1ਤੁਹਾਨੂੰ ਖੁਦੀ ਖਾਤਰ ਪਰਾਸਚਿਤ ਕਰਨ ਲਈ, ਇੱਕ ਬੱਕਰੇ ਦੀ ਬਲੀ ਦੇਣੀ ਚਾਹੀਦੀ ਹੈ।"
2ਪੀਣ ਦੀਆਂ ਇਹ ਭੇਟਾ ਰੋਜ਼ਾਨਾ ਦੀਆਂ ਭੇਟਾ ਦੇ ਨਾਲ ਚੜ੍ਹਾਈਆਂ ਜਾਣੀਆਂ ਚਾਹੀਦੀਆਂ ਹਨ। ਪਰ ਇਸ ਗੱਲ ਦਾ ਧਿਆਨ ਰੱਖਣਾ ਕਿ ਜਾਨਵਰ ਜਾਂ ਪੀਣ ਦੀਆਂ ਭੇਟਾ ਜੋ ਵੀ ਤੁਸੀਂ ਪਰਮੇਸ਼ੁਰ ਨੂੰ ਚੜ੍ਹਾਵੋਂ ਬੇਨੁਕਸ ਹੋਣੇ ਚਾਹੀਦੇ ਹਨ।"
3ਤੁਰ੍ਹੀਆਂ ਦਾ ਪਰਬ “ਸੱਤਵੇਂ ਮਹੀਨੇ ਦੇ ਪਹਿਲੇ ਦਿਨ ਖਾਸ ਸਭਾ ਹੋਵੇਗੀ। ਤੁਹਾਨੂੰ ਉਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਦਿਨ ਤੁਰ੍ਹੀ ਵਜਾਉਣ ਦਾ ਹੈ।"
4ਤੁਸੀਂ ਹੋਮ ਦੀ ਭੇਟ ਚੜ੍ਹਾਵੋਂਗੇ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ ਇੱਕ ਬਲਦ, ਇੱਕ ਭੇਡੂ ਅਤੇ ਇੱਕ ਸਾਲ ਦੀ ਉਮਰ ਦੇ 7 ਬੇਨੁਕਸ ਲੇਲੇ ਭੇਟ ਕਰੋਂਗੇ।"
5ਤੁਸੀਂ ਹਰੇਕ ਬਲਦ ਦੇ ਨਾਲ ਤੇਲ ਨਾਲ ਗੁੰਨ੍ਹੇ ਮੈਦੇ ਦੇ 24 ਕੱਪ, ਭੇਡੂ ਨਾਲ 16 ਕੱਪ,"

6ਅਤੇ ਹਰੇਕ ਲੇਲੇ ਨਾਲ 8 ਕੱਪ ਮੈਦੇ ਦੇ ਦੇਵੋਂਗੇ।"
7ਅਤੇ ਆਪਣੇ-ਆਪ ਨੂੰ ਪਵਿੱਤਰ ਬਨਾਉਣ ਲਈ ਇੱਕ ਬੱਕਰਾ ਪਾਪ ਦੀ ਭੇਟ ਵਜੋਂ ਦੇਵੋਂਗੇ।"
8ਇਹ ਭੇਟਾਂ ਨਵੇਂ ਚੰਨ ਦੀ ਬਲੀ ਅਤੇ ਉਸ ਦੀਆਂ ਅਨਾਜ ਦੀਆਂ ਭੇਟਾਂ ਤੋਂ ਇਲਾਵਾ ਹਨ। ਅਤੇ ਇਹ ਰੋਜ਼ਾਨਾ ਦੀਆਂ ਬਲੀਆਂ ਅਤੇ ਉਸ ਦੀਆਂ ਅਨਾ ਜ਼ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਤੋਂ ਵੀ ਇਲਾਵਾ ਹਨ। ਉਨ੍ਹਾਂ ਨੂੰ ਬਿਧੀਆਂ ਅਨੁਸਾਰ ਚੜ੍ਹਾਇਆ ਜਾਣਾ ਚਾਹੀਦਾ ਹੈ ਇਹ ਭੇਟਾ ਅੱਗ ਦੁਆਰਾ ਚੜ੍ਹਾਈਆਂ ਹੋਣੀਆਂ ਚਾਹੀਦੀਆਂ ਹਨ। ਇਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।"
9ਪਰਾਸਚਿਤ ਦਾ ਦਿਨ “ਸੱਤਵੇਂ ਮਹੀਨੇ ਦੇ 10ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਉਸ ਦਿਨ ਤੁਹਾਨੂੰ ਵਰਤ ਰੱਖਣਾ ਚਾਹੀਦਾ ਹੈ ਅਤੇ ਕੋਈ ਕੰਮ ਨਹੀਂ ਕਰਨਾ ਚਾਹੀਦਾ।"
10ਤੁਸੀਂ ਹੋਮ ਦੀਆਂ ਭੇਟਾਂ ਦੇਵੋਂਗੇ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਇੱਕ ਬਲਦ, ਇੱਕ ਭੇਡੂ ਅਤੇ ਸੱਤ ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।"

11ਤੁਹਾਨੂੰ ਹਰੇਕ ਬਲਦ ਨਾਲ ਤੇਲ ਵਿੱਚ ਗੁੰਨ੍ਹਿਆ 24 ਕੱਪ ਮੈਦਾ ਭੇਡੂ ਨਾਲ 16 ਕੱਪ ਮੈਦਾ,"
12ਅਤੇ ਹਰੇਕ ਲੇਲੇ ਨਾਲ ਅੱਠ ਕੱਪ ਮੈਦਾ ਭੇਟ ਕਰਨਾ ਚਾਹੀਦਾ ਹੈ।"
13ਤੁਸੀਂ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਭੇਟ ਕਰੋਂਗੇ। ਇਹ ਪਰਾਸਚਿਤ ਦੇ ਦਿਨ ਪਾਪ ਦੀ ਭੇਟ ਤੋਂ ਇਲਾਵਾ ਹੋਵੇਗਾ। ਇਹ ਰੋਜ਼ਾਨਾ ਦੀ ਬਲੀ, ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਤੋਂ ਵੀ ਇਲਾਵਾ ਹੋਵੇਗਾ।"
14ਆਸਰਿਆਂ ਦਾ ਪਰਬ “ਸੱਤਵੇਂ ਮਹੀਨੇ ਦੇ 15ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਇਹ ਆਸਰਿਆਂ ਦਾ ਪਰਬ ਹੋਵੇਗਾ। ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਤੁਹਾਨੂੰ ਯਹੋਵਾਹ ਲਈ ਸੱਤ ਦਿਨਾਂ ਦੀ ਖਾਸ ਛੁੱਟੀ ਮਨਾਉਣੀ ਚਾਹੀਦੀ ਹੈ।"
15ਤੁਸੀਂ ਸੁਗਾਤਾਂ ਭੇਟ ਕਰੋਂਗੇ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ 13 ਬਲਦ, ਇੱਕ ਸਾਲ ਦੇ 14 ਲੇਲੇ ਅਤੇ ਦੋ ਭੇਡੂ ਭੇਟ ਕਰੋਂਗੇ ਜੋ ਕਿ ਬੇਨੁਕਸ ਹੋਣਗੇ।"

16ਤੁਹਾਨੂੰ ਹਰੇਕ 13 ਬਲਦਾਂ ਦੇ ਨਾਲ ਤੇਲ ਮਿਲੇ ਮੈਦੇ ਦੇ 24 ਕੱਪ, ਅਤੇ ਹਰੇਕ ਭੇਡੂ ਨਾਲ ਤੇਲ ਨਾਲ ਮਿਲੇ ਮੈਦੇ ਦੇ 16 ਕੱਪ,"
17ਹਰ ਲੇਲੇ ਨਾਲ, ਤੇਲ ਨਾਲ ਮਿਲੇ ਮੈਦੇ ਦੇ 8 ਕੱਪ ਦੇਣੇ ਚਾਹੀਦੇ ਹਨ।"
18ਤੁਸੀਂ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਬਲੀ ਚੜ੍ਹਾਵੋਂਗੇ। ਇਹ ਰੋਜ਼ਾਨਾ ਦੀ ਬਲੀ ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।"
19“ਇਸ ਛੁਟੀ ਦੇ ਦੂਸਰੇ ਦਿਨ ਤੁਹਾਨੂੰ ਬਾਰ੍ਹਾਂ ਬਲਦ, ਦੋ ਭੇਡੂ ਅਤੇ 14 ਲੇਲੇ ਇੱਕ ਸਾਲ ਦੇ ਭੇਟ ਕਰਨੇ ਚਾਹੀਦੇ ਹਨ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।"
20ਤੁਸੀਂ ਬਲਦਾਂ, ਭੇਡੂਆਂ ਅਤੇ ਲੇਲਿਆ ਨਾਲ ਢੁਕਵਾਂ ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਵੀ ਦਿਉਂਗੇ।"

21ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਦੀ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਹੋਵੇਗਾ।"
22“ਇਸ ਛੁੱਟੀ ਦੇ ਤੀਸਰੇ ਦਿਨ ਤੁਹਾਨੂੰ 11 ਬਲਦ 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।"
23ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾਂ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।"
24ਤੁਹਾਨੂੰ ਇੱਕ ਬੱਕਰਾ ਪਾਪ ਦੀ ਭੇਟ ਵਜੋਂ ਵੀ ਦੇਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ ਅਤੇ ਅਨਾਜ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਤੋਂ ਇਲਾਵਾ ਹੋਵੇਗਾ।"
25“ਇਸ ਛੁੱਟੀ ਦੇ ਚੌਥੇ ਦਿਨ, ਤੁਹਾਨੂੰ 10 ਬਲਦ, 2 ਭੇਡੂ ਅਤੇ 14 ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।"

26ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਚੜ੍ਹਾਉਣੀਆਂ ਚਾਹੀਦੀਆਂ ਹਨ।"
27ਤੁਹਾਨੂੰ ਪਾਪ ਦੀ ਭੇਟ ਵਜੋਂ ਵੀ ਇੱਕ ਬੱਕਰਾ ਭੇਟ ਕਰਨਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।"
28“ਇਸ ਛੁੱਟੀ ਦੇ ਪੰਜਵੇਂ ਦਿਨ, ਤੁਹਾਨੂੰ 9 ਬਲਦ, 2 ਭੇਡੂ ਅਤੇ 14 ਲੇਲੇ ਭੇਟ ਕਰਨੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਉਹ ਦੋਸ਼ ਰਹਿਣ ਹੋਣੇ ਚਾਹੀਦੇ ਹਨ।"
29ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।"
30ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।"

31“ਇਸ ਛੁੱਟੀ ਦੇ ਛੇਵੇਂ ਦਿਨ, ਤੁਹਾਨੂੰ 8 ਬਲਦ, 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਇਹ ਦੋਸ਼ ਰਹਿਤ ਹੋਣੇ ਚਾਹੀਦੇ ਹਨ।"
32ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾਂ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।"
33ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।"
34“ਇਸ ਛੁੱਟੀ ਦੇ ਸੱਤਵੇਂ ਦਿਨ, ਤੁਹਾਨੂੰ 7 ਬਲਦ, 2 ਭੇਡੂ ਅਤੇ 14 ਲੇਲੇ ਚੜ੍ਹਾਉਣੇ ਚਾਹੀਦੇ ਹਨ ਜਿਹੜੇ ਇੱਕ ਸਾਲ ਦੇ ਹੋਣ। ਇਹ ਦੋਸ਼ ਰਹਿਣ ਹੋਣੇ ਚਾਹੀਦੇ ਹਨ।"
35ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।"

36ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਚੜ੍ਹਾਉਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।"
37“ਇਸ ਛੁੱਟੀ ਦਾ 8ਵਾਂ ਦਿਨ ਤੁਹਾਡੇ ਲਈ ਬਹੁਤ ਖਾਸ ਸਭਾ ਵਾਲਾ ਹੈ। ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ।"
38ਤੁਹਾਨੂੰ ਸੁਗਾਤਾਂ ਦੇਣੀਆਂ ਚਾਹੀਦੀਆਂ ਹਨ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਇੱਕ ਬਲਦ, ਭੇਡੂ ਅਤੇ ਇੱਕ ਸਾਲ ਦੇ 7 ਲੇਲੇ ਭੇਟ ਕਰਨੇ ਚਾਹੀਦੇ ਹਨ ਜੋ ਬੇਨੁਕਸ ਹੋਣ।"
39ਤੁਹਾਨੂੰ ਇਨ੍ਹਾਂ ਬਲਦਾਂ, ਭੇਡੂਆਂ ਅਤੇ ਲੇਲਿਆਂ ਦੇ ਨਾਲ ਢੁਕਵੀਂ ਮਿਕਦਾਰ ਵਿੱਚ ਅਨਾਜ ਅਤੇ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ।"
40ਤੁਹਾਨੂੰ ਇੱਕ ਬੱਕਰਾ ਵੀ ਪਾਪ ਦੀ ਭੇਟ ਵਜੋਂ ਦੇਣਾ ਚਾਹੀਦਾ ਹੈ। ਇਹ ਰੋਜ਼ਾਨਾ ਬਲੀ, ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾ ਤੋਂ ਇਲਾਵਾ ਹੋਵੇਗਾ।"

41“ਖਾਸ ਛੁੱਟੀਆਂ ਵੇਲੇ ਤੁਹਾਨੂੰ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲੈ ਕੇ ਆਉਣੀਆਂ ਚਾਹੀਦੀਆਂ ਹਨ। ਤੁਹਾਨੂੰ ਇਹ ਭੇਟਾਂ ਯਹੋਵਾਹ ਨੂੰ ਚੜ੍ਹਾਉਣੀਆਂ ਚਾਹੀਦੀਆਂ ਹਨ। ਇਹ ਭੇਟਾਂ ਉਸ ਖਾਸ ਸੁਗਾਤ ਤੋਂ ਇਲਾਵਾ ਹਨ ਜਿਹੜੀਆਂ ਤੁਸੀਂ ਆਪਣੇ ਕਿਸੇ ਖਾਸ ਇਕਰਾਰ ਬਦਲੇ ਦੇਣੀਆਂ ਚਾਹੁੰਦੇ ਹੋਵੋ।”"
42ਮੂਸਾ ਨੇ ਇਸਰਏਲ ਦੇ ਲੋਕਾਂ ਨੂੰ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਸਭ ਕੁਝ ਦੱਸਿਆ ਜਿਸ ਦਾ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।"
43ਖਾਸ ਇਕਰਾਰ ਮੂਸਾ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਆਗੂਆਂ ਨਾਲ ਗੱਲ ਕੀਤੀ। ਮੂਸਾ ਨੇ ਉਨ੍ਹਾਂ ਨੂੰ ਯਹੋਵਾਹ ਦੇ ਇਨ੍ਹਾਂ ਆਦੇਸ਼ਾਂ ਬਾਰੇ ਦੱਸਿਆ:"
44“ਜੇ ਕੋਈ ਬੰਦਾ ਪਰਮੇਸ਼ੁਰ ਨਾਲ ਖਾਸ ਇਕਰਾਰ ਕਰਨਾ ਚਾਹੁੰਦਾ ਹੈ ਜਾਂ ਜੇ ਕੋਈ ਬੰਦਾ ਪਰਮੇਸ਼ੁਰ ਨੂੰ ਕੋਈ ਖਾਸ ਚੀਜ਼ ਦੇਣ ਦਾ ਇਕਰਾਰ ਕਰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਉ ਪਰ ਉਸ ਬੰਦੇ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ!"
45“ਕੋਈ ਜਵਾਨ ਔਰਤ ਸ਼ਾਇਦ ਹਾਲੇ ਆਪਣੇ ਪਿਤਾ ਦੇ ਘਰ ਵਿੱਚ ਰਹਿ ਰਹੀ ਹੋਵੇ। ਅਤੇ ਉਹ ਜਵਾਨ ਔਰਤ ਸ਼ਾਇਦ ਯਹੋਵਾਹ ਨੂੰ ਕੋਈ ਖਾਸ ਚੀਜ਼ ਭੇਟ ਕਰਨ ਦਾ ਇਕਰਾਰ ਕਰੇ।"

46ਜੇ ਉਸਦਾ ਪਿਤਾ ਉਨ੍ਹਾਂ ਇਕਰਾਰ ਬਾਰੇ ਸੁਣਦਾ ਹੈ ਅਤੇ ਮੰਨ ਜਾਂਦਾ ਹੈ, ਤਾਂ ਉਸ ਜਵਾਨ ਔਰਤ ਨੂੰ ਉਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ।"
47ਪਰ ਜੇ ਉਸਦਾ ਪਿਤਾ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਇਸ ਨੂੰ ਪ੍ਰਵਾਨ ਨਹੀਂ ਕਰਦਾ, ਤਾਂ ਉਹ ਆਪਣੇ ਇਕਰਾਰ ਵੱਲੋਂ ਆਜ਼ਾਦ ਹੈ। ਉਸ ਨੂੰ ਉਹ ਕੁਝ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਉਸ ਦੇ ਪਿਤਾ ਨੇ ਉਸ ਨੂੰ ਰੋਕ ਦਿੱਤਾ ਸੀ, ਇਸ ਲਈ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ।"
48“ਕੋਈ ਔਰਤ ਸ਼ਾਇਦ ਯਹੋਵਾਹ ਨੂੰ ਕੁਝ ਖਾਸ ਦੇਣ ਦਾ ਇਕਰਾਰ ਕਰੇ, ਅਤੇ ਸ਼ਾਇਦ ਉਸਤੋਂ ਬਾਦ ਉਸਦਾ ਵਿਆਹ ਹੋ ਜਾਵੇ।"
49ਜੇ ਪਤੀ ਉਸ ਇਕਰਾਰ ਬਾਰੇ ਸੁਣਦਾ ਹੈ ਅਤੇ ਇਸਦਾ ਵਿਰੋਧ ਨਹੀਂ ਕਰਦਾ, ਤਾਂ ਉਸ ਔਰਤ ਨੂੰ ਉਹ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਜਿਸਦਾ ਉਸ ਨੇ ਇਕਰਾਰ ਕੀਤਾ ਸੀ।"
50ਪਰ ਜੇ ਪਤੀ ਉਸ ਦੇ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਆਪਣਾ ਇਕਰਾਰ ਪੂਰਾ ਕਰਨ ਬਾਰੇ ਇਨਕਾਰ ਕਰ ਦਿੰਦਾ ਹੈ ਤਾਂ ਪਤਨੀ ਨੂੰ ਉਹ ਗੱਲ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਉਸ ਦੇ ਪਤੀ ਨੇ ਇਕਰਾਰ ਨੂੰ ਤੋੜਿਆ-ਉਸ ਨੇ ਉਸ ਨੂੰ ਉਹ ਗੱਲ ਨਹੀਂ ਕਰਨ ਦਿੱਤੀ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਇਸ ਲਈ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ।"

51“ਕੋਈ ਵਿਧਵਾ ਜਾਂ ਕੋਈ ਤਲਾਕਸ਼ੁਦਾ ਔਰਤ ਸ਼ਾਇਦ ਕੋਈ ਖਾਸ ਇਕਰਾਰ ਕਰੇ। ਜੇ ਉਹ ਅਜਿਹਾ ਕਰਦੀ ਹੈ ਤਾਂ ਉਸ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਸਦਾ ਉਸ ਨੇ ਇਕਰਾਰ ਕੀਤਾ ਸੀ।"
52ਕੋਈ ਵਿਆਹੁਤਾ ਔਰਤ ਸ਼ਾਇਦ ਯਹੋਵਾਹ ਨੂੰ ਕੁਝ ਦੇਣ ਦਾ ਇਕਰਾਰ ਕਰੇ।"
53ਜੇ ਉਸਦਾ ਪਤੀ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਇਕਰਾਰ ਪੂਰਾ ਕਰਨ ਦਿੰਦਾ ਹੈ, ਤਾਂ ਉਸ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ। ਉਸ ਨੂੰ ਹਰ ਉਹ ਚੀਜ਼ ਦੇਣੀ ਚਾਹੀਦੀ ਹੈ ਜਿਸ ਬਾਰੇ ਉਸ ਨੇ ਇਕਰਾਰ ਕੀਤਾ ਸੀ।"
54ਪਰ ਜੇ ਉਸਦਾ ਪਤੀ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਇਕਰਾਰ ਪੂਰਾ ਕਰਨ ਨਹੀਂ ਦਿੰਦਾ, ਤਾਂ ਉਸ ਨੂੰ ਅਜਿਹਾ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਸ ਨੇ ਕੀ ਇਕਰਾਰ ਕੀਤਾ ਸੀ, ਉਸਦਾ ਪਤੀ ਇਕਰਾਰ ਨੂੰ ਤੋੜ ਸੱਕਦਾ ਹੈ। ਜੇ ਉਸਦਾ ਪਤੀ ਇਕਰਾਰ ਨੂੰ ਤੋੜਦਾ ਹੈ, ਤਾਂ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ।"
55ਕੋਈ ਵਿਆਹੁਤਾ ਔਰਤ ਸ਼ਾਇਦ ਯਹੋਵਾਹ ਨੂੰ ਕੁਝ ਦੇਣ ਦਾ ਇਕਰਾਰ ਕਰੇ, ਜਾਂ ਉਹ ਕਿਸੇ ਚੀਜ਼ ਤੋਂ ਬਿਨਾ ਗੁਜ਼ਾਰਾ ਕਰਨ ਦਾ ਇਕਰਾਰ ਕਰੇ ਜਾਂ ਉਹ ਪਰਮੇਸ਼ੁਰ ਨੂੰ ਕੋਈ ਹੋਰ ਖਾਸ ਚੀਜ਼ ਦੇਣ ਦਾ ਇਕਰਾਰ ਕਰੇ। ਪਤੀ ਇਨ੍ਹਾਂ ਵਿੱਚੋਂ ਕਿਸੇ ਵੀ ਇਕਰਾਰ ਨੂੰ ਰੋਕ ਸੱਕਦਾ ਹੈ, ਅਤੇ ਪਤੀ ਉਸ ਦੇ ਕਿਸੇ ਇਕਰਾਰ ਨੂੰ ਪੂਰਾ ਕਰਨ ਦੀ ਇਜਾਜ਼ਤ ਦੇ ਸੱਕਦਾ ਹੈ।"

56ਪਤੀ ਆਪਣੀ ਪਤਨੀ ਨੂੰ ਆਪਣਾ ਇਕਰਾਰ ਪੂਰਾ ਕਰਨ ਦੀ ਇਜਾਜ਼ਤ ਕਿਵੇਂ ਦਿੰਦਾ ਹੈ? ਜੇ ਉਹ ਇਕਰਾਰਾਂ ਬਾਰੇ ਸੁਣਦਾ ਹੈ ਅਤੇ ਉਨ੍ਹਾਂ ਨੂੰ ਰੋਕਦਾ ਨਹੀਂ, ਤਾਂ ਔਰਤ ਨੂੰ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ।"
57ਪਰ ਜੇ ਉਸਦਾ ਪਤੀ ਇਕਰਾਰਾਂ ਬਾਰੇ ਸੁਣਦਾ ਹੈ ਅਤੇ ਉਨ੍ਹਾਂ ਨੂੰ ਰੋਕ ਦਿੰਦਾ ਹੈ, ਤਾਂ ਉਹੀ ਉਸ ਦੇ ਇਕਰਾਰਾਂ ਨੂੰ ਤੋੜਨ ਦਾ ਜ਼ਿੰਮੇਵਾਰ ਹੈ।”"
58ਇਹੀ ਉਹ ਆਦੇਸ਼ ਹਨ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ। ਉਹੀ ਆਦੇਸ਼ ਹਨ ਪਤੀ ਅਤੇ ਪਤਨੀ ਬਾਰੇ, ਅਤੇ ਪਿਤਾ ਅਤੇ ਧੀ ਬਾਰੇ ਜਿਹੜੀ ਹਾਲੇ ਜਵਾਨ ਹੈ ਅਤੇ ਆਪਣੇ ਮਾਪਿਆਂ ਦੇ ਘਰ ਵਿੱਚ ਰਹਿ ਰਹੀ ਹੈ।"
59ਇਸਰਾਏਲ ਦੀ ਮਿਦਯਾਨ ਦੇ ਵਿਰੁੱਧ ਦੁਬਾਰਾ ਜੰਗ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,"
60“ਮੈਂ ਇਸਰਾਏਲ ਦੇ ਲੋਕਾਂ ਦੀ ਮਿਦਯਾਨੀਆਂ ਨਾਲ ਆਮ੍ਹਣੇ-ਸਾਹਮਣੇ ਹੋਣ ਵਿੱਚ ਸਹਾਇਤਾ ਕਰਾਂਗਾ। ਉਸਦੋਂ ਮਗਰੋਂ, ਮੂਸਾ ਤੇਰਾ ਦੇਹਾਂਤ ਹੋ ਜਾਵੇਗਾ।”"

61ਇਸ ਲਈ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਪਣੇ ਵਿੱਚੋਂ ਕੁਝ ਬੰਦਿਆਂ ਦੀ ਫ਼ੌਜੀਆਂ ਦੇ ਤੌਰ ਤੇ ਚੋਣ ਕਰੋ। ਯਹੋਵਾਹ ਉਨ੍ਹਾਂ ਆਦਮੀਆਂ ਦੀ ਵਰਤੋਂ ਮਿਦਯਾਨੀਆਂ ਨਾਲ ਆਮ੍ਹਣੇ-ਸਾਹਮਣੇ ਹੋਣ ਲਈ ਕਰੇਗਾ।"
62ਇਸਰਾਏਲ ਦੇ ਹਰੇਕ ਪਰਿਵਾਰ-ਸਮੂਹ ਵਿੱਚ 1,000 ਆਦਮੀਆਂ ਨੂੰ ਚੁਣੋ।"
63ਇੱਥੇ ਕੁੱਲ 12,000 ਫ਼ੌਜੀ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਣਗੇ।”"
64ਮੂਸਾ ਨੇ ਉਨ੍ਹਾਂ 12,000 ਆਦਮੀਆਂ ਨੂੰ ਜੰਗ ਲਈ ਭੇਜਿਆ। ਉਸ ਨੇ ਜਾਜਕ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੂੰ ਉਨ੍ਹਾਂ ਦੇ ਨਾਲ ਭੇਜਿਆ। ਫ਼ੀਨਹਾਸ ਨੇ ਪਵਿੱਤਰ ਵਸਤਾਂ, ਅਤੇ ਤੁਰ੍ਹੀਆਂ ਆਪਣੇ ਹੱਥਾਂ ਵਿੱਚ ਲੈ ਲਈਆਂ।"
65ਇਸਰਾਏਲ ਦੇ ਲੋਕ ਮਿਦਯਾਨੀਆਂ ਨਾਲ ਉਸੇ ਤਰ੍ਹਾਂ ਲੜੇ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਉਸ ਨੇ ਮਿਦਯਾਨੀਆਂ ਦੇ ਸਾਰੇ ਆਦਮੀ ਮਾਰ ਦਿੱਤੇ।"
You have read Numbers 26
65 verses