1ਜਦ ਉਸ ਨੂੰ ਇੱਕ ਮੋਤੀ ਭਾਰੇ ਦਾਮ ਦਾ ਮਿਲਿਆ ਤਾਂ ਜਾਕੇ ਆਪਣਾ ਸਭ ਕੁਝ ਵੇਚ-ਵੱਟਕੇ ਉਸ ਨੇ ਉਹ ਮੋਤੀ ਮੁੱਲ ਲੈ ਲਿਆ।"
2ਮੱਛੀ ਦੇ ਜਾਲ ਬਾਰੇ ਇੱਕ ਦ੍ਰਿਸ਼ਟਾਂਤ “ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ, ਜਿਹੜਾ ਝੀਲ ਵਿੱਚ ਪਾਇਆ ਹੋਇਆ ਹੈ। ਉਸ ਜਾਲ ਨੇ ਵੱਖਰੀ ਪ੍ਰਕਾਰ ਦੀਆਂ ਮੱਛੀਆਂ ਫ਼ੜੀਆਂ।"
3ਜਦੋਂ ਉਹ ਭਰ ਗਿਆ ਤਾਂ ਮਛੇਰੇ ਜਾਲ ਨੂੰ ਕੰਢੇ ਉੱਤੇ ਖਿੱਚਕੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਬਾਲਟੀ ਵਿੱਚ ਜਮਾ ਕੀਤਾ ਅਤੇ ਫ਼ਿਜ਼ੂਲ ਨੂੰ ਪਰੇ ਸੁੱਟ ਦਿੱਤਾ।"
4ਸੋ ਦੁਨੀਆਂ ਦੇ ਅੰਤ ਦੇ ਸਮੇਂ ਵੀ ਅਜਿਹਾ ਹੋਵੇਗਾ। ਦੂਤ ਜਾਣਗੇ ਅਤੇ ਚੰਗੇ ਲੋਕਾਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰ ਦੇਣਗੇ।"
5ਅਤੇ ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਸ ਜਗ੍ਹਾ ਤੇ ਲੋਕਾਂ ਨੂੰ ਰੋਣਾ ਪਵੇਗਾ ਅਤੇ ਆਪਣੇ ਦੰਦ ਪੀਸਣੇ ਪੈਣਗੇ।”"

6ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਕੀ ਤੁਸੀਂ ਇਹ ਸਭ ਗੱਲਾਂ ਸਮਝਦੇ ਹੋ?” ਚੇਲਿਆਂ ਨੇ ਜਵਾਬ ਦਿੱਤਾ, “ਹਾਂ, ਅਸੀਂ ਸਮਝਦੇ ਹਾਂ।”"
7ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਇਸ ਲਈ ਹਰੇਕ ਨੇਮ ਦੇ ਉਪਦੇਸ਼ਕ, ਜਿਸ ਨੂੰ ਇਸ ਸਵਰਗ ਦੇ ਰਾਜ ਬਾਰੇ ਸਿੱਖਿਆ ਦਿੱਤੀ ਗਈ ਹੈ, ਉਹ ਘਰ ਦੇ ਮਾਲਕ ਵਰਗਾ ਹੈ, ਜਿਹੜਾ ਆਪਣੇ ਖਜ਼ਾਨੇ ਵਿੱਚੋਂ ਨਵੀਆਂ, ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।”"
8ਯਿਸੂ ਦੀ ਆਪਣੇ ਘਰ ਵੱਲ ਵਾਪਸੀ ਜਦੋਂ ਯਿਸੂ ਨੇ ਇਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉਹ ਉੱਥੋਂ ਤੁਰ ਪਿਆ।"
9ਯਿਸੂ ਉਸ ਨਗਰ ਵਿੱਚ ਗਿਆ ਜਿੱਥੇ ਉਹ ਵੱਡਾ ਹੋਇਆ ਸੀ ਅਤੇ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿੱਥੋਂ ਪ੍ਰਾਪਤ ਕੀਤੀ ਹੈ?"
10ਭਲਾ ਇਹ ਤਰੱਖਾਣ ਦਾ ਪੁੱਤਰ ਨਹੀਂ, ਅਤੇ ਇਸਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਸਦੇ ਭਾਈ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?"

11ਅਤੇ ਉਸ ਦੀਆਂ ਸਾਰੀਆਂ ਭੈਣਾਂ ਭਲਾ ਸਾਡੇ ਕੋਲ ਨਹੀਂ ਹਨ? ਫ਼ੇਰ ਉਸ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ?”"
12ਇੰਝ ਉਨ੍ਹਾਂ ਨੇ ਯਿਸੂ ਨੂੰ ਕਬੂਲਣ ਤੋਂ ਇਨਕਾਰ ਕਰ ਦਿੱਤਾ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਨਬੀ ਨੂੰ ਉਸ ਦੇ ਆਪਣੇ ਸ਼ਹਿਰ ਜਾਂ ਆਪਣੇ ਘਰ ਵਿੱਚ ਨਹੀਂ ਸਤਿਕਾਰਿਆ ਜਾਂਦਾ। ਬਾਕੀ ਲੋਕ ਉਸਦਾ ਸਤਿਕਾਰ ਕਰਦੇ ਹਨ।”"
13ਉੱਥੇ ਯਿਸੂ ਨੇ ਬਹੁਤੇ ਕਰਿਸ਼ਮੇ ਨਾ ਕੀਤੇ ਕਿਉਂਕਿ ਉਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ।"
14ਹੇਰੋਦੇਸ ਨੂੰ ਯਿਸੂ ਬਾਰੇ ਖਬਰ ਉਸ ਸਮੇਂ ਰਾਜੇ ਹੇਰੋਦੇਸ, ਗਲੀਲੀ ਦੇ ਸ਼ਾਸਕ ਨੇ ਯਿਸੂ ਦੀ ਖਬਰ ਸੁਣੀ।"
15ਉਸ ਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”"

16ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਮੌਤ ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਣ ਯੂਹੰਨਾ ਨੂੰ ਫ਼ੜਕੇ ਬੰਨ੍ਹਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।"
17ਉਸ ਨੇ ਯੂਹੰਨਾ ਨੂੰ ਇਸ ਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸ ਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।”"
18ਉਹ ਯੂਹੰਨਾ ਨੂੰ ਮਾਰਨਾ ਚਾਹੁੰਦਾ ਸੀ, ਪਰ ਉਹ ਲੋਕਾਂ ਤੋਂ ਡਰਦਾ ਸੀ ਕਿਉਂਕਿ ਉਨ੍ਹਾਂ ਨੇ ਯੂਹੰਨਾ ਨੂੰ ਨਬੀ ਸਮਝਿਆ ਹੋਇਆ ਸੀ।"
19ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸ ਦੇ ਮਹਿਮਾਨਾਂ ਵਾਸਤੇ ਨੱਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ।"
20ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸ ਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ।"

21ਉਸਦੀ ਮਾਂ ਨੇ ਉਸ ਨੂੰ ਦੱਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸ ਨੇ ਆਖਿਆ, “ਹੁਣੇ ਇੱਥੇ ਥਾਲ ਤੇ ਰੱਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”"
22ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹੜੇ ਉਸ ਦੇ ਨਾਲ ਬੈਠੇ ਹੋਏ ਸਨ, ਉਸ ਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ।"
23ਅਤੇ ਉਸ ਨੇ ਮਨੁੱਖ ਨੂੰ ਭੇਜਕੇ ਕੈਦਖਾਨੇ ਵਿੱਚ ਯੂਹੰਨਾ ਦਾ ਸਿਰ ਵੱਢਵਾ ਸੁੱਟਿਆ।"
24ਫ਼ੇਰ ਉਸਦਾ ਸਿਰ ਥਾਲ ਵਿੱਚ ਲਿਆਂਦਾ ਗਿਆ ਅਤੇ ਉਸਦੀ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਇਹ ਸਿਰ ਆਪਣੀ ਮਾਂ ਹੇਰੋਦਿਯਾਸ ਕੋਲ ਲੈ ਗਈ।"
25ਯੂਹੰਨਾ ਦੇ ਚੇਲਿਆਂ ਨੇ ਉੱਥੇ ਜਾਕੇ ਲੋਥ ਚੁੱਕੀ ਅਤੇ ਉਸ ਨੂੰ ਦਬਿਆ ਅਤੇ ਆਕੇ ਯਿਸੂ ਨੂੰ ਖਬਰ ਦਿੱਤੀ।"

26ਯਿਸੂ ਦਾ ਪੰਜ ਹਜ਼ਾਰ ਨੂੰ ਭੋਜਨ ਕਰਾਉਣਾ ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇੜੀ ਉੱਤੇ ਬੈਠਕੇ ਇੱਕ ਇੱਕਾਂਤ ਥਾਂ ਨੂੰ ਚੱਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।"
27ਜਦੋਂ ਉਹ ਬੇੜੀ ਤੋਂ ਉਤਰਿਆ, ਉੱਥੇ ਉਸ ਨੇ ਬਹੁਤ ਵੱਡੀ ਭੀੜ ਵੇਖੀ। ਉਸ ਨੇ ਉਨ੍ਹਾਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੇ ਰੋਗੀ ਲੋਕਾਂ ਨੂੰ ਚੰਗਾ ਕੀਤਾ।"
28ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਂ ਜੋ ਉਹ ਪਿੰਡਾਂ ਨੂੰ ਜਾ ਸੱਕਣ। ਅਤੇ ਆਪਣੇ ਲਈ ਖਾਣਾ-ਦਾਣਾ ਮੁੱਲ ਲੈਣ।”"
29ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।”"
30ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”"

31ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮੱਛੀਆਂ ਮੇਰੇ ਕੋਲ ਲਿਆਓ।”"
32ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸ ਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।"
33ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।"
34ਉੱਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ।"
You have read Matthew 6
34 verses