1ਯਿਸੂ ਦਾ ਤੂਫ਼ਾਨ ਨੂੰ ਰੋਕਣਾ ਉਸ ਦਿਨ ਸ਼ਾਮ ਵੇਲੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ! ਝੀਲ ਦੇ ਉਸ ਪਾਰ ਚੱਲੀਏ।”"
2ਯਿਸੂ ਤੇ ਉਸ ਦੇ ਚੇਲੇ ਬਾਕੀ ਲੋਕਾਂ ਨੂੰ ਉੱਥੇ ਹੀ ਛੱਡ ਕੇ, ਉਸ ਬੇੜੀ ਵਿੱਚ ਬੈਠਕੇ ਚੱਲੇ ਗਏ ਜਿਸ ਬੇੜੀ ਚ ਬੈਠਕੇ ਉਹ ਉਪਦੇਸ਼ ਦੇ ਰਿਹਾ ਸੀ। ਕੁਝ ਹੋਰ ਵੀ ਬੇੜੀਆਂ ਉਸ ਦੇ ਨਾਲ ਸਨ।"
3ਤਦ ਝੀਲ ਤੇ ਭਿਆਨਕ ਹਨੇਰੀ ਵਗੀ। ਲਹਿਰਾਂ ਬੇੜੀ ਦੇ ਨਾਲ ਵੱਜ ਰਹੀਆਂ ਸਨ। ਬੇੜੀ ਪਾਣੀ ਨਾਲ ਭਰ ਚੱਲੀ ਸੀ।"
4ਯਿਸੂ ਉਸ ਵਕਤ ਬੇੜੀ ਦੇ ਪਿੱਛਲੇ ਪਾਸੇ ਇੱਕ ਸਿਰਹਾਣਾ ਰੱਖਕੇ ਸੁੱਤਾ ਹੋਇਆ ਸੀ। ਉਸ ਦੇ ਚੇਲਿਆਂ ਨੇ ਉਸ ਨੂੰ ਉੱਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”"
5ਯਿਸੂ ਉੱਠਿਆ ਅਤੇ ਉਸ ਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ।"

6ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?”"
7ਚੇਲੇ ਬਹੁਤ ਡਰੇ ਹੋਏ ਸਨ ਅਤੇ ਇੱਕ ਦੂਜੇ ਤੋਂ ਪੁੱਛ ਰਹੇ ਸਨ, “ਇਹ ਕਿਹੋ ਜਿਹਾ ਮਨੁੱਖ ਹੈ? ਹਵਾ ਅਤੇ ਝੀਲ ਵੀ ਉਸਦੀ ਆਗਿਆ ਦਾ ਪਾਲਣ ਕਰਦੇ ਹਨ।”"
8ਯਿਸੂ ਦਾ ਇੱਕ ਆਦਮੀ ਨੂੰ ਭਰਿਸ਼ਟ ਆਤਮਾ ਤੋਂ ਮੁਕਤ ਕਰਨਾ ਯਿਸੂ ਅਤੇ ਉਸ ਦੇ ਚੇਲੇ ਝੀਲ ਦੇ ਦੂਜੇ ਪਾਰ ਗਏ ਅਤੇ ਗਿਰਸੇਨੀਆ ਦੇ ਦੇਸ਼ ਨੂੰ ਆਏ।"
9ਜਦੋਂ ਯਿਸੂ ਬੇੜੀ ਵਿੱਚੋਂ ਬਾਹਰ ਆਇਆ ਤਾਂ, ਕਬਰਾਂ ਵੱਲੋਂ ਇੱਕ ਮਨੁੱਖ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ, ਉਸ ਕੋਲ ਆਇਆ।"
10ਇਹ ਮਨੁੱਖ ਕਬਰਾਂ ਵਿੱਚਕਾਰ ਰਹਿੰਦਾ ਸੀ। ਕੋਈ ਉਸ ਨੂੰ ਜੰਜ਼ੀਰਾਂ ਨਾਲ ਵੀ ਨਹੀਂ ਬੰਨ੍ਹ ਸੱਕਦਾ ਸੀ।"

11ਕਈ ਵਾਰ ਉਸ ਦੇ ਹੱਥ ਅਤੇ ਪੈਰ ਸੰਗਲਾਂ ਨਾਲ ਜਕੜੇ ਗਏ ਸਨ। ਪਰ ਉਹ ਉਨ੍ਹਾਂ ਨੂੰ ਤੋੜ ਸੁੱਟਦਾ। ਕੋਈ ਵੀ ਆਦਮੀ ਇੰਨਾ ਤਾਕਤਵਰ ਨਹੀਂ ਸੀ ਕਿ ਉਸ ਨੂੰ ਕਾਬੂ ਕਰ ਸੱਕਦਾ।"
12ਦਿਨ-ਰਾਤ ਇਹ ਆਦਮੀ ਕਬਰਾਂ ਵਿੱਚਕਾਰ ਅਤੇ ਪਹਾੜੀਆਂ ਤੇ ਰਹਿੰਦਾ ਸੀ। ਅਤੇ ਚੀਕਦਾ ਰਹਿੰਦਾ ਅਤੇ ਆਪਣੇ-ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਰਹਿੰਦਾ ਸੀ।"
13ਜਦੋਂ ਯਿਸੂ ਅਜੇ ਦੂਰ ਹੀ ਸੀ ਤਾਂ ਇਸ ਆਦਮੀ ਨੇ ਉਸ ਨੂੰ ਵੇਖ ਲਿਆ ਅਤੇ ਉਹ ਉਸ ਵੱਲ ਨਸਿਆ। ਅਤੇ ਉਸ ਅੱਗੇ ਜਾਕੇ ਝੁਕ ਗਿਆ।"
14ਤੇ ਉਹ ਚੀਕਿਆ, “ਯਿਸੂ, ਤੂੰ ਮੇਰੇ ਨਾਲ ਕੀ ਕਰਨਾ ਚਾਹੁੰਦਾ? ਤੂੰ ਅੱਤ-ਮਹਾਨ ਪਰਮੇਸ਼ੁਰ ਦਾ ਪੁੱਤਰ ਹੈ! ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਕਿ ਤੂੰ ਮੈਨੂੰ ਕਸ਼ਟ ਨਹੀਂ ਦੇਵੇਂਗਾ।”"
15ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਆਦਮੀ ਨੂੰ ਆਖਿਆ ਸੀ, “ਤੂੰ ਭਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਬਾਹਰ ਆ ਜਾ।”"

16ਫ਼ਿਰ ਯਿਸੂ ਨੇ ਉਸ ਮਨੁੱਖ ਨੂੰ ਪੁੱਛਿਆ, “ਤੇਰਾ ਕੀ ਨਾਂ ਹੈ?” ਉਸ ਮਨੁੱਖ ਨੇ ਜਵਾਬ ਦਿੱਤਾ, “ਮੇਰਾ ਨਾਉਂ ਲਸ਼ਕਰ ਹੈ, ਕਿਉਂਕਿ ਬਹੁਤ ਸਾਰੇ ਭਰਿਸ਼ਟ ਆਤਮੇ ਮੇਰੇ ਅੰਦਰ ਹਨ।”"
17ਫ਼ਿਰ ਉਸ ਆਦਮੀ ਨੇ ਯਿਸੂ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਉਸ ਥਾਂ ਤੋਂ ਬਾਹਰ ਨਾ ਕੱਢੇ।"
18ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚਰ ਰਿਹਾ ਸੀ।"
19ਉਨ੍ਹਾਂ ਭਰਿਸ਼ਟ ਆਤਮਿਆਂ ਨੇ ਉਸ ਅੱਗੇ ਅਰਜੋਈ ਕੀਤੀ ਕਿ “ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ।”"
20ਤਾਂ ਯਿਸੂ ਨੇ ਉਨ੍ਹਾਂ ਨੂੰ ਜਾਣ ਦਿੱਤਾ। ਤਾਂ ਉਹ ਭਰਿਸ਼ਟ ਆਤਮੇ ਉਸ ਮਨੁੱਖ ਵਿੱਚੋਂ ਨਿਕਲਕੇ ਸੂਰਾਂ ਵਿੱਚ ਜਾ ਵੜੇ। ਅਤੇ ਇੱਜੜ ਪਹਾੜੀ ਦੀ ਸਿਧੀ ਢਲਾਣ ਤੇ ਭੱਜਦਾ ਹੋਇਆ ਝੀਲ ਵਿੱਚ ਡਿੱਗ ਪਿਆ। ਉਸ ਇੱਜੜ ਵਿੱਚ ਦੋ-ਹਜ਼ਾਰ ਦੇ ਕਰੀਬ ਸੂਰ ਸਨ ਅਤੇ ਉਹ ਸਾਰੇ ਦੇ ਸਾਰੇ ਝੀਲ ਵਿੱਚ ਡੁੱਬ ਗਏ।"

21ਜਿਹੜੇ ਆਦਮੀ ਉੱਥੇ ਸੂਰਾਂ ਨੂੰ ਚਰਵਾ ਅਤੇ ਉਨ੍ਹਾਂ ਰੱਖਵਾਲੀ ਕਰ ਰਹੇ ਸਨ ਨੱਸ ਗਏ ਅਤੇ ਨੱਸਦੇ ਹੋਏ ਸ਼ਹਿਰਾਂ ਅਤੇ ਖੇਤਾਂ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਸਾਰਾ ਹਾਲ ਜਾ ਸੁਣਾਇਆ। ਲੋਕ ਵੇਖਣ ਲਈ ਆਏ ਕਿ ਕੀ ਵਾਪਰਿਆ ਸੀ।"
22ਜਦੋਂ ਉਹ ਯਿਸੂ ਕੋਲ ਆਏ, ਉਨ੍ਹਾਂ ਨੇ ਉਸ ਆਦਮੀ ਨੂੰ ਵੇਖਿਆ ਜੋ ਭਰਿਸ਼ਟ ਆਤਮਿਆ ਦੇ ਕਬਜ਼ੇ ਵਿੱਚ ਸੀ। ਉਹ ਆਦਮੀ ਉੱਥੇ ਕੱਪੜੇ ਪਾਈ ਬੈਠਾ ਸੀ ਅਤੇ ਉਸਦੀ ਸੁਰਤ ਵੀ ਹੁਣ ਟਿਕਾਣੇ ਸੀ। ਇਹ ਵੇਖ ਲੋਕੀ ਡਰ ਗਏ।"
23ਕੁਝ ਲੋਕ ਉੱਥੇ ਸਨ, ਅਤੇ ਉਨ੍ਹਾਂ ਇਹ ਸਭ ਜੋ ਯਿਸੂ ਨੇ ਕੀਤਾ ਸੀ ਵੇਖਿਆ। ਉਨ੍ਹਾਂ ਨੇ, ਜੋ ਕੁਝ ਵੀ ਉਸ ਭੂਤਾਂ ਦੇ ਕਬਜ਼ੇ ਹੇਠ ਆਦਮੀ ਨਾਲ ਵਾਪਰਿਆ, ਆਣ ਸੁਣਾਇਆ, ਅਤੇ ਉਨ੍ਹਾਂ ਨੇ ਲੋਕਾਂ ਨੂੰ ਸੂਰਾਂ ਬਾਰੇ ਵੀ ਦਸਿਆ।"
24ਤਦ ਉਨ੍ਹਾਂ ਨੇ ਯਿਸੂ ਨੂੰ ਉਨ੍ਹਾਂ ਦਾ ਇਲਾਕਾ ਛੱਡ ਕੇ ਚੱਲੇ ਜਾਣ ਲਈ ਮਿੰਨਤ ਕੀਤੀ।"
25ਜਿਉਂ ਹੀ ਯਿਸੂ ਬੇੜੀ ਵਿੱਚ ਚੜ੍ਹ੍ਹਨ ਵਾਲਾ ਸੀ, ਜੋ ਵਿਅਕਤੀ ਭੂਤਾਂ ਤੋਂ ਮੁਕਤ ਹੋਇਆ ਸੀ ਉਸ ਨੇ ਉਸਦਾ ਅਨੁਸਰਣ ਕਰਨ ਦੀ ਆਗਿਆ ਮੰਗੀ।"

26ਪਰ ਯਿਸੂ ਨੇ ਉਸ ਨੂੰ ਆਪਣੇ ਨਾਲ ਆਉਣ ਦੀ ਇਜਾਜ਼ਤ ਨਾ ਦਿੱਤੀ ਅਤੇ ਕਿਹਾ, “ਤੂੰ ਆਪਣੇ ਪਰਿਵਾਰ ਅਤੇ ਸੰਗੀ-ਸਾਥੀਆਂ ਵਿੱਚ ਜਾ। ਤੂੰ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕੀਤਾ ਹੈ। ਉਨ੍ਹਾਂ ਨੂੰ ਦੱਸ ਕਿ ਉਹ ਤੇਰੇ ਤੇ ਮਿਹਰਬਾਨ ਹੋਇਆ ਹੈ।”"
27ਉਹ ਆਦਮੀ ਚੱਲਿਆ ਗਿਆ। ਉਸ ਨੇ ਦਿਕਾਪੁਲਿਸ ਦੇ ਲੋਕਾਂ ਨੂੰ ਦੱਸਿਆ ਕਿ ਯਿਸੂ ਨੇ ਉਸ ਵਾਸਤੇ ਕੀ ਕੀਤਾ ਸੀ। ਸਾਰੇ ਲੋਕ ਉਸਦੀਆਂ ਗੱਲਾਂ ਸੁਣਕੇ ਹੈਰਾਨ ਸਨ।"
28ਯਿਸੂ ਦਾ ਮੋਈ ਕੁੜੀ ਨੂੰ ਪ੍ਰਾਣ ਦੇਣੇ ਅਤੇ ਬਿਮਾਰ ਔਰਤ ਨੂੰ ਰਾਜ਼ੀ ਕਰਨਾ ਜਿਵੇਂ ਹੀ ਯਿਸੂ ਫ਼ੇਰ ਤੋਂ ਬੇੜੀ ਦੁਆਰਾ ਝੀਲ ਦੇ ਦੂਜੇ ਪਾਸੇ ਗਿਆ, ਝੀਲ ਦੇ ਨੇੜੇ ਉਸ ਕੋਲ ਇੱਕ ਵੱਡੀ ਭੀੜ ਇਕੱਠੀ ਹੋ ਗਈ।"
29ਉੱਥੇ ਪ੍ਰਾਰਥਨਾ ਸਥਾਨ ਦਾ ਇੱਕ ਆਗੂ ਉਸ ਕੋਲ ਆਇਆ ਜਿਸਦਾ ਨਾਉਂ ਜੈਰੁਸ ਸੀ। ਜਦੋਂ ਉਸ ਨੇ ਯਿਸੂ ਨੂੰ ਲੱਭ ਲਿਆ, ਤਾਂ ਉਹ ਉਸ ਦੇ ਪੈਰੀਂ ਪੈ ਗਿਆ।"
30ਅਤੇ ਉਹ ਉਸ ਦੇ ਪੈਰੀਂ ਪੈਕੇ ਬਾਰ-ਬਾਰ ਮਿੰਨਤ ਕਰਨ ਲੱਗਾ, “ਮੇਰੀ ਛੋਟੀ ਜਿਹੀ ਧੀ ਮਰਨ ਕਿਨਾਰੇ ਹੈ। ਕਿਰਪਾ ਕਰਕੇ ਆਪਣੇ ਹੱਥ ਉਸ ਉੱਪਰ ਰੱਖ ਦਿਉ। ਉਹ ਚੰਗੀ ਹੋ ਜਾਵੇਗੀ ਤੇ ਜਿਉਂ ਪਵੇਗੀ।”"

31ਤਾਂ ਉਹ ਜੈਰੁਸ ਦੇ ਨਾਲ ਗਿਆ। ਬਹੁਤ ਸਾਰੇ ਲੋਕ ਉਸਦਾ ਪਿੱਛਾ ਕਰ ਰਹੇ ਸਨ ਅਤੇ ਉਹ ਉਸ ਨੂੰ ਦਬਾਈ ਜਾ ਰਹੇ ਸਨ।"
32ਉੱਥੇ ਇੱਕ ਔਰਤ ਸੀ, ਜਿਸ ਨੂੰ ਪਿੱਛਲੇ ਬਾਰ੍ਹਾਂ ਵਰ੍ਹਿਆਂ ਤੋਂ ਖੂਨ ਆ ਰਿਹਾ ਸੀ।"
33ਉਹ ਔਰਤ ਬੜੀ ਤਕਲੀਫ਼ ਵਿੱਚ ਸੀ ਅਤੇ ਬਹੁਤ ਸਾਰੇ ਵੈਦਾਂ ਨੇ ਉਸ ਨੂੰ ਠੀਕ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਉਸ ਕੋਲ ਜਿੰਨੀ ਵੀ ਦੌਲਤ ਸੀ ਉਸ ਨੇ ਆਪਣੇ ਇਲਾਜ ਤੇ ਖਰਚ ਦਿੱਤੀ ਸੀ, ਪਰ ਉਹ ਚੰਗੀ ਨਾ ਹੋਈ। ਅਤੇ ਉਸਦੀ ਹਾਲਤ ਹੋਰ ਵੀ ਖਰਾਬ ਹੋ ਗਈ।"
34ਜਦੋਂ ਉਸ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਉਹ ਭੀੜ ਵਿੱਚਕਾਰ ਉਸ ਦੇ ਪਿੱਛੇ ਆ ਗਈ ਅਤੇ ਉਸ ਦੇ ਕੱਪੜੇ ਨੂੰ ਛੂਹਿਆ।"
35ਉਸ ਔਰਤ ਨੇ ਸੋਚਿਆ, “ਜੇਕਰ ਮੈਂ ਸਿਰਫ਼ ਯਿਸੂ ਦੇ ਕੱਪੜੇ ਨੂੰ ਵੀ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।”"

36ਜਦੋਂ ਉਸ ਔਰਤ ਨੇ ਯਿਸੂ ਦਾ ਕੱਪੜਾ ਛੂਹਿਆ, ਉਸਦਾ ਲਹੂ ਵਗਣਾ ਰੁਕ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਇਹ ਮਹਿਸੂਸ ਕੀਤਾ ਕਿ ਉਹ ਆਪਣੀਆਂ ਤਕਲੀਫ਼ਾਂ ਤੋਂ ਚੰਗੀ ਹੋ ਗਈ ਸੀ।"
37ਜਦੋਂ ਯਿਸੂ ਨੇ ਮਹਿਸੂਸ ਕੀਤਾ ਕਿ ਕੋਈ ਸ਼ਕਤੀ ਉਸ ਵਿੱਚੋਂ ਬਾਹਰ ਆਈ ਹੈ, ਉਸ ਨੇ ਆਸੇ-ਪਾਸੇ ਵੇਖਿਆ ਅਤੇ ਪੁੱਛਿਆ, “ਕਿਸਨੇ ਮੇਰਾ ਕੱਪੜਾ ਛੋਹਿਆ ਹੈ?”"
38ਉਸ ਦੇ ਚੇਲਿਆਂ ਨੇ ਉਸ ਨੂੰ ਆਖਿਆ, “ਤੂੰ ਜਾਣਦਾ ਹੈਂ ਕਿ ਲੋਕ ਤੈਨੂੰ ਦਬਾਈ ਜਾ ਰਹੇ ਹਨ। ਅਤੇ ਹਾਲੇ ਵੀ ਤੂੰ ਪੁੱਛ ਰਿਹਾ ਹੈ, ਕਿਸਨੇ ਮੈਨੂੰ ਛੁਹਿਆ ਹੈ?”"
39ਪਰ ਯਿਸੂ ਉਸ ਵਿਅਕਤੀ ਨੂੰ ਲੱਭਣ ਲਈ ਆਸੇ-ਪਾਸੇ ਵੇਖ ਰਿਹਾ ਸੀ ਕਿ ਉਹ ਕੌਣ ਹੈ।"
40ਉਹ ਔਰਤ ਜਾਣ ਗਈ ਸੀ ਕਿ ਉਹ ਹੁਣ ਠੀਕ ਹੋ ਗਈ ਹੈ ਉਹ ਯਿਸੂ ਕੋਲ ਆਈ ਅਤੇ ਡਰ ਨਾਲ ਕੰਬਦੀ ਹੋਈ ਯਿਸੂ ਦੇ ਚਰਨਾਂ ਤੇ ਡਿੱਗ ਪਈ। ਉਸ ਨੇ ਯਿਸੂ ਨੂੰ ਸਾਰੀ ਵਾਰਤਾ ਸੁਣਾਈ।"

41ਤਾਂ ਉਸ ਨੇ ਉਸ ਔਰਤ ਨੂੰ ਆਖਿਆ, “ਹੇ ਪਿਆਰੀ ਇਸਤਰੀ! ਤੂੰ ਆਪਣੇ ਵਿਸ਼ਵਾਸ ਕਾਰਣ ਚੰਗੀ ਹੋਈ ਹੈਂ। ਖੁਸ਼ ਰਹਿ! ਹੁਣ ਤੂੰ ਕੋਈ ਹੋਰ ਤਕਲੀਫ਼ ਨਹੀਂ ਝੱਲੇਂਗੀ।”"
42ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਕੁਝ ਲੋਕ ਪ੍ਰਾਰਥਨਾ-ਸਥਾਨ ਦੇ ਆਗੂ ਜੈਰੁਸ ਦੇ ਘਰੋਂ ਆਏ ਅਤੇ ਉਸ ਨੂੰ ਆਖਿਆ, “ਤੇਰੀ ਧੀ ਮਰ ਗਈ ਹੈ। ਤੂੰ ਗੁਰੂ ਨੂੰ ਹੋਰ ਖੇਚਲ ਕਿਉਂ ਦੇ ਰਿਹਾ ਹੈਂ?”"
43ਪਰ ਯਿਸੂ ਨੇ ਉਸ ਗੱਲ ਦੀ ਬਿਲਕੁਲ ਕੋਈ ਪਰਵਾਹ ਨਾ ਕੀਤੀ ਕਿ ਉਹ ਕੀ ਆਖ ਰਹੇ ਸਨ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਆਖਿਆ, “ਡਰ ਨਹੀਂ! ਸਿਰਫ਼ ਭਰੋਸਾ ਰੱਖ।”"
44ਯਿਸੂ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲਿਆ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਜੈਰੁਸ ਦੇ ਘਰ ਚੱਲਾ ਗਿਆ।"
45ਜਦੋਂ ਉਹ ਉੱਥੇ ਪਹੁੰਚੇ, ਯਿਸੂ ਨੇ ਉੱਥੇ ਬਹੁਤ ਸਾਰੇ ਲੋਕਾਂ ਨੂੰ ਰੋਂਦਿਆਂ ਅਤੇ ਪਿਟਦਿਆਂ ਵੇਖਿਆ। ਉੱਥੇ ਬੜੀ ਭਾਜੜ ਪਈ ਹੋਈ ਸੀ।"

46ਯਿਸੂ ਉਸ ਘਰ ਦੇ ਅੰਦਰ ਵੜਿਆ ਅਤੇ ਲੋਕਾਂ ਨੂੰ ਕਿਹਾ, “ਤੁਸੀਂ ਲੋਕ ਕਿਉਂ ਰੋ ਰਹੇ ਹੋ ਅਤੇ ਅਸ਼ਾਂਤੀ ਕਿਉਂ ਫ਼ੈਲਾ ਰਹੇ ਹੋ? ਬੱਚੀ ਮਰੀ ਨਹੀਂ ਉਹ ਸਿਰਫ਼ ਸੌਂ ਰਹੀ ਹੈ।”"
47ਪਰ ਲੋਕਾਂ ਨੇ ਯਿਸੂ ਦਾ ਮਜਾਕ ਉਡਾਇਆ। ਉਸ ਨੇ ਸਭ ਨੂੰ ਘਰੋਂ ਚੱਲੇ ਜਾਣ ਵਾਸਤੇ ਕਿਹਾ। ਉਹ ਉਸ ਕਮਰੇ ਵਿੱਚ ਗਿਆ ਜਿੱਥੇ ਬੱਚੀ ਸੀ। ਉਸ ਨੇ ਆਪਣੇ ਨਾਲ ਉਸ ਕਮਰੇ ਵਿੱਚ ਬੱਚੀ ਦੇ ਪਿਤਾ-ਮਾਤਾ ਅਤੇ ਆਪਣੇ ਤਿੰਨ ਚੇਲਿਆਂ ਨੂੰ ਲਿਆ।"
48ਤਦ ਯਿਸੂ ਨੇ ਉਸ ਕੁੜੀ ਦਾ ਹੱਥ ਫ਼ੜਿਆ ਅਤੇ ਉਸ ਨੂੰ ਕਿਹਾ, “ਤਲੀਥਾ ਕੂਮੀ!” (ਜਿਸਦਾ ਅਰਥ ਹੈ “ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!”)"
49ਕੁੜੀ ਝੱਟ ਉੱਠ ਖੜ੍ਹੀ ਹੋਈ ਅਤੇ ਤੁਰਨ-ਫ਼ਿਰਨ ਲੱਗੀ। ਉਹ ਕੁੜੀ ਬਾਰ੍ਹਾਂ ਵਰ੍ਹਿਆਂ ਦੀ ਸੀ। ਉਸ ਦੇ ਮਾਂ-ਪਿਉ ਅਤੇ ਚੇਲੇ ਬੜੇ ਹੈਰਾਨ ਹੋ ਗਏ।"
50ਅਤੇ ਯਿਸੂ ਨੇ ਉਨ੍ਹਾਂ ਨੂੰ ਸਖਤ ਚਿਤਾਵਨੀ ਦਿੱਤੀ ਕਿ ਉਹ ਲੋਕਾਂ ਨੂੰ ਇਸ ਬਾਰੇ ਨਾ ਦੱਸਣ। ਉਸ ਨੇ ਉਨ੍ਹਾਂ ਨੂੰ ਉਸ ਕੁੜੀ ਨੂੰ ਕੁਝ ਖਾਣ ਨੂੰ ਦੇਣ ਲਈ ਕਿਹਾ।"

51ਯਿਸੂ ਦਾ ਆਪਣੇ ਵਤਨ ਨੂੰ ਮੁੜਨਾ ਯਿਸੂ ਨੇ ਉਹ ਜਗ੍ਹਾ ਛੱਡ ਦਿੱਤੀ ਅਤੇ ਆਪਣੇ ਸ਼ਹਿਰ ਆ ਗਿਆ। ਉਸ ਦੇ ਚੇਲੇ ਉਸ ਦੇ ਨਾਲ ਸਨ।"
52ਉਸ ਨੇ ਸਬਤ ਦੇ ਦਿਨ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ਅਤੇ ਬਹੁਤ ਸਾਰੇ ਲੋਕ ਉਸ ਨੂੰ ਸੁਣਕੇ ਹੈਰਾਨ ਸਨ ਅਤੇ ਆਖਿਆ, “ਉਸਨੇ ਇਹ ਸਭ ਕਿੱਥੋਂ ਸਿੱਖਿਆ ਅਤੇ ਉਸ ਨੂੰ ਇਹ ਗਿਆਨ ਕਿਸਨੇ ਦਿੱਤਾ? ਅਤੇ ਇੰਨੇ ਕਰਿਸ਼ਮੇ ਕਰਨ ਦੀ ਸ਼ਕਤੀ ਇਸਨੇ ਕਿੱਥੋਂ ਹਾਸਿਲ ਕੀਤੀ ਹੈ?"
53ਉਹ ਤਾਂ ਕੇਵਲ ਤਰੱਖਾਨ ਹੈ ਅਤੇ ਉਸਦੀ ਮਾਂ ਮਰਿਯਮ ਹੈ ਅਤੇ ਉਹ ਯਾਕੂਬ ਅਤੇ ਯੋਸੇਸ, ਯਹੂਦਾਹ, ਸ਼ਮਊਨ ਦਾ ਭਰਾ ਹੈ ਅਤੇ ਉਸ ਦੀਆਂ ਭੈਣਾਂ ਇੱਥੇ ਸਾਡੇ ਵਿੱਚਕਾਰ ਰਹਿੰਦੀਆਂ ਹਨ।” ਇਸੇ ਕਾਰਣ ਲੋਕਾਂ ਨੇ ਉਸ ਨੂੰ ਸਵੀਕਾਰ ਨਾ ਕੀਤਾ।"
54ਯਿਸੂ ਨੇ ਲੋਕਾਂ ਨੂੰ ਆਖਿਆ, “ਹੋਰ ਲੋਕ ਨਬੀ ਦਾ ਆਦਰ ਕਰਦੇ ਹਨ। ਪਰ ਉਸ ਦੇ ਆਪਣੇ ਸ਼ਹਿਰ ਦੇ ਲੋਕ ਅਤੇ ਉਸ ਦੇ ਆਪਣੇ ਰਿਸ਼ਤੇਦਾਰ ਅਤੇ ਆਪਣਾ ਪਰਿਵਾਰ ਉਸਦਾ ਆਦਰ ਨਹੀਂ ਕਰੇਗਾ।”"
55ਯਿਸੂ ਉੱਥੇ ਕੋਈ ਕਰਿਸ਼ਮਾ ਨਾ ਕਰ ਸੱਕਿਆ ਉਸ ਨੇ ਸਿਰਫ਼ ਕੁਝ ਬਿਮਾਰ ਲੋਕਾਂ ਉੱਤੇ ਆਪਣਾ ਹੱਥ ਧਰਕੇ ਉਨ੍ਹਾਂ ਨੂੰ ਚੰਗਾ ਕਰ ਦਿੱਤਾ।"

56ਯਿਸੂ ਹੈਰਾਨ ਹੋਇਆ ਕਿਉਂਕਿ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਸੀ। ਫ਼ਿਰ ਉਹ ਉਸ ਜਗ੍ਹਾ ਦੇ ਹੋਰਨਾਂ ਪਿੰਡਾਂ ਵਿੱਚ ਗਿਆ ਅਤੇ ਲੋਕਾਂ ਨੂੰ ਉਪਦੇਸ਼ ਦਿੱਤੇ।"
57ਯਿਸੂ ਦਾ ਆਪਣੇ ਰਸੂਲਾਂ ਨੂੰ ਮਿਸ਼ਨ ਤੇ ਭੇਜਣਾ ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਇਕੱਠਿਆਂ ਸੱਦਿਆ ਅਤੇ ਉਨ੍ਹਾਂ ਨੂੰ ਦੋ-ਦੋ ਕਰਕੇ ਭੇਜਣ ਲੱਗਾ ਅਤੇ ਉਨ੍ਹਾਂ ਨੂੰ ਭਰਿਸ਼ਟ-ਆਤਮਿਆਂ ਨੂੰ ਬਾਹਰ ਕੱਢਣ ਦੀ ਸ਼ਕਤੀ ਵੀ ਦਿੱਤੀ।"
58ਅਤੇ ਆਪਣੇ ਚੇਲਿਆਂ ਨੂੰ ਇਹ ਆਖਿਆ, “ਆਪਣੇ ਸਫ਼ਰ ਵਿੱਚ ਸਿਵਾਇ ਇੱਕ ਲਾਠੀ ਦੇ ਹੋਰ ਕੁਝ ਨਾ ਲੈ ਕੇ ਜਾਣਾ। ਨਾ ਕੋਈ ਰੋਟੀ, ਨਾ ਥੈਲਾ ਨਾ ਹੀ ਆਪਣੀਆਂ ਜੇਬਾਂ ਵਿੱਚ ਕੋਈ ਪੈਸਾ ਲੈ ਕੇ ਜਾਣਾ।"
59ਜੁੱਤੀ ਪਾਓ ਅਤੇ ਜਿਹੜੇ ਕੱਪੜੇ ਤੁਸੀਂ ਪਾਉਂਦੇ ਹੋ ਸਿਰਫ਼ ਉਹੀ ਲਓ।"
60ਜਦੋਂ ਤੁਸੀਂ ਕਿਸੇ ਵੀ ਘਰ ਵਿੱਚ ਪ੍ਰਵੇਸ਼ ਕਰੋ, ਓਨਾਂ ਚਿਰ ਉੱਥੇ ਹੀ ਰਹੋ ਜਿੰਨਾ ਚਿਰ ਤੁਸੀਂ ਦੂਜੇ ਸ਼ਹਿਰ ਨੂੰ ਨਹੀਂ ਜਾਂਦੇ।"

61ਜੇਕਰ ਕਿਸੇ ਵੀ ਸ਼ਹਿਰ ਦੇ ਵਾਸੀ ਤੁਹਾਨੂੰ ਕਬੂਲਣ ਅਤੇ ਸੁਣਨ ਤੋਂ ਇਨਕਾਰ ਕਰਦੇ ਹਨ, ਫ਼ਿਰ ਆਪਣੇ ਪੈਰਾਂ ਤੋਂ ਧੂੜ ਝਾੜ ਦੇਣੀ ਅਤੇ ਇੱਕੋ ਵਾਰ ਉਹ ਸ਼ਹਿਰ ਛੱਡ ਦੇਣਾ। ਇਹ ਉਨ੍ਹਾਂ ਲਈ ਚਿਤਾਵਨੀ ਹੋਵੇਗੀ।”"
62ਤਾਂ ਚੇਲੇ ਉੱਥੋਂ ਫ਼ਿਰ ਹੋਰ ਜਗ੍ਹਾ ਵੱਲ ਨੂੰ ਚੱਲੇ ਗਏ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਜੀਵਨ ਮਾਰਗ ਬਦਲਣ ਦੇ ਉਪਦੇਸ਼ ਦਿੱਤੇ।"
63ਅਤੇ ਉਨ੍ਹਾਂ ਨੇ ਲੋਕਾਂ ਵਿੱਚੋਂ ਕਾਫ਼ੀ ਸਾਰੇ ਭੂਤਾਂ ਨੂੰ ਕੱਢਿਆ ਅਤੇ ਉਨ੍ਹਾਂ ਨੇ ਮਰੀਜ਼ਾਂ ਨੂੰ ਜੈਤੂਨ ਦੇ ਤੇਲ ਨਾਲ ਮਾਲਿਸ਼ ਕਰਕੇ ਚੰਗਾ ਕੀਤਾ।"
64ਹੇਰੋਦੇਸ ਨੇ ਸੋਚਿਆ ਯਿਸੂ ਹੀ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ ਰਾਜਾ ਹੇਰੋਦੇਸ ਨੇ ਵੀ ਯਿਸੂ ਬਾਰੇ ਸੁਣਿਆ, ਕਿਉਂਕਿ ਯਿਸੂ ਦਾ ਨਾਉਂ ਪ੍ਰਸਿਧ ਹੋ ਗਿਆ ਸੀ। ਕੁਝ ਲੋਕਾਂ ਨੇ ਆਖਿਆ, “ਉਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਕਾਰਣ ਉਹ ਇਹ ਸ਼ਕਤੀਆਂ ਤੇ ਕਰਿਸ਼ਮੇ ਕਰ ਸੱਕਦਾ ਹੈ।”"
65ਕੁਝ ਹੋਰ ਲੋਕਾਂ ਨੇ ਆਖਿਆ, “ਇਹ ਏਲੀਯਾਹ ਹੈ।” ਹੋਰਨਾਂ ਨੇ ਆਖਿਆ, “ਯਿਸੂ ਪੁਰਾਣੇ ਦਿਨਾਂ ਦੇ ਨਬੀਆਂ ਵਰਗਾ, ਇੱਕ ਨਬੀ ਹੈ।”"

66ਹੇਰੋਦੇਸ ਨੇ ਯਿਸੂ ਬਾਰੇ ਇਹ ਸਭ ਕੁਝ ਸੁਣਿਆ ਅਤੇ ਕਿਹਾ, “ਯੂਹੰਨਾ ਜਿਸਦਾ ਮੈਂ ਸਿਰ ਵੱਢਿਆ ਸੀ ਹੁਣ ਫ਼ੇਰ ਜੀ ਉੱਠਿਆ ਹੈ।”"
67ਯੂਹੰਨਾ ਬਪਤਿਸਮਾ ਦੇਣ ਵਾਲਾ ਕਿਵੇਂ ਮਾਰਿਆ ਗਿਆ ਹੇਰੋਦੇਸ ਨੇ ਖੁਦ ਯੂਹੰਨਾ ਨੂੰ ਗਿਰਫ਼ਤਾਰ ਕਰਨ ਲਈ ਆਖਿਆ। ਇੰਝ ਉਸ ਨੂੰ ਕੈਦਖਾਨੇ ਵਿੱਚ ਪਾਇਆ ਗਿਆ। ਰਾਜਾ ਹੇਰੋਦੇਸ ਨੇ ਇਹ ਸਭ ਆਪਣੀ ਪਤਨੀ ਨੂੰ ਖੁਸ਼ ਕਰਨ ਲਈ ਕੀਤਾ, ਜਿਸਦਾ ਨਾਉਂ ਸੀ ਹੇਰੋਦਿਯਾਸ। ਹੇਰੋਦਿਯਾਸ, ਹੇਰੋਦੇਸ ਦੇ ਭਰਾ ਫ਼ਿਲਿਪੁੱਸ ਦੀ ਪਤਨੀ ਸੀ। ਪਰ ਹੇਰੋਦੇਸ ਨੇ ਉਸ ਨਾਲ ਵਿਆਹ ਕਰਾ ਲਿਆ।"
68ਯੂਹੰਨਾ ਹੇਰੋਦੇਸ ਨੂੰ ਕਿਹਾ, “ਆਪਣੇ ਭਰਾ ਦੀ ਤੀਵੀਂ ਨਾਲ ਵਿਆਹ ਕਰਵਾਉਣਾ ਠੀਕ ਨਹੀਂ।”"
69ਇਸੇ ਲਈ ਹੇਰੋਦਿਯਾਸ ਯੂਹੰਨਾ ਨਾਲ ਨਫ਼ਰਤ ਕਰਦੀ ਸੀ ਉਹ ਉਸ ਨੂੰ ਮਾਰਨਾ ਚਾਹੁੰਦੀ ਸੀ ਪਰ ਉਸਦਾ ਕੋਈ ਵੱਸ ਨਹੀਂ ਸੀ ਚੱਲਦਾ।"
70ਹੇਰੋਦੇਸ ਯੂਹੰਨਾ ਤੋਂ ਡਰਦਾ ਸੀ ਕਿਉਂਕਿ ਉਹ ਜਾਣਦਾ ਸੀ ਕਿ ਯੂਹੰਨਾ ਇੱਕ ਧਰਮੀ ਅਤੇ ਪਵਿੱਤਰ ਪੁਰੱਖ ਸੀ, ਇਸ ਲਈ ਉਸ ਨੇ ਉਸਦੀ ਰੱਖਿਆ ਕੀਤੀ। ਉਹ ਯੂਹੰਨਾ ਦੇ ਉਪਦੇਸ਼ ਨੂੰ ਬੜੇ ਅਨੰਦ ਨਾਲ ਸੁਣਦਾ ਸੀ। ਪਰ ਉਸ ਦੇ ਇਸ ਉਪਦੇਸ਼ ਨੇ ਹੇਰੋਦੇਸ ਨੂੰ ਪਰੇਸ਼ਾਨ ਕੀਤਾ।"

71ਫ਼ੇਰ ਯੂਹੰਨਾ ਦੀ ਮੌਤ ਲਈ ਹੇਰੋਦਿਯਾਸ ਦੇ ਹੱਥ ਉਦੋਂ ਸਹੀ ਸਮਾਂ ਲੱਗ ਗਿਆ ਜਦੋਂ ਰਾਜਾ ਹੇਰੋਦੇਸ ਦਾ ਜਨਮ ਦਿਨ ਸੀ। ਉਸ ਦਿਨ, ਹੇਰੋਦੇਸ ਨੇ ਇੱਕ ਦਾਵਤ ਤੇ ਆਪਣੇ ਅਧਿਕਾਰੀਆਂ, ਫ਼ੌਜ ਦੇ ਅਧਿਕਾਰੀਆਂ, ਅਤੇ ਗਲੀਲ ਦੇ ਮਹੱਤਵਪੂਰਨ ਲੋਕਾਂ ਨੂੰ ਨਿਉਂਤਾ ਦਿੱਤਾ।"
72ਹੇਰੋਦਿਯਾਸ ਦੀ ਧੀ ਉਸ ਦਾਵਤ ਵਿੱਚ ਆਈ ਅਤੇ ਨੱਚੀ। ਰਾਜੇ ਅਤੇ ਉਸ ਨਾਲ ਦੇ ਹੋਰ ਵਿਸ਼ੇਸ਼ ਵਿਅਕਤੀਆਂ ਨੇ ਉਸ ਦੇ ਨਾਚ ਦਾ ਅਨੰਦ ਮਾਣਿਆ। ਰਾਜਾ ਹੇਰੋਦੇਸ ਨੇ ਉਸ ਕੁੜੀ ਨੂੰ ਆਖਿਆ, “ਜੋ ਕੁਝ ਵੀ ਤੈਨੂੰ ਚਾਹੀਦਾ ਮੰਗ ਅਤੇ ਮੈਂ ਉਹ ਤੈਨੂੰ ਦੇ ਦੇਵਾਂਗਾ।”"
73ਉਸ ਨੇ ਸੌਂਹ ਖਾਕੇ ਉਸ ਨਾਲ ਇਕਰਾਰ ਕੀਤਾ, “ਜੋ ਕੁਝ ਤੂੰ ਮੰਗੇਂਗੀ ਮੈਂ ਤੈਨੂੰ ਦੇਵਾਂਗਾ ਭਾਵੇਂ ਇਹ ਮੇਰਾ ਅੱਧਾ ਰਾਜ ਹੀ ਕਿਉਂ ਨਾ ਹੋਵੇ।”"
74ਤਾਂ ਕੁੜੀ ਨੇ ਆਪਣੀ ਮਾਂ ਕੋਲ ਜਾਕੇ ਪੁੱਛਿਆ, “ਮੈਨੂੰ ਕੀ ਮੰਗਣਾ ਚਾਹੀਦਾ?” ਤਾਂ ਉਸਦੀ ਮਾਂ ਨੇ ਆਖਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੰਗ ਲੈ।”"
75ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰੱਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।”"
You have read Matthew 26
75 verses