1ਇਹ ਹੋ ਸੱਕਦਾ ਕਿ ਸ਼ਾਇਦ ਇਸਰਾਏਲ ਦੇ ਕਿਸੇ ਹੋਰ ਪਰਿਵਰ-ਸਮੂਹ ਵਿੱਚੋਂ ਕੋਈ ਹੋਰ ਆਦਮੀ ਸਲਾਫ਼ਹਾਦ ਦੀਆਂ ਧੀਆਂ ਵਿੱਚੋਂ ਕਿਸੇ ਇੱਕ ਨਾਲ ਵਿਆਹ ਕਰਾ ਲਵੇ। ਕੀ ਉਹ ਜ਼ਮੀਨ ਸਾਡੇ ਪਰਿਵਾਰ ਵਿੱਚੋਂ ਚਲੀ ਜਾਵੇਗੀ? ਕੀ ਦੂਸਰੇ ਪਰਿਵਾਰ-ਸਮੂਹ ਦੇ ਲੋਕ ਉਸ ਜ਼ਮੀਨ ਦੇ ਮਾਲਕ ਬਣ ਜਾਣਗੇ? ਕੀ ਅਸੀਂ ਉਹ ਜ਼ਮੀਨ ਗਵਾ ਲਵਾਂਗੀਆਂ ਜਿਹੜੀ ਅਸੀਂ ਗੁਣੇ ਪਾਕੇ ਹਾਸਿਲ ਕੀਤੀ ਸੀ?"
2ਲੋਕ ਸ਼ਾਇਦ ਆਪਣੀ ਜ਼ਮੀਨ ਵੇਚ ਦੇਣ। ਪਰ ਜੁਬਲੀ ਵਰ੍ਹੇ ਵਿੱਚ ਸਾਰੀ ਜ਼ਮੀਨ ਉਸੇ ਪਰਿਵਾਰ-ਸਮੂਹ ਕੋਲ ਵਾਪਸ ਆ ਜਾਂਦੀ ਹੈ ਜਿਹੜਾ ਇਸਦਾ ਅਸਲੀ ਮਾਲਿਕ ਹੁੰਦਾ ਹੈ। ਉਸ ਸਮੇਂ ਉਸ ਜ਼ਮੀਨ ਦਾ ਮਾਲਿਕ ਕੌਣ ਹੋਵੇਗਾ ਜਿਹੜਾ ਸਲਾਫ਼ਹਾਦ ਦੀਆਂ ਧੀਆਂ ਦੀ ਹੈ? ਕੀ ਸਾਡਾ ਪਰਿਵਾਰ ਸਦਾ ਲਈ ਉਸ ਜ਼ਮੀਨ ਨੂੰ ਗਵਾ ਲਵੇਗਾ?”"
3ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਆਦੇਸ਼ ਦਿੱਤਾ। ਇਹ ਆਦੇਸ਼ ਯਹੋਵਾਹ ਵੱਲੋਂ ਸੀ। “ਯੂਸੁਫ਼ ਦੇ ਪਰਿਵਾਰ-ਸਮੂਹ ਦੇ ਇਹ ਆਦਮੀ ਠੀਕ ਆਖਦੇ ਹਨ!"
4ਯਹੋਵਾਹ ਦਾ ਸਲਾਫ਼ਹਾਦ ਦੀਆਂ ਧੀਆਂ ਨੂੰ ਇਹ ਆਦੇਸ਼ ਹੈ: ਜੇ ਤੁਸੀਂ ਕਿਸੇ ਨਾਲ ਸ਼ਾਦੀ ਕਰਾਉਣੀ ਚਾਹੋਂ ਤਾਂ ਤੁਹਾਨੂੰ ਸਿਰਫ਼ ਆਪਣੇ ਹੀ ਪਰਿਵਾਰ-ਸਮੂਹ ਵਿੱਚ ਸ਼ਾਦੀ ਕਰਨੀ ਚਾਹੀਦੀ ਹੈ।"
5ਇਸ ਤਰ੍ਹਾਂ ਜ਼ਮੀਨ ਇਸਰਾਏਲ ਦੇ ਲੋਕਾਂ ਵਿੱਚ ਇੱਕ ਪਰਿਵਾਰ-ਸਮੂਹ ਵਿੱਚੋਂ ਦੂਸਰੇ ਪਰਿਵਾਰ-ਸਮੂਹ ਦੇ ਹੱਥਾਂ ਵਿੱਚ ਨਹੀਂ ਜਾਵੇਗੀ। ਹਰ ਇਸਰਾਏਲੀ, ਉਸੇ ਜ਼ਮੀਨ ਨੂੰ ਰੱਖੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ।"

6ਅਤੇ ਜੇ ਕੋਈ ਔਰਤ ਆਪਣੇ ਪਿਤਾ ਦੀ ਜ਼ਮੀਨ ਪ੍ਰਾਪਤ ਕਰਦੀ ਹੈ ਤਾਂ ਉਸ ਨੂੰ ਸਿਰਫ਼ ਆਪਣੇ ਹੀ ਪਰਿਵਾਰ-ਸਮੂਹ ਵਿੱਚ ਸ਼ਾਦੀ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਨਾਲ, ਹਰ ਬੰਦਾ ਉਸ ਜ਼ਮੀਨ ਨੂੰ ਰੱਖ ਸੱਕੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ।"
7ਇਸ ਲਈ, ਇਸਰਾਏਲ ਦੇ ਲੋਕਾਂ ਅੰਦਰ ਜ਼ਮੀਨ ਇੱਕ ਪਰਿਵਾਰ-ਸਮੂਹ ਵਿੱਚੋਂ ਦੂਸਰੇ ਪਰਿਵਾਰ-ਸਮੂਹ ਵਿੱਚ ਨਹੀਂ ਜਾਣੀ ਚਾਹੀਦੀ। ਹਰੇਕ ਇਸਰਾਏਲੀ ਉਹੀ ਜ਼ਮੀਨ ਰੱਖੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ।”"
8ਸਲਾਫ਼ਹਾਦ ਦੀਆਂ ਧੀਆਂ ਨੇ ਯਹੋਵਾਹ ਦਾ ਮੂਸਾ ਨੂੰ ਦਿੱਤਾ ਹੋਇਆ ਆਦੇਸ਼ ਪ੍ਰਵਾਨ ਕਰ ਲਿਆ।"
9ਇਸ ਲਈ ਸਲਾਫ਼ਹਾਦ ਦੀਆਂ ਧੀਆਂ ਮਹਲਾਹ, ਤਿਰਸਾਹ, ਹਾਗਲਾਹ, ਮਿਲਕਾਹ ਅਤੇ ਨੋਆਹ-ਨੇ ਆਪਣੇ ਪਿਤਾ ਵਾਲੇ ਪਾਸੇ ਦੇ ਚਚੇਰੇ ਭਰਾਵਾਂ ਨਾਲ ਸ਼ਾਦੀ ਕੀਤੀ।"
10ਉਨ੍ਹਾਂ ਦੇ ਪਤੀ ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਸਨ, ਇਸ ਲਈ ਉਨ੍ਹਾਂ ਦੀ ਜ਼ਮੀਨ ਉਨ੍ਹਾ ਦੇ ਪਿਤਾ ਦੇ ਪਰਿਵਾਰ ਅਤੇ ਪਰਿਵਾਰ-ਸਮੂਹ ਕੋਲ ਹੀ ਰਹੀ।"

11ਇਸ ਲਈ ਇਹ ਬਿਧੀਆਂ ਅਤੇ ਹੁਕਮ ਹਨ ਜਿਹੜੇ ਯਹੋਵਾਹ ਨੇ ਮੂਸਾ ਰਾਹੀਂ ਇਸਰਾਏਲੀਆਂ ਨੂੰ ਮੋਆਬ ਵਿੱਚ ਯਰਦਨ ਵਾਦੀ ਵਿੱਚ, ਯਰੀਹੋ ਤੋਂ ਪਾਰ ਯਰਦਨ ਨਦੀ ਦੇ ਦੂਜੇ ਪਾਸੇ ਦਿੱਤੇ।"
12ਮੂਸਾ ਇਸਰਾਏਲ ਦੇ ਲੋਕਾਂ ਨਾਲ ਗੱਲ ਕਰਦਾ ਹੈ ਇਹ ਉਹ ਸੰਦੇਸ਼ ਹੈ ਜਿਹੜਾ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਦਿੱਤਾ। ਉਸ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਯਰਦਨ ਦੀ ਵਾਦੀ ਵਿੱਚ ਮਾਰੂਥਲ ਅੰਦਰ ਸਨ ਜੋ ਕਿ ਯਰਦਨ ਨਦੀ ਦੇ ਪੂਰਬ ਵੱਲ ਹੈ। ਇਹ ਜਗ਼੍ਹਾ ਸੂਫ਼ ਦੇ ਦੂਸਰੇ ਪਾਸੇ, ਪਾਰਾਨ ਪਰਬਤ, ਤੋਂਫ਼ਲ, ਲਾਬਾਨ ਹਸੇਰੋਥ ਅਤੇ ਦੀਜ਼ਾਹਾਬ ਦੇ ਵਿੱਚਕਾਰ ਸੀ।"
13ਹੋਰੇਬ ਪਰਬਤ ਤੋਂ ਸੇਈਰ ਪਰਬਤਾਂ ਰਾਹੀਂ ਕਾਦੇਸ਼ ਬਰਨੇਆ ਦਾ ਸਫ਼ਰ ਸਿਰਫ਼ 11 ਦਿਨਾਂ ਦਾ ਹੈ।"
14ਇੱਥੇ ਪਹੁੰਚਣ ਨੂੰ ਇਸਰਾਏਲ ਦੇ ਲੋਕਾਂ ਨੂੰ ਮਿਸਰ ਨੂੰ ਛੱਡਣ ਤੋਂ ਬਾਦ 40 ਸਾਲ ਲੱਗੇ। 40ਵੇਂ ਸਾਲ ਦੇ 11ਵੇਂ ਮਹੀਨੇ ਦੇ ਪਹਿਲੇ ਦਿਨ ਨੂੰ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ ਅਤੇ ਉਹ ਸਾਰੀਆਂ ਗੱਲਾਂ ਆਖੀਆਂ ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਆਖਣ ਦਾ ਹੁਕਮ ਦਿੱਤਾ ਸੀ।"
15ਇਹ ਯਹੋਵਾਹ ਦੇ ਸੀਹੋਨ ਅਤੇ ਓਗ ਨੂੰ ਹਰਾਉਣ ਤੋਂ ਬਾਦ ਵਾਪਰਿਆ। (ਸੀਹੋਨ ਅਮੋਰੀਆਂ ਦਾ ਰਾਜਾ ਸੀ, ਜੋ ਕਿ ਹਸ਼ਬੋਨ ਵਿੱਚ ਹਕੂਮਤ ਕਰਦਾ ਸੀ। ਓਗ ਬਾਸ਼ਾਨ ਦਾ ਰਾਜਾ ਸੀ। ਜੋ ਕਿ ਅਸ਼ਤਾਰੋਥ ਅਤੇ ਅਦਰਈ ਵਿੱਚ ਹਕੂਮਤ ਕਰਦਾ ਸੀ।)"

16ਇਸਰਾਏਲ ਦੇ ਲੋਕ ਮੋਆਬ ਦੀ ਧਰਤੀ ਉੱਤੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਸਨ, ਅਤੇ ਮੂਸਾ ਨੇ ਉਹ ਗੱਲਾਂ ਸਮਝਾਉਣੀਆਂ ਸ਼ੁਰੂ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਮੂਸਾ ਨੇ ਆਖਿਆ:"
17“ਹੋਰੇਬ ਪਰਬਤ ਵਿਖੇ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਸਾਡੇ ਨਾਲ ਗੱਲ ਕੀਤੀ। ਉਸ ਨੇ ਆਖਿਆ, ‘ਤੁਸੀਂ ਕਾਫ਼ੀ ਲੰਮੇ ਸਮੇਂ ਤੀਕ ਇਸ ਪਰਬਤ ਉੱਤੇ ਰਹਿ ਚੁੱਕੇ ਹੋਂ।"
18ਉਸ ਪਹਾੜੀ ਪ੍ਰਦੇਸ਼ ਵਿੱਚ ਜਾਓ ਜਿੱਥੇ ਅਮੋਰੀ ਲੋਕ ਰਹਿੰਦੇ ਹਨ। ਉਸ ਦੇ ਆਲੇ-ਦੁਆਲੇ ਦੀਆਂ ਸਾਰੀਆਂ ਥਾਵਾਂ ਉੱਤੇ ਜਾਓ। ਯਰਦਨ ਵਾਦੀ, ਪਹਾੜੀ ਪ੍ਰਦੇਸ਼, ਪੱਛਮੀ ਢਲਾਵਾਂ, ਨਿਜੀਵ ਅਤੇ ਸਮੁੰਦਰੀ ਤੱਟ ਵੱਲ ਜਾਓ। ਕਨਾਨ ਅਤੇ ਲਬਾਨੋਨ ਦੀ ਧਰਤੀ ਤੋਂ ਹੁੰਦੇ ਹੋਏ ਮਹਾਂਨਦੀ ਫ਼ਰਾਤ ਤੀਕ ਜਾਓ।"
19ਦੇਖੋ, ਮੈਂ ਤੁਹਾਨੂੰ ਉਹ ਧਰਤੀ ਦੇ ਰਿਹਾ ਹਾਂ। ਜਾਓ ਅਤੇ ਇਸ ਨੂੰ ਹਾਸਿਲ ਕਰੋ। ਮੈਂ ਇਹ ਧਰਤੀ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ-ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਇਹ ਧਰਤੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ।’”"
20ਮੂਸਾ ਆਗੂਆਂ ਦੀ ਚੋਣ ਕਰਦਾ ਹੈ “ਉਸ ਸਮੇਂ, ਮੈਂ ਤੁਹਾਨੂੰ ਆਖਿਆ ਸੀ ਕਿ ‘ਮੈਂ ਖੁਦ ਤੁਹਾਡੀ ਦੇਖ-ਭਾਲ ਨਹੀਂ ਕਰ ਸੱਕਿਆ ਸਾਂ।"

21ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਲੋਕਾਂ ਨੂੰ ਬਹੁਤ ਵੱਧਾ ਦਿੱਤਾ ਹੈ, ਇਸ ਲਈ ਹੁਣ ਤੁਸੀਂ ਗਿਣਤੀ ਵਿੱਚ ਇੰਨੇ ਹੋ ਜਿੰਨੇ ਕਿ ਅਕਾਸ਼ ਵਿੱਚ ਤਾਰੇ ਹਨ।"
22ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹੁਣ ਨਾਲੋਂ 1,000 ਗੁਣਾ ਹੋਰ ਵੱਧਾ ਦੇਵੇ ਅਤੇ ਉਹ ਤੁਹਾਨੂੰ ਆਪਣੇ ਇਕਰਾਰ ਅਨੁਸਾਰ ਅਸੀਸ ਦੇਵੇ!"
23ਪਰ ਮੈਂ ਇੱਕਲਿਆਂ ਤੁਹਾਡੀ ਦੇਖ-ਭਾਲ ਨਹੀਂ ਕਰ ਸੱਕਿਆ ਸਾਂ ਅਤੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ, ਕਸ਼ਟ ਅਤੇ ਦਲੀਲਾਂ ਨਹੀਂ ਸੁਲਝਾ ਸੱਕਦਾ ਸਾਂ।"
24ਇਸ ਲਈ ਮੈਂ ਤੁਹਾਨੂੰ ਆਖਿਆ ਸੀ: ਹਰੇਕ ਪਰਿਵਾਰ-ਸਮੂਹ ਵਿੱਚੋਂ ਕੁਝ ਬੰਦੇ ਚੁਣ ਲਵੋ, ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਬਣਾ ਦਿਆਂਗਾ। ਉਨ੍ਹਾਂ ਸਿਆਣੇ ਬੰਦਿਆਂ ਦੀ ਚੋਣ ਕਰੋ ਜਿਨ੍ਹਾਂ ਕੋਲ ਸਮਝ ਅਤੇ ਅਨੁਭਵ ਹੈ।’"
25“ਅਤੇ ਤੁਸੀਂ ਆਖਿਆ ਸੀ, ‘ਇਹ ਗੱਲ ਕਰਨੀ ਚੰਗੀ ਹੈ।’"

26“ਇਸ ਲਈ ਮੈਂ ਤੁਹਾਡੇ ਪਰਿਵਾਰ-ਸਮੂਹਾਂ ਵਿੱਚੋਂ ਚੁਣੇ ਹੋਏ ਸਿਆਣੇ ਅਤੇ ਅਨੁਭਵੀ ਲੋਕਾਂ ਨੂੰ ਲਿਆ ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਥਾਪ ਦਿੱਤਾ। ਇਸ ਤਰ੍ਹਾਂ ਨਾਲ ਮੈਂ ਤੁਹਾਨੂੰ 1,000 ਲੋਕਾਂ ਦੇ ਆਗੂ, 100 ਲੋਕਾਂ ਦੇ ਆਗੂ, 50 ਲੋਕਾਂ ਦੇ ਆਗੂ ਅਤੇ 10 ਲੋਕਾਂ ਦੇ ਆਗੂ ਦਿੱਤੇ। ਮੈਂ ਤੁਹਾਨੂੰ ਤੁਹਾਡੇ ਹਰੇਕ ਪਰਿਵਾਰ-ਸਮੂਹ ਲਈ ਅਧਿਕਾਰੀ ਦਿੱਤੇ।"
27“ਉਸ ਸਮੇਂ, ਮੈਂ ਉਨ੍ਹਾਂ ਜੱਜਾਂ ਨੂੰ ਆਖਿਆ, ‘ਆਪਣੇ ਲੋਕਾਂ ਦੇ ਝਗੜਿਆਂ ਦੀ ਸੁਣਵਾਈ ਕਰੋ। ਹਰ ਮਾਮਲੇ ਦਾ ਨਿਆਂ ਕਰਨ ਵੇਲੇ ਨਿਰਪੱਖ ਹੋਵੋ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਝਗੜਾ ਦੋ ਇਸਰਾਏਲੀ ਬੰਦਿਆਂ ਵਿੱਚਕਾਰ ਹੈ ਜਾਂ ਕਿਸੇ ਇਸਰਾਏਲੀ ਅਤੇ ਵਿਦੇਸ਼ੀ ਵਿੱਚਕਾਰ ਹੈ। ਤੁਹਾਨੂੰ ਹਰੇਕ ਬਾਰੇ ਨਿਰਪੱਖਤਾ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।"
28ਜਦੋਂ ਤੁਸੀਂ ਇਨਸਾਫ਼ ਕਰੋ ਤਾਂ ਇਹ ਨਾ ਸੋਚੋ ਕਿ ਕੋਈ ਇੱਕ ਬੰਦਾ ਕਿਸੇ ਦੂਸਰੇ ਬੰਦੇ ਨਾਲੋਂ ਵੱਧੇਰੇ ਮਹੱਤਵਪੂਰਣ ਹੈ। ਤੁਹਾਨੂੰ ਹਰ ਬੰਦੇ ਨਾਲ ਇੱਕੋ ਜਿਹਾ ਇਨਸਾਫ਼ ਕਰਨਾ ਚਾਹੀਦਾ ਹੈ। ਕਿਸੇ ਕੋਲੋਂ ਵੀ ਨਾ ਡਰੋ, ਕਿਉਂਕਿ ਤੁਹਾਡਾ ਫ਼ੈਸਲਾ ਪਰਮੇਸ਼ੁਰ ਵੱਲੋਂ ਹੈ। ਪਰ ਜੇ ਕੋਈ ਮਾਮਲਾ ਤੁਹਾਡੇ ਲਈ ਇਨਸਾਫ਼ ਕਰਨ ਵਿੱਚ ਮੁਸ਼ਕਿਲ ਹੈ, ਤਾਂ ਉਸ ਨੂੰ ਮੇਰੇ ਕੋਲ ਲਿਆਵੋ ਅਤੇ ਮੈਂ ਇਸਦਾ ਇਨਸਾਫ਼ ਕਰਾਂਗਾ।’"
29ਉਸੇ ਵੇਲੇ, ਮੈਂ ਤੁਹਾਨੂੰ ਉਹ ਸਭ ਕਾਸੇ ਦਾ ਹੁਕਮ ਦਿੱਤਾ ਸੀ ਜੋ ਤੁਹਾਨੂੰ ਕਰਨਾ ਚਾਹੀਦਾ।"
30ਜਾਸੂਸ ਕਨਾਨ ਵੱਲ ਜਾਂਦੇ ਹਨ “ਫ਼ੇਰ ਅਸਾਂ ਆਪਣੇ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨੀ। ਅਸਾਂ ਹੇਰੋਬ ਪਰਬਤ ਨੂੰ ਛੱਡ ਦਿੱਤਾ ਅਤੇ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵੱਲ ਚੱਲੇ ਗਏ। ਅਸੀਂ ਉਸ ਵੱਡੇ ਅਤੇ ਭਿਆਨਕ ਮਾਰੂਥਲ ਵਿੱਚੋਂ ਲੰਘੇ ਜਿਸ ਨੂੰ ਤੁਸੀਂ ਦੇਖਿਆ। ਅਸੀਂ ਕਾਦੇਸ਼ ਬਰਨੇਆ ਆ ਗਏ।"

31ਫ਼ੇਰ ਮੈਂ ਤੁਹਾਨੂੰ ਆਖਿਆ, ‘ਤੁਸੀਂ ਹੁਣ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵਿੱਚ ਆ ਪਹੁੰਚੇ ਹੋ। ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਇਹ ਧਰਤੀ ਦੇ ਦੇਵੇਗਾ।"
32ਵੇਖੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਧਰਤੀ ਦੇ ਰਿਹਾ ਹੈ! ਜਾਓ ਅਤੇ ਇਸ ਧਰਤੀ ਨੂੰ ਆਪਣੇ ਲਈ ਹਾਸਿਲ ਕਰ ਲਵੋ! ਯਹੋਵਾਹ, ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਕਰਨ ਲਈ ਆਖਿਆ ਹੈ। ਡਰੋ ਨਹੀਂ, ਅਤੇ ਕਿਸੇ ਗੱਲ ਦੀ ਚਿੰਤਾ ਨਾ ਕਰੋ।’"
33“ਪਰ ਤੁਸੀਂ ਸਾਰੇ ਮੇਰੇ ਕੋਲ ਆਏ ਅਤੇ ਆਖਿਆ, ‘ਆਓ, ਆਪਾਂ ਕੁਝ ਲੋਕਾਂ ਨੂੰ ਧਰਤੀ ਦੇਖਣ ਲਈ ਭੇਜੀਏ। ਤਾਂ ਉਹ ਵਾਪਸ ਆਕੇ ਸਾਨੂੰ ਦੱਸ ਸੱਕਣਗੇ, ਸਾਨੂੰ ਕਿਸ ਰਸਤੇ ਜਾਣਾ ਚਾਹੀਦਾ ਅਤੇ ਉਨ੍ਹਾਂ ਨਗਰਾਂ ਬਾਰੇ ਜਿੱਥੇ ਆਪਾਂ ਜਾਣਾ ਹੈ।’"
34“ਮੈਂ ਸੋਚਿਆ ਕਿ ਇਹ ਚੰਗਾ ਵਿੱਚਾਰ ਸੀ। ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰ੍ਹਾਂ ਬੰਦੇ ਚੁਣੇ, ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ ਬੰਦਾ।"
35ਫ਼ੇਰ ਉਹ ਬੰਦੇ ਚੱਲੇ ਗਏ ਅਤੇ ਪਹਾੜੀ ਦੇਸ਼ ਨੂੰ ਗਏ। ਉਹ ਅਸ਼ਕੋਲ ਦੀ ਵਾਦੀ ਨੂੰ ਆਏ ਅਤੇ ਇਸਦੀ ਛਾਣ-ਬੀਨ ਕੀਤੀ।"

36ਉਨ੍ਹਾਂ ਨੇ ਉਸ ਧਰਤੀ ਤੋਂ ਕੁਝ ਫ਼ਲ ਇਕੱਠੇ ਕੀਤੇ ਅਤੇ ਸਾਡੇ ਕੋਲ ਵਾਪਸ ਲੈ ਕੇ ਆ ਗਏ। ਉਨ੍ਹਾਂ ਨੇ ਸਾਨੂੰ ਉਸ ਧਰਤੀ ਬਾਰੇ ਦੱਸਿਆ। ਉੱਨ੍ਹਾਂ ਨੇ ਆਖਿਆ, ‘ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਚੰਗੀ ਧਰਤੀ ਦੇ ਰਿਹਾ ਹੈ।’"
37“ਪਰ ਤੁਸੀਂ ਉਸ ਧਰਤੀ ਵੱਲ ਜਾਣ ਤੋਂ ਇਨਕਾਰ ਕਰ ਦਿੱਤਾ। ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ।"
38ਤੁਸੀਂ ਆਪਣੇ ਤੰਬੂਆਂ ਅੰਦਰ ਚੱਲੇ ਗਏ ਅਤੇ ਸ਼ਿਕਾਇਤਾਂ ਕਰਨ ਲੱਗ ਪਏ। ਤੁਸੀਂ ਆਖਿਆ, ‘ਯਹੋਵਾਹ ਸਾਨੂੰ ਨਫ਼ਰਤ ਕਰਦਾ ਹੈ। ਉਹ ਸਾਨੂੰ ਮਿਸਰ ਦੀ ਧਰਤੀ ਤੋਂ ਸਿਰਫ਼ ਇਸ ਲਈ ਬਾਹਰ ਲੈ ਕੇ ਆਇਆ ਕਿ ਅਮੋਰੀ ਲੋਕ ਸਾਨੂੰ ਤਬਾਹ ਕਰ ਸੱਕਣ!"
39ਹੁਣ ਅਸੀਂ ਕਿੱਥੇ ਜਾ ਸੱਕਦੇ ਹਾਂ? ਸਾਡੇ ਰਿਸ਼ਤੇਦਾਰਾਂ (ਜਾਸੂਸਾਂ) ਨੇ ਸਾਨੂੰ ਇਹ ਆਖਕੇ ਭੈਭੀਤ ਕਰ ਦਿੱਤਾ: “ਓਥੋਂ ਦੇ ਲੋਕ ਸਾਡੇ ਨਾਲੋਂ ਵੱਡੇਰੇ ਅਤੇ ਲੰਮੇਰੇ ਹਨ! ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਜਿੰਨੀਆਂ ਉੱਚੀਆਂ ਹਨ ਅਤੇ ਅਸੀਂ ਉੱਥੇ ਦੈਂਤ ਵੀ ਦੇਖੇ ਹਨ।”’"
40“ਇਸ ਲਈ ਮੈਂ ਤੁਹਾਨੂੰ ਆਖਿਆ ਸੀ, ‘ਘਬਰਾਉ ਨਾ! ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੋ!"

41ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਉਨ੍ਹਾਂ ਨਾਲ ਤੁਹਾਡੇ ਲਈ ਲੜੇਗਾ। ਉਹ ਉਹੀ ਗੱਲਾਂ ਕਰੇਗਾ ਜਿਵੇਂ ਉਸ ਨੇ ਮਿਸਰ ਵਿੱਚ ਅਤੇ ਮਾਰੂਥਲ ਵਿੱਚ ਤੁਹਾਡੀਆਂ ਅੱਖਾਂ ਸਾਹਮਣੇ ਕੀਤੀਆਂ ਸਨ।"
42ਤੁਸੀਂ ਮਾਰੂਥਲ ਵਿੱਚ ਵੇਖਿਆ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇੰਝ ਚੁੱਕਿਆ ਜਿਵੇਂ ਕੋਈ ਪਿਤਾ ਆਪਣੇ ਪੁੱਤਰ ਨੂੰ ਚੁੱਕਦਾ ਅਤੇ ਤੁਹਾਨੂੰ ਇੱਥੇ ਸੁਰੱਖਿਆ ਨਾਲ ਲਿਆਂਦਾ।’"
43“ਪਰ ਤੁਸੀਂ ਫ਼ੇਰ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਵਿੱਚ ਭਰੋਸਾ ਨਹੀਂ ਕੀਤਾ!"
44ਜਿੱਥੇ ਕਿਤੇ ਵੀ ਤੁਸੀਂ ਸਫ਼ਰ ਕੀਤਾ ਉਹ ਤੁਹਾਡੇ ਅੱਗੇ-ਅੱਗੇ ਗਿਆ ਅਤੇ ਤੁਹਾਡੇ ਡੇਰਾ ਲਾਉਣ ਦੀ ਜਗ਼੍ਹਾ ਲੱਭੀ ਤੁਹਾਨੂੰ ਰਸਤਾ ਵਿਖਾਉਣ ਲਈ ਕਿ ਤੁਸੀਂ ਕਿਸ ਰਾਹ ਜਾਣਾ ਸੀ ਉਹ ਰਾਤ ਵੇਲੇ ਅੱਗ ਵਿੱਚ ਅਤੇ ਦਿਨ ਵੇਲੇ ਬੱਦਲ ਵਿੱਚ ਗਿਆ।"
45ਲੋਕਾਂ ਨੂੰ ਕਨਾਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ “ਜੋ ਤੁਸੀਂ ਆਖਿਆ, ਉਸ ਨੂੰ ਯਹੋਵਾਹ ਨੇ ਸੁਣਿਆ, ਅਤੇ ਉਹ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਕਰੜੀ ਸੌਂਹ ਚੁੱਕੀ। ਉਸ ਨੇ ਆਖਿਆ,"

46‘ਤੁਹਾਡੇ ਜਿਹੇ ਬੁਰੇ ਬੰਦਿਆਂ ਵਿੱਚੋਂ ਜਿਹੜੇ ਹੁਣ ਜੀਵਿਤ ਹੋ, ਕੋਈ ਵੀ ਉਸ ਚੰਗੀ ਧਰਤੀ ਵਿੱਚ ਨਹੀਂ ਜਾਵੇਗਾ ਜਿਸਦਾ ਮੈਂ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।"
47ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਧਰਤੀ ਨੂੰ ਦੇਖੇਗਾ। ਮੈਂ ਕਾਲੇਬ ਨੂੰ ਅਤੇ ਉਸ ਦੇ ਉੱਤਰਾਧਿਕਾਰੀਆਂ ਨੂੰ ਉਹ ਧਰਤੀ ਦੇਵਾਂਗਾ ਜਿਸ ਵਿੱਚ ਉਹ ਚੱਲਿਆ ਸੀ। ਕਿਉਂਕਿ ਕਾਲੇਬ ਨੇ ਉਹ ਸਭ ਕੁਝ ਕੀਤਾ ਜੋ ਮੈਂ ਉਸ ਨੂੰ ਕਰਨ ਲਈ ਕਿਹਾ ਸੀ।’"
48“ਯਹੋਵਾਹ ਤੁਹਾਡੇ ਕਾਰਣ ਮੇਰੇ ਨਾਲ ਵੀ ਗੁੱਸੇ ਸੀ। ਉਸ ਨੇ ਮੈਨੂੰ ਆਖਿਆ, ‘ਮੂਸਾ, ਤੂੰ ਵੀ ਉਸ ਧਰਤੀ ਅੰਦਰ ਦਾਖਲ ਨਹੀਂ ਹੋ ਸੱਕਦਾ।"
49ਪਰ ਤੇਰਾ ਸਹਾਇਕ, ਨੂਨ ਦਾ ਪੁੱਤਰ ਯਹੋਸ਼ੁਆ, ਉਸ ਧਰਤੀ ਅੰਦਰ ਜਾਵੇਗਾ। ਯਹੋਸ਼ੁਆ ਨੂੰ ਹੌਂਸਲਾ ਦੇ, ਕਿਉਂਕਿ ਉਹ ਇਸਰਾਏਲ ਦੇ ਲੋਕਾਂ, ਦੀ ਉਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਅਗਵਾਈ ਕਰੇਗਾ।"
50ਤੁਸੀਂ ਆਖਿਆ ਸੀ ਕਿ ਤੁਹਾਡੇ ਨਿਆਣਿਆਂ ਨੂੰ ਦੁਸ਼ਮਣ ਲੈ ਜਾਣਗੇ ਪਰ ਉਹ ਬੱਚੇ ਉਸ ਧਰਤੀ ਵਿੱਚ ਦਾਖਲ ਹੋਣਗੇ। ਮੈਂ ਤੁਹਾਡੀਆਂ ਭੁੱਲਾਂ ਦਾ ਇਲਜ਼ਾਮ ਤੁਹਾਡੇ ਬੱਚਿਆਂ ਉੱਤੇ ਨਹੀਂ ਲਾਉਂਦਾ, ਕਿਉਂ ਜੋ ਉਹ ਹਾਲੇ ਕੀ ਸਹੀ ਹੈ ਅਤੇ ਕੀ ਗਲਤ ਹੈ ਤੋਂ ਅਨਜਾਣ ਹੈ। ਇਸ ਲਈ ਮੈਂ ਇਹ ਧਰਤੀ ਉਨ੍ਹਾਂ ਨੂੰ ਦੇਵਾਂਗਾ ਅਤੇ ਉਹ ਇਸ ਧਰਤੀ ਨੂੰ ਆਪਣੀ ਖੁਦ ਦੀ ਬਣਾ ਲੈਣਗੇ।"

51ਪਰ ਤੁਸੀਂ, ਤੁਹਾਨੂੰ ਵਾਪਸ ਪਰਤਨਾ ਪਵੇਗਾ ਅਤੇ ਉਸ ਮਾਰੂਥਲ ਵੱਲ ਜਾਣਾ ਪਵੇਗਾ ਜਿਹੜਾ ਲਾਲ ਸਾਗਰ ਵੱਲ ਜਾਂਦੇ ਰਸਤੇ ਉੱਤੇ ਹੈ।’"
52“ਫ਼ੇਰ ਤੁਸੀਂ ਆਖਿਆ, ‘ਮੂਸਾ, ਅਸੀਂ ਯਹੋਵਾਹ ਦੇ ਖਿਲਾਫ਼ ਗੁਨਾਹ ਕੀਤਾ ਹੈ। ਪਰ ਹੁਣ ਅਸੀਂ ਜਾਵਾਂਗੇ ਅਤੇ ਲੜਾਂਗੇ ਜਿਹਾ ਕਿ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਪਹਿਲਾਂ ਆਦੇਸ਼ ਦਿੱਤਾ ਹੈ।’ “ਫ਼ੇਰ ਤੁਹਾਡੇ ਵਿੱਚੋਂ ਹਰੇਕ ਨੇ ਹਥਿਆਰ ਪਹਿਨ ਲਈ। ਤੁਸੀਂ ਸੋਚਿਆ ਸੀ ਕਿ ਪਹਾੜੀ ਪ੍ਰਦੇਸ਼ ਵੱਲ ਜਾਣਾ ਅਤੇ ਉਸ ਨੂੰ ਹਾਸਿਲ ਕਰਨਾ ਸੌਖਾ ਹੋਵੇਗਾ।"
53ਪਰ ਯਹੋਵਾਹ ਨੇ ਮੈਨੂੰ ਆਖਿਆ, ‘ਲੋਕਾਂ ਨੂੰ ਆਖ ਕਿ ਉਹ ਉੱਪਰ ਵੱਲ ਨਾ ਜਾਣ ਅਤੇ ਲੜਾਈ ਨਾ ਕਰਨ। ਕਿਉਂ? ਕਿਉਂਕਿ ਮੈਂ ਉਨ੍ਹਾਂ ਦੇ ਅੰਗ-ਸੰਗ ਨਹੀਂ ਹੋਵਾਂਗਾ ਅਤੇ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਹਰਾ ਦੇਣਗੇ!’"
54“ਮੈਂ ਤੁਹਾਡੇ ਨਾਲ ਗੱਲ ਕੀਤੀ, ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਯਹੋਵਾਹ ਦੇ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ ਤੁਸੀਂ ਸੋਚਿਆ ਕਿ ਤੁਸੀਂ ਆਪਣੀ ਤਾਕਤ ਦੀ ਵਰਤੋਂ ਕਰ ਸੱਕੋਂਗੇ। ਇਸ ਲਈ ਤੁਸੀਂ ਪਹਾੜੀ ਪ੍ਰਦੇਸ਼ ਵੱਲ ਉਤਾਂਹ ਨੂੰ ਚੱਲੇ ਗਏ।"
55ਪਰ ਉੱਥੇ ਰਹਿਣ ਵਾਲੇ ਅਮੋਰੀ ਮਖਿਆਲ ਵਾਂਗ ਤੁਹਾਡੇ ਖਿਲਾਫ਼ ਲੜਾਈ ਕਰਨ ਲਈ ਬਾਹਰ ਨਿਕਲ ਆਏ ਅਤੇ ਸੇਈਰ ਤੋਂ ਹਾਰਮਾਹ ਤੀਕ ਤੁਹਾਡਾ ਪਿੱਛਾ ਕੀਤਾ।"

56ਫ਼ੇਰ ਤੁਸੀਂ ਵਾਪਸ ਆ ਗਏ ਅਤੇ ਯਹੋਵਾਹ ਅੱਗੇ ਸਹਾਇਤਾ ਲਈ ਰੋਏ ਕੁਰਲਾਏ। ਪਰ ਯਹੋਵਾਹ ਨੇ ਤੁਹਾਡੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ।"
You have read Numbers 33
56 verses