Lumina
Micah

Woe to Oppressors

Micah 2·Punjabi Bible

1ਅਤੇ ਜਿਹੜੀਆਂ ਕੌਮਾਂ ਆਪਣੇ-ਆਪ ਨੂੰ ਬੜੀਆਂ ਸੁਰੱਖਿਅਤ ਸਮਝਦੀਆਂ ਹਨ ਉਨ੍ਹਾਂ ਤੇ ਮੈਂ ਬੜਾ ਨਾਰਾਜ਼ ਹਾਂ ਮੈਂ ਰਤਾ ਗੁੱਸੇ ਵਿੱਚ ਸੀ ਤੇ ਮੈਂ ਉਨ੍ਹਾਂ ਕੌਮਾਂ ਨੂੰ ਆਪਣੀ ਪਰਜਾ ਨੂੰ ਸਜ਼ਾ ਦੇਣ ਲਈ ਠਹਿਰਾਇਆ। ਪਰ ਉਨ੍ਹਾਂ ਕੌਮਾਂ ਨੇ ਬਹੁਤ ਨੁਕਸਾਨ ਕਰ ਦਿੱਤਾ।”"

2ਇਸ ਲਈ ਯਹੋਵਾਹ ਕਹਿੰਦਾ ਹੈ, “ਮੈਂ ਮੁੜ ਆਵਾਂਗਾ ਅਤੇ ਯਰੂਸ਼ਲਮ ਵਿੱਚ ਆਰਾਮ ਬਹਾਲ ਕਰਾਂਗਾ।” ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਯਰੂਸ਼ਲਮ ਮੁੜ ਉਸਾਰਿਆ ਜਾਵੇਗਾ ਅਤੇਮੇਰਾ ਭਵਨ ਉੱਥੇ ਬਣੇਗਾ।”"

3ਦੂਤ ਨੇ ਇਹ ਵੀ ਕਿਹਾ, “ਯਹੋਵਾਹ ਸ਼ਕਤੀਮਾਨ ਆਖਦਾ ਹੈ, ‘ਮੇਰਾ ਸ਼ਹਿਰ ਮੁੜ ਧਨਾਢ ਹੋਵੇਗਾ। ਮੈਂ ਸੀਯੋਨ ਨੂੰ ਸੁੱਖ ਦੇਵਾਂਗਾ। ਤੇ ਯਰੂਸ਼ਲਮ ਨੂੰ ਮੁੜ ਮੈਂ ਆਪਣਾ ਖਾਸ ਸ਼ਹਿਰ ਚੁਣਾਂਗਾ।’”"

4ਚਾਰ ਸਿੰਗ ਅਤੇ ਚਾਰ ਕਾਮੇ ਤਦ ਮੈਂ ਉੱਪਰ ਵੱਲ ਵੇਖਿਆ ਤਾਂ ਮੈਨੂੰ ਚਾਰ ਸਿੰਗਾਂ ਦੇ ਦਰਸ਼ਨ ਹੋਏ।"

5ਤਦ ਮੈਂ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸ ਨੂੰ ਪੁੱਛਿਆ, “ਇਨ੍ਹਾਂ ਸਿੰਗਾਂ ਦਾ ਕੀ ਅਰਬ ਹੈ?” ਉਸ ਨੇ ਕਿਹਾ, “ਇਹ ਸਿੰਗ (ਸ਼ਕਤੀਸ਼ਾਲੀ ਕੌਮਾਂ) ਹਨ, ਜਿਨ੍ਹਾਂ ਨੇ ਇਸਰਾਏਲ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਜਾਣ ਲਈ ਮਜਬੂਰ ਕਰ ਦਿੱਤਾ।”"

Micah 2 illustration - Micah Chapter 2

6ਯਹੋਵਾਹ ਨੇ ਮੈਨੂੰ ਚਾਰ ਕਾਮਿਆਂ ਦੇ ਦਰਸ਼ਨ ਕਰਵਾਏ।"

7ਮੈਂ ਉਸ ਨੂੰ ਪੁੱਛਿਆ, “ਇਹ ਚਾਰ ਮਜ਼ਦੂਰ ਕੀ ਕਰਨ ਆ ਰਹੇ ਹਨ?” ਉਸ ਨੇ ਕਿਹਾ, “ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਓਪਰੇ ਦੇਸਾਂ ਵਿੱਚ ਧੱਕ ਦਿੱਤਾ। ਸਿੰਗਾਂ ਨੇ ਯਹੂਦਾਹ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਸੁੱਟਿਆ। ਇਹ ਸਿੰਗ ਕਿਸੇ ਤੇ ਰਹਿਮ ਨਹੀਂ ਕਰਦੇ ਪਰ ਇਹ ਚਾਰ ਕਾਮੇ ਉਨ੍ਹਾਂ ਸਿੰਗਾਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਬਾਹਰ ਕੱਢਣ ਲਈ ਆਏ ਹਨ।”"

8ਯਰੂਸ਼ਲਮ ਨੂੰ ਮਾਪਣਾ ਤਦ ਮੈਂ ਉੱਪਰ ਨੂੰ ਵੇਖਿਆ, ਤਾਂ ਮੈਂ ਇੱਕ ਮਨੁੱਖ ਨੂੰ ਰਸੀ ਨਾਲ ਵਸਤਾਂ ਨੂੰ ਨਾਪਦਿਆਂ ਵੇਖਿਆ।"

9ਮੈਂ ਉਸ ਨੂੰ ਪੁੱਛਿਆ, “ਤੂੰ ਕਿੱਥੋ ਜਾ ਰਿਹਾ ਹੈਂ?” ਉਸ ਨੇ ਮੈਨੂੰ ਕਿਹਾ, “ਮੈਂ ਯਰੂਸ਼ਲਮ ਨੂੰ ਨਾਪਣ ਆਇਆ ਹਾਂ ਕਿ ਉਹ ਕਿੰਨਾ ਚੌੜਾ ਅਤੇ ਕਿੰਨਾ ਕੁ ਲੰਬਾ ਹੈ?”"

10ਤਦ ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ, ਬਾਹਰ ਚੱਲਾ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ।"

Micah 2 illustration - Micah Chapter 2

11ਉਸ ਨੇ ਉਸ ਨੂੰ ਕਿਹਾ, “ਨੱਸ ਕੇ ਜਾ ਅਤੇ ਉਸ ਨੌਜੁਆਨ ਨੂੰ ਆਖ ਕਿ ਯਰੂਸ਼ਲਮ ਇੰਨਾ ਵਿਸ਼ਾਲ ਹੈ ਕਿ ਨਾਪਿਆ ਨਾ ਜਾਵੇਗਾ ਉਸ ਨੂੰ ਇਹ ਗੱਲਾਂ ਆਖ: ‘ਯਰੂਸ਼ਲਮ ਬਿਨਾ ਚਾਰ ਦੀਵਾਰੀ ਦਾ ਸ਼ਹਿਰ ਹੋਵੇਗਾ। ਕਿਉਂ ਕਿ ਇੱਥੇ ਵਸਣ ਨੂੰ ਅਨੇਕਾਂ ਮਨੁੱਖ ਅਤੇ ਪਸ਼ੂ ਹੋਣਗੇ।’"

12ਯਹੋਵਾਹ ਆਖਦਾ ਹੈ, ‘ਮੈਂ ਉਸ ਨੂੰ ਬਚਾਉਣ ਲਈ ਉਸ ਦੇ ਇਰਦ-ਗਿਰਦ ਅੱਗ ਦੀ ਦੀਵਾਰ ਬਣਾਵਾਂਗਾ। ਅਤੇ ਉਸ ਸ਼ਹਿਰ ਦਾ ਪਰਤਾਪ ਵੱਧਾਉਣ ਲਈ ਮੈਂ ਉੱਥੇ ਹੀ ਰਹਾਂਗਾ।’”"

13ਯਹੋਵਾਹ ਆਪਣੇ ਲੋਕਾਂ ਨੂੰ ਘਰ ਬੁਲਾਉਂਦਾ ਯਹੋਵਾਹ ਆਖਦਾ ਹੈ, “ਜਲਦੀ ਕਰੋ! ਜਲਦੀ ਨਾਲ ਉੱਤਰ ਦੇਸ ਵਿੱਚੋਂ ਨੱਸੋ। ਹਾਂ, ਇਹ ਸੱਚ ਹੈ ਕਿ ਮੈਂ ਹਰ ਦਿਸ਼ਾ ਵਿੱਚ ਤੁਹਾਡੇ ਲੋਕ ਬਿਖਰਾ ਛੱਡੇ ਹਨ।"

Chapter Complete

You have read Micah 2

13 verses