1ਸ਼ਾਮ ਵੇਲੇ, ਕੁੜੀ ਪਾਤਸ਼ਾਹ ਦੇ ਮਹਿਲ ਵਿੱਚ ਜਾਂਦੀ ਅਤੇ ਸਵੇਰ ਹੋਣ ਤੇ ਜਨਾਨਖਾਨੇ ਵਿੱਚ ਪਰਤ ਆਉਂਦੀ। ਬਾਅਦ ਵਿੱਚ ਉਸ ਕੁੜੀ ਨੂੰ ਪਾਤਸ਼ਾਹ ਦੇ ਖੁਸਰੇ ਸੁਅਸ਼ਗਜ ਦੇ ਹਵਾਲੇ ਕਰ ਦਿੱਤਾ ਜਾਂਦਾ ਜਿਹੜਾ ਕਿ ਇਨ੍ਹਾਂ ਸੁਰੀਤਾਂ ਦਾ ਰਾਖਾ ਸੀ। ਤਦ ਉਹ ਕੁੜੀ ਉਦੋਂ ਤੱਕ ਮੁੜ ਪਾਤਸ਼ਾਹ ਦੇ ਸਾਹਮਣੇ ਨਾ ਜਾਂਦੀ ਜਿੰਨਾ ਚਿਰ ਉਹ ਉਸ ਦੀ ਇੱਛਾ ਨਾ ਕਰਦਾ। ਜੇਕਰ ਉਹ ਉਸ ਤੋਂ ਪ੍ਰਸੰਨ ਹੁੰਦਾ ਤਾਂ ਪਾਤਸ਼ਾਹ ਉਸਦਾ ਨਾਉਂ ਲੈ ਕੇ ਮੁੜ ਆਪਣੇ ਮਹਿਲੀਁ ਬੁਲਾਉਂਦਾ।"
2ਜਦੋਂ ਅਸਤਰ ਦੀ ਪਾਤਸ਼ਾਹ ਕੋਲ ਜਾਣ ਦੀ ਵਾਰੀ ਆਈ, ਤਾਂ ਉਸ ਨੇ ਕੋਈ ਮੰਗ ਨਾ ਕੀਤੀ (ਅਸਤਰ ਮਾਰਦਕਈ ਦੇ ਚਾਚੇ ਅਬੀਹਯਿਲ ਦੀ ਧੀ ਸੀ, ਜਿਸ ਨੇ ਉਸ ਨੂੰ ਗੋਦ ਲਿਆ ਸੀ।) ਪਾਤਸ਼ਾਹ ਕੋਲ ਜਾਣ ਤੋਂ ਪਹਿਲਾਂ, ਉਸ ਨੇ ਕਿਸੇ ਵੀ ਚੀਜ਼ ਦੀ ਮੰਗ ਨਹੀਂ ਕੀਤੀ। ਉਸ ਨੇ ਸਿਰਫ਼ ਹੇਗਈ ਦੀ ਸਲਾਹ ਹੀ ਲਈ, ਜੋ ਕਿ ਜਨਾਨੀਆਂ ਦਾ ਸਰਪ੍ਰਸਤ ਸੀ, ਕਿ ਉਸ ਲਈ ਕੀ ਲੈਣਾ ਠੀਕ ਰਹੇਗਾ। ਜਿਹੜਾ ਵੀ ਅਸਤਰ ਵੱਲ ਵੇਖ ਦਾ ਉਸ ਨੂੰ ਪਸੰਦ ਕਰਦਾ।"
3ਇਉਂ ਅਸਤਰ ਨੂੰ ਪਾਤਸ਼ਾਹ ਅਹਸ਼ਵੇਰੋਸ਼ ਕੋਲ ਲਿਜਾਇਆ ਗਿਆ। ਇਹ ਉਸ ਦੇ ਰਾਜ ਦੇ ਸੱਤਵੇਂ ਵਰ੍ਹੇ ਦੇ ਦਸਵੇਂ ਮਹੀਨੇ ਟੇਬੇਬ ਦਾ ਮਹੀਨਾ ਸੀ ਜਦੋਂ ਅਸਤਰ ਉਸ ਦੇ ਮਹਿਲੀਁ ਪਹੁੰਚੀ।"
4ਪਾਤਸ਼ਾਹ ਨੂੰ ਸਾਰੀਆਂ ਕੁੜੀਆਂ ਵਿੱਚੋਂ ਅਸਤਰ ਸਭ ਤੋਂ ਵੱਧ ਪਿਆਰੀ ਲਗੀ ਤੇ ਉਹ ਉਸਦੀ ਮਨਪਸੰਦ ਦੀ ਸੀ। ਇਸ ਲਈ ਪਾਤਸ਼ਾਹ ਨੇ ਉਸ ਦੇ ਸਿਰ ਤੇ ਤਾਜ ਪੁਆ ਕੇ ਵਸ਼ਤੀ ਦੀ ਬਾਵੇਂ ਉਸ ਨੂੰ ਆਪਣੀ ਮਹਾਰਾਣੀ ਬਣਾਇਆ।"
5ਫ਼ੇਰ ਪਾਤਸ਼ਾਹ ਨੇ ਅਸਤਰ ਲਈ ਇੱਕ ਵੱਡੀ ਦਾਅਵਤ ਦਿੱਤੀ, ਜੋ ਕਿ ਉਸ ਦੇ ਖਾਸ ਮਹੱਤਵਪੂਰਣ ਲੋਕਾਂ ਅਤੇ ਆਗੂਆਂ ਲਈ ਸੀ। ਉਸ ਦਿਨ, ਉਸ ਨੇ ਸਾਰੇ ਸੂਬਿਆਂ ਵਿੱਚ ਛੁੱਟੀ ਘੋਸ਼ਿਤ ਕੀਤੀ। ਕਿਉਂ ਕਿ ਉਹ ਦਿਆਲੂ ਪਾਤਸ਼ਾਹ ਸੀ ਇਸ ਲਈ ਉਸ ਨੇ ਸਾਰੇ ਲੋਕਾਂ ਵਿੱਚ ਤੋਂਹਫੇ ਵੰਡੇ।"

6ਮਾਰਦਕਈ ਨੂੰ ਭੈੜੀ ਵਿਉਂਤ ਦਾ ਪਤਾ ਲੱਗਣਾ ਜਦ ਦੂਜੀ ਵਾਰ ਕੁਆਰੀਆਂ ਕੁੜੀਆਂ ਇਕੱਠੀਆਂ ਕੀਤੀਆਂ ਗਈਆਂ ਤਾਂ ਮਾਰਦਕਈ ਸ਼ਾਹੀ ਫਾਟਕ ਦੇ ਕੋਲ ਹੀ ਬੈਠਾ ਸੀ।"
7ਅਸਤਰ ਨੇ ਆਪਣੇ ਯਹੂਦੀ ਹੋਣ ਦਾ ਭੇਤ ਅਜੇ ਤਾਈਂ ਗੁਪਤ ਰੱਖਿਆ ਹੋਇਆ ਸੀ ਤੇ ਨਾ ਹੀ ਉਸ ਨੇ ਆਪਣੇ ਖਾਨਦਾਨ ਦੇ ਪਿੱਛੋਕੜ ਬਾਰੇ ਕਿਸੇ ਨੂੰ ਦੱਸਿਆ ਸੀ ਜਿਵੇਂ ਕਿ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਹੋਇਆ ਸੀ। ਉਹ ਅਜੇ ਵੀ ਮਾਰਦਕਈ ਨੂੰ ਓਵੇਂ ਹੀ ਮਂਨਦੀ ਸੀ ਜਿਵੇਂ ਕਿ ਪਹਿਲਾਂ ਜਦੋਂ ਉਹ ਉਸਦੀ ਦੇਖ ਭਾਲ ਕਰਦਾ ਹੁੰਦਾ ਸੀ।"
8ਉਸ ਵਕਤ ਜਦੋਂ ਮਾਰਦਕਈ ਪਾਤਾਸ਼ਾਹ ਦੇ ਫਾਟਕ ਕੋਲ ਬੈਠਾ ਹੋਇਆ ਸੀ, ਪਾਤਸ਼ਾਹ ਦੇ ਦੋ ਖੁਸਰਿਆਂ ਬਿਗਬਨਾ ਅਤੇ ਤਰਸ਼ ਨੇ, ਜੋ ਕਿ ਦਰਵਾਜ਼ੇ ਦੀ ਪਹਿਰੇਦਾਰੀ ਕਰਦੇ ਸਨ, ਪਾਤਸ਼ਾਹ ਅਹਸ਼ਵੇਰੋਸ਼ ਨਾਲ ਨਾਰਾਜ਼ ਹੋਕੇ, ਉਸ ਨੂੰ ਮਾਰਨ ਦੀ ਵਿਉਂਤ ਬਣਾਈ।"
9ਪਰ ਮਾਰਦਕਈ ਨੂੰ ਉਨ੍ਹਾਂ ਦੀ ਭੈੜੀ ਨੀਅਤ ਦਾ ਪਤਾ ਚੱਲ ਗਿਆ ਤੇ ਉਸ ਨੇ ਇਹ ਖਬਰ ਅਸਤਰ ਨੂੰ ਜਾਕੇ ਦੇ ਦਿੱਤੀ। ਤਾਂ ਅਸਤਰ ਰਾਣੀ ਨੇ ਇਹ ਗੱਲ ਜਾਕੇ ਪਾਤਸ਼ਾਹ ਨੂੰ ਆਖੀ ਤੇ ਉਸ ਨੇ ਇਹ ਵੀ ਜਾਕੇ ਦੱਸਿਆ ਕਿ ਇਸ ਬੁਰੀ ਖਬਰ ਦੀ ਸੂਹ ਦਾ ਪਤਾ ਮਾਰਦਕਈ ਨੇ ਹੀ ਲਗਾਇਆ ਹੈ।"
10ਫਿਰ ਇਸ ਬਦ ਵਿਉਂਤ ਦੀ ਜਾਂਚ ਪੜਤਾਲ ਹੋਈ ਅਤੇ ਇਹ ਖਬਰ ਸੱਚ ਨਿਕਲੀ। ਇਸ ਲਈ ਇਹ ਪਹਿਰੇਦਾਰ ਇੱਕ ਦ੍ਰੱਖਤ ਤੇ ਫ਼ਾਂਸੀ ਚੜ੍ਹਾਏ ਗਏ। ਇਹ ਸਾਰੀਆਂ ਗੱਲਾਂ ਪਾਤਸ਼ਾਹ ਦੀ ਹਾਜ਼ਰੀ ਵਿੱਚ, ਵਾਪਰੀਆ ਅਤੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਗਈਆਂ।"

11ਹਾਮਾਨ ਦੀ ਯਹੂਦੀਆਂ ਨੂੰ ਤਬਾਹ ਕਰਨ ਦੀ ਯੋਜਨਾ ਇਨ੍ਹਾਂ ਘਟਨਾਵਾਂ ਦੇ ਉਪਰੰਤ ਪਾਤਸ਼ਾਹ ਅਹਸ਼ਵੇਰੋਸ਼ ਨੇ ਹਾਮਾਨ, ਅਗਾਗੀ ਹਮਦਾਬਾ ਦੇ ਪੁੱਤਰ ਨੂੰ ਸਨਮਾਨਿਤ ਕੀਤਾ। ਪਾਤਸ਼ਾਹ ਨੇ ਉਸ ਨੂੰ ਸਾਰੇ ਆਗੂਆਂ ਨਾਲੋਂ ਉਚੇਰਾ ਰੁਤਬਾ ਦਿੱਤਾ।"
12ਪਾਤਸ਼ਾਹੀ ਫਾਟਕ ਤੇ ਪਾਤਸ਼ਾਹ ਦੇ ਸਾਰੇ ਨੌਕਰ ਹੁਣ ਹਾਮਾਨ ਨੂੰ ਝੁਕੱ ਕੇ ਸਲਾਮ ਕਰਦੇ ਤੇ ਸਨਮਾਨ ਦਿੰਦੇ ਕਿਉਂ ਕਿ ਪਾਤਸ਼ਾਹ ਨੇ ਉਨ੍ਹਾਂ ਨੂੰ ਇਹ ਆਦੇਸ਼ ਦਿੱਤੇ ਸਨ। ਪਰ ਮਾਰਦਕਈ ਨੇ ਝੁਕ ਕੇ ਹਾਮਾਨ ਨੂੰ ਆਦਰ ਦੇਣ ਤੋਂ ਇਨਕਾਰ ਕਰ ਦਿੱਤਾ।"
13ਤਾਂ ਸ਼ਾਹੀ ਫ਼ਾਟਕ ਤੇ ਪਾਤਸ਼ਾਹ ਦੇ ਬਾਕੀ ਸਾਰੇ ਨੌਕਰਾਂ ਨੇ ਮਾਰਦਕਈ ਨੂੰ ਪੁੱਛਿਆ, “ਤੂੰ ਪਾਤਸ਼ਾਹ ਦੇ ਹੁਕਮਾਂ ਨੂੰ ਮੰਨ ਕੇ ਹਾਮਾਨ ਦੇ ਅੱਗੇ ਕਿਉਂ ਨਹੀਂ ਝੁਕਦਾ?”"
14ਉਹ ਹਰ ਰੋਜ਼ ਉਸ ਨੂੰ ਇਸ ਬਾਰੇ ਪੁੱਛਦੇ ਰਹੇ ਤੇ ਉਹ ਹਰ ਰੋਜ਼ ਹੁਕਮ ਮੰਨਣ ਤੋਂ ਇਨਕਾਰ ਕਰਦਾ ਰਿਹਾ। ਤਾਂ ਉਨ੍ਹਾਂ ਆਗੂਆਂ ਨੇ ਇਹ ਗੱਲ ਹਾਮਾਨ ਨੂੰ ਕਹੀ। ਉਹ ਵੇਖਣਾ ਚਾਹੁੰਦੇ ਸਨ ਕਿ ਹੁਣ ਹਾਮਾਨ ਮਾਰਦਕਈ ਨਾਲ ਕੀ ਸਲੂਕ ਕਰੇਗਾ, ਕਿਉਂ ਕਿ ਮਾਰਦਕਈ ਨੇ ਉਨ੍ਹਾਂ ਆਗੂਆਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ।"
15ਜਦੋਂ ਹਾਮਾਨ ਨੇ ਵੇਖਿਆ ਕਿ ਮਾਰਦਕਈ ਨੇ ਉਸ ਅੱਗੇ ਝੁਕ ਕੇ ਉਸ ਨੂੰ ਇੱਜ਼ਤ ਨਹੀਂ ਦਿੱਤੀ, ਉਸ ਨੂੰ ਬੜਾ ਗੁੱਸਾ ਆਇਆ।"

16ਹਾਮਾਨ ਨੂੰ ਪਤਾ ਲੱਗ ਚੁੱਕਾ ਸੀ ਕਿ ਉਹ ਯਹੂਦੀ ਹੈ। ਉਹ ਕੇਵਲ ਮਾਰਦਕਈ ਨੂੰ ਹੀ ਮਾਰਕੇ ਖਤਮ ਨਹੀਂ ਸੀ ਕਰਨਾ ਚਾਹੁੰਦਾ ਪਰ ਉਹ ਮਾਰਦਕਈ ਦੇ ਸਾਰੇ ਲੋਕਾਂ, ਯਹੂਦੀਆਂ ਨੂੰ ਅਹਸ਼ਵੇਰੋਸ਼ ਦੇ ਸਾਰੇ ਰਾਜ ਵਿੱਚੋਂ ਤਬਾਹ ਕਰਨਾ ਚਾਹੁੰਦਾ ਸੀ।"
17ਪਾਤਸ਼ਾਹ ਅਹਸ਼ਵੇਰੋਸ਼ ਦੇ ਰਾਜ ਦੇ ਬਾਰ੍ਹਵੇਂ ਵਰ੍ਹੇ ਦੇ ਪਹਿਲੇ ਮਹੀਨੇ ਵਿੱਚ, ਜੋ ਨੀਸਾਨ ਦਾ ਮਹੀਨਾ ਵੀ ਹੈ, ਉਨ੍ਹਾਂ ਨੇ ਇੱਕ ਖਾਸ ਦਿਨ ਅਤੇ ਮਹੀਨੇ ਦੀ ਚੋਣ ਕਰਨ ਦੇ ਉਦੇਸ਼ ਨਾਲ ਹਾਮਾਨ ਦੀ ਹਾਜ਼ਰੀ ਵਿੱਚ ਗੁਣੇ ਸੁੱਟੇ। ਬਾਰ੍ਹਵਾਂ ਮਹੀਨਾ, ਅਦਾਰ ਦਾ ਮਹੀਨਾ, ਚੁਣਿਆ ਗਿਆ ਸੀ। (ਉਨ੍ਹਾਂ ਦਿਨਾਂ ਵਿੱਚ, ਗੁਣੇ “ਪੁਰ” ਕਹਿਲਾਉਂਦੇ ਸਨ।)"
18ਤਦ ਹਾਮਾਨ ਨੇ ਅਹਸ਼ਵੇਰੋਸ਼ ਪਾਤਸ਼ਾਹ ਕੋਲ ਆ ਕੇ ਆਖਿਆ, “ਹੇ ਪਾਤਸਾਹ ਅਹਸ਼ਵੇਰੋਸ਼, ਤੇਰੇ ਰਾਜ ਦੇ ਸਾਰੇ ਸੂਬਿਆਂ ਵਿੱਚ, ਇੱਕ ਉੱਮਤ ਸਾਰੇ ਲੋਕਾਂ ਵਿੱਚ ਖਿਲਰੀ ਅਤੇ ਫੈਲੀ ਹੋਈ ਹੈ। ਉਨ੍ਹਾਂ ਲੋਕਾਂ ਦੀਆਂ ਰੀਤਾਂ ਬਾਕੀ ਲੋਕਾਂ ਨਾਲੋਂ ਵੱਖਰੀਆਂ ਹਨ। ਇਹ ਲੋਕ ਰਾਜੇ ਦੇ ਕਨੂੰਨਾਂ ਨੂੰ ਵੀ ਨਹੀਂ ਮੰਨਦੇ ਸੋ ਇਹ ਪਾਤਸ਼ਾਹ ਲਈ ਲਾਭਵਂਦ ਨਹੀਂ ਕਿ ਅਜਿਹੇ ਲੋਕ ਤੁਹਾਡੇ ਰਾਜ ਵਿੱਚ ਨਿਵਾਸ ਕਰਨ।"
19“ਜੇਕਰ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਮੈਂ ਇੱਕ ਸੁਝਾਵ ਦੇਵਾਂ: ਇਨ੍ਹਾਂ ਲੋਕਾਂ ਨੂੰ ਖਤਮ ਕਰਨ ਦੇ ਆਦੇਸ਼ ਦੇਵੋ ਅਤੇ ਮੈਂ ਖਜ਼ਾਨੇ ਦੇ ਇਂਚਾਰਜਾਂ ਨੂੰ ਸ਼ਾਹੀ ਖਜਾਨੇ ਵਿੱਚ ਪਾਉਣ ਲਈ ਚਾਂਦੀ ਦੇ 10,000 ਸਿੱਕੇ ਦੇਵਾਂਗਾ।”"
20ਇਸ ਲਈ ਪਾਤਸ਼ਾਹ ਨੇ ਆਪਣੀ ਸਰਕਾਰੀ ਮੋਹਰ ਵਾਲੀ ਮੁੰਦਰੀ ਆਪਣੇ ਹੱਥੋਂ ਲਾਹੀ ਅਤੇ ਯਹੂਦੀਆਂ ਦੇ ਵੈਰੀ, ਅਗਾਗੀ ਹਮਦਾਬਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।"

21ਤਦ ਪਾਤਸ਼ਾਹ ਨੇ ਹਾਮਾਨ ਨੂੰ ਕਿਹਾ, “ਪੈਸੇ ਰੱਖ ਅਤੇ ਜਿਵੇਂ ਤੂੰ ਚਾਹੇਁ ਇਨ੍ਹਾਂ ਲੋਕਾਂ ਨਾਲ ਕਰੀਂ।”"
22ਤਾਂ ਪਾਤਸ਼ਾਹ ਦੇ ਸੱਕੱਤਰ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ ਨੂੰ ਬੁਲਾਏ ਗਏ। ਉਨ੍ਹਾਂ ਨੇ ਹਰ ਸੂਬੇ ਦੀ ਬੋਲੀ ਵਿੱਚ ਹਾਮਾਨ ਦੇ ਆਦੇਸ਼ ਨੂੰ ਲਿਖਿਆ। ਉਨ੍ਹਾਂ ਨੇ ਸਾਰੇ ਲੋਕਾਂ ਦੀ ਬੋਲੀ ਵਿੱਚ ਉਨ੍ਹਾਂ ਆਦੇਸ਼ਾਂ ਨੂੰ ਲਿਖਿਆ। ਉਨ੍ਹਾਂ ਨੇ ਪਾਤਸ਼ਾਹ ਦੇ ਆਗੂਆਂ, ਸੂਬਿਆਂ ਦੇ ਰਾਜਪਾਲਾਂ ਅਤੇ ਲੋਕਾਂ ਦੇ ਵੱਖ-ਵੱਖ ਟੋਲਿਆਂ ਦੇ ਆਗੂਆਂ ਨੂੰ ਵੀ ਲਿਖਿਆ। ਉਨ੍ਹਾਂ ਨੇ ਇਹ ਪਾਤਸ਼ਾਹ ਦੇ ਅਧਿਕਾਰ ਨਾਲ ਲਿਖਿਆ ਅਤੇ ਇਸ ਉੱਤੇ ਪਾਤਸ਼ਾਹ ਦੀ ਮੋਹਰ ਵਾਲੀ ਮੁੰਦਰੀ ਦੀ ਛਾਪ ਲਾ ਦਿੱਤੀ।"
23ਉਹ ਚਿੱਠੀਆਂ ਸ਼ਂਦੇਸ਼ਵਾਹਕਾਂ ਰਾਹੀਂ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਭੇਜੀਆਂ ਗਈਆਂ ਜੋ ਕਿ ਯਹੂਦੀਆਂ ਨੂੰ ਮਾਰਨ, ਵਢ੍ਢਣ, ਤੇ ਪੂਰਨ ਤੌਰ ਤੇ ਤਬਾਹ ਕਰਨ ਦੇ ਹੁਕਮ ਸਨ। ਇਸ ਵਿੱਚ ਜਵਾਨ ਅਤੇ ਬੁੱਢੇ ਲੋਕਾਂ ਨੂੰ, ਬੱਚਿਆਂ, ਜੁਆਕਾਂ ਅਤੇ ਔਰਤਾਂ ਸਭਨਾਂ ਨੂੰ ਇੱਕੋ ਹੀ ਦਿਨ ਵਿੱਚ ਖਤਮ ਕਰਨ ਦਾ ਆਦੇਸ਼ ਸੀ। ਉਹ ਦਿਨ ਆਦਰ ਮਹੀਨੇ ਦੇ, ਕਿ ਬਾਰ੍ਹਵੇ ਮਹੀਨੇ ਬਾਰ੍ਹਵੇਂ ਦਿਨ ਤੇ ਆਇਆ, ਅਤੇ ਇਸ ਦਿਨ ਨੂੰ ਇਹ ਹੁਕਮ ਹੋਇਆ ਕਿ ਯਹੂਦੀਆਂ ਦਾ ਸਭ ਕੁਝ ਧੰਨ-ਮਾਲ ਲੁੱਟ ਲਿਆ ਜਾਵੇ।"
24ਇਸ ਆਦੇਸ਼ ਦੀ ਇੱਕ ਨਕਲ ਕਨੂੰਨ ਵਜੋਂ ਸਾਰੇ ਪ੍ਰਾਂਤਾਂ ਲਈ ਸੂਬੇ ਵਿੱਚਲੇ ਸਾਰੇ ਲੋਕਾਂ ਦਰਮਿਆਨ ਐਲਾਨ ਕਰਾਉਣ ਲਈ ਦਿੱਤੀ ਗਈ, ਤਾਂ ਜੋ ਸਾਰੇ ਲੋਕ ਉਸ ਦਿਨ ਲਈ ਤਿਆਰ ਰਹਿਣ।"
25ਪਾਤਸ਼ਾਹ ਦੇ ਹੁਕਮ ਮੁਤਾਬਕ ਸੰਦੇਸ਼ਵਕ ਨੇ ਬੜੀ ਫੁਰਤੀ ਨਾਲ ਕੰਮ ਕੀਤਾ। ਇਹ ਹੁਕਮ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਵੀ ਦਿੱਤਾ ਗਿਆ। ਪਾਤਸ਼ਾਹ ਅਤੇ ਹਾਮਾਨ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਸ਼ਹਿਰ ਦੇ ਲੋਕ ਉਲਝਨ ਵਿੱਚ ਸਨ।"

26ਮਾਰਦਕਈ ਦੀ ਅਸਤਰ ਅੱਗੇ ਫਰਿਆਦ ਮਾਰਦਕਈ ਨੇ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਸੁਣਿਆ, ਅਤੇ ਜਦੋਂ ਉਸ ਨੂੰ ਪਾਤਸ਼ਾਹ ਦੇ ਯਹੂਦੀਆਂ ਵਿਰੁੱਧ ਹੁਕਮ ਬਾਰੇ ਪਤਾ ਲੱਗਾ ਤਾਂ ਮਾਰਦਕਈ ਨੇ ਆਪਣੇ ਵਸਤਰ ਪਾੜ ਲਈ। ਉਸ ਨੇ ਉਦਾਸੀ ਦੇ ਵਸਤਰ ਧਾਰਨ ਕਰਕੇ ਸਿਰ ਤੇ ਸੁਆਹ ਪਾ ਲਈ। ਫ਼ਿਰ ਉਹ ਉੱਚੀ-ਉੱਚੀ ਰੋਦਾ ਹੋਇਆ ਸ਼ਹਿਰ ਅੰਦਰ ਚੱਲਾ ਗਿਆ।"
27ਪਰ ਉਹ ਪਾਤਸ਼ਾਹ ਦੇ ਫਾਟਕ ਤੀਕ ਹੀ ਜਾ ਸੱਕਿਆ ਕਿਉਂ ਕਿ ਕੋਈ ਵੀ ਮਨੁੱਖ ਉਦਾਸੀ ਦੇ ਕੱਪੜੇ ਧਾਰਨ ਕਰਕੇ ਉਸ ਫਾਟਕ ਅੰਦਰ ਦਾਖਲ ਨਹੀਂ ਸੀ ਹੋ ਸੱਕਦਾ।"
28ਹਰ ਸੂਬੇ ਵਿੱਚ ਜਿੱਥੇ ਪਾਤਸ਼ਾਹ ਦਾ ਆਦੇਸ਼ ਪਹੁੰਚਿਆ, ਓੱਥੇ ਯਹੂਦੀਆਂ ਦਰਮਿਆਨ ਰੋਣਾ ਅਤੇ ਉਦਾਸੀ ਸੀ। ਉਹ ਵਰਤ ਰੱਖ ਰਹੇ ਸਨ ਅਤੇ ਉੱਚੀ-ਉੱਚੀ ਚੀਕ ਰਹੇ ਸਨ ਅਤੇ ਬਹੁਤ ਸਾਰੇ ਯਹੂਦੀਆਂ ਨੇ ਸੋਗ ਦੇ ਬਸਤਰ ਪਾਕੇ ਆਪਣੇ ਸਿਰਾਂ ਵਿੱਚ ਸੁਆਹ ਪਾਈ ਹੋਈ ਸੀ ਅਤੇ ਜ਼ਮੀਨ ਤੇ ਲਿਟੇ ਪਏ ਸਨ।"
29ਅਸਤਰ ਦੀਆਂ ਦਾਸੀਆਂ ਅਤੇ ਖੁਸਰਿਆਂ ਨੇ ਉਸ ਕੋਲ ਆ ਕੇ ਉਸ ਨੂੰ ਮਾਰਦਕਈ ਦੇ ਵਿਹਾਰ ਬਾਰੇ ਦੱਸਿਆ। ਇਸ ਗੱਲ ਨੇ ਰਾਣੀ ਨੂੰ ਬਹੁਤ ਬੇਚੈਨ ਅਤੇ ਉਦਾਸ ਕਰ ਦਿੱਤਾ। ਉਸ ਨੇ ਮਾਰਦਕਈ ਕੋਲ ਸੋਗ ਵਸਤਰ ਦੀ ਬਜਾਇ ਦੂਜੇ ਕੱਪੜੇ ਭੇਜੇ ਪਰ ਉਸ ਨੇ ਉਨ੍ਹਾਂ ਕੱਪੜਿਆਂ ਨੂੰ ਪਾਉਣ ਤੋਂ ਇਨਕਾਰ ਕਰ ਦਿੱਤਾ।"
30ਤਦ ਅਸਤਰ ਨੇ ਹਬਾਕ ਨੂੰ ਸੱਦਿਆ। ਹ੍ਹਬਾਕ ਉਨ੍ਹਾਂ ਪਾਤਸ਼ਾਹੀ ਖੁਸਰਿਆਂ ਵਿੱਚੋਂ ਸੀ ਜਿਸ ਨੂੰ ਉਸਦੀ ਸੇਵਾ ਲਈ ਚੁਣਿਆ ਗਿਆ ਸੀ ਤਾਂ ਅਸਤਰ ਨੇ ਹਬਾਕ ਨੂੰ ਮਾਰਦਕਈ ਦੀ ਉਦਾਸੀ ਦਾ ਕਾਰਣ ਜਾਨਣ ਲਈ ਭੇਜਿਆ।"

31ਤਾਂ ਹਬਾਕ ਸ਼ਹਿਰ ਦੀ ਉਸ ਬਾਵੇਂ ਪਾਤਸ਼ਾਹ ਦੇ ਫਾਟਕ ਦੇ ਸਾਹਮਣੇ ਗਿਆ ਜਿੱਥੇ ਮਾਰਦਕਈ ਖੁੱਲੀ ਜਗ੍ਹਾ ਕੋਲ ਖੜ੍ਹਾ ਸੀ।"
32ਫਿਰ ਮਾਰਦਕਈ ਨੇ ਹਬਾਕ ਨੂੰ, ਜੋ ਕੁਝ ਵੀ ਵਾਪਰਿਆ ਸੀ ਦੱਸਿਆ। ਉਸ ਨੇ ਹਬਾਕ ਨੂੰ ਇਹ ਵੀ ਦੱਸਿਆ ਕਿ ਹ੍ਹਾਮਾਨ ਨੇ ਯਹੂਦੀਆਂ ਨੂੰ ਮਾਰਨ ਲਈ ਸ਼ਾਹੀ ਖਜਾਨੇ ਵਿੱਚ ਕਿੰਨੀ ਚਾਂਦੀ ਪਾਉਣ ਦਾ ਇਕਰਾਰ ਕੀਤਾ ਸੀ।"
33ਮਾਰਦਕਈ ਨੇ ਹਬਾਕ ਨੂੰ ਉਸ ਖਤ ਦੀ ਇੱਕ ਨਕਲ ਵੀ ਦਿੱਤੀ, ਜਿਸ ਵਿੱਚ ਯਹੂਦੀਆਂ ਨੂੰ ਮਾਰਨ ਦਾ ਆਦੇਸ਼ ਸੀ, ਜੋ ਕਿ ਸ਼ੂਸ਼ਨ ਦੇ ਸਾਰੇ ਸ਼ਹਿਰ ਵਿੱਚ ਘਲਿਆ ਗਿਆ ਸੀ। ਉਹ ਚਾਹੁੰਦਾ ਸੀ ਕਿ ਹਬਾਕ ਅਸਤਰ ਨੂੰ ਇਹ ਵਿਖਾਵੇ ਅਤੇ ਉਸ ਨੂੰ ਜਾ ਕੇ ਸਾਰਾ ਹਾਲ ਦੱਸੇ। ਅਤੇ ਉਸ ਨੇ ਅਸਤਰ ਨੂੰ ਪਾਤਸ਼ਾਹ ਕੋਲ ਜਾਕੇ, ਮਾਰਦਕਈ ਅਤੇ ਆਪਣੇ ਲੋਕਾਂ ਤੇ ਤਰਸ ਕਰਨ ਦੀ ਮਿੰਨਤ ਕਰਨ ਦੀ ਹਿਦਾਇਤ ਦਿੱਤੀ।"
34ਹਬਾਕ ਨੇ ਜਾਕੇ ਸਭ ਕੁਝ ਅਸਤਰ ਨੂੰ ਉਵੇਂ ਕਿਹਾ ਜਿਵੇਂ ਮਾਰਦਕਈ ਨੇ ਆਖਿਆ ਸੀ।"
35ਫਿਰ ਅਸਤਰ ਨੇ ਹਬਾਕ ਨਾਲ ਗੱਲ ਕੀਤੀ ਤੇ ਮਾਰਦਕਈ ਲਈ ਇਹ ਸੁਨੇਹਾ ਭੇਜਿਆ,"

36“ਮਾਰਦਕਈ ਪਾਤਸ਼ਾਹ ਦੇ ਸਾਰੇ ਆਗੂਆਂ ਅਤੇ ਉਸ ਦੇ ਸੂਬੇ ਦੇ ਸਭ ਲੋਕਾਂ ਨੂੰ ਇਸ ਗੱਲ ਦਾ ਪਤਾ ਹੈ ਕਿ ਜੋ ਕੋਈ ਵੀ ਪਾਤਸ਼ਾਹ ਦੇ ਅੰਦਰਲੇ ਵਿਹੜੇ ਦੇ ਸਿੰਘਾਸਣ ਦੇ ਕੋਲ ਬਿਨ-ਬੁਲਾਇਆਂ ਜਾਵੇ, ਭਾਵੇਂ ਉਹ ਮਰਦ ਹੋਵੇ ਭਾਵੇਂ ਔਰਤ ਉਨ੍ਹਾਂ ਲਈ ਇੱਕੋ ਹੀ ਹੁਕਮ ਹੈ ਕਿ ਉਸ ਵਿਅਕਤੀ ਨੂੰ ਜਾਨੋ ਮਾਰ ਦਿੱਤਾ ਜਾਵੇ। ਪਰ ਉਸ ਵਿਅਕਤੀ ਲਈ ਜਿਸ ਖਾਤਰ ਪਾਤਸ਼ਾਹ ਆਪਣਾ ਸੁਨਿਹਰੀ ਰਾਜ-ਦੰਡ ਫੈਲਾਵੇ-ਉਸ ਵਿਅਕਤੀ ਦੀ ਜਾਨ ਬਚ ਜਾਵੇਗੀ। 30 ਦਿਨ ਹੋ ਗਏ ਹਨ ਅਤੇ ਮੈਨੂੰ ਅੰਦਰ ਰਾਜੇ ਦੇ ਕੋਲ ਹੋਣ ਲਈ ਨਹੀਂ ਸੱਦਿਆ ਗਿਆ ਹੈ”"
37ਤਦ ਅਸਤਰ ਦਾ ਸੁਨੇਹਾ ਮਾਰਦਕਈ ਨੂੰ ਦਿੱਤਾ ਗਿਆ। ਜਦੋਂ ਮਾਰਦਕਈ ਨੂੰ ਉਸਦਾ ਸੁਨੇਹਾ ਮਿਲਿਆ ਤਾਂ ਮੁੜ ਉਸ ਨੇ ਇਹ ਜਵਾਬ ਭੇਜਿਆ, “ਅਸਤਰ, ਇਹ ਨਾ ਸੋਚ ਕਿਉਂ ਕਿ ਤੂੰ ਪਾਤਸ਼ਾਹ ਦੇ ਮਹਿਲ ਵਿੱਚ ਹੈਂ, ਤੂੰ ਹੀ ਇੱਕ ਯਹੂਦਣ ਹੋਵੇਂਗੀ ਜੋ ਬਚ ਜਾਵੇਂਗੀ।"
38ਪਰ ਜੇਕਰ ਤੂੰ ਹੁਣ ਚੁੱਪ ਕਰ ਰਹੀ, ਤੇ ਕੋਈ ਯਤਨ ਨਾ ਕੀਤਾ ਤਾਂ ਇਹ ਨਾ ਸੋਚ ਕਿ ਯਹੂਦੀਆਂ ਨੂੰ ਕਿਸੇ ਹੋਰ ਤੋਂ ਕੋਈ ਮਦਦ ਜਾਂ ਆਜ਼ਾਦੀ ਨਹੀਂ ਮਿਲੇਗੀ। ਪਰ ਤੂੰ ਅਤੇ ਤੇਰੇ ਪਿਤਾ ਦੇ ਪਰਿਵਾਰ ਦਾ ਨਾਸ ਹੋ ਜਾਵੇਗਾ ਅਤੇ ਕੀ ਪਤਾ ਕਿ ਤੂੰ ਅਜਿਹੇ ਵਕਤ ਲਈ ਹੀ ਪਾਤਸ਼ਾਹ ਤੀਕ ਪਹੁੰਚੀ ਹੋਵੇਂ?”"
You have read Nehemiah 9
38 verses