Lumina
Matthew

The Sermon on the Mount: Beatitudes

Matthew 5·Punjabi Bible

1ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ?”"

2ਅਤੇ ਉਸ ਨੇ ਆਪਣੇ ਚੇਲੇ ਵਿਖਾਏ ਅਤੇ ਆਖਿਆ, “ਵੇਖੋ ਇਹੀ ਮੇਰੀ ਮਾਤਾ ਹੈ ਅਤੇ ਇਹੀ ਮੇਰੇ ਭਰਾ ਹਨ।"

3ਕਿਉਂਕਿ ਜੋ ਕੋਈ ਵੀ ਮੇਰੇ ਸੁਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”"

4ਯਿਸੂ ਦਾ ਬੀਜ ਬੀਜਣ ਬਾਰੇ ਉਪਦੇਸ਼ ਉਸੇ ਦਿਨ ਯਿਸੂ ਘਰੋ ਨਿਕਲ ਕੇ ਝੀਲ ਦੇ ਨੇੜੇ ਜਾ ਬੈਠਾ।"

5ਜਦੋਂ ਬਹੁਤ ਭੀੜ ਉਸ ਦੇ ਆਸ-ਪਾਸ ਇਕੱਠੀ ਹੋ ਗਈ ਤਾਂ ਉਹ ਬੇੜੀ ਤੇ ਚੜ੍ਹ੍ਹ ਬੈਠ ਗਿਆ ਅਤੇ ਸਾਰੇ ਲੋਕ ਕੰਢੇ ਤੇ ਖੜ੍ਹੇ ਸਨ।"

Matthew 5 illustration - Matthew Chapter 5

6ਫ਼ਿਰ ਯਿਸੂ ਨੇ ਦ੍ਰਿਸ਼ਟਾਂਤ ਵਿੱਚ ਬਹੁਤ ਸਾਰੀਆਂ ਗੱਲਾਂ ਸਮਝਾਈਆਂ। ਉਸ ਨੇ ਆਖਿਆ, “ਵੇਖੋ ਇੱਕ ਕਿਸਾਨ ਆਪਣਾ ਬੀਜ ਬੀਜਣ ਲਈ ਬਾਹਰ ਗਿਆ।"

7ਜਦੋਂ ਉਹ ਬੀਜ, ਬੀਜ ਰਿਹਾ ਸੀ ਤਾਂ ਕੁਝ ਬੀਜ ਬੀਜਦੇ ਹੋਏ ਸੜਕ ਵੱਲ ਡਿੱਗ ਪਏ, ਪੰਛੀ ਆਏ ਤੇ ਉਹ ਡਿੱਗੇ ਹੋਏ ਬੀਜ ਚੁਗ ਗਏ।"

8ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਖਾਦ ਨਾ ਮਿਲੀ। ਉੱਥੇ ਬੀਜ ਬਹੁਤ ਜਲਦੀ ਉੱਗੇ ਕਿਉਂਕਿ ਜ਼ਮੀਨ ਕਾਫ਼ੀ ਡੂੰਘੀ ਨਹੀਂ ਸੀ।"

9ਪਰ ਜਦੋਂ ਸੂਰਜ ਚੜ੍ਹ੍ਹਿਆ, ਤਾਂ ਬੂਟੇ ਸੜ ਗਏ, ਉਹ ਇਸ ਲਈ ਮਰੇ ਕਿਉਂਕਿ ਉਨ੍ਹਾਂ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਸਨ।"

10ਅਤੇ ਕੁਝ ਬੀਜ ਕੰਡਿਆਂ ਵਿੱਚ ਡਿੱਗ ਪਏ, ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੇ ਪੌਦਿਆਂ ਨੂੰ ਦਬਾ ਲਿਆ।"

Matthew 5 illustration - Matthew Chapter 5

11ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵੱਧ ਅਨਾਜ ਪੈਦਾ ਹੋਇਆ, ਕੁਝ ਤੋਂ ਸੱਠ ਗੁਣਾ ਵੱਧ ਅਤੇ ਕੁਝ ਤੋਂ ਤੀਹ ਗੁਣਾ ਵੱਧ ਅਨਾਜ ਪੈਦਾ ਹੋਇਆ।"

12ਤੁਸੀਂ ਜੋ ਲੋਕ ਮੈਨੂੰ ਸੁਣਦੇ ਹੋ, ਸੁਣੋ।”"

13ਯਿਸੂ ਉਪਦੇਸ਼ ਲਈ ਦ੍ਰਿਸ਼ਟਾਂਤ ਕਿਉਂ ਵਰਤਦਾ ਸੀ ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸ ਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?”"

14ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।"

15ਕਿਉਂਕਿ ਜਿਸ ਕੋਲ ਹੈ, ਉਸ ਨੂੰ ਵੱਧ ਦਿਤਾ ਜਾਵੇਗਾ। ਉਹ ਆਪਣੀ ਜ਼ਰੂਰਤ ਤੋਂ ਵੱਧ ਪ੍ਰਾਪਤ ਕਰੇਗਾ। ਪਰ ਜਿਸ ਕਿਸੇ ਕੋਲ ਨਹੀਂ ਹੈ, ਅਤੇ ਜੋ ਥੋੜਾ ਜਿਹਾ ਉਸ ਕੋਲ ਹੈ, ਉਸ ਤੋਂ ਉਹ ਵੀ ਲੈ ਲਿਆ ਜਾਵੇਗਾ।"

Matthew 5 illustration - Matthew Chapter 5

16ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ ਕਿਉਂਕਿ ਉਹ ਵੇਖਦੇ ਹੋਵੇ ਵੀ ਉਹ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਉਹ ਨਹੀਂ ਸੁਣਦੇ ਅਤੇ ਨਾ ਹੀ ਸਮਝਦੇ ਹਨ।"

17ਇਸ ਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ: ‘ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇ ਪਰ ਸਮਝੋਗੇ ਨਹੀਂ। ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇ ਪਰ ਦੇਖੋਂਗੇ ਨਹੀਂ।"

18ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ, ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ, ਅਤੇ ਇਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਾ ਵੇਖ ਸੱਕਣ ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸੱਕਣ। ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’"

19ਪਰ ਤੁਹਾਡੀਆਂ ਅੱਖੀਆਂ ਧੰਨ ਹਨ, ਕਿਉਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਧੰਨ ਹਨ ਕਿਉਂ ਜੋ ਉਹ ਸੁਣਦੇ ਹਨ।"

20ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਬਹੁਤ ਸਾਰੇ ਨਬੀ ਅਤੇ ਚੰਗੇ ਲੋਕੀਂ ਉਹ ਗੱਲਾਂ ਵੇਖਣੀਆਂ ਚਾਹੁੰਦੇ ਸਨ ਜੋ ਤੁਸੀਂ ਹੁਣ ਵੇਖੀਆਂ ਹਨ। ਪਰ ਉਨ੍ਹਾਂ ਨੇ ਇਹ ਗੱਲਾਂ ਨਾ ਵੇਖੀਆਂ। ਉਹ ਗੱਲਾਂ ਸੁਨਣੀਆਂ ਚਾਹੁੰਦੇ ਸਨ ਜੋ ਹੁਣ ਤੁਸੀਂ ਸੁਣਦੇ ਹੋ ਪਰ ਉਨ੍ਹਾਂ ਨੇ ਨਾ ਸੁਣੀਆਂ।"

Matthew 5 illustration - Matthew Chapter 5

21ਯਿਸੂ ਦੀ ਬੀਜ ਬਾਰੇ ਵਿਆਖਿਆ “ਇਸ ਲਈ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਅਰਥ ਸੁਣੋ।"

22“ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸ ਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸ ਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ।"

23“ਅਤੇ ਜਿਹੜਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ।"

24ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸ ਨੂੰ ਦੁੱਖ ਜਾਂ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।"

25“ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ।"

Matthew 5 illustration - Matthew Chapter 5

26“ਪਰ ਜਿਹੜਾ ਬੀਜ ਉਪਜਾਊ ਜ਼ਮੀਨ ਤੇ ਡਿੱਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”"

27ਕਣਕ ਅਤੇ ਜੰਗਲੀ ਬੂਟੀ ਬਾਰੇ ਦ੍ਰਿਸ਼ਟਾਂਤ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਆਖਿਆ, “ਸਵਰਗ ਦਾ ਰਾਜ ਇੱਕ ਅਜਿਹੇ ਮਨੁੱਖ ਵਰਗਾ ਹੈ ਜਿਸਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।"

28ਪਰ ਜਦੋਂ ਸਾਰੇ ਲੋਕ ਸੁੱਤੇ ਹੋਏ ਸਨ, ਉਸਦਾ ਵੈਰੀ ਆਇਆ ਅਤੇ ਉਸਦੀ ਕਣਕ ਵਿੱਚ ਜੰਗਲੀ ਬੂਟੀ ਬੀਜਕੇ ਚੱਲਿਆ ਗਿਆ।"

29ਕਣਕ ਵੱਧੀ ਅਤੇ ਕਣਕ ਦੇ ਸਿੱਟੇ ਵੀ ਵੱਧੇ। ਅਤੇ ਉਸ ਦੇ ਨਾਲ ਜੰਗਲੀ ਬੂਟੀ ਵੀ ਵੱਧੀ।"

30ਫ਼ੇਰ ਮਾਲਕ ਦੇ ਨੋਕਰ ਉਸ ਕੋਲ ਆਏ ਅਤੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗੇ ਬੀਜ ਨਹੀਂ ਬੀਜੇ? ਤਾਂ ਫ਼ੇਰ ਜੰਗਲੀ ਬੂਟੀ ਕਿੱਥੋਂ ਆਈ?’"

Matthew 5 illustration - Matthew Chapter 5

31“ਮਨੁੱਖ ਨੇ ਜਵਾਬ ਦਿੱਤਾ, ‘ਕਿਸੇ ਵੈਰੀ ਨੇ ਅਜਿਹਾ ਕੀਤਾ ਹੈ।’ “ਨੋਕਰਾਂ ਨੇ ਪੁੱਛਿਆ, ‘ਕੀ ਸਾਨੂੰ ਜੰਗਲੀ ਬੂਟੀਆਂ ਨੂੰ ਇਕੱਠਾ ਕਰਨ ਜਾਣਾ ਚਾਹੀਦਾ ਹੈ?’"

32“ਮਨੁੱਖ ਨੇ ਜਵਾਬ ਦਿੱਤਾ, ‘ਨਹੀਂ, ਜਦੋਂ ਤੁਸੀਂ ਜੰਗਲੀ ਬੂਟੀ ਨੂੰ ਪੁੱਟੋਂਗੇ ਤਾਂ ਹੋ ਸੱਕਦਾ ਹੈ ਕਿ ਤੁਸੀਂ ਕਣਕ ਨੂੰ ਵੀ ਪੁੱਟ ਸੁੱਟੋਂ।"

33ਇਸ ਲਈ ਵਾਢੀ ਤੱਕ ਤੁਸੀਂ ਦੋਹਾਂ ਨੂੰ ਰਲੇ-ਮਿਲੇ ਵੱਧਣ ਦਿਓ ਅਤੇ ਵਾਢੀ ਦੇ ਵੇਲੇ, ਮੈਂ ਕਾਮਿਆਂ ਨੂੰ ਆਖਾਂਗਾ, ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫ਼ੂਕਣ ਲਈ ਉਸਦਾ ਪੂਲਾ ਬੰਨ੍ਹੋ। ਅਤੇ ਫ਼ੇਰ ਕਣਕ ਨੂੰ ਇਕੱਠਾ ਕਰਕੇ ਮੇਰੇ ਕੋਠੇ ਵਿੱਚ ਜਮ੍ਹਾਂ ਕਰੋ।’”"

34ਯਿਸੂ ਦਾ ਬਹੁਤ ਸਾਰਿਆਂ ਦ੍ਰਿਸ਼ਟਾਤਾਂ ਨਾਲ ਉਪਦੇਸ਼ ਦੇਣਾ ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸ ਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ।"

35ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।”"

Matthew 5 illustration - Matthew Chapter 5

36ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸ ਨੂੰ ਔਰਤ ਨੇ ਲੈ ਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।”"

37ਇਹ ਸਾਰੀਆਂ ਗੱਲਾਂ ਯਿਸੂ ਰਾਹੀਂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਦੱਸੀਆਂ ਗਈਆਂ ਸਨ। ਉਸ ਨੇ ਦ੍ਰਿਸ਼ਟਾਂਤਾਂ ਦਾ ਇਸਤੇਮਾਲ ਕੀਤੇ ਬਿਨਾ ਲੋਕਾਂ ਨੂੰ ਕੁਝ ਨਹੀਂ ਦੱਸਿਆ।"

38ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁੱਢ ਤੋਂ ਗੁਪਤ ਰਹੀਆਂ ਹਨ।”"

39ਯਿਸੂ ਕਣਕ ਅਤੇ ਜੰਗਲੀ ਬੂਟੀ ਬਾਰੇ ਦ੍ਰਿਸ਼ਟਾਂਤ ਦੀ ਵਿਆਖਿਆ ਕਰਦਾ ਫ਼ਿਰ ਯਿਸੂ ਨੇ ਲੋਕਾਂ ਨੂੰ ਵਿਦਾ ਕੀਤਾ ਅਤੇ ਘਰ ਆ ਗਿਆ ਉਸ ਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਸਾਨੂੰ ਖੇਤ ਦੀ ਜੰਗਲੀ ਬੂਟੀ ਦੀ ਦ੍ਰਿਸ਼ਟਾਂਤ ਦੀ ਵਿਆਖਿਆ ਕਰਕੇ ਦੱਸ।”"

40ਉਸ ਨੇ ਜਵਾਬ ਦਿੱਤਾ, “ਜਿਸ ਵਿਅਕਤੀ ਨੇ ਚੰਗਾ ਬੀਜ ਬੀਜਿਆ ਉਹ ਮਨੁੱਖ ਦਾ ਪੁੱਤਰ ਹੈ।"

Matthew 5 illustration - Matthew Chapter 5

41ਖੇਤ ਦੁਨੀਆਂ ਹੈ ਅਤੇ ਚੰਗੇ ਬੀਜ, ਹਕੂਮਤ ਦੇ ਪੁੱਤਰ ਹਨ। ਅਤੇ ਜੰਗਲੀ ਬੂਟੀਆਂ ਦੁਸ਼ਟ ਦੇ ਪੁੱਤਰ ਹਨ।"

42ਅਤੇ ਉਹ ਵੈਰੀ ਜਿਸਨੇ ਉਨ੍ਹਾਂ ਨੂੰ ਬੀਜਿਆ ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਜੁਗ ਦੇ ਅੰਤ ਦਾ ਸਮਾਂ ਹੈ ਅਤੇ ਵੱਢਣ ਵਾਲੇ ਪਰਮੇਸ਼ੁਰ ਦੇ ਦੂਤ ਹਨ।"

43“ਸੋ ਜਿਸ ਪ੍ਰਕਾਰ ਜੰਗਲੀ ਬੂਟੀ ਇਕੱਠੀ ਕੀਤੀ ਜਾਂਦੀ ਹੈ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ, ਇਸੇ ਤਰ੍ਹਾਂ ਇਸ ਜੁਗ ਦੇ ਅੰਤ ਦੇ ਸਮੇਂ ਹੋਵੇਗਾ।"

44ਮਨੁੱਖ ਦਾ ਪੁੱਤਰ ਆਪਣਿਆਂ ਦੂਤਾਂ ਨੂੰ ਆਪਣੇ ਰਾਜ ਵਿੱਚੋਂ ਪਾਪ ਕਰਾਉਣ ਦੇ ਸਾਰੇ ਕਾਰਣਾ ਅਤੇ ਭੈੜੀਆਂ ਵਸਤਾਂ ਅਤੇ ਪਾਪੀਆਂ ਤੇ ਸਾਰੇ ਕੁਕਰਮੀਆਂ ਨੂੰ ਇਕੱਠਿਆਂ ਕਰਨ ਲਈ ਘੱਲੇਗਾ।"

45ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉੱਥੇ ਉਹ ਲੋਕ ਰੋਣਗੇ ਅਤੇ ਆਪਣੇ ਦੰਦ ਪੀਸਣਗੇ।"

Matthew 5 illustration - Matthew Chapter 5

46ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗ ਚਮਕਣਗੇ। ਜਿਹੜੇ ਲੋਕ ਸੁਣ ਸੱਕਦੇ ਹਨ ਸੁਨਣ।"

47ਖਜ਼ਾਨਿਆਂ ਅਤੇ ਮੋਤੀਆਂ ਬਾਰੇ ਦ੍ਰਿਸ਼ਟਾਂਤ “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।"

48“ਫ਼ੇਰ ਸਵਰਗ ਦਾ ਰਾਜ ਉਸ ਵਪਾਰੀ ਵਰਗਾ ਹੈ ਜੋ ਕਿ ਚੰਗੇ ਮੋਤੀਆਂ ਨੂੰ ਲੱਭ ਰਿਹਾ ਸੀ।"

Chapter Complete

You have read Matthew 5

48 verses