Lumina
Matthew

Temptation; Beginning of Ministry

Matthew 4·Punjabi Bible

1ਸਾਰੇ ਲੋਕ ਹੈਰਾਨ ਸਨ ਅਤੇ ਆਖਿਆ, “ਕੀ ਇਹ ਆਦਮੀ ਦਾਊਦ ਦਾ ਪੁੱਤਰ ਤਾਂ ਨਹੀਂ ਜਿਸ ਨੂੰ ਪਰਮੇਸ਼ੁਰ ਨੇ ਸਾਡੇ ਲੋਕਾਂ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ।”"

2ਫ਼ਰੀਸੀਆਂ ਨੇ ਲੋਕਾਂ ਨੂੰ ਇਸ ਤਰ੍ਹਾਂ ਕਹਿੰਦਿਆਂ ਸੁਣਿਆ ਅਤੇ ਆਖਿਆ, “ਉਹ ਬਆਲ-ਜ਼ਬੂਲ ਦੇ ਸ਼ਾਸਕ ਦੀ ਸਹਾਇਤਾ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਕੱਢਦਾ ਹੈ।”"

3ਪਰ ਉਸ ਨੇ ਉਨ੍ਹਾਂ ਦੀ ਸੋਚ-ਵਿੱਚਾਰ ਜਾਣਕੇ ਉਨ੍ਹਾਂ ਨੂੰ ਆਖਿਆ, “ਹਰ ਉਹ ਰਾਜ, ਜੋ ਆਪਣੇ-ਆਪ ਨਾਲ ਲੜਦਾ ਹੈ,ਨਸ਼ਟ ਹੋ ਜਾਵੇਗਾ, ਅਤੇ ਉਹ ਸ਼ਹਿਰ ਜਾਂ ਪਰਿਵਾਰ, ਜੋ ਆਪਣੇ ਆਪ ਨਾਲ ਲੜਦਾ ਹੈ, ਖੜ੍ਹਾ ਨਹੀਂ ਹੋ ਸੱਕਦਾ।"

4ਅਤੇ ਜੇ ਸ਼ੈਤਾਨ ਆਪਣੇ ਹੀ ਭੂਤਾਂ ਨੂੰ ਬਾਹਰ ਧੱਕਦਾ ਹੈ, ਤਾਂ ਸ਼ੈਤਾਨ ਆਪਣੇ ਹੀ ਖਿਲਾਫ਼ ਲੜ ਰਿਹਾ ਹੈ। ਇਸ ਤਰ੍ਹਾਂ ਉਸਦਾ ਰਾਜ ਨਹੀਂ ਚੱਲ ਸੱਕਦਾ?"

5ਜੇਕਰ ਮੈਂ ਭੂਤਾਂ ਨੂੰ ਕੱਢਣ ਵਾਸਤੇ ਬਆਲ-ਜ਼ਬੂਲ ਦੀ ਸ਼ਕਤੀ ਦੀ ਵਰਤੋਂ ਕਰਦਾ ਹਾਂ, ਤਾਂ ਤੁਹਾਡੇ ਚੇਲੇ ਭੂਤ ਕੱਢਣ ਵਾਸਤੇ ਕਿਸ ਸ਼ਕਤੀ ਦੀ ਵਰਤੋਂ ਕਰਦੇ ਹਨ? ਇਸ ਲਈ ਤੁਹਾਡੇ ਆਪਣੇ ਲੋਕ ਇਹ ਸਾਬਿਤ ਕਰ ਦਿੰਦੇ ਹਨ ਕਿ ਤੁਸੀਂ ਗਲਤ ਹੋ।"

Matthew 4 illustration - Matthew Chapter 4

6ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਇਸਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਪਹੁੰਚਿਆ ਹੈ।"

7ਜੇਕਰ ਕੋਈ ਮਨੁੱਖ ਕਿਸੇ ਜ਼ੋਰਾਵਰ ਦੇ ਘਰ ਵਿੱਚ ਘੁਸ ਕੇ ਉਸਦਾ ਮਾਲ ਚੋਰੀ ਕਰਨਾ ਚਾਹੇ ਤਾਂ ਪਹਿਲਾਂ ਉਹ ਉਸ ਜੋਰਾਵਰ ਨੂੰ ਬੰਨ੍ਹੇਗਾ ਤਾਂ ਹੀ ਉਹ ਜੋਰਾਵਰ ਦੇ ਘਰੋਂ ਮਾਲ ਚੋਰੀ ਕਰ ਸੱਕਦਾ ਹੈ।"

8ਉਹ ਜੋ ਕੋਈ ਮੇਰੇ ਨਾਲ ਨਹੀਂ ਹੈ, ਮੇਰੇ ਖਿਲਾਫ਼ ਹੈ। ਉਹ ਜੋ ਕੋਈ ਮੇਰੇ ਨਾਲ ਨਾਲ ਨਹੀਂ ਜੁੜਦਾ, ਖਿੰਡ ਜਾਂਦਾ ਹੈ।"

9“ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਪਾਪ ਅਤੇ ਹਰ ਕੁਫ਼ਰ ਲਈ ਮਾਫ਼ੀ ਹੈ ਜੋ ਲੋਕ ਕਰਦੇ ਅਤੇ ਕਹਿੰਦੇ ਹਨ। ਪਰ ਉਹ ਕੁਫ਼ਰ, ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਹੋਵੇ, ਮਾਫ਼ ਨਹੀਂ ਕੀਤਾ ਜਾਵੇਗਾ।"

10ਅਤੇ ਜੇ ਕੋਈ ਮਨੁੱਖ ਦੇ ਪੁੱਤਰ ਵਿਰੁੱਧ ਗੱਲ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਗੱਲ ਕਰੇ ਤਾਂ ਉਸ ਨੂੰ ਨਾ ਇਸ ਜੁੱਗ ਵਿੱਚ ਤੇ ਨਾਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।"

Matthew 4 illustration - Matthew Chapter 4

11ਤੁਹਾਡੀ ਕਰਨੀ ਦੱਸਦੀ ਹੈ ਕਿ ਤੁਸੀਂ ਕੀ ਹੋ “ਜੇਕਰ ਤੁਹਾਨੂੰ ਚੰਗਾ ਫ਼ਲ ਚਾਹੀਦਾ ਹੈ ਤਾਂ, ਰੁੱਖ ਨੂੰ ਚੰਗਾ ਬਣਾਓ। ਜੇਕਰ ਤੁਹਾਡਾ ਰੁੱਖ ਬੁਰਾ ਹੈ, ਤਾਂ ਇਸਦਾ ਫ਼ਲ ਵੀ ਭੈੜਾ ਹੋਵੇਗਾ, ਕਿਉਂਕਿ ਬਿਰਛ ਆਪਣੇ ਫ਼ਲੋਂ ਹੀ ਪਛਾਣਿਆ ਜਾਂਦਾ ਹੈ।"

12ਹੇ ਸੱਪਾਂ ਦੇ ਬੱਚਿਓ! ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸੱਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ।"

13ਇੱਕ ਚੰਗੇ ਵਿਅਕਤੀ ਦੇ ਦਿਲ ਵਿੱਚ ਚੰਗੀਆਂ ਗੱਲਾਂ ਦੀ ਸਮਗ੍ਰੀ ਹੈ। ਇਸ ਲਈ ਉਹ ਆਪਣੇ ਦਿਲੋਂ ਚੰਗੀਆਂ ਗੱਲਾਂ ਬੋਲਦਾ ਹੈ। ਅਤੇ ਦੁਸ਼ਟ ਆਦਮੀ ਬੁਰੀਆਂ ਗੱਲਾਂ ਰੱਖਦਾ ਹੈ ਅਤੇ ਉਹ ਦਿਲੋਂ ਮੰਦਾ ਬੋਲਦਾ ਹੈ।"

14ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ।"

15ਤੁਹਾਡੇ ਸ਼ਬਦਾਂ ਤੋਂ, ਤੁਸੀਂ ਧਰਮੀ ਮੰਨੇ ਜਾਵੋਂਗੇ। ਤੁਹਾਡੇ ਸ਼ਬਦਾਂ ਤੋਂ ਤੁਹਾਡਾ ਦੋਸ਼ੀ ਹੋਣ ਦਾ ਨਿਰਨਾ ਕੀਤਾ ਜਾਵੇਗਾ।”"

Matthew 4 illustration - Matthew Chapter 4

16ਯਹੂਦੀਆਂ ਨੇ ਯਿਸੂ ਤੋਂ ਨਿਸ਼ਾਨ ਮੰਗਿਆ ਤਦ ਕੁਝ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਪੁੱਛਿਆ, “ਗੁਰੂ, ਅਸੀਂ ਤੈਥੋਂ ਨਿਸ਼ਾਨ ਵਜੋਂ ਕੋਈ ਕਰਿਸ਼ਮਾ ਵੇਖਣਾ ਚਾਹੁੰਦੇ ਹਾਂ।”"

17ਯਿਸੂ ਨੇ ਉੱਤਰ ਦਿੱਤਾ, “ਦੁਸ਼ਟ ਅਤੇ ਪਾਪੀ ਲੋਕ ਹੀ ਨਿਸ਼ਾਨ ਵਜੋਂ ਕਰਿਸ਼ਮਾ ਵੇਖਣਾ ਲੋਚਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸਬੂਤ ਵਜੋਂ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ, ਸਿਵਾ ਉਸ ਨਿਸ਼ਾਨ ਦੇ, ਜੋ ਨਬੀ ਯੂਨਾਹ ਨਾਲ ਵਾਪਰਿਆ।"

18ਜਿਵੇਂ ਕਿ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਵੱਡੀ ਮੱਛੀ ਦੇ ਢਿਡ ਵਿੱਚ ਰਿਹਾ, ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤ ਧਰਤੀ ਦੇ ਅੰਦਰ ਰਹੇਗਾ।"

19ਨੀਨਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਆਂ ਦੇ ਦਿਨ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇੱਥੇ ਹੈ।"

20“ਦੱਖਣ ਦੀ ਰਾਣੀ ਵੀ ਇਸ ਪੀੜ੍ਹੀ ਦੇ ਲੋਕਾਂ ਨਾਲ ਨਿਆਂ ਦੇ ਦਿਨ ਉੱਠ ਖੜ੍ਹੀ ਹੋਵੇਗੀ ਅਤੇ ਉਹ ਦਿਖਾਵੇਗੀ ਕੋ ਤੁਸੀਂ ਗਲਤ ਹੋ। ਕਿਉਂਕਿ ਉਹ ਦੂਰ-ਦੁਰਾਡਿਉਂ ਸੁਲੇਮਾਨ ਦਾ ਉਪਦੇਸ਼ ਸੁਨਣ ਆਈ ਸੀ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਸੁਲੇਮਾਨ ਤੋਂ ਵੀ ਵੱਡਾ ਇੱਥੇ ਹੈ।"

Matthew 4 illustration - Matthew Chapter 4

21ਅੱਜ ਦੇ ਲੋਕ ਦੁਸ਼ਟ ਹਨ “ਪਰ ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਗਿਆ ਹੋਵੇ, ਤਾਂ ਉਹ ਖੁਸ਼ਕ ਥਾਵਾਂ ਵਿੱਚ ਆਰਾਮ ਭਾਲਦਾ ਫ਼ਿਰਦਾ ਹੈ ਪਰ ਉਸ ਨੂੰ ਕੋਈ ਆਰਾਮ ਦੀ ਜਗ੍ਹਾ ਨਹੀਂ ਲੱਭਦੀ।"

22ਤਦ ਇਹ ਆਖਦਾ ਹੈ, ‘ਮੈਂ ਆਪਣੇ ਘਰੋਂ, ਜਿੱਥੋਂ ਨਿਕਲਿਆ ਸੀ, ਉੱਥੇ ਹੀ ਮੁੜ ਜਾਵਾਂਗਾ।’ ਅਤੇ ਜਦੋਂ ਉਹ ਮੁੜ ਉਸ ਘਰ ਪਰਤਦਾ ਹੈ ਤਾਂ ਉਹ ਵੇਖਦਾ ਹੈ ਕਿ ਉਹ ਘਰ ਸੁੰਨਾ, ਝਾੜਿਆ ਅਤੇ ਸੰਵਰਿਆ ਹੋਇਆ ਹੈ।"

23ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵੱਧ ਭੈੜੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵੱਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵੱਧ ਬੁਰਾ ਹੁੰਦਾ ਹੈ। ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।”"

24ਯਿਸੂ ਦੇ ਚੇਲੇ ਹੀ ਉਸਦਾ ਪਰਿਵਾਰ ਜਦੋਂ ਯਿਸੂ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸਦੀ ਮਾਤਾ ਅਤੇ ਭਰਾ ਉਸ ਨਾਲ ਗੱਲ ਕਰਨ ਲਈ ਬਾਹਰ ਖੜੋਤੇ ਹੋਏ ਸਨ।"

25ਤਾਂ ਇੱਕ ਬੰਦੇ ਨੇ ਉਸ ਨੂੰ ਆਖਿਆ, “ਬਾਹਰ ਤੇਰੀ ਮਾਤਾ ਅਤੇ ਭਰਾ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ।”"

Chapter Complete

You have read Matthew 4

25 verses