1ਫ਼ੇਰ ਯਹੋਵਾਹ ਬੱਦਲ ਵਿੱਚੋਂ ਹੇਠਾਂ ਉਤਰਿਆ ਅਤੇ ਮੂਸਾ ਨਾਲ ਗੱਲ ਕੀਤੀ। ਆਤਮਾ ਮੂਸਾ ਦੇ ਉੱਪਰ ਸੀ। ਯਹੋਵਾਹ ਨੇ ਉਹੀ ਆਤਮਾ 70 ਬਜ਼ੁਰਗਾਂ ਦੇ ਉੱਪਰ ਰੱਖ ਦਿੱਤਾ ਜਦੋਂ ਆਤਮਾ ਉਨ੍ਹਾਂ ਦੇ ਉੱਪਰ ਉਤਰਿਆ, ਉਨ੍ਹਾਂ ਨੇ ਭਵਿੱਖਬਾਣੀ ਕਰਨੀ ਸ਼ੁਰੂ ਕਰ ਦਿੱਤੀ। ਪਰ ਇਹੀ ਇੱਕ ਮੌਕਾ ਸੀ ਜਦੋਂ ਇਨ੍ਹਾਂ ਲੋਕਾਂ ਨੇ ਅਜਿਹਾ ਕੀਤਾ।"
2ਬਜ਼ੁਰਗਾਂ ਵਿੱਚੋਂ ਦੋ ਅਲਦਾਦ ਅਤੇ ਮੇਦਾਦ ਤੰਬੂ ਕੋਲ ਨਹੀਂ ਗਏ ਉਨ੍ਹਾਂ ਦੇ ਨਾਮ ਬਜ਼ੁਰਗਾ ਦੀ ਸੂਚੀ ਵਿੱਚ ਸਨ। ਪਰ ਉਹ ਡੇਰੇ ਵਿੱਚ ਹੀ ਰੁਕੇ ਰਹੇ ਪਰ ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਉਨ੍ਹਾਂ ਨੇ ਡੇਰੇ ਵਿੱਚ ਭਵਿੱਖਬਾਣੀ ਕਰਨੀ ਸ਼ੁਰੂ ਕਰ ਦਿੱਤੀ।"
3ਇੱਕ ਨੌਜਵਾਨ ਭੱਜਕੇ ਮੂਸਾ ਕੋਲ ਗਿਆ ਅਤੇ ਉਸ ਨੂੰ ਦੱਸਿਆ, “ਅਲਦਾਦ ਅਤੇ ਮੇਦਾਦ ਡੇਰੇ ਵਿੱਚ ਭਵਿੱਖਬਾਣੀ ਕਰ ਰਹੇ ਹਨ।”"
4ਨੂਨ ਦੇ ਪੁੱਤਰ ਯਹੋਸ਼ੁਆ ਨੇ ਮੂਸਾ ਨੂੰ ਆਖਿਆ, “ਸ੍ਰੀਮਾਨ ਮੂਸਾ ਜੀ ਤੁਹਾਨੂੰ ਉਨ੍ਹਾਂ ਨੂੰ ਰੋਕਣਾ ਚਾਹੀਦਾ ਹੈ!” (ਯਹੋਸ਼ੁਆ ਉਦੋਂ ਤੋਂ ਹੀ ਮੂਸਾ ਦਾ ਸਹਾਇਕ ਸੀ। ਜਦੋਂ ਉਹ ਹਾਲੇ ਮੁੰਡਾ ਹੀ ਸੀ।)"
5ਪਰ ਮੂਸਾ ਨੇ ਜਵਾਬ ਦਿੱਤਾ, “ਕੀ ਤੂੰ ਇਸ ਗੱਲੋਂ ਡਰਦਾ ਹੈਂ ਕਿ ਲੋਕ ਸੋਚਣਗੇ ਕਿ ਹੁਣ ਮੈਂ ਆਗੂ ਨਹੀਂ ਹਾਂ? ਮੈਂ ਚਾਹੁੰਦਾ ਹਾਂ ਕਿ ਯਹੋਵਾਹ ਦੇ ਸਾਰੇ ਲੋਕ ਭਵਿੱਖਬਾਣੀ ਕਰਨ ਦੇ ਯੋਗ ਹੋਣ। ਮੈਂ ਚਾਹੁੰਦਾ ਹਾਂ ਕਿ ਯਹੋਵਾਹ ਉਨ੍ਹਾਂ ਸਾਰਿਆਂ ਉੱਪਰ ਆਪਣਾ ਆਤਮਾ ਪਾਵੇ!”"

6ਫ਼ੇਰ ਮੂਸਾ ਅਤੇ ਇਸਰਾਏਲ ਦੇ ਆਗੂ ਡੇਰੇ ਵੱਲ ਵਾਪਸ ਚੱਲੇ ਗਏ।"
7ਬਟੇਰ ਆਉਂਦੇ ਹਨ ਫ਼ੇਰ ਯਹੋਵਾਹ ਨੇ ਸਮੁੰਦਰ ਵੱਲੋਂ ਤੇਜ਼ ਹਵਾ ਵਗਾਈ। ਹਵਾ ਨੇ ਬਟੇਰਾਂ ਨੂੰ ਉਸ ਇਲਾਕੇ ਵੱਲ ਵਹਾ ਦਿੱਤਾ ਬਟੇਰਾ ਨੇ ਡੇਰੇ ਦੇ ਸਾਰੇ ਪਾਸੇ ਉਡਾਰੀ ਲਾਈ ਉੱਥੇ ਇੰਨੇ ਬਟੇਰ ਸਨ ਕਿ ਧਰਤੀ ਕੱਜੀ ਗਈ। ਬਟੇਰ ਤਕਰੀਬਨ ਤਿੰਨ ਫੁੱਟ ਗਹਿਰੇ ਧਰਤੀ ਉੱਤੇ ਸਨ। ਉੱਥੇ ਹਰ ਦਿਸ਼ਾ ਵਿੱਚ ਬਟੇਰ ਹੀ ਬਟੇਰ ਸਨ ਜਿੱਥੇ ਤੱਕ ਕਿ ਬੰਦਾ ਇੱਕ ਦਿਨ ਵਿੱਚ ਚੱਲ ਸੱਕਦਾ ਸੀ।"
8ਲੋਕ ਭੂਸਰ ਗਏ! ਉਹ ਬਾਹਰ ਗਏ ਅਤੇ ਉਸ ਸਾਰੇ ਦਿਨ ਅਤੇ ਉਸ ਸਾਰੀ ਰਾਤ ਬਟੇਰ ਇਕੱਠੇ ਕਰਦੇ ਰਹੇ। ਅਤੇ ਉਨ੍ਹਾਂ ਨੇ ਅਗਲੇ ਦਿਨ ਵੀ ਬਟੇਰ ਇਕੱਠੇ ਕੀਤੇ। ਛੋਟੀ ਤੋਂ ਛੋਟੀ ਮਿਕਦਾਰ ਜਿਹੜੀ ਕੋਈ ਬੰਦਾ ਇਕੱਠੀ ਕਰ ਸੱਕਿਆ ਉਹ 60 ਬੁਸ਼ਲ ਸੀ। ਫ਼ੇਰ ਲੋਕਾਂ ਨੇ ਡੇਰੇ ਦੇ ਸਾਰੇ ਪਾਸੇ ਬਟੇਰ ਦੇ ਮਾਸ ਨੂੰ ਧੁੱਪ ਵਿੱਚ ਸੁੱਕਣਾ ਪਾ ਦਿੱਤਾ।"
9ਲੋਕਾਂ ਨੇ ਮਾਸ ਖਾਣਾ ਸ਼ੁਰੂ ਕਰ ਦਿੱਤਾ, ਪਰ ਯਹੋਵਾਹ ਬਹੁਤ ਕ੍ਰੋਧਵਾਨ ਹੋ ਗਿਆ। ਜਦੋਂ ਹਾਲੇ ਮਾਸ ਉਨ੍ਹਾਂ ਦੇ ਮੂੰਹ ਵਿੱਚ ਹੀ ਸੀ। ਇਸਤੋਂ ਪਹਿਲਾ ਕਿ ਲੋਕ ਇਸ ਨੂੰ ਮੁਕਾ ਸੱਕਣ, ਯਹੋਵਾਹ ਨੇ ਲੋਕਾਂ ਨੂੰ ਬਹੁਤ ਬਿਮਾਰ ਕਰ ਦਿੱਤਾ। ਬਹੁਤ ਸਾਰੇ ਲੋਕ ਮਰ ਗਏ ਅਤੇ ਉਨ੍ਹਾਂ ਨੂੰ ਉਸੇ ਥਾਂ ਦਫ਼ਨਾ ਦਿੱਤਾ ਗਿਆ।"
10ਇਸ ਲਈ ਲੋਕਾਂ ਨੇ ਉਸ ਥਾਂ ਦਾ ਨਾਮ ਕਿਬਰੋਥ ਹੱਤਵਾਹ ਰੱਖ ਦਿੱਤਾ। ਉਨ੍ਹਾਂ ਨੇ ਉਸ ਥਾਂ ਨੂੰ ਇਹ ਨਾਮ ਇਸ ਲਈ ਦਿੱਤਾ ਕਿਉਂਕਿ ਇਹੀ ਥਾਂ ਸੀ ਜਿੱਥੇ ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਦਫ਼ਨਾਇਆ ਜਿਨ੍ਹਾਂ ਨੂੰ ਮਾਸ ਖਾਣ ਦੀ ਤੀਬਰ ਇੱਛਾ ਸੀ।"

11ਲੋਕਾਂ ਨੇ ਕਿਬਰੋਥ ਹੱਤਾਵਾਹ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ ਅਤੇ ਹਸੇਰੋਥ ਪਹੁੰਚਕੇ ਉੱਥੇ ਠਹਿਰ ਗਏ।"
12ਮਿਰਯਮ ਅਤੇ ਹਾਰੂਨ ਮੂਸਾ ਬਾਰੇ ਸ਼ਿਕਾਇਤ ਕਰਦੇ ਹਨ ਮਿਰਯਮ ਅਤੇ ਹਾਰੂਨ ਨੇ ਮੂਸਾ ਦੇ ਖਿਲਾਫ਼ ਬੋਲਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਸਦੀ ਆਲੋਚਨਾ ਕੀਤੀ ਕਿਉਂਕਿ ਉਸ ਨੇ ਇੱਕ ਇੱਥੋਂ ਕੁਸ਼ੀ ਔਰਤ ਨਾਲ ਸ਼ਾਦੀ ਕੀਤੀ ਸੀ। ਉਨ੍ਹਾਂ ਦਾ ਵਿੱਚਾਰ ਸੀ ਕਿ ਮੂਸਾ ਲਈ ਇਹ ਸਹੀ ਨਹੀਂ ਸੀ ਕਿ ਉਹ ਕਿਸੇ ਇੱਥੋਂ ਕੂਸ਼ੀ ਔਰਤ ਨਾਲ ਸ਼ਾਦੀ ਕਰੇ।"
13ਉਨ੍ਹਾਂ ਨੇ ਆਪਣੇ-ਆਪ’ਚ ਸੋਚਿਆ, “ਕੀ ਯਹੋਵਾਹ ਨੇ ਲੋਕਾਂ ਨਾਲ ਗੱਲ ਕਰਨ ਲਈ ਸਿਰਫ਼ ਮੂਸਾ ਨੂੰ ਹੀ ਇਸਤੇਮਾਲ ਕੀਤਾ ਹੈ? ਕੀ ਉਹ ਸਾਡੇ ਰਾਹੀਂ ਵੀ ਨਹੀਂ ਬੋਲਿਆ?” ਪਰ ਯਹੋਵਾਹ ਨੇ ਉਨ੍ਹਾਂ ਨੂੰ ਸੁਣ ਲਿਆ।"
14(ਮੂਸਾ ਬਹੁਤ ਨਿਰਮਲ ਬੰਦਾ ਸੀ ਉਹ ਕਦੇ ਵੀ ਪਾਪ ਨਹੀਂ ਕਰਦਾ ਸੀ ਅਤੇ ਨਾ ਹੀ ਫ਼ਢ਼ਾਂ ਮਾਰਦਾ ਸੀ। ਉਹ ਧਰਤੀ ਉਤਲੇ ਕਿਸੇ ਵੀ ਮਨੁੱਖ ਨਾਲੋ ਵੱਧੇਰੇ ਨਿਮਾਣਾ ਸੀ।)"
15ਇਸ ਲਈ, ਅਚਾਨਕ ਯਹੋਵਾਹ ਆ ਗਿਆ ਅਤੇ ਮੂਸਾ, ਹਾਰੂਨ ਅਤੇ ਮਿਰਯਮ ਨਾਲ ਗੱਲ ਕੀਤੀ ਯਹੋਵਾਹ ਨੇ ਆਖਿਆ, “ਤੁਸੀਂ ਤਿੰਨੇ ਜਣੇ, ਹੁਣੇ ਮੰਡਲੀ ਵਾਲੇ ਤੰਬੂ ਕੋਲ ਆਉ।” ਇਸ ਲਈ ਮੂਸਾ, ਹਾਰੂਨ ਅਤੇ ਮਿਰਯਮ ਤੰਬੂ ਕੋਲ ਚੱਲੇ ਗਏ।"

16ਯਹੋਵਾਹ ਲੰਮੇ ਬੱਦਲ ਵਿੱਚੋਂ ਉਤਰਿਆ ਅਤੇ ਤੰਬੂ ਦੇ ਪ੍ਰਵੇਸ਼ ਉੱਤੇ ਖਲੋ ਗਿਆ। ਯਹੋਵਾਹ ਨੇ ਅਵਾਜ਼ ਦਿੱਤੀ, “ਹਾਰੂਨ ਅਤੇ ਮਿਰਯਮ!” ਹਾਰੂਨ ਅਤੇ ਮਿਰਯਮ ਉਸ ਕੋਲ ਚੱਲੇ ਗਏ।"
17ਪਰਮੇਸ਼ੁਰ ਨੇ ਆਖਿਆ, “ਮੇਰੀ ਗੱਲ ਸੁਣੋ! ਜੇਕਰ ਤੁਹਾਡੇ ਦਰਮਿਆਨ ਕੋਈ ਵੀ ਨਬੀ ਹੈ, ਮੈਂ, ਯਹੋਵਾਹ, ਉਸ ਨੂੰ ਦਰਸ਼ਨ ਵਿੱਚ ਆਪਣੇ-ਆਪ ਨੂੰ ਦਿਖਾਵਾਂਗਾ। ਮੈਂ ਉਸ ਨਾਲ ਸੁਪਨਿਆਂ ਵਿੱਚ ਗੱਲਾਂ ਕਰਾਂਗਾ।"
18ਪਰ ਮੂਸਾ ਉਸ ਤਰ੍ਹਾਂ ਦਾ ਨਹੀਂ ਹੈ। ਮੂਸਾ ਮੇਰਾ ਵਫ਼ਾਦਾਰ ਸੇਵਕ ਹੈ। ਮੈਂ ਆਪਣੇ ਪੂਰੇ ਘਰ ਨਾਲ ਉਸ ਉੱਤੇ ਭਰੋਸਾ ਕਰਦਾ ਹਾਂ।"
19ਜਦੋਂ ਮੈਂ ਉਸ ਦੇ ਨਾਲ ਗੱਲ ਕਰਦਾ ਹਾਂ। ਮੈਂ ਉਸ ਦੇ ਨਾਲ ਆਮ੍ਹੋ-ਸਾਹਮਣੇ ਗੱਲ ਕਰਦਾ ਹਾਂ। ਮੈਂ ਗੁਝੇ ਅਰੱਥਾਂ ਵਾਲੀਆਂ ਕਹਾਣੀਆ ਦੀ ਵਰਤੋਂ ਨਹੀਂ ਕਰਦਾ ਮੈਂ ਉਹ ਗੱਲਾਂ ਉਸ ਨੂੰ ਸਾਫ਼-ਸਾਫ਼ ਦਿਖਾ ਦਿੰਦਾ ਹਾਂ ਜਿਹੜੀਆਂ ਮੈਂ ਚਾਹੁੰਦਾ ਹਾਂ ਕਿ ਉਹ ਜਾਣੇ। ਮੂਸਾ ਯਹੋਵਾਹ ਦੇ ਬਿੰਬ ਵੱਲ ਝਾਕ ਸੱਕਦਾ ਹੈ। ਇਸ ਲਈ ਤੁਸੀਂ ਮੇਰੇ ਸੇਵਕ ਮੂਸਾ ਦੇ ਖਿਲਾਫ਼ ਬੋਲਣ ਲੱਗੇ ਕਿਉਂ ਨਹੀਂ ਡਰੇ?”"
20ਯਹੋਵਾਹ ਉਨ੍ਹਾਂ ਉੱਤੇ ਬਹੁਤ ਖਫ਼ਾ ਸੀ। ਯਹੋਵਾਹ ਉਨ੍ਹਾਂ ਨੂੰ ਛੱਡ ਗਿਆ।"

21ਤੰਬੂ ਤੋਂ ਬੱਦਲ ਉੱਪਰ ਉੱਠਿਆ ਹਾਰੂਨ ਨੇ ਆਸੇ-ਪਾਸੇ ਮੁੜਕੇ ਮਿਰਯਮ ਵੱਲ ਦੇਖਿਆ। ਉਸਦਾ ਰੰਗ ਬਰਫ਼ ਵਰਗਾ ਸਫ਼ੇਦ ਸੀ ਉਸ ਨੂੰ ਚਮੜੀ ਦੀ ਭਿਆਨਕ ਬਿਮਾਰੀ ਸੀ।"
22ਫ਼ੇਰ ਹਾਰੂਨ ਨੇ ਮੂਸਾ ਨੂੰ ਆਖਿਆ, “ਸ੍ਰੀਮਾਨ ਜੀ ਕਿਰਪਾ ਕਰਕੇ ਸਾਨੂੰ ਸਾਡੇ ਮੂਰੱਖਤਾ ਭਰੇ ਪਾਪ ਲਈ ਮਾਫ਼ ਕਰ ਦਿਉ।"
23ਉਸ ਦੇ ਮਾਸ ਨੂੰ ਮੁਰਦਾ ਜਨਮੇ ਬੱਚੇ ਦੇ ਮਾਸ ਵਾਂਗ ਨਾ ਝੜਨ ਦਿਉ।” (ਕਈ ਵਾਰੀ ਕੋਈ ਬੱਚਾ ਇਸੇ ਤਰ੍ਹਾਂ ਅੱਧੇ ਖਾਧੇ ਹੋਏ ਮਾਸ ਨਾਲ ਪੈਦਾ ਹੁੰਦਾ ਹੈ।)"
24ਇਸ ਲਈ ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ ਕਿਰਪਾ ਕਰਕੇ ਇਸ ਨੂੰ ਇਸ ਬਿਮਾਰੀ ਤੋਂ ਛੁਟਕਾਰਾ ਦਿਵਾਉ।”"
25ਯਹੋਵਾਹ ਨੇ ਮੂਸਾ ਨੂੰ ਜਵਾਬ ਦਿੱਤਾ, “ਜੇ ਉਸਦਾ ਪਿਤਾ ਉਸ ਦੇ ਚਿਹਰੇ ਉੱਤੇ ਥੁੱਕੇ, ਕੀ ਉਹ ਸੱਤਾਂ ਦਿਨਾਂ ਤੀਕ ਸ਼ਰਮਿੰਦਾ ਹੀ ਬੈਠੀ ਰਹੇਗੀ। ਇਸ ਲਈ ਉਸ ਨੂੰ ਸੱਤਾਂ ਦਿਨਾਂ ਲਈ ਡੇਰੇ ਤੋਂ ਬਾਹਰ ਜਾਣ ਦਿਉ। ਫ਼ੇਰ ਬਿਮਾਰੀ ਠੀਕ ਹੋ ਜਾਵੇਗੀ ਅਤੇ ਉਹ ਡੇਰੇ ਵਿੱਚ ਵਾਪਸ ਆ ਸੱਕੇਗੀ।”"

26ਇਸ ਲਈ ਉਨ੍ਹਾਂ ਨੇ ਮਿਰਯਮ ਨੂੰ ਸੱਤ ਦਿਨਾਂ ਲਈ ਡੇਰੇ ਤੋਂ ਬਾਹਰ ਕੱਢ ਦਿੱਤਾ। ਅਤੇ ਲੋਕ ਉਸ ਥਾਂ ਤੋਂ ਉਦੋਂ ਤੱਕ ਨਹੀਂ ਹਿੱਲੇ। ਜਦੋਂ ਤੱਕ ਕਿ ਉਸ ਨੂੰ ਵਾਪਿਸ ਨਹੀਂ ਲਿਆਂਦਾ ਗਿਆ।"
You have read Numbers 8
26 verses