1“ਪਰ ਯਹੋਵਾਹ ਮੇਰੇ ਨਾਲ ਤੁਹਾਡੇ ਕਾਰਣ ਨਾਰਾਜ਼ ਸੀ ਅਤੇ ਮੇਰੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ। ਯਹੋਵਾਹ ਨੇ ਮੈਨੂੰ ਆਖਿਆ, ‘ਇਹ ਕਾਫ਼ੀ ਹੈ! ਇਸ ਬਾਰੇ ਇੱਕ ਵੀ ਸ਼ਬਦ ਹੋਰ ਨਾ ਆਖ।"
2ਪਿਸਗਾਹ ਦੀ ਪਹਾੜੀ ਦੀ ਚੋਟੀ ਉੱਤੇ ਜਾ। ਪੱਛਮ ਵੱਲ, ਉੱਤਰ ਵੱਲ, ਦੱਖਣ ਵੱਲ ਅਤੇ ਪੂਰਬ ਵੱਲ ਨਜ਼ਰ ਮਾਰ। ਤੂੰ ਉਨ੍ਹਾਂ ਚੀਜ਼ਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ, ਪਰ ਤੂੰ ਯਰਦਨ ਨਦੀ ਦੇ ਪਾਰ ਕਦੇ ਨਹੀਂ ਜਾ ਸੱਕੇਂਗਾ।"
3ਤੈਨੂੰ ਚਾਹੀਦਾ ਹੈ ਕਿ ਯਹੋਸ਼ੁਆ ਨੂੰ ਹਿਦਾਇਤਾਂ ਦੇਵੇ। ਉਸਦੀ ਹੌਂਸਲਾ ਅਫ਼ਜ਼ਾਈ ਕਰ। ਉਸ ਨੂੰ ਮਜ਼ਬੂਤ ਬਣਾ! ਕਿਉਂਕਿ ਯਹੋਸ਼ੂਆ ਨੂੰ ਅਵੱਸ਼ ਹੀ ਲੋਕਾਂ ਦੀ ਯਰਦਨ ਨਦੀ ਦੇ ਪਾਰ ਅਗਵਾਈ ਕਰਨੀ ਚਾਹੀਦੀ ਹੈ। ਤੂੰ ਧਰਤੀ ਨੂੰ ਦੇਖ ਸੱਕਦਾ ਹੈ, ਪਰ ਯਹੋਸ਼ੁਆ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਉਸ ਧਰਤੀ ਉੱਤੇ ਕਬਜ਼ਾ ਕਰਨ ਵਿੱਚ ਅਤੇ ਉੱਥੇ ਰਹਿਣ ਵਿੱਚ ਸਹਾਇਤਾ ਕਰੇਗਾ।’"
4“ਇਸ ਲਈ ਅਸੀਂ ਬੈਤ-ਪਓਰ ਤੋਂ ਪਾਰ ਦੀ ਵਾਦੀ ਵਿੱਚ ਰੁਕੇ ਰਹੇ।”"
5ਮੂਸਾ ਲੋਕਾਂ ਨੂੰ ਪਰਮੇਸ਼ੁਰ ਦੇ ਨੇਮਾਂ ਦਾ ਪਾਲਣ ਕਰਨ ਲਈ ਆਖਦਾ ਹੈ “ਹੁਣ ਇਸਰਾਏਲ, ਉਨ੍ਹਾਂ ਬਿਧੀਆਂ ਅਤੇ ਹੁਕਮਾਂ ਬਾਰੇ ਸੁਣ ਜੋ ਮੈਂ ਤੈਨੂੰ ਸਿੱਖਾਉਣ ਜਾ ਰਿਹਾ ਹਾਂ। ਇਨ੍ਹਾਂ ਨੂੰ ਮੰਨ ਅਤੇ ਤੂੰ ਜੀਵਿਤ ਰਹੇਂਗਾ। ਫ਼ੇਰ ਤੁਸੀਂ ਜਾਕੇ ਉਸ ਧਰਤੀ ਨੂੰ ਹਾਸਿਲ ਕਰ ਸੱਕੇਂਗਾ ਜਿਹੜੀ ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਤੈਨੂੰ ਦੇ ਰਿਹਾ ਹੈ।"

6ਤੁਹਾਨੂੰ ਉਨ੍ਹਾਂ ਗੱਲਾਂ ਵਿੱਚ ਕੋਈ ਵਾਧਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਅਤੇ ਤੁਹਾਨੂੰ ਕੋਈ ਚੀਜ਼ ਘੱਟ ਵੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਦੀ ਅਵੱਸ਼ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਤੁਹਾਨੂੰ ਦਿੱਤੇ ਹਨ।"
7“ਤੁਸੀਂ ਦੇਖ ਚੁੱਕੇ ਹੋ ਕਿ ਯਹੋਵਾਹ ਨੇ ਬਆਲ-ਪਓਰ ਵਿਖੇ ਕੀ ਕੀਤਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉੱਥੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਸੀ ਜਿਨ੍ਹਾਂ ਨੇ ਝੂਠੇ ਦੇਵਤੇ ਬਆਲ-ਪਓਰ ਦਾ ਅਨੁਸਰਣ ਕੀਤਾ ਸੀ।"
8ਪਰ ਤੁਸੀਂ ਸਾਰੇ ਜਿਹੜੇ ਯਹੋਵਾਹ ਆਪਣੇ ਪਰਮੇਸ਼ੁਰ ਸੰਗ ਰਹੇ, ਅੱਜ ਵੀ ਜਿਉਂਦੇ ਹੋ।"
9“ਮੈਂ ਤੁਹਾਨੂੰ ਉਨ੍ਹਾਂ ਬਿਧੀਆਂ ਅਤੇ ਨਿਆਵਾਂ ਦੀ ਸਿੱਖਿਆ ਦਿੱਤੀ ਜਿਨ੍ਹਾਂ ਦਾ ਯਹੋਵਾਹ, ਮੇਰੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਨ੍ਹਾਂ ਨੇਮਾਂ ਦੀ ਸਿੱਖਿਆ ਮੈਂ ਤੁਹਾਨੂੰ ਇਸ ਵਾਸਤੇ ਦਿੱਤੀ ਸੀ ਤਾਂ ਜੋ ਤੁਸੀਂ ਉਸ ਧਰਤੀ ਉੱਤੇ ਜਾਕੇ ਇਨ੍ਹਾਂ ਦੀ ਪਾਲਣਾ ਕਰ ਸੱਕੋਂ ਜਿੱਥੇ ਤੁਸੀਂ ਦਾਖਲ ਹੋਣ ਅਤੇ ਕਬਜ਼ਾ ਹਾਸਿਲ ਕਰਨ ਜਾ ਰਹੇ ਹੋ।"
10ਇਨ੍ਹਾਂ ਬਿਧੀਆਂ ਦੀ ਪਾਲਣਾ ਧਿਆਨ ਨਾਲ ਕਰੋ। ਇਹ ਗੱਲਾਂ ਹੋਰਨਾ ਦੇਸ਼ਾਂ ਦੇ ਲੋਕਾਂ ਨੂੰ ਦਰਸਾਉਣਗੀਆਂ ਕਿ ਤੁਸੀਂ ਸਿਆਣੇ ਅਤੇ ਸਮਝਦਾਰ ਹੋ। ਉਨ੍ਹਾਂ ਦੇਸਾਂ ਦੇ ਲੋਕ ਇਨ੍ਹਾਂ ਬਿਧੀਆਂ ਬਾਰੇ ਸੁਨਣਗੇ ਅਤੇ ਆਖਣਗੇ, ‘ਇਸ ਮਹਾਨ ਦੇਸ਼ ਦੇ ਲੋਕ, ਸੱਚ ਮੁੱਚ ਸਿਆਣੇ ਅਤੇ ਸਮਝਦਾਰ ਹਨ।’"

11“ਯਹੋਵਾਹ, ਸਾਡਾ ਪਰਮੇਸ਼ੁਰ, ਨੇੜੇ ਹੀ ਹੁੰਦਾ ਹੈ ਜਦੋਂ ਅਸੀਂ ਉਸ ਨੂੰ ਸਹਾਇਤਾ ਲਈ ਪੁਕਾਰਦੇ ਹਾਂ। ਕਿਸੇ ਵੀ ਹੋਰ ਦੇਸ਼ ਕੋਲ ਅਜਿਹਾ ਪਰਮੇਸ਼ੁਰ ਨਹੀਂ ਹੈ!"
12ਅਤੇ ਕੋਈ ਵੀ ਹੋਰ ਕੌਮ ਇੰਨੀ ਮਹਾਨ ਨਹੀਂ ਕਿ ਉਸ ਦੇ ਕੋਲ ਇੰਨੇ ਚੰਗੇ ਅਤੇ ਨੇਮ ਹੋਣ ਜਿਨ੍ਹਾਂ ਦੀ ਸਿੱਖਿਆ ਮੈਂ ਤੁਹਾਨੂੰ ਅੱਜ ਦਿੰਦਾ ਹਾਂ।"
13ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿੱਖਾਉਣੀਆਂ ਚਾਹੀਦੀਆਂ ਹਨ।"
You have read Numbers 36
13 verses