Lumina
Matthew

Parables of Watchfulness

Matthew 25·Punjabi Bible

1ਜੇਕਰ ਇੱਕ ਰਾਜ ਆਪਣੇ ਹੀ ਖਿਲਾਫ਼ ਲੜਦਾ ਹੈ, ਤਾਂ ਇਹ ਨਹੀਂ ਰਹਿ ਸੱਕਦਾ।"

2ਅਤੇ ਜੇਕਰ ਇੱਕ ਪਰਿਵਾਰ ਵੰਡਿਆ ਹੋਇਆ ਹੈ ਅਤੇ ਆਪਣੇ ਹੀ ਖਿਲਾਫ਼ ਲੜ ਰਿਹਾ ਹੈ ਤਾਂ ਇਹ ਨਹੀਂ ਬਚ ਸੱਕਦਾ।"

3ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸੱਕਦਾ ਅਤੇ ਉਸਦਾ ਅੰਤ ਹੋ ਜਾਵੇਗਾ।"

4“ਪਰ ਜਦੋਂ ਕੋਈ ਬੰਦਾ ਕਿਸੇ ਤਕੜੇ ਆਦਮੀ ਦੇ ਘਰ ਵਿੱਚ ਵੜਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸ ਨੂੰ ਤਕੜੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸੱਕਦਾ ਹੈ।"

5“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਸਾਰੇ ਪਾਪ ਮਾਫ਼ ਕੀਤੇ ਜਾਣਗੇ ਅਤੇ ਜੋ ਵੀ ਉਹ ਪਰਮੇਸ਼ੁਰ ਦੇ ਵਿਰੁੱਧ ਬੋਲੇ ਉਹ ਵੀ ਮਾਫ਼ ਕਰ ਦਿੱਤਾ ਜਾਵੇਗਾ,"

Matthew 25 illustration - Matthew Chapter 25

6ਪਰ ਜੇਕਰ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।”"

7ਯਿਸੂ ਨੇ ਇਹ ਇਸ ਲਈ ਆਖਿਆ ਕਿਉਂਕਿ ਨੇਮ ਦੇ ਉਪਦੇਸ਼ਕਾਂ ਨੇ ਆਖਿਆ ਸੀ ਕਿ ਯਿਸੂ ਭਰਿਸ਼ਟ ਆਤਮੇ ਦੇ ਵੱਸ ਹੈ।"

8ਯਿਸੂ ਦੇ ਚੇਲੇ ਹੀ ਉਸਦਾ ਸੱਚਾ ਪਰਿਵਾਰ ਹਨ ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖੜ੍ਹੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ।"

9ਉਸ ਵਕਤ ਯਿਸੂ ਦੇ ਆਸ-ਪਾਸ ਬਹੁਤ ਸਾਰੇ ਲੋਕ ਬੈਠੇ ਸਨ। ਉਨ੍ਹਾਂ ਉਸ ਨੂੰ ਕਿਹਾ, “ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੇਰੇ ਬਾਰੇ ਪੁੱਛ-ਗਿੱਛ ਕਰ ਰਹੇ ਹਨ।”"

10ਯਿਸੂ ਨੇ ਆਖਿਆ, “ਮੇਰੀ ਮਾਂ ਕੌਣ ਹੈ? ਕੌਣ ਹਨ ਮੇਰੇ ਭਰਾ?”"

Matthew 25 illustration - Matthew Chapter 25

11ਤਦ ਉਸ ਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ।"

12ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”"

13ਬੀਜ ਬੀਜਣ ਵਾਲੇ ਕਿਸਾਨ ਦੀ ਦ੍ਰਿਸ਼ਟਾਂਤ ਇੱਕ ਹੋਰ ਸਮੇਂ ਯਿਸੂ ਨੇ ਝੀਲ ਦੇ ਕਿਨਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਬੁਹਤ ਸਾਰੀ ਭੀੜ ਉਸ ਦੇ ਗਿਰਦ ਜੁੜ ਗਈ। ਤਾਂ ਉਹ ਇੱਕ ਬੇੜੀ ਵਿੱਚ ਚੜ੍ਹ੍ਹ ਗਿਆ ਜੋ ਕਿ ਝੀਲ ਦੇ ਵਿੱਚ ਸੀ ਤੇ ਬੈਠ ਗਿਆ। ਬਾਕੀ ਦੇ ਲੋਕ ਝੀਲ ਦੇ ਕੰਢੇ ਧਰਤੀ ਉੱਪਰ ਖੜ੍ਹੇ ਰਹੇ।"

14ਯਿਸੂ ਨੇ ਲੋਕਾਂ ਨੂੰ ਬੇੜੀ ਤੋਂ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਰਾਹੀਂ ਸਮਝਾਈਆਂ। ਉਸ ਨੇ ਕਿਹਾ,"

15“ਸੁਣੋ! ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ।"

Matthew 25 illustration - Matthew Chapter 25

16ਜਦੋਂ ਉਹ ਬੀਜ ਬੋ ਰਿਹਾ ਸੀ, ਤਾਂ ਕੁਝ ਬੀਜ ਸੜਕ ਦੇ ਕਿਨਾਰੇ ਡਿੱਗ ਪਏ, ਪੰਛੀ ਆਏ ਤੇ ਉਨ੍ਹਾਂ ਬੀਜਾਂ ਨੂੰ ਚੁਗ ਗਏ।"

17ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਸ ਜ਼ਮੀਨ ਤੇ ਬਹੁਤੀ ਮਿੱਟੀ ਨਹੀਂ ਸੀ। ਉੱਥੇ ਬੀਜ ਬੜੀ ਜਲਦੀ ਫ਼ੁੱਟ ਪਏ ਕਿਉਂਕਿ ਮਿੱਟੀ ਜ਼ਿਆਦਾ ਡੂੰਘੀ ਨਹੀਂ ਸੀ।"

18ਪਰ ਜਦੋਂ ਹੀ ਸੂਰਜ ਚੜ੍ਹ੍ਹਿਆ ਤਾਂ ਪੌਦੇ ਕੁਮਲਾ ਗਏ ਅਤੇ ਸੜ ਗਏ। ਉਹ ਪੌਦੇ ਇਸ ਲਈ ਸੁੱਕ-ਸੜ ਗਏ ਕਿਉਂਕਿ ਉਨ੍ਹਾਂ ਦੀ ਜੜ੍ਹ ਬਹੁਤੀ ਡੂੰਘੀ ਨਹੀਂ ਸੀ।"

19ਕੁਝ ਹੋਰ ਬੀਜ ਕੰਡਿਆਲੀਆਂ ਝਾੜੀਆਂ ਦੇ ਵਿੱਚਕਾਰ ਡਿੱਗੇ, ਪਰ ਉੱਥੇ ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੂੰ ਘੁੱਟ ਲਿਆ ਅਤੇ ਉਨ੍ਹਾਂ ਨੂੰ ਵੱਧਣ ਨਾ ਦਿੱਤਾ ਇਸ ਲਈ ਉਨ੍ਹਾਂ ਬੀਜਾਂ ਨੇ ਫ਼ਲ ਨਾ ਦਿੱਤੇ।"

20ਕੁਝ ਹੋਰ ਬੀਜ ਵੱਧੀਆ ਜਮੀਨ ਉੱਪਰ ਡਿੱਗੇ। ਅਤੇ ਜਦੋਂ ਉਸ ਵੱਧੀਆ ਜ਼ਮੀਨ ਤੇ ਬੀਜ ਡਿੱਗੇ ਤਾਂ ਉਹ ਪੁੰਗਰੇ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਨੇ ਤੀਹ ਗੁਣਾ ਕੁਝ ਨੇ ਸੱਠ ਗੁਣਾ ਅਤੇ ਕੁਝ ਨੇ ਸੌ ਗੁਣਾ ਵੱਧ ਝਾੜ ਦਿੱਤਾ।”"

Matthew 25 illustration - Matthew Chapter 25

21ਫ਼ਿਰ ਯਿਸੂ ਨੇ ਕਿਹਾ, “ਜੇਕਰ ਤੁਸੀਂ ਸੁਣ ਸੱਕਦੇ ਹੋ ਤਾਂ, ਮੇਰੇ ਵੱਲ ਧਿਆਨ ਦਿਉ।”"

22ਯਿਸੂ ਨੇ ਦੱਸਿਆ ਕਿ ਉਹ ਦ੍ਰਿਸ਼ਟਾਂਤ ਕਿਉਂ ਦਿੰਦਾ ਹੈ ਬਾਦ ਵਿੱਚ ਜਦੋਂ ਯਿਸੂ ਇੱਕਾਂਤ ਵਿੱਚ ਸੀ ਤਾਂ ਬਾਰ੍ਹਾਂ ਰਸੂਲਾਂ ਅਤੇ ਚੇਲਿਆਂ ਨੇ ਉਸ ਨੂੰ ਦ੍ਰਿਸ਼ਟਾਤਾਂ ਦਾ ਅਰਥ ਪੁੱਛਿਆ।"

23ਉਸ ਨੇ ਆਖਿਆ, “ਪਰਮੇਸ਼ੁਰ ਦੇ ਰਾਜ ਦੇ ਭੇਤ ਦਾ ਪਤਾ ਸਿਰਫ਼ ਤੁਹਾਨੂੰ ਹੀ ਦਿੱਤਾ ਗਿਆ ਹੈ। ਪਰ ਦੂਜੇ ਲੋਕਾਂ ਨੂੰ, ਮੈਂ ਦ੍ਰਿਸ਼ਟਾਤਾਂ ਵਿੱਚ ਦੱਸਦਾ ਹਾਂ।"

24ਮੈਂ ਇਉਂ ਕਰਦਾ ਹਾਂ ਤਾਂ ਜੋ: ‘ਉਹ ਤੱਕਦੇ ਰਹਿਣਗੇ ਪਰ ਕਦੇ ਵੀ ਨਹੀਂ ਵੇਖਣਗੇ। ਉਹ ਸੁਣਦੇ ਰਹਿਣਗੇ ਪਰ ਕਦੇ ਵੀ ਨਹੀਂ ਸਮਝਣਗੇ। ਜੇਕਰ ਉਨ੍ਹਾਂ ਨੇ ਵੇਖਿਆ ਅਤੇ ਸਮਝਿਆ ਹੁੰਦਾ ਤਾਂ ਸ਼ਾਇਦ ਉਹ ਪਰਮੇਸ਼ੁਰ ਵੱਲ ਮੁੜ ਪੈਂਦੇ ਅਤੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰ ਸੱਕਦੇ।’”"

25ਯਿਸੂ ਦੀ ਬੀਜ ਬਾਰੇ ਵਿਆਖਿਆ ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਕੀ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਸਮਝੇ ਹੋ? ਜੇਕਰ ਤੁਸੀਂ ਇਹ ਨਹੀਂ ਸਮਝੇ ਤਾਂ ਬਾਕੀ ਦੇ ਦ੍ਰਿਸ਼ਟਾਂਤ ਕਿਵੇਂ ਸਮਝੋਂਗੇ?"

Matthew 25 illustration - Matthew Chapter 25

26ਬੀਜਣ ਵਾਲਾ ਉਸ ਮਨੁੱਖ ਵਾਂਗ ਹੈ ਜੋ ਲੋਕਾਂ ਵਿੱਚ ਪਰਮੇਸ਼ੁਰ ਦਾ ਬਚਨ ਬੀਜਦਾ ਹੈ।"

27ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸ ਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ।"

28“ਬਾਕੀ ਲੋਕ ਉਨ੍ਹਾਂ ਬੀਜਾਂ ਵਾਂਗ ਹਨ ਜਿਹੜੇ ਪੱਥਰੀਲੀ ਜ਼ਮੀਨ ਉੱਤੇ ਡਿੱਗੇ। ਉਹ ਉਪਦੇਸ਼ ਸੁਣਦਿਆਂ ਸਾਰ ਉਨ੍ਹਾਂ ਨੂੰ ਖੁਸ਼ੀ ਨਾਲ ਕਬੂਲ ਲੈਂਦੇ ਹਨ।"

29ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋੜੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ।"

30“ਬਾਕੀ ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਕੰਡਿਆਲੀਆਂ ਝਾੜੀਆਂ ਤੇ ਡਿੱਗੇ। ਇਹ ਲੋਕ ਉਪਦੇਸ਼ ਸੁਣਦੇ ਹਨ,"

Matthew 25 illustration - Matthew Chapter 25

31ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ।"

32“ਬਾਕੀ ਲੋਕ ਵੱਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਸੌ ਗੁਣਾ।”"

33ਜੋ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰੋ ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਦੀਵਾ ਲਿਆਕੇ ਉਸ ਨੂੰ ਕਟੋਰੇ ਹੇਠ ਜਾਂ ਮੰਜੇ ਹੇਠ ਰੱਖ ਦਿੰਦੇ ਹੋ? ਨਹੀਂ। ਤੁਸੀਂ ਉਸ ਦੀਵੇ ਨੂੰ ਸ਼ਮਾਦਾਨ ਤੇ ਰੱਖਦੇ ਹੋ।"

34ਹਰ ਲੁਕੀ ਚੀਜ਼ ਦੱਸੀ ਜਾਵੇਗੀ ਅਤੇ ਹਰ ਗੁਪਤ ਗੱਲ ਪ੍ਰਗਟ ਕੀਤੀ ਜਾਵੇਗੀ।"

35ਤੁਸੀਂ ਲੋਕ ਜੋ ਸੁਣ ਸੱਕਦੇ ਹੋ, ਸੁਣੋ!"

Matthew 25 illustration - Matthew Chapter 25

36ਉਸ ਨੇ ਉਨ੍ਹਾਂ ਨੂੰ ਇਹ ਵੀ ਆਖਿਆ, ‘ਜੋ ਕੁਝ ਵੀ ਤੁਸੀਂ ਸੁਣੋ, ਉਸ ਬਾਰੇ ਧਿਆਨ ਨਾਲ ਸੋਚੋ। ਜਿਸ ਨਾਪ ਨਾਲ ਤੁਸੀਂ ਨਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਨਾਪਿਆ ਜਾਵੇਗਾ ਪਰ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧੀਕ ਦੇਵੇਗਾ ਜਿੰਨਾ ਤੁਸੀਂ ਦਿੱਤਾ ਹੈ।"

37ਜਿਸ ਮਨੁੱਖ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਮਨੁੱਖ ਕੋਲ ਕੁਝ ਜ਼ਿਆਦਾ ਨਹੀਂ ਹੈ, ਤਾਂ ਜੋ ਕੁਝ ਵੀ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।’”"

38ਯਿਸੂ ਬੀਜ ਦਾ ਦ੍ਰਿਸ਼ਟਾਂਤ ਵਰਤਦਾ ਹੈ ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਉਸ ਮਨੁੱਖ ਵਾਂਗ ਹੈ ਜੋ ਧਰਤੀ ਉੱਤੇ ਬੀਜ ਬੀਜਦਾ ਹੈ।"

39ਬੀਜ ਵੱਧਣ ਲੱਗਦਾ ਹੈ। ਉਹ ਦਿਨ-ਰਾਤ ਵੱਧਦਾ ਹੈ। ਇਹ ਜ਼ਰੂਰੀ ਨਹੀਂ ਕਿ ਮਨੁੱਖ ਸੁੱਤਾ ਹੈ ਜਾਂ ਜਾਗਦਾ ਹੈ ਬੀਜ਼ ਤਾਂ ਵੱਧਦਾ ਹੀ ਰਹੇਗਾ। ਮਨੁੱਖ ਨਹੀਂ ਜਾਣਦਾ ਕਿ ਉਹ ਬੀਜ਼ ਕਿਵੇਂ ਵੱਧ ਰਿਹਾ ਹੈ।"

40ਜ਼ਮੀਨ ਤਾਂ ਆਪਣੇ-ਆਪ ਦਾਣੇ ਪੈਦਾ ਕਰਦੀ ਹੈ। ਪਹਿਲਾਂ, ਟਹਿਣੀ ਵੱਧਦੀ ਹੈ, ਫ਼ੇਰ ਸਿਟਾ, ਫ਼ੇਰ ਉਸ ਸਿੱਟੇ ਵਿੱਚ ਪੂਰੇ ਦਾਣੇ ਬਣਦੇ ਹਨ।"

Matthew 25 illustration - Matthew Chapter 25

41ਜਦੋਂ ਤੀਕਰ ਦਾਣੇ ਪੱਕ ਜਾਂਦੇ ਹਨ ਤਾਂ ਫ਼ੇਰ ਮਨੁੱਖ ਉਸ ਨੂੰ ਵੱਢਦਾ ਹੈ ਕਿਉਂਕਿ ਫ਼ੇਰ ਵਾਢੀ ਦਾ ਸਮਾਂ ਆ ਜਾਂਦਾ ਹੈ।”"

42ਰਾਜ ਸਰ੍ਹੋਂ ਦੇ ਦਾਣੇ ਵਾਂਗ ਹੈ ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦੇ ਰਾਜ ਦਾ ਵਰਨਣ ਕਰਨ ਲਈ ਮੈਂ ਕਿਹੜਾ ਉਦਾਹਰਨ ਦੇਵਾਂ? ਇੰਝ ਵਿਸਤਾਰ ਪੂਰਵਕ ਦੱਸਣ ਲਈ ਮੈਂ ਕਿਹੜੀ ਕਹਾਣੀ ਵਰਤੋਂ ਚ ਲਿਆਵਾਂ"

43ਪਰਮੇਸ਼ੁਰ ਦਾ ਰਾਜ ਉਸ ਰਾਈ ਦੇ ਦਾਣੇ ਵਾਂਗ ਹੈ ਜਿਹੜਾ ਕਿ ਸਭ ਬੀਜਾਂ ਤੋਂ ਛੋਟਾ ਹੁੰਦਾ ਹੈ ਅਤੇ ਧਰਤੀ ਤੇ ਬੋਇਆ ਜਾਂਦਾ ਹੈ।"

44ਪਰ ਜਦੋਂ ਇਹ ਬੀਜਿਆ ਜਾਂਦਾ ਹੈ, ਇਹ ਵੱਧਦਾ ਹੈ ਅਤੇ ਇਹ ਤੁਹਾਡੇ ਬਾਗ ਦੇ ਸਾਰੇ ਪੌਦਿਆਂ ਵਿੱਚੋਂ ਸਭ ਤੋਂ ਵੱਧ ਵੱਡਾ ਬਣ ਜਾਂਦਾ ਹੈ। ਇਸ ਦੀਆਂ ਸ਼ਾਖਾਵਾਂ ਬੜੀਆਂ ਵੱਡੀਆਂ ਹੁੰਦੀਆਂ ਹਨ। ਇੱਥੇ ਜੰਗਲੀ ਪੰਛੀ ਆਕੇ ਆਪਣੇ ਆਲ੍ਹਣੇ ਪਾਕੇ ਆਪਣੇ-ਆਪ ਨੂੰ ਧੁੱਪ ਤੋਂ ਬਚਾਉਂਦੇ ਹਨ।”"

45ਯਿਸੂ ਨੇ ਅਜਿਹੇ ਕਈ ਦ੍ਰਿਸ਼ਟਾਂਤ ਉਨ੍ਹਾਂ ਨੂੰ ਪ੍ਰਚਾਰ ਕਰਦੇ ਸਮੇਂ ਦਿੱਤੇ। ਯਿਸੂ ਨੇ ਉਨ੍ਹਾਂ ਨੂੰ ਉਨੇ ਹੀ ਉਪਦੇਸ਼ ਦਿੱਤੇ ਜਿੰਨੇ ਵੱਧ ਤੋਂ ਵੱਧ ਉਹ ਸਮਝਣ ਯੋਗ ਸਨ।"

Matthew 25 illustration - Matthew Chapter 25

46ਯਿਸੂ ਹਮੇਸ਼ਾ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਕਹਾਣੀਆਂ ਦੀ ਵਰਤੋਂ ਕਰਦਾ। ਪਰ ਜਦੋਂ ਉਹ ਆਪਣੇ ਚੇਲਿਆਂ ਦੇ ਨਾਲ ਇੱਕਲਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਹਰ ਗੱਲ ਦਾ ਵਿਸਤਾਰ ਦਿੰਦਾ।"

Chapter Complete

You have read Matthew 25

46 verses