1ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤਾਂ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ?"
2ਤਾਂ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀ ਬਾਰੇ ਨਹੀਂ ਆਖ ਰਿਹਾ ਸੀ? ਪਰ ਮੈਂ ਤੁਹਾਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਬਾਰੇ ਹੁਸ਼ਿਆਰ ਰਹਿਣ ਲਈ ਕਹਿ ਰਿਹਾ ਸੀ।”"
3ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵੱਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ।"
4ਪਤਰਸ ਨੇ ਕਿਹਾ ਯਿਸੂ ਹੀ ਮਸੀਹ ਹੈ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕੀਂ ਕਿਸਨੂੰ ਆਖਦੇ ਹਨ ਕਿ ਉਹ ਮਨੁੱਖ ਦਾ ਪੁੱਤਰ ਹੈ?”"
5ਉਹ ਬੋਲੇ, “ਕੋਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲੇ ਨੂੰ ਕਹਿੰਦੇ ਹਨ ਅਤੇ ਕੋਈ ਏਲੀਯਾਹ ਅਤੇ ਕੋਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕਿਸੇ ਇੱਕ ਨੂੰ।”"

6ਉਸ ਨੇ ਉਨ੍ਹਾਂ ਨੂੰ ਕਿਹਾ, “ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਕਿ ਮੈਂ ਕੌਣ ਹਾਂ?”"
7ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ, ਜਿਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”"
8ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਧੰਨ ਹੈ ਯੂਨਾਹ ਦੇ ਪੁੱਤਰ ਸ਼ਮਊਨ। ਕਿਉਂਕਿ ਇਹ ਗੱਲ ਤੈਨੂੰ ਮਨੁੱਖ ਦੁਆਰਾ ਨਹੀਂ ਪ੍ਰਗਟਾਈ ਗਈ ਸਗੋਂ ਮੇਰੇ ਪਿਤਾ ਦੁਆਰਾ ਜੋ ਕਿ ਸਵਰਗ ਵਿੱਚ ਹੈ।"
9ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ।"
10ਮੈਂ ਤੈਨੂੰ ਸਵਰਗ ਦੇ ਰਾਜ ਦੀਆਂ ਕੁੰਜੀਆਂ ਦੇਵਾਂਗਾ। ਜੋ ਨਿਆਂ ਤੂੰ ਧਰਤੀ ਉੱਤੇ ਕਰੇਂਗਾ ਪਰਮੇਸ਼ੁਰ ਦੁਆਰਾ ਕੀਤਾ ਨਿਆਂ ਹੋਵੇਗਾ। ਜਿਸ ਮੁਆਫ਼ੀ ਦਾ ਇਕਰਾਰ ਤੂੰ ਧਰਤੀ ਤੇ ਕਰੇਂਗਾ ਉਹ ਪਰਮੇਸ਼ੁਰ ਦੁਆਰਾ ਦਿੱਤੀ ਗਈ ਮਾਫ਼ੀ ਹੋਵੇਗੀ।”"

11ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਖਬਰਦਾਰ ਕੀਤਾ ਕਿ ਉਹ ਕਿਸੇ ਨੂੰ ਨਾ ਕਹਿਣ ਕਿ ਉਹੀ ਮਸੀਹ ਹੈ।"
12ਯਿਸੂ ਆਪਣੀ ਮੌਤ ਬਾਰੇ ਅਗੰਮ ਵਾਕ ਕਰਦਾ ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸ ਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦੱਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉੱਠੇਗਾ।"
13ਤਦ ਪਤਰਸ ਉਸ ਨੂੰ ਇੱਕ ਪਾਸੇ ਲਿਜਾਕੇ ਝਿੜਕਣ ਲੱਗਾ, “ਪ੍ਰਭੂ, ਪਰਮੇਸ਼ੁਰ ਤੁਹਾਨੂੰ ਉਨ੍ਹਾਂ ਗੱਲਾਂ ਤੋਂ ਬਚਾਵੇ। ਇਹ ਕਦੇ ਵੀ ਤੁਹਾਡੇ ਨਾਲ ਨਾ ਵਾਪਰੇ!”"
14ਯਿਸੂ ਮੁੜਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚੱਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪਰਮੇਸ਼ੁਰ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।”"
15ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਸ ਨੂੰ ਉਨ੍ਹਾਂ ਗੱਲਾਂ ਨੂੰ ‘ਨਾਂਹ’ ਆਖਣੀ ਪਵੇਗੀ ਜਿਨ੍ਹਾਂ ਨੂੰ ਉਹ ਚਾਹੁੰਦਾ ਹੈ। ਉਸ ਵਿਅਕਤੀ ਨੂੰ ਉਹ ਸਲੀਬ ਕਬੂਲ ਕਰਨੀ ਚਾਹੀਦੀ ਹੈ ਜੋ ਉਸ ਨੂੰ ਦਿੱਤੀ ਗਈ ਹੈ ਅਤੇ ਮੇਰਾ ਪਿੱਛਾ ਕਰਨਾ ਚਾਹੀਦਾ ਹੈ।"

16ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣਾ ਚਾਹੇਗਾ ਉਹ ਉਸ ਨੂੰ ਗੁਆ ਦੇਵੇਗਾ। ਅਤੇ ਹਰ ਉਹ ਵਿਅਕਤੀ ਜੋ ਮੇਰੇ ਲਈ ਆਪਣੀ ਜਾਨ ਗੁਆਵੇਗਾ ਉਹ ਉਸ ਨੂੰ ਪਾ ਲਵੇਗਾ।"
17ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸੱਕਦਾ।"
18ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਅਤੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ। ਅਤੇ ਉਸ ਵਕਤ ਮਨੁੱਖ ਦਾ ਪੁੱਤਰ ਹਰ ਇੱਕ ਨੂੰ ਉਸਦੀ ਕਰਨੀ ਦਾ ਫ਼ਲ ਦੇਵੇਗਾ।"
19ਮੈਂ ਸੱਚ-ਮੁੱਚ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਥੇ ਖੜ੍ਹੇ ਲੋਕਾਂ ਵਿੱਚੋਂ ਕੁਝ ਲੋਕ ਮਰਨ ਤੋਂ ਪਹਿਲਾਂ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਨਾਲ ਆਉਂਦਾ ਦੇਖਣਗੇ।”"
20ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ।"

21ਉਨ੍ਹਾਂ ਚੇਲਿਆਂ ਦੇ ਸਾਹਮਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸ ਦੇ ਕੱਪੜੇ ਚਾਨਣ ਵਰਗੇ ਚਿੱਟੇ ਹੋ ਗਏ।"
22ਫ਼ੇਰ ਉਨ੍ਹਾਂ ਦੋ ਆਦਮੀ, ਮੂਸਾ ਅਤੇ ਏਲੀਯਾਹ, ਯਿਸੂ ਨਾਲ ਗੱਲਾਂ ਕਰਦੇ ਹੋਏ ਨਜ਼ਰ ਆਏ।"
23ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, “ਪ੍ਰਭੂ ਜੀ ਸਾਡਾ ਇੱਥੇ ਹੋਣਾ ਚੰਗਾ ਹੈ। ਜੇ ਤੁਸੀਂ ਚਾਹੋਂ ਤਾਂ ਇੱਥੇ ਤਿੰਨ ਡੇਰੇ ਬਨਾਵਾਂ, ਇੱਕ ਤੁਹਾਡੇ ਲਈ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।”"
24ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।”"
25ਜਦੋਂ ਚੇਲਿਆਂ ਨੇ ਇਹ ਅਵਾਜ਼ ਸੁਣੀ ਤਾਂ ਉਹ ਘਬਰਾ ਗਏ। ਉਹ ਮੂਧੇ ਮੂੰਹ ਡਿੱਗ ਪਏ।"

26ਪਰ ਯਿਸੂ ਨੇ ਨੇੜੇ ਆਕੇ ਉਨ੍ਹਾਂ ਨੂੰ ਛੋਹਿਆ ਅਤੇ ਕਿਹਾ, “ਉੱਠੋ ਅਤੇ ਡਰੋ ਨਾ।”"
27ਤਦ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕੀਆਂ ਤਾਂ ਉੱਥੇ ਹੋਰ ਕਿਸੇ ਨੂੰ ਨਹੀਂ ਸਿਰਫ਼ ਯਿਸੂ ਨੂੰ ਇੱਕਲਾ ਦੇਖਿਆ।"
28ਜਦੋਂ ਯਿਸੂ ਅਤੇ ਉਸ ਦੇ ਚੇਲੇ ਪਹਾੜ ਤੋਂ ਹੇਠਾਂ ਆ ਰਹੇ ਸਨ, ਯਿਸੂ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ, “ਜਦ ਤੀਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਉਸ ਦਰਸ਼ਨ ਦੀ ਗੱਲ ਕਿਸੇ ਨੂੰ ਨਹੀਂ ਦੱਸਣਾ।”"
29ਤਦ ਉਸ ਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”"
30ਯਿਸੂ ਨੇ ਉੱਤਰ ਦਿੱਤਾ, “ਉਹ ਠੀਕ ਆਖਦੇ ਹਨ ਕਿ ਉਹ ਆਵੇਗਾ ਅਤੇ ਸਭ ਕੁਝ ਬਹਾਲ ਕਰੇਗਾ।"

31ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਏਲੀਯਾਹ ਪਹਿਲਾਂ ਹੀ ਆ ਚੁੱਕਿਆ ਹੈ ਪਰ ਉਨ੍ਹਾਂ ਨੇ ਉਸ ਨੂੰ ਨਹੀਂ ਪਛਾਣਿਆ। ਅਤੇ ਜੋ ਬਦੀ ਲੋਕ ਕਰ ਸੱਕਦੇ ਸਨ, ਉਨ੍ਹਾਂ ਨੇ ਉਸ ਨਾਲ ਕੀਤੀ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਹੱਥੋਂ ਦੁੱਖ ਪਾਵੇਗਾ।”"
32ਤਦ ਚੇਲਿਆਂ ਨੂੰ ਸਮਝ ਪਈ ਕਿ ਯਿਸੂ ਦਾ ਭਾਵ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਹੈ ਕਿ ਉਹੀ ਅਸਲ ਵਿੱਚ ਏਲੀਯਾਹ ਸੀ।"
33ਯਿਸੂ ਦਾ ਬਿਮਾਰ ਬੱਚੇ ਨੂੰ ਠੀਕ ਕਰਨਾ ਜਦ ਯਿਸੂ ਅਤੇ ਉਸ ਦੇ ਚੇਲੇ ਭੀੜ ਕੋਲ ਵਾਪਸ ਪਰਤੇ ਤਾਂ ਇੱਕ ਮਨੁੱਖ ਉਸ ਦੇ ਕੋਲ ਆਇਆ ਅਤੇ ਉਸ ਅੱਗੇ ਗੋਡੇ ਨਿਵਾਕੇ ਬੋਲਿਆ,"
34ਪ੍ਰਭੂ ਜੀ, “ਮੇਰੇ ਪੁੱਤਰ ਉੱਤੇ ਦਯਾ ਕਰੋ ਕਿਉਂਕਿ ਉਹ ਮਿਰਗੀ ਦੇ ਮਾਰੇ ਬਹੁਤ ਦੁੱਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਜਾਂ ਪਾਣੀ ਵਿੱਚ ਡਿੱਗ ਪੈਂਦਾ ਹੈ।"
35ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸੱਕੇ।”"

36ਤਦ ਯਿਸੂ ਨੇ ਉੱਤਰ ਦਿੱਤਾ, “ਤੁਹਾਨੂੰ ਵਿਸ਼ਵਾਸ ਨਹੀਂ ਹੈ। ਤੁਹਾਡਾ ਜੀਵਨ ਢੰਗ ਗਲਤ ਹੈ। ਕਿੰਨਾ ਚਿਰ ਮੈਨੂੰ ਤੁਹਾਡੇ ਨਾਲ ਰਹਿਣਾ ਪਵੇਗਾ? ਕਿੰਨਾ ਚਿਰ ਮੈਂ ਤੁਹਾਡੇ ਨਾਲ ਸਬਰ ਤੋਂ ਕੰਮ ਲਵਾਂਗਾ। ਬੱਚੇ ਨੂੰ ਇੱਥੇ ਲਿਆਓ।”"
37ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿੜਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘੜੀ ਬੱਚਾ ਚੰਗਾ ਹੋ ਗਿਆ।"
38ਫ਼ੇਰ ਜਦੋਂ ਯਿਸੂ ਇੱਕਲਾ ਸੀ ਚੇਲੇ ਉਸ ਕੋਲ ਆਏ ਅਤੇ ਪੁੱਛਿਆ, ਕਿ ਅਸੀਂ ਭੂਤ ਨੂੰ ਕਿਉਂ ਨਾ ਕੱਢ ਸੱਕੇ?"
You have read Matthew 9
38 verses