1ਅੱਤ ਪਵਿੱਤਰ ਸਥਾਨ ਉੱਤੇ ਸਿਰਫ਼ ਉਹੀ ਚੀਜ਼ਾਂ ਛਕਣੀਆਂ। ਤੁਹਾਡੇ ਪਰਿਵਾਰ ਦਾ ਹਰ ਮਰਦ ਉਨ੍ਹਾਂ ਨੂੰ ਛਕੇਗਾ ਪਰ ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਉਹ ਭੇਟਾ ਪਵਿੱਤਰ ਹਨ।"
2“ਅਤੇ ਉਸ ਸਾਰੀਆਂ ਸੁਗਾਤਾਂ ਜਿਹੜੀਆਂ ਇਸਰਾਏਲ ਦੇ ਲੋਕ, ਹਿਲਾਉਣ ਦੀ ਭੇਟ ਵਜੋਂ ਦਿੰਦੇ ਹਨ, ਉਹ ਵੀ ਤੁਹਾਡੀਆਂ ਹੋਣਗੀਆਂ। ਇਹ ਮੈਂ ਤੈਨੂੰ ਤੇਰੇ ਧੀਆਂ-ਪੁੱਤਰਾਂ ਨੂੰ ਦਿੰਦਾ ਹਾਂ। ਇਹ ਤੁਹਾਡਾ ਹਿੱਸਾ ਹੈ। ਤੁਹਾਡੇ ਪਰਿਵਾਰ ਦਾ ਹਰ ਉਹ ਜੀਅ ਜਿਹੜਾ ਸਾਫ਼-ਸੁਥਰਾ ਹੈ, ਇਸ ਨੂੰ ਖਾ ਸੱਕੇਗਾ।"
3“ਅਤੇ ਮੈਂ ਤੁਹਾਨੂੰ ਸਭ ਤੋਂ ਉੱਤਮ ਜੈਤੂਨ ਦਾ ਤੇਲ ਅਤੇ ਸਭ ਤੋਂ ਚੰਗੀ ਨਵੀਂ ਮੈਅ ਅਤੇ ਅਨਾਜ ਤੁਹਾਨੂੰ ਦਿੰਦਾ ਹਾਂ। ਇਹ ਉਹ ਚੀਜ਼ਾਂ ਹਨ ਜਿਹੜੀਆਂ ਇਸਰਾਏਲ ਲੋਕ ਮੈਨੂੰ, ਯਹੋਵਾਹ ਨੂੰ ਦਿੰਦੇ ਹਨ। ਇਹ ਉਨ੍ਹਾਂ ਦੀ ਫ਼ਸਲ ਦੀਆਂ ਸਭ ਤੋਂ ਪਹਿਲੀਆਂ ਚੀਜ਼ਾਂ ਹਨ।"
4ਜਦੋਂ ਵੀ ਲੋਕ ਆਪਣੀ ਫ਼ਸਲ ਵਢਦੇ ਹਨ, ਉਹ ਪਹਿਲੀਆਂ ਚੀਜ਼ਾਂ ਯਹੋਵਾਹ ਨੂੰ ਚੜ੍ਹਾਉਂਦੇ ਹਨ। ਇਸ ਲਈ ਇਹ ਚੀਜ਼ਾਂ ਮੈਂ ਤੁਹਾਨੂੰ ਦੇਵਾਂਗਾ। ਤੁਹਾਡੇ ਪਰਿਵਾਰ ਦਾ ਹਰ ਸਦੱਸ ਜਿਹੜਾ ਪਵਿੱਤਰ ਹੈ, ਇਸ ਨੂੰ ਖਾ ਸੱਕਦਾ ਹੈ।"
5“ਇਸਰਾਏਲ ਦੀ ਹਰ ਉਹ ਚੀਜ਼ ਜਿਹੜੀ ਯਹੋਵਾਹ ਨੂੰ ਚੜ੍ਹਾਈ ਜਾਵੇਗੀ ਉਹ ਤੁਹਾਡੀ ਹੋਵੇਗੀ।"

6“ਯਹੋਵਾਹ ਨੂੰ ਦਿੱਤਾ ਹੋਇਆ ਕਿਸੇ ਔਰਤ ਅਤੇ ਕਿਸੇ ਜਾਨਵਰ ਦਾ ਪਹਿਲੋਠਾ ਤੁਹਾਡਾ ਹੈ। ਜੇਕਰ ਪਹਿਲੋਠਾ ਪਸ਼ੂ ਨਾਪਾਕ ਹੈ, ਤਾਂ ਇਸ ਨੂੰ ਛੁਡਾਕੇ ਵਾਪਸ ਲਿਆ ਜਾਣਾ ਚਾਹੀਦਾ ਹੈ। ਜੇਕਰ ਪਹਿਲੋਠਾ ਮਨੁੱਖ ਦਾ ਬੱਚਾ ਹੈ, ਇਸ ਨੂੰ ਛੁਡਾਕੇ ਵਾਪਸ ਲਿਆ ਜਾਣਾ ਚਾਹੀਦਾ ਹੈ।"
7ਜਦੋਂ ਬੱਚਾ ਇੱਕ ਮਹੀਨੇ ਦਾ ਹੋਵੇ, ਉਨ੍ਹਾਂ ਨੂੰ ਮੁੱਲ ਜ਼ਰੂਰ ਤਾਰਨਾ ਚਾਹੀਦਾ ਹੈ। ਮੁੱਲ, ਦੋ ਔਂਸ ਚਾਂਦੀ ਹੋਵੇਗੀ ਅਤੇ ਇਹ ਤੁਹਾਡੇ ਦੁਆਰਾ ਸਰਕਾਰੀ ਨਾਪ ਅਨੁਸਾਰ ਤੋਂਲੀ ਜਾਣੀ ਚਾਹੀਦੀ ਹੈ। ਸਰਕਾਰੀ ਨਾਪ ਅਨੁਸਾਰ, ਇੱਕ ਸ਼ੈਕਲ 20 ਗੇਰਾਹ ਦਾ ਹੁੰਦਾ ਹੈ।"
8“ਪਰ ਤੁਹਾਨੂੰ ਪਲੋਠੀ ਦੀ ਗਊ, ਭੇਡ ਜਾਂ ਬੱਕਰੀ ਲਈ ਕੀਮਤ ਅਦਾ ਨਹੀਂ ਕਰਨੀ ਚਾਹੀਦੀ। ਇਹ ਜਾਨਵਰ ਪਵਿੱਤਰ ਹਨ। ਉਨ੍ਹਾਂ ਦਾ ਖੂਨ ਜਗਵੇਦੀ ਉੱਤੇ ਛਿੜਕੋ ਅਤੇ ਉਨ੍ਹਾਂ ਦੀ ਚਰਬੀ ਨੂੰ ਸਾੜੋ ਇਹ ਹੋਮ ਦੀ ਭੇਟ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।"
9ਪਰ ਇਨ੍ਹਾਂ ਜਾਨਵਰਾ ਦਾ ਮਾਸ ਤੁਹਾਡਾ ਹੋਵੇਗਾ। ਅਤੇ ਹਿਲਾਉਣ ਦੇ ਭੇਟ ਦਾ ਸੀਨਾ ਤੁਹਾਡਾ ਹੋਵੇਗਾ। ਅਤੇ ਹੋਰਨਾ ਭੇਟਾ ਵਿੱਚੋਂ ਸੱਜਾ ਪੱਟ ਤੁਹਾਡਾ ਹੋਵੇਗਾ।"
10ਉਹ ਸਾਰੀਆਂ ਚੀਜ਼ਾਂ ਜਿਹੜੀਆਂ ਲੋਕ ਪਵਿੱਤਰ ਭੇਟਾ ਵਜੋਂ ਚੜ੍ਹਾਉਂਦੇ ਹਨ, ਮੈਂ, ਯਹੋਵਾਹ, ਉਹ ਤੁਹਾਨੂੰ, ਤੁਹਾਡੇ ਪੁੱਤਰਾਂ ਅਤੇ ਤੁਹਾਡੀਆਂ ਧੀਆਂ ਨੂੰ ਦਿੰਦਾ ਹਾਂ। ਇਹ ਤੁਹਾਡਾ ਹਿੱਸਾ ਹੈ। ਇਹ ਬਿਧੀ ਸਦਾ ਜਾਰੀ ਰਹੇਗੀ। ਇਹ ਯਹੋਵਾਹ ਨਾਲ ਕੀਤਾ ਹੋਇਆ ਇਕਰਾਰਨਾਮਾ ਹੈ ਜਿਹੜਾ ਤੋੜਿਆ ਨਹੀਂ ਜਾ ਸੱਕਦਾ। ਇਹ ਇਕਰਾਰ ਮੈਂ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਨਾਲ ਕਰਦਾ ਹਾਂ।”"

11ਯਹੋਵਾਹ ਨੇ ਹਾਰੂਨ ਨੂੰ ਇਹ ਵੀ ਆਖਿਆ, “ਤੁਹਾਨੂੰ ਕੋਈ ਜ਼ਮੀਨ ਨਹੀਂ ਮਿਲੇਗੀ। ਅਤੇ ਕੋਈ ਵੀ ਚੀਜ਼ ਜਿਹੜੀ ਲੋਕਾਂ ਦੀ ਮਲਕੀਅਤ ਹੈ ਉਹ ਤੁਹਾਡੀ ਮਲਕੀਅਤ ਨਹੀਂ ਹੋਵੇਗੀ। ਮੈਂ, ਯਹੋਵਾਹ, ਤੁਹਾਡਾ ਹੋਵਾਂਗਾ। ਇਸਰਾਏਲ ਦੇ ਲੋਕਾਂ ਨੂੰ ਉਹ ਜ਼ਮੀਨ ਮਿਲੇਗੀ ਜਿਸਦਾ ਮੈਂ ਇਕਰਾਰ ਕੀਤਾ ਹੈ। ਪਰ ਤੁਹਾਡੇ ਲਈ ਮੈਂ, ਖੁਦ ਹੀ ਇੱਕ ਸੁਗਾਤ ਹਾਂ।"
12“ਇਸਰਾਏਲ ਦੇ ਲੋਕ ਆਪਣੇ ਹਰੇਕ ਧਨ ਦਾ ਦਸਵੰਧ ਦੇਣਗੇ। ਇਸ ਲਈ ਉਹ ਦਸਵੰਧ ਮੈਂ ਲੇਵੀ ਦੇ ਸਮੂਹ ਉੱਤਰਾਧਿਕਾਰੀਆਂ ਨੂੰ ਦਿੰਦਾ ਹਾਂ। ਇਹ ਉਨ੍ਹਾਂ ਦੇ ਮੰਡਲੀ ਵਾਲੇ ਤੰਬੂ ਵਿੱਚ ਕੀਤੇ ਕੰਮ ਦੀ ਤਨਖਾਹ ਹੈ।"
13ਪਰ ਇਸਰਾਏਲ ਦੇ ਹੋਰਨਾਂ ਲੋਕਾਂ ਵਿੱਚੋਂ ਕਿਸੇ ਨੂੰ ਵੀ ਮੰਡਲੀ ਵਾਲੇ ਤੰਬੂ ਦੇ ਨੇੜੇ ਨਹੀਂ ਜਾਣਾ ਚਾਹੀਦਾ। ਜੇ ਉਹ ਜਾਣਗੇ, ਤਾਂ ਉਨ੍ਹਾਂ ਨੂੰ ਅਵੱਸ਼ ਹੀ ਮਾਰ ਦਿੱਤਾ ਜਾਵੇ!"
14ਉਹ ਲੇਵੀ ਜਿਹੜੇ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਦੇ ਹਨ, ਉਨ੍ਹਾਂ ਨੂੰ ਇਸਦੇ ਵਿਰੁੱਧ ਕੀਤੇ ਗਏ ਕਿਸੇ ਵੀ ਪਾਪ ਦੀ ਸਜ਼ਾ ਭੁਗਤਣੀ ਚਾਹੀਦੀ ਹੈ। ਇਹ ਉਹ ਬਿਧੀ ਹੈ ਜਿਹੜੀ ਹਮੇਸ਼ਾ ਲਈ ਜਾਰੀ ਰਹੇਗੀ। ਲੇਵੀਆਂ ਨੂੰ ਕੋਈ ਜ਼ਮੀਨ ਨਹੀਂ ਮਿਲੇਗੀ ਜਿਸਦਾ ਮੈਂ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਇਕਰਾਰ ਕੀਤਾ ਸੀ।"
15ਪਰ ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਮੈਨੂੰ ਦੇਣਗੇ। ਅਤੇ ਮੈਂ ਉਹ ਦਸਵੰਧ ਲੇਵੀਆਂ ਨੂੰ ਦੇ ਦੇਵਾਂਗਾ। ਇਹੀ ਕਾਰਣ ਹੈ ਕਿ ਮੈਂ ਲੇਵੀਆਂ ਬਾਰੇ ਇਹ ਸ਼ਬਦ ਆਖੇ ਹਨ: ਉਨ੍ਹਾਂ ਲੋਕਾਂ ਨੂੰ ਉਸ ਧਰਤੀ ਦਾ ਕੋਈ ਹਿੱਸਾ ਨਹੀਂ ਮਿਲੇਗਾ ਜਿਸਦਾ ਮੈਂ ਇਸਰਾਏਲ ਦੇ ਲੋਕਾਂ ਨਾਲ ਇਕਰਾਰ ਕੀਤਾ ਸੀ।”"

16ਯਹੋਵਾਹ ਨੇ ਮੂਸਾ ਨੂੰ ਆਖਿਆ,"
17“ਲੇਵੀ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਦੱਸ: ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਯਹੋਵਾਹ ਨੂੰ ਦੇਣਗੇ। ਉਹ ਦਸਵੰਧ ਲੇਵੀ ਲੋਕਾਂ ਦਾ ਹੋਵੇਗਾ। ਪਰ ਤੁਹਾਨੂੰ ਉਸਦਾ ਦਸਵਾ ਹਿੱਸਾ ਯਹੋਵਾਹ ਨੂੰ ਭੇਟ ਵਜੋਂ ਦੇਣਾ ਚਾਹੀਦਾ।"
18ਜਦੋਂ ਫ਼ਸਲਾਂ ਦੀ ਵਾਢੀ ਹੋਵੇਗੀ, ਤੁਹਾਨੂੰ ਪੀਸੇ ਹੋਏ ਦਾਣਿਆ ਤੋਂ ਅਨਾਜ ਅਤੇ ਕੋਲੂ ਤੋਂ ਨਵੀਂ ਮੈਅ ਵੀ ਮਿਲੇਗੀ। ਫ਼ੇਰ ਇਹ ਵੀ ਤੁਹਾਡੀ ਯਹੋਵਾਹ ਨੂੰ ਭੇਟ ਹੋਵੇਗੀ।"
19ਇਸ ਤਰ੍ਹਾਂ ਤੁਸੀਂ ਵੀ ਇਸਰਾਏਲ ਦੇ ਹੋਰਨਾਂ ਲੋਕਾਂ ਵਾਂਗ ਯਹੋਵਾਹ ਨੂੰ ਭੇਟ ਚੜ੍ਹਾਉਗੇ। ਤੁਸੀਂ ਇਸਰਾਏਲ ਦੇ ਲੋਕਾਂ ਵੱਲੋਂ ਯਹੋਵਾਹ ਨੂੰ ਦਿੱਤੇ ਦਸਵੰਧ ਨੂੰ ਪ੍ਰਾਪਤ ਕਰੋਂਗੇ। ਫ਼ੇਰ ਤੁਸੀਂ ਉਸਦਾ ਦਸਵਾਂ ਹਿੱਸਾ ਜਾਜਕ ਹਾਰੂਨ ਨੂੰ ਦੇਵੋਂਗੇ।"
20ਜਦੋਂ ਤੁਹਾਨੂੰ ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਦੇਣ, ਤਾਂ ਤੁਹਾਨੂੰ ਉਨ੍ਹਾਂ ਚੀਜ਼ਾਂ ਵਿੱਚੋਂ ਸਭ ਤੋਂ ਉੱਤਮ ਅਤੇ ਪਵਿੱਤਰ ਹਿੱਸੇ ਦੀ ਚੋਣ ਕਰਨੀ ਚਾਹੀਦੀ ਹੈ। ਇਹ ਉਹ ਦਸਵੰਧ ਹੈ ਜਿਹੜਾ ਤੁਸੀਂ ਯਹੋਵਾਹ ਨੂੰ ਦਿੰਦੇ ਹੋ।"

21“ਮੂਸਾ, ਲੇਵੀ ਲੋਕਾਂ ਨੂੰ ਆਖ; ਇਸਰਾਏਲ ਦੇ ਲੋਕ ਤੁਹਾਨੂੰ ਆਪਣੀ ਫ਼ਸਲ ਅਤੇ ਆਪਣੀ ਮੈਅ ਵਿੱਚੋਂ ਦਸਵੰਧ ਕੱਢ ਕੇ ਦੇਣਗੇ। ਫ਼ੇਰ ਤੁਸੀਂ ਉਸਦਾ ਸਭ ਤੋਂ ਚੰਗਾ ਹਿੱਸਾ ਯਹੋਵਾਹ ਨੂੰ ਦੇਵੋਂਗੇ।"
22ਬਾਕੀ ਜੋ ਵੀ ਬਚੇ ਤੁਸੀਂ ਅਤੇ ਤੁਹਾਡੇ ਪਰਿਵਾਰ ਖਾ ਸੱਕਦੇ ਹਨ। ਇਹ ਤੁਹਾਡੀ ਮੰਡਲੀ ਵਾਲੇ ਤੰਬੂ ਵਿੱਚ ਕੀਤੀ ਸੇਵਾ ਦਾ ਫ਼ਲ ਹੈ।"
23ਤੇ ਜੇ ਤੁਸੀਂ ਹਮੇਸ਼ਾ ਇਸਦਾ ਸਭ ਤੋਂ ਚੰਗਾ ਹਿੱਸਾ ਯਹੋਵਾਹ ਨੂੰ ਭੇਟ ਕਰੋਂਗੇ ਤਾਂ ਤੁਸੀਂ ਕਦੇ ਵੀ ਦੋਸ਼ੀ ਨਹੀਂ ਹੋ ਸੱਕਦੇ। ਤੁਸੀਂ ਹਮੇਸ਼ਾ ਚੇਤੇ ਰੱਖੋਂਗੇ ਕਿ ਇਹ ਸੁਗਾਤਾਂ ਇਸਰਾਏਲ ਦੇ ਲੋਕਾਂ ਵੱਲੋਂ ਪਵਿੱਤਰ ਭੇਟਾ ਹਨ। ਅਤੇ ਤੁਸੀਂ ਮਾਰੇ ਨਹੀਂ ਜਾਵੋਂਗੇ।”"
24ਲਾਲ ਗਊ ਦੀ ਰਾਖ ਯਹੋਵਾਹ ਨੇ ਮੂਸਾ ਅਤੇ ਹਾਰੂਨ ਨਾਲ ਗੱਲ ਕੀਤੀ। ਉਸ ਨੇ ਆਖਿਆ,"
25“ਇਹ ਬਿਧੀ ਉਨ੍ਹਾਂ ਬਿਵਸਥਾਵਾਂ ਵਿੱਚੋਂ ਹਨ ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਦਿੱਤੀਆਂ ਸਨ। ਇੱਕ ਲਾਲ ਰੰਗ ਦੀ ਗਊ ਲਵੋ ਜਿਹੜੀ ਦੋਸ਼ ਰਹਿਤ ਹੋਵੇ। ਉਸ ਗਊ ਦੇ ਕੋਈ ਝਰੀਟਾ ਨਹੀਂ ਹੋਣੀਆਂ ਚਾਹੀਦੀਆਂ। ਅਤੇ ਉਸ ਗਊ ਉੱਤੇ ਕਦੇ ਵੀ ਪੰਜਾਲੀ ਨਹੀਂ ਪਾਈ ਹੋਣੀ ਚਾਹੀਦੀ।"

26ਉਹ ਗਊ ਜਾਜਕ ਅਲਆਜ਼ਾਰ ਨੂੰ ਦੇ ਦੇਵੋ। ਅਲਆਜ਼ਾਰ ਉਸ ਗਊ ਨੂੰ ਡੇਰੇ ਤੋਂ ਬਾਹਰ ਲੈ ਜਾਵੇਗਾ ਅਤੇ ਉੱਥੇ ਉਸ ਨੂੰ ਜ਼ਿਬਾਹ ਕਰ ਦੇਵੇਗਾ।"
27ਫ਼ੇਰ ਅਲਆਜ਼ਾਰ, ਜਾਜਕ ਨੂੰ ਇਸਦਾ ਕੁਝ ਖੂਨ ਆਪਣੀ ਉਂਗਲੀ ਉੱਤੇ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵੱਲ ਛਿੜਕਣਾ ਚਾਹੀਦਾ ਹੈ। ਉਸ ਨੂੰ ਇਹ ਸੱਤ ਵਾਰੀ ਕਰਨਾ ਚਾਹੀਦਾ ਹੈ।"
28ਫ਼ੇਰ ਉਸ ਪੂਰੀ ਦੀ ਪੂਰੀ ਗਊ ਨੂੰ ਉਸ ਦੇ ਸਾਹਮਣੇ ਸਾੜ ਦੇਣਾ ਚਾਹੀਦਾ ਹੈ। ਚਮੜੀ, ਮਾਸ, ਖੂਨ ਅਤੇ ਅੰਤੜੀਆਂ ਸਭ ਸੜ ਜਾਣੀਆਂ ਚਾਹੀਦੀਆਂ ਹਨ।"
29ਫ਼ੇਰ ਜਾਜਕ ਨੂੰ ਇੱਕ ਦਿਆਰ ਦੇ ਰੁੱਖ ਦੀ ਸੋਟੀ, ਇੱਕ ਜ਼ੂਫ਼ੇ ਦੀ ਟਹਿਣੀ ਅਤੇ ਕੁਝ ਲਾਲ ਧਾਗਾ ਲੈਣਾ ਚਾਹੀਦਾ ਹੈ। ਜਾਜਕ ਨੂੰ ਚਾਹੀਦਾ ਹੈ ਕਿ ਜਦੋਂ ਗਊ ਸੜ ਰਹੀ ਹੋਵੇ ਤਾਂ ਇਨ੍ਹਾਂ ਚੀਜ਼ਾਂ ਨੂੰ ਅੱਗ ਵਿੱਚ ਸੁੱਟ ਦੇਵੇ।"
30ਫ਼ੇਰ ਜਾਜਕ ਨੂੰ ਆਪਣੇ ਸ਼ਰੀਰ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ, ਆਪਣੇ ਵਸਤਰ ਧੋ ਲੈਣੇ ਚਾਹੀਦੇ ਹਨ, ਅਤੇ ਆਪਣੇ ਡੇਰੇ ਅੰਦਰ ਵਾਪਸ ਆ ਜਾਣਾ ਚਾਹੀਦਾ ਹੈ। ਉਹ ਸ਼ਾਮ ਤੱਕ ਨਾਪਾਕ ਰਹੇਗਾ।"

31ਜਿਹੜਾ ਬੰਦਾ ਉਸ ਗਊ ਨੂੰ ਸਾੜਦਾ ਹੈ ਉਸ ਨੂੰ ਵੀ ਪਾਣੀ ਨਾਲ ਇਸ਼ਨਾਨ ਕਰ ਲੈਣਾ ਚਾਹੀਦਾ ਹੈ ਅਤੇ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ। ਉਹ ਵੀ ਸ਼ਾਮ ਤੱਕ ਅਪਵਿੱਤਰ ਰਹੇਗਾ।"
32“ਫ਼ੇਰ ਉਹ ਆਦਮੀ ਜਿਹੜਾ ਪਵਿੱਤਰ ਹੈ, ਗਊ ਦੀ ਰਾਖ ਇਕੱਠੀ ਕਰੇਗਾ। ਉਹ ਇਸ ਰਾਖ ਨੂੰ ਡੇਰੇ ਤੋਂ ਬਾਹਰ ਕਿਸੇ ਸਾਫ਼ ਥਾਂ ਉੱਤੇ ਰੱਖ ਦੇਵੇਗਾ। ਇਸ ਰਾਖ ਦੀ ਵਰਤੋਂ ਉਦੋਂ ਕੀਤੀ ਜਾਵੇਗੀ ਜਦੋਂ ਲੋਕਾਂ ਨੂੰ ਪਵਿੱਤਰ ਹੋਣ ਲਈ ਖਾਸ ਰਸਮ ਕਰਨ ਦੀ ਲੋੜ ਪਵੇਗੀ। ਇਸ ਰਾਖ ਦੀ ਵਰਤੋਂ ਕਿਸੇ ਬੰਦੇ ਦੇ ਪਾਪ ਦੂਰ ਕਰਨ ਲਈ ਵੀ ਕੀਤੀ ਜਾਵੇਗੀ।"
33“ਜਿਸ ਬੰਦੇ ਨੇ ਗਊ ਦੀ ਰਾਖ ਇਕੱਠੀ ਕੀਤੀ ਸੀ ਉਸ ਨੂੰ ਆਪਣੇ ਕੱਪੜੇ ਜ਼ਰੂਰ ਧੋ ਲੈਣੇ ਚਾਹੀਦੇ ਹਨ। ਉਹ ਸ਼ਾਮ ਤੱਕ ਅਪਵਿੱਤਰ ਰਹੇਗਾ। “ਇਹ ਬਿਧੀ ਹਮੇਸ਼ਾ ਜਾਰੀ ਰਹੇਗੀ ਇਹ ਬਿਧੀ ਇਸਰਾਏਲ ਦੇ ਨਾਗਰਿਕਾਂ ਲਈ ਹੈ। ਅਤੇ ਇਹ ਬਿਧੀ ਤੁਹਾਡੇ ਵਿੱਚਕਾਰ ਰਹਿਣ ਵਾਲੇ ਵਿਦੇਸ਼ੀਆਂ ਲਈ ਵੀ ਹੈ।"
34ਜੇ ਕੋਈ ਬੰਦਾ ਕਿਸੇ ਲਾਸ਼ ਨੂੰ ਛੂਹ ਲੈਂਦਾ ਹੈ ਤਾਂ ਉਹ ਸੱਤਾਂ ਦਿਨਾਂ ਤੱਕ ਅਪਵਿੱਤਰ ਰਹੇਗਾ।"
35ਉਸ ਨੂੰ ਖਾਸ ਪਾਣੀ ਨਾਲ ਤੀਜੇ ਦਿਨ ਇਸ਼ਨਾਨ ਕਰਨਾ ਚਾਹੀਦਾ ਹੈ ਅਤੇ ਫ਼ੇਰ ਸੱਤਵੇਂ ਦਿਨ ਵੀ। ਜੇ ਉਹ ਅਜਿਹਾ ਨਹੀਂ ਕਰਦਾ ਤਾਂ ਉਹ ਅਪਵਿੱਤਰ ਰਹੇਗਾ।"

36ਜੇ ਕੋਈ ਬੰਦਾ ਕਿਸੇ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ ਤਾਂ ਉਹ ਬੰਦਾ ਅਪਵਿੱਤਰ ਹੋ ਜਾਂਦਾ ਹੈ। ਜੇ ਉਹ ਬੰਦਾ ਅਪਵਿੱਤਰ ਬਣਿਆ ਰਹਿੰਦਾ ਹੈ ਅਤੇ ਫ਼ੇਰ ਪਵਿੱਤਰ ਤੰਬੂ ਵਿੱਚ ਚੱਲਿਆ ਜਾਂਦਾ ਹੈ ਤਾਂ ਪਵਿੱਤਰ ਤੰਬੂ ਵੀ ਅਪਵਿੱਤਰ ਹੋ ਜਾਂਦਾ ਹੈ। ਇਸ ਲਈ ਉਸ ਬੰਦੇ ਨੂੰ ਇਸਰਾਏਲ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਜੇ ਕਿਸੇ ਅਪਵਿੱਤਰ ਬੰਦੇ ਉੱਤੇ ਖਾਸ ਜਲ ਨਹੀਂ ਛਿੜਕਿਆ ਜਾਂਦਾ ਤਾਂ ਉਹ ਬੰਦਾ ਅਪਵਿੱਤਰ ਹੀ ਰਹੇਗਾ।"
37“ਇਹ ਬਿਧੀ ਉਨ੍ਹਾਂ ਲੋਕਾਂ ਲਈ ਹੈ ਜਿਹੜੇ ਆਪਣੇ ਤੰਬੂਆਂ ਅੰਦਰ ਮਾਰੇ ਜਾਂਦੇ ਹਨ। ਜੇ ਕੋਈ ਬੰਦਾ ਆਪਣੇ ਤੰਬੂ ਅੰਦਰ ਮਰ ਜਾਂਦਾ ਹੈ, ਤਾਂ ਉਸ ਤੰਬੂ ਦਾ ਹਰ ਬੰਦਾ ਅਪਵਿੱਤਰ ਹੋ ਜਾਵੇਗਾ। ਉਹ ਸੱਤਾਂ ਦਿਨਾ ਤੱਕ ਅਪਵਿੱਤਰ ਰਹਿਣਗੇ।"
38ਅਤੇ ਹਰ ਢੱਕਣ ਰਹਿਤ ਭਾਂਡਾ ਅਪਵਿੱਤਰ ਹੋ ਜਾਵੇਗਾ।"
39ਜੇ ਕੋਈ ਬੰਦਾ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ ਤਾਂ ਉਹ ਬੰਦਾ ਸੱਤਾਂ ਦਿਨਾਂ ਤੱਕ ਅਪਵਿੱਤਰ ਰਹੇਗਾ। ਇਹ ਬਿਧੀ ਲਾਗੂ ਹੋਵੇਗੀ ਜੇ ਮੁਰਦਾ ਸ਼ਰੀਰ ਬਾਹਰ ਖੇਤ ਵਿੱਚ ਪਿਆ ਹੋਇਆ ਹੈ ਜਾਂ ਜੇ ਉਹ ਬੰਦਾ ਜੰਗ ਵਿੱਚ ਮਰਿਆ ਹੈ। ਇਹ ਵੀ ਕਿ ਜੇ ਕੋਈ ਕਿਸੇ ਮੁਰਦੇ ਦੀਆਂ ਹੱਡੀਆਂ ਨੂੰ ਹੱਥ ਲਾਉਂਦਾ ਹੈ ਤਾਂ ਉਹ ਬੰਦਾ ਅਪਵਿੱਤਰ ਹੋ ਜਾਂਦਾ ਹੈ।"
40“ਇਸ ਲਈ ਤੁਹਾਨੂੰ ਸੜੀ ਹੋਈ ਗਊ ਦੀ ਰਾਖ ਵਰਤਕੇ ਉਸ ਬੰਦੇ ਨੂੰ ਫ਼ੇਰ ਤੋਂ ਪਵਿੱਤਰ ਕਰਨਾ ਚਾਹੀਦਾ ਹੈ। ਕਿਸੇ ਮਰਤਬਾਨ ਵਿੱਚ ਰਾਖ ਪਾਕੇ ਉਸ ਉੱਤੇ ਤਾਜ਼ਾ ਪਾਣੀ ਛਿੜਕੋ।"

41ਕਿਸੇ ਪਵਿੱਤਰ ਬੰਦੇ ਨੂੰ ਜ਼ੂਫ਼ੇ ਦੀ ਟਹਿਣੀ ਪਾਣੀ ਵਿੱਚ ਡੁਬੋਣੀ ਚਾਹੀਦੀ ਹੈ। ਫ਼ੇਰ ਉਸ ਨੂੰ ਇਸ ਰਾਹੀਂ ਤੰਬੂ, ਪਲੇਟਾਂ ਅਤੇ ਉਨ੍ਹਾਂ ਬੰਦਿਆਂ ਉੱਤੇ ਪਾਣੀ ਛਿੜਕਣਾ ਚਾਹੀਦਾ ਹੈ ਜਿਹੜੇ ਤੰਬੂ ਵਿੱਚ ਸਨ। ਤੁਹਾਨੂੰ ਅਜਿਹਾ ਹਰ ਕਿਸੇ ਉਸ ਬੰਦੇ ਨਾਲ ਵੀ ਕਰਨਾ ਚਾਹੀਦਾ ਹੈ ਜਿਹੜਾ ਕਿਸੇ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ। ਤੁਹਾਨੂੰ ਅਜਿਹਾ ਉਸ ਬੰਦੇ ਨਾਲ ਵੀ ਕਰਨਾ ਚਾਹੀਦਾ ਹੈ ਜਿਹੜਾ ਕਿਸੇ ਜੰਗ ਵਿੱਚ ਮਰੇ ਹੋਏ ਬੰਦੇ ਨੂੰ ਛੂੰਹਦਾ ਹੈ ਅਤੇ ਉਸ ਨਾਲ ਵੀ, ਜਿਹੜਾ ਕਿਸੇ ਕਬਰ ਜਾਂ ਮੁਰਦਾ ਸ਼ਰੀਰ ਦੀਆਂ ਹੱਡੀਆਂ ਨੂੰ ਛੂੰਹਦਾ ਹੈ।"
You have read Numbers 15
41 verses