1ਗਰੀਬ ਲੋਕ ਹਮੇਸ਼ਾ ਤੁਹਾਡੇ ਨਾਲ ਹੋਣਗੇ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਰਹਾਂਗਾ।"
2ਇਸ ਔਰਤ ਨੇ ਅਤਰ ਮੇਰੇ ਸ਼ਰੀਰ ਤੇ ਡੋਲ੍ਹਿਆ ਹੈ। ਇਸਨੇ ਇਹ ਸਭ ਕੁਝ ਮੇਰੇ ਮਰਨ ਉਪਰੰਤ ਦੇਹ ਨੂੰ ਦਫ਼ਨਾਉਣ ਲਈ ਕੀਤਾ ਹੈ।"
3ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਜਿੱਥੇ ਕਿਤੇ ਇਹ ਖੁਸ਼ਖਬਰੀ ਪਹੁੰਚੇਗੀ, ਜੋ ਇਸ ਔਰਤ ਨੇ ਕੀਤਾ ਹੈ ਇਹ ਕਹਾਣੀ ਵੀ ਕਹੀ ਜਾਵੇਗੀ ਅਤੇ ਲੋਕ ਉਸ ਨੂੰ ਯਾਦ ਕਰਨਗੇ।”"
4ਯਹੂਦਾ ਦਾ ਯਿਸੂ ਦਾ ਦੁਸ਼ਮਨ ਬਣ ਜਾਣਾ ਤਦ ਉਨ੍ਹਾਂ ਬਾਰ੍ਹਾਂ ਚੇਲਿਆਂ ਵਿੱਚ ਇੱਕ ਨੇ ਜਿਸਦਾ ਨਾਉਂ ਯਹੂਦਾ ਇਸੱਕਰਿਯੋਤੀ ਸੀ, ਪ੍ਰਧਾਨ ਜਾਜਕ ਕੋਲ ਜਾਕੇ ਆਖਿਆ,"
5“ਮੈਂ ਯਿਸੂ ਨੂੰ ਤੁਹਾਡੇ ਹੱਥ ਫ਼ੜਵਾ ਦੇਵਾਂਗਾ ਤਾਂ ਤੁਸੀਂ ਮੈਨੂੰ ਇਸ ਕਾਰਜ ਲਈ ਕੀ ਦੇਵੋਂਗੇ?” ਤਾਂ ਉਨ੍ਹਾਂ ਜਾਜਕਾਂ ਨੇ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਦੇ ਦਿੱਤੇ।"

6ਉਸ ਵੇਲੇ ਤੋਂ ਬਾਦ ਯਹੂਦਾ ਯਿਸੂ ਨੂੰ ਜਾਜਕ ਦੇ ਹੱਥ ਫ਼ੜਵਾਉਨ ਦਾ ਦਾਅ ਲੱਭਣ ਲੱਗਾ।"
7ਯਿਸੂ ਨੇ ਪਸਾਹ ਦਾ ਭੋਜਨ ਕੀਤਾ ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ, ਚੇਲਿਆਂ ਨੇ ਯਿਸੂ ਕੋਲ ਆਕੇ ਆਖਿਆ, “ਤੁਹਾਡੇ ਖਾਣ ਲਈ ਪਸਾਹ ਦਾ ਭੋਜਨ ਅਸੀਂ ਕਿੱਥੇ ਤਿਆਰ ਕਰੀਏ?”"
8ਯਿਸੂ ਨੇ ਉੱਤਰ ਦਿੱਤਾ, “ਸ਼ਹਿਰ ਅੰਦਰ ਜਾਓ ਅਤੇ ਉਸ ਵਿਅਕਤੀ ਨੂੰ ਮਿਲੋ ਜਿਸ ਨੂੰ ਮੈਂ ਜਾਨਦਾ ਹਾਂ ਅਤੇ ਉਸ ਨੂੰ ਦੱਸੋ ਕਿ ਤੇਰੇ ਗੁਰੂ ਨੇ ਕਿਹਾ, ‘ਮੇਰਾ ਚੁਣਿਆ ਹੋਇਆ ਵੇਲਾ ਨੇੜੇ ਆ ਗਿਆ ਹੈ ਅਤੇ ਮੈਂ ਪਸਾਹ ਦਾ ਭੋਜਨ ਆਪਣੇ ਚੇਲਿਆਂ ਸਮੇਤ ਤੇਰੇ ਘਰ ਹੀ ਕਰਾਂਗਾ।’”"
9ਜਿਸ ਤਰ੍ਹਾਂ ਯਿਸੂ ਨੇ ਚੇਲਿਆਂ ਨੂੰ ਕਿਹਾ, ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਉਵੇਂ ਪਸਾਹ ਦਾ ਭੋਜਨ ਤਿਆਰ ਹੋਇਆ।"
10ਸ਼ਾਮ ਵੇਲੇ ਯਿਸੂ ਆਪਣੇ ਬਾਰ੍ਹਾਂ ਚੇਲਿਆ ਸਮੇਤ ਮੇਜ਼ ਤੇ ਬੈਠਾ ਹੋਇਆ ਸੀ।"

11ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਾਡੇ ਬਾਰ੍ਹਾਂ ਵਿੱਚੋਂ ਇੱਕ ਚੇਲਾ ਮੈਨੂੰ ਜਲਦੀ ਹੀ ਮੇਰੇ ਦੁਸ਼ਮਨਾਂ ਦੇ ਹੱਥ ਫ਼ੜਾ ਦੇਵੇਗਾ।”"
12ਇਹ ਸੁਣਕੇ ਚੇਲੇ ਬੜੇ ਨਿਰਾਸ਼ ਹੋਏ। ਯਿਸੂ ਦੇ ਹਰ ਚੇਲੇ ਨੇ ਕਿਹਾ, “ਪ੍ਰਭੂ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ?”"
13ਯਿਸੂ ਨੇ ਉੱਤਰ ਦਿੱਤਾ, “ਜਿਸ ਆਦਮੀ ਨੇ ਮੇਰੇ ਨਾਲ ਇਸ ਕਟੋਰੇ ਵਿੱਚ ਹੱਥ ਡੁਬੋਇਆ ਹੈ ਉਹੀ ਵਿਅਕਤੀ ਹੈ ਜਿਹੜਾ ਮੈਨੂੰ ਦੁਸ਼ਮਨਾਂ ਦੇ ਹੱਥੀ ਫ਼ੜਾਵੇਗਾ।"
14ਮਨੁੱਖ ਦਾ ਪੁੱਤਰ ਜਾਵੇਗਾ ਅਤੇ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ, ਪੋਥੀਆਂ ਵਿੱਚ ਲਿਖਿਆ ਹੋਇਆ ਹੈ। ਪਰ ਉਸ ਮਨੁੱਖ ਤੇ ਲਾਹਨਤ ਜਿਹੜਾ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥੀਂ ਫ਼ੜਾਵੇਗਾ। ਉਸ ਮਨੁੱਖ ਲਈ ਭਲਾ ਹੁੰਦਾ ਕਿ ਉਹ ਨਾ ਹੀ ਜੰਮਦਾ।”"
15ਤਦ ਯਹੂਦਾ ਨੇ ਯਿਸੂ ਨੂੰ ਆਖਿਆ, “ਗੁਰੂ ਜੀ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ। ਕੀ ਇਹ ਸੱਚ ਨਹੀਂ ਹੈ?” ਯਹੂਦਾ ਹੀ ਉਹ ਮਨੁੱਖ ਸੀ ਜੋ ਯਿਸੂ ਨੂੰ ਉਸ ਦੇ ਦੁਸ਼ਮਨਾਂ ਦੇ ਹੱਥ ਫ਼ੜਵਾਉਨਾ ਚਾਹੁੰਦਾ ਸੀ ਤਾਂ ਯਿਸੂ ਨੇ ਆਖਿਆ, “ਹਾਂ ਉਹ ਤੂੰ ਹੈਂ।”"

16ਪ੍ਰਭੂ ਦਾ ਰਾਤ ਦਾ ਖਾਣਾ ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਥੋੜੀ ਰੋਟੀ ਲਈ। ਯਿਸੂ ਨੇ ਰੋਟੀ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਆਪਣੇ ਚੇਲਿਆਂ ਵਿੱਚ ਵੰਡ ਦਿੱਤਾ ਅਤੇ ਕਿਹਾ, “ਇਹ ਰੋਟੀ ਲਵੋ ਤੇ ਖਾ ਲਵੋ ਕਿਉਂ ਜੋ ਇਹ ਮੇਰਾ ਸ਼ਰੀਰ ਹੈ।”"
17ਫ਼ਿਰ ਯਿਸੂ ਨੇ ਮੈਅ ਦਾ ਪਿਆਲਾ ਫ਼ੜਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਕਿਹਾ, “ਤੁਹਾਡੇ ਵਿੱਚੋਂ ਹਰ ਕੋਈ ਇਸ ਨੂੰ ਪੀਓ।"
18ਇਹ ਮੇਰਾ ਲਹੂ ਹੈ। ਮੇਰਾ ਲਹੂ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਨਵਾਂ ਕਰਾਰ ਸ਼ੁਰੂ ਕਰਦਾ ਹੈ। ਬਹੁਤ ਸਾਰੇ ਲੋਕਾਂ ਦੇ ਪਾਪ ਮਾਫ਼ ਕਰਨ ਲਈ ਇਹ ਲਹੂ ਵਹਾਇਆ ਗਿਆ ਹੈ।"
19ਮੈਂ ਤੁਹਾਨੂੰ ਦੱਸਦਾ ਹਾਂ, ਕਿ ਮੈਂ ਇਸ ਮੈਅ ਨੂੰ ਫ਼ੇਰ ਕਦੇ ਨਹੀਂ ਪੀਵਾਂਗਾ। ਪਰ ਜਦੋਂ ਮੈਂ ਇਸ ਨੂੰ ਆਪਣੇ ਪਿਤਾ ਦੇ ਰਾਜ ਵਿੱਚ ਤੁਹਾਡੇ ਨਾਲ ਪੀਵਾਂਗਾ ਤਾਂ ਇਹ ਨਵੀਂ ਹੋਵੇਗੀ।”"
20ਫ਼ਿਰ ਉਨ੍ਹਾਂ ਨੇ ਭਜਨ ਗਾਇਆ। ਇਸਤੋਂ ਬਾਦ ਜੈਤੂਨ ਦੇ ਪਹਾੜ ਵੱਲ ਚੱਲੇ ਗਏ।"

21ਯਿਸੂ ਅਗੰਮ ਵਾਕ ਕਰਦਾ ਹੈ ਕਿ ਉਸ ਦੇ ਚੇਲੇ ਉਸ ਨੂੰ ਛੱਡ ਜਾਣਗੇ ਯਿਸੂ ਨੇ ਚੇਲਿਆਂ ਨੂੰ ਕਿਹਾ, “ਅੱਜ ਰਾਤ ਮੇਰੇ ਕਾਰਣ ਤੁਸੀਂ ਸਾਰੇ ਆਪਣਾ ਭਰੋਸਾ ਗੁਆ ਲਵੋਂਗੇ। ਕਿਉਂ ਜੋ ਇਹ ਲਿਖਿਆ ਹੋਇਆ ਹੈ: ‘ਮੈਂ ਆਜੜੀ ਨੂੰ ਮਾਰ ਦੇਵਾਂਗਾ, ਅਤੇ ਉਸ ਦੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।’"
22ਪਰ ਮੈਂ ਮੌਤ ਤੋਂ ਬਾਦ ਫ਼ਿਰ ਜੀ ਉੱਠਾਂਗਾ ਅਤੇ ਗਲੀਲੀ ਵੱਲ ਜਾਵਾਂਗਾ। ਮੈਂ ਤੁਹਾਡੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉੱਥੇ ਹੋਵਾਂਗਾ।”"
23ਤਦ ਪਤਰਸ ਨੇ ਉਸ ਨੂੰ ਉੱਤਰ ਦਿੱਤਾ, “ਭਾਵੇਂ ਤੇਰੇ ਕਾਰਨ ਬਾਕੀ ਸਾਰੇ ਚੇਲੇ ਭਰੋਸਾ ਗੁਆ ਬੈਠਣ, ਮੈਂ ਆਪਣਾ ਭਰੋਸਾ ਕਦੇ ਨਹੀਂ ਗੁਆਵਾਂਗਾ।”"
24ਯਿਸੂ ਨੇ ਆਖਿਆ, “ਮੈਂ ਸੱਚ ਆਖਦਾ ਕਿ ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਮੈਨੂੰ ਨਾਮੰਜ਼ੂਰ ਕਰੇਂਗਾ।”"
25ਪਰ ਪਤਰਸ ਨੇ ਆਖਿਆ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਪਵੇ ਮੈਂ ਤੇਰਾ ਕਦੇ ਵੀ ਇਨਕਾਰ ਨਹੀਂ ਕਰਾਂਗਾ।” ਅਤੇ ਇਉਂ ਹੀ ਬਾਕੀ ਸਾਰਿਆਂ ਚੇਲਿਆਂ ਨੇ ਵੀ ਕਿਹਾ।"

26ਯਿਸੂ ਇੱਕਲਾ ਪ੍ਰਾਰਥਨਾ ਕਰਦਾ ਹੈ ਫ਼ੇਰ, ਯਿਸੂ ਆਪਣੇ ਚੇਲਿਆਂ ਨਾਲ ਗਥਸਮਨੀ ਨਾਮੇਂ ਦੀ ਇੱਕ ਥਾਂ ਤੇ ਗਿਆ, ਅਤੇ ਉਨ੍ਹਾਂ ਨੂੰ ਆਖਿਆ, “ਜਿੰਨਾ ਚਿਰ ਮੈਂ ਉੱਥੇ ਰਹਾਂ ਅਤੇ ਪ੍ਰਾਰਥਨਾ ਕਰਾਂ, ਤੁਸੀਂ ਇੱਥੇ ਬੈਠੋ।”"
27ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਆਪਣੇ ਨਾਲ ਆਉਣ ਨੂੰ ਕਿਹਾ ਪਰ ਨਾਲ ਹੀ ਯਿਸੂ ਬੜਾ ਉਦਾਸ ਅਤੇ ਬੇਕਰਾਰ ਨਜ਼ਰ ਆਉਣ ਲੱਗਾ।"
28ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਹਾਂ ਪੁੱਤਰਾਂ ਨੂੰ ਕਿਹਾ, “ਮੇਰਾ ਆਤਮਾ ਦੁੱਖ ਨਾਲ ਭਰਪੂਰ ਹੈ ਅਤੇ ਮੇਰਾ ਦਿਲ ਉਦਾਸੀ ਨਾਲ ਟੁੱਟਦਾ ਜਾ ਰਿਹਾ ਹੈ। ਤੁਸੀਂ ਇੱਥੇ ਮੇਰੇ ਨਾਲ ਜਾਗਦੇ ਰਹੋ ਅਤੇ ਰਤਾ ਉਡੀਕ ਕਰੋ।”"
29ਤਦ ਯਿਸੂ ਉਨ੍ਹਾਂ ਤੋਂ ਥੋੜਾ ਕੁ ਅੱਗੇ ਨੂੰ ਵੱਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁੱਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।”"
30ਤਦ ਯਿਸੂ ਆਪਣੇ ਚੇਲਿਆਂ ਕੋਲ ਆਇਆ ਅਤੇ ਉਨ੍ਹਾਂ ਨੂੰ ਸੁਤਿਆਂ ਪਾਇਆ। ਯਿਸੂ ਨੇ ਪਤਰਸ ਨੂੰ ਆਖਿਆ, “ਕੀ ਤੁਸੀਂ ਮੇਰੇ ਨਾਲ ਇੱਕ ਘੜੀ ਲਈ ਵੀ ਨਹੀਂ ਜਾਗ ਸੱਕਦੇ?"
You have read Matthew 19
30 verses