Lumina
Matthew

The Wise Men and Flight to Egypt

Matthew 2·Punjabi Bible

1ਕਿਉਂ ਜੋ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਦੇ ਆਉਣ ਤੀਕ ਬੋਲੇ।"

2ਜੇਕਰ ਤੁਸੀਂ ਉਹ ਗੱਲਾਂ ਜੋ ਸ਼ਰ੍ਹਾ ਅਤੇ ਨਬੀਆਂ ਨੇ ਆਖੀਆਂ ਹਨ, ਮੰਨੋ ਤਾਂ ਤੁਸੀਂ ਵਿਸ਼ਵਾਸ ਕਰੋਂਗੇ ਕਿ ਯੂਹੰਨਾ ਉਹੀ ਏਲੀਯਾਹ ਹੈ ਜੋ ਆਉਣ ਵਾਲਾ ਸੀ।"

3ਜੇਕਰ ਤੁਸੀਂ ਮੈਨੂੰ ਸੁਣ ਸੱਕਦੇ ਹੋ, ਤਾਂ ਸੁਣੋ।"

4“ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਅੱਜ ਦੇ ਲੋਕ ਉਨ੍ਹਾਂ ਬੱਚਿਆਂ ਵਰਗੇ ਹਨ ਜੋ ਕਿ ਬੱਚਿਆਂ ਦਾ ਇੱਕ ਧੜਾ ਬਣਾਕੇ ਬਾਜ਼ਾਰ ਵਿੱਚ ਬੈਠੇ ਦੂਜੇ ਬਾਲਕਾਂ ਦੇ ਧੜੇ ਨੂੰ ਆਵਾਜ਼ ਮਾਰਕੇ ਆਖਦੇ ਹਨ,"

5‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਉਦਾਸ ਗੀਤ ਗਾਇਆ ਪਰ ਤੁਸੀਂ ਨਾ ਪਿੱਟਿਆ।’"

Matthew 2 illustration - Matthew Chapter 2

6ਮੈਂ ਕਿਉਂ ਕਹਿੰਦਾ ਹਾਂ ਕਿ ਲੋਕ ਇਹੋ ਜਿਹੇ ਹਨ? ਕਿਉਂਕਿ ਯੂਹੰਨਾ ਆਇਆ ਪਰ ਉਸ ਨੇ ਦੂਜੇ ਲੋਕਾਂ ਵਾਂਗ ਨਾ ਖਾਧਾ ਨਾ ਪੀਤਾ, ‘ਅਤੇ ਲੋਕਾਂ ਨੇ ਆਖਿਆ ਕਿ ਉਸ ਦੇ ਅੰਦਰ ਭੂਤ ਹੈ।’"

7ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”"

8ਯਿਸੂ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਜੋ ਵਿਸ਼ਵਾਸ ਨਹੀਂ ਕਰਦੇ ਯਿਸੂ ਨੇ ਉਨ੍ਹਾਂ ਸ਼ਹਿਰਾਂ ਦੀ ਆਲੋਚਨਾ ਕੀਤੀ ਜਿਨ੍ਹਾਂ ਵਿੱਚ ਉਸ ਨੇ ਬਹੁਤ ਸਾਰੇ ਕਰਿਸ਼ਮੇ ਕੀਤੇ। ਉੱਥੋਂ ਦੇ ਸ਼ਹਿਰਾਂ ਦੇ ਲੋਕਾਂ ਨੇ ਆਪਣੇ ਜੀਵਨ ਢੰਗ ਨਹੀਂ ਬਦਲੇ ਅਤੇ ਨਾਹੀ ਪਾਪ ਕਰਨੇ ਬੰਦ ਕੀਤੇ।"

9ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ! ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ।"

10ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਪੁੱਛਣ ਜੋਗ ਹੋਵੇਗਾ।"

Matthew 2 illustration - Matthew Chapter 2

11“ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁੱਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁੱਟਿਆ ਜਾਵੇਗਾ, ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜਾਂਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ।"

12ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡਾ ਹਾਲ ਸਦੂਮ ਦੇਸ਼ ਨਾਲੋਂ ਮਾੜਾ ਹੋਵੇਗਾ।”"

13ਯਿਸੂ ਆਪਣੇ ਲੋਕਾਂ ਨੂੰ ਵਿਸ਼ਰਾਮ ਦਿੰਦਾ ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ।"

14ਹਾਂ, ਪਿਤਾ! ਤੂੰ ਅਜਿਹਾ ਕੀਤਾ, ਕਿਉਂਕਿ ਸੱਚਮੁੱਚ ਤੂੰ ਇਹੀ ਕਰਨਾ ਚਾਹੁੰਦਾ ਸੀ।"

15“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।"

Matthew 2 illustration - Matthew Chapter 2

16“ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ।"

17ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮਾ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ।"

18ਕਿਉਂਕਿ ਮੇਰਾ ਜੂਲਾ ਸੁਖਾਲਾ ਹੈ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹੌਲਾ ਹੈ।”"

19ਕੁਝ ਯਹੂਦੀਆਂ ਵੱਲੋਂ ਯਿਸੂ ਦੀ ਨਿੰਦਿਆ ਉਸ ਵੇਲੇ, ਯਿਸੂ ਕਣਕ ਦੇ ਖੇਤਾਂ ਵਿੱਚੋਂ ਲੰਘ ਰਿਹਾ ਸੀ। ਉਸ ਦੇ ਚੇਲੇ ਉਸ ਦੇ ਨਾਲ ਸਨ ਅਤੇ ਉਹ ਭੁੱਖੇ ਸਨ ਇਸ ਲਈ ਉਨ੍ਹਾਂ ਨੇ ਸਿੱਟੇ ਤੋੜ-ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ।"

20ਫ਼ਰੀਸੀਆਂ ਨੇ ਇਹ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ! ਤੇਰੇ ਚੇਲੇ ਉਹ ਕਰ ਰਹੇ ਹਨ ਜੋ ਸਬਤ ਦੇ ਦਿਨ ਦੀ ਸ਼ਰ੍ਹਾ ਦੇ ਵਿਰੁੱਧ ਹੈ।”"

Matthew 2 illustration - Matthew Chapter 2

21ਯਿਸੂ ਨੇ ਉਨ੍ਹਾਂ ਨੂੰ ਕਿਹਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?"

22ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸ ਨੇ ਅਤੇ ਉਸ ਦੇ ਸਾਥੀਆਂ ਨੇ ਉੱਥੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਕਿ ਦਾਊਦ ਅਤੇ ਉਸ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ?"

23ਕੀ ਤੁਸੀਂ ਤੁਰੇਤ ਵਿੱਚ ਇਹ ਨਹੀਂ ਪੜ੍ਹਿਆ ਕਿ ਹਰ ਸਬਤ ਦੇ ਦਿਨ ਮੰਦਰ ਵਿੱਚ ਜਾਜਕ ਹੀ ਸਬਤ ਦੇ ਦਿਨ ਦੀ ਸ਼ਰ੍ਹਾ ਨੂੰ ਤੋੜਦੇ ਹਨ, ਅਤੇ ਹਾਲੇ ਵੀ ਉਹ ਦੋਸ਼ੀ ਨਹੀਂ ਹਨ?"

Chapter Complete

You have read Matthew 2

23 verses