1ਯਿਸੂ ਝੀਲ ਉੱਤੇ ਚੱਲਦਾ ਹੈ ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇੜੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉੱਥੇ ਉਸਦਾ ਇੰਤਜ਼ਾਰ ਕਰਨ।"
2ਭੀੜ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇੱਕਲਾ ਪਹਾੜ ਉੱਤੇ ਚੜ੍ਹ੍ਹ ਗਿਆ। ਜਦੋਂ ਸ਼ਾਮ ਹੋਈ, ਉਹ ਉੱਥੇ ਇੱਕਲਾ ਹੀ ਸੀ।"
3ਬੇੜੀ ਪਹਿਲਾਂ ਹੀ ਕੰਢੇ ਤੋਂ ਬਹੁਤ ਦੂਰ ਸੀ। ਲਹਿਰਾਂ ਦੇ ਕਾਰਣ ਬੇੜੀ ਮੁਸੀਬਤ ਵਿੱਚ ਸੀ। ਹਵਾ ਉਲਟੀ ਦਿਸ਼ਾ ਤੋਂ ਵਗ ਰਹੀ ਸੀ।"
4ਸਵੇਰ ਦੇ ਤਿੰਨ ਅਤੇ ਛੇ ਦੇ ਵਿੱਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ।"
5ਜਦੋਂ ਉਸ ਦੇ ਚੇਲਿਆਂ ਨੇ ਉਸ ਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉੱਠੇ।"

6ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, “ਘਬਰਾਓ ਨਾ! ਇਹ ਮੈਂ ਹਾਂ, ਡਰੋ ਨਾ।”"
7ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।”"
8ਯਿਸੂ ਨੇ ਕਿਹਾ, “ਪਤਰਸ, ਆ ਜਾ!” ਤਦ ਬੇੜੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ।"
9ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸ ਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”"
10ਯਿਸੂ ਨੇ ਉਸ ਨੂੰ ਆਪਣੇ ਹੱਥ ਨਾਲ ਚੁੱਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?”"

11ਜਦੋਂ ਉਹ ਬੇੜੀ ਤੇ ਚੜ੍ਹ੍ਹ ਗਏ ਤਾਂ ਪੌਣ ਥੰਮ ਗਈ।"
12ਫ਼ੇਰ, ਉਹ ਜਿਹੜੇ ਬੇੜੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਾਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”"
13ਯਿਸੂ ਕਈ ਬਿਮਾਰ ਲੋਕਾਂ ਨੂੰ ਰਾਜ਼ੀ ਕਰਦਾ ਹੈ ਉਹ ਝੀਲ ਦੇ ਪਾਰ ਲੰਘਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।"
14ਜਦੋਂ ਉੱਥੋਂ ਦੇ ਲੋਕਾਂ ਨੇ ਉਸ ਨੂੰ ਪਛਾਣਿਆ, ਤਾਂ ਉਨ੍ਹਾਂ ਨੇ ਆਸੇ-ਪਾਸੇ ਦੇ ਇਲਾਕਿਆਂ ਵਿੱਚ ਖਬਰ ਫ਼ੈਲਾ ਦਿੱਤੀ ਤੇ ਉਨ੍ਹਾਂ ਨੇ ਆਪਣੇ ਸਾਰੇ ਬਿਮਾਰ ਲੋਕਾਂ ਨੂੰ ਉਸ ਕੋਲ ਲਿਆਂਦਾ।"
15ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸ ਦੇ ਚੋਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।"

16ਪਰਮੇਸ਼ੁਰ ਦੇ ਨੇਮ ਅਤੇ ਲੋਕਾਂ ਦੀਆਂ ਰੀਤਾਂ ਤਦ ਕੁਝ ਫ਼ਰੀਸੀ ਤੇ ਨੇਮ ਦੇ ਉਪਦੇਸ਼ਕ ਯਿਸੂ ਕੋਲ ਆਏ। ਉਹ ਯਰੂਸ਼ਲਮ ਤੋਂ ਉਸ ਕੋਲ ਆਏ ਤੇ ਕਿਹਾ।"
17“ਤੇਰੇ ਚੇਲੇ ਸਾਡੇ ਵਡੇਰਿਆਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਤੇਰੇ ਚੇਲੇ ਭੋਜਨ ਖਾਣ ਤੋਂ ਪਹਿਲਾਂ ਹੱਥ ਕਿਉਂ ਨਹੀਂ ਧੋਂਦੇ?”"
18ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਨਾ ਕਿਉਂ ਕਰਦੇ ਹੋ?"
19ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’"
20ਪਰ ਤੁਸੀਂ ਉਪਦੇਸ਼ ਦਿੰਦੇ ਹੋ ਕਿ ਜਿਹੜਾ ਵਿਅਕਤੀ ਆਪਣੇ ਪਿਤਾ ਜਾਂ ਮਾਤਾ ਨੂੰ ਆਖ ਸੱਕਦਾ ਹੈ, ਮੇਰੇ ਕੋਲ ਕੁਝ ਹੈ ਜੋ ਮੈਂ ਤੁਹਾਡੀ ਸਹਾਇਤਾ ਲਈ ਇਸਤੇਮਾਲ ਕਰ ਸੱਕਦਾ ਹਾਂ ਪਰ ਇਹ ਮੈਂ ਤੁਹਾਡੀ ਸਹਾਇਤਾ ਕਰਨ ਲਈ ਇਸਤੇਮਾਲ ਨਹੀਂ ਕਰਾਂਗਾ। ਮੈਂ ਇਹ ਪਰਮੇਸ਼ੁਰ ਨੂੰ ਦੇਵਾਂਗਾ।"

21ਤੁਸੀਂ ਉਸ ਬੰਦੇ ਨੂੰ ਆਪਣੇ ਪਿਤਾ ਦਾ ਸਤਿਕਾਰ ਨਾ ਕਰਨ ਦਾ ਉਪਦੇਸ਼ ਦਿੰਦੇ ਹੋ। ਇਸ ਤਰ੍ਹਾਂ, ਤੁਸੀਂ ਆਪਣੀ ਪਰੰਪਰਾ ਕਾਰਣ ਪਰਮੇਸ਼ੁਰ ਦੇ ਹੁਕਮਾਂ ਨੂੰ ਵਿਅਰਥ ਕਰ ਦਿੱਤਾ ਹੈ।"
22ਹੇ ਕਪਟੀਓ; ਯਸਾਯਾਹ ਨੇ ਤੁਹਾਡੇ ਬਾਰੇ ਠੀਕ ਅਗੰਮ ਵਾਕ ਕੀਤਾ ਹੈ ਕਿ:"
23‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ।"
24ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।’”"
25ਉਸ ਨੇ ਲੋਕਾਂ ਨੂੰ ਕੋਲ ਸੱਦਕੇ ਉਨ੍ਹਾਂ ਨੂੰ ਆਖਿਆ, “ਸੁਣੋ ਅਤੇ ਸਮਝੋ!"

26ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸ ਨੂੰ ਅਸ਼ੁੱਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸ ਨੂੰ ਅਸ਼ੁੱਧ ਬਣਾਉਂਦਾ ਹੈ।”"
27ਤਦ ਚੇਲੇ ਯਿਸੂ ਕੋਲ ਆਏ ਅਤੇ ਪੁੱਛਿਆ, “ਕੀ ਤੁਹਾਨੂੰ ਪਤਾ ਹੈ ਕਿ ਜੋ ਕੁਝ ਤੁਸੀਂ ਆਖਿਆ ਸੀ, ਫ਼ਰੀਸੀ ਉਸ ਨੂੰ ਸੁਣਕੇ ਨਰਾਜ਼ ਹੋ ਗਏ ਸਨ।”"
28ਯਿਸੂ ਨੇ ਕਿਹਾ, “ਹਰੇਕ ਬੂਟਾ ਜੋ ਮੇਰੇ ਸੁਰਗੀ ਪਿਤਾ ਨੇ ਨਹੀਂ ਲਾਇਆ ਸੋ ਜੜੋਂ ਪੁਟਿਆ ਜਾਵੇਗਾ।"
29ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”"
You have read Matthew 7
29 verses