1ਅਤੇ ਉਸ ਨੇ ਲੋਕਾਂ ਵਿੱਚ ਇਹ ਪ੍ਰਚਾਰ ਕੀਤਾ ਕਿ ਭਈ: “ਮੇਰੇ ਤੋਂ ਬਾਦ ਉਹ ਇੱਕ ਆਵੇਗਾ ਅਤੇ ਉਹ ਮੇਰੇ ਤੋਂ ਵੱਧ ਮਹਾਨ ਹੈ ਅਤੇ ਮੈਂ ਇਸ ਲਾਇੱਕ ਵੀ ਨਹੀਂ ਕਿ ਨਿਉਂ ਕੇ ਉਸਦੀ ਜੁੱਤੀ ਦਾ ਤਸਮਾ ਖੋਲ੍ਹਾਂ।"
2ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਹੈ ਪਰ ਉਹ ਮਨੁੱਖ ਜਿਹੜਾ ਕਿ ਆ ਰਿਹਾ ਹੈ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”"
3ਯਿਸੂ ਨੂੰ ਬਪਤਿਸਮਾ ਉਸ ਵਕਤ ਯਿਸੂ ਗਲੀਲ ਦੇ ਨਾਸਰਤ ਸ਼ਹਿਰ ਤੋਂ ਯੂਹੰਨਾ ਦੇ ਕੋਲ ਆਇਆ ਅਤੇ ਯੂਹੰਨਾ ਨੇ ਉਸ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।"
4ਜਿਸ ਵਕਤ ਯਿਸੂ ਪਾਣੀ ਵਿੱਚੋਂ ਬਾਹਰ ਨਿਕਲ ਰਿਹਾ ਸੀ ਤਾਂ ਉਸ ਨੇ ਅਕਾਸ਼ ਨੂੰ ਖੁਲ੍ਹਦਿਆਂ ਵੇਖਿਆ ਅਤੇ ਉਸ ਵਿੱਚੋਂ ਪਵਿੱਤਰ ਆਤਮਾ ਯਿਸੂ ਕੋਲ ਘੁੱਗੀ ਵਾਂਗ ਥੱਲੇ ਉੱਤਰਿਆ।"
5ਸਵਰਗ ਵਿੱਚੋਂ ਅਕਾਸ਼ਵਾਣੀ ਹੋਈ, “ਤੂੰ ਮੇਰਾ ਪਿਆਰਾ ਪੁੱਤਰ ਹੈ। ਮੈਂ ਤੈਥੋਂ ਬਹੁਤ ਖੁਸ਼ ਹਾਂ।”"

6ਯਿਸੂ ਦਾ ਪਰਤਾਇਆ ਜਾਣਾ ਤਦ ਆਤਮਾ ਯਿਸੂ ਨੂੰ ਇੱਕਲਿਆਂ ਉਜਾੜ ਵਿੱਚ ਲੈ ਗਿਆ।"
7ਉਹ ਉੱਥੇ ਚਾਲੀ ਦਿਨ ਤੱਕ ਸ਼ੈਤਾਨ ਦੁਆਰਾ ਪਰਤਾਇਆ ਗਿਆ। ਜਦੋਂ ਉਹ ਉੱਥੇ ਜੰਗਲੀ ਜਾਨਵਰਾਂ ਨਾਲ ਸੀ, ਤਾਂ ਉਦੋਂ ਦੂਤ ਉਸਦੀ ਸੇਵਾ ਕਰ ਰਹੇ ਸਨ।"
8ਯਿਸੂ ਦਾ ਕੁਝ ਚੇਲਿਆਂ ਨੂੰ ਚੁਨਣਾ ਉਸਤੋਂ ਬਾਦ, ਯੂਹੰਨਾ ਨੂੰ ਕੈਦ ਕਰ ਦਿੱਤਾ ਗਿਆ ਅਤੇ ਫ਼ੇਰ ਯਿਸੂ ਗਲੀਲ ਨੂੰ ਆਇਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਅਤੇ ਕਿਹਾ,"
9“ਹੁਣ ਠੀਕ ਸਮਾਂ ਆ ਗਿਆ ਹੈ। ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੁਸੀਂ ਆਪਣਾ ਜੀਵਨ ਬਦਲ ਲਵੋ ਅਤੇ ਇਸ ਖੁਸ਼ਖਬਰੀ ਉੱਤੇ ਇਤਬਾਰ ਕਰੋ।”"
10ਯਿਸੂ ਦਾ ਕੁਝ ਅਨੁਯਾਈਆਂ ਨੂੰ ਚੁਨਣਾ ਗਲੀਲੀ ਝੀਲ ਦੇ ਕੰਢੇ ਉੱਤੇ ਫ਼ਿਰਦਿਆਂ ਯਿਸੂ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਜੋ ਕਿ ਮਛੇਰੇ ਸਨ, ਝੀਲ ਵਿੱਚ ਮੱਛੀਆਂ ਫ਼ੜਨ ਲਈ ਜਾਲ ਪਾਉਂਦਿਆਂ ਵੇਖਿਆ।"

11ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਆਓ ਅਤੇ ਮੇਰੇ ਪਿੱਛੇ ਚੱਲੋ, ਮੈਂ ਤੁਹਾਨੂੰ ਲੋਕਾਂ ਨੂੰ ਇਕੱਠੇ ਕਰਨ ਵਾਲੇ ਬਨਾਵਾਂਗਾ।”"
12ਤਾਂ ਸ਼ਮਊਨ ਅਤੇ ਅੰਦ੍ਰਿਯਾਸ ਆਪਣੇ ਜਾਲਾਂ ਨੂੰ ਉੱਥੇ ਹੀ ਛੱਡ ਕੇ ਉਸ ਦੇ ਮਗਰ ਹੋ ਤੁਰੇ।"
13ਯਿਸੂ ਗਲੀਲ ਝੀਲ ਦੇ ਕਿਨਾਰੇ ਥੋੜਾ ਹੋਰ ਅੱਗੇ ਤੁਰਿਆ ਉਸ ਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇੜੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮੱਛੀਆਂ ਫ਼ੜ ਸੱਕਣ।"
14ਜਦੋਂ ਯਿਸੂ ਨੇ ਦੋਹਾਂ ਭਰਾਵਾਂ ਨੂੰ ਬੁਲਾਇਆ, ਉਹ ਆਪਣੇ ਪਿਤਾ ਤੇ ਉਨ੍ਹਾਂ ਦੇ ਕਾਮਿਆਂ ਨੂੰ ਛੱਡ ਕੇ ਯਿਸੂ ਦੇ ਪਿੱਛੇ ਹੋ ਤੁਰੇ।"
15ਯਿਸੂ ਇੱਕ ਭਰਿਸ਼ਟ ਆਤਮਾ ਵਾਲੇ ਮਨੁੱਖ ਨੂੰ ਠੀਕ ਕਰਦਾ ਯਿਸੂ ਅਤੇ ਉਸ ਦੇ ਚੇਲੇ ਫ਼ਿਰ ਕਫ਼ਰਨਾਹੂਮ ਵਿੱਚ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਜਾਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗੇ।"

16ਲੋਕ ਯਿਸੂ ਦੇ ਉਪਦੇਸ਼ ਤੇ ਹੈਰਾਨ ਸਨ। ਉਸ ਨੇ ਉਨ੍ਹਾਂ ਨੂੰ ਉਸ ਮਨੁੱਖ ਵਾਂਗ ਉਪਦੇਸ਼ ਦਿੱਤੇ ਜਿਸ ਕੋਲ ਅਧਿਕਾਰ ਹੋਵੇ ਨਾ ਕਿ ਨੇਮ ਦੇ ਉਪਦੇਸ਼ਕਾਂ ਵਾਂਗ।"
17ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉੱਥੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ,"
18“ਓ ਯਿਸੂ ਨਾਸਰੀ! ਤੂੰ ਸਾਡੇ ਕੋਲ ਕਿਸ ਲਈ ਆਇਆ ਹੈਂ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।”"
19ਯਿਸੂ ਨੇ ਬੜੇ ਰੋਅਬ ਨਾਲ ਉਸ ਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!”"
20ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇੜੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ।"

21ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬੜੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇੱਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।”"
22ਇਉਂ ਗਲੀਲ ਦੇ ਸਾਰੇ ਖੇਤ੍ਰ ਵਿੱਚ ਯਿਸੂ ਬਾਰੇ ਖ਼ਬਰ ਬੜੀ ਤੇਜ਼ੀ ਨਾਲ ਫ਼ੈਲੀ ਗਈ।"
23ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ ਯਿਸੂ ਅਤੇ ਉਸ ਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡ ਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ।"
24ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤੱਪ ਰਹੀ ਸੀ। ਉੱਥੇ ਲੋਕਾਂ ਨੇ ਯਿਸੂ ਨੂੰ ਉਸ ਦੇ ਬਾਰੇ ਦਸਿਆ।"
25ਤਾਂ ਯਿਸੂ ਉਸ ਦੇ ਮੰਜੇ ਕੋਲ ਗਿਆ। ਉਸ ਨੇ ਉਸਦਾ ਹੱਥ ਫ਼ੜਕੇ ਉਸ ਨੂੰ ਉੱਠਾਇਆ, ਅਤੇ ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਸ ਤੋਂ ਬਾਦ ਉਸ ਨੇ ਯਿਸੂ ਦੀ ਸੇਵਾ ਕੀਤੀ।"

26ਉਸ ਰਾਤ, ਜਦੋਂ ਸੂਰਜ ਡੁੱਬ ਚੁੱਕਾ ਤਾਂ ਲੋਕ ਬਹੁਤ ਸਾਰੇ ਬਿਮਾਰ ਲੋਕਾਂ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਯਿਸੂ ਕੋਲ ਲਿਆਏ।"
27ਸਾਰਾ ਨਗਰ ਉਸ ਘਰ ਦੇ ਬੂਹੇ ਅੱਗੇ ਇਕੱਠਾ ਹੋ ਗਿਆ।"
28ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਰੋਗਾਂ ਤੋਂ ਚੰਗਾ ਕੀਤਾ। ਅਤੇ ਉਸ ਨੇ ਬਹੁਤ ਸਾਰੇ ਲੋਕਾਂ ਵਿੱਚੋਂ ਭੂਤ ਕੱਢੇ। ਪਰ ਉਸ ਨੇ ਭੂਤਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਉਸ ਨੂੰ ਜਾਣਦੇ ਸਨ।"
29ਯਿਸੂ ਖੁਸ਼ਖਬਰੀ ਦੇ ਪ੍ਰਚਾਰ ਦੀ ਤਿਆਰੀ ਕਰਦਾ ਅਗਲੀ ਸਵੇਰ, ਯਿਸੂ ਬੜੀ ਸਵਖਤੇ ਉੱਠਿਆ। ਅਜੇ ਹਨੇਰਾ ਹੀ ਸੀ ਜਦੋਂ ਉਹ ਘਰੋਂ ਨਿਕਲ ਪਿਆ, ਅਤੇ ਇੱਕਾਂਤ ਵਿੱਚ ਜਾਕੇ ਉਸ ਨੇ ਪ੍ਰਾਰਥਨਾ ਕੀਤੀ।"
30ਬਾਅਦ ਵਿੱਚ ਸ਼ਮਊਨ ਅਤੇ ਉਸ ਦੇ ਸਾਥੀ ਉਸ ਨੂੰ ਲੱਭਣ ਗਏ।"

31ਜਦੋਂ ਉਨ੍ਹਾਂ ਨੇ ਯਿਸੂ ਨੂੰ ਲੱਭ ਲਿਆ ਤਾਂ ਆਖਣ ਲੱਗੇ, “ਸਭ ਲੋਕ ਤੁਹਾਨੂੰ ਭਾਲ ਰਹੇ ਹਨ।”"
32ਯਿਸੂ ਨੇ ਆਖਿਆ, “ਆਓ, ਅਸੀਂ ਇਹ ਜਗ੍ਹਾ ਛੱਡੀਏ ਅਤੇ ਨੇੜੇ ਦੇ ਹੋਰ ਨਗਰਾਂ ਵਿੱਚ ਜਾਈਏ ਤਾਂ ਜੋ ਮੈਂ ਉਨ੍ਹਾਂ ਥਾਵਾਂ ਤੇ ਵੀ ਪ੍ਰਚਾਰ ਕਰ ਸੱਕਾਂ ਜਿਸ ਲਈ ਮੈਂ ਆਇਆ ਹਾਂ।”"
33ਇਸ ਤਰ੍ਹਾਂ, ਯਿਸੂ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਹੋਇਆ ਪੂਰੀ ਗਲੀਲ ਵਿੱਚ ਹਰ ਜਗ੍ਹਾ ਗਿਆ ਅਤੇ ਉਸ ਨੇ ਲੋਕਾਂ ਵਿੱਚੋਂ ਭੂਤ ਕੱਢੇ।"
34ਯਿਸੂ ਦਾ ਇੱਕ ਬਿਮਾਰ ਆਦਮੀ ਨੂੰ ਠੀਕ ਕਰਨਾ ਇੱਕ ਆਦਮੀ ਜਿਸ ਨੂੰ ਕੋੜ੍ਹ ਹੋਇਆ ਸੀ, ਉਸ ਨੇ ਝੁਕ ਕੇ ਯਿਸੂ ਅੱਗੇ ਅਰਜੋਈ ਕੀਤੀ, “ਜੇ ਤੂੰ ਚਾਹੇਂ ਤਾਂ ਮੈਨੂੰ ਠੀਕ ਕਰ ਸੱਕਦਾ ਹੈ।”"
35ਯਿਸੂ ਨੂੰ ਉਸ ਮਨੁੱਖ ਤੇ ਤਰਸ ਆਇਆ ਤਾਂ ਉਸ ਨੇ ਉਸ ਆਦਮੀ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾਵੇਂ ਸੋ ਤੂੰ ਰਾਜੀ ਹੋ ਜਾ।”"

36ਫ਼ਿਰ ਕੋੜ੍ਹ ਨੇ ਉਸ ਨੂੰ ਛੱਡ ਦਿੱਤਾ ਅਤੇ ਉਹ ਨਿਰਮਲ ਹੋ ਗਿਆ।"
37ਯਿਸੂ ਨੇ ਉਸ ਆਦਮੀ ਨੂੰ ਬੜੀ ਸਖਤੀ ਨਾਲ ਤਗੀਦ ਕਰਕੇ ਭੇਜ ਦਿੱਤਾ,"
38ਉਸ ਨੇ ਉਸ ਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦੱਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”"
39ਪਰ ਉਹ ਆਦਮੀ ਬਾਹਰ ਜਾਕੇ ਇਹ ਚਰਚਾ ਕਰਨ ਲੱਗਾ ਕਿ ਯਿਸੂ ਨੇ ਉਸ ਨੂੰ ਰਾਜੀ ਕੀਤਾ ਹੈ। ਇਉਂ ਯਿਸੂ ਦੀ ਖਬਰ ਸਭ ਜਗ੍ਹਾ ਫ਼ੈਲ ਗਈ। ਇਸ ਲਈ ਯਿਸੂ ਖੁਲ੍ਹੇ-ਆਮ ਕਿਸੇ ਨਗਰ ਵਿੱਚ ਨਾ ਵੜ ਸੱਕਿਆ। ਤਾਂ ਉਸ ਨੇ ਇੱਕਾਂਤ ਜਗ੍ਹਾਵਾਂ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਪਰ ਤਾਂ ਵੀ ਲੋਕਾਂ ਨੇ ਸਭ ਨਗਰਾਂ ਤੋਂ ਯਿਸੂ ਕੋਲ ਆਉਣਾ ਜਾਰੀ ਰੱਖਿਆ।"
You have read Matthew 23
39 verses