1ਤਕਰੀਬਨ ਤਿੰਨ ਵਜੇ ਯਿਸੂ ਨੇ ਉੱਚੀ ਅਵਾਜ਼ ਵਿੱਚ ਪੁਕਾਰਿਆ, “ਏਲੀ-ਏਲੀ ਲਮਾ ਸਬਕਤਾਨੀ?” ਇਸਦਾ ਮਤਲਬ ਸੀ, “ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ?”"
2ਕੁਝ ਲੋਕ ਜੋ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਸੁਣਿਆ ਅਤੇ ਲੋਕਾਂ ਕਿਹਾ, “ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ।”"
3ਤੁਰੰਤ ਹੀ, ਉਨ੍ਹਾਂ ਵਿੱਚੋਂ ਇੱਕ ਬੰਦਾ ਭੱਜਕੇ ਗਿਆ ਅਤੇ ਇੱਕ ਸਪੰਜ ਲੈ ਆਇਆ। ਅਤੇ ਉਸ ਨੂੰ ਸਿਰਕੇ ਵਿੱਚ ਭਿਉਂਇਆ ਅਤੇ ਸਪੰਜ ਨੂੰ ਸੋਟੀ ਤੇ ਬੰਨ੍ਹਿਆ ਅਤੇ ਉਸ ਵਿੱਚੋਂ ਪੀਣ ਲਈ ਯਿਸੂ ਨੂੰ ਦਿੱਤਾ।"
4ਪਰ ਦੂਜੇ ਲੋਕਾਂ ਨੇ ਆਖਿਆ, “ਇੰਤਜ਼ਾਰ ਕਰੀਏ ਅਤੇ ਵੇਖਿਏ ਕਿ ਕੀ ਏਲੀਯਾਹ ਉਸ ਨੂੰ ਬਚਾਉਣ ਆਉਂਦਾ ਹੈ?”"
5ਫ਼ੇਰ ਯਿਸੂ ਇੱਕ ਵਾਰ ਬਹੁਤ ਉੱਚੀ ਅਵਾਜ਼ ਨਾਲ ਚੀਕਿਆ ਅਤੇ ਪ੍ਰਾਣ-ਹੀਣ ਹੋ ਗਿਆ।"

6ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪੜਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕੜਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿੜਕ ਗਈਆਂ ਸਨ।"
7ਕਬਰਾਂ ਖੁਲ੍ਹ ਗਈਆਂ, ਅਤੇ ਬਹੁਤ ਸਾਰੇ ਪਰਮੇਸ਼ੁਰ ਦੇ ਲੋਕ, ਜੋ ਮਰ ਚੁੱਕੇ ਸਨ ਮੌਤ ਤੋਂ ਉਭਰ ਆਏ।"
8ਉਹ ਕਬਰਾਂ ਤੋਂ ਬਾਹਰ ਆ ਗਏ, ਯਿਸੂ ਦੇ ਪੂਨਰ-ਉਥਾਨ ਤੋਂ ਬਾਦ, ਉਹ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਗਏ ਅਤੇ ਉਹ ਬਹੁਤ ਸਾਰੇ ਲੋਕਾਂ ਨੂੰ ਦਿਖਾਈ ਦਿੱਤੇ।"
9ਸੂਬੇਦਾਰ ਅਤੇ ਉਨ੍ਹਾਂ ਸਿਪਾਹੀਆਂ ਨੇ, ਜਿਨ੍ਹਾਂ ਨੇ ਯਿਸੂ ਦੀ ਪਹਿਰੇਦਾਰੀ ਕੀਤੀ ਸੀ, ਇਹ ਭੂਚਾਲ ਅਤੇ ਇਹ ਸਭ ਘਟਨਾਵਾਂ ਵੇਖੀਆਂ ਤਾਂ ਉਹ ਬਹੁਤ ਘਬਰਾਏ ਅਤੇ ਕਿਹਾ, “ਉਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ।”"
10ਬਹੁਤ ਸਾਰੀਆਂ ਔਰਤਾਂ ਵੀ ਉੱਥੇ ਸਨ। ਉਹ ਥੋੜੀ ਦੂਰ ਤੋਂ ਵੇਖ ਰਹੀਆਂ ਸਨ। ਉਹ ਗਲੀਲ ਤੋਂ ਉਸਦੀ ਸੇਵਾ ਕਰਨ ਲਈ ਆਈਆਂ ਸਨ।"

11ਮਰਿਯਮ ਮਗਦਲੀਨੀ, ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ।"
12ਯਿਸੂ ਨੂੰ ਦਫ਼ਨਾਉਣਾ ਉਸ ਸ਼ਾਮ, ਯੂਸੁਫ਼ ਨਾਉਂ ਦਾ ਇੱਕ ਅਮੀਰ ਆਦਮੀ ਪਿਲਾਤੁਸ ਕੋਲ ਆਇਆ। ਯੂਸੁਫ਼ ਅਰੀਮਥੈਆ ਤੋਂ ਸੀ, ਅਤੇ ਉਹ ਵੀ ਯਿਸੂ ਦਾ ਚੇਲਾ ਸੀ। ਉਸ ਨੇ ਪਿਲਾਤੁਸ ਤੋਂ ਯਿਸੂ ਦਾ ਸ਼ਰੀਰ ਮੰਗਿਆ। ਪਿਲਾਤੁਸ ਨੇ ਯਿਸੂ ਦੀ ਲੋਥ ਉਸ ਨੂੰ ਦੇ ਦੇਣ ਲਈ ਆਪਣੇ ਸੈਨਕਾਂ ਨੂੰ ਹੁਕਮ ਦਿੱਤਾ।"
13ਯੂਸੁਫ਼ ਨੇ ਸ਼ਰੀਰ ਲਿਆ ਅਤੇ ਉਸ ਨੂੰ ਨਵੇਂ ਮਹੀਨ ਕੱਪੜੇ ਵਿੱਚ ਲਪੇਟਿਆ।"
14ਯੂਸੁਫ਼ ਨੇ ਯਿਸੂ ਦੇ ਸ਼ਰੀਰ ਨੂੰ ਉਸਦੀ ਨਵੀਂ ਕਬਰ ਵਿੱਚ ਰੱਖਿਆ ਜਿਹੜੀ ਉਸ ਨੇ ਚੱਟਾਨ ਵਿੱਚ ਤਰਾਸ਼ੀ ਹੋਈ ਸੀ। ਫ਼ਿਰ ਉਸ ਨੇ ਕਬਰ ਦਾ ਪ੍ਰਵੇਸ਼ ਦੁਆਰ ਵੱਡੇ ਪੱਥਰ ਨਾਲ ਢੱਕ ਦਿੱਤਾ ਅਤੇ ਚੱਲਿਆ ਗਿਆ।"
15ਮਰਿਯਮ ਮਗਦਲੀਨੀ ਅਤੇ ਮਰਿਯਮ ਨਾਉਂ ਦੀ ਦੂਜੀ ਔਰਤ ਉੱਥੇ ਹੀ ਕਬਰ ਦੇ ਸਾਹਮਣੇ ਬੈਠੀਆਂ ਰਹੀਆਂ।"

16ਯਿਸੂ ਦੀ ਕਬਰ ਦੀ ਰਾਖੀ ਉਹ ਦਿਨ, ਤਿਆਰੀ ਦਾ ਦਿਨ ਕਹਾਉਂਦਾ ਸੀ। ਅਗਲੇ ਦਿਨ ਪ੍ਰਧਾਨ ਜਾਜਕ, ਅਤੇ ਫ਼ਰੀਸੀ ਇਕੱਠੇ ਹੋਕੇ ਪਿਲਾਤੁਸ ਕੋਲ ਆਏ ਅਤੇ ਬੋਲੇ,"
17“ਮਹਾਰਾਜ, ਸਾਨੂੰ ਯਾਦ ਹੈ ਕਿ ਜਦੋਂ ਉਹ ਜਿਉਂਦਾ ਸੀ ਉਸ ਦਗਾਬਾਜ਼ ਨੇ ਆਖਿਆ ਸੀ, ‘ਤਿੰਨ ਦਿਨਾਂ ਬਾਦ, ਮੈਂ ਮੌਤ ਤੋਂ ਜੀਅ ਉੱਠਾਂਗਾ।’"
18ਇਸ ਲਈ ਹੁਕਮ ਦਿਉ ਕਿ ਤਿੰਨ ਦਿਨ ਤੱਕ ਕਬਰ ਦੀ ਧਿਆਨ ਨਾਲ ਪਹਿਰੇਦਾਰੀ ਕੀਤੀ ਜਾਵੇ। ਨਹੀਂ ਤਾਂ, ਉਸ ਦੇ ਚੇਲੇ ਆਕੇ ਉਸਦਾ ਸ਼ਰੀਰ ਲੈ ਜਾ ਸੱਕਦੇ ਹਨ, ਅਤੇ ਫ਼ਿਰ ਲੋਕਾਂ ਨੂੰ ਦੱਸਣਗੇ ਕਿ ਉਹ ਮੌਤ ਤੋਂ ਉੱਠ ਪਿਆ ਹੈ। ਇਹ ਅਖੀਰਲਾ ਪੱਖੰਡ ਪਹਿਲੇ ਨਾਲੋਂ ਵੀ ਭੈੜਾ ਹੋਵੇਗਾ।”"
19ਪਿਲਾਤੁਸ ਨੇ ਆਖਿਆ, “ਤੁਸੀਂ ਕੁਝ ਸਿਪਾਹੀ ਲੈ ਲਵੋ ਅਤੇ ਜਿੰਨੀ ਚੰਗੀ ਤਰ੍ਹਾਂ ਤੁਸੀਂ ਚਾਹੁੰਦੇ ਹੋ ਉਸਦੀ ਕਬਰ ਦੀ ਰਾਖੀ ਕਰੋ।”"
20ਤਦ ਉਹ ਸਾਰੇ ਕਬਰ ਵੱਲ ਗਏ ਅਤੇ ਚੋਰਾਂ ਤੋਂ ਬਚਾਉਣ ਲਈ ਉਸਦੀ ਰਾਖੀ ਕੀਤੀ। ਉਨ੍ਹਾਂ ਨੇ ਕਬਰ ਦੀ ਰਾਖੀ ਲਈ ਕਬਰ ਵਾਲੇ ਪੱਥਰ ਉੱਤੇ ਮੋਹਰ ਲਾਕੇ ਕੁਝ ਸਿਪਾਹੀਆਂ ਨੂੰ ਉੱਥੇ ਬਿਠਾਕੇ ਕਬਰ ਦੀ ਰਾਖੀ ਕਰਵਾਈ।"

21ਯਿਸੂ ਦਾ ਪੁਨਰ ਉਥਾਨ ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।"
22ਉਸ ਵਕਤ ਉੱਥੇ ਬੜਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇੜੇ ਆਕੇ ਉਸ ਦੇ ਉੱਪਰੋਂ ਉਹ ਵੱਡਾ ਪੱਥਰ ਰੇੜ੍ਹਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ।"
23ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸ ਦੇ ਕੱਪੜੇ ਬਰਫ਼ ਵਰਗੇ ਸਫ਼ੇਦ ਸਨ।"
24ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।"
25ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸਲੀਬ ਦਿੱਤੀ ਗਈ ਸੀ।"

26ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।"
27ਅਤੇ ਜਲਦੀ ਜਾਕੇ ਉਸ ਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉੱਥੇ ਮੌਜੂਦ ਹੋਵੇਗਾ ਅਤੇ ਉੱਥੇ ਤੁਸੀਂ ਉਸ ਨੂੰ ਵੇਖੋਂਗੀਆਂ।’ ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।”"
28ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।"
29ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉੱਥੇ ਯਿਸੂ ਉਨ੍ਹਾਂ ਸਾਹਮਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸ ਦੇ ਚਰਨ ਫ਼ੜ ਲਏ ਅਤੇ ਉਸਦੀ ਉਪਾਸਨਾ ਕੀਤੀ।"
30ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉੱਥੇ ਵੇਖਣਗੇ।”"

31ਯਹੂਦੀ ਆਗੂਆਂ ਨੂੰ ਖਬਰ ਉਹ ਔਰਤਾਂ ਉਸ ਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।"
32ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕੱਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ।"
33ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।"
34ਜੇਕਰ ਰਾਜਪਾਲ ਇਸ ਗੱਲ ਬਾਰੇ ਜਾਣ ਜਾਵੇਗਾ ਤਾਂ ਅਸੀਂ ਉਸ ਨੂੰ ਨਿਸ਼ਚਿੰਤ ਕਰ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਦੂਰ ਰੱਖਾਂਗੇ।”"
35ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ।"

36ਯਿਸੂ ਦਾ ਆਪਣੇ ਚੇਲਿਆਂ ਨਾਲ ਗੱਲ ਕਰਨਾ ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾੜੀ ਤੇ ਆ ਗਏ ਜਿੱਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ।"
37ਜਦੋਂ ਉਨ੍ਹਾਂ ਨੇ ਉਸ ਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ।"
38ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।"
39ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।"
40ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”"

41ਯਿਸੂ ਦਾ ਆਗਮਨ ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਆਰੰਭ:"
42ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ। ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।”"
43“ਉਜਾੜ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿਧੇ ਕਰੋ।’”"
44ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸ ਨੇ ਉਜਾੜ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸ ਨੇ ਉਨ੍ਹਾਂ ਨੂੰ ਸਿੱਖਾਇਆ ਕਿ ਉਹ ਬਪਤਿਸਮਾ ਲੈ ਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸੱਕਣਗੇ।"
45ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।"

46ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਸਦੀ ਕਮਰ ਉੱਤੇ ਚਮੜੇ ਦੀ ਪੇਟੀ ਬੰਧੀ ਹੋਈ ਸੀ। ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀ।"
You have read Matthew 22
46 verses