Lumina
Numbers

Miriam and Aaron

Numbers 12·Punjabi Bible

1ਯਹੋਵਾਹ ਨੇ ਮੂਸਾ ਨੂੰ ਆਖਿਆ,"

2“ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਦੱਸ: ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋਂ ਜਿੱਥੇ ਮੈਂ ਤੁਹਾਨੂੰ ਲਿਜਾ ਰਿਹਾ ਹਾਂ,"

3ਅਤੇ ਉਹ ਅਨਾਜ ਖਾਵੋ ਜੋ ਉਸ ਧਰਤੀ ਉਤੇ ਉੱਗਦਾ ਤੁਹਾਨੂੰ ਉਸ ਭੋਜਨ ਦਾ ਇੱਕ ਹਿੱਸਾ ਯਹੋਵਾਹ ਨੂੰ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ।"

4ਤੁਸੀਂ ਅਨਾਜ ਇਕੱਠਾ ਕਰੋਂਗੇ ਅਤੇ ਉਸ ਨੂੰ ਪੀਹਕੇ ਰੋਟੀ ਲਈ ਆਟੇ ਦੀ ਤੌਣ ਤਿਆਰ ਕਰੋਂਗੇ। ਤੁਹਾਨੂੰ ਉਸਦੀ ਪਹਿਲੀ ਤੌਣ ਯਹੋਵਾਹ ਅੱਗੇ ਸੁਗਾਤ ਵਜੋਂ ਭੇਟ ਕਰਨੀ ਚਾਹੀਦੀ ਹੈ ਇਹ ਖਲਵਾੜੇ ਵਿੱਚੋਂ ਨਿਕਲਣ ਵਾਲੇ ਅਨਾਜ ਵਰਗੀ ਹੋਵੇਗੀ। 2 ਇਹ ਬਿਧੀ ਹਮੇਸ਼ਾ ਲਈ ਹੋਵਗੀ ਤੁਸੀਂ ਪਲੋਠੀ ਦੀ ਤੌਣ ਯਹੋਵਾਹ ਅੱਗੇ ਸੁਗਾਤ ਵਜੋਂ ਭੇਟ ਕਰੋਂਗੇ।"

5ਹੁਣ ਤੁਹਾਨੂੰ ਉਸ ਹਾਲਤ ਵਿੱਚ ਕੀ ਕਰਨਾ ਚਾਹੀਦਾ ਹੈ ਜਦੋਂ ਤੁਸੀਂ ਕੋਈ ਗਲਤੀ ਕਰ ਬੈਠੋ ਜਾਂ ਉਨ੍ਹਾਂ ਆਦੇਸ਼ਾ ਦੀ ਪਾਲਣਾ ਕਰਨੀ ਭੁੱਲ ਜਾਵੋਂ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ?"

Numbers 12 illustration - Numbers Chapter 12

6ਯਹੋਵਾਹ ਨੇ ਇਹ ਆਦੇਸ਼ ਮੂਸਾ ਦੇ ਰਾਹੀਂ ਤੁਹਾਨੂੰ ਦਿੱਤੇ ਸਨ। ਅਤੇ ਆਦੇਸ਼ ਸਦਾ ਲਈ ਹੋਣਗੇ।"

7ਇਸ ਲਈ, ਜੇਕਰ ਕੋਈ ਅਨਜਾਣੇ ਹੀ ਗਲਤੀ ਕਰਦਾ ਹੈ ਜਾਂ ਇਨ੍ਹਾਂ ਸਾਰੀਆਂ ਬਿਧੀਆਂ ਦੀ ਪਾਲਣਾ ਕਰਨੀ ਭੁੱਲ ਜਾਂਦਾ, ਉਸ ਨੂੰ ਕੀ ਕਰਨਾ ਚਾਹੀਦਾ ਹੈ? ਜੇ ਇਸਰਾਏਲ ਦੇ ਸਾਰੇ ਲੋਕਾਂ ਨੇ ਇਹ ਗਲਤੀ ਕੀਤੀ ਹੈ, ਤਾਂ ਉਨ੍ਹਾਂ ਸਾਰਿਆਂ ਨੂੰ ਇਕੱਠੇ ਹੋਕੇ ਯਹੋਵਾਹ ਨੂੰ ਹੋਮ ਦੀ ਭੇਟ ਵਜੋਂ ਇੱਕ ਵਹਿੜਕਾ ਚੜ੍ਹਾਉਣਾ ਚਾਹੀਦਾ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਇਹ ਵੀ ਚੇਤੇ ਰੱਖੋ ਕਿ ਬਲਦ ਦੀ ਭੇਟ ਦੇ ਨਾਲ ਅਨਾਜ ਅਤੇ ਪੀਣ ਦੀ ਭੇਟ ਅਤੇ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਦੇਣਾ ਹੈ।"

8“ਇਸ ਲਈ ਜਾਜਕ ਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਹੜੀਆਂ ਲੋਕਾਂ ਨੂੰ ਪਵਿੱਤਰ ਬਨਾਉਣ। ਉਸ ਨੂੰ ਇਹ ਗੱਲਾਂ ਇਸਰਾਏਲ ਦੇ ਸਮੂਹ ਲੋਕਾਂ ਲਈ ਕਰਨੀਆਂ ਚਾਹੀਦੀਆਂ ਹਨ। ਲੋਕਾਂ ਨੂੰ ਇਸ ਗੱਲ ਦਾ ਗਿਆਨ ਨਹੀਂ ਸੀ ਕਿ ਉਹ ਪਾਪ ਕਰ ਰਹੇ ਸਨ। ਪਰ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਿਆ ਉਹ ਯਹੋਵਾਹ ਲਈ ਸੁਗਾਤ ਲੈ ਕੇ ਆ ਗਏ। ਉਨ੍ਹਾਂ ਨੇ ਹੋਮ ਦੀ ਭੇਟ ਅਤੇ ਪਾਪ ਦੀ ਭੇਟ ਲਿਆਂਦੀ। ਇਸ ਲਈ ਲੋਕ ਬਖਸ਼ੇ ਜਾਣਗੇ।"

9ਇਸਰਾਏਲ ਦੇ ਸਮੂਹ ਲੋਕ ਅਤੇ ਹੋਰ ਸਾਰੇ ਲੋਕ ਜਿਹੜੇ ਉਨ੍ਹਾਂ ਦੇ ਦਰਮਿਆਨ ਰਹਿੰਦੇ ਹਨ, ਬਖਸ਼ੇ ਜਾਣਗੇ। ਉਹ ਇਸ ਲਈ ਬਖਸ਼ੇ ਜਾਣਗੇ ਕਿਉਂਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਉਹ ਪਾਪ ਕਰ ਰਹੇ ਸਨ।"

10“ਪਰ ਜੇ ਸਿਰਫ਼ ਇੱਕ ਬੰਦਾ ਗਲਤੀ ਕਰਦਾ ਹੈ ਅਤੇ ਪਾਪ ਕਰਦਾ ਹੈ, ਤਾਂ ਉਸ ਨੂੰ ਇੱਕ ਸਾਲ ਦੀ ਬੱਕਰੀ ਲੈ ਕੇ ਆਉਣੀ ਚਾਹੀਦੀ ਹੈ। ਇਹ ਬੱਕਰੀ ਪਾਪ ਦੀ ਭੇਟ ਹੋਵੇਗੀ।"

Numbers 12 illustration - Numbers Chapter 12

11ਜਾਜਕ ਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ, ਜਿਹੜੀਆਂ ਉਸ ਬੰਦੇ ਨੂੰ ਪਵਿੱਤਰ ਬਨਾਉਣ। ਉਸ ਬੰਦੇ ਨੇ ਗਲਤੀ ਕੀਤੀ ਅਤੇ ਯਹੋਵਾਹ ਅੱਗੇ ਪਾਪ ਕੀਤਾ। ਪਰ ਜਾਜਕ ਨੇ ਉਸ ਨੂੰ ਪਵਿੱਤਰ ਬਣਾ ਦਿੱਤਾ, ਅਤੇ ਉਹ ਬਖਸ਼ਿਆ ਜਾਵੇਗਾ।"

12ਇਹ ਬਿਧੀ ਹਰ ਉਸ ਬੰਦੇ ਲਈ ਸੀ, ਜਿਹੜਾ ਅਚਨਚੇਤ ਹੀ ਗਲਤੀ ਕਰਦਾ ਹੈ ਅਤੇ ਪਾਪ ਕਰਦਾ ਹੈ। ਇਸ ਬਿਧੀ ਉਨ੍ਹਾਂ ਲੋਕਾਂ ਲਈ ਹੈ ਜਿਹੜੇ ਇਸਰਾਏਲੀ ਦੇ ਪਰਿਵਾਰ ਵਿੱਚ ਜਨਮੇ ਹਨ ਅਤੇ ਉਨ੍ਹਾਂ ਵਿਦੇਸ਼ੀਆਂ ਲਈ ਵੀ ਜਿਹੜੇ ਉਨ੍ਹਾਂ ਦਰਮਿਆਨ ਰਹਿੰਦੇ ਹਨ।"

13“ਪਰ ਜੇ ਕੋਈ ਬੰਦਾ ਪਾਪ ਕਰਦਾ ਹੈ ਅਤੇ ਇਹ ਵੀ ਜਾਣਦਾ ਹੈ ਕਿ ਉਹ ਗਲਤ ਕੰਮ ਕਰ ਰਿਹਾ ਹੈ, ਤਾਂ ਉਹ ਬੰਦਾ ਯਹੋਵਾਹ ਦੇ ਵਿਰੁੱਧ ਹੈ। ਉਸ ਬੰਦੇ ਨੂੰ ਉਸ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਇਹ ਗੱਲ ਇਸਰਾਏਲ ਦੇ ਪਰਿਵਾਰ ਵਿੱਚ ਜੰਮੇ ਬੰਦੇ ਲਈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲੇ ਵਿਦੇਸ਼ੀ ਲਈ ਇੱਕੋ ਜਿਹੀ ਹੈ।"

14ਉਸ ਬੰਦੇ ਨੇ ਇਹ ਨਹੀਂ ਸੋਚਿਆ ਕਿ ਯਹੋਵਾਹ ਦਾ ਸ਼ਬਦ ਮਹੱਤਵਪੂਰਣ ਹੈ। ਉਸ ਨੇ ਯਹੋਵਾਹ ਦੇ ਆਦੇਸ਼ਾਂ ਨੂੰ ਤੋੜਿਆ ਹੈ। ਉਸ ਬੰਦੇ ਨੂੰ ਤੁਹਾਡੇ ਸਮੂਹ ਵਿੱਚੋਂ ਜ਼ਰੂਰ ਹੀ ਵੱਖ ਕਰ ਦੇਣਾ ਚਾਹੀਦਾ ਹੈ। ਉਹ ਬੰਦਾ ਦੋਸ਼ੀ ਹੈ ਅਤੇ ਉਸ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।”"

15ਇੱਕ ਬੰਦਾ ਛੁੱਟੀ ਵਾਲੇ ਦਿਨ ਕੰਮ ਕਰਦਾ ਹੈ ਇਸ ਸਮੇਂ ਇਸਰਾਏਲ ਦੇ ਲੋਕ ਹਾਲੇ ਵੀ ਮਾਰੂਥਲ ਅੰਦਰ ਸਨ। ਇਸ ਤਰ੍ਹਾਂ ਹੋਇਆ ਕਿ ਇੱਕ ਆਦਮੀ ਨੇ ਬਾਲਣ ਲਈ ਕੁਝ ਲੱਕੜ ਲੱਭੀ। ਇਸ ਤਰ੍ਹਾਂ ਉਹ ਆਦਮੀ ਲੱਕੜਾਂ ਇਕੱਠੀਆਂ ਕਰ ਰਿਹਾ ਸੀ ਜਦੋਂ ਕਿ ਇਹ ਦਿਨ ਸਬਤ ਦਾ ਸੀ। ਕੁਝ ਹੋਰਨਾਂ ਲੋਕਾਂ ਨੇ ਉਸ ਨੂੰ ਅਜਿਹਾ ਕਰਦਿਆਂ ਦੇਖਿਆ।"

Numbers 12 illustration - Numbers Chapter 12

16ਜਿਹੜੇ ਲੋਕਾਂ ਨੇ ਉਸ ਨੂੰ ਲੱਕੜਾਂ ਇਕੱਠੀਆਂ ਕਰਦਿਆ ਦੇਖਿਆ ਸੀ ਉਹ ਉਸ ਨੂੰ ਮੂਸਾ ਅਤੇ ਹਾਰੂਨ ਕੋਲ ਲੈ ਆਏ। ਅਤੇ ਸਾਰੇ ਲੋਕ ਆਲੇ-ਦੁਆਲੇ ਇਕੱਠੇ ਹੋ ਗਏ।"

Chapter Complete

You have read Numbers 12

16 verses