Lumina
Matthew

The Resurrection

Matthew 28·Punjabi Bible

1ਯਿਸੂ ਨੇ ਲੋਕਾਂ ਨੂੰ ਤਗੀਦ ਕੀਤੀ ਕਿ ਇਸ ਘਟਨਾ ਬਾਰੇ ਕਿਸੇ ਨੂੰ ਨਾ ਕਹਿਣਾ। ਯਿਸੂ ਨੇ ਹਮੇਸ਼ਾ ਲੋਕਾਂ ਨੂੰ ਇਸਦਾ ਹੁਕਮ ਦਿੱਤਾ। ਪਰ ਜਿੰਨਾ ਉਹ ਹੋਰਨਾਂ ਨੂੰ ਨਾ ਦੱਸਣ ਵਾਸਤੇ ਵੱਧ ਹੁਕਮ ਦਿੰਦਾ ਸੀ ਉਹ ਉਸ ਬਾਰੇ ਹੋਰ ਵੀ ਜ਼ਿਆਦਾ ਦੱਸਦੇ।"

2ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਯਿਸੂ ਸਭ ਕੁਝ ਵੱਧੀਆ ਕਰਦਾ ਹੈ। ਉਹ ਬੋਲਿਆਂ ਨੂੰ ਸੁਨਣ ਅਤੇ ਗੂੰਗਿਆਂ ਨੂੰ ਬੋਲਣ ਦੇ ਕਾਬਿਲ ਵੀ ਬਨਾਉਂਦਾ ਹੈ।”"

3ਯਿਸੂ ਦਾ ਚਾਰ ਹਜ਼ਾਰ ਤੋਂ ਵੱਧੀਕ ਨੂੰ ਭੋਜਨ ਕਰਾਉਣਾ ਉਨ੍ਹਾਂ ਦਿਨਾਂ ਵਿੱਚ ਹੀ, ਯਿਸੂ ਦੇ ਦੁਆਲੇ ਬਹੁਤ ਸਾਰੇ ਲੋਕ ਫ਼ੇਰ ਇਕੱਠੇ ਹੋਏ। ਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਸੀ। ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ,"

4“ਮੈਨੂੰ ਇਨ੍ਹਾਂ ਲੋਕਾਂ ਤੇ ਤਰਸ ਆਉਂਦਾ ਹੈ ਕਿਉਂਕਿ ਇਹ ਪਿੱਛਲੇ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ ਅਤੇ ਹੁਣ ਇਨ੍ਹਾਂ ਕੋਲ ਖਾਣ ਨੂੰ ਕੁਝ ਵੀ ਨਹੀਂ ਹੈ।"

5ਜੇਕਰ ਮੈਂ ਇਨ੍ਹਾਂ ਨੂੰ ਭੁੱਖਿਆਂ ਭੇਜਦਾ ਹਾਂ। ਇਹ ਰਾਹ ਵਿੱਚ ਹੀ ਬੇਹੋਸ਼ ਹੋ ਜਾਣਗੇ। ਕੁਝ ਲੋਕ ਇਨ੍ਹਾਂ ਵਿੱਚੋਂ ਇੱਥੋਂ ਕਾਫ਼ੀ ਦੂਰ ਰਹਿੰਦੇ ਹਨ।”"

Matthew 28 illustration - Matthew Chapter 28

6ਯਿਸੂ ਦੇ ਚੇਲਿਆਂ ਨੇ ਆਖਿਆ, “ਪਰ ਅਸੀਂ ਇੱਥੇ ਕਿਸੇ ਵੀ ਸ਼ਹਿਰ ਤੋਂ ਬਹੁਤ ਦੂਰ ਹਾਂ ਅਤੇ ਅਸੀਂ ਇਸ ਲਈ ਇੰਨੇ ਸਾਰੇ ਲੋਕਾਂ ਲਈ ਖਾਣ ਦਾ ਇੰਤਜ਼ਾਮ ਕਿੱਥੋਂ ਕਰ ਸੱਕਦੇ ਹਾਂ?”"

7ਫ਼ੇਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਕਿਹਾ, “ਸਾਡੇ ਕੋਲ ਸਿਰਫ਼ ਸੱਤ ਰੋਟੀਆਂ ਹਨ।”"

8ਯਿਸੂ ਨੇ ਲੋਕਾਂ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਉਸ ਨੇ ਸੱਤ ਰੋਟੀਆਂ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਕਿਹਾ ਕਿ ਇਹ ਰੋਟੀਆਂ ਇਕੱਠੀ ਹੋਈ ਭੀੜ ਨੂੰ ਵੰਡ ਦੇਵੋ। ਚੇਲਿਆਂ ਨੇ ਉਵੇਂ ਕੀਤਾ ਜਿਵੇਂ ਉਸ ਨੇ ਆਖਿਆ ਸੀ।"

9ਚੇਲਿਆਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ ਅਤੇ ਉਸ ਨੇ ਮੱਛੀ ਵੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਅਤੇ ਉਸ ਨੇ ਉਨ੍ਹਾਂ ਨੂੰ ਮੱਛੀਆਂ ਵੀ ਲੋਕਾਂ ਵਿੱਚ ਵੰਡਣ ਲਈ ਕਿਹਾ।"

10ਸਭ ਲੋਕਾਂ ਨੇ ਢਿੱਡ ਭਰਕੇ ਖਾਧਾ। ਇਸਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਭੋਜਨ ਦੇ ਟੁਕੜਿਆਂ ਨਾਲ ਸੱਤ ਟੋਕਰੇ ਭਰੇ।"

Matthew 28 illustration - Matthew Chapter 28

11ਤਕਰੀਬਨ ਚਾਰ ਹਜ਼ਾਰ ਲੋਕਾਂ ਨੇ ਭੋਜਨ ਕੀਤਾ, ਜਦੋਂ ਉਹ ਖਾ ਚੁੱਕੇ ਤਾਂ ਯਿਸੂ ਨੇ ਉਨ੍ਹਾਂ ਨੂੰ ਘਰ ਜਾਣ ਨੂੰ ਕਿਹਾ।"

12ਤਦ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਚੜ੍ਹ੍ਹ ਗਿਆ ਅਤੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।"

13ਫ਼ਰੀਸੀਆਂ ਨੇ ਯਿਸੂ ਨੂੰ ਪਰਤਾਉਂਣ ਦੀ ਕੋਸ਼ਿਸ਼ ਕੀਤੀ ਫ਼ਰੀਸੀ ਯਿਸੂ ਕੋਲ ਆਏ ਅਤੇ ਉਸ ਨੂੰ ਕੁਝ ਸਵਾਲ ਕੀਤੇ। ਉਹ ਯਿਸੂ ਨੂੰ ਪਰਤਿਆਉਣਾ ਚਾਹੁੰਦੇ ਸਨ ਇਸੇ ਲਈ ਉਨ੍ਹਾਂ ਨੇ ਉਸ ਨੂੰ ਕਿਹਾ, “ਇਹ ਦੱਸਣ ਲਈ, ਤੂੰ ਕੋਈ ਕਰਿਸ਼ਮਾ ਕਰਕੇ ਵਿਖਾ ਕਿ ਉਹ ਪਰਮੇਸ਼ੁਰ ਵੱਲੋਂ ਹੈ।”"

14ਯਿਸੂ ਨੇ ਆਪਣੇ ਆਤਮਾ ਤੋਂ ਹਉਂਕਾ ਭਰਕੇ ਕਿਹਾ, “ਤੁਸੀਂ ਕੋਈ ਕਰਿਸ਼ਮਾ ਕਿਉਂ ਵੇਖਣਾ ਚਾਹੁੰਦੇ ਹੋ? ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਤੁਹਾਨੂੰ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ।”"

15ਫ਼ੇਰ ਉਹ ਫ਼ਰੀਸੀਆਂ ਨੂੰ ਛੱਡ ਕੇ, ਬੇੜੀ ਵਿੱਚ ਚੜ੍ਹ੍ਹਿਆ ਅਤੇ ਝੀਲ ਪਾਰ ਕਰ ਗਿਆ।"

Matthew 28 illustration - Matthew Chapter 28

16ਯਿਸੂ ਨੇ ਯਹੂਦੀ ਆਗੂਆਂ ਨੂੰ ਖ਼ਬਰਦਾਰ ਕੀਤਾ ਚੇਲਿਆਂ ਕੋਲ ਬੇੜੀ ਵਿੱਚ ਸਿਰਫ਼ ਇੱਕੋ ਹੀ ਰੋਟੀ ਸੀ, ਚੇਲੇ ਆਪਣੇ ਨਾਲ ਰੋਟੀ ਲਿਆਉਣੀ ਭੁੱਲ ਗਏ ਸਨ।"

17ਯਿਸੂ ਨੇ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਅਤੇ ਆਖਿਆ, “ਸਾਵੱਧਾਨ ਰਹੋ ਅਤੇ ਆਪਣੇ-ਆਪ ਨੂੰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖਮੀਰ ਤੋਂ ਬਚਾਓ!”"

18ਚੇਲਿਆਂ ਨੇ ਆਪਸ ਵਿੱਚ ਇਸ ਗੱਲ ਤੇ ਵਿੱਚਾਰ ਕੀਤਾ ਅਤੇ ਕਿਹਾ, “ਉਸਨੇ ਇਹ ਇਸ ਲਈ ਆਖਿਆ ਹੈ ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”"

19ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਗੱਲ ਕਰ ਰਹੇ ਹਨ। ਇਸੇ ਲਈ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਵਿੱਚਾਰ ਕਿਉਂ ਕਰ ਰਹੇ ਹੋ ਕਿ ਸਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਅਜੇ ਵੀ ਵੇਖ ਸਮਝ ਨਹੀਂ ਸੱਕਦੇ? ਕੀ ਤੁਸੀਂ ਇਹ ਸਮਝਣ ਦੇ ਸਮਰੱਥ ਨਹੀਂ?"

20ਕੀ ਤੁਸੀਂ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਸੱਕਦੇ? ਕੀ ਤੁਸੀਂ ਆਪਣੇ ਕੰਨਾਂ ਨਾਲ ਨਹੀਂ ਸੁਣ ਸੱਕਦੇ? ਕੀ ਤੁਹਾਨੂੰ ਯਾਦ ਨਹੀਂ ਜਦੋਂ ਸਾਡੇ ਖਾਣ ਨੂੰ ਕੁਝ ਨਹੀਂ ਸੀ ਤਾਂ ਮੈਂ ਕੀ ਕੀਤਾ ਸੀ।"

Chapter Complete

You have read Matthew 28

20 verses