1ਯਹੋਵਾਹ ਆਪਣੇ ਲੋਕਾਂ ਨੂੰ ਬਚਾਵੇਗਾ ਹੇ ਯਰੂਸ਼ਲਮ! ਮੈਂ ਤੈਨੂੰ ਤੇਰੇ ਇਕਰਾਰਨਾਮੇ ਦੇ ਲਹੂ ਕਾਰਣ ਤੇਰੇ ਬੰਦਿਆਂ ਨੂੰ ਬਿਨ ਪਾਣੀ ਦੇ ਟੋਏ ਵਿੱਚੋਂ ਕੱਢ ਲਿਆਵਾਂਗਾ।"
2ਹੇ ਕੈਦੀਓ! ਤੁਸੀਂ ਘਰਾਂ ਨੂੰ ਜਾਓ! ਹੁਣ ਤੁਸੀਂ ਆਸਵੰਦ ਹੋ, ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੈਂ ਤੁਹਾਡੇ ਵੱਲ ਮੁੜ ਰਿਹਾ ਹਾਂ।"
3ਹੇ ਯਹੂਦਾਹ, ਮੈਂ ਤੈਨੂੰ ਆਪਣੇ ਲਈ ਧਨੁੱਖ ਵਾਂਗ ਵਰਤਾਂਗਾ ਅਤੇ ਅਫ਼ਰਾਈਮ ਨੂੰ ਬਾਣ ਵਾਂਗ। ਹੇ ਇਸਰਾਏਲ, ਤੈਨੂੰ ਮੈਂ ਤਲਵਾਰ ਵਾਂਗ ਵਰਤਾਂਗਾ ਯੂਨਾਨ ਦੇ ਲੋਕਾਂ ਦੇ ਵਿਰੁੱਧ ਲੜਨ ਲਈ।"
4ਯਹੋਵਾਹ ਉਨ੍ਹਾਂ ਨੂੰ ਵਿਖਾਈ ਦੇਵੇਗਾ ਅਤੇ ਉਹ ਆਪਣੇ ਤੀਰ ਬਿਜਲੀ ਵਾਂਗ ਛੱਡੇਗਾ। ਯਹੋਵਾਹ ਮੇਰਾ ਪ੍ਰਭੂ ਤੁਰ੍ਹੀ ਫ਼ੂਕੇਗਾ ਤਾਂ ਫ਼ੌਜਾਂ ਉਜਾੜ ਦੀ ਹਨੇਰੀ ਵਾਂਗ ਅਗਾਂਹ ਨੂੰ ਵੱਧਣਗੀਆਂ।"
5ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਨੂੰ ਬਚਾਵੇਗਾ ਸੈਨਾ ਆਪਣੇ ਦੁਸ਼ਮਨਾਂ ਨੂੰ ਹਰਾਉਣ ਲਈ ਪੱਥਰ ਅਤੇ ਗੁਲੇਲਾਂ ਦੀ ਵਰਤੋਂ ਕਰੇਗੀ। ਉਹ ਦੁਸ਼ਮਨਾਂ ਦਾ ਲਹੂ ਸ਼ਰਾਬ ਵਾਂਗ ਵਹਾਉਣਗੇ ਇਹ ਜਗਵੇਦੀ ਦੀਆਂ ਨੁਕਰਾਂ ’ਚ ਸੁੱਟੇ ਲਹੂ ਵਾਂਗ ਹੋਵੇਗਾ।"

6ਉਸ ਵਕਤ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਉਵੇਂ ਆਪਣੇ ਲੋਕਾਂ ਦੀ ਰੱਖਿਆ ਕਰੇਗਾ ਜਿਵੇਂ ਆਜੜੀ ਆਪਣੇ ਇੱਜੜ ਦੀ। ਉਸਦੀ ਪਰਜਾ ਉਸ ਨੂੰ ਬਹੁਤ ਪਿਆਰੀ ਹੋਵੇਗੀ ਅਤੇ ਉਹ ਉਸਦੀ ਧਰਤੀ ਦੇ ਚਮਕਦੇ ਰਤਨਾਂ ਵਾਂਗ ਹੋਵੇਗੀ।"
7ਹਰ ਚੀਜ਼ ਚੰਗੀ ਅਤੇ ਸੁਹਣੀ ਹੋਵੇਗੀ ਬੇਸ਼ੁਮਾਰ ਫ਼ਸਲ ਹੋਵੇਗੀ ਇਹ ਫ਼ਸਲ ਸਿਰਫ਼ ਅਨਾਜ ਅਤੇ ਮੈਅ ਦੀ ਹੀ ਨਹੀਂ ਸਗੋਂ ਨੌਜੁਆਨ ਮਰਦ ਅਤੇ ਔਰਤ"
8ਯਹੋਵਾਹ ਦੇ ਇਕਰਾਰ ਯਹੋਵਾਹ ਅੱਗੇ ਬਸੰਤ ਦੀ ਰੁੱਤੇ ਮੀਂਹ ਦੀ ਪ੍ਰਾਰਥਨਾ ਕਰੋ। ਉਹ ਬਿਜਲੀ ਭੇਜੇਗਾ ਅਤੇ ਮੀਂਹ ਵਰ੍ਹੇਗਾ। ਫ਼ੇਰ ਹਰ ਵਿਅਕਤੀ ਦੇ ਖੇਤ ਵਿੱਚ ਪੌਦੇ ਉੱਗਣਗੇ। ਅਤੇ ਪਰਮੇਸ਼ੁਰ ਹਰ ਮਨੁੱਖ ਦੇ ਖੇਤ ਵਿੱਚ ਹਰਿਆਵਲ ਕਰੇਗਾ।"
9ਲੋਕ ਛੋਟੇ ਬੁੱਤਾਂ ਵੱਲ ਪਰਤਕੇ ਜਾਂ ਜਾਦੂਗਰਾਂ ਕੋਲ ਜਾ ਕੇ ਭਵਿੱਖ ਜਾਨਣ ਦੀ ਕੋਸ਼ਿਸ਼ ਕਰਦੇ ਹਨ, ਪਰ ਇਹ ਸਭ ਕੁਝ ਵਿਅਰਬ ਹੈ। ਭਵਿੱਖ ਵਕਤਾ ਅਤੇ ਜਾਦੂਗਰ ਦਰਸ਼ਨ ਵੇਖਦੇ ਹਨ ਅਤੇ ਆਪਣੇ ਸੁਫ਼ਨਿਆਂ ਬਾਰੇ ਦੱਸਦੇ ਹਨ, ਪਰ ਇਹ ਸਭ ਕੁਝ ਬੇਕਾਰ ਝੂਠ ਤੋਂ ਇਲਾਵਾ ਕੁਝ ਨਹੀਂ। ਜੋ ਉਹ ਦੱਸਦੇ ਹਨ ਸਿਰਫ਼ ਆਸਮਈ ਆਰਾਮ ਦਿੰਦਾ ਜੋ ਕਿ ਵਿਅਰਬ ਹੈ। ਸੋ ਇਹ ਲੋਕ ਭੇਡਾਂ ਵਾਂਗ ਭਟਕਦੇ ਫਿਰਦੇ ਹਨ ਅਤੇ ਮਦਦ ਲਈ ਪੁਕਾਰਦੇ ਹਨ ਪਰ ਉਨ੍ਹਾਂ ਕੋਲ ਕੋਈ ਆਜੜੀ ਨਹੀਂ।"
10ਯੋਹਵਾਹ ਆਖਦਾ ਹੈ, “ਮੈਂ ਆਜੜੀਆਂ ਤੇ ਬੜਾ ਖਫ਼ਾ ਹਾਂ। ਜੋ ਕੁਝ ਵੀ ਮੇਰੀ ਭੇਡਾਂ (ਉੱਮਤ) ਤੇ ਵਾਪਰਦਾ ਹੈ ਮੈਂ ਉਸਦਾ ਦੋਸ਼ੀ ਉਨ੍ਹਾਂ ਨੂੰ ਠਹਿਰਾਉਂਦਾ ਹਾਂ।” (ਯਹੂਦਾਹ ਦੇ ਲੋਕ ਪਰਮੇਸ਼ੁਰ ਦਾ ਇੱਜੜ ਹੈ) ਅਤੇ ਯਹੋਵਾਹ ਸਰਬ ਸ਼ਕਤੀਮਾਨ ਸੱਚਮੁੱਚ ਆਪਣੇ ਇੱਜੜ ਦੀ ਰੱਖਵਾਲੀ ਕਰਦਾ ਹੈ। ਉਹ ਆਪਣੇ ਇੱਜੜ ਦੀ ਉਵੇਂ ਹੀ ਦੇਖਭਾਲ ਕਰਦਾ ਹੈ ਜਿਵੇਂ ਇੱਕ ਸਿਪਾਹੀ ਆਪਣੇ ਸੋਹਣੇ ਜੰਗੀ ਘੋੜੇ ਦੀ।"

11“ਯਹੂਦਾਹ ਤੋਂ ਆਗੂ ਆਉਣਗੇ ਜੋ ਖੂੰਜੇ ਦੇ ਪੱਥਰ ਅਤੇ ਤੰਬੂ ਦੇ ਖੂੰਟਿਆਂ ਅਤੇ ਯੁੱਧ ਦੇ ਹਬਿਆਰਾਂ ਦੀ ਤਰ੍ਹਾਂ ਮਜ਼ਬੂਤ ਹੋਣਗੇ।"
12ਉਹ ਸੂਰਬੀਰਾਂ ਵਾਂਗ ਹੋਣਗੇ ਜੋ ਆਪਣੇ ਵੈਰੀਆਂ ਨੂੰ ਸੜਕਾਂ ਦੀ ਮਿੱਟੀ ਵਾਂਗ ਮਿੱਧਣਗੇ। ਉਹ ਲੜਨਗੇ ਅਤੇ ਕਿਉਂ ਜੋ ਯਹੋਵਾਹ ਉਨ੍ਹਾਂ ਦੇ ਅੰਗ-ਸੰਗ ਹੋਵੇਗਾ ਉਹ ਦੁਸ਼ਮਣ ਦੇ ਘੁੜਸਵਾਰਾਂ ਨੂੰ ਹਰਾ ਦੇਣਗੇ।"
13ਮੈਂ ਯਹੂਦਾਹ ਦੇ ਘਰਾਣੇ ਨੂੰ ਤਕੜਾ ਕਰਾਂਗਾ। ਮੈਂ ਯੂਸਫ਼ ਦੇ ਘਰਾਣੇ ਨੂੰ ਲੜਾਈ ਵਿੱਚ ਜਿਤਾਵਾਂਗਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲੈ ਕੇ ਆਵਾਂਗਾ। ਮੈਂ ਉਨ੍ਹਾਂ ਨੂੰ ਸੁੱਖ-ਆਰਾਮ ਦੇਵਾਂਗਾ। ਉਹ ਇਵੇਂ ਹੋਣਗੇ ਜਿਵੇਂ ਮੈਂ ਉਨ੍ਹਾਂ ਨੂੰ ਕਦੇ ਤਿਆਗਿਆ ਹੀ ਨਹੀਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਤੇ ਮੈਂ ਉਨ੍ਹਾਂ ਦੀ ਸਹਾਇਤਾ ਕਰਾਂਗਾ।"
14ਅਫ਼ਰਾਈਮ ਦੇ ਲੋਕ ਉਨ੍ਹਾਂ ਸੂਰਬੀਰਾਂ ਵਾਂਗ ਖੁਸ਼ ਹੋਣਗੇ ਜਿਨ੍ਹਾਂ ਕੋਲ ਪੀਣ ਲਈ ਕਾਫੀ ਮੈਅ ਹੁੰਦੀ ਹੈ। ਉਨ੍ਹਾਂ ਦੇ ਬੱਚੇ ਵੀ ਖੁਸ਼ੀ ਵਿੱਚ ਮੌਜ ਮਨਾਉਣਗੇ। ਉਹ ਸਾਰੇ ਯਹੋਵਾਹ ਦੇ ਸੰਗ ਖੁਸ਼ੀ ਦਾ ਸਮਾਂ ਗੁਜ਼ਾਰਨਗੇ।"
15“ਮੈਂ ਉਨ੍ਹਾਂ ਲਈ ਆਵਾਜ਼ ਮਾਰਾਂਗਾ (ਸੀਟੀ ਵਜਾਵਾਂਗਾ) ਤੇ ਉਨ੍ਹਾਂ ਨੂੰ ਇਕੱਠਿਆਂ ਸੱਦਾਂਗਾ। ਮੈਂ ਸੱਚਮੁੱਚ ਉਨ੍ਹਾਂ ਨੂੰ ਬਚਾਵਾਂਗਾ ਅਤੇ ਉਹ ਬਹੁਤ ਵੱਧ ਜਾਣਗੇ।"

16ਹਾਂ ਮੈਂ ਸਾਰੇ ਰਾਜਾਂ ਵਿੱਚ ਆਪਣੀ ਪਰਜਾ ਨੂੰ ਖਿੰਡੇਰ ਦਿੱਤਾ ਹੈ, ਪਰ ਉਹ ਦੂਰ-ਦੁਰਾਡੀਆਂ ਥਾਵਾਂ ਤੇ ਵੀ ਮੈਨੂੰ ਨਾ ਭੁੱਲਣਗੇ। ਉਹ ਤੇ ਉਨ੍ਹਾਂ ਦੇ ਬੱਚੇ ਜਿਉਂਦੇ ਰਹਿਣਗੇ ਅਤੇ ਉਹ ਸੁਰੱਖਿਅਤ ਵਾਪਸ ਪਰਤਨਗੇ।"
17ਮੈਂ ਉਨ੍ਹਾਂ ਨੂੰ ਮਿਸਰ ਅਤੇ ਅਸ਼ੂਰ ਤੋਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਗਿਲਆਦ ਦੇਸ ਵਿੱਚ ਵਾਪਸ ਲੈ ਕੇ ਆਵਾਂਗਾ ਅਤੇ ਜੇਕਰ ਉਹ ਥਾਂ ਉਨ੍ਹਾਂ ਲਈ ਬਹੁਤ ਘੱਟ ਹੋਵੇਗੀ, ਤਾਂ ਮੈਂ ਉਨ੍ਹਾਂ ਨੂੰ ਲਬਾਨੋਨ ਵਿੱਚ ਲਿਆਵਾਂਗਾ।”"
18ਇਹ ਪਹਿਲਾਂ ਵਾਂਗ ਹੀ ਹੋਵੇਗਾ ਜਿਵੇਂ ਪਰਮੇਸ਼ੁਰ ਜਦੋਂ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ ਸੀ। ਉਸ ਨੇ ਸਮੁੰਦਰੀ ਲਹਿਰਾਂ ਨੂੰ ਠੋਕਰ ਮਾਰੀ, ਸਮੁੰਦਰ ਬਿਖਰਿਆ ਅਤੇ ਲੋਕ ਦੁੱਖਾਂ ਦੇ ਸਮੁੰਦਰ ਤੋਂ ਪਾਰ ਲੰਘ ਗਏ। ਯਹੋਵਾਹ ਸਮੁੰਦਰਾਂ-ਦਰਿਆਵਾਂ ਦੇ ਪਾਣੀ ਨੂੰ ਸੁਕਾ ਦੇਵੇਗਾ। ਉਹ ਅੱਸ਼ੂਰ ਦੇ ਘੁਮੰਡ ਅਤੇ ਮਿਸਰ ਦੀ ਸ਼ਕਤੀ ਨੂੰ ਨਸ਼ਟ ਕਰ ਦੇਵੇਗਾ।"
19ਯਹੋਵਾਹ ਆਪਣੀ ਪਰਜਾ ਨੂੰ ਮਜ਼ਬੂਤ ਤੇ ਤਕੜਿਆਂ ਕਰੇਗਾ। ਅਤੇ ਉਹ ਉਸ ਦੇ ਲਈ ਅਤੇ ਉਸ ਦੇ ਨਾਂ ਲਈ ਜਿਉਂਦੇ ਰਹਿਣਗੇ। ਯਹੋਵਾਹ ਇਹ ਗੱਲਾਂ ਆਖਦਾ ਹੈ।"
You have read Nahum 3
19 verses