1ਬਾਰ੍ਹਾਂ ਆਗੂਆਂ ਵਿੱਚੋਂ ਹਰੇਕ ਆਗੂ ਆਪਣੀਆਂ-ਆਪਣੀਆਂ ਸੁਗਾਤਾ ਲਿਆਇਆ। ਸੁਗਾਤਾਂ ਇਹ ਸਨ: ਹਰੇਕ ਆਗੂ 3 1/4 ਪੌਂਡ ਭਾਰੀ ਇੱਕ ਚਾਂਦੀ ਦੀ ਪਲੇਟ, ਅਤੇ 3 1/4 ਪੌਂਡ ਭਾਰ ਦਾ ਇੱਕ ਚਾਂਦੀ ਦਾ ਕੌਲਾ ਲਿਆਇਆ। ਇਨ੍ਹਾਂ ਦੋਹਾ ਸੁਗਾਤਾਂ ਨੂੰ ਸਰਕਾਰੀ ਨਾਪ ਅਨੁਸਾਰ ਮਾਪਿਆ ਗਿਆ ਸੀ। ਕੌਲਿਆਂ ਅਤੇ ਪਲੇਟਾ ਦੋਹਾ ਨੂੰ ਤੇਲ ਮਿਲੇ ਮੈਦੇ ਨਾਲ ਭਰਿਆ ਗਿਆ ਸੀ। ਅਤੇ ਅਨਾਜ ਦੀ ਭੇਟ ਵਜੋਂ ਵਰਤਿਆ ਗਿਆ ਸੀ। ਹਰ ਆਗੂ ਨੇ ਧੂਫ਼ ਨਾਲ ਭਰੀ ਹੋਈ ਸੋਨੇ ਦੀ ਇੱਕ ਵੱਡੀ ਕੜਾਹੀ ਵੀ ਲਿਆਂਦੀ ਜਿਸਦਾ ਵਜ਼ਨ ਚਾਰ ਔਂਸ ਸੀ। ਹਰੇਕ ਆਗੂ ਇੱਕ ਜਵਾਨ ਵਹਿੜਕਾ, ਇੱਕ ਭੇਡੂ ਅਤੇ ਇੱਕ ਸਾਲ ਦੀ ਉਮਰ ਦਾ ਲੇਲਾ ਵੀ ਲੈ ਕੇ ਆਇਆ। ਇਹ ਜਾਨਵਰ ਹੋਮ ਦੀ ਭੇਟ ਲਈ ਸਨ। ਹਰੇਕ ਆਗੂ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਲਿਆਇਆ। ਹਰ ਆਗੂ ਦੋ ਬਲਦ, 5 ਭੇਡੂ, 5 ਬੱਕਰੇ ਅਤੇ ਇੱਕ ਸਾਲ ਦੀ ਉਮਰ ਦੇ 5 ਲੇਲਿਆਂ ਨੂੰ ਸੁੱਖ-ਸਾਂਦ ਦੀ ਭੇਟ ਵਜੋਂ ਬਲੀ ਚੜ੍ਹਾਉਣ ਲਈ ਵੀ ਲੈ ਕੇ ਆਇਆ। ਪਹਿਲੇ ਦਿਨ, ਯਹੂਦਾਹ ਦੇ ਪਰਿਵਾਰ-ਸਮੂਹ ਦਾ ਆਗੂ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਆਪਣੀ ਸੁਗਾਤਾ ਲੈ ਕੇ ਆਇਆ। ਦੂਸਰੇ ਦਿਨ, ਯਿੱਸਾਕਾਰ ਦਾ ਆਗੂ। ਸੂਆਰ ਦਾ ਪੁੱਤਰ ਨਥਨਿਏਲ ਆਪਣੀਆਂ ਸੁਗਾਤਾ ਲੈ ਕੇ ਆਇਆ। ਤੀਸਰੇ ਦਿਨ, ਜ਼ਬੂਲੁਨ ਦੇ ਲੋਕਾਂ ਦਾ ਆਗੂ, ਹੇਲੋਨ ਦਾ ਪੁੱਤਰ ਅਲੀਆਬ ਆਪਣੀਆਂ ਸੁਗਾਤਾ ਲੈ ਕੇ ਆਇਆ। ਚੌਥੇ ਦਿਨ, ਰਊਬੇਨ ਦੇ ਲੋਕਾਂ ਦਾ ਆਗੂ, ਸ਼ਦੇਉਰ ਦਾ ਪੁੱਤਰ ਅਲੀਸੂਰ ਆਪਣੀਆ ਸੁਗਾਤਾ ਲੈ ਕੇ ਆਇਆ। ਪੰਜਵੇਂ ਦਿਨ, ਸ਼ਿਮਓਨ ਦੇ ਲੋਕਾਂ ਦਾ ਆਗੂ, ਸੂਰੀਸ਼ੁਦਾਈ ਦਾ ਪੁੱਤਰ ਸ਼ਲੁਮੀਏਲ ਆਪਣੀਆਂ ਸੁਗਾਤਾ ਲੈ ਕੇ ਆਇਆ। ਛੇਵੇਂ ਦਿਨ, ਗਾਦ ਦੇ ਲੋਕਾਂ ਦਾ ਆਗੂ, ਦਊਏਲ ਦਾ ਪੁੱਤਰ ਅਲ੍ਯਾਸਾਫ਼ ਆਪਣੀਆਂ ਸੁਗਾਤਾ ਲੈ ਕੇ ਆਇਆ। ਸੱਤਵੇਂ ਦਿਨ, ਅਫ਼ਰਾਈਮ ਦੇ ਲੋਕਾਂ ਦਾ ਆਗੂ, ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਆਪਣੀਆਂ ਸੁਗਾਤਾ ਲੈ ਕੇ ਆਇਆ। ਅੱਠਵੇਂ ਦਿਨ, ਮਨੱਸ਼ਹ ਦੇ ਲੋਕਾਂ ਦਾ ਆਗੂ, ਪਦਾਹਸੂਰ ਦਾ ਪੁੱਤਰ ਗਮਲੀਏਲ ਆਪਣੀਆਂ ਸੁਗਾਤਾ ਲੈ ਕੇ ਆਇਆ। ਨੌਵੇਂ ਦਿਨ, ਬਿਨਯਾਮੀਨ ਦੇ ਲੋਕਾਂ ਦਾ ਆਗੂ, ਗਿਦੋਨੀ ਦਾ ਪੁੱਤਰ ਅਬੀਦਾਨ ਆਪਣੀਆਂ ਸੁਗਾਤਾ ਲੈ ਕੇ ਆਇਆ। ਦਸਵੇਂ ਦਿਨ, ਦਾਨ ਦੇ ਲੋਕਾਂ ਦਾ ਆਗੂ, ਅੰਮੀਸ਼ੁਦਾਈ ਦਾ ਪੁੱਤਰ ਅਹੀਅਜ਼ਰ ਆਪਣੀਆਂ ਸੁਗਾਤਾ ਲੈ ਕੇ ਆਇਆ। ਗਿਆਰ੍ਹਵੇਂ ਦਿਨ, ਆਸ਼ੇਰ ਦੇ ਲੋਕਾਂ ਦਾ ਆਗੂ, ਆਕਰਾਨ ਦਾ ਪੁੱਤਰ ਪਗੀਏਲ ਆਪਣੀਆਂ ਸੁਗਾਤਾ ਲੈ ਕੇ ਆਇਆ। ਬਾਰ੍ਹਵੇਂ ਦਿਨ, ਨਫ਼ਤਾਲੀ ਦੇ ਲੋਕਾਂ ਦਾ ਆਗੂ, ਏਨਾਨ ਦਾ ਪੁੱਤਰ ਅਹੀਰਾ ਆਪਣੀਆਂ ਸੁਗਾਤਾ ਲੈ ਕੇ ਆਇਆ।"
2ਇਸ ਤਰ੍ਹਾਂ ਇਹ ਸਾਰੀਆਂ ਚੀਜ਼ਾਂ ਇਸਰਾਏਲ ਦੇ ਲੋਕਾਂ ਦੇ ਆਗੂਆਂ ਵੱਲੋਂ ਦਿੱਤੀਆਂ ਗਈਆਂ ਸੁਗਾਤਾਂ ਸਨ। ਉਨ੍ਹਾਂ ਨੇ ਇਹ ਚੀਜ਼ਾਂ ਉਸ ਸਮੇਂ ਲਿਆਂਦੀਆਂ ਜਦੋਂ ਮੂਸਾ ਨੇ ਜਗਵੇਦੀ ਨੂੰ ਮਸਹ ਕਰਕੇ ਸਮਰਪਿਤ ਕੀਤਾ। ਉਨ੍ਹਾਂ ਨੇ 12 ਚਾਂਦੀ ਦੀਆਂ ਪਲੇਟਾਂ, 12 ਚਾਂਦੀ ਦੇ ਕੌਲੇ ਅਤੇ 12 ਸੋਨੇ ਦੀਆਂ ਕੜਾਈਆਂ ਲਿਆਂਦਿਆਂ।"
3ਹਰੇਕ ਪਲੇਟ ਦਾ ਵਜ਼ਨ ਤਕਰੀਬਨ 3 1/2 ਪੌਂਡ ਸੀ। ਅਤੇ ਹਰੇਕ ਕੌਲੇ ਦਾ ਵਜ਼ਨ 1 3/4 ਪੌਂਡ ਸੀ। ਚਾਂਦੀ ਦੀਆਂ ਪਲੇਟਾਂ ਅਤੇ ਚਾਂਦੀ ਦੇ ਕੌਲਿਆਂ ਦਾ ਕੁੱਲ ਵਜ਼ਨ ਸਰਕਾਰੀ ਮਾਪ ਅਨੁਸਾਰ ਤਕਰੀਬਨ 60 ਪੌਂਡ ਸੀ।"
4ਧੂਫ਼ ਨਾਲ ਭਰੀ ਹੋਈ ਹਰ ਕੜਾਈ ਸੋਨੇ ਦੀ ਸੀ ਅਤੇ ਸਰਕਾਰੀ ਮਾਪ ਅਨੁਸਾਰ 4 ਔਂਸ ਦੀ ਸੀ ਕੁੱਲ ਮਿਲਾ ਕੇ ਸੋਨੇ ਦੀਆਂ 12 ਕੜਾਈਆਂ ਦਾ ਵਜ਼ਨ 3 ਪੌਂਡ ਸੀ।"
5ਹੋਮ ਦੀ ਭੇਟ ਦੇ ਜਾਨਵਰਾਂ ਦੀ ਕੁੱਲ ਗਿਣਤੀ 12 ਵਹਿੜਕੇ, 12 ਭੇਡੂ ਅਤੇ 12 ਇੱਕ ਸਾਲ ਦੀ ਉਮਰ ਵਲੇ ਲੇਲੇ ਸਨ। ਉੱਥੇ ਅਨਾਜ ਦੀਆਂ ਭੇਟਾਂ ਵੀ ਸਨ ਜਿਨ੍ਹਾਂ ਨੂੰ ਅਵੱਸ਼ ਦਿੱਤਾ ਜਾਣਾ ਸੀ ਅਤੇ ਉੱਥੇ 12 ਬੱਕਰੇ ਵੀ ਸਨ ਜਿਨ੍ਹਾਂ ਦੀ ਵਰਤੋਂ ਯਹੋਵਾਹ ਲਈ ਪਾਪ ਦੀ ਭੇਟ ਵਜੋਂ ਕੀਤੀ ਗਈ।"

6ਆਗੂਆਂ ਨੇ ਸੁੱਖ-ਸਾਂਦ ਦੀਆਂ ਭੇਟਾ ਲਈ ਜ਼ਿਬਾਹ ਕੀਤੇ ਜਾਣ ਵਾਲੇ ਜਾਨਵਰ ਵੀ ਦਿੱਤੇ ਇਨ੍ਹਾਂ ਜਾਨਵਰਾਂ ਦੀ ਕੁੱਲ ਗਿਣਤੀ ਸੀ 24 ਵਹਿੜਕੇ, 60 ਭੇਡੂ, 60 ਬੱਕਰੇ ਅਤੇ 60 ਇੱਕ ਸਾਲ ਦੇ ਉਮਰ ਵਾਲੇ ਲੇਲੇ। ਇਸ ਤਰ੍ਹਾਂ ਉਨ੍ਹਾਂ ਨੇ ਜਗਵੇਦੀ ਨੂੰ, ਮੂਸਾ ਦੇ ਇਸ ਨੂੰ ਪਵਿੱਤਰ ਬਣਾਏ ਜਾਣ ਤੋਂ ਬਾਦ, ਸਮਰਪਣ ਕੀਤਾ।"
7ਮੂਸਾ ਯਹੋਵਾਹ ਨਾਲ ਗੱਲ ਕਰਨ ਲਈ ਮੰਡਲੀ ਵਾਲੇ ਤੰਬੂ ਕੋਲ ਗਿਆ। ਉਸ ਸਮੇਂ, ਉਸ ਨੇ ਆਪਣੇ ਨਾਲ ਗੱਲਾਂ ਕਰਦੀ ਯਹੋਵਾਹ ਦੀ ਅਵਾਜ਼ ਸੁਣੀ। ਇਹ ਅਵਾਜ਼ ਇਕਰਾਰਨਾਮੇ ਵਾਲੇ ਸੰਦੂਕ ਦੇ ਖਾਸ ਕੱਜਣ ਦੇ ਉੱਪਰੋਂ, ਕਰੂਬੀ ਫ਼ਰਿਸ਼ਤਿਆ ਵਿੱਚਕਾਰਲੇ ਇਲਾਕੇ ਵਿੱਚੋਂ ਆ ਰਹੀ ਸੀ। ਇਹੀ ਤਰੀਕਾ ਸੀ ਜਿਵੇਂ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ।"
8ਸ਼ਮਾਦਾਨ ਯਹੋਵਾਹ ਨੇ ਮੂਸਾ ਨੂੰ ਆਖਿਆ,"
9“ਹਾਰੂਨ ਨੂੰ ਆਖ ਕਿ ਉਹ ਸੱਤ ਦੀਵਿਆਂ ਨੂੰ ਉਸ ਥਾਂ ਰੱਖੇ ਜਿਹੜੀ ਮੈਂ ਤੈਨੂੰ ਦਿਖਾਈ ਸੀ। ਇਹ ਦੀਵੇ ਸ਼ਮਾਦਾਨ ਦੇ ਸਾਹਮਣੇ ਦੇ ਖੇਤਰ ਨੂੰ ਰੌਸ਼ਨ ਕਰਨਗੇ।”"
10ਹਾਰੂਨ ਨੇ ਇਵੇਂ ਹੀ ਕੀਤਾ। ਹਾਰੂਨ ਨੇ ਦੀਵਿਆਂ, ਨੂੰ ਸਹੀ ਥਾਂ ਰੱਖਿਆ ਅਤੇ ਉਨ੍ਹਾਂ ਦਾ ਰੁੱਖ ਇਸ ਤਰ੍ਹਾਂ ਕਰ ਦਿੱਤਾ ਕਿ ਉਹ ਸ਼ਮਾਦਾਨ ਦੇ ਸਾਹਮਣੇ ਵਾਲੇ ਪਾਸੇ ਨੂੰ ਰੌਸ਼ਨ ਕਰਦੇ ਸਨ। ਉਸ ਨੇ ਉਸ ਆਦੇਸ਼ ਨੂੰ ਪੂਰਾ ਕੀਤਾ ਜਿਹੜਾ ਯਹੋਵਾਹ ਨੇ ਮੂਸਾ ਨੂੰ ਦਿੱਤਾ ਸੀ।"

11ਸ਼ਮਾਦਾਨ ਇਸ ਤਰ੍ਹਾਂ ਬਣਾਇਆ ਗਿਆ ਸੀ: ਇਹ ਹੇਠਾਂ ਸੁਨਿਹਰੀ ਆਧਾਰ ਤੋਂ ਲੈ ਕੇ ਉੱਪਰ ਸੁਨਿਹਰੀ ਫ਼ੁੱਲਾਂ ਤੱਕ ਸੋਨੇ ਦੇ ਪੱਤਰੇ ਨਾਲ ਬਣਾਇਆ ਗਿਆ ਸੀ। ਇਹ ਉਸੇ ਨਮੂਨੇ ਦਾ ਸੀ ਜਿਸ ਤਰ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਦਿਖਾਇਆ ਸੀ।"
12ਲੇਵੀਆਂ ਦਾ ਸਮਰਪਨ ਯਹੋਵਾਹ ਨੇ ਮੂਸਾ ਨੂੰ ਆਖਿਆ,"
13“ਲੇਵੀਆਂ ਨੂੰ ਇਸਰਾਏਲ ਦੇ ਹੋਰਨਾਂ ਲੋਕਾਂ ਤੋਂ ਵੱਖ ਕਰ ਲਵੋ। ਉਨ੍ਹਾਂ ਲੇਵੀਆਂ ਨੂੰ ਪਵਿੱਤਰ ਬਣਾ ਦਿਉ।"
14ਉਨ੍ਹਾਂ ਨੂੰ ਪਵਿੱਤਰ ਬਨਾਉਣ ਲਈ ਤੁਹਾਨੂੰ ਇਹ ਕੁਝ ਕਰਨਾ ਚਾਹੀਦਾ ਹੈ। ਉਨ੍ਹਾਂ ਉੱਤੇ ਪਾਪ ਦੀ ਭੇਟ ਦਾ ਖਾਸ ਪਾਣੀ ਛਿੜਕੋ। ਇਹ ਪਾਣੀ ਉਨ੍ਹਾਂ ਨੂੰ ਪਵਿੱਤਰ ਬਣਾ ਦੇਵੇਗਾ। ਫ਼ੇਰ ਉਨ੍ਹਾਂ ਨੂੰ ਆਪਣੇ ਸ਼ਰੀਰ ਦੇ ਵਾਲ ਮੁੰਨਣੇ ਚਾਹੀਦੇ ਹਨ ਅਤੇ ਕੱਪੜੇ ਧੋਣੇ ਚਾਹੀਦੇ ਹਨ। ਇਸ ਨਾਲ ਉਨ੍ਹਾਂ ਦੇ ਸ਼ਰੀਰ ਪਵਿੱਤਰ ਹੋ ਜਾਣਗੇ।"
15“ਲੇਵੀ ਆਦਮੀਆਂ ਨੂੰ ਤੇਲ ਨਾਲ ਮਿਲੇ ਮੈਦੇ ਦੀ ਅਨਾਜ ਦੀ ਭੇਟ ਦੇ ਨਾਲ ਵਹਿੜਕਾ ਲੈਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਹੋਰ ਜਵਾਨ ਬਲਦ ਲੈਣਾ ਚਾਹੀਦਾ ਹੈ।"

16ਲੇਵੀ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਵਾਲੇ ਪਾਸੇ ਲਿਆਉ। ਫ਼ੇਰ ਇਸਰਾਏਲ ਦੇ ਸਮੂਹ ਲੋਕਾਂ ਨੂੰ ਉੱਥੇ ਇਕੱਠਾ ਕਰੋ।"
17ਲੇਵੀ ਲੋਕਾਂ ਨੂੰ ਯਹੋਵਾਹ ਦੇ ਸਮੂਹ ਦੇ ਸਾਹਮਣੇ ਲਿਆਉ। ਇਸਰਾਏਲ ਦੇ ਲੋਕ ਉਨ੍ਹਾਂ ਉੱਤੇ ਆਪਣੇ ਹੱਥ ਧਰਨਗੇ।"
18ਫ਼ੇਰ ਹਾਰੂਨ ਲੇਵੀਆਂ ਨੂੰ ਯਹੋਵਾਹ ਨੂੰ ਸਮਰਪਿਤ ਕਰੇਗਾ। ਉਹ ਇਸਰਾਏਲ ਦੇ ਲੋਕਾਂ ਵੱਲੋਂ ਪਰਮੇਸ਼ੁਰ ਲਈ ਭੇਟ ਵਾਂਗ ਹੋਣਗੇ। ਇਸ ਤਰ੍ਹਾਂ, ਲੇਵੀ ਯਹੋਵਾਹ ਲਈ ਆਪਣਾ ਖਾਸ ਕੰਮ ਕਰਨ ਲਈ ਤਿਆਰ ਹੋਣਗੇ।"
19“ਲੇਵੀਆਂ ਨੂੰ ਆਖਣਾ ਕਿ ਉਹ ਵਹਿੜਕਿਆਂ ਦੇ ਸਿਰਾਂ ਉੱਤੇ ਆਪਣੇ ਹੱਥ ਰੱਖਣ। ਇੱਕ ਵਹਿੜਕਾ ਯਹੋਵਾਹ ਲਈ ਪਾਪ ਦੀ ਭੇਟ ਹੋਵੇਗਾ ਅਤੇ ਦੂਸਰੇ ਵਹਿੜਕੇ ਨੂੰ ਹੋਮ ਦੀ ਭੇਟ ਵਜੋਂ ਇਸਤੇਮਾਲ ਕੀਤਾ ਜਾਵੇਗਾ। ਇਹ ਭੇਟਾ ਲੇਵੀਆਂ ਲਈ ਪਰਾਸਚਿਤ ਕਰਨਗੀਆਂ।"
20ਲੇਵੀ ਲੋਕਾਂ ਨੂੰ ਆਖਣਾ ਕਿ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸਾਹਮਣੇ ਖੜ੍ਹੇ ਹੋ ਜਾਣ। ਫ਼ੇਰ ਲੇਵੀ ਆਦਮੀਆਂ ਨੂੰ ਯਹੋਵਾਹ ਨੂੰ ਸਮਰਪਿਤ ਕਰ ਦੇਣਾ। ਉਹ ਇੱਕ ਹਿਲਾਉਣ ਦੀ ਭੇਟ ਵਾਂਗ ਹੋਣਗੇ।"

21ਇਸ ਨਾਲ ਲੇਵੀ ਲੋਕ ਪਵਿੱਤਰ ਬਣ ਜਾਣਗੇ। ਇਹ ਗੱਲ ਇਹ ਦਰਸਾਵੇਗੀ ਕਿ ਉਨ੍ਹਾਂ ਦੀ ਪਰਮੇਸ਼ੁਰ ਲਈ ਖਾਸ ਢੰਗ ਨਾਲ ਵਰਤੋਂ ਕੀਤੀ ਜਾ ਸੱਕਦੀ ਹੈ। ਉਹ ਇਸਰਾਏਲ ਦੇ ਹੋਰਨਾਂ ਲੋਕਾਂ ਕੋਲੋਂ ਵੱਖਰੇ ਹੋਣਗੇ। ਲੇਵੀ ਲੋਕ ਮੇਰੇ ਹੋਣਗੇ।"
22“ਇਸ ਲਈ ਲੇਵੀ ਲੋਕਾਂ ਨੂੰ ਪਵਿੱਤਰ ਬਣਾਉ। ਅਤੇ ਉਨ੍ਹਾਂ ਨੂੰ ਯਹੋਵਾਹ ਅੱਗੇ ਸਮਰਪਿਤ ਕਰੋ। ਉਹ ਇੱਕ ਹਿਲਾਉਣ ਦੀ ਭੇਟ ਵਾਂਗ ਹੋਣਗੇ। ਜਦੋਂ ਤੁਸੀਂ ਇਹ ਕਰ ਚੁੱਕੋਂਗੇ ਤਾਂ ਉਹ ਆ ਸੱਕਦੇ ਹਨ ਅਤੇ ਮੰਡਲੀ ਵਾਲੇ ਤੰਬੂ ਵਿਖੇ ਆਪਣਾ ਕੰਮ ਕਰ ਸੱਕਦੇ ਹਨ।"
23ਇਸਰਾਏਲੀ ਲੋਕ ਮੇਰੇ ਲਈ ਲੇਵੀਆਂ ਨੂੰ ਸਮਰਪਿਤ ਕਰਨਗੇ। ਉਹ ਮੇਰੇ ਹੋਣਗੇ ਅਤੀਤ ਵਿੱਚ ਮੈਂ ਹਰੇਕ ਇਸਰਾਏਲ ਪਰਿਵਾਰ ਨੂੰ ਆਖਿਆ ਸੀ ਕਿ ਉਹ ਆਪਣਾ ਪਹਿਲੋਠਾ ਪੁੱਤਰ ਮੈਨੂੰ ਭੇਟ ਕਰਨ। ਪਰ ਹੁਣ ਮੈਂ ਇਸਰਾਏਲ ਦੇ ਹੋਰਨਾਂ ਪਰਿਵਾਰਾਂ ਦੇ ਪਹਿਲੋਠੇ ਪੁੱਤਰਾਂ ਬਦਲੇ ਲੇਵੀ ਲੋਕਾਂ ਨੂੰ ਲੈ ਰਿਹਾ ਹਾਂ।"
24ਇਸਰਾਏਲ ਦਾ ਹਰ ਪਹਿਲੋਠਾ ਨਰ ਮੇਰਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਆਦਮੀ ਹੈ ਜਾਂ ਜਾਨਵਰ, ਇਹ ਫ਼ੇਰ ਵੀ ਮੇਰਾ ਹੈ। ਕਿਉਂਕਿ ਮੈਂ ਮਿਸਰ ਦੇ ਸਮੂਹ ਪਹਿਲੋਠੇ ਬੱਚਿਆਂ ਅਤੇ ਜਾਨਵਰਾ ਨੂੰ ਮਾਰ ਦਿੱਤਾ ਸੀ ਅਤੇ ਮੈਂ ਪਹਿਲੋਠੇ ਪੁੱਤਰਾਂ ਨੂੰ ਆਪਣਾ ਬਨਾਉਣ ਦੀ ਚੋਣ ਕੀਤੀ ਸੀ।"
25ਪਰ ਹੁਣ ਮੈਂ ਉਨ੍ਹਾਂ ਦੀ ਥਾਵੇਂ ਲੇਵੀ ਲੋਕਾਂ ਨੂੰ ਲੈ ਲਵਾਂਗਾ। ਮੈਂ ਇਸਰਾਏਲ ਦੇ ਹੋਰਨਾਂ ਪਰਿਵਾਰਾਂ ਦੇ ਪਹਿਲੋਠੇ ਪੁੱਤਰਾਂ ਦੀ ਥਾਵੇ ਲੇਵੀ ਲੋਕਾਂ ਨੂੰ ਲੈ ਲਵਾਂਗਾ।"

26ਮੈਂ ਇਸਰਾਏਲ ਦੇ ਸਾਰੇ ਲੋਕਾਂ ਵਿੱਚੋਂ ਲੇਵੀ ਲੋਕਾਂ ਦੀ ਚੋਣ ਕੀਤੀ ਸੀ। ਅਤੇ ਮੈਂ ਉਨ੍ਹਾਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਸੁਗਾਤ ਵਜੋਂ ਦੇ ਦੇਵਾਂਗਾ। ਮੈਂ ਚਾਹੁੰਦਾ ਹਾਂ ਕਿ ਉਹ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨ। ਉਹ ਇਸਰਾਏਲ ਦੇ ਸਮੂਹ ਲੋਕਾਂ ਲਈ ਸੇਵਾ ਕਰਨਗੇ। ਉਹ ਅਜਿਹੀਆਂ ਬਲੀਆਂ ਦੇਣ ਵਿੱਚ ਸਹਾਇਤਾ ਕਰਨਗੇ ਜਿਹੜੀਆਂ ਇਸਰਾਏਲ ਦੇ ਲੋਕਾਂ ਨੂੰ ਪਵਿੱਤਰ ਬਨਾਉਣਗੀਆਂ। ਫ਼ੇਰ ਇਸਰਾਏਲ ਦੇ ਲੋਕਾਂ ਨੂੰ ਸਹਾਇਤਾ ਜਾਂ ਬਿਪਤਾ ਨਹੀਂ ਪਵੇਗੀ ਜਦੋਂ ਉਹ ਪਵਿੱਤਰ ਸਥਾਨ ਦੇ ਨੇੜੇ ਆਉਣਗੇ।”"
27ਇਸ ਲਈ, ਮੂਸਾ, ਹਾਰੂਨ ਅਤੇ ਇਸਰਾਏਲ ਦੇ ਸਮੂਹ ਲੋਕਾਂ ਨੇ ਯਹੋਵਾਹ ਦਾ ਹੁਕਮ ਮੰਨਿਆ। ਉਨ੍ਹਾਂ ਨੇ ਲੇਵੀ ਲੋਕਾਂ ਲਈ ਉਹ ਸਾਰਾ ਕੁਝ ਕੀਤਾ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।"
You have read Numbers 6
27 verses