Lumina
Numbers

Offerings of the Princes

Numbers 7·Punjabi Bible

1ਲੇਵੀਆਂ ਨੇ ਇਸਨਾਨ ਕੀਤਾ ਅਤੇ ਕੱਪੜੇ ਧੋਤੇ। ਫ਼ੇਰ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਵਜੋਂ ਅਰਪਿਤ ਕਰ ਹਾਰੂਨ ਨੂੰ ਉਹ ਚੜ੍ਹਾਵੇ ਦਿੱਤੇ ਜਿਨ੍ਹਾਂ ਨੇ ਉਨ੍ਹਾਂ ਦੇ ਪਾਪ ਢੱਕ ਲਏ ਅਤੇ ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ।"

2ਇਸਤੋਂ ਮਗਰੋਂ, ਲੇਵੀ ਲੋਕ ਆਪਣਾ ਕੰਮ ਕਰਨ ਲਈ ਮੰਡਲੀ ਵਾਲੇ ਤੰਬੂ ਵੱਲ ਆਏ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਦੀ ਨਿਗਰਾਨੀ ਕੀਤੀ। ਉਹ ਇਨ੍ਹਾਂ ਲੇਵੀ ਲੋਕਾਂ ਦੇ ਕੰਮ ਲਈ ਜ਼ਿੰਮੇਵਾਰ ਸਨ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਹੀ ਕੀਤਾ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।"

3ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,"

4“ਲੇਵੀ ਲੋਕਾਂ ਲਈ ਇਹ ਖਾਸ ਆਦੇਸ਼ ਹੈ: ਹਰੇਕ ਲੇਵੀ ਬੰਦਾ ਜਿਹੜਾ 25 ਵਰ੍ਹਿਆ ਦਾ ਜਾਂ ਇਸਤੋਂ ਵੱਡਾ ਹੈ। ਮੰਡਲੀ ਵਾਲੇ ਤੰਬੂ ਦੇ ਕੰਮ ਵਿੱਚ ਹਿੱਸਾ ਲੈਣ ਲਈ ਜ਼ਰੂਰ ਆਵੇ।"

5ਪਰ ਜਦੋਂ ਕੋਈ ਆਦਮੀ 50 ਸਾਲ ਦਾ ਹੋ ਜਾਵੇ ਤਾਂ ਉਸ ਨੂੰ ਆਪਣੇ ਕੰਮ ਤੋਂ ਸੇਵਾ ਮੁਕਤ ਹੋ ਜਾਣਾ ਚਾਹੀਦਾ ਹੈ। ਉਸ ਨੂੰ ਫ਼ੇਰ ਕੰਮ ਕਰਨ ਦੀ ਲੋੜ ਨਹੀਂ ਹੋਵੇਗੀ।"

Numbers 7 illustration - Numbers Chapter 7

6ਉਹ ਆਦਮੀ ਜਿਹੜੇ 50 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਹਨ ਆਪਣੇ ਭਰਾਵਾਂ ਦੀ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨ ਵਿੱਚ ਸਹਾਇਤਾ ਕਰ ਸੱਕਦੇ ਹਨ। ਪਰ ਉਨ੍ਹਾਂ ਨੂੰ ਖੁਦ ਕੰਮ ਨਹੀਂ ਕਰਨਾ ਚਾਹੀਦਾ। ਇੰਝ ਤੁਹਾਨੂੰ ਲੇਵੀਆਂ ਨਾਲ ਉਨ੍ਹਾਂ ਦੇ ਕੰਮ ਬਾਰੇ ਪੇਸ਼ ਆਉਣਾ ਚਾਹੀਦਾ ਹੈ।”"

7ਪਸਾਹ ਯਹੋਵਾਹ ਨੇ ਮੂਸਾ ਨਾਲ ਸੀਨਈ ਦੇ ਮਾਰੂਥਲ ਵਿੱਚ ਗੱਲ ਕੀਤੀ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਵਿੱਚੋਂ ਬਾਹਰ ਆਉਣ ਦੇ ਦੂਸਰੇ ਵਰ੍ਹੇ ਦੇ ਪਹਿਲੇ ਮਹੀਨੇ ਦੇ ਦੌਰਾਨ ਦੀ ਗੱਲ ਹੈ। ਯਹੋਵਾਹ ਨੇ ਮੂਸਾ ਨੂੰ ਆਖਿਆ,"

8“ਇਸਰਾਏਲ ਦੇ ਲੋਕਾਂ ਨੂੰ ਆਖੋ ਕਿ ਉਹ ਪਸਾਹ ਦਾ ਚੁਣੇ ਹੋਏ ਸਮੇਂ ਜਸ਼ਨ ਮਨਾਉਣ।"

9ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਹੀਨੇ ਦੀ 14 ਤਰੀਕ ਨੂੰ ਸ਼ਾਮ ਵੇਲੇ ਪਸਾਹ ਦੀ ਦਾਵਤ ਖਾਣ, ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਅਜਿਹਾ ਚੁਣੇ ਹੋਏ ਸਮੇਂ ਕਰਨ, ਅਤੇ ਉਹ ਪਸਾਹ ਦੇ ਸਾਰੇ ਨੇਮਾਂ ਦੀ ਪਾਲਣਾ ਅਵੱਸ਼ ਕਰਨ।”"

10ਇਸ ਲਈ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਪਸਾਹ ਦਾ ਜਸ਼ਨ ਮਨਾਉਣ ਲਈ ਆਖਿਆ।"

Numbers 7 illustration - Numbers Chapter 7

11ਲੋਕਾਂ ਨੇ ਅਜਿਹਾ ਸੀਨਈ ਦੇ ਮਾਰੂਥਲ ਵਿਖੇ ਪਹਿਲੇ ਮਹੀਨੇ ਦੀ 14ਵੀਂ ਤਰੀਕ ਨੂੰ ਕੀਤਾ। ਇਸਰਾਏਲੀਆਂ ਨੇ ਸਾਰਾ ਕੁਝ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।"

12ਪਰ ਕੁਝ ਲੋਕ ਪਸਾਹ ਦਾ ਜਸ਼ਨ ਉਸ ਦਿਨ ਨਹੀਂ ਮਨਾ ਸੱਕੇ। ਉਹ ਅਪਵਿੱਤਰ ਸਨ ਕਿਉਂਕਿ ਉਨ੍ਹਾਂ ਨੇ ਮੁਰਦਾ ਜਿਸਮ ਨੂੰ ਛੂਹ ਲਿਆ ਸੀ। ਇਸ ਲਈ ਉਹ ਉਸ ਦਿਨ ਮੂਸਾ ਅਤੇ ਹਾਰੂਨ ਕੋਲ ਗਏ।"

13ਉਨ੍ਹਾਂ ਲੋਕਾਂ ਨੇ ਮੂਸਾ ਨੂੰ ਆਖਿਆ, “ਅਸੀਂ ਇੱਕ ਮੁਰਦਾ ਜਿਸਮ ਨੂੰ ਛੂਹ ਲਿਆ ਹੈ ਅਤੇ ਅਪਵਿੱਤਰ ਹੋ ਗਏ ਸਾਂ। ਜਾਜਕਾਂ ਨੇ ਸਾਨੂੰ ਚੁਣੇ ਹੋਏ ਸਮੇਂ ਯਹੋਵਾਹ ਨੂੰ ਸੁਗਾਤਾ ਦੇਣ ਤੋਂ ਰੋਕਿਆ। ਇਸ ਲਈ ਅਸੀਂ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਪਸਾਹ ਦਾ ਜਸ਼ਨ ਨਹੀਂ ਮਨਾ ਸੱਕਦੇ! ਸਾਨੂੰ ਕੀ ਕਰਨਾ ਚਾਹੀਦਾ ਹੈ?”"

14ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇੱਥੇ ਠਹਿਰੋ ਅਤੇ ਮੈਂ ਯਹੋਵਾਹ ਨੂੰ ਪੁੱਛ ਕੇ ਵੇਖਦਾ ਹਾਂ ਕਿ ਉਹ ਇਸ ਬਾਰੇ ਕੀ ਆਖਣਾ ਚਾਹੁੰਦਾ।”"

15ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"

Numbers 7 illustration - Numbers Chapter 7

16“ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਇਹ ਬਿਧੀ ਤੁਹਾਡੇ ਲਈ ਅਤੇ ਤੁਹਾਡੇ ਉੱਤਰਾਧਿਕਾਰੀਆਂ ਲਈ ਹੋਵੇਗੀ। ਸ਼ਾਇਦ ਕੋਈ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾਉਣ ਦੇ ਯੋਗ ਨਾ ਹੋਵੇ। ਸ਼ਾਇਦ ਉਹ ਬੰਦਾ ਇਸ ਲਈ ਅਪਵਿੱਤਰ ਹੈ ਕਿਉਂਕਿ ਉਸ ਨੇ ਮੁਰਦਾ ਜਿਸਮ ਛੂਹ ਲਿਆ ਹੈ ਜਾਂ ਸ਼ਾਇਦ ਉਹ ਬੰਦਾ ਦੂਰ ਕਿਸੇ ਸਫ਼ਰ ਉੱਤੇ ਸੀ।"

17ਉਹ ਬੰਦਾ ਫ਼ੇਰ ਵੀ ਕਿਸੇ ਹੋਰ ਸਮੇਂ ਪਸਾਹ ਦਾ ਜਸ਼ਨ ਮਨਾਉਣ ਦੇ ਯੋਗ ਹੋਵੇਗਾ। ਉਸ ਬੰਦੇ ਨੂੰ ਦੂਸਰੇ ਮਹੀਨੇ ਦੀ 14ਵੀ ਤਰੀਕ ਨੂੰ ਸ਼ਾਮ ਵੇਲੇ ਪਸਾਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਉਸ ਸਮੇਂ ਉਸ ਨੂੰ ਲੇਲਾ, ਪਤੀਰੀ ਰੋਟੀ ਅਤੇ ਕੌੜੀਆਂ ਬੂਟੀਆਂ ਖਾਣੀਆਂ ਚਾਹੀਦੀਆਂ ਹਨ।"

18ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਉਸ ਭੋਜਨ ਵਿੱਚੋਂ ਕੁਝ ਵੀ ਅਗਲੀ ਸਵੇਰ ਲਈ ਨਾ ਛੱਡੇ ਅਤੇ ਉਸ ਬੰਦੇ ਨੂੰ ਲੇਲੇ ਦੀ ਕੋਈ ਵੀ ਹੱਡੀ ਤੋਂੜਨੀ ਨਹੀਂ ਚਾਹੀਦੀ ਪਸਾਹ ਬਾਰੇ ਸਾਰੀਆਂ ਬਿਧੀਆਂ ਦਾ ਪਾਲਣ ਕਰਨਾ ਚਾਹੀਦਾ ਹੈ।"

19ਪਰ ਕੋਈ ਵੀ ਬੰਦਾ ਜਿਹੜਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾ ਸੱਕਦਾ ਹੈ ਉਸ ਨੂੰ ਅਜਿਹਾ ਅਵੱਸ਼ ਕਰਨਾ ਚਾਹੀਦਾ ਹੈ। ਜੇ ਉਹ ਪਵਿੱਤਰ ਹੈ ਅਤੇ ਸਫ਼ਰ ਉੱਤੇ ਨਹੀਂ ਹੈ। ਤਾਂ ਉਸ ਲਈ ਕੋਈ ਬਹਾਨਾ ਨਹੀਂ ਹੈ ਜੇ ਉਹ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਨਹੀਂ ਮਨਾਉਂਦਾ ਤਾਂ ਉਸ ਨੂੰ ਉਸ ਦੇ ਲੋਕਾਂ ਨਾਲੋਂ ਅਵੱਸ਼ ਹੀ ਵੱਖ ਕਰ ਦੇਣਾ ਚਾਹੀਦਾ ਹੈ। ਉਹ ਦੋਸ਼ੀ ਹੈ। ਅਤੇ ਉਸ ਨੂੰ ਅਵੱਸ਼ ਸਜ਼ਾ ਮਿਲਣੀ ਚਾਹੀਦੀ ਹੈ! ਕਿਉਂਕਿ ਉਸ ਨੇ ਯਹੋਵਾਹ ਨੂੰ ਆਪਣੀ ਸੁਗਾਤ ਸਹੀ ਸਮੇਂ ਨਹੀਂ ਦਿੱਤੀ।"

20“ਹੋ ਸੱਕਦਾ ਹੈ ਕਿ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਤੁਹਾਡੇ ਨਾਲ ਯਹੋਵਾਹ ਦੇ ਪਸਾਹ ਦੇ ਜਸ਼ਨ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੋਵੇ। ਇਸਦੀ ਇਜਾਜ਼ਤ ਹੈ। ਪਰ ਉਸ ਬੰਦੇ ਨੂੰ ਪਸਾਹ ਦੀਆਂ ਸਾਰੀਆਂ ਬਿਧੀਆ ਦਾ ਪਾਲਣ ਕਰਨਾ ਚਾਹੀਦਾ ਹੈ। ਹਰ ਕਿਸੇ ਲਈ ਉਹੀ ਬਿਧੀਆਂ ਹਨ।”"

Numbers 7 illustration - Numbers Chapter 7

21ਬੱਦਲ ਅਤੇ ਅੱਗ ਉਸ ਦਿਨ ਪਵਿੱਤਰ ਤੰਬੂ, ਇਕਰਾਰਨਾਮੇ ਵਾਲਾ ਤੰਬੂ ਸਥਾਪਿਤ ਕੀਤਾ ਗਿਆ। ਯਹੋਵਾਹ ਦੇ ਬੱਦਲ ਨੇ ਇਸ ਨੂੰ ਕੱਜ ਲਿਆ। ਰਾਤ ਵੇਲੇ ਪਵਿੱਤਰ ਤੰਬੂ ਉੱਪਰਲਾ ਬੱਦਲ ਅੱਗ ਵਾਂਗ ਦਿਸਦਾ ਸੀ।"

22ਸਾਰਾ ਸਮਾਂ ਬੱਦਲ ਪਵਿੱਤਰ ਤੰਬੂ ਉੱਤੇ ਟਿਕਿਆ ਰਿਹਾ। ਅਤੇ ਰਾਤ ਵੇਲੇ ਬੱਦਲ ਅੱਗ ਵਾਂਗ ਨਜ਼ਰ ਆਇਆ।"

23ਜਦੋਂ ਬੱਦਲ ਪਵਿੱਤਰ ਤੰਬੂ ਉੱਤੋਂ ਆਪਣੀ ਥਾਂ ਤੋਂ ਹਿਲਿਆ, ਇਸਰਾਏਲੀਆਂ ਨੇ ਇਸਦਾ ਪਿੱਛਾ ਕੀਤਾ। ਜਦੋਂ ਬੱਦਲ ਠਹਿਰ ਗਿਆ, ਉਹੀ ਥਾਂ ਸੀ ਜਿੱਥੇ ਇਸਰਾਏਲੀਆਂ ਨੇ ਡੇਰਾ ਲਾਇਆ।"

24ਇਹੀ ਉਹ ਤਰੀਕਾ ਸੀ ਜਿਸ ਰਾਹੀਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਦਰਸਾਇਆ ਕਿ ਕਦੋਂ ਹਿੱਲਣਾ ਹੈ ਅਤੇ ਕਦੋਂ ਰੁਕਣਾ ਹੈ ਅਤੇ ਕਦੋਂ ਡੇਰਾ ਲਾਉਣਾ ਹੈ। ਜਦੋਂ ਬੱਦਲ ਪਵਿੱਤਰ ਤੰਬੂ ਉੱਤੇ ਰੁਕਿਆ ਹੋਇਆ ਸੀ ਲੋਕਾਂ ਨੇ ਉਸੇ ਥਾਂ ਉੱਤੇ ਡੇਰਾ ਲਾਈ ਰੱਖਿਆ।"

25ਕਦੇ ਬੱਦਲ ਪਵਿੱਤਰ ਤੰਬੂ ਉੱਤੇ ਦੇਰ ਤੱਕ ਰੁਕਿਆ ਰਹਿੰਦਾ ਸੀ। ਇਸਰਾਏਲੀਆਂ ਨੇ ਯਹੋਵਾਹ ਦਾ ਹੁਕਮ ਮੰਨਿਆ ਅਤੇ ਹਿੱਲੇ ਨਹੀਂ।"

Numbers 7 illustration - Numbers Chapter 7

26ਕਦੇ-ਕਦੇ ਬੱਦਲ ਪਵਿੱਤਰ ਤੰਬੂ ਉੱਤੇ ਸਿਰਫ਼ ਕੁਝ ਦਿਨਾ ਲਈ ਹੀ ਰੁਕਿਆ। ਇਸ ਲਈ ਲੋਕਾਂ ਨੇ ਯਹੋਵਾਹ ਦਾ ਆਦੇਸ਼ ਮੰਨਿਆ, ਉਨ੍ਹਾਂ ਨੇ ਉਦੋਂ ਬੱਦਲ ਦਾ ਪਿੱਛਾ ਕੀਤਾ ਜਦੋਂ ਇਹ ਹਿੱਲਿਆ।"

27ਕਦੇ-ਕਦੇ ਬੱਦਲ ਸਿਰਫ਼ ਰਾਤ ਦੌਰਾਨ ਰੁਕਿਆ ਅਗਲੀ ਸਵੇਰ ਬੱਦਲ ਹਿੱਲ ਗਿਆ। ਇਸ ਲਈ ਲੋਕਾਂ ਨੇ ਆਪਣੀਆਂ ਚੀਜ਼ਾਂ ਇਕੱਠੀਆਂ ਕੀਤੀਆਂ ਅਤੇ ਇਸਦਾ ਪਿੱਛਾ ਕੀਤਾ। ਜੇ ਬੱਦਲ ਦਿਨ ਵੇਲੇ ਜਾਂ ਰਾਤ ਵੇਲੇ ਹਿਲਿਆ, ਤਾਂ ਲੋਕਾਂ ਨੇ ਇਸਦਾ ਪਿੱਛਾ ਕੀਤਾ।"

28ਜੇ ਬੱਦਲ ਪਵਿੱਤਰ ਤੰਬੂ ਉੱਤੇ ਦੋ ਦਿਨ ਜਾਂ ਇੱਕ ਮਹੀਨਾ ਜਾਂ ਇੱਕ ਸਾਲ ਰੁਕਿਆ, ਲੋਕਾਂ ਨੇ ਯਹੋਵਾਹ ਦਾ ਹੁਕਮ ਮੰਨਣਾ ਜਾਰੀ ਰੱਖਿਆ। ਉਹ ਉਸ ਥਾਂ ਰੁਕੇ ਰਹੇ ਅਤੇ ਉਦੋਂ ਤੀਕ ਨਹੀਂ ਹਿੱਲੇ ਜਦੋਂ ਤੀਕ ਕਿ ਬੱਦਲ ਨਹੀਂ ਹਿਲਿਆ। ਫ਼ੇਰ ਜਦੋਂ ਬੱਦਲ ਆਪਣੀ ਥਾਂ ਤੋਂ ਉੱਠਿਆ ਅਤੇ ਹਿਲਿਆ, ਲੋਕ ਵੀ ਹਿੱਲੇ।"

29ਇਸ ਲਈ ਲੋਕਾਂ ਨੇ ਯਹੋਵਾਹ ਦੇ ਆਦੇਸ਼ਾਂ ਨੂੰ ਮੰਨਿਆ। ਉਹ ਰੁਕੇ ਰਹੇ ਜਦੋਂ ਯਹੋਵਾਹ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਆਖਿਆ। ਅਤੇ ਉਹ ਹਿੱਲ ਪਏ ਜਦੋਂ ਯਹੋਵਾਹ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਆਖਿਆ। ਲੋਕਾਂ ਨੇ ਬਹੁਤ ਗੌਰ ਨਾਲ ਦੇਖਿਆ ਅਤੇ ਯਹੋਵਾਹ ਵੱਲੋਂ ਮੂਸਾ ਨੂੰ ਦਿੱਤੇ ਆਦੇਸ਼ਾਂ ਨੂੰ ਮੰਨਿਆ।"

30ਚਾਂਦੀ ਦੀਆਂ ਤੁਰ੍ਹੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,"

Numbers 7 illustration - Numbers Chapter 7

31“ਚਾਂਦੀ ਦੀ ਵਰਤੋਂ ਕਰੋ ਇਸ ਨੂੰ ਹਥੌੜਿਆਂ ਨਾਲ ਚੰਡਕੇ ਦੋ ਤੁਰ੍ਹੀਆਂ ਬਣਾਉ। ਇਹ ਤੁਰ੍ਹੀਆਂ ਲੋਕਾਂ ਨੂੰ ਇਕੱਠਿਆਂ ਕਰਨ ਲਈ ਹੋਣਗੀਆਂ ਅਤੇ ਉਨ੍ਹਾਂ ਨੂੰ ਇਹ ਦੱਸਣ ਲਈ ਹੋਣਗਿਆਂ ਕਿ ਕੂਚ ਦਾ ਸਮਾਂ ਆ ਚੁੱਕਿਆ ਹੈ।"

32ਜੇ ਤੁਸੀਂ ਇਨ੍ਹਾਂ ਤੁਰ੍ਹੀਆਂ ਨੂੰ ਲੰਮੀ ਧੁਨ ਵਿੱਚ ਵਜਾਵੋਂਗੇ ਤਾਂ ਸਮੂਹ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਇਕੱਠੇ ਹੋ ਜਾਣਾ ਚਾਹੀਦਾ ਹੈ।"

33ਜਦੋਂ ਤੁਸੀਂ ਲੰਮੀ ਧੁਨ ਵਿੱਚ ਸਿਰਫ਼ ਇੱਕ ਤੁਰ੍ਹੀ ਨੂੰ ਵਜਾਵੋਂ, ਤਾਂ ਹੀ ਆਗੂਆਂ ਨੂੰ ਤੁਹਾਨੂੰ ਮਿਲਣ ਲਈ ਆਉਣਾ ਚਾਹੀਦਾ ਹੈ। (ਇਹ ਆਗੂ ਇਸਰਾਏਲ ਦੇ 12 ਪਰਿਵਾਰ-ਸਮੂਹਾਂ ਵਿੱਚੋਂ ਹਨ।)"

34“ਤੁਰ੍ਹੀ ਨਾਲ ਪੈਦਾ ਕੀਤੀਆਂ ਗਈਆਂ ਛੋਟੀਆਂ ਧੁਨਾਂ ਲੋਕਾਂ ਨੂੰ ਡੇਰਾ ਉੱਠਾ ਲੈਣ ਦੀ ਸੂਚਨਾ ਹੋਵੇਗੀ। ਤੁਸੀਂ ਪਹਿਲੀ ਵਾਰ ਤੁਰ੍ਹੀਆਂ ਉੱਤੇ ਛੋਟੀ ਧੁਨ ਪੈਦਾ ਕਰੋਂਗੇ ਤਾਂ ਮੰਡਲੀ ਵਾਲੇ ਤੰਬੂ ਦੇ ਪੂਰਬ ਵਾਲੇ ਪਾਸੇ ਦੇ ਪਰਿਵਾਰ-ਸਮੂਹ ਡੇਰੇ ਤੋਂ ਚੱਲਣਾ ਸ਼ੁਰੂ ਕਰ ਦੇਣਗੇ।"

35ਦੂਜੀ ਵਾਰੀ ਤੁਸੀਂ ਤੁਰ੍ਹੀਆਂ ਤੇ ਛੋਟੀ ਜਿਹੀ ਧੁਨ ਪੈਦਾ ਕਰੋਂਗੇ, ਮੰਡਲੀ ਵਾਲੇ ਤੰਬੂ ਦੇ ਦੱਖਣੀ ਪਾਸੇ ਵਾਲੇ ਪਰਿਵਾਰ-ਸਮੂਹ ਅੱਗੇ ਵੱਧਣਾ ਸ਼ੁਰੂ ਕਰਨਗੇ।"

Numbers 7 illustration - Numbers Chapter 7

36ਪਰ ਜੇ ਤੁਸੀਂ ਲੋਕਾਂ ਨੂੰ ਖਾਸ ਮੰਡਲੀ ਵਿੱਚ ਇਕੱਠਿਆ ਕਰਨਾ ਚਾਹੁੰਦੇ ਹੋ ਤਾਂ ਤੁਰ੍ਹੀਆਂ ਨੂੰ ਵਖਰੇ ਢੰਗ ਨਾਲ ਵਜਾਉ, ਤੁਰ੍ਹੀ ਉੱਤੇ ਇੱਕ ਲੰਮੀ ਸਥਿਰ ਧੁਨ ਪੈਦਾ ਕਰੋ।"

37ਸਿਰਫ਼ ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਹੀ ਤੁਰ੍ਹੀਆਂ ਵਜਾਉਣੀਆ ਚਾਹੀਦੀਆਂ ਹਨ। ਇਹ ਤੁਹਾਡੇ ਲਈ ਅਜਿਹੀ ਬਿਧੀ ਹੈ ਜਿਹੜਾ ਸਦਾ ਜਾਰੀ ਰਹੇਗਾ, ਆਉਣ ਵਾਲੀਆਂ ਪੀੜੀਆਂ ਤੀਕ।"

38“ਜੇ ਤੁਸੀਂ ਆਪਣੀ ਜ਼ਮੀਨ ਉੱਤੇ ਦੁਸ਼ਮਣ ਨਾਲ ਲੜ ਰਹੇ ਹੋ, ਤਾਂ ਉਨ੍ਹਾਂ ਨਾਲ ਜਾਕੇ ਲੜਨ ਤੋਂ ਪਹਿਲਾਂ ਉੱਚੀ ਅਵਾਜ਼ ਵਿੱਚ ਤੁਰ੍ਹੀ ਵਜਾਉ। ਤੁਹਾਡਾ ਯਹੋਵਾਹ ਪਰਮੇਸ਼ੁਰ ਆਵਾਜ਼ ਸੁਣੇਗਾ ਅਤੇ ਦੁਸ਼ਮਣਾ ਤੋਂ ਤੁਹਾਡੀ ਰੱਖਿਆ ਕਰੇਗਾ।"

39ਤੁਹਾਨੂੰ ਇਨ੍ਹਾਂ ਤੁਰ੍ਹੀਆਂ ਨੂੰ ਆਪਣੀਆਂ ਸਾਰੀਆਂ ਖਾਸ ਸਭਾਵਾਂ, ਮਹੀਨੇ ਦੇ ਪਹਿਲੇ ਦਿਨਾ ਉੱਤੇ ਅਤੇ ਤੁਹਾਡੀ ਖੁਸ਼ੀ ਦੇ ਸਰਿਆਂ ਮੌਕਿਆਂ ਉੱਤੇ ਵਜਾਉਣਾ ਚਾਹੀਦਾ ਹੈ। ਜਦੋਂ ਤੁਸੀਂ ਹੋਮ ਦੀਆਂ ਭੇਟਾ ਅਤੇ ਸੁੱਖ-ਸਾਂਦ ਦੀਆਂ ਭੇਟਾ ਚੜ੍ਹਾਵੋਂ ਤਾਂ ਤੁਰ੍ਹੀਆਂ ਵਜਾਉ। ਇਹ ਤੁਹਾਡੇ ਯਹੋਵਾਹ ਲਈ ਤੁਹਾਡੇ ਨਾਲ ਉਸ ਦੇ ਇਕਰਾਰਨਾਮੇ ਚੇਤੇ ਕਰਾਉਣ ਦਾ ਖਾਸ ਢੰਗ ਹੋਵੇਗਾ। ਮੈਂ ਤੁਹਾਨੂੰ ਅਜਿਹਾ ਕਰਨ ਦਾ ਆਦੇਸ਼ ਦਿੰਦਾ ਹਾਂ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”"

40ਇਸਰਾਏਲ ਦੇ ਲੋਕ ਆਪਣਾ ਡੇਰਾ ਅੱਗੇ ਵੱਧਾਉਂਦੇ ਹਨ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਤੋਂ ਮਗਰੋਂ ਦੂਸਰੇ ਵਰ੍ਹੇ ਦੇ ਦੂਸਰੇ ਮਹੀਨੇ ਦੇ 20ਵੇਂ ਦਿਨ, ਇਕਰਾਰਨਾਮੇ ਵਾਲੇ ਤੰਬੂ ਤੋਂ ਬੱਦਲ ਉੱਠਿਆ।"

Numbers 7 illustration - Numbers Chapter 7

41ਇਸ ਲਈ ਇਸਰਾਏਲ ਦੇ ਲੋਕਾਂ ਨੇ ਆਪਣਾ ਸਫ਼ਰ ਸ਼ੁਰੂ ਕੀਤਾ ਉਨ੍ਹਾਂ ਨੇ ਸੀਨਈ ਦਾ ਮਾਰੂਥਲ ਛੱਡ ਦਿੱਤਾ ਅਤੇ ਉਦੋਂ ਤੱਕ ਸਫ਼ਰ ਕਰਦੇ ਰਹੇ ਜਦੋਂ ਤੱਕ ਕਿ ਬੱਦਲ ਪਾਰਾਨ ਦੇ ਮਾਰੂਥਲ ਵਿੱਚ ਠਹਿਰ ਨਹੀਂ ਗਿਆ।"

42ਇਹ ਪਹਿਲੀ ਵਾਰ ਸੀ ਜਦੋਂ ਲੋਕਾਂ ਨੇ ਆਪਣਾ ਡੇਰਾ ਅੱਗੇ ਤੋਂਰਿਆ। ਉਨ੍ਹਾਂ ਨੇ ਇਸ ਨੂੰ ਉਸੇ ਤਰ੍ਹਾਂ ਅੱਗੇ ਤੋਰਿਆ ਜਿਵੇਂ ਮੂਸਾ ਨੇ ਯਹੋਵਾਹ ਨੂੰ ਆਦੇਸ਼ ਦਿੱਤਾ ਸੀ।"

43ਯਹੂਦਾਹ ਦੇ ਡੇਰੇ ਦੇ ਤਿੰਨ ਟੋਲੇ ਪਹਿਲਾਂ ਗਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਟੋਲਾ ਯਹੂਦਾਹ ਦਾ ਪਰਿਵਾਰ-ਸਮੂਹ ਸੀ। ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਉਸ ਟੋਲੇ ਦਾ ਆਗੂ ਸੀ।"

44ਉਸਤੋਂ ਮਗਰੋਂ ਯਿੱਸਾਕਾਰ ਦਾ ਪਰਿਵਾਰ-ਸਮੂਹ ਆਇਆ। ਸੂਆਰ ਦਾ ਪੁੱਤਰ ਨਥਨਿਏਲ ਉਸ ਟੋਲੇ ਦਾ ਆਗੂ ਸੀ।"

45ਅਤੇ ਫ਼ੇਰ ਜ਼ਬੂਲੁਨ ਦੇ ਪਰਿਵਾਰ-ਸਮੂਹ ਦੀ ਵਾਰੀ ਆਈ। ਹੇਲੋਨ ਦਾ ਪੁੱਤਰ ਅਲੀਆਬ ਉਸ ਟੋਲੇ ਦਾ ਆਗੂ ਸੀ।"

Numbers 7 illustration - Numbers Chapter 7

46ਫ਼ੇਰ ਪਵਿੱਤਰ ਤੰਬੂ ਉਤਾਰਿਆ ਗਿਆ। ਅਤੇ ਗੇਰਸ਼ੋਨ ਅਤੇ ਮਰਾਰੀ ਪਰਿਵਾਰਾਂ ਦੇ ਆਦਮੀਆਂ ਨੇ ਪਵਿੱਤਰ ਤੰਬੂ ਨੂੰ ਚੁੱਕਿਆ। ਇਸ ਲਈ ਇਨ੍ਹਾਂ ਪਰਿਵਾਰਾਂ ਦੇ ਲੋਕ ਅਗਲੀ ਕਤਾਰ ਵਿੱਚ ਸਨ।"

47ਫ਼ੇਰ ਰਊਬੇਨ ਦੇ ਡੇਰੇ ਦੇ ਤਿੰਨ ਟੋਲੇ ਆਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾ ਸਫ਼ਰ ਕੀਤਾ। ਪਹਿਲਾ ਟੋਲਾ ਰਊਬੇਨ ਦਾ ਪਰਿਵਾਰ-ਸਮੂਹ ਸੀ। ਸ਼ਦੇਊਰ ਦਾ ਪੁੱਤਰ ਅਲੀਸੂਰ ਉਸ ਟੋਲੇ ਦਾ ਆਗੂ ਸੀ।"

48ਫ਼ੇਰ ਸ਼ਿਮੋਨ ਦੇ ਪਰਿਵਾਰ-ਸਮੂਹ ਦੀ ਵਾਰੀ ਸੀ। ਸੂਰੀਸ਼ੱਦਾਈ ਦਾ ਪੁੱਤਰ ਸ਼ਲੁਮੀਏਲ ਉਸ ਟੋਲੇ ਦਾ ਆਗੂ ਸੀ।"

49ਅਤੇ ਫ਼ੇਰ ਗਾਦ ਦਾ ਪਰਿਵਾਰ-ਸਮੂਹ ਆਇਆ। ਦਊਏਲ ਦਾ ਪੁੱਤਰ ਅਲਯਾਸਾਫ਼ ਉਸ ਟੋਲੇ ਦਾ ਆਗੂ ਸੀ।"

50ਫ਼ੇਰ ਕਹਾਥ ਪਰਿਵਾਰ ਸਮੂਹ ਆਇਆ। ਉਨ੍ਹਾਂ ਨੇ ਪਵਿੱਤਰ ਸਥਾਨ ਤੋਂ ਪਵਿੱਤਰ ਚੀਜ਼ਾਂ ਚੁੱਕੀਆਂ। ਉਹ ਇਸ ਸਮੇਂ ਇਸ ਲਈ ਆਏ ਤਾਂ ਜੋ ਬਾਕੀ ਲੋਕ ਪਵਿੱਤਰ ਤੰਬੂ ਨੂੰ ਨਵੇਂ ਸਥਾਨ ਉੱਤੇ ਸਥਾਪਿਤ ਕਰ ਸੱਕਣ ਅਤੇ ਉਨ੍ਹਾਂ ਦੇ ਉੱਥੇ ਆਉਣ ਤੋਂ ਪਹਿਲਾਂ ਇਸ ਨੂੰ ਤਿਆਰ ਕਰ ਸੱਕਣ।"

Numbers 7 illustration - Numbers Chapter 7

51ਇਸਤੋਂ ਅੱਗੇ ਅਫ਼ਰਾਈਮ ਦੇ ਡੇਰੇ ਵਿੱਚੋਂ ਤਿੰਨ ਟੋਲੇ ਆਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਟੋਲਾ ਅਫ਼ਰਾਈਮ ਦੇ ਪਰਿਵਾਰ ਵਿੱਚੋਂ ਸੀ। ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਇਸ ਟੋਲੇ ਦਾ ਆਗੂ ਸੀ।"

52ਫ਼ੇਰ ਮਨੱਸ਼ਹ ਦਾ ਪਰਿਵਾਰ-ਸਮੂਹ ਆਇਆ। ਪਦਾਹਸੂਰ ਦਾ ਪੁੱਤਰ ਗਮਲੀਏਲ ਉਸ ਸਮੂਹ ਦਾ ਆਗੂ ਸੀ।"

53ਫ਼ੇਰ ਬਿਨਯਾਮੀਨ ਦਾ ਪਰਿਵਾਰ-ਸਮੂਹ ਆਇਆ। ਗਿਦਓਨੀ ਦਾ ਪੁੱਤਰ ਅਬੀਦਾਨ ਇਸ ਟੋਲੇ ਦਾ ਆਗੂ ਸੀ।"

54ਅਗਲੀ ਕਤਾਰ ਵਿੱਚਲੇ ਤਿੰਨ ਆਖਰੀ ਪਰਿਵਾਰ-ਸਮੂਹ ਹੋਰ ਸਾਰੇ ਪਰਿਵਾਰ-ਸਮੂਹਾਂ ਪਿੱਛਲੇ ਦਸਤੇ ਵਿੱਚ ਸਨ। ਇਹ ਸਮੂਹ ਦਾਨ ਦੇ ਪਰਿਵਾਰ-ਸਮੂਹ ਦੇ ਡੇਰੇ ਵਿੱਚੋਂ ਸਨ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਸਮੂਹ ਦਾਨ ਦਾ ਪਰਿਵਾਰ-ਸਮੂਹ ਸੀ। ਅੰਮੀਸ਼ਦਾਈ ਦਾ ਪੁੱਤਰ ਅਹੀਅਜ਼ਰ ਉਨ੍ਹਾਂ ਦਾ ਆਗੂ ਸੀ।"

55ਫ਼ੇਰ ਆਸ਼ੇਰ ਦਾ ਪਰਿਵਾਰ-ਸਮੂਹ ਆਇਆ। ਆਕਰਾਨ ਦਾ ਪੁੱਤਰ ਪਗੀਏਲ ਉਸ ਟੋਲੇ ਦਾ ਆਗੂ ਸੀ।"

Numbers 7 illustration - Numbers Chapter 7

56ਫ਼ੇਰ ਨਫ਼ਤਾਲੀ ਦਾ ਪਰਿਵਾਰ-ਸਮੂਹ ਆਇਆ। ਏਨਾਨ ਦਾ ਪੁੱਤਰ ਅਹੀਰਾ ਉਸ ਟੋਲੇ ਦਾ ਆਗੂ ਸੀ।"

57ਇਹੀ ਉਹ ਢੰਗ ਸੀ ਜਦੋਂ ਇਸਰਾਏਲ ਦੇ ਲੋਕ ਇੱਕ ਥਾਂ ਤੋਂ ਦੂਸਰੀ ਥਾ ਜਾਣ ਬਾਰੇ ਪੇਸ਼ ਕਦਮੀ ਕਰਦੇ ਸਨ।"

58ਹੋਬਾਬ ਰਊਏਲ ਦਾ ਪੁੱਤਰ ਸੀ ਜਿਹੜਾ ਮਿਦਯਾਨੀ ਸੀ। (ਰਊਏਲ ਮੂਸਾ ਦਾ ਸੌਹਰਾ ਸੀ।) ਮੂਸਾ ਨੇ ਹੋਬਾਬ ਨੂੰ ਆਖਿਆ, “ਅਸੀਂ ਉਸ ਧਰਤੀ ਵੱਲ ਸਫ਼ਰ ਕਰ ਰਹੇ ਹਾਂ ਜਿਹੜੀ ਪਰਮੇਸ਼ੁਰ ਨੇ ਸਾਨੂੰ ਦੇਣ ਦਾ ਇਕਰਾਰ ਕੀਤਾ ਸੀ। ਸਾਡੇ ਨਾਲ ਆ ਜਾਉ ਅਤੇ ਅਸੀਂ ਤੁਹਾਡੇ ਨਾਲ ਚੰਗਾ ਸਲੂਕ ਕਰਾਂਗੇ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਚੰਗੀਆਂ ਚੀਜ਼ਾਂ ਦੇਣ ਦਾ ਇਕਰਾਰ ਕੀਤਾ ਹੈ।”"

59ਪਰ ਹੋਬਾਬ ਨੇ ਜਵਾਬ ਦਿੱਤਾ, “ਨਹੀਂ ਮੈਂ ਤੇਰੇ ਨਾਲ ਨਹੀਂ ਜਾਵਾਂਗਾ। ਮੈਂ ਆਪਣੀ ਮਾਤ੍ਰ ਭੂਮੀ ਵੱਲ ਜਾਵਾਂਗਾ ਅਤੇ ਆਪਣੇ ਲੋਕਾਂ ਕੋਲ ਜਾਵਾਂਗਾ।”"

60ਮੂਸਾ ਨੇ ਆਖਿਆ, “ਕਿਰਪਾ ਕਰਕੇ ਸਾਨੂੰ ਛੱਡ ਕੇ ਨਾ ਜਾਉ। ਤੁਸੀਂ ਮਾਰੂਥਲ ਬਾਰੇ ਸਾਡੇ ਨਾਲੋਂ ਜ਼ਿਆਦਾ ਜਾਣਦੇ ਹੋ। ਤੁਸੀਂ ਸਾਡੇ ਰਾਹ ਬਰ ਹੋ ਸੱਕਦੇ ਹੋ।"

Numbers 7 illustration - Numbers Chapter 7

61ਜੇ ਤੁਸੀਂ ਸਾਡੇ ਨਾਲ ਆਵੋਂਗੇ, ਤਾਂ ਅਸੀਂ ਤੁਹਾਡੇ ਨਾਲ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਸਾਂਝਿਆ ਕਰਾਂਗੇ, ਜਿਹੜੀਆਂ ਯਹੋਵਾਹ ਸਾਨੂੰ ਦੇਵੇਗਾ।”"

62ਇਸ ਲਈ ਹੋਬਾਬ ਮੰਨ ਗਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਪਹਾੜ ਤੋਂ ਆਪਣੀ ਯਾਤਰਾ ਅਰਂਭ ਕੀਤੀ। ਜਾਜਕਾਂ ਨੇ ਯਹੋਵਾਹ ਦੇ ਇਕਰਾਰਨਾਮੇ ਦਾ ਸੰਦੂਕ ਚੁੱਕਿਆ ਅਤੇ ਲੋਕਾਂ ਦੇ ਅੱਗੇ-ਅੱਗੇ ਤੁਰ ਪਏ। ਉਨ੍ਹਾਂ ਨੇ ਡੇਰਾ ਸਥਾਪਿਤ ਕਰਨ ਵਾਲੀ ਥਾਂ ਨੂੰ ਲੱਭਦਿਆਂ ਸੰਦੂਕ ਨੂੰ ਤਿੰਨਾ ਦਿਨਾਂ ਤੱਕ ਚੁੱਕੀ ਰੱਖਿਆ।"

63ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਪਰ ਹਰ ਰੋਜ਼ ਸੀ। ਅਤੇ ਜਦੋਂ ਉਨ੍ਹਾਂ ਨੇ ਹਰ ਸਵੇਰੇ ਆਪਣਾ ਡੇਰਾ ਛੱਡਿਆ, ਬੱਦਲ ਉਨ੍ਹਾਂ ਦੀ ਅਗਵਾਈ ਲਈ ਉੱਥੇ ਹੀ ਸੀ।"

64ਜਦੋਂ ਲੋਕਾਂ ਨੇ ਪਵਿੱਤਰ ਸੰਦੂਕ ਨੂੰ ਡੇਰਾ ਚੁੱਕਣ ਲਈ ਉੱਠਾਇਆ, ਮੂਸਾ ਨੇ ਹਮੇਸ਼ਾ ਆਖਿਆ, “ਉੱਠੋ ਯਹੋਵਾਹ ਜੀ! ਸਾਰੇ ਤੁਹਾਡੇ ਦੁਸ਼ਮਣ ਖਿੰਡ ਜਾਣ। ਸਾਰੇ ਤੁਹਾਡੇ ਦੁਸ਼ਮਣ ਤੁਹਾਡੇ ਕੋਲੋਂ ਦੂਰ ਭੱਜ ਜਾਣ।”"

65ਅਤੇ ਜਦੋਂ ਪਵਿੱਤਰ ਸੰਦੂਕ ਨੂੰ ਉਸਦੀ ਥਾਵੇਂ ਰੱਖਿਆ ਗਿਆ ਮੂਸਾ ਨੇ ਹਮੇਸ਼ਾ ਆਖਿਆ, “ਵਾਪਸ ਆ ਜਾਉ, ਯਹੋਵਾਹ, ਇਸਰਾਏਲ ਦੇ ਲਖਾਂ ਲੋਕਾਂ ਕੋਲ।”"

Numbers 7 illustration - Numbers Chapter 7

66ਲੋਕ ਫ਼ੇਰ ਸ਼ਿਕਾਇਤ ਕਰਦੇ ਹਨ ਲੋਕਾਂ ਨੇ ਆਪਣੀ ਸਮੱਸਿਆਵਾਂ ਬਾਰੇ ਸ਼ਿਕਾਇਤਾ ਕਰਨੀਆਂ ਸ਼ੁਰੂ ਕਰ ਦਿੱਤੀਆਂ, ਯਹੋਵਾਹ ਨੇ ਉਨ੍ਹਾਂ ਦੀਆਂ ਸ਼ਿਕਾਇਤਾ ਸੁਣੀਆ ਅਤੇ ਬਹੁਤ ਕਰੋਧਵਾਨ ਹੋ ਗਿਆ। ਯਹੋਵਾਹ ਦੀ ਅੱਗ ਲੋਕਾਂ ਦਰਮਿਆਨ ਅਤੇ ਡੇਰੇ ਦੀ ਨੁੱਕਰ ਤੇ ਵੀ ਬਲ ਉੱਠੀ।"

67ਇਸ ਲਈ ਲੋਕਾਂ ਨੇ ਮੂਸਾ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਅੱਗ ਬਲਣੋ ਹਟ ਗਈ।"

68ਇਸ ਲਈ ਉਸ ਥਾਂ ਨੂੰ ਤਬਏਰਾਹ ਬੁਲਾਇਆ ਗਿਆ। ਲੋਕਾਂ ਨੇ ਉਸ ਥਾਂ ਨੂੰ ਇਹ ਨਾਮ ਦਿੱਤਾ ਕਿਉਂਕਿ ਯਹੋਵਾਹ ਨੇ ਉਨ੍ਹਾਂ ਦੇ ਡੇਰੇ ਨੂੰ ਸਾੜਨ ਲਈ ਅੱਗ ਲਾਈ।"

6970 ਵਡੇਰੇ ਆਗੂ ਉਹ ਵਿਦੇਸ਼ੀ ਜਿਹੜੇ ਇਸਰਾਏਲ ਦੇ ਲੋਕਾਂ ਨਾਲ ਰਲ ਗਏ ਸਨ, ਉਨ੍ਹਾਂ ਨੇ ਖਾਣ ਲਈ ਹੋਰਨਾਂ ਚੀਜ਼ਾਂ ਦੀ ਆਪਣੀ ਇੱਛਾ ਦਰਸਾਈ। ਛੇਤੀ ਹੀ ਇਸਰਾਏਲ ਦੇ ਸਮੂਹ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ ਅਤੇ ਆਖਿਆ, “ਸਾਨੂੰ ਖਾਣ ਲਈ ਮਾਸ ਕੌਣ ਦੇਵੇਗਾ?"

70ਸਾਨੂੰ ਉਹ ਮੱਛੀ ਚੇਤੇ ਆਉਂਦੀ ਹੈ ਜਿਹੜੀ ਅਸੀਂ ਮਿਸਰ ਵਿੱਚ ਖਾਧੀ ਸੀ। ਇਸਦੀ ਸਾਡੇ ਲਈ ਕੋਈ ਕੀਮਤ ਨਹੀਂ ਸੀ, ਅਤੇ ਸਾਡੇ ਕੋਲ ਕੁਝ ਚੰਗੀਆਂ ਸਬਜ਼ੀਆਂ ਜਿਵੇਂ ਕੱਕੜੀਆਂ, ਖਰਬੂਜੇ, ਲੀਕਸ, ਪਿਆਜ਼ ਅਤੇ ਲਸਣ ਸਨ।"

Numbers 7 illustration - Numbers Chapter 7

71ਪਰ ਹੁਣ ਸਾਡੀ ਤਾਕਤ ਖਤਮ ਹੋ ਗਈ ਹੈ। ਅਸੀਂ ਇਸ ਮੰਨ ਤੋਂ ਇਲਾਵਾ ਕਦੇ ਵੀ ਹੋਰ ਕੁਝ ਨਹੀਂ ਖਾਂਦੇ!”"

72(ਮੰਨ ਧਨੀਏ ਦੇ ਛੋਟੇ ਬੀਜ਼ਾਂ ਵਰਗਾ ਸੀ। ਅਤੇ ਇਹ ਕਿਸੇ ਰੁੱਖ ਦੀ ਗੂੰਦ ਵਰਗਾ ਦਿਸਦਾ ਸੀ।"

73ਲੋਕ ਮੰਨ ਇਕੱਠਾ ਕਰਦੇ ਸਨ। ਫ਼ੇਰ ਉਹ ਪੱਥਰਾਂ ਨਾਲ ਇਸ ਨੂੰ ਭੁਨਦੇ ਸਨ ਅਤੇ ਇੱਕ ਬਰਤਨ ਵਿੱਚ ਰਿੰਨ੍ਹਦੇ ਸਨ। ਜਾਂ ਉਹ ਇਸ ਨੂੰ ਪੀਹਕੇ ਆਟਾ ਬਣਾ ਲੈਂਦੇ ਸਨ ਅਤੇ ਇਸ ਦੀਆਂ ਪਤਲੀਆਂ ਰੋਟੀਆਂ ਬਣਾ ਲੈਂਦੇ ਸਨ। ਇਹ ਰੋਟੀਆਂ ਜੈਤੂਨ ਦੇ ਤੇਲ ਵਿੱਚ ਪਕਾਈਆਂ ਮਿਠੀਆਂ ਰੋਟੀਆਂ ਵਰਗਾ ਸੁਆਦ ਦਿੰਦੀਆਂ ਸਨ।"

74ਮੰਨ ਹਰ ਰਾਤ ਤੇਲ ਭਿੱਜੀ ਧਰਤੀ ਉੱਤੇ ਡਿੱਗਦਾ ਸੀ।)"

75ਮੂਸਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਹਰ ਪਰਿਵਾਰ ਦੇ ਲੋਕ ਆਪਣੇ ਤੰਬੂਆਂ ਕੋਲ ਬੈਠੇ ਸ਼ਿਕਾਇਤਾ ਕਰ ਰਹੇ ਸਨ। ਯਹੋਵਾਹ ਬਹੁਤ ਕ੍ਰੋਧਵਾਨ ਹੋ ਗਿਆ, ਅਤੇ ਇਸਨੇ ਮੂਸਾ ਨੂੰ ਬਹੁਤ ਬੇਚੈਨ ਕਰ ਦਿੱਤਾ।"

Numbers 7 illustration - Numbers Chapter 7

76ਮੂਸਾ ਨੇ ਯਹੋਵਾਹ ਨੂੰ ਪੁੱਛਿਆ, “ਯਹੋਵਾਹ ਜੀ ਤੁਸੀਂ ਮੇਰੇ ਉੱਤੇ ਇਹ ਮੁਸੀਬਤ ਕਿਉਂ ਪਾ ਦਿੱਤੀ ਹੈ? ਮੈਂ ਤੁਹਾਡਾ ਸੇਵਕ ਹਾਂ। ਮੈਂ ਕੀ ਕਸੂਰ ਕੀਤਾ ਹੈ? ਮੈਂ ਤੁਹਾਨੂੰ ਬੇਚੈਨ ਕਰਨ ਵਾਲੀ ਕਿਹੜੀ ਗੱਲ ਕੀਤੀ ਹੈ? ਤੁਸੀਂ ਮੈਨੂੰ ਇਨ੍ਹਾਂ ਸਾਰੇ ਲੋਕਾਂ ਦੀ ਜ਼ਿੰਮੇਵਾਰੀ ਕਿਉਂ ਸੌਂਪੀ ਹੈ?"

77ਤੁਸੀਂ ਜਾਣਦੇ ਹੋ ਕਿ ਮੈਂ ਇਨ੍ਹਾਂ ਸਮੂਹ ਲੋਕਾਂ ਦਾ ਪਿਤਾ ਨਹੀਂ ਹਾਂ। ਤੁਸੀਂ ਜਾਣਦੇ ਹੋ ਕਿ ਮੈਂ ਇਨ੍ਹਾਂ ਨੂੰ ਜਨਮ ਨਹੀਂ ਦਿੱਤਾ। ਪਰ ਮੈਨੂੰ ਇਨ੍ਹਾਂ ਦੀ ਦੇਖ-ਭਾਲ ਕਰਨੀ ਪੈਂਦੀ ਹੈ ਜਿਵੇਂ ਕੋਈ ਦਾਈ ਬੱਚੇ ਨੂੰ ਆਪਣੀਆਂ ਬਾਹਾਂ ਵਿੱਚ ਚੁੱਕਦੀ ਹੈ। ਤੁਸੀਂ ਮੈਨੂੰ ਅਜਿਹਾ ਕਰਨ ਲਈ ਕਿਉਂ ਮਜ਼ਬੂਰ ਕਰਦੇ ਹੋ? ਤੁਸੀਂ ਮੈਨੂੰ ਇਨ੍ਹਾਂ ਨੂੰ ਉਸ ਧਰਤੀ ਉੱਤੇ ਲੈ ਜਾਣ ਲਈ ਕਿਉਂ ਮਜ਼ਬੂਰ ਕਰਦੇ ਹੋ ਜਿਸਦਾ ਤੁਸੀਂ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ?"

78ਮੇਰੇ ਕੋਲ ਇਨ੍ਹਾਂ ਲੋਕਾਂ ਲਈ ਕਾਫ਼ੀ ਮਾਸ ਨਹੀਂ ਹੈ। ਅਤੇ ਇਹ ਮੇਰੇ ਕੋਲ ਸ਼ਿਕਾਇਤਾਂ ਕਰੀ ਜਾ ਰਹੇ ਹਨ। ਇਹ ਆਖਦੇ ਹਨ, ਸਾਨੂੰ ਖਾਣ ਵਾਸਤੇ ਮਾਸ ਦਿਉ।"

79ਮੈਂ ਇੱਕਲਾ ਇਨ੍ਹਾਂ ਸਾਰੇ ਲੋਕਾਂ ਦਾ ਧਿਆਨ ਨਹੀਂ ਰੱਖ ਸੱਕਦਾ। ਇਹ ਭਾਰ ਮੇਰੇ ਲਈ ਬਹੁਤ ਜ਼ਿਆਦਾ ਹੈ।"

80ਜੇ ਤੁਸੀਂ ਮੈਨੂੰ ਮੁਸੀਬਤਾਂ ਦਿੰਦੇ ਰਹਿਣ ਦੀ ਯੋਜਨਾ ਬਣਾਈ ਹੈ, ਤਾਂ ਮੈਨੂੰ ਹੁਣੇ ਮਰ ਜਾਣ ਦਿਉ। ਜੇ ਤੁਸੀਂ ਮੈਨੂੰ ਆਪਣਾ ਸੇਵਕ ਪ੍ਰਵਾਨ ਕਰਦੇ ਹੋ, ਮੈਨੂੰ ਹੁਣੇ ਮਾਰ ਦਿਓ। ਮੈਨੂੰ ਮੇਰੀ ਬਦਕਿਸਮਤੀ ਨੂੰ ਨਾ ਵੇਖਣ ਦਿਉ।”"

Numbers 7 illustration - Numbers Chapter 7

81ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਇਸਰਾਏਲ ਦੇ 70 ਬਜ਼ੁਰਗਾਂ ਨੂੰ ਲਿਆ। ਇਹ ਆਦਮੀ ਲੋਕਾਂ ਦੇ ਆਗੂ ਹਨ। ਉਨ੍ਹਾਂ ਨੂੰ ਮੰਡਲੀ ਵਾਲੇ ਤੰਬੂ ਕੋਲ ਲਿਆ। ਉਨ੍ਹਾਂ ਨੂੰ ਆਪਣੇ ਨਾਲ ਉੱਥੇ ਖੜ੍ਹੇ ਕਰੋ।"

82ਫ਼ੇਰ ਮੈਂ ਹੇਠਾ ਆਵਾਂਗਾ ਅਤੇ ਉੱਥੇ ਤੇਰੇ ਨਾਲ ਗੱਲ ਕਰਾਂਗਾ। ਆਤਮਾ ਹੁਣ ਤੇਰੇ ਉੱਪਰ ਹੈ ਪਰ ਮੈਂ ਉਸ ਆਤਮੇ ਦਾ ਕੁਝ ਹਿੱਸਾ ਉਨ੍ਹਾਂ ਲੋਕਾਂ ਨੂੰ ਵੀ ਦੇਵਾਂਗਾ। ਫ਼ੇਰ ਉਹ ਲੋਕਾਂ ਦੀ ਦੇਖ-ਭਾਲ ਕਰਨ ਵਿੱਚ ਤੇਰੀ ਸਹਾਇਤਾ ਕਰਨਗੇ ਅਤੇ ਤੈਨੂੰ ਇੱਕਲੇ ਨੂੰ ਸਾਰੇ ਲੋਕਾਂ ਦੀ ਦੇਖ-ਭਾਲ ਦੀ ਜ਼ਿੰਮੇਵਾਰੀ ਨਹੀਂ ਚੁੱਕਣੀ ਪਵੇਗੀ।"

83“ਇਹ ਗੱਲਾਂ ਲੋਕਾਂ ਨੂੰ ਦੱਸੋ: ਆਪਣੇ-ਆਪ ਨੂੰ ਕੱਲ੍ਹ ਵਾਸਤੇ ਤਿਆਰ ਕਰੋ। ਕੱਲ੍ਹ ਨੂੰ ਤੁਸੀਂ ਮਾਸ ਖਾਵੋਂਗੇ। ਯਹੋਵਾਹ ਨੇ ਤੁਹਾਡੀ ਪੁਕਾਰ ਸੁਣ ਲਏ ਹੈ। ਯਹੋਵਾਹ ਨੇ ਤੁਹਾਡੇ ਸ਼ਬਦ ਸੁਣ ਲਈ ਹਨ ਜਦੋਂ ਤੁਸੀਂ ਆਖਿਆ ਸੀ, ‘ਸਾਨੂੰ ਖਾਣ ਵਾਸਤੇ ਮਾਸ ਚਾਹੀਦਾ ਹੈ! ਅਸੀਂ ਮਿਸਰ ਵਿੱਚ ਚੰਗੇ ਸਾਂ!’ ਇਸ ਲਈ ਹੁਣ ਯਹੋਵਾਹ ਤੁਹਾਨੂੰ ਮਾਸ ਦੇਵੇਗਾ। ਅਤੇ ਤੁਸੀਂ ਇਸ ਨੂੰ ਖਾਵੋਂਗੇ।"

84ਤੁਸੀਂ ਇਸ ਨੂੰ ਇੱਕ ਜਾਂ ਦੋ, ਪੰਜ ਜਾਂ ਦਸ, ਜਾਂ 20 ਦਿਨਾਂ ਤੱਕ ਵੀ ਖਾਵੋਂਗੇ!"

85ਤੁਸੀਂ ਉਸ ਮਾਸ ਨੂੰ ਪੂਰੇ ਇੱਕ ਮਹੀਨੇ ਤੱਕ ਖਾਂਦੇ ਰਹੋਂਗੇ। ਤੁਸੀਂ ਉਦੋਂ ਤੱਕ ਮਾਸ ਖਾਂਦੇ ਰਹੋਂਗੇ ਜਦੋਂ ਤੱਕ ਕਿ ਤੁਸੀਂ ਇਸਤੋਂ ਅੱਕ ਨਹੀਂ ਜਾਂਦੇ ਤੁਹਾਡੇ ਨਾਲ ਇਵੇਂ ਵਾਪਰੇਗਾ ਕਿਉਂਕਿ ਤੁਸੀਂ ਯਹੋਵਾਹ ਦੇ ਖਿਲਾਫ਼ ਸ਼ਿਕਾਇਤ ਕੀਤੀ ਸੀ। ਯਹੋਵਾਹ ਤੁਹਾਡੇ ਅੰਗ-ਸੰਗ ਰਹਿੰਦਾ ਹੈ ਅਤੇ ਜਾਣਦਾ ਹੈ ਕਿ ਤੁਹਾਨੂੰ ਕਿਸ ਚੀਜ਼ ਦੀ ਲੋੜ ਹੈ। ਪਰ ਤੁਸੀਂ ਰੋ-ਰੋਕੇ ਉਸ ਨੂੰ ਸ਼ਿਕਾਇਤ ਕੀਤੀ ਹੈ! ਤੁਸੀਂ ਆਖਿਆ ਸੀ। ‘ਅਸੀਂ ਮਿਸਰ ਛੱਡਿਆ ਹ੍ਹੀ ਕਿਉਂ?’”"

Numbers 7 illustration - Numbers Chapter 7

86ਮੂਸਾ ਨੇ ਆਖਿਆ, “ਯਹੋਵਾਹ ਇੱਥੇ ਆਲੇ-ਦੁਆਲੇ ਫ਼ਿਰਦੇ 6,00,000 ਆਦਮੀ ਹਨ। ਅਤੇ ਤੁਸੀਂ ਆਖਦੇ ਹੋ, ‘ਮੈਂ ਇਨ੍ਹਾਂ ਨੂੰ ਮਹੀਨੇ ਭਰ ਲਈ ਖਾਣ ਵਾਸਤੇ ਮਾਸ ਦੇਵਾਂਗਾ।’"

87ਜੇ ਸਾਨੂੰ ਸਾਰੀਆਂ ਭੇਡਾਂ ਅਤੇ ਜਾਨਵਰਾ ਨੂੰ ਵੀ ਜ਼ਿਬਾਹ ਕਰਨਾ ਪਵੇ। ਤਾਂ ਉਹ ਵੀ ਇੰਨੇ ਸਾਰੇ ਲੋਕਾਂ ਨੂੰ ਮਹੀਨਾ ਭਰ ਭੋਜਨ ਕਰਨ ਲਈ ਕਾਫ਼ੀ ਨਹੀਂ ਹੋਵੇਗਾ। ਅਤੇ ਜੇ ਅਸੀਂ ਸਮੁੰਦਰ ਦੀਆਂ ਸਾਰਿਆਂ ਮੱਛੀਆਂ ਨੂੰ ਵੀ ਫ਼ੜ ਲਈਏ ਤਾਂ ਉਹ ਵੀ ਇਨ੍ਹਾਂ ਲਈ ਕਾਫ਼ੀ ਨਹੀਂ ਹੋਣਗੀਆਂ!”"

88ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਕੀ ਯਹੋਵਾਹ ਨੂੰ ਤਾਕਤ ਦੀ ਕਮੀ ਹੈ? ਹੁਣ ਤੁਸੀਂ ਦੇਖੋਂਗੇ ਕਿ ਮੈਂ ਉਹ ਸਾਰੀਆਂ ਗੱਲਾਂ ਕਰ ਸੱਕਦਾ ਹਾਂ ਜੋ ਮੈਂ ਆਖਦਾ ਹਾਂ।”"

89ਇਸ ਲਈ ਮੂਸਾ ਲੋਕਾਂ ਨਾਲ ਗੱਲ ਕਰਨ ਲਈ ਗਿਆ। ਮੂਸਾ ਨੇ ਉਨ੍ਹਾਂ ਨੂੰ ਦੱਸਿਆ ਕਿ ਯਹੋਵਾਹ ਨੇ ਕੀ ਆਖਿਆ ਸੀ। ਫ਼ੇਰ ਮੂਸਾ ਨੇ 70 ਬਜ਼ੁਰਗਾਂ ਨੂੰ ਇਕੱਠਿਆ ਕੀਤਾ। ਮੂਸਾ ਨੇ ਉਨ੍ਹਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਹੋਣ ਲਈ ਆਖਿਆ।"

Chapter Complete

You have read Numbers 7

89 verses