Lumina
Numbers

Cities of Refuge

Numbers 35·Punjabi Bible

1ਜਦੋਂ ਤੀਕ ਅਸੀਂ ਯਰਦਨ ਨਦੀ ਦੇ ਪਾਰ ਉਸ ਧਰਤੀ ਉੱਤੇ ਨਹੀਂ ਚੱਲੇ ਜਾਂਦੇ, ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਨੂੰ ਦੇ ਰਿਹਾ ਹੈ, ਸਾਨੂੰ ਆਪਣੀ ਧਰਤੀ ਤੋਂ ਲੰਘ ਲੈਣ ਦਿਉ। ਹੋਰਨਾਂ ਲੋਕਾਂ ਨੇ ਸਾਨੂੰ ਆਪਣੀ ਧਰਤੀ ਵਿੱਚੋਂ ਲੰਘਣ ਦਿੱਤਾ ਹੈ-ਏਸਾਓ ਦੇ ਲੋਕਾਂ ਨੇ ਜਿਹੜੇ ਸੇਈਰ ਵਿੱਚ ਰਹਿੰਦੇ ਹਨ ਅਤੇ ਆਰ ਵਿੱਚ ਰਹਿਣ ਵਾਲੇ ਮੋਆਬੀ ਲੋਕਾਂ ਨੇ।’"

2“ਪਰ ਸੀਹੋਨ, ਹਸ਼ਬੋਨ ਦਾ ਰਾਜਾ, ਸਾਨੂੰ ਆਪਣੀ ਧਰਤੀ ਰਾਹੀਂ ਨਹੀਂ ਲੰਘਣ ਦਿੰਦਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਸ ਨੂੰ ਬਹੁਤ ਜ਼ਿੱਦੀ ਬਣਾ ਦਿੱਤਾ ਸੀ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਸੀ ਤਾਂ ਜੋ ਤੁਸੀਂ ਉਸ ਨੂੰ ਹਰਾ ਸੱਕੋ, ਜਿਵੇਂ ਕਿ ਤੁਸੀਂ ਹੁਣ ਕੀਤਾ ਹੈ।"

3“ਯਹੋਵਾਹ ਨੇ ਮੈਨੂੰ ਆਖਿਆ ਸੀ, ‘ਮੈਂ ਰਾਜੇ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੁਹਾਡੇ ਹਵਾਲੇ ਕਰ ਰਿਹਾ ਹਾਂ। ਹੁਣ, ਜਾਉ ਅਤੇ ਉਸ ਦੇ ਦੇਸ਼ ਉੱਤੇ ਕਬਜ਼ਾ ਕਰ ਲਵੋ!’"

4“ਫ਼ੇਰ ਰਾਜਾ ਸੀਹੋਨ, ਅਤੇ ਉਸ ਦੇ ਸਾਰੇ ਬੰਦੇ ਯਾਹਸ ਵਿਖੇ ਸਾਡੇ ਨਾਲ ਲੜਾਈ ਕਰਨ ਲਈ ਆ ਗਏ।"

5ਪਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਹਵਾਲੇ ਕਰ ਦਿੱਤਾ। ਅਸੀਂ ਰਾਜੇ ਸੀਹੋਨ, ਉਸ ਦੇ ਪੁੱਤਰਾਂ ਅਤੇ ਉਸ ਦੇ ਸਮੂਹ ਲੋਕਾਂ ਨੂੰ ਹਰਾ ਦਿੱਤਾ।"

Numbers 35 illustration - Numbers Chapter 35

6ਅਸੀਂ ਉਨ੍ਹਾਂ ਦੇ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ ਰਾਜੇ ਸੀਹੋਨ ਦੇ ਸਨ। ਅਸੀਂ ਉਨ੍ਹਾਂ ਨਗਰਾਂ ਵਿੱਚਲੇ-ਆਦਮੀਆਂ ਔਰਤਾਂ ਅਤੇ ਬੱਚਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਅਸੀਂ ਕਿਸੇ ਨੂੰ ਵੀ ਜਿਉਂਦਿਆਂ ਨਹੀਂ ਛੱਡਿਆ!"

7ਅਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਸਿਰਫ਼ ਪਸ਼ੂਆਂ ਅਤੇ ਕੀਮਤੀ ਚੀਜ਼ਾਂ ਨੂੰ ਹੀ ਆਪਣੇ ਕਬਜ਼ੇ ਵਿੱਚ ਲਿਆ।"

8ਅਸੀਂ ਅਰਨੋਨ ਵਾਦੀ ਦੇ ਕੰਢੇ ਅਰੋਏਰ ਸ਼ਹਿਰ ਨੂੰ ਅਤੇ ਅਰਨੋਨ ਵਾਦੀ ਅਤੇ ਗਿਲਆਦ ਦੇ ਵਿੱਚਕਾਰਲੇ ਬਾਕੀ ਸ਼ਹਿਰਾਂ ਨੂੰ ਹਰਾਇਆ। ਕੋਈ ਅਜਿਹਾ ਸ਼ਹਿਰ ਨਹੀਂ ਸੀ ਜਿਸ ਉੱਤੇ ਅਸੀਂ ਕਬਜ਼ਾ ਨਾ ਕਰ ਸੱਕੇ ਹੋਈਏ। ਯਹੋਵਾਹ ਸਾਡੇ ਪਰਮੇਸ਼ੁਰ ਨੇ ਉਨ੍ਹਾਂ ਸਾਰਿਆਂ ਨੂੰ ਸਾਨੂੰ ਦੇ ਦਿੱਤਾ।"

9ਪਰ ਤੁਸੀਂ ਉਸ ਧਰਤੀ ਦੇ ਨੇੜੇ ਨਹੀਂ ਗਏ ਜਿਹੜੀ ਅੰਮੋਨ ਦੇ ਲੋਕਾਂ ਦੀ ਸੀ। ਤੁਸੀਂ ਯਾਬੋਕ ਨਦੀ ਦੇ ਕੰਢਿਆਂ ਜਾਂ ਪਹਾੜੀ ਪ੍ਰਦੇਸ਼ ਦੇ ਸ਼ਹਿਰਾਂ ਦੇ ਨੇੜੇ ਨਹੀਂ ਗਏ। ਤੁਸੀਂ ਕਿਸੇ ਵੀ ਅਜਿਹੀ ਥਾਂ ਦੇ ਨੇੜੇ ਨਹੀਂ ਗਏ ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਕਬਜ਼ੇ ਵਿੱਚ ਨਹੀਂ ਲਿਆਉਣਾ ਚਾਹੁੰਦਾ ਸੀ।"

10ਬਾਸ਼ਾਨ ਦੇ ਲੋਕਾਂ ਨਾਲ ਲੜਦਿਆਂ “ਅਸੀਂ ਵਾਪਸ ਮੁੜ ਪਏ ਅਤੇ ਬਾਸ਼ਾਨ ਦੇ ਰਸਤੇ ਉੱਤੇ ਪੈ ਗਏ। ਬਾਸ਼ਾਨ ਦਾ ਰਾਜਾ, ਓਗ ਅਤੇ ਉਸ ਦੇ ਸਾਰੇ ਬੰਦੇ ਅਦਰਈ ਵਿਖੇ ਸਾਡੇ ਨਾਲ ਲੜਾਈ ਕਰਨ ਲਈ ਬਾਹਰ ਆ ਗਏ।"

Numbers 35 illustration - Numbers Chapter 35

11ਯਹੋਵਾਹ ਨੇ ਮੈਨੂੰ ਆਖਿਆ, ‘ਓਗ ਤੋਂ ਭੈਭੀਤ ਨਾ ਹੋਵੋ। ਮੈਂ ਉਸ ਨੂੰ ਤੁਹਾਡੇ ਹਵਾਲੇ ਕਰਨ ਦਾ ਫ਼ੈਸਲਾ ਕਰ ਲਿਆ ਹੈ। ਮੈਂ ਉਸ ਦੇ ਸਮੂਹ ਲੋਕਾਂ ਅਤੇ ਉਸਦੀ ਸਾਰੀ ਧਰਤੀ ਤੁਹਾਨੂੰ ਦੇ ਦੇਵਾਂਗਾ। ਤੁਸੀਂ ਉਸ ਨੂੰ ਉਸੇ ਤਰ੍ਹਾਂ ਹਰਾ ਦੇਵੋਂਗੇ ਜਿਸ ਤਰ੍ਹਾਂ ਅਮੋਰੀ ਰਾਜੇ, ਸੀਹੋਨ ਨੂੰ ਹਰਾਇਆ ਸੀ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ।’"

12“ਇਸੇ ਲਈ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਬਾਸ਼ਾਨ ਦੇ ਰਾਜੇ ਓਗ ਨੂੰ ਸਾਨੂੰ ਸੌਂਪ ਦਿੱਤਾ। ਅਸੀਂ ਉਸ ਨੂੰ ਅਤੇ ਉਸ ਦੇ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਬਚਿਆ।"

13ਫ਼ੇਰ ਅਸੀਂ ਉਨ੍ਹਾਂ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ ਓਗ ਦੇ ਸ਼ਾਸਨ ਹੇਠਾਂ ਸਨ। ਅਸੀਂ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਅਰਗੋਬ ਦੇ ਇਲਾਕੇ ਵਿੱਚ ਸਾਰੇ 60 ਸ਼ਹਿਰ ਲੈ ਲਈ।"

14ਇਹ ਸਾਰੇ ਸ਼ਹਿਰ ਬਹੁਤ ਮਜ਼ਬੂਤ ਸਨ। ਉਨ੍ਹਾਂ ਦੀਆਂ ਕੰਧਾਂ ਉੱਚੀਆਂ ਸਨ ਅਤੇ ਉਨ੍ਹਾਂ ਦੇ ਸ਼ਹਿਰ ਉੱਤੇ ਮਜ਼ਬੂਤ ਸਰੀਆਂ ਵਾਲੇ ਫ਼ਾਟਕ ਸਨ, ਓੱਥੇ ਬਹੁਤ ਸਾਰੇ ਸ਼ਹਿਰ ਅਜਿਹੇ ਵੀ ਸਨ ਜਿਨ੍ਹਾਂ ਦੇ ਦੁਆਲੇ ਕੰਧਾਂ ਨਹੀਂ ਸਨ।"

15ਅਸੀਂ ਉਨ੍ਹਾਂ ਨੂੰ ਉਸੇ ਤਰ੍ਹਾਂ ਤਬਾਹ ਕਰ ਦਿੱਤਾ ਜਿਵੇਂ ਹਸ਼ਬੋਨ ਦੇ ਰਾਜੇ ਸੀਹੋਨ ਦੇ ਸ਼ਹਿਰਾਂ ਨੂੰ ਕੀਤਾ ਸੀ। ਅਸੀਂ ਹਰ ਸ਼ਹਿਰ ਅਤੇ ਉਸ ਦੇ ਸਮੂਹ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ, ਔਰਤਾਂ ਅਤੇ ਬੱਚਿਆਂ ਨੂੰ ਵੀ।"

Numbers 35 illustration - Numbers Chapter 35

16ਪਰ ਅਸੀਂ ਉਨ੍ਹਾਂ ਸ਼ਹਿਰਾਂ ਦੀਆਂ ਗਾਵਾਂ ਅਤੇ ਕੀਮਤੀ ਚੀਜ਼ਾਂ ਨੂੰ ਆਪਣੇ ਲਈ ਰੱਖ ਲਿਆ।"

17“ਇਸ ਤਰ੍ਹਾਂ, ਅਸੀਂ ਦੋਹਾਂ ਅਮੋਰੀ ਰਾਜਿਆਂ ਦੀ ਧਰਤੀ ਖੋਹ ਲਈ। ਅਸੀਂ ਉਹ ਸਾਰੀ ਧਰਤੀ, ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਅਰਨੋਨ ਵਾਦੀ ਤੋਂ ਹਰਮੋਨ ਪਰਬਤ ਤੱਕ ਖੋਹ ਲਈ।"

18(ਸੀਦੋਨ ਦੇ ਲੋਕ ਹਰਮੋਨ ਪਰਬਤ ਨੂੰ ਸਿਰਯੋਨ ਆਖਦੇ ਹਨ। ਪਰ ਅਮੋਰੀ ਇਸ ਨੂੰ ਸਨੀਰ ਆਖਦੇ ਸਨ।)"

19ਅਸੀਂ ਉੱਚੇ ਮੈਦਾਨਾਂ ਵਾਲੇ ਸਾਰੇ ਸ਼ਹਿਰਾਂ, ਸਾਰੇ ਗਿਲਆਦ ਅਤੇ ਸਲਕਾਹ ਤੋਂ ਅਦਰਈ ਤੀਕ ਸਾਰੇ ਬਾਸ਼ਾਨ ਉੱਤੇ ਕਬਜ਼ਾ ਕਰ ਲਿਆ। ਸਲਕਾਹ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਨਗਰ ਸਨ।”"

20(ਓਗ ਬਾਸ਼ਾਨ ਦਾ ਰਾਜਾ ਸੀ। ਓਗ ਹਾਲੇ ਤੀਕ ਬਚੇ ਹੋਏ ਥੋੜੇ ਜਿਹੇ ਰਫ਼ਾਈ ਲੋਕਾਂ ਵਿੱਚੋਂ ਇੱਕ ਸੀ। ਓਗ ਦਾ ਪਲੰਘ ਲੋਹੇ ਦਾ ਸੀ। ਇਹ 13 ਫੁੱਟ ਲੰਮਾ ਅਤੇ 6 ਫੁੱਟ ਚੌੜਾ ਸੀ। ਇਹ ਪਲੰਘ ਹਾਲੇ ਵੀ ਰੱਬਾਹ ਸ਼ਹਿਰ ਵਿੱਚ ਹੈ ਜਿੱਥੇ ਅੰਮੋਨੀ ਲੋਕ ਰਹਿੰਦੇ ਹਨ।)"

Numbers 35 illustration - Numbers Chapter 35

21ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ “ਇਸ ਲਈ ਅਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਲਿਆ। ਮੈਂ ਇਸ ਧਰਤੀ ਵਿੱਚੋਂ ਇੱਕ ਹਿੱਸਾ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਦੇ ਦਿੱਤਾ। ਮੈਂ ਉਨ੍ਹਾਂ ਨੂੰ ਅਰਨੋਨ ਵਾਦੀ ਵਿੱਚਲੇ ਅਰੋਏਰ ਤੋਂ ਲੈ ਕੇ ਗਿਲਆਦ ਦੇ ਪਹਾੜੀ ਪ੍ਰਦੇਸ਼ ਤੱਕ ਦੀ ਧਰਤੀ, ਸ਼ਹਿਰਾਂ ਸਮੇਤ, ਦੇ ਦਿੱਤੀ। ਉਨ੍ਹਾਂ ਨੂੰ ਗਿਲਆਦ ਦੇ ਪਹਾੜੀ ਪ੍ਰਦੇਸ਼ ਦਾ ਅੱਧਾ ਹਿੱਸਾ ਮਿਲਿਆ।"

22ਮੈਂ ਗਿਲਆਦ ਦਾ ਬਾਕੀ ਅੱਧਾ ਹਿੱਸਾ ਅਤੇ ਬਾਸ਼ਾਨ ਦਾ ਸਾਰਾ ਇਲਾਕਾ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦੇ ਦਿੱਤਾ।” (ਬਾਸ਼ਾਨ ਓਗ ਦਾ ਰਾਜ ਸੀ। ਬਾਸ਼ਾਨ ਦਾ ਇੱਕ ਹਿੱਸਾ ਅਰਗੋਬ ਅਖਵਾਉਂਦਾ ਸੀ। ਇਸ ਨੂੰ ਰਫ਼ਾਈਮ ਦੀ ਧਰਤੀ ਵੀ ਆਖਿਆ ਜਾਂਦਾ ਸੀ।"

23ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ, ਯਾਈਰ ਨੇ ਅਰਗੋਬ ਦੇ ਸਾਰੇ ਇਲਾਕੇ ਉੱਤੇ ਕਬਜ਼ਾ ਕਰ ਲਿਆ। ਉਹ ਇਲਾਕਾ ਗਸੂਰੀ ਲੋਕਾਂ ਅਤੇ ਮਆਕਾਤੀ ਲੋਕਾਂ ਦੀ ਸਰਹੱਦ ਤੱਕ ਫ਼ੈਲਿਆ ਹੋਇਆ ਸੀ ਇਹ ਜ਼ਮੀਨ ਯਾਈਰ ਦੀ ਸੀ ਅਤੇ ਇਸਦਾ ਨਾਮ ਉਸਤੋਂ ਬਾਦ ਧਰਿਆ ਗਿਆ ਸੀ ਅੱਜ ਵੀ ਬਾਸ਼ਾਨ, ਯਈਰ ਦਾ ਨਗਰ ਕਹਾਉਂਦਾ ਹੈ।)"

24“ਮੈਂ ਮਕੀਰ ਨੂੰ ਗਿਲਆਦ ਦੇ ਦਿੱਤਾ।"

25ਅਤੇ ਰਊਬੇਨ ਦੇ ਪਰਿਵਾਰ-ਸਮੂਹ ਅਤੇ ਗਾਦ ਦੇ ਪਰਿਵਾਰ-ਸਮੂਹ ਨੂੰ ਉਹ ਧਰਤੀ ਦੇ ਦਿੱਤੀ ਜਿਹੜੀ ਗਿਲਆਦ ਦੇ ਨਾਲ ਲੱਗਦੀ ਹੈ ਇਹ ਧਰਤੀ ਅਰਨੋਨ ਵਾਦੀ ਤੋਂ ਯਾਬੋਕ ਨਦੀ ਤੀਕ ਫ਼ੈਲੀ ਹੋਈ ਹੈ। ਵਾਦੀ ਦਾ ਵਿੱਚਲਾ ਹਿੱਸਾ ਇੱਕ ਸਰਹੱਦ ਹੈ। ਯਾਬੋਕ ਨਦੀ ਅੰਮੋਨੀ ਲੋਕਾਂ ਲਈ ਸਰਹੱਦ ਹੈ।"

Numbers 35 illustration - Numbers Chapter 35

26ਮਾਰੂਥਲ ਦੇ ਨੇੜੇ ਯਰਦਨ ਨਦੀ ਉਨ੍ਹਾਂ ਦੀ ਪੱਛਮੀ ਸਰਹੱਦ ਹੈ। ਗਲੀਲੀ ਦੀ ਝੀਲ ਇਸ ਇਲਾਕੇ ਦੇ ਉੱਤਰ ਵੱਲ ਹੈ ਅਤੇ ਡੈਡ ਸੀ (ਖਾਰਾ ਸਮੁੰਦਰ) ਦੱਖਣ ਵੱਲ ਹੈ। ਇਹ ਪਿਸਗਾਹ ਦੀਆਂ ਚੋਟੀਆਂ ਦੇ ਪੈਰਾਂ ਵਿੱਚ ਹੈ। ਇਹ ਪੂਰਬ ਵੱਲ ਹਨ।"

27“ਉਸ ਸਮੇਂ, ਮੈਂ ਉਨ੍ਹਾਂ ਪਰਿਵਾਰ-ਸਮੂਹਾਂ ਨੂੰ ਇਹ ਆਦੇਸ਼ ਦਿੱਤਾ ਸੀ: ‘ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਰਹਿਣ ਲਈ ਯਰਦਨ ਨਦੀ ਦੇ ਇਸ ਪਾਰ ਦੀ ਧਰਤੀ ਦਿੱਤੀ ਹੈ। ਪਰ ਹੁਣ ਤੁਹਾਡੇ ਸਿਪਾਹੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਹਥਿਆਰ ਲੈ ਕੇ ਇਸਰਾਏਲ ਦੇ ਬਾਕੀ ਪਰਿਵਾਰ-ਸਮੂਹਾਂ ਦੀ ਨਦੀਓ ਪਾਰ ਅਗਵਾਈ ਕਰਨ।"

28ਮੈਂ ਜਾਣਦਾ ਹਾਂ ਕਿ ਤੁਹਾਡੇ ਕੋਲ ਬਹੁਤ ਗਾਵਾਂ ਹਨ। ਤੁਹਾਡੀਆਂ ਪਤਨੀਆਂ, ਤੁਹਾਡੇ ਬੱਚੇ ਅਤੇ ਤੁਹਾਡੀਆਂ ਗਾਵਾਂ ਉੱਥੇ ਇਨ੍ਹਾਂ ਸ਼ਹਿਰਾਂ ਵਿੱਚ ਹੀ ਰਹਿਣਗੇ, ਜੋ ਮੈਂ ਤੁਹਾਨੂੰ ਦਿੱਤੇ ਹਨ।"

29ਪਰ ਤੁਹਾਨੂੰ ਆਪਣੇ ਇਸਰਾਏਲੀ ਰਿਸ਼ਤੇਦਾਰਾਂ ਦੀ ਉਦੋਂ ਤੱਕ ਸਹਾਇਤਾ ਕਰਨੀ ਚਾਹੀਦੀ ਹੈ ਜਦੋਂ ਤੱਕ ਕਿ ਉਹ ਯਰਦਨ ਨਦੀ ਦੇ ਪਰਲੇ ਪਾਸੇ ਵੱਲ ਦੀ ਉਸ ਧਰਤੀ ਉੱਤੇ ਕਬਜ਼ਾ ਨਹੀਂ ਕਰ ਲੈਂਦੇ ਜਿਹੜੀ ਯਹੋਵਾਹ ਉਨ੍ਹਾਂ ਨੂੰ ਦੇ ਰਿਹਾ ਹੈ। ਉਨ੍ਹਾਂ ਦੀ ਉਦੋਂ ਤੀਕ ਸਹਾਇਤਾ ਕਰੋ ਜਦੋਂ ਤੱਕ ਕਿ ਯਹੋਵਾਹ ਉਨ੍ਹਾਂ ਨੂੰ ਉੱਥੇ ਅਮਨ ਪ੍ਰਦਾਨ ਨਹੀਂ ਕਰ ਦਿੰਦਾ, ਜਿਹਾ ਕਿ ਉਸ ਨੇ ਇੱਥੇ ਤੁਹਾਡੇ ਲਈ ਕੀਤਾ ਸੀ। ਫ਼ੇਰ ਭਾਵੇਂ ਤੁਸੀਂ ਇਸ ਧਰਤੀ ਉੱਤੇ ਵਾਪਸ ਆ ਜਾਣਾ ਜਿਹੜੀ ਮੈਂ ਤੁਹਾਨੂੰ ਦਿੱਤੀ ਹੈ।’"

30“ਫ਼ੇਰ ਮੈਂ ਯਹੋਸ਼ੁਆ ਨੂੰ ਆਖਿਆ, ‘ਤੂੰ ਉਹ ਸਾਰੀਆਂ ਗੱਲਾਂ ਦੇਖੀਆਂ ਹਨ ਜਿਹੜੀਆਂ ਯਹੋਵਾਹ, ਤੇਰੇ ਪਰਮੇਸ਼ੁਰ ਨੇ ਇਨ੍ਹਾਂ ਦੋਹਾਂ ਰਾਜਿਆਂ ਨਾਲ ਕੀਤੀਆਂ ਹਨ। ਯਹੋਵਾਹ ਉਨ੍ਹਾਂ ਸਾਰੇ ਰਾਜਾ ਨਾਲ ਵੀ ਇਹੋ ਗੱਲ ਕਰੇਗਾ ਜਿਨ੍ਹਾਂ ਵਿੱਚ ਤੁਸੀਂ ਦਾਖਲ ਹੋਵੋਂਗੇ।"

Numbers 35 illustration - Numbers Chapter 35

31ਇਨ੍ਹਾਂ ਧਰਤੀਆਂ ਦੇ ਰਾਜਿਆਂ ਤੋਂ ਭੈਭੀਤ ਨਾ ਹੋਵੋ; ਕਿਉਂਕਿ ਯਹੋਵਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਲੜੇਗਾ।’"

32ਮੂਸਾ ਨੂੰ ਕਨਾਨ ਵਿੱਚ ਜਾਣ ਦੀ ਇਜਾਜ਼ਤ ਨਹੀਂ “ਫ਼ੇਰ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ ਕਿ ਉਹ ਮੇਰੇ ਲਈ ਕੋਈ ਖਾਸ ਗੱਲ ਕਰੇ। ਮੈਂ ਆਖਿਆ,"

33‘ਯਹੋਵਾਹ ਮੇਰੇ ਸੁਆਮੀ, ਮੈਂ ਤੁਹਾਡਾ ਸੇਵਕ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਉਨ੍ਹਾਂ ਅਦਭੁਤ ਅਤੇ ਸ਼ਕਤੀਸ਼ਾਲੀ ਚੀਜ਼ਾਂ ਦਾ ਕੇਵਲ ਇੱਕ ਛੋਟਾ ਹਿੱਸਾ ਹੀ ਦਰਸਾਇਆ ਹੈ ਜੋ ਤੁਸੀਂ ਕਰੋਂਗੇ। ਅਕਾਸ਼ ਅਤੇ ਧਰਤੀ ਉੱਤੇ ਕੋਈ ਵੀ ਦੇਵਤਾ ਅਜਿਹਾ ਨਹੀਂ ਜਿਹੜਾ ਉਹੋ ਜਿਹੀਆਂ ਮਹਾਨ ਅਤੇ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ ਜੋ ਤੁਸੀਂ ਕੀਤੀਆਂ ਹਨ!"

34ਕਿਰਪਾ ਕਰਕੇ ਮੈਨੂੰ ਯਰਦਨ ਨਦੀ ਦੇ ਪਾਰ ਜਾਣ ਦੇਵੋ ਅਤੇ ਪਰਲੇ ਪਾਸੇ ਦੀ ਚੰਗੀ ਧਰਤੀ ਦੇਖਣ ਦੇਵੋ। ਮੈਨੂੰ ਲਬਾਨੋਨ ਦਾ ਖੂਬਸੂਰਤ ਪਹਾੜੀ ਪ੍ਰਦੇਸ਼ ਦੇਖਣ ਦਿਉ।’"

Chapter Complete

You have read Numbers 35

34 verses