Lumina
Numbers

The Silver Trumpets and the Journey

Numbers 10·Punjabi Bible

1ਫ਼ੇਰ ਉਹ ਆਦਮੀ ਅਸ਼ਕੋਲ ਵਾਦੀ ਵੱਲ ਚੱਲੇ ਗਏ। ਉੱਥੇ ਇਨ੍ਹਾਂ ਆਦਮੀਆਂ ਨੇ ਅੰਗੂਰਾਂ ਦੀ ਵੇਲ ਤੋਂ ਇੱਕ ਟਹਿਣੀ ਤੋੜ ਲਈ। ਟਹਿਣੀ ਉੱਤੇ ਅੰਗੂਰਾਂ ਦੇ ਗੁਛੇ ਲੱਗੇ ਹੋਏ ਸਨ। ਉਨ੍ਹਾਂ ਨੇ ਟਹਿਣੀ ਨੂੰ ਇੱਕ ਡੰਡੇ ਉੱਤੇ ਟੰਗ ਲਿਆ। ਅਤੇ ਦੋ ਆਦਮੀ ਇਸ ਨੂੰ ਚੁੱਕੇ ਤੁਰਨ ਲੱਗੇ ਉਨ੍ਹਾਂ ਨੇ ਕੁਝ ਅਨਾਰ ਅਤੇ ਅੰਜੀਰ ਵੀ ਚੁੱਕ ਲਈ।"

2ਇਸ ਥਾਂ ਨੂੰ ਅਸ਼ਕੋਲ ਵਾਦੀ ਸੱਦਿਆ ਜਾਂਦਾ ਸੀ। ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਇਸਰਾਏਲ ਦੇ ਆਦਮੀਆਂ ਨੇ ਅੰਗੂਰਾ ਦਾ ਗੁਛਾ ਤੋੜਿਆ ਸੀ।"

3ਉਨ੍ਹਾਂ ਆਦਮੀਆਂ ਨੇ ਉਸ ਪ੍ਰਦੇਸ਼ ਦੀ 40 ਦਿਨ ਤੱਕ ਪੜਤਾਲ ਕੀਤੀ। ਫ਼ੇਰ ਉਹ ਡੇਰੇ ਨੂੰ ਵਾਪਸ ਚੱਲੇ ਗਏ।"

4ਇਸਰਾਏਲ ਦੇ ਲੋਕਾਂ ਨੇ ਪਾਰਾਨ ਦੇ ਮਾਰੂਥਲ ਅੰਦਰ ਕਾਦੇਸ਼ ਦੇ ਨੇੜੇ ਡੇਰਾ ਲਾਇਆ ਹੋਇਆ ਸੀ। ਆਦਮੀ ਮੂਸਾ ਅਤੇ ਹਾਰੂਨ ਅਤੇ ਹੋਰ ਸਾਰੇ ਇਸਰਾਏਲੀ ਲੋਕਾਂ ਕੋਲ ਗਏ। ਆਦਮੀਆਂ ਨੇ ਮੂਸਾ ਨੂੰ, ਹਾਰੂਨ ਨੂੰ, ਅਤੇ ਸਾਰੇ ਲੋਕਾਂ ਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਜਿਹੜੀਆਂ ਉਨ੍ਹਾਂ ਨੇ ਦੇਖੀਆਂ ਸਨ। ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਉਸ ਧਰਤੀ ਦੇ ਫ਼ਲ ਵੀ ਦਿਖਾਏ।"

5ਆਦਮੀਆਂ ਨੇ ਮੂਸਾ ਨੂੰ ਦੱਸਿਆ, “ਅਸੀਂ ਉਸ ਧਰਤੀ ਵੱਲ ਗਏ ਸਾਂ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉਹ ਧਰਤੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਹੈ। ਇਹ ਕੁਝ ਫ਼ਲ ਹਨ ਜਿਹੜੇ ਉੱਥੇ ਉੱਗਦੇ ਹਨ।"

Numbers 10 illustration - Numbers Chapter 10

6ਪਰ ਉੱਥੇ ਰਹਿਣੇ ਵਾਲੇ ਲੋਕ ਬਹੁਤ ਤਾਕਤਵਰ ਹਨ। ਸ਼ਹਿਰ ਬੜੇ ਵੱਡੇ ਹਨ। ਸ਼ਹਿਰ ਮਜ਼ਬੂਤੀ ਨਾਲ ਸੁਰੱਖਿਅਤ ਕੀਤੇ ਹੋਏ ਹਨ। ਅਸੀਂ ਉੱਥੇ ਰਹਿਣ ਵਾਲੇ ਕੁਝ ਅਨਾਕੀ ਲੋਕਾਂ ਨੂੰ ਵੀ ਦੇਖਿਆ।"

7ਮਾਲੇਕੀ ਲੋਕ ਨੇਗੇਵ ਵਿੱਚ ਰਹਿੰਦੇ ਹਨ। ਹਿੱਤੀ, ਯਬੂਸੀ ਅਤੇ ਅਮੋਰੀ ਪਹਾੜੀ ਪ੍ਰਦੇਸ਼ ਵਿੱਚ ਰਹਿੰਦੇ ਹਨ। ਕਨਾਨੀ ਯਰਦਨ ਨਦੀ ਅਤੇ ਸਮੁੰਦਰ ਦੇ ਨੇੜੇ ਰਹਿੰਦੇ ਹਨ।”"

8ਕਾਲੇਬ ਨੇ ਮੂਸਾ ਦੇ ਨੇੜੇ ਬੈਠੇ ਲੋਕਾਂ ਨੂੰ ਸ਼ਾਂਤ ਹੋ ਜਾਣ ਲਈ ਆਖਿਆ, ਫ਼ੇਰ ਕਾਲੇਬ ਨੇ ਆਖਿਆ, “ਸਾਨੂੰ ਉੱਥੇ ਜਾਣਾ ਚਾਹੀਦਾ ਹੈ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲੈਣਾ ਚਾਹੀਦਾ ਹੈ। ਅਸੀਂ ਬੜੀ ਆਸਾਨੀ ਨਾਲ ਉਸ ਧਰਤੀ ਉੱਤੇ ਕਬਜ਼ਾ ਕਰ ਸੱਕਦੇ ਹਾਂ।”"

9ਪਰ ਉਨ੍ਹਾਂ ਆਦਮੀਆਂ ਨੇ, ਜਿਹੜੇ ਉਸ ਦੇ ਨਾਲ ਗਏ ਸਨ, ਆਖਿਆ, “ਅਸੀਂ ਉਨ੍ਹਾਂ ਲੋਕਾਂ ਨਾਲ ਨਹੀਂ ਲੜ ਸੱਕਦੇ! ਉਹ ਸਾਡੇ ਨਾਲੋਂ ਬਹੁਤ ਤਾਕਤਵਰ ਹਨ।”"

10ਅਤੇ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸਿਆ ਕਿ ਉਹ ਉਸ ਧਰਤੀ ਦੇ ਲੋਕਾਂ ਨੂੰ ਹਰਾਉਣ ਦੇ ਸਮਰਥ ਨਹੀਂ ਸਨ। ਉਨ੍ਹਾਂ ਨੇ ਆਖਿਆ, ਉਹ ਧਰਤੀ ਜਿਹੜੀ ਅਸੀਂ ਦੇਖੀ ਹੈ, “ਤਾਕਤਵਰ ਲੋਕਾਂ ਨਾਲ ਭਰੀ ਪਈ ਹੈ। ਉਹ ਲੋਕ ਇੰਨੇ ਤਾਕਤਵਰ ਹਨ ਕਿ ਬੜੀ ਆਸਾਨੀ ਨਾਲ ਹਰ ਉਸ ਬੰਦੇ ਨੂੰ ਹਰਾ ਸੱਕਦੇ ਹਨ ਜਿਹੜਾ ਉੱਥੇ ਜਾਵੇਗਾ।"

Numbers 10 illustration - Numbers Chapter 10

11ਅਸੀਂ ਉੱਥੇ ਦਿਓ-ਕਦ ਨਫ਼ੀਲੀਮ ਲੋਕਾਂ ਨੂੰ ਦੇਖਿਆ! (ਅਨਾਕ ਦੇ ਉੱਤਰਾਧਿਕਾਰੀ ਨਫ਼ੀਲੀਮ ਲੋਕਾਂ ਵਿੱਚੋਂ ਹਨ।) ਉਨ੍ਹਾ ਨੇ ਸਾਡੇ ਵੱਲ ਇਸ ਤਰ੍ਹਾਂ ਦੇਖਿਆ ਜਿਵੇਂ ਅਸੀਂ ਛੋਟੇ-ਛੋਟੇ ਟਿੱਡੇ ਹੋਈਏ। ਹਾਂ, ਅਸੀਂ ਉਨ੍ਹਾਂ ਦੇ ਸਾਹਮਣੇ ਟਿੱਡੀਆਂ ਵਰਗੇ ਹੀ ਸਾਂ!”"

12ਲੋਕ ਫ਼ੇਰ ਸ਼ਿਕਾਇਤ ਕਰਦੇ ਹਨ ਉਸ ਰਾਤ ਡੇਰੇ ਦੇ ਸਾਰੇ ਲੋਕ ਉੱਚੀ-ਉੱਚੀ ਚੀਕਣ ਲੱਗੇ।"

13ਇਸਰਾਏਲ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੋਲਣ ਲੱਗੇ। ਸਾਰੇ ਲੋਕ ਇਕੱਠੇ ਹੋਕੇ ਆਏ ਅਤੇ ਮੂਸਾ ਅਤੇ ਹਾਰੂਨ ਨੂੰ ਕਹਿਣ ਲੱਗੇ, “ਸਾਨੂੰ ਮਿਸਰ ਵਿੱਚ ਜਾਂ ਮਾਰੂਥਲ ਅੰਦਰ ਮਰ ਜਾਣਾ ਚਾਹੀਦਾ ਸੀ। ਇਹ ਗੱਲ ਇਸ ਨਵੀਂ ਧਰਤੀ ਵਿੱਚ ਮਾਰੇ ਜਾਣ ਨਾਲੋਂ ਬਿਹਤਰ ਹੋਣੀ ਸੀ।"

14ਕੀ ਸਾਨੂੰ ਯਹੋਵਾਹ ਨੇ ਇਸ ਨਵੀਂ ਧਰਤੀ ਉੱਤੇ ਜੰਗ ਵਿੱਚ ਮਾਰੇ ਜਾਣ ਲਈ ਲਿਆਂਦਾ ਸੀ? ਦੁਸ਼ਮਣ ਸਾਨੂੰ ਮਾਰ ਦੇਵੇਗਾ ਅਤੇ ਸਾਡੀਆਂ ਪਤਨੀਆਂ ਅਤੇ ਬੱਚਿਆਂ ਨੂੰ ਖੋਹ ਲਵੇਗਾ। ਸਾਡੇ ਲਈ ਮਿਸਰ ਵਾਪਸ ਜਾਣਾ ਵੱਧੇਰੇ ਚੰਗਾ ਹੋਵੇਗਾ।”"

15ਫ਼ੇਰ ਲੋਕਾਂ ਨੇ ਇੱਕ ਦੂਜੇ ਨੂੰ ਆਖਿਆ, “ਆਉ ਆਪਾਂ ਕੋਈ ਹੋਰ ਆਗੂ ਚੁਣੀਏ ਅਤੇ ਮਿਸਰ ਨੂੰ ਵਾਪਸ ਚੱਲੇ ਜਾਈਏ।”"

Numbers 10 illustration - Numbers Chapter 10

16ਮੂਸਾ ਅਤੇ ਹਾਰੂਨ ਉੱਥੇ ਜਮ੍ਹਾ ਹੋਏ ਸਾਰੇ ਲੋਕਾਂ ਸਾਹਮਣੇ ਧਰਤੀ ਉੱਤੇ ਝੁਕ ਗਏ।"

17ਯਹੋਸ਼ੁਆ ਅਤੇ ਕਾਲੇਬ ਨੇ ਆਪਣੇ ਕੱਪੜੇ ਪਾੜ ਲਈ। (ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਆਦਮੀਆਂ ਵਿੱਚੋਂ ਦੋ ਅਜਿਹੇ ਸਨ ਜਿਨ੍ਹਾਂ ਨੇ ਉਸ ਧਰਤੀ ਦੀ ਖੋਜ-ਪੜਤਾਲ ਕੀਤੀ ਸੀ।)"

18ਇਨ੍ਹਾਂ ਦੋਹਾਂ ਆਦਮੀਆਂ ਨੇ ਉੱਥੇ ਜਮ੍ਹਾਂ ਹੋਏ ਸਮੂਹ ਲੋਕਾਂ ਨੂੰ ਆਖਿਆ, “ਜਿਹੜੀ ਧਰਤੀ ਅਸੀਂ ਦੇਖੀ ਸੀ ਉਹ ਬਹੁਤ ਚੰਗੀ ਹੈ।"

19ਇਹ ਧਰਤੀ ਬਹੁਤ ਸਾਰੀਆਂ ਚੰਗਿਆਂ ਚੀਜ਼ਾਂ ਨਾਲ ਭਰੀ ਹੋਈ ਹੈ। ਜੇ ਯਹੋਵਾਹ ਸਾਡੇ ਉੱਤੇ ਪ੍ਰਸੰਨ ਹੈ, ਉਹ ਸਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਅਤੇ ਇਸ ਨੂੰ ਸਾਨੂੰ ਦੇ ਦੇਵੇਗਾ! ਯਹੋਵਾਹ ਦੇ ਖਿਲਾਫ਼ ਵਿਦਰੋਹ ਨਾ ਕਰੋ ਅਤੇ ਉਸ ਧਰਤੀ ਦੇ ਲੋਕਾਂ ਕੋਲੋਂ ਭੈਭੀਤ ਨਾ ਹੋਵੋ। ਅਸੀਂ ਉਨ੍ਹਾਂ ਨੂੰ ਹਰਾ ਸੱਕਦੇ ਹਾਂ। ਉਨ੍ਹਾਂ ਦੀ ਸੁਰੱਖਿਆ ਚਲੀ ਗਈ ਹੈ, ਕਿਉਂਕਿ ਯਹੋਵਾਹ ਸਾਡੇ ਨਾਲ ਹੈ। ਇਸ ਲਈ ਉਨ੍ਹਾਂ ਤੋਂ ਭੈਭੀਤ ਨਾ ਹੋਵੋ!”"

20ਸਾਰੇ ਲੋਕੀ ਯਹੋਸ਼ੁਆ ਅਤੇ ਕਾਲੇਬ ਨੂੰ ਪੱਥਰਾਂ ਨਾਲ ਮਾਰ ਮੁਕਾਉਣ ਦੀਆਂ ਗੱਲਾਂ ਕਰਨ ਲੱਗੇ। ਪਰ ਯਹੋਵਾਹ ਦਾ ਪਰਤਾਪ ਮੰਡਲੀ ਵਾਲੇ ਤੰਬੂ ਉੱਪਰ ਦਿਖਾਈ ਦਿੱਤਾ, ਜਿੱਥੇ ਸਮੂਹ ਲੋਕ ਉਸ ਨੂੰ ਦੇਖ ਸੱਕਦੇ ਸਨ।"

Numbers 10 illustration - Numbers Chapter 10

21ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ, “ਕਿੰਨਾ ਚਿਰ ਇਹ ਲੋਕ ਮੇਰੇ ਵਿਰੁੱਧ ਰਹਿਣਗੇ? ਉਹ ਦਰਸ਼ਾਉਂਦੇ ਹਨ ਕਿ ਉਨ੍ਹਾਂ ਨੂੰ ਮੇਰੇ ਉੱਤੇ ਕੋਈ ਭਰੋਸਾ ਨਹੀਂ ਹੈ। ਕਿੰਨਾ ਚਿਰ ਉਹ ਮੇਰੇ ਭੈ ਵਿਸ਼ਵਾਸ ਕਰਨ ਤੋਂ ਇਨਕਾਰੀ ਹੋਣਗੇ ਜਦ ਕਿ ਮੈਂ ਉਨ੍ਹਾਂ ਨੂੰ ਕੁਝ ਸ਼ਕਤੀਸ਼ਾਲੀ ਨਿਸ਼ਾਨ ਦਿਖਾ ਦਿੱਤੇ ਹਨ।"

22ਮੈਂ ਉਨ੍ਹਾਂ ਸਾਰਿਆਂ ਨੂੰ ਭਿਆਨਕ ਬਿਮਾਰੀ ਨਾਲ ਮਾਰ ਸੁੱਟਾਂਗਾ। ਮੈਂ ਉਨ੍ਹਾਂ ਨੂੰ ਤਬਾਹ ਕਰ ਦਿਆਂਗਾ, ਅਤੇ ਮੈਂ ਇੱਕ ਹੋਰ ਕੌਮ ਉਸਾਰਨ ਲਈ ਤੇਰੀ ਵਰਤੋਂ ਕਰਾਂਗਾ। ਅਤੇ ਤੇਰੀ ਕੌਮ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਤਾਕਤਵਰ ਅਤੇ ਮਹਾਨ ਹੋਵੇਗੀ।”"

23ਫ਼ੇਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਜੇ ਤੂ ਅਜਿਹਾ ਕਰੋਂਗੇ, ਮਿਸਰੀ ਇਸ ਬਾਰੇ ਸੁਣਨਗੇ ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ।"

24ਮਿਸਰ ਦੇ ਲੋਕਾਂ ਨੇ ਕਨਾਨ ਦੇ ਲੋਕਾਂ ਨੂੰ ਇਸ ਬਾਰੇ ਦੱਸਿਆ ਸੀ। ਉਹ ਪਹਿਲਾਂ ਹੀ ਜਾਣਦੇ ਹਨ ਕਿ ਤੂੰ ਯਹੋਵਾਹ ਹੈ ਅਤੇ ਤੂੰ ਆਪਣੇ ਲੋਕਾਂ ਦੇ ਨਾਲ ਹੈ। ਉਹ ਜਾਣਦੇ ਹਨ ਕਿ ਲੋਕਾਂ ਨੇ ਤੈਨੂੰ ਦੇਖਿਆ ਹੈ। ਉਹ ਵਿਸ਼ੇਸ਼ ਬੱਦਲ ਬਾਰੇ ਜਾਣਦੇ ਹਨ। ਉਹ ਜਾਣਦੇ ਹਨ ਕਿ ਤੂੰ ਦਿਨ ਵਿੱਚ ਆਪਣੇ ਲੋਕਾਂ ਦੀ ਅਗਵਾਈ ਕਰਨ ਲਈ ਬੱਦਲ ਦੀ ਵਰਤੋਂ ਕਰਦਾ ਹੈ ਅਤੇ ਇਹ ਕਿ ਬੱਦਲ ਰਾਤ ਵੇਲੇ ਉਨ੍ਹਾਂ ਦੀ ਅਗਵਾਈ ਕਰਨ ਲਈ ਅੱਗ ਬਣ ਜਾਂਦਾ ਹੈ।"

25ਇਸ ਲਈ ਤੈਨੂੰ ਇਨ੍ਹਾਂ ਲੋਕਾਂ ਨੂੰ ਹੁਣ ਨਹੀਂ ਮਾਰਨਾ ਚਾਹੀਦਾ। ਜੇ ਤੂੰ ਇਨ੍ਹਾਂ ਨੂੰ ਮਾਰ ਦੇਵੇਗਾ ਤਾਂ ਉਹ ਸਾਰੇ ਲੋਕ ਜਿਨ੍ਹਾਂ ਨੇ ਤੇਰੀ ਸ਼ਕਤੀ ਬਾਰੇ ਸੁਣਿਆ ਹੈ, ਆਖਣਗੇ,"

Numbers 10 illustration - Numbers Chapter 10

26‘ਯਹੋਵਾਹ ਇਨ੍ਹਾਂ ਲੋਕਾਂ ਨੂੰ ਉਸ ਧਰਤੀ ਉੱਤੇ ਲੈ ਜਾਣ ਵਿੱਚ ਸਫ਼ਲ ਨਹੀਂ ਹੋ ਸੱਕਿਆ ਜਿਸਦਾ ਉਸ ਨੇ ਇਨ੍ਹਾਂ ਨਾਲ ਇਕਰਾਰ ਕੀਤਾ ਸੀ। ਇਸ ਲਈ ਯਹੋਵਾਹ ਨੇ ਇਨ੍ਹਾਂ ਨੂੰ ਮਾਰੂਥਲ ਵਿੱਚ ਮਾਰ ਮੁਕਾਇਆ।’"

27“ਇਸ ਲਈ ਹੁਣ ਮਾਲਕ ਆਪਣੀ ਸ਼ਕਤੀ ਦਰਸਾ! ਇਸ ਨੂੰ ਉਸੇ ਤਰ੍ਹਾਂ ਦਰਸਾ ਜਿਵੇਂ ਤੂੰ ਆਖਿਆ ਸੀ!"

28ਤੂੰ ਆਖਿਆ ਸੀ, ‘ਯਹੋਵਾਹ ਗੁੱਸਾ ਕਰਨ ਵਿੱਚ ਦੇਰ ਲਾਉਂਦਾ ਹੈ। ਯਹੋਵਾਹ ਮਹਾਨ ਪਿਆਰ ਨਾਲ ਭਰਿਆ ਹੋਇਆ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਮਾਫ਼ ਕਰ ਦਿੰਦਾ ਹੈ ਜਿਹੜੇ ਦੋਸ਼ੀ ਹੁੰਦੇ ਹਨ ਅਤੇ ਬਿਧੀਆਂ ਨੂੰ ਤੋਂੜਦੇ ਹਨ। ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਹਮੇਸ਼ਾ ਸਜ਼ਾ ਦਿੰਦਾ ਹੈ ਜਿਹੜੇ ਗੁਨਾਹਗਾਰ ਹੁੰਦੇ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ, ਅਤੇ ਉਹ ਉਨ੍ਹਾਂ ਦੇ ਬੱਚਿਆਂ ਨੂੰ ਵੀ ਸਜ਼ਾ ਦਿੰਦਾ ਹੈ, ਉਨ੍ਹਾਂ ਦੇ ਪੋਤਿਆਂ-ਪੜਪੋਤਿਆਂ ਨੂੰ ਵੀ ਉਨ੍ਹਾਂ ਮੰਦੀਆਂ ਗੱਲਾਂ ਲਈ ਸਜ਼ਾ ਦਿੰਦਾ ਹੈ!’"

29ਹੁਣ, ਆਪਣੇ ਮਹਾਨ ਪਿਆਰ ਕਾਰਣ, ਕਿਰਪਾ ਕਰਕੇ ਇਨ੍ਹਾਂ ਲੋਕਾਂ ਦੇ ਪਾਪ ਮੁਆਫ਼ ਕਰ ਦੇ। ਇਨ੍ਹਾਂ ਨੂੰ ਉਸੇ ਤਰ੍ਹਾਂ ਮਾਫ਼ ਕਰਦੇ ਜਿਵੇਂ ਤੂੰ ਮਿਸਰ ਛੱਡਣ ਤੋਂ ਲੈ ਕੇ ਹੁਣ ਤੱਕ ਕਰਦਾ ਆਇਆ ਹੈ।”"

30ਯਹੋਵਾਹ ਨੇ ਜਵਾਬ ਦਿੱਤਾ, “ਹਾਂ ਜਿਵੇਂ ਤੂੰ ਆਖਿਆ ਹੈ, ਮੈਂ ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦਿਆਂਗਾ।"

Numbers 10 illustration - Numbers Chapter 10

31ਪਰ ਮੈਂ ਤੈਨੂੰ ਸੱਚ ਦੱਸਦਾ ਹਾਂ, ਯਹੋਵਾਹ ਦਾ ਪਰਤਾਪ ਧਰਤੀ ਨੂੰ ਭਰ ਦੇਵੇਗਾ।"

32ਉਨ੍ਹਾਂ ਲੋਕਾਂ ਵਿੱਚੋਂ, ਜਿਨ੍ਹਾਂ ਨੂੰ ਮੈਂ ਮਿਸਰ ਵਿੱਚੋਂ ਲਿਆਂਦਾ ਸੀ, ਕੋਈ ਵੀ ਕਦੇ ਕਨਾਨ ਦੀ ਧਰਤੀ ਨੂੰ ਨਹੀਂ ਦੇਖ ਸੱਕੇਗਾ। ਉਨ੍ਹਾਂ ਲੋਕਾਂ ਨੇ ਮੇਰਾ ਪਰਤਾਪ ਦੇਖਿਆ ਸੀ ਅਤੇ ਉਹ ਸਾਰੇ ਮਹਾਨ ਸੰਕੇਤ ਦੇਖੇ ਸਨ ਜਿਹੜੇ ਮੈਂ ਮਿਸਰ ਵਿੱਚ ਦਰਸ਼ਾਏ ਸਨ। ਅਤੇ ਉਨ੍ਹਾਂ ਨੇ ਉਹ ਸਾਰੀਆਂ ਮਹਾਨ ਗੱਲਾਂ ਵੀ ਦੇਖੀਆਂ ਸਨ ਜਿਹੜੀਆਂ ਮੈਂ ਮਾਰੂਥਲ ਵਿੱਚ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਹੁਕਮ ਅਦੂਲੀ ਕੀਤੀ ਅਤੇ ਮੈਨੂੰ 10 ਵਾਰੀ ਪਰੱਖਿਆ।"

33ਉਹ ਉਸ ਧਰਤੀ ਨੂੰ ਨਹੀਂ ਵੇਖਣਗੇ ਜਿਸਦਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ, ਜਿਹੜੇ ਮੇਰੇ ਵਿਰੁੱਧ ਹੋ ਗਏ ਸਨ, ਕਦੇ ਵੀ ਉਸ ਧਰਤੀ ਵਿੱਚ ਦਾਖਲ ਹੋਣ ਦੇ ਕਾਬਲ ਨਹੀਂ ਹੋਵੇਗਾ।"

34ਪਰ ਮੇਰਾ ਸੇਵਕ ਕਾਲੇਬ ਵੱਖਰਾ ਸੀ। ਉਹ ਪੂਰੀ ਤਰ੍ਹਾਂ ਮੇਰਾ ਅਨੁਯਾਈ ਹੈ। ਇਸ ਲਈ ਮੈਂ ਉਸ ਨੂੰ ਉਸ ਧਰਤੀ ਉੱਤੇ ਲੈ ਜਾਵਾਂਗਾ, ਜਿਹੜੀ ਉਸ ਨੇ ਪਹਿਲਾਂ ਹੀ ਦੇਖ ਲਈ ਹੈ। ਅਤੇ ਉਸ ਦੇ ਲੋਕ ਉਹ ਧਰਤੀ ਹਾਸਿਲ ਕਰ ਲੈਣਗੇ।"

35ਉਸ ਵਾਦੀ ਵਿੱਚ ਅਮਾਲੇਕੀ ਅਤੇ ਕਨਾਨੀ ਲੋਕ ਰਹਿੰਦੇ ਹਨ। ਇਸ ਲਈ ਕੱਲ੍ਹ ਨੂੰ ਤੂੰ ਇਹ ਥਾਂ ਛੱਡ ਕੇ ਲਾਲ ਸਾਗਰ ਨੂੰ ਜਾਣ ਵਾਲੀ ਸੜਕ ਉੱਤੇ ਵਾਪਸ ਮਾਰੂਥਲ ਵੱਲ ਚੱਲਿਆ ਜਾ।”"

Numbers 10 illustration - Numbers Chapter 10

36ਯਹੋਵਾਹ ਲੋਕਾਂ ਨੂੰ ਸਜ਼ਾ ਦਿੰਦਾ ਹੈ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,"

Chapter Complete

You have read Numbers 10

36 verses