1ਦੂਰ-ਦੁਰਾਡਿਓਁ ਲੋਕੀਂ ਆਕੇ ਇਸ ਮੰਦਰ ਨੂੰ ਬਨਾਉਣਗੇ ਤਦ ਤੁਸੀਂ ਅਵੱਸ਼ ਜਾਣ ਜਾਵੋਂਗੇ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਲਈ ਭੇਜਿਆ ਹੈ। ਇਹ ਸਭ ਕੁਝ ਤਾਂ ਹੋਵੇਗਾ ਜੇਕਰ ਤੁਸੀਂ ਯਹੋਵਾਹ ਦੇ ਕਹੇ ਮੁਤਾਬਕ ਕਰੋਂਗੇ।"
2ਯਹੋਵਾਹ ਦਯਾ ਅਤੇ ਰਹਿਮ ਚਾਹੁੰਦਾ ਹੈ ਦਾਰਾ ਪਾਤਸ਼ਾਹ ਦੇ ਰਾਜ ਦੇ ਚੌਬੇ ਵਰ੍ਹੇ ਵਿੱਚ ਯਹੋਵਾਹ ਦੀ ਬਾਣੀ ਨੌਵੇ ਮਹੀਨੇ ਦੀ ਚੌਥੀ ਤਾਰੀਕ ਨੂੰ ਕਿਸਲੇਵ ਵਿੱਚ ਜ਼ਕਰਯਾਹ ਨੂੰ ਆਈ।"
3ਤਾਂ ਬੈਤੇਲ ਦੇ ਲੋਕਾਂ ਨੇ ਸ਼ਰਾਸਰ, ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਭੇਜਿਆ ਕਿ ਉਹ ਯਹੋਵਾਹ ਅੱਗੇ ਜਾਕੇ ਬੇਨਤੀ ਕਰਨ।"
4ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਮੰਦਰ ਦੇ ਨਬੀਆਂ ਅਤੇ ਜਾਜਕਾਂ ਕੋਲ ਗਏ। ਉਨ੍ਹਾਂ ਮਨੁੱਖਾਂ ਨੇ ਇਹ ਸਵਾਲ ਪੁੱਛਿਆ, “ਬਹੁਤ ਵਰ੍ਹਿਆਂ ਤੋਂ ਅਸੀਂ ਇਸ ਮੰਦਰ ਦੀ ਤਬਾਹੀ ਤੇ ਵੈਣ ਤੇ ਕੀਰਨੇ ਪਾਉਂਦੇ ਆਏ ਹਾਂ। ਹਰ ਵਰ੍ਹੇ ਦੇ ਪੰਜਵੇਂ ਮਹੀਨੇ ਸਾਡਾ ਖਾਸ ਵੈਣ ਅਤੇ ਵਰਤ ਦਾ ਸਮਾਂ ਹੁੰਦਾ ਸੀ। ਕੀ ਸਾਨੂੰ ਇਉਂ ਹੀ ਕਰਦੇ ਰਹਿਣਾ ਚਾਹੀਦਾ ਹੈ?”"
5ਇਹ ਵਾਕ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਹੋਇਆ:"

6“ਇਸ ਦੇਸ ਦੇ ਜਾਜਕਾਂ ਅਤੇ ਹੋਰ ਲੋਕਾਂ ਨੂੰ ਇਹ ਗੱਲਾਂ ਦੱਸ, ‘ਤੁਸੀਂ ਲੋਕਾਂ ਨੇ 70 ਸਾਲਾਂ ਲਈ ਹਰ ਵਰ੍ਹੇ ਦੇ 5ਵੇਂ ਅਤੇ 7ਵੇਂ ਮਹੀਨੇ ਵਰਤ ਰੱਖੇ ਅਤੇ ਸੋਗ ਪ੍ਰਗਟ ਮਨਾਇਆ, ਪਰ ਕੀ ਤੁਸੀਂ ਇਹ ਸਭ ਮੇਰੇ ਲਈ ਕੀਤਾ? ਨਹੀਂ!"
7ਅਤੇ ਕੀ ਜਦੋਂ ਤੁਸੀਂ ਜੋ ਖਾਧਾ ਅਤੇ ਪੀਤਾ, ਉਹ ਮੇਰੇ ਲਈ ਸੀ? ਨਹੀਂ! ਇਹ ਸਭ ਤੁਹਾਡੇ ਆਪਣੇ ਸੁਆਰਬ ਲਈ ਸੀ।"
8ਕੀ ਇਹ ਉਹ ਗੱਲਾਂ ਨਹੀਂ ਹਨ ਜੋ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰੀਆਂ ਸਨ ਜਦੋਂ ਕਿ ਯਰੂਸ਼ਲਮ ਵੱਸਦਾ ਸੀ ਅਤੇ ਰਾਜੀ ਖੁਸ਼ੀ ਸੀ ਅਤੇ ਉਸ ਦੇ ਆਲੇ-ਦੁਆਲੇ ਦੇ ਨਗਰ ਅਤੇ ਦੱਖਣ (ਨੇਵ) ਅਤੇ ਪੱਛਮ ਦੀ ਤਰਾਈ ’ਚ ਲੋਕ ਵੱਸਦੇ ਸਨ।’”"
9ਫ਼ਿਰ ਯਹੋਵਾਹ ਦਾ ਬਚਨ ਜ਼ਕਰਯਾਹ ਨੂੰ ਆਇਆ।"
10ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ। “ਤੁਹਾਨੂੰ ਸੱਚੇ ਨਿਆਂ ਉੱਤੇ ਨਿਯੰਤਰਨ ਰੱਖਣਾ ਚਾਹੀਦਾ ਅਤੇ ਇੱਕ-ਦੂਜੇ ਨਾਲ ਮਿਹਰ ਅਤੇ ਦਇਆ ਨਾਲ ਵਿਹਾਰ ਕਰਨਾ ਚਾਹੀਦਾ ਹੈ।"

11ਯਤੀਮ ਬੱਚਿਆਂ, ਵਿੱਧਵਾਵਾਂ, ਓਪਰਿਆਂ ਤੇ ਗਰੀਬਾਂ ਦਾ ਦਿਲ ਨਾ ਦੁੱਖਾਓ ਅਤੇ ਦੂਜਿਆਂ ਨਾਲ ਬੁਰਾਈ ਕਰਨ ਦਾ ਖਿਆਲ ਵੀ ਕਦੇ ਦਿਲ ਵਿੱਚ ਨਾ ਲਿਆਓ।”"
12ਪਰ ਉਨ੍ਹਾਂ ਲੋਕਾਂ ਨੇ ਸੁਨਣੋਁ ਇਨਕਾਰ ਕੀਤਾ ਉਨ੍ਹਾਂ ਨੇ ਉਹ ਕਰਨ ਤੋਂ ਇਨਕਾਰ ਕੀਤਾ ਜੋ ਉਹ ਚਾਹੁੰਦਾ ਸੀ। ਉਨ੍ਹਾਂ ਨੇ ਪਰਮੇਸ਼ੁਰ ਦੇ ਬਚਨਾਂ ਨੂੰ ਅਣਸੁਣਿਆਂ ਕੀਤਾ।"
13ਉਹ ਬੜੇ ਢੀਠ ਸਨ। ਉਨ੍ਹਾਂ ਨੇਮਾਂ ਨੂੰ ਅਣਗੌਲਿਆਂ ਕੀਤਾ ਯਹੋਵਾਹ ਸਰਬ ਸ਼ਕਤੀਮਾਨ ਨੇ ਆਪਣਾ ਆਤਮਾ ਵਰਤਿਆ ਅਤੇ ਆਪਣੇ ਲੋਕਾਂ ਨੂੰ ਨਬੀਆਂ ਦੁਆਰਾ ਸੰਦੇਸ਼ ਭੇਜੇ ਪਰ ਲੋਕਾਂ ਨੇ ਇੱਕ ਨਾ ਸੁਣੀ ਤਾਂ ਯਹੋਵਾਹ ਬਹੁਤ ਕਰੋਧਵਾਨ ਹੋਇਆ।"
14ਤਾਂ ਸਰਬ ਸ਼ਕਤੀਮਾਨ ਯਹੋਵਾਹ ਨੇ ਕਿਹਾ, “ਮੈਂ ਉਨ੍ਹਾਂ ਨੂੰ ਬੁਲਾਇਆ, ਪਰ ਉਨ੍ਹਾਂ ਹੁਂਗਾਰਾ ਨਾ ਭਰਿਆ ਸੋ ਜੇਕਰ ਉਹ ਹੁਣ ਮੈਨੂੰ ਬੁਲਾਉਣਗੇ ਮੈਂ ਹੁੰਗਾਰਾਂ ਨਾ ਭਰਾਂਗਾ।"
15ਮੈਂ ਉਨ੍ਹਾਂ ਦੇ ਵਿਰੁੱਧ ਦੂਜੀਆਂ ਕੌਮਾਂ ਨੂੰ ਹਨੇਰੀ ਵਾਂਗ ਲਿਆਵਾਂਗਾ ਉਹ ਉਨ੍ਹਾਂ ਰਾਜਾਂ ਨੂੰ ਨਹੀਂ ਜਾਣਦੇ ਪਰ ਜਦੋਂ ਉਹ ਕੌਮਾਂ ਇਸ ਦੇਸ ਚੋ ਲੰਘਣਗੀਆਂ ਤਾਂ ਦੇਸ ਤਬਾਹ ਹੋ ਜਾਵੇਗਾ। ਇਹ ਖੁਸ਼ਹਾਲ ਦੇਸ ਵੀਰਾਨ ਹੋ ਜਾਵੇਗਾ।”"

16ਯਹੋਵਾਹ ਨੇ ਯਰੂਸ਼ਲਮ ਨੂੰ ਅਸੀਸ ਦੇਣ ਦਾ ਇਕਰਾਰ ਕੀਤਾ ਯਹੋਵਾਹ ਸਰਬ ਸ਼ਕਤੀਮਾਨ ਵੱਲੋਂ ਇਹ ਵਾਕ ਹੈ:"
17ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਮੈਂ ਸੱਚੇ ਦਿਲੋਂ ਸੀਯੋਨ (ਪਰਬਤ) ਨੂੰ ਪਿਆਰ ਕਰਦਾ ਹਾਂ। ਮੈਂ ਉਸ ਨੂੰ ਇੰਨਾ ਪਿਆਰ ਕਰਦਾ ਹਾਂ ਕਿ ਜਦੋਂ ਉਸ ਨੇ ਮੇਰੇ ਨਾਲ ਬੇਵਫ਼ਾਈ ਕੀਤੀ ਤਾਂ ਮੈਨੂੰ ਕਰੋਧ ਆ ਗਿਆ।”"
18ਯਹੋਵਾਹ ਆਖਦਾ ਹੈ, “ਮੈਂ ਸੀਯੋਨ ਵੱਲ ਪਰਤ ਆਇਆ ਹਾਂ। ਮੈਂ ਯਰੂਸ਼ਲਮ ਵਿੱਚ ਰਹਿ ਰਿਹਾ ਹਾਂ। ਯਰੂਸ਼ਲਮ ਵਫ਼ਾਦਾਰ ਸ਼ਹਿਰ ਅਖਵਾਏਗਾ ਅਤੇ ਯਹੋਵਾਹ ਸਰਬ ਸ਼ਕਤੀਮਾਨ ਦੇ ਪਰਬਤ ਪਵਿੱਤਰ ਸਦਵਾਏਗਾ।”"
19ਉਹ ਆਖਦਾ ਹੈ, “ਬਜ਼ੁਰਗ ਆਦਮੀ ਅਤੇ ਔਰਤਾਂ ਮੁੜ ਤੋਂ ਯਰੂਸ਼ਲਮ ਦੇ ਚੌਁਕਾਂ ਵਿੱਚ ਨਜ਼ਰ ਆਉਣਗੇ। ਲੋਕ ਇੰਨੀ ਉਮਰ ਭੋਗਣਗੇ ਕਿ ਉਹ ਹੱਥ ਵਿੱਚ ਡਂਗੋਰੀ ਲੈ ਕੇ ਚੱਲਣਗੇ।"
20ਅਤੇ ਸ਼ਹਿਰ ਮੁੜ ਬੱਚਿਆਂ ਨਾਲ ਭਰਿਆ ਤੇ ਚਹਿਕਦਾ ਹੋਵੇਗਾ।"
You have read Micah 7
20 verses