Lumina
Matthew

Healings and Miracles

Matthew 8·Punjabi Bible

1ਪਤਰਸ ਨੇ ਪੁੱਛਿਆ, “ਜੋ ਕੁਝ ਤੁਸੀਂ ਲੋਕਾਂ ਨੂੰ ਕਿਹਾ ਸਾਨੂੰ ਉਸਦਾ ਅਰਥ ਦੱਸੋ।”"

2ਉਸ ਨੇ ਕਿਹਾ, “ਦੂਜੇ ਲੋਕਾਂ ਦੀ ਤਰ੍ਹਾਂ ਕੀ ਹਾਲੇ ਵੀ ਤੁਹਾਨੂੰ ਸਮਝਣਾ ਮੁਸ਼ਕਿਲ ਹੈ।"

3ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜੋ ਕੁਝ ਮੂੰਹ ਵਿੱਚ ਪੈਂਦਾ ਹੈ ਉਹ ਢਿੱਡ ਵਿੱਚ ਜਾਂਦਾ ਹੈ, ਅਤੇ ਫ਼ੇਰ ਬਾਹਰ ਆਉਂਦਾ ਹੈ ਅਤੇ ਪੱਖਾਨੇ ਵਿੱਚ ਜਾਂਦਾ ਹੈ?"

4ਪਰ ਜਿਹੜੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸ਼ੁੱਧ ਬਣਾ ਦਿੰਦੀਆਂ ਹਨ।"

5ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿੱਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਠ ਬੋਲਣਾ ਅਤੇ ਭੰਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ।"

Matthew 8 illustration - Matthew Chapter 8

6ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਬਣਾਉਂਦੀਆਂ ਹਨ, ਪਰ ਬਿਨਾ ਹੱਥ ਧੋਇਆਂ ਰੋਟੀ ਖਾਣੀ, ਮਨੁੱਖ ਨੂੰ ਅਸ਼ੁੱਧ ਨਹੀਂ ਬਣਾਉਂਦੀ।”"

7ਯਿਸੂ ਦਾ ਇੱਕ ਗ਼ੈਰ-ਯਹੂਦੀ ਔਰਤ ਨੂੰ ਬਚਾਉਣਾ ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ।"

8ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।”"

9ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸ ਦੇ ਚੇਲੇ ਉਸ ਕੋਲ ਆਏ ਅਤੇ ਉਸ ਨੂੰ ਬੇਨਤੀ ਕੀਤੀ, “ਐਰਤ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿੱਛਾ ਕਰਦੀ ਹੋਈ ਰੌਲਾ ਪਾ ਰਹੀ ਹੈ।”"

10ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘੱਲਿਆ ਗਿਆ ਹੈ।”"

Matthew 8 illustration - Matthew Chapter 8

11ਪਰ ਉਹ ਯਿਸੂ ਕੋਲ ਆਈ ਅਤੇ ਉਸ ਦੇ ਅੱਗੇ ਮੱਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।”"

12ਤਾਂ ਯਿਸੂ ਨੇ ਉੱਤਰ ਦਿੱਤਾ, “ਬਾਲਕਾਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ।”"

13ਉਸ ਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕੜੇ ਖਾਂਦੇ ਹਨ।”"

14ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਵਿਸ਼ਵਾਸ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ।"

15ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਠੀਕ ਕਰਨਾ ਯਿਸੂ ਉੱਥੋਂ ਤੁਰਕੇ ਗਲੀਲੀ ਝੀਲ ਦੇ ਨੇੜੇ ਆਇਆ, ਅਤੇ ਪਹਾੜ ਉੱਤੇ ਚੜ੍ਹ੍ਹਕੇ ਉੱਥੇ ਬਹਿ ਗਿਆ।"

Matthew 8 illustration - Matthew Chapter 8

16ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗੜੀਆਂ, ਅੰਨ੍ਹਿਆਂ, ਟੁੰਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈ ਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।"

17ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲ ਰਹੇ ਹਨ, ਟੁੰਡੇ ਚੰਗੇ ਹੁੰਦੇ ਹਨ, ਲੰਗੜ੍ਹੇ ਤੁਰਦੇ ਹਨ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ।"

18ਯਿਸੂ ਦਾ ਚਾਰ ਹਜ਼ਾਰ ਤੋਂ ਵੱਧ ਲੋਕਾਂ ਨੂੰ ਭੋਜਨ ਕਰਾਉਣਾ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁੱਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।”"

19ਚੇਲਿਆਂ ਨੇ ਯਿਸੂ ਨੂੰ ਜਵਾਬ ਦਿੱਤਾ, “ਅਸੀਂ ਇਨ੍ਹਾਂ ਸਾਰੇ ਲੋਕਾਂ ਦੇ ਖਾਣ ਲਈ ਕਾਫ਼ੀ ਭੋਜਨ ਇਸ ਬੀਆਬਾਨ ਜਗ੍ਹਾ ਵਿੱਚ ਕਿੱਥੋਂ ਪ੍ਰਾਪਤ ਕਰ ਸੱਕਦੇ ਹਾਂ?”"

20ਤਦ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਉਹ ਬੋਲੇ, “ਸੱਤ ਰੋਟੀਆਂ ਅਤੇ ਥੋੜੀਆਂ ਨਿੱਕੀਆਂ ਮੱਛੀਆਂ ਹਨ।”"

Matthew 8 illustration - Matthew Chapter 8

21ਤਦ ਯਿਸੂ ਨੇ ਭੀੜ ਨੂੰ ਹੇਠਾਂ ਜ਼ਮੀਨ ਤੇ ਬੈਠਣ ਨੂੰ ਕਿਹਾ।"

22ਤਦ ਉਸ ਨੇ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਪਰਮੇਸ਼ੁਰ ਦਾ ਸ਼ੁਕਰ ਕਰਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਵਿੱਚ ਵੰਡਿਆਂ।"

23ਸਭ ਲੋਕਾਂ ਨੇ ਰੱਜਕੇ ਖਾਧਾ, ਅਤੇ ਉਸ ਦੇ ਚੇਲਿਆਂ ਨੇ ਬਚੇ ਹੋਏ ਭੋਜਨ ਨਾਲ ਸੱਤ ਟੋਕਰੀਆਂ ਭਰੀਆਂ।"

24ਔਰਤਾਂ ਅਤੇ ਬੱਚਿਆਂ ਦੇ ਖਾਣ ਤੋਂ ਛੁੱਟ ਉੱਥੇ ਘੱਟ ਤੋਂ ਘੱਟ ਚਾਰ ਹਜ਼ਾਰ ਆਦਮੀ ਸਨ।"

25ਫ਼ਿਰ ਲੋਕਾਂ ਨੂੰ ਵਿਦਾ ਕਰਕੇ ਉਹ ਬੇੜੀ ਉੱਤੇ ਚੜ੍ਹ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।"

Matthew 8 illustration - Matthew Chapter 8

26ਯਹੂਦੀ ਆਗੂਆਂ ਨੇ ਯਿਸੂ ਦਾ ਇਮਤਿਹਾਨ ਲਿਆ ਫ਼ਰੀਸੀਆਂ ਅਤੇ ਸਦੂਕੀਆਂ ਨੇ ਯਿਸੂ ਕੋਲ ਆਕੇ ਪਰਤਾਉਣ ਲਈ ਉਸ ਅੱਗੇ ਪ੍ਰਾਰਥਨਾ ਕੀਤੀ ਕਿ ਸਾਨੂੰ ਕੋਈ ਚਮਤਕਾਰੀ ਨਿਸ਼ਾਨ ਵਿਖਾਓ।"

27ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜਦੋਂ ਤੁਸੀਂ ਡੁੱਬਦੇ ਸੂਰਜ ਨੂੰ ਵੇਖਦੇ ਹੋ, ਤਾਂ ਤੁਸੀਂ ਜਾਣਦੇ ਹੋ ਕਿ ਮੌਸਮ ਕਿਵੇਂ ਦਾ ਹੋਵੇਗਾ। ਜੇਕਰ ਅਕਾਸ਼ ਲਾਲ ਹੋਵੇ, ਤਾਂ ਤੁਸੀਂ ਆਖਦੇ ਹੋ ਕਿ ਮੌਸਮ ਚੰਗਾ ਹੋਵੇਗਾ।"

28ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ।"

29ਇਸ ਪੀੜ੍ਹੀ ਦੇ ਦੁਸ਼ਟ ਅਤੇ ਪਾਪੀ ਲੋਕ ਚਮਤਕਾਰ ਚਾਹੁੰਦੇ ਹਨ ਪਰ ਲੋਕਾਂ ਨੂੰ ਯੂਨਾਹ ਦੇ ਨਿਸ਼ਾਨ ਤੋਂ ਬਿਨਾ ਹੋਰ ਕੋਈ ਨਿਸ਼ਾਨ ਨਹੀਂ ਵਿਖਾਇਆ ਜਾਵੇਗਾ।” ਤਦ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।"

30ਯਿਸੂ ਦੀ ਯਹੂਦੀ ਆਗੂਆਂ ਦੇ ਵਿਰੁੱਧ ਚਿਤਾਵਨੀ ਚੇਲਿਆਂ ਨੇ ਝੀਲ ਪਾਰ ਕਰ ਲਈ, ਪਰ ਰੋਟੀ ਲਿਆਉਣੀ ਭੁੱਲ ਗਏ।"

Matthew 8 illustration - Matthew Chapter 8

31ਇਸ ਲਈ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਚੇਤ ਰਹੋ! ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਆਪਣੇ-ਆਪ ਨੂੰ ਬਚਾਓ।”"

32ਚੇਲਿਆਂ ਨੇ ਇੱਕ ਦੂਜੇ ਨਾਲ ਵਿੱਚਾਰ ਕੀਤਾ ਅਤੇ ਆਖਿਆ, “ਉਸਨੇ ਅਜਿਹਾ ਇਸ ਲਈ ਆਖਿਆ ਹੋਵੇਗਾ ਕਿਉਂ ਕਿ ਅਸੀਂ ਰੋਟੀ ਲਿਆਉਣੀ ਭੁੱਲ ਗਏ ਹਾਂ?”"

33ਪਰ ਯਿਸੂ ਨੇ ਇਹ ਜਾਣਕੇ ਕਿਹਾ, “ਹੇ ਥੋੜੀ ਪਰਤੀਤ ਵਾਲਿਓ, ਤੁਸੀਂ ਰੋਟੀ ਨਾ ਹੋਣ ਕਰਕੇ ਆਪਸ ਵਿੱਚ ਕੀ ਵਿੱਚਾਰਾਂ ਕਰਦੇ ਪਏ ਹੋ?"

34ਕੀ ਅਜੇ ਵੀ ਤੁਸੀਂ ਨਹੀਂ ਸਮਝੇ? ਕੀ ਤੁਹਾਨੂੰ ਯਾਦ ਨਹੀਂ ਕਿ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ।"

Chapter Complete

You have read Matthew 8

34 verses