1ਉਸ ਦੇ ਵੱਖ ਹੋਣ ਦੇ ਪੂਰੇ ਸਮੇਂ ਦੌਰਾਨ ਉਹ ਆਪਣੇ-ਆਪ ਨੂੰ ਪੂਰੀ ਤਰ੍ਹਾਂ ਯਹੋਵਾਹ ਨੂੰ ਸੌਂਪ ਰਿਹਾ ਹੁੰਦਾ ਹੈ।"
2ਹੋ ਸੱਕਦਾ ਹੈ ਕਿ ਨਜ਼ੀਰ ਕਿਸੇ ਅਜਿਹੇ ਬੰਦੇ ਦੇ ਨਾਲ ਹੈ ਜਿਹੜਾ ਅਚਾਨਕ ਮਰ ਜਾਂਦਾ ਹੈ। ਜੇ ਉਹ ਨਜ਼ੀਰ ਉਸ ਮੁਰਦਾ ਬੰਦੇ ਨੂੰ ਛੂੰਹਦਾ ਹੈ ਤਾਂ ਉਹ ਅਪਵਿੱਤਰ ਹੋ ਜਾਵੇਗਾ। ਜੇ ਅਜਿਹਾ ਹੁੰਦਾ ਹੈ ਤਾਂ ਨਜ਼ੀਰ ਨੂੰ ਆਪਣਾ ਸਿਰ ਮੁਨਾ ਲੈਣਾ ਚਾਹੀਦਾ ਹੈ। (ਉਹ ਵਾਲ ਉਸ ਦੇ ਖਾਸ ਇਕਰਾਰ ਦਾ ਹਿੱਸਾ ਸਨ।) ਉਸ ਨੂੰ ਆਪਣੇ ਵਾਲ ਸੱਤਵੇਂ ਦਿਨ ਮੁਨਾ ਲੈਣੇ ਚਾਹੀਦੇ ਹਨ, ਕਿਉਂਕਿ ਉਸ ਦਿਨ ਉਹ ਪਵਿੱਤਰ ਬਣਾਇਆ ਜਾਵੇਗਾ।"
3ਫ਼ੇਰ 8ਵੇਂ ਦਿਨ ਉਸ ਨਜ਼ੀਰ ਨੂੰ ਦੋ ਕਬੂਤਰੀਆ ਅਤੇ ਦੋ ਜਵਾਨ ਕਬੂਤਰ ਜਾਜਕ ਕੋਲ ਲੈ ਕੇ ਆਉਣਾ ਚਾਹੀਦਾ ਹੈ। ਉਸ ਨੂੰ ਇਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਜਾਜਕ ਨੂੰ ਦੇ ਦੇਣੇ ਚਾਹੀਦੇ ਹਨ।"
4ਫ਼ੇਰ ਜਾਜਕ ਇੱਕ ਨੂੰ ਪਾਪ ਦੀ ਭੇਟ ਵਜੋਂ ਭੇਟ ਕਰੇਗਾ। ਉਹ ਦੂਸਰੇ ਨੂੰ ਹੋਮ ਦੀ ਭਟ ਵਜੋਂ ਭੇਟ ਕਰੇਗਾ। ਹੋਮ ਦੀ ਭੇਟ ਨਜ਼ੀਰ ਦੇ ਪਾਪ ਦਾ ਇਵਜ਼ਾਨਾ ਹੋਵੇਗਾ। (ਉਸ ਨੇ ਪਾਪ ਕੀਤਾ ਸੀ ਕਿਉਂਕਿ ਉਹ ਇੱਕ ਮੁਰਦਾ ਬੰਦੇ ਦੇ ਨੇੜੇ ਸੀ।) ਉਸ ਸਮੇਂ, ਉਹ ਵਿਅਕਤੀ ਇੱਕ ਵਾਰ ਫ਼ੇਰ ਆਪਣੇ ਸਿਰ ਦੇ ਵਾਲਾ ਨੂੰ ਪਰਮੇਸ਼ੁਰ ਅੱਗੇ ਸੁਗਾਤ ਵਜੋਂ ਭੇਟ ਕਰਨ ਦਾ ਇਕਰਾਰ ਕਰੇਗਾ।"
5ਇਸਦਾ ਮਤਲਬ ਇਹ ਹੈ ਕਿ ਉਹ ਬੰਦਾ ਯਹੋਵਾਹ ਦੀ ਸੇਵਾ ਵਿੱਚ ਇੱਕ ਵਾਰ ਲਈ ਫ਼ੇਰ ਆਪਣੇ ਵੱਖ ਹੋਣ ਦੇ ਸਮੇਂ ਦਾ ਪਾਲਣ ਕਰੇਗਾ। ਉਸ ਨੂੰ ਇੱਕ ਸਾਲ ਦਾ ਲੇਲਾ ਲਿਆਕੇ ਇਸ ਨੂੰ ਆਪਣੇ ਪਾਪ ਲਈ ਬਲੀ ਵਜੋਂ ਚੜ੍ਹਾਉਣਾ ਚਾਹੀਦਾ। ਉਹ ਸਾਰੇ ਦਿਨ ਜਦੋਂ ਉਹ ਵੱਖ ਕੀਤਾ ਗਿਆ ਸੀ ਭੁਲਾ ਦਿੱਤੇ ਜਾਣਗੇ। ਉਸ ਨੂੰ ਆਪਣਾ ਵੱਖ ਹੋਣ ਦਾ ਸਮਾਂ ਇੱਕ ਵਾਰੇ ਫ਼ੇਰ ਸ਼ੁਰੂ ਕਰਨਾ ਚਾਹੀਦਾ ਹੈ।"

6“ਜਦੋਂ ਵੱਖ ਹੋਣ ਦਾ ਇਹ ਸਮਾਂ ਖਤਮ ਹੋਵੇ, ਨਜ਼ੀਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇੱਕ ਭੇਟ ਲਿਆਉਣੀ ਚਾਹੀਦੀ ਹੈ।"
7ਉਸ ਨੂੰ ਆਪਣੀਆਂ ਸੁਗਾਤਾ ਯਹੋਵਾਹ ਨੂੰ ਭੇਟ ਕਰਨੀਆਂ ਚਾਹੀਦੀਆਂ ਹਨ: ਹੋਮ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦਾ ਲੇਲਾ; ਪਾਪ ਦੀ ਭੇਟ ਵਜੋਂ ਨੁਕਸ ਰਹਿਤ ਇੱਕ ਸਾਲ ਦੀ ਲੇਵੀ ਅਤੇ ਸੁੱਖ-ਸਾਂਦ ਦੀ ਭੇਟ ਲਈ ਨੁਕਸ ਰਹਿਤ ਇੱਕ ਭੇਡੂ।"
8ਪਤੀਰੀ ਰੋਟੀ ਦੀ ਇੱਕ ਟੋਕਰੀ (ਤੇਲ ਮਿਲੇ ਬਰੀਕ ਆਟੇ ਦੀਆਂ ਰੋਟੀਆਂ।) ਇਨ੍ਹਾਂ ਰੋਟੀਆਂ ਉੱਤੇ ਤੇਲ ਜ਼ਰੂਰ ਲਾਇਆ ਜਾਵੇਗਾ। ਅਨਾਜ ਦੀਆਂ ਭੇਟਾ ਅਤੇ ਪੀਣ ਦੀਆਂ ਭੇਟਾਂ ਜਿਹੜੀਆਂ ਇਨ੍ਹਾਂ ਸੁਗਾਤਾ ਦਾ ਹਿੱਸਾ ਹਨ।"
9“ਜਾਜਕ ਇਹ ਚੀਜ਼ਾ ਯਹੋਵਾਹ ਨੂੰ ਅਰਪਨ ਕਰੇਗਾ। ਅਤੇ ਫ਼ੇਰ ਜਾਜਕ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਤਿਆਰ ਕਰੇਗਾ।"
10ਜਾਜਕ ਪਤੀਰੀ ਰੋਟੀ ਦੀ ਟੋਕਰੀ ਯਹੋਵਾਹ ਨੂੰ ਭੇਟ ਕਰੇਗਾ। ਫ਼ੇਰ ਉਹ ਸੁੱਖ-ਸਾਂਦ ਦੀ ਭੇਟ ਵਜੋਂ ਭੇਡੂ ਨੂੰ ਜ਼ਿਬਾਹ ਕਰੇਗਾ ਅਤੇ ਇਸ ਨੂੰ ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਸਮੇਤ ਚੜ੍ਹਾਵੇਗਾ।"

11“ਨਜ਼ੀਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਵੱਲ ਜਾਣਾ ਚਾਹੀਦਾ ਹੈ। ਉੱਥੇ ਉਸ ਨੂੰ ਆਪਣੇ ਵਾਲ ਜ਼ਰੂਰ ਮਨਾਉਣੇ ਚਾਹੀਦੇ ਹਨ ਜਿਹੜੇ ਉਸ ਨੇ ਯਹੋਵਾਹ ਲਈ ਵੱਧਾਏ ਸਨ। ਉਹ ਵਾਲ ਉਸ ਅੱਗ ਵਿੱਚ ਸੁੱਟੇ ਜਾਣਗੇ ਜਿਹੜੀ ਸੁੱਖ-ਸਾਂਦ ਦੀ ਭੇਟ ਦੇ ਹੇਠਾ ਬਲ ਰਹੀ ਹੋਵੇਗੀ।"
12“ਜਦੋਂ ਨਜ਼ੀਰ ਆਪਣੇ ਵਾਲ ਮੁਨਾ ਲਵੇ, ਤਾਂ ਜਾਜਕ ਉਸ ਨੂੰ ਭੇਡੂ ਦਾ ਉਬਾਲਿਆ ਹੋਇਆ ਕੰਧਾ ਦੇਵੇਗਾ ਅਤੇ ਟੋਕਰੀ ਵਿੱਚੋਂ ਇੱਕ ਛੋਟਾ ਅਤੇ ਵੱਡਾ ਟੁਕੜਾ ਦੇਵੇਗਾ। ਇਹ ਦੋਵੇਂ ਟੁਕੜੇ ਖਮੀਰ ਤੋਂ ਬਿਨਾ ਬਣੇ ਹਨ।"
13ਫ਼ੇਰ ਜਾਜਕ ਇਨ੍ਹਾਂ ਚੀਜ਼ਾਂ ਨੂੰ ਯਹੋਵਾਹ ਅੱਗੇ ਹਿਲਾਵੇਗਾ ਇਹ ਹਿਲਾਉਣ ਦੀ ਭੇਟ ਹੈ ਇਹ ਚੀਜ਼ਾਂ ਪਵਿੱਤਰ ਹਨ ਅਤੇ ਜਾਜਕ ਦੀਆਂ ਹਨ। ਅਤੇ ਭੇਡੂ ਦਾ ਸੀਨਾ ਅਤੇ ਪੱਟ ਯਹੋਵਾਹ ਅੱਗੇ ਹਿਲਾਏ ਜਾਣਗੇ। ਇਹ ਚੀਜ਼ਾਂ ਯਾਜਕ ਦੀਆਂ ਹਨ। ਇਸਤੋਂ ਬਾਦ ਨਜ਼ੀਰ ਮੈਅ ਪੀ ਸੱਕਦਾ ਹੈ।"
14“ਇਹ ਬਿਧੀਆਂ ਉਸ ਬੰਦੇ ਲਈ ਹਨ ਜਿਹੜਾ ਨਜ਼ੀਰ ਦਾ ਇਕਰਾਰ ਕਰਨ ਦਾ ਨਿਆਂ ਕਰਦਾ ਹੈ ਉਸ ਬੰਦੇ ਨੂੰ ਯਹੋਵਾਹ ਨੂੰ ਉਹ ਸਾਰੀਆਂ ਸੁਗਾਤਾ ਦੇਣੀਆਂ ਚਾਹੀਦੀਆਂ ਹਨ। ਪਰ ਹੋ ਸੱਕਦਾ ਹੈ ਕਿ ਕੋਈ ਬੰਦਾ ਇਸ ਨਾਲੋਂ ਬਹੁਤ ਵੱਧ ਯਹੋਵਾਹ ਨੂੰ ਦੇ ਸੱਕਦਾ ਹੋਵੇ। ਜੇ ਕੋਈ ਬੰਦਾ ਵੱਧੇਰੇ ਕਰਨ ਦਾ ਇਕਰਾਰ ਕਰਦਾ ਹੈ ਤਾਂ ਉਸ ਨੂੰ ਆਪਣਾ ਇਕਰਾਰ ਪੂਰਾ ਕਰਨਾ ਚਾਹੀਦਾ ਹੈ। ਪਰ ਉਸ ਨੂੰ ਚਾਹੀਦਾ ਹੈ ਕਿ ਘੱਟੋ-ਘੱਟ ਉਹ ਚੀਜ਼ਾਂ ਜ਼ਰੂਰ ਦੇਵੇ ਜਿਹੜੀਆਂ ਨਜ਼ੀਰ ਦੇ ਇਕਰਾਰ ਦੀਆਂ ਬਿਧੀਆਂ ਦੀ ਸੂਚੀ ਵਿੱਚ ਦਰਜ ਹਨ।”"
15ਜਾਜਕਾਂ ਦੀਆਂ ਅਸੀਸਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"

16“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਇਹ ਤਰੀਕਾ ਹੈ ਜਿਸਦੇ ਅਨੁਸਾਰ ਉਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੂੰ ਅਸੀਸ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਆਖਣਾ ਚਾਹੀਦਾ ਹੈ:"
17‘ਯਹੋਵਾਹ ਤੁਹਾਨੂੰ ਅਸੀਸ, ਦੇਵੇ ਅਤੇ ਤੁਹਾਨੂੰ ਰੱਖੇ।"
18ਯਹੋਵਾਹ ਤੁਹਾਡੇ ਉੱਪਰ ਮਿਹਰਬਾਨ ਹੋਵੇ ਅਤੇ ਆਪਣੀ ਮਿਹਰ ਦਰਸਾਵੇ।"
19ਯਹੋਵਾਹ ਤੁਹਾਡੇ ਉੱਤੇ ਕਿਰਪਾ ਦ੍ਰਿਸ਼ਟੀ ਨਾਲ ਵੇਖੇ ਅਤੇ ਤੁਹਾਨੂੰ ਸ਼ਾਂਤੀ ਦੇਵੇ।’”"
20ਫ਼ੇਰ ਯਹੋਵਾਹ ਨੇ ਆਖਿਆ, “ਇਸ ਤਰ੍ਹਾਂ, ਹਾਰੂਨ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਲੋਕਾਂ ਨੂੰ ਅਸੀਸਾਂ ਦੇਣ ਲਈ ਮੇਰੇ ਨਾਮ ਦੀ ਵਰਤੋਂ ਕਰਨਗੇ। ਅਤੇ ਮੈਂ ਉਨ੍ਹਾਂ ਨੂੰ ਅਸੀਸ ਦੇਵਾਂਗਾ।”"

21ਪਵਿੱਤਰ ਤੰਬੂ ਨੂੰ ਸਮਰਪਨ ਕਰਨਾ ਮੂਸਾ ਨੇ ਪਵਿੱਤਰ ਤੰਬੂ ਨੂੰ ਸਥਾਪਿਤ ਕਰਨ ਦਾ ਕੰਮ ਮੁਕਾ ਲਿਆ। ਉਸ ਦਿਨ ਉਸ ਨੇ ਇਸ ਨੂੰ ਯਹੋਵਾਹ ਨੂੰ ਸਮਰਪਿਤ ਕੀਤਾ। ਮੂਸਾ ਨੇ ਤੰਬੂ ਅਤੇ ਉਸ ਦੇ ਨਾਲ ਵਰਤੀਆਂ ਜਾਂਦੀਆਂ ਸਾਰੀਆਂ ਚੀਜ਼ਾਂ ਨੂੰ ਮਸਹ ਕੀਤਾ। ਮੂਸਾ ਨੇ ਜਗਵੇਦੀ ਅਤੇ ਉਸ ਦੇ ਨਾਲ ਵਰਤੀਆ ਜਾਂਦੀਆਂ ਸਾਰੀਆਂ ਚੀਜ਼ਾਂ ਨੂੰ ਵੀ ਮਸਹ ਕੀਤਾ। ਇਹ ਗੱਲ ਦਰਸਾਉਂਦੀ ਸੀ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਕੀਤੀ ਜਾਵੇਗੀ।"
22ਫ਼ੇਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਭੇਟਾ ਚੜ੍ਹਾਈਆਂ। ਇਹ ਆਦਮੀ ਆਪੋ-ਆਪਣੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਦੇ ਆਗੂ ਸਨ। ਇਹ ਉਹੀ ਆਦਮੀ ਸਨ ਜਿਹੜੇ ਲੋਕਾਂ ਦੀ ਗਿਣਤੀ ਕਰਨ ਦੇ ਮੁਖੀਆ ਸਨ।"
23ਇਨ੍ਹਾਂ ਆਗੂਆਂ ਨੇ ਯਹੋਵਾਹ ਲਈ ਸੁਗਾਤਾਂ ਲਿਆਂਦੀਆਂ। ਇਹ ਛੇ ਢੱਕੀਆ ਹੋਈਆਂ ਗੱਡੀਆਂ ਲੈ ਕੇ ਆਏ। ਅਤੇ ਗੱਡੀਆਂ ਨੂੰ ਖਿੱਚਣ ਵਾਲੀਆ 12 ਗਊਆਂ ਲੈ ਕੇ ਆਏ (ਇੱਕ ਗਊ ਹਰੇਕ ਆਗੂ ਵੱਲੋਂ ਦਿੱਤੀ ਗਈ ਅਤੇ ਹਰੇਕ ਆਗੂ ਨੇ ਦੂਸਰੇ ਆਗੂ ਨਾਲ ਰਲਕੇ ਇੱਕ ਗੱਡੀ ਦਿੱਤੀ।) ਇਨ੍ਹਾਂ ਆਗੂਆਂ ਨੇ ਇਹ ਚੀਜ਼ਾਂ ਪਵਿੱਤਰ ਤੰਬੂ ਉੱਤੇ ਯਹੋਵਾਹ ਨੂੰ ਦਿੱਤੀਆਂ।"
24ਯਹੋਵਾਹ ਨੇ ਮੂਸਾ ਨੂੰ ਆਖਿਆ,"
25“ਆਗੂਆਂ ਪਾਸੋਂ ਇਹ ਸੁਗਾਤਾਂ ਲੈ। ਇਨ੍ਹਾਂ ਸੁਗਾਤਾ ਨੂੰ ਮੰਡਲੀ ਵਾਲੇ ਤੰਬੂ ਦੀ ਸੇਵਾ ਲਈ ਵਰਤਿਆ ਜਾ ਸੱਕਦਾ ਹੈ। ਇਹ ਸੁਗਾਤਾ ਲੇਵੀ ਦੇ ਆਦਮੀਆ ਨੂੰ ਦੇ। ਇਨ੍ਹਾਂ ਨਾਲ ਉਨ੍ਹਾਂ ਦੇ ਕੰਮ ਵਿੱਚ ਸਹਾਇਤਾ ਮਿਲੇਗੀ।”"

26ਇਸ ਲਈ ਮੂਸਾ ਨੇ ਗੱਡੀਆਂ ਅਤੇ ਗਾਵਾਂ ਪ੍ਰਵਾਨ ਕਰ ਲਈਆਂ। ਉਸ ਨੇ ਇਹ ਚੀਜ਼ਾਂ ਲੇਵੀ ਨੂੰ ਦੇ ਦਿੱਤੀਆਂ।"
27ਉਸ ਨੇ ਦੋ ਗੱਡੀਆਂ ਅਤੇ ਚਾਰ ਗਊਆਂ ਗੇਰਸ਼ੋਨ ਦੇ ਸਮੂਹ ਦੇ ਆਦਮੀਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਆਪਣੇ ਕੰਮ ਲਈ ਗੱਡੀਆਂ ਅਤੇ ਗਊਆਂ ਦੀ ਲੋੜ ਸੀ।"
28ਫ਼ੇਰ ਮੂਸਾ ਨੇ ਚਾਰ ਗੱਡੀਆਂ ਅਤੇ ਅੱਠ ਗਾਵਾਂ ਮਰਾਰੀ ਦੇ ਪਰਿਵਾਰ ਦੇ ਲੋਕਾਂ ਨੂੰ ਦੇ ਦਿੱਤੀਆਂ। ਕਿਉਂ ਜੋ ਉਨ੍ਹਾ ਨੂੰ ਇਹ ਆਪਣੇ ਕੰਮ ਲਈ ਲੋੜੀਦੀਆਂ ਸਨ। ਜਾਜਕ ਹਾਰੂਨ ਦਾ ਪੁੱਤਰ ਈਥਾਮਾਰ ਇਨ੍ਹਾਂ ਸਾਰੇ ਆਦਮੀਆਂ ਦੇ ਕੰਮ ਲਈ ਜ਼ਿੰਮੇਵਾਰ ਸੀ।"
29ਮੂਸਾ ਨੇ ਕਹਾਥ ਸਮੂਹ ਦੇ ਆਦਮੀਆਂ ਨੂੰ ਕੋਈ ਗੱਡੀਆਂ ਜਾਂ ਗਊਆ ਨਹੀਂ ਦਿੱਤੀਆਂ। ਕਿਉਂਕਿ ਉਨ੍ਹਾਂ ਦਾ ਕੰਮ ਪਵਿੱਤਰ ਚੀਜ਼ਾਂ ਨੂੰ ਮੋਢਿਆਂ ਉੱਤੇ ਚੁੱਕੇ ਲਿਜਾਣਾ ਸੀ।"
30ਮੂਸਾ ਨੇ ਜਗਵੇਦੀ ਉੱਤੇ ਪਵਿੱਤਰ ਤੇਲ ਛਿੜਕਿਆ। ਉਸੇ ਦਿਨ, ਆਗੂ ਯਹੋਵਾਹ ਲਈ ਜਗਵੇਦੀ ਉੱਤੇ ਸਮਰਪਿਤ ਕਰਨ ਲਈ ਆਪਣੇ ਚੜ੍ਹਾਵੇ ਲਿਆਏ।"

31ਯਹੋਵਾਹ ਨੇ ਮੂਸਾ ਨੂੰ ਆਖਿਆ, “ਹਰ ਰੋਜ਼ ਇੱਕ ਆਗੂ ਨੂੰ ਜਗਵੇਦੀ ਦੇ ਸਮਰਪਣ ਉੱਤੇ ਚੜ੍ਹਾਉਣ ਲਈ ਆਪਣੀ ਸੁਗਾਤ ਲਿਆਉਣੀ ਚਾਹੀਦੀ ਹੈ, ਹਰ ਦਿਨ ਇੱਕ ਆਗੂ।”"
You have read Numbers 5
31 verses