1ਬਿਲਆਮ ਨੇ ਖੋਤੇ ਨੂੰ ਜਵਾਬ ਦਿੱਤਾ, “ਤੂੰ ਤਾਂ ਮੈਨੂੰ ਮੂਰਖ ਬਣਾ ਦਿੱਤਾ ਹੈ। ਜੇ ਮੇਰੇ ਕੋਲ ਤਲਵਾਰ ਹੁੰਦਾ ਤਾਂ ਮੈਂ ਤੈਨੂੰ ਹੁਣੇ ਮਾਰ ਦੇਣਾ ਸੀ!”"
2ਪਰ ਖੋਤੇ ਨੇ ਬਿਲਆਮ ਨੂੰ ਆਖਿਆ, “ਦੇਖ, ਮੈਂ ਤੇਰਾ ਆਪਣਾ ਖੋਤਾ ਹਾਂ! ਤੂੰ ਮੇਰੇ ਉੱਤੇ ਬਹੁਤ ਵਰ੍ਹੇ ਸਵਾਰੀ ਕੀਤੀ ਹੈ। ਅਤੇ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪਹਿਲਾ ਕਦੇ ਵੀ ਅਜਿਹਾ ਨਹੀਂ ਕੀਤਾ।” “ਇਹ ਗੱਲ ਠੀਕ ਹੈ”, ਬਿਲਆਮ ਨੇ ਆਖਿਆ।"
3ਫ਼ੇਰ ਯਹੋਵਾਹ ਨੇ ਦੂਤ ਨੂੰ ਵੇਖਣ ਲਈ ਬਿਲਆਮ ਦੀਆਂ ਅੱਖਾਂ ਖੋਲ੍ਹ ਦਿੱਤੀਆਂ। ਯਹੋਵਾਹ ਦਾ ਦੂਤ ਹੱਥ ਵਿੱਚ ਤਲਵਾਰ ਫ਼ੜਕੇ ਰਾਹ ਵਿੱਚ ਖਲੋਤਾ ਹੋਇਆ ਸੀ। ਫ਼ੇਰ ਬਿਲਆਮ ਉਸ ਦੇ ਸਾਹਮਣੇ ਧਰਤੀ ਉੱਤੇ ਝੁਕ ਗਿਆ।"
4ਤਾਂ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਪੁੱਛਿਆ, “ਤੂੰ ਆਪਣੇ ਖੋਤੇ ਨੂੰ ਤਿੰਨ ਵਾਰੀ ਕਿਉਂ ਮਾਰਿਆ ਹੈ? ਮੈਂ ਹੀ ਹਾਂ ਜਿਹੜਾ ਤੈਨੂੰ ਰੋਕਣ ਲਈ ਆਇਆ ਹਾਂ। ਪਰ ਠੀਕ ਸਮੇਂ ਸਿਰ"
5ਤੇਰੇ ਖੋਤੇ ਨੇ ਮੈਨੂੰ ਦੇਖ ਲਿਆ ਅਤੇ ਮੇਰੇ ਤੋਂ ਦੂਰ ਮੁੜ ਗਿਆ। ਇਹ ਗੱਲ ਤਿੰਨ ਵਾਰੀ ਹੋਈ। ਜੇ ਖੋਤਾ ਮੁੜਿਆ ਨਾ ਹੁੰਦਾ ਤਾਂ ਮੈਂ ਸ਼ਾਇਦ ਤੈਨੂੰ ਮਾਰ ਚੁੱਕਿਆ ਹੁੰਦਾ। ਅਤੇ ਮੈਂ ਤੇਰੇ ਖੋਤੇ ਨੂੰ ਜਿਉਂਦਾ ਛੱਡ ਦਿੰਦਾ।”"

6ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਮੈਂ ਪਾਪ ਕੀਤਾ ਹੈ। ਮੈਂ ਨਹੀਂ ਦੇਖ ਸੱਕਿਆ ਕਿ ਤੁਸੀਂ ਰਸਤੇ ਵਿੱਚ ਖਲੋਤੇ ਹੋਏ ਸੀ। ਜੇ ਮੈਂ ਕੋਈ ਗਲਤੀ ਕਰ ਰਿਹਾ ਹਾਂ ਤਾਂ ਮੈਂ ਘਰ ਵਾਪਸ ਚੱਲਾ ਜਾਂਦਾ ਹਾਂ।”"
7ਤਾਂ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ, “ਨਹੀਂ! ਤੂੰ ਇਨ੍ਹਾਂ ਆਦਮੀਆਂ ਨਾਲ ਜਾ ਸੱਕਦਾ ਹੈ। ਪਰ ਹੁਸ਼ਿਆਰ ਰਹੀਂ। ਸਿਰਫ਼ ਉਹੀ ਸ਼ਬਦ ਬੋਲੀਂ ਜਿਹੜੇ ਮੈਂ ਤੈਨੂੰ ਬੋਲਣ ਲਈ ਆਖਾਂ।” ਇਸ ਲਈ ਬਿਲਆਮ ਉਨ੍ਹਾਂ ਆਗੂਆਂ ਨਾਲ ਚੱਲਾ ਗਿਆ ਜਿਨ੍ਹਾਂ ਨੂੰ ਬਾਲਾਕ ਨੇ ਭੇਜਿਆ ਸੀ।"
8ਬਾਲਾਕ ਨੇ ਸੁਣਿਆ ਕਿ ਬਿਲਆਮ ਆ ਰਿਹਾ ਸੀ। ਇਸ ਲਈ ਬਾਲਾਕ ਉਸ ਨੂੰ ਅਰਨੋਨ ਨਦੀ ਕੰਢੇ ਵਸੇ ਮੋਆਬੀ ਸ਼ਹਿਰ ਵਿਖੇ ਮਿਲਣ ਲਈ ਬਾਹਰ ਆ ਗਿਆ। ਇਹ ਥਾਂ ਉਸ ਦੇ ਦੇਸ਼ ਦੀ ਉੱਤਰੀ ਸੀਮਾ ਉੱਤੇ ਸੀ।"
9ਜਦੋਂ ਬਾਲਾਕ ਨੇ ਬਿਲਆਮ ਨੂੰ ਦੇਖਿਆ, ਉਸ ਨੇ ਉਸ ਨੂੰ ਆਖਿਆ, “ਮੈਂ ਪਹਿਲਾਂ ਵੀ ਤੈਨੂੰ ਆਉਣ ਲਈ ਆਖਿਆ ਸੀ। ਮੈਂ ਤੈਨੂੰ ਦੱਸਿਆ ਸੀ ਕਿ ਇਹ ਬਹੁਤ ਜ਼ਰੂਰੀ ਸੀ। ਤੂੰ ਮੇਰੇ ਕੋਲ ਕਿਉਂ ਨਹੀਂ ਆਇਆ? ਕੀ ਮੈਂ ਤੈਨੂੰ ਸਤਿਕਾਰ ਦੇਣ ਦੇ ਯੋਗ ਨਹੀਂ ਹਾਂ।”"
10ਬਿਲਆਮ ਨੇ ਜਵਾਬ ਦਿੱਤਾ, “ਪਰ ਮੈਂ ਹੁਣ ਇੱਥੇ ਹਾਂ। ਮੈਂ ਆਇਆ ਹਾਂ ਪਰ ਸ਼ਾਇਦ ਮੈਂ ਉਹ ਗੱਲ ਨਾ ਕਰ ਸੱਕਾਂ ਜੋ ਤੁਸੀਂ ਚਾਹੁੰਦੇ ਸੀ। ਮੈਂ ਸਿਰਫ਼ ਉਹੀ ਸ਼ਬਦ ਬੋਲ ਸੱਕਦਾ ਹਾਂ ਜਿਹੜੇ ਯਹੋਵਾਹ ਪਰਮੇਸ਼ੁਰ ਮੇਰੇ ਕੋਲੋਂ ਅਖਵਾਉਣਾ ਚਾਹੁੰਦਾ ਹੈ।”"

11ਫ਼ੇਰ ਬਿਲਆਮ ਬਾਲਾਕ ਨਾਲ ਕਿਰਯਥ ਹੁਸੋਥ ਨੂੰ ਚੱਲਾ ਗਿਆ।"
12ਬਾਲਾਕ ਨੇ ਕੁਝ ਪਸ਼ੂ ਅਤੇ ਕੁਝ ਭੇਡਾਂ ਬਲੀ ਦੇ ਤੌਰ ਤੇ ਜ਼ਿਬਾਹ ਕੀਤੇ। ਉਸ ਨੇ ਕੁਝ ਮਾਸ ਬਿਲਆਮ ਨੂੰ ਅਤੇ ਕੁਝ ਉਨ੍ਹਾਂ ਆਗੂਆਂ ਨੂੰ ਦਿੱਤਾ ਜੋ ਉਸ ਦੇ ਨਾਲ ਸਨ।"
13ਅਗਲੀ ਸਵੇਰ ਬਾਲਾਕ ਬਿਲਆਮ ਨੂੰ ਬਮੋਥ ਬਆਲ ਦੇ ਕਸਬੇ ਅੰਦਰ ਲੈ ਗਿਆ। ਉੱਥੋਂ ਉਹ ਇਸਰਾਏਲੀ ਡੇਰੇ ਦਾ ਕੁਝ ਹਿੱਸਾ ਦੇਖ ਸੱਕਦੇ ਸਨ।"
14ਬਿਲਆਮ ਦਾ ਪਹਿਲਾ ਸੰਦੇਸ਼ ਬਿਲਆਮ ਨੇ ਬਾਲਾਕ ਨੂੰ ਆਖਿਆ, “ਇੱਥੇ ਸੱਤ ਜਗਵੇਦੀਆਂ ਉਸਾਰ ਅਤੇ ਮੇਰੇ ਲਈ ਸੱਤ ਵਹਿੜਕੇ ਅਤੇ ਸੱਤ ਭੇਡੂ ਤਿਆਰ ਕਰਵਾ।”"
15ਬਾਲਾਕ ਨੇ ਬਿਲਆਮ ਦੇ ਆਖੇ ਅਨੁਸਾਰ ਕੀਤਾ ਅਤੇ ਉਸ ਨੇ ਅਤੇ ਬਿਲਆਮ ਨੇ ਇੱਕ-ਇੱਕ ਵਹਿੜਕਾ ਅਤੇ ਇੱਕ-ਇੱਕ ਭੇਡੂ ਦੀ ਬਲੀ ਹਰੇਕ ਜਗਵੇਦੀ ਉੱਤੇ ਚੜ੍ਹਾਈ।"

16ਫ਼ੇਰ ਬਿਲਆਮ ਨੇ ਬਾਲਾਕ ਨੂੰ ਆਖਿਆ, “ਇਸ ਜਗਵੇਦੀ ਦੇ ਨੇੜੇ, ਇੱਥੇ ਖਲੋਵੋ। ਮੈਂ ਕਿਸੇ ਦੂਸਰੇ ਸਥਾਨ ਤੇ ਜਾਵਾਂਗਾ। ਫ਼ੇਰ ਯਹੋਵਾਹ ਮੇਰੇ ਕੋਲ ਆਵੇਗਾ ਅਤੇ ਮੈਨੂੰ ਦੱਸੇਗਾ ਕਿ ਮੈਂ ਕੀ ਆਖਣਾ ਹੈ।” ਫ਼ੇਰ ਬਿਲਆਮ ਇੱਕ ਉਚੇਰੇ ਸਥਾਨ ਉੱਤੇ ਚੱਲਿਆ ਗਿਆ।"
17ਉਸ ਥਾਂ ਉੱਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ। ਬਿਲਆਨ ਨੇ ਆਖਿਆ, “ਮੈਂ ਸੱਤ ਜਗਵੇਦੀਆਂ ਤਿਆਰ ਕਰ ਦਿੱਤੀਆਂ ਹਨ ਅਤੇ ਮੈਂ ਹਰੇਕ ਜਗਵੇਦੀ ਉੱਤੇ ਇੱਕ-ਇੱਕ ਵਹਿੜਕਾ ਅਤੇ ਇੱਕ-ਇੱਕ ਭੇਡੂ ਬਲੀ ਚੜ੍ਹਾ ਦਿੱਤਾ ਹੈ।”"
18ਤਾਂ ਯਹੋਵਾਹ ਨੇ ਬਿਲਆਮ ਨੂੰ ਦੱਸਿਆ ਕਿ ਉਸ ਨੂੰ ਕੀ ਆਖਣਾ ਚਾਹੀਦਾ ਹੈ। ਫ਼ੇਰ ਯਹੋਵਾਹ ਨੇ ਆਖਿਆ, “ਬਾਲਾਕ ਕੋਲ ਵਾਪਸ ਜਾ ਅਤੇ ਉਸ ਨੂੰ ਇਹ ਗੱਲਾਂ ਆਖ ਜਿਹੜੀਆਂ ਮੈਂ ਤੈਨੂੰ ਆਖਣ ਲਈ ਦੱਸੀਆਂ ਹਨ।”"
19ਇਸ ਲਈ ਬਿਲਆਮ ਬਾਲਾਕ ਕੋਲ ਵਾਪਸ ਚੱਲਿਆ ਗਿਆ। ਬਾਲਾਕ ਹਾਲੇ ਵੀ ਜਗਵੇਦੀ ਦੇ ਨੇੜੇ ਖਲੋਤਾ ਸੀ। ਅਤੇ ਮੋਆਬ ਦੇ ਸਾਰੇ ਆਗੂ ਉਨ੍ਹਾਂ ਦੇ ਨਾਲ ਖਲੋਤੇ ਸਨ।"
20ਤਾਂ ਬਿਲਆਮ ਨੇ ਇਹ ਗੱਲਾਂ ਆਖੀਆਂ: “ਮੋਆਬ ਦੇ ਰਾਜੇ ਬਾਲਾਕ ਨੇ ਮੈਨੂੰ ਇੱਥੇ ਆਰਾਮ ਦੇ ਪੂਰਬੀ ਪਹਾੜਾਂ ਤੋਂ ਲਿਆਂਦਾ, ਮੈਨੂੰ ਬਾਲਾਕ ਨੇ ਆਖਿਆ ਸੀ। ‘ਆ, ਮੇਰੇ ਲਈ ਯਾਕੂਬ ਨੂੰ ਸਰਾਪ ਸਰਾਪ ਦੇ, ਆ, ਇਸਰਾਏਲ ਦੇ ਲੋਕਾਂ ਨੂੰ ਸਰਾਪ ਦੇ।’"

21ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਖਿਲਾਫ਼ ਨਹੀਂ ਹੈ, ਇਸ ਲਈ ਮੈਂ ਵੀ ਉਨ੍ਹਾਂ ਨੂੰ ਸਰਾਪ ਨਹੀਂ ਦੇ ਸੱਕਦਾ। ਯਹੋਵਾਹ ਨੇ ਉਨ੍ਹਾਂ ਲੋਕਾਂ ਲਈ ਮੰਦੀਆਂ ਹੋਣੀਆਂ ਨਹੀਂ ਮੰਗੀਆਂ। ਇਸ ਲਈ ਮੈਂ ਵੀ ਅਜਿਹਾ ਨਹੀਂ ਕਰ ਸੱਕਦਾ।"
22ਮੈਂ ਉਨ੍ਹਾਂ ਲੋਕਾਂ ਨੂੰ ਪਰਬਤ ਉੱਤੋਂ ਦੇਖ ਰਿਹਾ ਹਾਂ। ਮੈਂ ਉਨ੍ਹਾਂ ਨੂੰ ਉੱਚੀਆਂ ਪਹਾੜੀਆਂ ਤੋਂ ਦੇਖਦਾ ਹਾਂ। ਉਹ ਲੋਕ, ਇੱਕਲੇ ਰਹਿੰਦੇ ਹਨ। ਉਹ ਕਿਸੇ ਹੋਰ ਕੌਮ ਦਾ ਹਿੱਸਾ ਨਹੀਂ ਹੈ।"
You have read Numbers 19
22 verses