1ਜਾਗੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋਂ। ਆਤਮਾ ਤਾਂ ਇਛੁੱਕ ਹੈ, ਪਰ ਤੁਹਾਡਾ ਸ਼ਰੀਰ ਕਮਜ਼ੋਰ ਹੈ।”"
2ਫ਼ੇਰ ਯਿਸੂ ਦੂਜੀ ਵਾਰ ਉੱਥੇ ਚੱਲਿਆ ਗਿਆ ਅਤੇ ਪ੍ਰਾਰਥਨਾ ਕੀਤੀ, “ਮੇਰੇ ਪਿਤਾ, ਜੇਕਰ ਇਹ ਦੁੱਖਾ ਦਾ ਪਿਆਲਾ ਹਟਾਇਆ ਜਾਣਾ ਸੰਭਵ ਨਹੀਂ, ਕਾਸ਼ ਤੁਹਾਡੀ ਇੱਛਾ ਹੀ ਪੂਰਨ ਹੋਵੇ।”"
3ਜਦੋਂ ਯਿਸੂ ਵਾਪਿਸ ਆਇਆ, ਉਸ ਨੇ ਆਪਣੇ ਚੇਲਿਆਂ ਨੂੰ ਫ਼ਿਰ ਸੁਤਾ ਹੋਇਆ ਪਾਇਆ। ਉਨ੍ਹਾਂ ਦੀਆਂ ਅੱਖਾ ਥੱਕੀਆ ਹੋਈਆਂ ਸਨ।"
4ਤਾ ਯਿਸੂ ਤੋ ਵਿਦਾ ਹੋਕੇ ਇੱਕ ਵਾਰ ਫਿਰ ਚੱਲਾ ਗਿਆ ਅਤੇ ਤੀਜੀ ਵਾਰ ਉਹੀ ਬਚਨ ਆਖਦੇ ਹੋਏ ਪ੍ਰਾਰਥਨਾ ਕੀਤੀ।"
5ਯਿਸੂ ਵਾਪਿਸ ਚੇਲਿਆਂ ਕੋਲ ਗਿਆ ਅਤੇ ਆਖਣ ਲੱਗਾ, “ਤੁਸੀਂ ਅਜੇ ਵੀ ਸੌਂ ਰਹੇ ਹੋ ਅਤੇ ਅਰਾਮ ਕਰ ਰਹੇ ਹੋ? ਵੇਖੋ ਉਹ ਘੜੀ ਆ ਗਈ ਹੈ ਜਦੋਂ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥ ਫ਼ੜਾਇਆ ਜਾਣਾ ਹੈ।"

6ਵੇਖੋ, ਜੋ ਮਨੁੱਖ ਮੈਨੂੰ ਮੇਰੇ ਦੁਸ਼ਮਨਾਂ ਹੱਥੀਂ ਫ਼ੜਾਵੇਗਾ ਉਹ ਆ ਗਿਆ ਹੈ।”"
7ਯਿਸੂ ਦਾ ਗਿਰਫ਼ਤਾਰ ਕੀਤਾ ਜਾਣਾ ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਯਹੂਦਾ ਉੱਥੇ ਆ ਗਿਆ। ਪ੍ਰਧਾਨ ਜਾਜਕਾਂ ਦੁਆਰਾ ਭੇਜੇ ਹੋਏ ਬਹੁਤ ਸਾਰੇ ਲੋਕ ਅਤੇ ਲੋਕਾਂ ਦੇ ਬਜ਼ੁਰਗ ਆਗੂ ਵੀ ਉਸ ਦੇ ਨਾਲ ਸਨ। ਉਨ੍ਹਾਂ ਕੋਲ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਹੋਈਆਂ ਸਨ।"
8ਯਹੂਦਾ ਨੇ ਉਨ੍ਹਾਂ ਲੋਕਾਂ ਨੂੰ ਇਹ ਨਿਸ਼ਾਨ ਦਿੱਤਾ ਹੋਇਆ ਸੀ: “ਕਿ ਜਿਸ ਵਿਅਕਤੀ ਨੂੰ ਮੈਂ ਚੁੰਮਾਂ ਉਹੀ ਯਿਸੂ ਹੈ। ਉਸ ਨੂੰ ਗਿਰਫ਼ਤਾਰ ਕਰ ਲੈਣਾ।”"
9ਤਾਂ ਯਹੂਦਾ ਸਿੱਧਾ ਯਿਸੂ ਕੋਲ ਗਿਆ ਅਤੇ ਆਖਿਆ, “ਗੁਰੂ ਜੀ ਨਮਸੱਕਾਰ!” ਫ਼ਿਰ ਉਸ ਨੇ ਉਸ ਨੂੰ ਚੁੰਮਿਆ।"
10ਯਿਸੂ ਨੇ ਉੱਤਰ ਦਿੱਤਾ, “ਮਿੱਤਰ, ਤੂੰ ਜੋ ਇੱਥੇ ਕਰਨ ਆਇਆ ਹੈਂ ਉਹ ਕਰ।” ਉਦੋਂ ਹੀ ਆਦਮੀ ਆ ਗਏ ਉਨ੍ਹਾਂ ਨੇ ਯਿਸੂ ਨੂੰ ਫ਼ੜਿਆ ਅਤੇ ਗਿਰਫ਼ਤਾਰ ਕਰ ਲਿਆ।"

11ਜਦੋਂ ਇੰਝ ਵਾਪਰਿਆ ਤਾਂ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਕੱਢੀ ਅਤੇ ਸਰਦਾਰ ਜਾਜਕ ਦੇ ਸੇਵਕ ਤੇ ਚਲਾਈ ਅਤੇ ਉਸਦਾ ਕੰਨ ਵੱਢ ਦਿੱਤਾ।"
12ਯਿਸੂ ਨੇ ਉਸ ਨੂੰ ਕਿਹਾ, “ਆਪਣੀ ਤਲਵਾਰ ਮੁੜ ਮਿਆਨ ਵਿੱਚ ਪਾ ਲੈ, ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ ਉਹ ਤਲਵਾਰ ਨਾਲ ਹੀ ਮਾਰੇ ਜਾਣਗੇ।"
13ਕੀ ਤੁਸੀਂ ਨਹੀਂ ਜਾਣਦੇ ਕਿ ਮੈਂ ਆਪਣੇ ਪਿਤਾ ਨੂੰ ਬੇਨਤੀ ਕਰ ਸੱਕਦਾ ਹਾਂ ਅਤੇ ਉਹ ਝੱਟ ਮੇਰੇ ਵਾਸਤੇ ਦੂਤਾਂ ਦੀਆਂ ਬਾਰ੍ਹਾਂ ਸੈਨਾ ਤੋਂ ਵੱਧ ਭੇਜ ਦੇਵੇਗਾ।"
14ਪਰ ਇਸ ਨੂੰ ਇਵੇਂ ਵਾਪਰਨਾ ਚਾਹੀਦਾ ਹੈ ਤਾਂ ਜੋ ਉਵੇਂ ਹੀ ਹੋਵੇ ਜਿਵੇਂ ਪੋਥੀਆਂ ਆਖਦੀਆਂ ਹਨ।”"
15ਤਦ ਯਿਸੂ ਨੇ ਸਾਰੇ ਲੋਕਾਂ ਨੂੰ ਆਖਿਆ, “ਕੀ ਤੁਸੀਂ ਇਨ੍ਹਾਂ ਤਲਵਾਰਾਂ ਅਤੇ ਡਾਂਗਾ ਨਾਲ ਮੈਨੂੰ ਗਿਰਫ਼ਤਾਰ ਕਰਨ ਲਈ ਆਏ ਹੋਂ, ਜਿਵੇਂ ਮੈਂ ਕੋਈ ਅਪਰਾਧੀ ਹੋਵਾਂ? ਹਰ ਰੋਜ਼ ਮੈਂ ਮੰਦਰ ਦੇ ਇਲਾਕੇ ਵਿੱਚ ਬੈਠਦਾ ਸੀ ਅਤੇ ਲੋਕਾਂ ਨੂੰ ਉਪਦੇਸ਼ ਦਿੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ।"

16ਪਰ ਇਹ ਸਭ ਕੁਝ ਇਸ ਲਈ ਹੋਇਆ ਤਾਂ ਕਿ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ।” ਇਸਤੋਂ ਬਾਦ ਯਿਸੂ ਦੇ ਸਾਰੇ ਚੇਲੇ ਉਸ ਨੂੰ ਛੱਡ ਕੇ ਭੱਜ ਗਏ।"
17ਯਿਸੂ ਯਹੂਦੀ ਆਗੂਆਂ ਦੇ ਸਨਮੁੱਖ ਜਿਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕੀਤਾ ਸੀ ਉਹ ਉਸ ਨੂੰ ਸਰਦਾਰ ਜਾਜਕ ਕਯਾਫ਼ਾ ਦੇ ਘਰ ਲੈ ਗਏ ਜਿੱਥੇ ਨੇਮ ਦੇ ਉਪਦੇਸ਼ਕ ਅਤੇ ਵਡੇਰੇ ਆਗੂ ਇਕੱਠੇ ਹੋਏ ਸਨ।"
18ਜਦੋਂ ਉਸ ਨੂੰ ਸਰਦਾਰ ਜਾਜਕ ਦੇ ਘਰ ਲਿਜਾਇਆ ਜਾ ਰਿਹਾ ਸੀ ਤਾਂ ਪਤਰਸ ਨੇ ਕੁਝ ਵਿੱਥ ਨਾਲ ਉਸਦਾ ਪਿੱਛਾ ਕੀਤਾ। ਉਸ ਨੇ ਵਿਹੜੇ ਵਿੱਚ ਪ੍ਰਵੇਸ਼ ਕੀਤਾ ਅਤੇ ਸਿਪਾਹੀਆਂ ਨਾਲ ਬੈਠ ਗਿਆ। ਉਹ ਇਹ ਵੇਖਣ ਲਈ ਉਤਸੁਕ ਸੀ ਕਿ ਅੰਤ ਵਿੱਚ ਯਿਸੂ ਨਾਲ ਕੀ ਵਾਪਰੇਗਾ।"
19ਪ੍ਰਧਾਨ ਜਾਜਕ ਅਤੇ ਯਹੂਦੀਆਂ ਦੀ ਪੂਰੀ ਸਭਾ ਯਿਸੂ ਦੇ ਖਿਲਾਫ਼ ਝੂਠੇ ਗਵਾਹ ਲੱਭ ਰਹੀ ਸੀ। ਤਾਂ ਜੋ ਉਹ ਉਸ ਨੂੰ ਮਰਵਾ ਸੱਕਣ। ਉਹ ਅਜਿਹੇ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ ਜੋ ਯਿਸੂ ਦੇ ਵਿਰੁੱਧ ਕੁਝ ਕਹਿਣ।"
20ਬਹੁਤ ਸਾਰੇ ਲੋਕ ਸਾਹਮਣੇ ਆਏ ਜਿਨ੍ਹਾਂ ਨੇ ਯਿਸੂ ਬਾਰੇ ਝੂਠੀਆਂ ਗੱਲਾਂ ਆਖੀਆਂ। ਪਰ ਉਹ ਅਜਿਹੀ ਕੋਈ ਵੀ ਗਵਾਹੀ ਨਾ ਲੱਭ ਸੱਕੇ। ਫ਼ੇਰ ਦੋ ਲੋਕ ਬਾਹਰ ਆਏ ਅਤੇ ਉਨ੍ਹਾਂ ਆਖਿਆ,"

21“ਇਸ ਆਦਮੀ ਨੇ ਆਖਿਆ, ‘ਮੈਂ ਪਰਮੇਸ਼ੁਰ ਦਾ ਮੰਦਰ ਢਾਹ ਕੇ ਤਿੰਨ ਦਿਨਾਂ ਵਿੱਚ ਫ਼ੇਰ ਬਣਾ ਸੱਕਦਾ ਹਾਂ।’”"
22ਸਰਦਾਰ ਜਾਜਕ ਉੱਠਿਆ ਅਤੇ ਯਿਸੂ ਨੂੰ ਆਖਣ ਲੱਗਾ, “ਇਹ ਲੋਕ ਤੇਰੇ ਉੱਤੇ ਦੋਸ਼ ਲਾ ਰਹੇ ਹਨ। ਕੀ ਤੇਰੇ ਕੋਲ ਕੋਈ ਜਵਾਬ ਨਹੀਂ? ਕੀ ਇਹ ਲੋਕ ਸੱਚ ਆਖ ਰਹੇ ਹਨ?”"
23ਪਰ ਯਿਸੂ ਨੇ ਕੁਝ ਨਾ ਕਿਹਾ। ਦੋਬਾਰਾ ਸਰਦਾਰ ਜਾਜਕ ਨੇ ਯਿਸੂ ਨੂੰ ਪੁੱਛਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਅਤੇ ਹੁਕਮ ਦਿੰਦਾ ਹਾਂ ਸਾਨੂੰ ਦੱਸ, ਕੀ ਪਰਮੇਸ਼ੁਰ ਦਾ ਪੁੱਤਰ ਮਸੀਹ ਤੂੰ ਹੈਂ?”"
24ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਹੀ ਹਾਂ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਭਵਿੱਖ ਵਿੱਚ, ਤੁਸੀਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਬੈਠਿਆਂ, ਅਤੇ ਸਵਰਗਾਂ ਦੇ ਬੱਦਲਾਂ ਚੋਂ ਆਉਂਦਿਆਂ ਵੇਖੋਂਗੇ।”"
25ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ ਉਹ ਬੜੇ ਕਰੋਧ ਵਿੱਚ ਆਇਆ। ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਖਿਆ, “ਇਸ ਮਨੁੱਖ ਨੇ ਉਹ ਗੱਲਾਂ ਆਖਿਆਂ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ, ਇਸ ਲਈ ਸਾਨੂੰ ਕੋਈ ਹੋਰ ਗਵਾਹੀ ਨਹੀਂ ਲੋੜੀਂਦੀ। ਤੁਸੀਂ ਸਭ ਨੇ ਇਸ ਨੂੰ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ।"

26ਤੁਹਾਡੀ ਕੀ ਸਲਾਹ ਹੈ?” ਯਹੂਦੀਆਂ ਨੇ ਉੱਤਰ ਦਿੱਤਾ, “ਇਹ ਕਸੂਰਵਾਰ ਹੈ, ਅਤੇ ਉਸ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ।”"
27ਤਦ ਲੋਕਾਂ ਨੇ ਯਿਸੂ ਦੇ ਮੂੰਹ ਤੇ ਥੁੱਕਿਆ ਅਤੇ ਉਸ ਨੂੰ ਮੁੱਕੇ ਮਾਰੇ। ਹੋਰਨਾਂ ਲੋਕਾਂ ਨੇ ਯਿਸੂ ਨੂੰ ਥੱਪੜ ਮਾਰੇ।"
28ਉਨ੍ਹਾਂ ਕਿਹਾ, “ਦਿਖਾ ਕਿ ਤੂੰ ਇੱਕ ਨਬੀ ਹੈਂ। ਹੇ ਮਸੀਹ, ਅਗੰਮ ਵਾਕ ਕਰ ਕਿ ਤੈਨੂੰ ਕਿਸਨੇ ਮਾਰਿਆ ਹੈ।”"
29ਪਤਰਸ ਇਹ ਦੱਸਣੋ ਡਰਿਆ ਕਿ ਉਹ ਯਿਸੂ ਨੂੰ ਜਾਣਦਾ ਉਸ ਸਾਰੇ ਸਮੇਂ ਪਤਰਸ ਵਿਹੜੇ ਵਿੱਚ ਬੈਠਾ ਰਿਹਾ। ਇੱਕ ਨੋਕਰਾਨੀ ਪਤਰਸ ਕੋਲ ਆਈ ਅਤੇ ਆਖਿਆ, “ਤੂੰ ਵੀ ਗਲੀਲ ਦੇ ਯਿਸੂ ਨਾਲ ਸੀ।”"
30ਪਰ ਪਤਰਸ ਨੇ ਇਸਦਾ ਸਭ ਅੱਗੇ ਇਨਕਾਰ ਕੀਤਾ, ਅਤੇ ਆਖਿਆ, “ਮੈਂ ਨਹੀਂ ਜਾਣਦਾ ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ।”"

31ਫ਼ੇਰ ਪਤਰਸ ਉਸ ਵਿਹੜੇ ਤੋਂ ਬਾਹਰ ਚੱਲਿਆ ਗਿਆ। ਫ਼ਾਟਕ ਕੋਲ ਇੱਕ ਹੋਰ ਗੋਲੀ ਨੇ ਉਸ ਨੂੰ ਵੇਖਿਆ ਅਤੇ ਉੱਥੇ ਲੋਕਾਂ ਨੂੰ ਆਖਿਆ, “ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।”"
32ਫ਼ਿਰ, ਪਤਰਸ ਨੇ ਸੌਂਹ ਖਾਕੇ ਇਹ ਆਖਦਿਆਂ ਇਨਕਾਰ ਕਰ ਦਿੱਤਾ, “ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।”"
33ਕੁਝ ਦੇਰ ਬਾਦ, ਜੋ ਲੋਕ ਉੱਥੇ ਖੜ੍ਹੇ ਸਨ ਉਹ ਪਤਰਸ ਕੋਲ ਆਏ ਅਤੇ ਆਖਿਆ, “ਤੇਰੇ ਉੱਚਾਰਣ ਤੋਂ ਹੀ ਸਾਨੂੰ ਪਤਾ ਹੈ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ।”"
34ਤਦ ਉਹ ਖੁਦ ਨੂੰ ਸਰਾਪਣ ਲੱਗਾ ਅਤੇ ਉਸ ਨੇ ਆਖਿਆ, “ਮੈਂ ਪਰਮੇਸ਼ੁਰ ਦੀ ਸੌਹ ਖਾਂਦਾ ਹਾਂ ਕਿ ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।” ਜਿਵੇਂ ਹੀ ਪਤਰਸ ਨੇ ਇਹ ਆਖਿਆ, ਕੁੱਕੜ ਨੇ ਬਾਂਗ ਦਿੱਤੀ।"
You have read Matthew 20
34 verses