1ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਇੱਥੇ ਅਜਿਹਾ ਵੀ ਹੈ, ਜੋ ਮੰਦਰ ਨਾਲੋਂ ਵੀ ਮਹਾਨ ਹੈ।"
2ਪਵਿੱਤਰ ਪੁਸਤਕ ਵਿੱਚ ਕਿਹਾ ਗਿਆ ਹੈ, ‘ਮੈਂ ਜੀਵ ਬਲੀਦਾਨ ਨਹੀਂ ਚਾਹੁੰਦਾ ਸਗੋਂ ਮੈਂ ਦਯਾ ਚਾਹੁੰਦਾ ਹਾਂ।’ ਜੇਕਰ ਤੁਸੀਂ ਇਸਦਾ ਅਰਥ ਜਾਣਦੇ ਹੁੰਦੇ ਤਾਂ ਤੁਸੀਂ ਉਨ੍ਹਾਂ ਲੋਕਾਂ ਦਾ ਨਿਰਨਾ ਨਾ ਕਰਦੇ ਜਿਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।"
3“ਕਿਉਂ ਜੋ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”"
4ਯਿਸੂ ਦਾ ਟੁੰਡੇ ਦੇ ਹੱਥ ਨੂੰ ਠੀਕ ਕਰਨਾ ਯਿਸੂ ਉਸ ਜਗ੍ਹਾ ਤੋਂ ਤੁਰਕੇ ਉੱਥੋਂ ਦੇ ਪ੍ਰਾਰਥਨਾ ਸਥਾਨ ਤੇ ਗਿਆ।"
5ਉੱਥੇ ਇੱਕ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ। ਉੱਥੇ ਕੁਝ ਯਹੂਦੀਆਂ ਨੇ ਯਿਸੂ ਦੇ ਜੁੰਮੇ ਇੱਕ ਦੋਸ਼ ਲਾਉਣ ਲਈ ਇਹ ਕਹਿਕੇ ਉਸ ਨੂੰ ਪੁੱਛਿਆ ਕਿ, “ਕੀ ਸਬਤ ਦੇ ਦਿਨ ਕਿਸੇ ਨੂੰ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ?”"

6ਯਿਸੂ ਨੇ ਜਵਾਬ ਦਿੱਤਾ, “ਜੇਕਰ ਤੁਹਾਡੇ ਵਿੱਚੋਂ ਕਿਸੇ ਕੋਲ ਇੱਕ ਭੇਡ ਹੋਵੇ ਅਤੇ ਜੇ ਸਬਤ ਦੇ ਦਿਨ ਉਹ ਟੇਏ ਵਿੱਚ ਡਿੱਗ ਪਵੇ, ਤਾਂ ਕੀ ਤੁਸੀਂ ਉਸ ਨੂੰ ਟੋਏ ਵਿੱਚੋਂ ਨਹੀਂ ਕੱਢੋਂਗੇ?"
7ਨਿਸ਼ਚੇ ਹੀ, ਆਦਮੀ ਭੇਡ ਨਾਲੋਂ ਕਿਤੇ ਵੱਧ ਮੁੱਲਵਾਨ ਹੈ। ਇਸ ਲਈ ਸਬਤ ਦੇ ਦਿਨ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ।”"
8ਤਦ ਯਿਸੂ ਨੇ ਉਸ ਟੁੰਡੇ ਮਨੁੱਖ ਨੂੰ ਕਿਹਾ, “ਮੈਨੂੰ ਆਪਣਾ ਹੱਥ ਵੇਖਣਦੇ?” ਜਦ ਮਨੁੱਖ ਨੇ ਆਪਣਾ ਹੱਥ ਯਿਸੂ ਅੱਗੇ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਹੀ ਚੰਗਾ ਹੋ ਗਿਆ।"
9ਪਰ ਫ਼ਰੀਸੀ ਪ੍ਰਾਰਥਨਾ ਸਥਾਨ ਤੋਂ ਵਿਦਾ ਹੋ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਮਾਰਨ ਦੀਆਂ ਵਿਉਂਤਾਂ ਬਣਾਈਆਂ।"
10ਯਿਸੂ, ਪਰਮੇਸ਼ੁਰ ਦਾ ਚੁਣਿਆ ਹੋਇਆ ਸੇਵਕ ਹੈ ਯਿਸੂ ਫ਼ਰੀਸੀਆਂ ਦੀਆਂ ਵਿਉਂਤਾਂ ਜਾਣ ਗਿਆ ਅਤੇ ਉਸ ਨੇ ਉਹ ਜਗ੍ਹਾ ਛੱਡ ਦਿੱਤੀ। ਬਹੁਤ ਸਾਰੇ ਲੋਕ ਉਸ ਦੇ ਪਿੱਛੇ ਲੱਗ ਤੁਰੇ, ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।"

11ਅਤੇ ਉਨ੍ਹਾਂ ਨੂੰ ਤਾਗੀਤ ਕੀਤੀ ਕਿ ਉਹ ਉਸ ਬਾਰੇ ਹੋਰਾਂ ਨੂੰ ਨਾ ਦੱਸਣ।"
12ਯਿਸੂ ਨੇ ਇਹ ਸਭ ਨਬੀ ਯਸਾਯਾਹ ਦੇ ਇਨ੍ਹਾਂ ਸ਼ਬਦਾਂ ਨੂੰ ਪੂਰਨ ਕਰਨ ਲਈ ਕੀਤਾ।"
13“ਇਹ ਮੇਰਾ ਸੇਵਕ ਹੈ ਜਿਸ ਨੂੰ ਮੈਂ ਚੁਣਿਆ ਹੈ। ਮੇਰਾ ਪਿਆਰਾ ਹੈ ਜਿਸਤੋਂ ਮੈਂ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਉੱਪਰ ਰੱਖਾਂਗਾ, ਅਤੇ ਉਹ ਕੌਮਾਂ ਵਿੱਚ ਨਿਆਂ ਦਾ ਐਲਾਨ ਕਰੇਗਾ।"
14ਉਹ ਨਾ ਝਗੜਾ ਕਰੇਗਾ ਅਤੇ ਨਾ ਹੀ ਚੀਕੇਗਾ। ਨਾ ਹੀ ਰਾਹਾਂ ਵਿੱਚ ਕੋਈ ਉਸਦੀ ਆਵਾਜ਼ ਸੁਣੇਗਾ।"
15ਉਹ ਲਿਤਾੜੇ ਹੋਏ ਕਾਨੇ ਨੂੰ ਨਹੀਂ ਤੋੜੇਗਾ। ਉਹ ਉਸ ਦੀਵੇ ਨੂੰ ਬਾਹਰ ਰੱਖੇਗਾ ਜੋ ਕਿ ਬੁਝਣ ਵਾਲਾ ਹੈ ਉਹ ਅਜਿਹਾ ਉਦੋਂ ਤੱਕ ਕਰੇਗਾ ਜਦੋਂ ਤੱਕ ਉਹ ਨਿਰਪੱਖ ਨਿਆਂ ਦੀ ਜਿੱਤ ਸਥਾਪਿਤ ਨਾ ਕਰ ਦੇਵੇ।"

16ਅਤੇ ਕੌਮਾਂ ਉਸ ਉੱਪਰ ਆਪਣੀ ਆਸ ਰੱਖਣਗੀਆਂ।”"
17ਯਿਸੂ ਨੂੰ ਪਰਮੇਸ਼ੁਰ ਵੱਲੋਂ ਸ਼ਕਤੀ ਫ਼ੇਰ ਲੋਕ, ਇੱਕ ਅੰਨ੍ਹੇ ਗੂੰਗੇ ਮਨੁੱਖ, ਜਿਸ ਨੂੰ ਭੂਤ ਚਿੰਬੜਿਆਂ ਹੋਇਆ ਸੀ, ਉਸ ਦੇ ਕੋਲ ਲਿਆਏ ਅਤੇ ਯਿਸੂ ਨੇ ਉਸ ਨੂੰ ਅਜਿਹਾ ਚੰਗਾ ਕੀਤਾ ਕੀ ਉਹ ਬੋਲਣ-ਵੇਖਣ ਲੱਗਾ।"
You have read Matthew 3
17 verses