੇ ਕਿ ਤੁਹਾਡਾ ਪ੍ਰਭੂ ਕਿਹੜੇ ਦਿਨ ਆਵੇਗਾ।"

Matthew 16 illustration - Matthew Chapter 16

26ਇਹ ਗੱਲ ਯਾਦ ਰੱਖਣਾ ਕਿ ਜੇਕਰ ਘਰ ਦਾ ਮਾਲਕ ਜਾਣਦਾ ਹੋਵੇ ਕਿ ਚੋਰ ਕਿਸ ਵਕਤ ਆਉਣ ਵਾਲਾ ਹੈ, ਉਹ ਸਤਰਕ ਰਹੇਗਾ ਅਤੇ ਚੋਰ ਨੂੰ ਆਪਣੇ ਘਰ ਦੇ ਅੰਦਰ ਵੜਨ ਨਹੀਂ ਦੇਵੇਗਾ।"

27ਇਵੇਂ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਵੀ ਨਹੀ ਹੋਣਾ ਉਸ ਘੜੀ ਮਨੁੱਖ ਦਾ ਪੁੱਤਰ ਆ ਜਾਵੇਗਾ।"

28ਚੰਗੇ ਨੋਕਰ ਅਤੇ ਬੁਰੇ ਨੋਕਰ “ਗਿਆਨੀ ਅਤੇ ਭਰੋਸੇ ਯੋਗ ਨੋਕਰ ਕੌਣ ਹੈ? ਉਹ ਅਜਿਹਾ ਹੈ ਜਿਸ ਨੂੰ ਮਾਲਕ ਨੇ ਹੋਰਨਾਂ ਸਾਰੇ ਨੋਕਰਾਂ ਉੱਤੇ ਨਿਗਰਾਨੀ ਰੱਖਣ ਅਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਦੇਣ ਦੀ ਜ਼ਿੰਮੇਦਾਰੀ ਦਿੱਤੀ ਹੈ?"

Chapter Complete

You have read Matthew 16

28 verses