Lumina
Matthew

Triumphal Entry; Cleansing the Temple

Matthew 21·Punjabi Bible

1ਤਦ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਉਸ ਨੂੰ ਕੀ ਆਖਿਆ ਸੀ: “ਕਿ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਮੈਨੂੰ ਤਿੰਨ ਵਾਰੀ ਜਾਨਣ ਤੋਂ ਇਨਕਾਰ ਕਰੇਂਗਾ।” ਫ਼ੇਰ ਪਤਰਸ ਬਾਹਰ ਗਿਆ ਅਤੇ ਭੁਬਾਂ ਮਾਰਕੇ ਰੋਇਆ।"

2ਯਿਸੂ ਰਾਜਪਾਲ ਪਿਲਾਤੁਸ ਦੇ ਸਨਮੁੱਖ ਅਗਲੀ ਸਵੇਰ ਪ੍ਰਧਾਨ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਆਗੂਆਂ ਨੇ ਯਿਸੂ ਨੂੰ ਜਾਨ ਤੋਂ ਮਾਰਨ ਦਾ ਫ਼ੈਸਲਾ ਕੀਤਾ।"

3ਉਨ੍ਹਾਂ ਨੇ ਉਸ ਨੂੰ ਜੰਜ਼ੀਰਾਂ ਪਾ ਦਿੱਤੀਆਂ ਅਤੇ ਪਿਲਾਤੁਸ ਦੇ ਹਵਾਲੇ ਕਰਨ ਲਈ ਲੈ ਗਏ।"

4ਯਹੂਦਾ ਨੇ ਆਤਮ ਹੱਤਿਆ ਕੀਤੀ ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ੜਾ ਦਿੱਤਾ ਸੀ। ਜਦੋਂ ਉਸ ਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸ ਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋੜ ਦਿੱਤੇ।"

5ਯਹੂਦਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਾਪ ਕੀਤਾ ਹੈ ਜੋ ਇੱਕ ਨਿਰਦੋਸ਼ ਜਾਨ ਨੂੰ ਮਾਰਨ ਲਈ ਫ਼ੜਵਾ ਦਿੱਤਾ।” ਯਹੂਦੀ ਆਗੂਆਂ ਨੇ ਜਵਾਬ ਦਿੱਤਾ, “ਸਾਨੂੰ ਇਸਦੀ ਕੋਈ ਪਰਵਾਹ ਨਹੀਂ ਇਹ ਤੇਰੀ ਸਮੱਸਿਆ ਹੈ, ਤੂੰ ਜਾਣ।”"

Matthew 21 illustration - Matthew Chapter 21

6ਤਾਂ ਯਹੂਦਾ ਨੇ ਉਹ ਚਾਂਦੀ ਦੇ ਸਿੱਕੇ ਮੰਦਰ ਵਿੱਚ ਸੁੱਟ ਦਿੱਤੇ ਅਤੇ ਵਾਪਸ ਮੁੜਕੇ ਖੁਦ ਨੂੰ ਫ਼ਾਹਾ ਲਾ ਲਿਆ।"

7ਪ੍ਰਧਾਨ ਜਾਜਕਾਂ ਨੇ ਉੱਥੋਂ ਉਹ ਸਿੱਕੇ ਚੁੱਕੇ ਅਤੇ ਕਿਹਾ, “ਇਨ੍ਹਾਂ ਪੈਸਿਆਂ ਨੂੰ ਮੰਦਰ ਦੇ ਖਜ਼ਾਨੇ ਵਿੱਚ ਪਾਉਣਾ ਯੋਗ ਨਹੀਂ ਕਿਉਂਕਿ ਇਹ ਧਨ ਕਿਸੇ ਦੀ ਮੌਤ ਲਈ ਦਿੱਤਾ ਗਿਆ ਸੀ।”"

8ਤਾਂ ਉਨ੍ਹਾਂ ਇੱਕ ਮਤਾ ਪਾਸ ਕੀਤਾ ਕਿ ਇਸ ਧਨ ਨਾਲ ਇੱਕ ਘੁਮਿਆਰ ਦਾ ਖੇਤ ਖਰੀਦਿਆ ਜਾਵੇ। ਇਹ ਖੇਤ ਉਨ੍ਹਾਂ ਲੋਕਾਂ ਦੇ ਕੰਮ ਆਵੇਗਾ ਜੋ ਯਰੂਸ਼ਲਮ ਵਿੱਚ ਆਉਂਦੇ ਹੋਏ ਇੱਥੇ ਮਰ ਜਾਂਦੇ ਹਨ, ਇਹ ਖੇਤ ਉਨ੍ਹਾਂ ਲੋਕਾਂ ਨੂੰ ਦਫ਼ਨਾਉਣ ਦੇ ਕੰਮ ਆਵੇਗਾ।"

9ਇਸੇ ਕਾਰਣ ਅੱਜ ਵੀ ਉਹ ਖੇਤ, ਲਹੂ ਦਾ ਖੇਤ ਕਰਕੇ ਜਾਣਿਆ ਜਾਂਦਾ ਹੈ।"

10ਤਾਂ ਜਿਹੜਾ ਬਚਨ ਯਿਰਮਿਯਾਹ ਨਬੀ ਦੇ ਰਾਹੀਂ ਕਿਹਾ ਗਿਆ ਸੀ ਉਹ ਪੂਰਾ ਹੋਇਆ ਕਿ, “ਉਨ੍ਹਾਂ ਨੇ ਤੀਹ ਚਾਂਦੀ ਦੇ ਸਿੱਕੇ ਵਾਪਸ ਲੈ ਲਏ, ਜੋ ਇੱਕ ਮਨੁੱਖ ਦੀ ਜਾਨ ਦਾ ਮੁੱਲ ਠਹਿਰਾਇਆ ਗਿਆ ਸੀ ਇਵੇਂ ਹੀ ਕੁਝ ਯਹੂਦੀਆਂ ਨੇ ਉਸਦੀ ਜਾਨ ਦੀ ਕੀਮਤ ਲਾਈ ਸੀ।"

Matthew 21 illustration - Matthew Chapter 21

11ਉਨ੍ਹਾਂ ਨੇ ਉਸ ਧਨ ਨੂੰ ਘੁਮਿਆਰ ਦਾ ਖੇਤ ਖਰੀਦਣ ਲਈ ਵਰਤਿਆ ਜਿਵੇਂ ਕਿ ਪ੍ਰਭੂ ਨੇ ਹੁਕਮ ਦਿੱਤਾ ਸੀ।”"

12ਰਾਜਪਾਲ ਪਿਲਾਤੁਸ ਦੇ ਯਿਸੂ ਨਾਲ ਪ੍ਰਸ਼ਨ ਯਿਸੂ ਰਾਜਪਾਲ ਦੇ ਸਾਹਮਣੇ ਖੜ੍ਹਾ ਸੀ, ਅਤੇ ਰਾਜਪਾਲ ਨੇ ਉਸ ਨੂੰ ਇਹ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਕਿਹਾ, “ਹਾਂ, ਮੈਂ ਹਾਂ।”"

13ਜਦੋਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸ ਉੱਤੇ ਦੋਸ਼ ਲਾਏ, ਉਸ ਨੇ ਜਵਾਬ ਵਿੱਚ ਕੁਝ ਨਹੀਂ ਆਖਿਆ।"

14ਤਦ ਪਿਲਾਤੁਸ ਨੇ ਉਸ ਨੂੰ ਕਿਹਾ, “ਕੀ ਤੂੰ ਨਹੀਂ ਸੁਣ ਰਿਹਾ ਜੋ ਇਲਜ਼ਾਮ ਇਹ ਤੇਰੇ ਖਿਲਾਫ਼ ਲਾ ਰਹੇ ਹਨ?”"

15ਪਰ ਯਿਸੂ ਨੇ ਉਸ ਨੂੰ ਕੋਈ ਵੀ ਉੱਤਰ ਨਹੀਂ ਦਿੱਤਾ। ਅਤੇ ਇਹ ਸਭ ਵੇਖਕੇ ਰਾਜਪਾਲ ਬੜਾ ਹੈਰਾਨ ਹੋਇਆ।"

Matthew 21 illustration - Matthew Chapter 21

16ਪਿਲਾਤੁਸ ਦੀ ਯਿਸੂ ਨੂੰ ਆਜ਼ਾਦ ਕਰਨ ਦੀ ਕੋਸ਼ਿਸ਼ ਨਾਕਾਮਯਾਬ ਇਹ ਰਿਵਾਜ਼ ਸੀ ਕਿ ਪਸਾਹ ਦੇ ਤਿਉਹਾਰ ਉੱਤੇ ਜਿਸ ਨੂੰ ਲੋਕ ਚਾਹੁਣ ਰਾਜਪਾਲ ਕੈਦ ਵਿੱਚੋਂ ਉਸ ਕੈਦੀ ਨੂੰ ਰਿਹਾ ਕਰਦਾ ਹੁੰਦਾ ਸੀ।"

17ਉਸ ਵਕਤ ਬਰੱਬਾ ਨਾਉਂ ਦਾ ਇੱਕ ਬਹੁਤ ਖਤਰਨਾਕ ਆਦਮੀ ਕੈਦ ਵਿੱਚ ਸੀ।"

18ਸਾਰੇ ਲੋਕ ਰਾਜਪਾਲ ਪਿਲਾਤੁਸ ਦੇ ਘਰ ਇਕੱਠੇ ਹੋਏ ਤਾਂ ਉਸ ਨੇ ਲੋਕਾਂ ਨੂੰ ਕਿਹਾ, “ਤੁਸੀਂ ਮੈਥੋਂ ਆਪਣੇ ਵਾਸਤੇ ਕਿਸਨੂੰ ਰਿਹਾ ਕਰਾਉਣਾ ਚਾਹੁੰਦੇ ਹੋ। ਬਰੱਬਾਸ, ਜਾਂ ਯਿਸੂ ਨੂੰ ਜੋ ਕਿ ਮਸੀਹ ਕਹਾਉਂਦਾ ਹੈ?”"

19ਕਿਉਂਕਿ ਉਹ ਜਾਣਦਾ ਸੀ ਕਿ ਲੋਕਾਂ ਨੇ ਉਸ ਨੂੰ ਈਰਖਾ ਕਾਰਣ ਉਸ ਦੇ ਹੱਥੀ ਫ਼ੜਵਾਇਆ ਸੀ।"

20ਜਦੋਂ ਉਹ ਨਿਆਂੇ ਵਾਲੀ ਕੁਰਸੀ ਤੇ ਬੈਠਾ ਹੋਇਆ ਸੀ, ਤਾਂ ਉਸਦੀ ਪਤਨੀ ਨੇ ਸੁਨੇਹਾ ਭੇਜਿਆ, “ਇਸ ਮਨੁੱਖ ਨੂੰ ਕੁਝ ਨਾ ਕਰ। ਇਹ ਅਪਰਾਧੀ ਨਹੀਂ ਹੈ ਅਤੇ ਅੱਜ ਮੈਂ ਇਸ ਬਾਰੇ ਸੁਪਨਾ ਵੇਖਿਆ ਹੈ ਅਤੇ ਉਸ ਨੇ ਮੈਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਹੈ।”"

Matthew 21 illustration - Matthew Chapter 21

21ਪਰ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਲੋਕਾਂ ਨੂੰ ਬਰੱਬਾਸ ਨੂੰ ਰਿਹਾ ਕਰਨ ਦੀ ਬੇਨਤੀ ਕਰਨ ਲਈ ਮਨਵਾਇਆ ਅਤੇ ਯਿਸੂ ਨੂੰ ਮਾਰੇ ਜਾਣ ਲਈ।"

22ਪਿਲਾਤੁਸ ਨੇ ਕਿਹਾ, “ਦੋਹਾਂ ਵਿੱਚੋਂ ਤੁਸੀਂ ਮੈਥੋਂ ਕਿਸਨੂੰ ਰਿਹਾ ਕਰਾਉਨਾ ਚਾਹੁੰਦੇ ਹੋ?” ਲੋਕਾਂ ਨੇ ਕਿਹਾ, “ਬਰੱਬਾਸ ਨੂੰ ਛੱਡ ਦਿਉ।”"

23ਪੁਲਾਤੁਸ ਨੇ ਕਿਹਾ, “ਫ਼ੇਰ ਮੈਂ ਯਿਸੂ ਨਾਲ ਕੀ ਕਰਾਂ ਜਿਹੜਾ ਕਿ ਮਸੀਹ ਕਹਾਉਂਦਾ ਹੈ?” ਲੋਕਾਂ ਨੇ ਉੱਤਰ ਦਿੱਤਾ “ਉਸ ਨੂੰ ਸਲੀਬ ਦਿਉ।”"

24ਰਾਜਪਾਲ ਨੇ ਆਖਿਆ, “ਕਿਉਂ? ਉਸ ਨੇ ਕੀ ਅਪਰਾਧ ਕੀਤਾ ਹੈ।” ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸ ਨੂੰ ਸਲੀਬ ਦਿਓ।”"

25ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।”"

Matthew 21 illustration - Matthew Chapter 21

26ਸਭ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਅਤੇ ਸਾਡੇ ਬੱਚੇ ਇਸਦੇ ਲਹੂ ਦੇ ਜਿੰਮੇਵਾਰ ਹੋਵਾਂਗੇ।”"

27ਤਦ ਪਿਲਾਤੁਸ ਨੇ ਬਰੱਬਾਸ ਨੂੰ ਛੱਡ ਦਿੱਤਾ ਅਤੇ ਉਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਨੂੰ ਕੋੜਿਆਂ ਨਾਲ ਮਾਰਨ। ਅਤੇ ਉਸ ਨੇ ਯਿਸੂ ਨੂੰ ਸਿਪਾਹੀਆਂ ਹੱਥੀ ਸਲੀਬ ਉੱਤੇ ਚੜ੍ਹਾਉਣ ਲਈ ਦੇ ਦਿੱਤਾ।"

28ਪਿਲਾਤੁਸ ਦੇ ਸਿਪਾਹੀਆਂ ਵੱਲੋਂ ਯਿਸੂ ਨੂੰ ਮਸਖਰੀਆਂ ਤਦ ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲਿਆਏ ਅਤੇ ਉਸ ਦੇ ਦੁਆਲੇ ਸਾਰੇ ਪਹਿਰੇਦਾਰ ਇਕੱਠੇ ਕੀਤੇ।"

29ਸਿਪਾਹੀਆਂ ਨੇ ਉਸ ਦੇ ਸਾਰੇ ਕੱਪੜੇ ਲਾਹ ਕੇ ਇੱਕ ਲਾਲ ਚੋਗਾ ਉਸ ਨੂੰ ਪੁਵਾਇਆ।"

30ਕੰਡਿਆਂ ਨੂੰ ਗੁੰਦਕੇ ਉਨ੍ਹਾਂ ਨੇ ਇੱਕ ਕੰਡਿਆਂ ਦਾ ਤਾਜ ਬਨਾਇਆ ਅਤੇ ਉਸ ਦੇ ਸਿਰ ਤੇ ਪਾ ਦਿੱਤਾ। ਇੱਕ ਸੋਟੀ ਉਸ ਦੇ ਸੱਜੇ ਹੱਥ ਵਿੱਚ ਫ਼ੜਵਾ ਦਿੱਤੀ। ਫ਼ਿਰ ਸਿਪਾਹੀ ਉਸ ਅੱਗੇ ਝੁਕੇ ਅਤੇ ਉਸ ਨੂੰ ਮਸਖਰੀ ਕੀਤੀ, “ਹੇ ਯਹੂਦੀਆਂ ਦੇ ਪਾਤਸ਼ਾਹ, ਨਮਸੱਕਾਰ!”"

Matthew 21 illustration - Matthew Chapter 21

31ਸਿਪਾਹੀਆਂ ਨੇ ਯਿਸੂ ਉੱਤੇ ਥੁਕਿਆ ਅਤੇ ਫ਼ਿਰ ਉਸ ਦੇ ਹੱਥ ਵਿੱਚ ਫ਼ੜਾਈ ਹੋਈ ਸੋਟੀ ਨੂੰ ਖੋਹਕੇ ਉਸ ਦੇ ਨਾਲ ਕਿੰਨੀ ਵਾਰੀ ਉਸ ਦੇ ਸਿਰ ਤੇ ਸੱਟ ਮਾਰੀ।"

32ਜਦ ਉਹ ਉਸ ਨਾਲ ਮਸਖਰੀ ਕਰ ਹਟੇ ਤਾਂ ਉਨ੍ਹਾਂ ਨੇ ਉਹ ਲਾਲ ਚੋਗਾ ਉਸਤੋਂ ਲਾਹਕੇ, ਉਸ ਦੇ ਕੱਪੜੇ ਉਸ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਸ ਨੂੰ ਲੈ ਗਏ।"

33ਯਿਸੂ ਦਾ ਸਲੀਬ ਤੇ ਮਾਰਿਆ ਜਾਣਾ ਜਦੋਂ ਸਿਪਾਹੀ ਯਿਸੂ ਨੂੰ ਸ਼ਹਿਰ ਤੋਂ ਬਾਹਰ ਲੈ ਜਾ ਰਹੇ ਸਨ, ਉਨ੍ਹਾਂ ਨੇ ਕੁਰੇਨੀ ਦੇ ਸ਼ਮਊਨ ਨੂੰ ਵੇਖਿਆ, ਅਤੇ ਉਸ ਨੂੰ ਯਿਸੂ ਦੀ ਸਲੀਬ ਚੁੱਕਣ ਲਈ ਮਜਬੂਰ ਕੀਤਾ।"

34ਉਹ ਗਲਗਥਾ ਨਾਉਂ ਦੀ ਜਗ੍ਹਾ ਤੇ ਪਹੁੰਚੇ ਜਿਸਦਾ ਅਰਥ ਹੈ “ਖੋਪਰੀ ਦੀ ਥਾਂ।”"

35ਉੱਥੇ, ਉਨ੍ਹਾਂ ਨੇ ਯਿਸੂ ਨੂੰ ਪਿਤ ਨਾਲ ਮਿਸ਼੍ਰਿਤ ਮੈਅ ਪੀਣ ਨੂੰ ਦਿੱਤੀ। ਪਰ ਇਸਦਾ ਸੁਆਦ ਦੇਖਣ ਤੋਂ ਬਾਦ, ਉਸ ਨੇ ਇਸ ਨੂੰ ਪੀਣ ਤੋਂ ਇਨਕਾਰ ਕਰ ਦਿੱਤਾ।"

Matthew 21 illustration - Matthew Chapter 21

36ਤਾਂ ਉਨ੍ਹਾਂ ਨੇ ਉਸ ਨੂੰ ਸਲੀਬ ਤੇ ਚੜ੍ਹਾਇਆ ਅਤੇ ਉਸ ਨੂੰ ਕਿੱਲਾਂ ਠੋਕੀਆਂ। ਪਰਚੀਆਂ ਪਾਕੇ ਉਨ੍ਹਾਂ ਨੇ ਆਪਣੇ ਵਿੱਚਕਾਰ ਉਸ ਦੇ ਕੱਪੜੇ ਵੰਡ ਲਏ।"

37ਸਿਪਾਹੀ ਉੱਥੇ ਬੈਠੇ ਉਸਦੀ ਪਹਿਰੇਦਾਰੀ ਕਰ ਰਹੇ ਸਨ।"

38ਉਨ੍ਹਾਂ ਨੇ ਉਸ ਦੇ ਖਿਲਾਫ਼ ਦੋਸ਼ਾਂ ਦੀ ਨਿਸ਼ਾਨ ਪੱਤਰੀ ਯਿਸੂ ਦੇ ਸਿਰ ਤੇ ਪਾ ਦਿੱਤੀ। ਜਿਸ ਅਤੇ ਲਿਖਿਆ ਸੀ, “ ਇਹ ਯਹੂਦੀਆਂ ਦਾ ਪਾਤਸ਼ਾਹ ਯਿਸੂ ਹੈ।”"

39ਯਿਸੂ ਦੇ ਆਸੇ-ਪਾਸੇ ਹੋਰ ਦੋ ਜਣਿਆਂ ਨੂੰ ਸਲੀਬ ਦਿੱਤੀ ਗਈ ਸੀ। ਇੱਕ ਸੱਜੇ ਪਾਸੇ ਅਤੇ ਦੂਜਾ ਖੱਬੇ ਪਾਸੇ।"

40ਅਤੇ ਆਉਣ ਜਾਣ ਵਾਲੇ ਲੋਕ ਉਸ ਨੂੰ ਆਉਂਦੇ ਜਾਂਦੇ ਹੋਏ ਤਾਨੇ ਮਾਰਨ ਲੱਗੇ ਅਤੇ ਸਿਰ ਹਿਲਾਕੇ ਕਹਿਣ ਲੱਗੇ,"

Matthew 21 illustration - Matthew Chapter 21

41“ਤੂੰ ਜੋ ਕਹਿੰਦਾ ਸੀ ਕਿ ਇਸ ਮੰਦਰ ਨੂੰ ਢਾਹ ਕੇ ਤਿੰਨ ਦਿਨਾਂ ਵਿੱਚ ਦੋਬਾਰਾ ਬਣਾ ਸੱਕਦਾ ਹੈਂ, ਹੁਣ ਆਪਣੇ-ਆਪ ਨੂੰ ਬਚਾ? ਜੇ ਤੁਂ ਸੱਚ ਵਿੱਚ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਤੋਂ ਉੱਤਰ ਕੇ ਆਪਣੇ-ਆਪ ਨੂੰ ਬਚਾ।”"

42ਇਸ ਤਰ੍ਹਾਂ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਯਿਸੂ ਦਾ ਮਜ਼ਾਕ ਉਡਾਇਆ"

43ਉਨ੍ਹਾਂ ਨੇ ਆਖਿਆ, “ਉਸਨੇ ਹੋਰਨਾਂ ਨੂੰ ਬਚਾਇਆ, ਪਰ ਉਹ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਲੋਕ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਬੁਲਾਉਂਦੇ ਹਨ। ਜੇਕਰ ਉਹ ਪਾਤਸ਼ਾਹ ਹੈ ਤਾਂ ਉਹ ਸਲੀਬ ਤੋਂ ਹੇਠਾਂ ਉਤਰ ਆਵੇ, ਅਤੇ ਅਸੀਂ ਉਸ ਵਿੱਚ ਵਿਸ਼ਵਾਸ ਕਰਾਂਗੇ।"

44ਉਸ ਨੇ ਪਰਮੇਸ਼ੁਰ ਵਿੱਚ ਭਰੋਸਾ ਰੱਖਿਆ। ਜੇਕਰ ਉਹ ਚਾਹੁੰਦਾ ਹੈ ਤਾਂ ਹੁਣ ਪਰਮੇਸ਼ੁਰ ਉਸ ਨੂੰ ਬਚਾਵੇ। ਉਸ ਨੇ ਖੁਦ ਹੀ ਆਖਿਆ ਸੀ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।’”"

45ਜੋ ਡਾਕੂ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਏ ਗਏ ਸਨ, ਉਨ੍ਹਾਂ ਨੇ ਵੀ ਯਿਸੂ ਨੂੰ ਬੇਇੱਜ਼ਤੀ ਵਾਲੇ ਸ਼ਬਦ ਆਖੇ।"

Matthew 21 illustration - Matthew Chapter 21

46ਯਿਸੂ ਦੀ ਮੌਤ ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢੱਕ ਲਿਆ। ਜੋ ਕਿ ਤਕਰੀਬਨ ਤਿੰਨ ਘੰਟੇ ਰਿਹਾ।"

Chapter Complete

You have read Matthew 21

46 verses