Lumina
Philemon

Philemon 1

Philemon 1·Punjabi Bible

1ਪਰ ਇੱਕ ਆਦਮੀ ਜਿਹੜਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹੜਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪੜ੍ਹਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸ ਨੂੰ ਪੜ੍ਹਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸ ਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ।"

2ਪਰਮੇਸ਼ੁਰ ਦੀ ਉਪਾਸਨਾ ਦਾ ਸਹੀ ਢੰਗ ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸ ਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸ ਦੇ ਧਰਮ ਦਾ ਕੀ ਅਰਥ ਨਹੀਂ ਹੈ।"

3ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸ ਨੂੰ ਪਰਮੇਸ਼ੁਰ ਸ਼ੁੱਧ ਅਤੇ ਪਵਿੱਤਰ ਕਬੂਲਦਾ ਹੈ।"

4ਸਮੂਹ ਲੋਕਾਂ ਨੂੰ ਪ੍ਰੇਮ ਕਰੋ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਨੂੰ ਮਹਾਨ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਹੈ। ਇਸ ਲਈ ਇਹ ਨਾ ਸੋਚੋ ਕਿ ਕੁਝ ਲੋਕ ਦੂਸਰੇ ਲੋਕਾਂ ਨਾਲੋਂ ਜ਼ਿਆਦਾ ਮਹੱਤਵਪੂਰਣ ਹਨ।"

5ਫ਼ਰਜ਼ ਕਰੋ ਕਿ ਕੋਈ ਵਿਅਕਤੀ ਚੰਗੇ ਕੱਪੜੇ ਅਤੇ ਇੱਕ ਸੋਨੇ ਦੀ ਮੁੰਦਰੀ ਪਾਕੇ ਤੁਹਾਡੀ ਸੰਗਤ ਵਿੱਚ ਆਉਂਦਾ ਹੈ। ਉਸੇ ਸਮੇਂ ਹੀ, ਇੱਕ ਗਰੀਬ ਆਦਮੀ ਵੀ ਪੁਰਾਣੇ ਗੰਦੇ ਕੱਪੜੇ ਪਾਕੇ ਆਉਂਦਾ ਹੈ।"

Philemon 1 illustration - Philemon Chapter 1

6ਤੁਸੀਂ ਚੰਗੇ ਕੱਪੜਿਆਂ ਵਾਲੇ ਵਿਅਕਤੀ ਵੱਲ ਖਾਸ ਧਿਆਨ ਦਿੰਦੇ ਹੋ। ਤੁਸੀਂ ਆਖਦੇ ਹੋ, “ਆਓ ਇੱਥੇ ਇਸ ਚੰਗੀ ਥਾਂ ਤੇ ਬੈਠੋ?” ਪਰ ਤੁਸੀਂ ਗਰੀਬ ਵਿਅਕਤੀ ਨੂੰ ਕਹੋਂਗੇ, “ਜਾ ਉੱਥੇ ਖੜ੍ਹਾ ਹੋ ਜਾ।” ਜਾਂ “ਥੱਲੇ ਫ਼ਰਸ਼ ਤੇ ਮੇਰੇ ਪੈਰਾਂ ਕੋਲ ਬੈਠ ਜਾ।”"

7ਤੁਸੀਂ ਕੀ ਕਰ ਰਹੇ ਹੋ? ਤੁਸੀਂ ਕੁਝ ਲੋਕਾਂ ਨੂੰ ਹੋਰਨਾਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾ ਰਹੇ ਹੋ। ਮੰਦੇ ਵਿੱਚਾਰਾਂ ਨਾਲ ਤੁਸੀਂ ਇਹ ਨਿਆਂ ਕਰ ਰਹੇ ਹੋ ਕਿ ਕਿਹੜਾ ਵਿਅਕਤੀ ਬਿਹਤਰ ਹੈ।"

8ਮੇਰੇ ਪਿਆਰੇ ਭਰਾਵੋ ਅਤੇ ਭੈਣੋ ਸੁਣੋ। ਪਰਮੇਸ਼ੁਰ ਨੇ ਦੁਨੀਆਂ ਦੇ ਗਰੀਬ ਲੋਕਾਂ ਨੂੰ ਨਿਹਚਾ ਦੇ ਸੰਗ ਅਮੀਰ ਹੋਣ ਲਈ ਚੁਣਿਆ ਹੈ। ਉਸ ਨੇ ਉਨ੍ਹਾਂ ਨੂੰ ਉਹ ਰਾਜ ਪ੍ਰਾਪਤ ਕਰਨ ਲਈ ਚੁਣਿਆ ਹੈ ਜਿਸਦਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।"

9ਪਰ ਤੁਸੀਂ ਗਰੀਬ ਆਦਮੀ ਨੂੰ ਕੋਈ ਆਦਰ ਮਾਣ ਨਹੀਂ ਦਿੰਦੇ। ਅਤੇ ਤੁਸੀਂ ਜਾਣਦੇ ਹੋ ਕਿ ਅਮੀਰ ਆਦਮੀ ਹੀ ਹਨ ਜਿਹੜੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਨਿਯੰਤ੍ਰਣ ਕਰਦੇ ਹਨ। ਤੇ ਇਹ ਉਹੀ ਲੋਕ ਹਨ ਜਿਹੜੇ ਤੁਹਾਨੂੰ ਕਚਿਹਰੀਆਂ ਵਿੱਚ ਲੈ ਜਾਂਦੇ ਹਨ।"

10ਅਮੀਰ ਲੋਕ ਹੀ ਹਨ ਜਿਹੜੇ ਉਸ ਇੱਕ ਦੇ ਸ਼ੁਭ ਨਾਂ ਦੇ ਵਿਰੁੱਧ ਬੋਲਦੇ ਹਨ ਜਿਹੜਾ ਤੁਹਾਡਾ ਮਾਲਕ ਹੈ।"

Philemon 1 illustration - Philemon Chapter 1

11ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ।"

12ਪਰ ਜੇ ਤੁਸੀਂ ਇੱਕ ਵਿਅਕਤੀ ਨਾਲ ਇਸ ਤਰ੍ਹਾਂ ਦਾ ਵਰਤਾਉ ਕਰ ਰਹੇ ਹੋ ਜਿਵੇਂ ਉਹ ਦੂਸਰੇ ਵਿਅਕਤੀ ਨਾਲੋਂ ਵੱਧੇਰੇ ਮਹੱਤਵਪੂਰਣ ਹੈ ਤਾਂ ਤੁਸੀਂ ਪਾਪ ਕਰ ਰਹੇ ਹੋ। ਸ਼ਾਹੀ ਨੇਮ ਸਾਬਤ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।"

13ਹੋ ਸੱਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵੱਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵੱਗਿਆ ਕਰਨ ਦਾ ਦੋਸ਼ੀ ਹੋਵੇਗਾ।"

14ਪਰਮੇਸ਼ੁਰ ਨੇ ਆਖਿਆ ਹੈ, “ਬਦਕਾਰੀ ਦਾ ਪਾਪ ਨਾ ਕਰੋ।” ਉਸੇ ਪਰਮੇਸ਼ੁਰ ਨੇ ਇਹ ਵੀ ਆਖਿਆ, “ਕਿਸੇ ਨੂੰ ਨਾ ਮਾਰੋ।” ਇਸੇ ਲਈ, ਜੇ ਤੁਸੀਂ ਵਿੱਭਚਾਰ ਦਾ ਗੁਨਾਹ ਨਾ ਕਰੋ, ਪਰ ਕਿਸੇ ਵਿਅਕਤੀ ਨੂੰ ਮਾਰ ਦਿਉਂ, ਫ਼ੇਰ ਤੁਸੀਂ ਪਰਮੇਸ਼ੁਰ ਦੇ ਪੂਰੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।"

15ਤੁਹਾਡੀ ਪਰੱਖ ਉਸ ਨੇਮ ਦੇ ਆਧਾਰ ਤੇ ਹੋਵੇਗੀ ਜਿਹੜਾ ਲੋਕਾਂ ਨੂੰ ਮੁਕਤ ਕਰਦਾ ਹੈ। ਆਪਣੀ ਹਰ ਕਹਿਣੀ ਅਤੇ ਕਰਨੀ ਵਿੱਚ ਤੁਸੀਂ ਇਸ ਗੱਲ ਨੂੰ ਚੇਤੇ ਰੱਖੋ।"

Philemon 1 illustration - Philemon Chapter 1

16ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।"

17ਨਿਹਚਾ ਅਤੇ ਚੰਗਿਆਈਆਂ ਮੇਰੇ ਭਰਾਵੋ ਅਤੇ ਭੈਣੋ ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਸ ਦੇ ਕੋਲ ਨਿਹਚਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਸਦੀ ਨਿਹਚਾ ਨਿਕਾਰਥਕ ਹੈ। ਕੀ ਇਹੋ ਜਿਹੀ ਨਿਹਚਾ ਉਸ ਨੂੰ ਬਚਾ ਸੱਕਦੀ ਹੈ? ਨਹੀਂ।"

18ਮਸੀਹ ਵਿੱਚ ਕੁਝ ਭਰਾ ਜਾਂ ਭੈਣ ਸ਼ਾਇਦ ਉਸ ਦਿਨ ਲਈ ਕੱਪੜੇ ਅਤੇ ਰੋਟੀ ਦੇ ਲੋੜਵੰਦ ਹੋਣ।"

19ਪਰ ਤੁਸੀਂ ਉਸ ਵਿਅਕਤੀ ਨੂੰ ਆਖੋ, “ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਆਪਣੇ ਆਪ ਨੂੰ ਗਰਮਾਓ ਅਤੇ ਚੋਖਾ ਖਾਓ।” ਤੁਸੀਂ ਸਿਰਫ਼ ਇਹੀ ਗੱਲਾਂ ਆਖਦੇ ਹੋ ਪਰ ਤੁਸੀਂ ਉਸ ਵਿਅਕਤੀ ਨੂੰ ਉਹ ਚੀਜ਼ਾਂ ਨਹੀਂ ਦਿੰਦੇ ਜੋ ਉਸ ਨੂੰ ਲੋੜੀਂਦੀਆਂ ਹਨ। ਜੇ ਤੁਸੀਂ ਉਸ ਵਿਅਕਤੀ ਦੀ ਸਹਾਇਤਾ ਨਹੀਂ ਕਰਦੇ, ਤਾਂ ਇਸਦਾ ਕੀ ਫ਼ਾਇਦਾ ਹੈ।"

20ਨਿਹਚਾ ਦੇ ਨਾਲ ਵੀ ਇਹੀ ਹੈ। ਜੇ ਨਿਹਚਾ ਕੁਝ ਨਹੀਂ ਸੰਵਾਰਦੀ ਤਾਂ ਉਹ ਨਿਹਚਾ ਨਿਰਜੀਵ ਹੈ ਕਿਉਂਕਿ ਉਹ ਇੱਕਲੀ ਹੈ।"

Philemon 1 illustration - Philemon Chapter 1

21ਕੋਈ ਵਿਅਕਤੀ ਸ਼ਾਇਦ ਇਹ ਆਖੇ, “ਤੂੰ ਨਿਹਚਾ ਰੱਖਦਾ ਹੈ, ਪਰ ਮੈਂ ਕੰਮ ਕਰਦਾ ਹਾਂ।” ਮੈਨੂੰ ਆਪਣੀ ਨਿਹਚਾ ਦਿਖਾ। ਤੇਰੀ ਨਿਹਚਾ ਕੁਝ ਵੀ ਨਹੀਂ ਕਰਦੀ। ਮੈਂ ਆਪਣੇ ਅਮਲਾਂ ਰਾਹੀਂ ਤੈਨੂੰ ਆਪਣੀ ਨਿਹਚਾ ਦਿਖਾਵਾਂਗਾ।"

22ਤੁਸੀਂ ਨਿਹਚਾ ਕਰਦੇ ਹੋ ਕਿ ਪਰਮੇਸ਼ੁਰ ਇੱਕ ਹੈ। ਠੀਕ ਹੈ। ਪਰ ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਹਨ ਅਤੇ ਡਰ ਨਾਲ ਕੰਬਦੀਆਂ ਹਨ।"

23ਓ ਮੂਰਖ ਵਿਅਕਤੀ। ਕੀ ਤੈਨੂੰ ਇਹ ਅਵਸ਼ ਦਰਸ਼ਾਉਣਾ ਪਵੇਗਾ ਕਿ ਜਿਹੜੀ ਨਿਹਚਾ ਕੁਝ ਵੀ ਨਹੀਂ ਕਰਦੀ ਉਹ ਨਿਕੰਮੀ ਹੈ?"

24ਅਬਰਾਹਾਮ ਸਾਡਾ ਪਿਤਾ ਸੀ। ਅਬਰਾਹਾਮ ਨੂੰ ਧਰਮੀ ਉਸ ਦੇ ਅਮਲ ਰਾਹੀਂ ਬਣਾਇਆ ਗਿਆ ਸੀ। ਉਸ ਨੇ ਜਗਵੇਦੀ ਉੱਪਰ ਪਰਮੇਸ਼ੁਰ ਨੂੰ ਆਪਣਾ ਪੁੱਤਰ ਇਸਹਾਕ ਭੇਂਟ ਕੀਤਾ।"

25ਇਸ ਲਈ ਤੁਸੀਂ ਸਮਝ ਲਵੋ ਕਿ ਅਬਰਾਹਾਮ ਦੀ ਨਿਹਚਾ ਅਤੇ ਉਸ ਦੇ ਅਮਲਾਂ ਨੇ ਇੱਕ ਸਾਥ ਕਾਰਜ ਕੀਤਾ। ਉਸ ਦੀ ਨਿਹਚਾ ਨੂੰ ਉਸ ਦੇ ਅਮਲਾਂ ਰਾਹੀਂ ਸੰਪੂਰਣ ਬਣਾਇਆ ਗਿਆ।"

Chapter Complete

You have read Philemon 1

25 verses