1“ਫ਼ਿਰ, ਉਹ ਨੋਕਰ ਆਇਆ ਜਿਸਨੇ ਧਨ ਦੇ ਦੋ ਤੋੜੇ ਪ੍ਰਾਪਤ ਕੀਤੇ ਸਨ। ਉਹ ਮਾਲਕ ਕੋਲ ਆਇਆ ਅਤੇ ਉਸ ਨੂੰ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਤੋੜੇ ਰੱਖਵਾਲੀ ਲਈ ਦੇ ਗਏ ਸੀ, ਮੈਂ ਉਸ ਨੂੰ ਵਰਤਕੇ ਦੋ ਹੋਰ ਬਣਾ ਲਏ ਹਨ।’"
2“ਮਾਲਕ ਨੇ ਆਖਿਆ, ‘ਬਹੁਤ ਵੱਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋੜੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸ ਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਆ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।’"
3“ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਤੋੜਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿੱਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉੱਥੋਂ ਵੱਢਦੇ ਹੋ ਅਤੇ ਜਿੱਥੇ ਖਿਲਾਰਿਆ ਨਹੀਂ ਉੱਥੋਂ ਇਕੱਠਾ ਕਰਦੇ ਹੋ।’"
4ਇਸ ਲਈ ਮੈਂ ਡਰਦਾ ਸਾਂ। ਮੈਂ ਗਿਆ ਅਤੇ ਤੁਹਾਡਾ ਧਨ ਧਰਤੀ ਵਿੱਚ ਲਕੋ ਦਿੱਤਾ। ਆਹ ਰਿਹਾ ਤੁਹਾਡਾ ਧਨ ਦਾ ਤੋੜਾ।"
5“ਮਾਲਕ ਨੇ ਉਸ ਨੂੰ ਆਖਿਆ ਕੀ ਤੂੰ ਇੱਕ ਬੁਰਾ ਅਤੇ ਆਲਸੀ ਨੋਕਰ ਹੈਂ। ਤੂੰ ਜਾਣਦਾ ਸੀ ਕਿ ਜਿੱਥੇ ਮੈਂ ਬੀਜਿਆ ਨਹੀਂ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਖਿਲਾਰਿਆ ਨਹੀਂ ਸੀ ਉੱਥੋਂ ਇਕੱਠਾ ਕਰਦਾ ਹਾਂ।"

6ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ।"
7“ਤਾਂ ਮਾਲਕ ਨੇ ਦੂਜੇ ਨੋਕਰਾਂ ਨੂੰ ਆਖਿਆ, ‘ਧਨ ਦਾ ਇਹ ਇੱਕ ਝੋਲਾ ਇਸ ਕੋਲੋਂ ਲੈ ਲਵੋ ਅਤੇ ਉਸ ਨੂੰ ਦੇ ਦੇਵੋ ਜਿਸ ਕੋਲ ਦਸ ਝੋਲੇ ਹਨ।"
8ਕਿਉਂਕਿ ਹਰ ਕੋਈ ਜਿਸ ਕੋਲ ਜੋ ਹੈ ਉਸ ਨੂੰ ਵਰਤਦਾ ਹੈ ਉਸ ਨੂੰ ਵੱਧ ਮਿਲੇਗਾ ਅਤੇ ਉਹ ਆਪਣੀ ਜ਼ਰੂਰਤ ਤੋਂ ਵੀ ਵੱਧ ਪ੍ਰਾਪਤ ਕਰੇਗਾ। ਅਤੇ ਉਹ ਜਿਸ ਕੋਲ ਜੋ ਹੈ ਉਸਦੀ ਵਰਤੋਂ ਨਹੀਂ ਕਰਦਾ, ਤਾਂ ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ।’"
9ਤਾਂ ਉਸ ਦੇ ਮਾਲਕ ਨੇ ਕਿਹਾ, ‘ਉਸ ਨਿਕੰਮੇ ਨੋਕਰ ਨੂੰ ਬਾਹਰ ਹਨੇਰੇ ਵਿੱਚ ਸੁੱਟ ਦਿਓ, ਉਸ ਜਗ੍ਹਾ ਜਿੱਥੇ ਲੋਕ ਚੀਕਦੇ ਅਤੇ ਦਰਦ ਨਾਲ ਆਪਣੇ ਦੰਦ ਪੀਸਦੇ ਹਨ।’"
10ਮਨੁੱਖ ਦਾ ਪੁੱਤਰ ਸਾਰਿਆ ਦਾ ਨਿਆਂ ਕਰੇਗਾ “ਜਦੋਂ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ।"

11ਸਾਰੀਆਂ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿੱਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜੜੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵੱਖਰੀਆਂ ਕਰਦਾ ਹੈ।"
12ਮਨੁੱਖ ਦਾ ਪੁੱਤਰ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਆਪਣੇ ਖੱਬੇ ਪਾਸੇ ਰੱਖੇਗਾ।"
13“ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹੜੇ ਉਸ ਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।"
14ਤੁਸੀਂ ਇਹ ਰਾਜ ਪਾ ਸੱਕਦੇ ਹੋ ਕਿਉਂਕਿ ਜਦੋਂ ਮੈਂ ਭੁੱਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇੱਕਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ।"
15ਜਦੋਂ ਮੈਂ ਵਸਤਰ-ਹੀਣ ਸਾਂ, ਤੁਸੀਂ ਮੈਨੂੰ ਪਹਿਨਣ ਲਈ ਕੱਪੜੇ ਦਿੱਤੇ। ਮੈਂ ਬਿਮਾਰ ਸੀ ਤਾਂ ਤੁਸੀਂ ਮੇਰੀ ਖਬਰ ਲਿੱਤੀ ਅਤੇ ਜਦੋਂ ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੇਰੇ ਕੋਲ ਆਏ।’"

16“ਤਦ ਚੰਗੇ ਲੋਕ ਉਸ ਨੂੰ ਉੱਤਰ ਦੇਣਗੇ, ‘ਪ੍ਰਭੂ, ਅਸੀਂ ਕਦੋਂ ਤੁਹਾਨੂੰ ਭੁੱਖਾ ਵੇਖਿਆ ਅਤੇ ਤੁਹਾਨੂੰ ਭੋਜਨ ਦਿੱਤਾ ਜਾਂ ਕਦੋਂ ਅਸੀਂ ਤੁਹਾਨੂੰ ਪਿਆਸਾ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ?"
17ਕਦੋਂ ਅਸੀਂ ਤੁਹਾਨੂੰ ਬਗਾਨਿਆਂ ਵਾਂਗ ਵੇਖਿਆ ਅਤੇ ਤੁਹਾਨੂੰ ਆਪਣੇ ਘਰ ਨਿਉਤਾ ਦਿੱਤਾ, ਜਾਂ ਕਦੋਂ ਅਸੀਂ ਤੁਹਾਨੂੰ ਬਿਨ ਕੱਪੜਿਉਂ ਵੇਖਿਆ ਅਤੇ ਤੁਹਾਨੂੰ ਕੱਪੜੇ ਦਿੱਤੇ?"
18ਕਦੋਂ ਅਸੀਂ ਤੁਹਾਨੂੰ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਦੇਖ-ਭਾਲ ਕਰਨ ਲਈ ਆਏ?’"
19“ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’"
20“ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ।"

21ਤੁਹਾਨੂੰ ਜਾਣਾ ਹੀ ਪਵੇਗਾ ਕਿਉਂਕਿ ਜਦ ਮੈਂ ਭੁੱਖਾ ਸਾਂ ਤੁਸੀਂ ਮੈਨੂੰ ਨਾ ਖੁਆਇਆ ਅਤੇ ਨਾ ਹੀ ਕੁਝ ਪੀਣ ਨੂੰ ਦਿੱਤਾ।"
22ਜਦੋਂ ਮੈਂ ਇੱਕਲਾ ਅਤੇ ਘਰ ਤੋਂ ਦੂਰ ਸਾਂ ਤੁਸੀਂ ਮੈਨੂੰ ਆਪਣੇ ਘਰ ਨਿਉਤਾ ਨਹੀਂ ਦਿੱਤਾ ਅਤੇ ਜਦ ਵਸਤਰ-ਹੀਣ ਸਾਂ ਤੁਸੀਂ ਮੈਨੂੰ ਕੱਪੜਾ ਨਹੀਂ ਦਿੱਤਾ, ਜਦੋਂ ਮੈਂ ਬਿਮਾਰ ਅਤੇ ਕੈਦ ਵਿੱਚ ਸਾਂ, ਤੁਸੀਂ ਮੇਰਾ ਧਿਆਨ ਨਹੀਂ ਰੱਖਿਆ।’"
23“ਫ਼ੇਰ ਉਹ ਵੀ ਉੱਤਰ ਦੇਣਗੇ: ‘ਪ੍ਰਭੂ, ਕਦੋਂ ਅਸੀਂ ਤੁਹਾਨੂੰ ਭੁੱਖਾ ਜਾਂ ਪਿਆਸਾ ਇੱਕ ਬਗਾਨੇ ਵਾਂਗ ਜਾਂ ਬਿਨ ਕੱਪੜਿਉਂ, ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਸਹਾਇਤਾ ਨਹੀਂ ਕੀਤੀ।’"
24“ਫ਼ੇਰ ਰਾਜਾ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੁਝ ਵੀ ਕਰਨ ਤੋਂ ਇਨਕਾਰ ਕਰਦੇ ਹੋਂ, ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕਰਨ ਤੋਂ ਇਨਕਾਰ ਕਰਦੇ ਹੋਂ।’"
25“ਤਦ ਉਹ ਬੁਰੇ ਲੋਕ ਸਦੀਵੀ ਸਜ਼ਾ ਪਾਉਣਗੇ ਪਰ ਚੰਗੇ ਲੋਕ ਸਦੀਪਕ ਜੀਵਨ ਪਾਉਣਗੇ।”"

26ਯਹੂਦੀ ਆਗੂਆਂ ਵੱਲੋਂ ਯਿਸੂ ਨੂੰ ਮਰਵਾਉਣ ਦੀ ਵਿਉਂਤ ਜਦੋਂ ਯਿਸੂ ਇਹ ਸਭ ਬਚਨ ਆਖ ਹਟਿਆ, ਉਸ ਨੇ ਆਪਣੇ ਚੇਲਿਆਂ ਨੂੰ ਆਖਿਆ,"
27“ਤੁਹਾਨੂੰ ਪਤਾ ਹੈ ਕਿ ਪਰਸੋਂ ਪਸਾਹ ਦਾ ਤਿਉਹਾਰ ਹੈ। ਉਸ ਦਿਨ, ਮਨੁੱਖ ਦਾ ਪੁੱਤਰ ਆਪਣੇ ਦੁਸ਼ਮਨਾਂ ਹੱਥੀਂ ਸਲੀਬ ਦਿੱਤੇ ਜਾਣ ਲਈ ਦੇ ਦਿੱਤਾ ਜਾਵੇਗਾ।”"
28ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕੱਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ।"
29ਅਤੇ ਉਸ ਸਭਾ ਵਿੱਚ, ਉਨ੍ਹਾਂ ਨੇ ਧੋਖੇ ਨਾਲ ਯਿਸੂ ਨੂੰ ਗਿਰਫ਼ਤਾਰ ਕਰਨ ਅਤੇ ਮਾਰ ਦੇਣ ਦੀ ਵਿਉਂਤ ਬਣਾਈ।"
30ਪਰ ਉਨ੍ਹਾਂ ਨੇ ਆਖਿਆ, “ਅਸੀਂ ਯਿਸੂ ਨੂੰ ਪਸਾਹ ਦੇ ਤਿਉਹਾਰ ਵੇਲੇ ਗਿਰਫ਼ਤਾਰ ਨਹੀਂ ਕਰ ਸੱਕਦੇ ਕਿਉਂਕਿ ਲੋਕ ਗੁੱਸੇ ਵਿੱਚ ਆ ਜਾਣਗੇ ਅਤੇ ਫ਼ਸਾਦ ਕਰ ਦੇਣਗੇ।”"

31ਇੱਕ ਔਰਤ ਨੇ ਵਿਸ਼ੇਸ਼ ਕੰਮ ਕੀਤਾ ਜਦੋਂ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ।"
32ਤਾਂ ਇੱਕ ਔਰਤ ਉਸ ਕੋਲ ਆਈ। ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਵਿੱਚ ਬੜਾ ਮਹਿੰਗਾ ਅਤਰ ਭਰਿਆ ਹੋਇਆ ਸੀ। ਉਸ ਔਰਤ ਨੇ ਜਦੋਂ ਯਿਸੂ ਭੋਜਨ ਕਰ ਰਿਹਾ ਸੀ, ਇਹ ਅਤਰ ਉਸ ਦੇ ਸਿਰ ਉੱਤੇ ਡੋਲ੍ਹ ਦਿੱਤਾ।"
33ਜਦੋਂ ਚੇਲਿਆਂ ਨੇ ਔਰਤ ਨੂੰ ਇਉਂ ਕਰਦਿਆਂ ਵੇਖਿਆ, ਉਹ ਬੜੇ ਪਰੇਸ਼ਾਨ ਹੋ ਗਏ ਅਤੇ ਆਖਿਆ, “ਇਹ ਬੇਕਾਰ ਹੀ ਕਿਉਂ?"
34ਇਹੋ ਅਤਰ ਮਹਿੰਗੇ ਮੁੱਲ ਵੇਚਿਆ ਜਾ ਸੱਕਦਾ ਸੀ ਅਤੇ ਪੈਸੇ ਗਰੀਬ ਲੋਕਾਂ ਨੂੰ ਦਿੱਤੇ ਜਾ ਸੱਕਦੇ ਸਨ?”"
35ਯਿਸੂ ਜਾਣਦਾ ਸੀ ਕਿ ਕੀ ਵਾਪਰਿਆ ਸੀ। ਇਸ ਲਈ ਉਸ ਨੇ ਆਖਿਆ, “ਤੁਸੀਂ ਇਸ ਔਰਤ ਨੂੰ ਕਿਉਂ ਖਿਝਾ ਰਹੇ ਹੋ? ਉਸ ਨੇ ਮੇਰੇ ਲਈ ਇਹ ਬਹੁਤ ਚੰਗਾ ਕੀਤਾ ਹੈ।"
You have read Matthew 18
35 verses