1ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸ ਨੂੰ ਸਤਾਇਆ ਅਤੇ ਮੈਂ ਉਸ ਨੂੰ ਦੁੱਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਦਿਤੀ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤੀਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ।"
2ਪਰ ਸਾਡੇ ਪ੍ਰਭੂ ਦੀ ਕਿਰਪਾ ਮੈਨੂੰ ਪੂਰੀ ਤਰ੍ਹਾਂ ਦਿੱਤੀ ਹੋਈ ਸੀ, ਅਤੇ ਕਿਰਪਾ ਦੇ ਨਾਲ ਵਿਸ਼ਵਾਸ ਅਤੇ ਉਹ ਪਿਆਰ ਆਇਆ ਜੋ ਮਸੀਹ ਯਿਸੂ ਵਿੱਚ ਹੈ।"
3ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ।"
4ਪਰ ਮੈਨੂੰ ਕਿਰਪਾ ਦਿਤੀ ਗਈ। ਤਾਂ ਜੋ ਮਸੀਹ ਯਿਸੂ ਮੇਰੇ ਵਿੱਚ ਵਿਖਾ ਸੱਕੇ ਕਿ ਉਸਦਾ ਸਬਰ ਅਸੀਮ ਹੈ। ਮਸੀਹ ਨੇ ਆਪਣਾ ਸਬਰ ਮੇਰੇ, ਸਭ ਪਾਪੀਆਂ ਤੋਂ ਗਏ ਗੁਜਰੇ, ਤੇ ਵਿਖਾਇਆ। ਯਿਸੂ ਚਾਹੁੰਦਾ ਸੀ ਕਿ ਮੈਂ ਉਨ੍ਹਾਂ ਲੋਕਾਂ ਲਈ ਇੱਕ ਮਿਸਾਲ ਬਣਾ ਜਿਹੜੇ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਸਦੀਪਕ ਜੀਵਨ ਪ੍ਰਾਪਤ ਕਰਦੇ ਹਨ।"
5ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹੜਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸ ਨੂੰ ਤਬਾਹ ਨਹੀਂ ਕੀਤਾ ਜਾ ਸੱਕਦਾ ਅਤੇ ਨਾ ਹੀ ਦੇਖਿਆ ਜਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ!"

6ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹੜੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁੱਧ ਲੜੋ।"
7ਵਿਸ਼ਵਾਸ ਵਿੱਚ ਸਥਿਰ ਰਹੋ, ਅਤੇ ਉਸ ਦੇ ਆਧਾਰ ਤੇ ਜੀਣ ਜਿਸ ਨੂੰ ਤੁਸੀਂ ਮੰਨੋ ਕਿ ਸਹੀ ਹੈ। ਕੁਝ ਲੋਕਾਂ ਨੇ ਅਜਿਹਾ ਨਹੀਂ ਕੀਤਾ, ਇਸ ਲਈ ਉਹ ਵਿਸ਼ਵਾਸ ਤੋਂ ਡਿੱਗ ਗਏ।"
8ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿੱਖਣਗੇ।"
9ਆਦਮੀਆ ਤੇ ਔਰਤਾਂ ਲਈ ਕੁਝ ਨਿਰਦੇਸ਼ ਸਭ ਤੋਂ ਪਹਿਲਾਂ, ਮੈਂ ਤੁਹਾਨੂੰ ਸਰਬੱਤ ਲੋਕਾਂ ਲਈ ਪ੍ਰਾਰਥਨਾ ਕਰਨ ਲਈ ਆਖਦਾ ਹਾਂ। ਸਾਰੇ ਲੋਕਾਂ ਲਈ ਪਰਮੇਸ਼ੁਰ ਨਾਲ ਗੱਲ ਕਰੋ। ਉਸ ਕੋਲੋਂ ਉਹ ਚੀਜ਼ਾਂ ਮੰਗੋ ਜਿਹੜੀਆਂ ਲੋਕਾਂ ਨੂੰ ਲੋੜੀਂਦੀਆਂ ਹਨ, ਅਤੇ ਉਸਦਾ ਧੰਨਵਾਦ ਕਰੋ।"
10ਰਾਜਿਆਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਕਰੋ ਜਿਨ੍ਹਾਂ ਕੋਲ ਅਧਿਕਾਰ ਦੀਆਂ ਪਦਵੀਆਂ ਹਨ। ਉਨ੍ਹਾਂ ਆਗੂਆਂ ਲਈ ਪ੍ਰਾਰਥਨਾ ਕਰੋ ਤਾਂ ਜੋ ਅਸੀਂ ਇੱਕ ਅਜਿਹਾ ਜੀਵਨ ਜਿਉਂ ਸੱਕੀਏ ਜੋ ਸ਼ਾਂਤ, ਖਾਮੋਸ਼, ਉਪਾਸਨਾ ਨਾਲ ਭਰਪੂਰ ਅਤੇ ਪਰਮੇਸ਼ੁਰ ਨੂੰ ਸਤਿਕਾਰਦਾ ਹੋਵੇ।"

11ਇਹ ਚੰਗਾ ਹੈ, ਅਤੇ ਇਹ ਪਰਮੇਸ਼ੁਰ ਸਾਡੇ ਮੁਕਤੀ ਦਾਤਾ ਨੂੰ ਪ੍ਰਸੰਨ ਕਰਦਾ ਹੈ।"
12ਪਰਮੇਸ਼ੁਰ ਚਾਹੁੰਦਾ ਹੈ ਕਿ ਸਾਰੇ ਲੋਕ ਮੁਕਤ ਹੋ ਸੱਕਣ। ਅਤੇ ਉਹ ਚਾਹੁੰਦਾ ਹੈ ਕਿ ਸਾਰੇ ਲੋਕ ਸੱਚ ਨੂੰ ਜਾਣ ਲੈਣ।"
13ਪਰਮੇਸ਼ੁਰ ਕੇਵਲ ਇੱਕ ਹੈ। ਅਤੇ ਪਰਮੇਸ਼ੁਰ ਤੱਕ ਪਹੁੰਚਣ ਦਾ ਕੇਵਲ ਇੱਕ ਹੀ ਰਾਹ ਹੈ। ਇਹ ਰਾਹ ਮਸੀਹ ਯਿਸੂ ਰਾਹੀਂ ਹੈ, ਜੋ ਕਿ ਇੱਕ ਇਨਸਾਨ ਹੈ।"
14ਯਿਸੂ ਨੇ ਲੋਕਾਂ ਦੇ ਪਾਪਾਂ ਦੀ ਕੀਮਤ ਆਪਣੇ ਆਪ ਨੂੰ ਭੇਟਾ ਕਰਕੇ ਅਦਾ ਕੀਤੀ। ਯਿਸੂ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਸਮੂਹ ਲੋਕਾਂ ਨੂੰ ਬਚਾਉਣਾ ਚਾਹੁੰਦਾ ਹੈ। ਅਤੇ ਉਹ ਸਹੀ ਸਮੇਂ ਤੇ ਆਇਆ।"
15ਇਹੀ ਕਾਰਣ ਹੈ ਜੋ ਉਸ ਨੂੰ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਇਹੀ ਕਾਰਣ ਹੈ ਕਿ ਮੈਨੂੰ ਰਸੂਲ ਚੁਣਿਆ ਗਿਆ ਸੀ। ਮੈਂ ਸੱਚ ਕਹਿ ਰਿਹਾ ਹਾਂ, ਝੂਠ ਨਹੀਂ ਬੋਲ ਰਿਹਾ। ਮੈਂ ਗੈਰ ਯਹੂਦੀਆਂ ਲਈ ਗੁਰੂ ਦੇ ਤੌਰ ਤੇ ਚੁਣਿਆ ਗਿਆ ਸੀ। ਮੈਂ ਉਨ੍ਹਾਂ ਨੂੰ ਵਿਸ਼ਵਾਸ ਕਰਨ ਅਤੇ ਸੱਚ ਜਾਨਣ ਦੇ ਉਪਦੇਸ਼ ਦਿੰਦਾ ਹਾਂ।"

16ਆਦਮੀ ਅਤੇ ਔਰਤਾਂ ਲਈ ਖਾਸ ਨਿਰਦੇਸ਼ ਮੈਂ ਚਾਹੁੰਨਾ ਕਿ ਹਰ ਜਗ਼੍ਹਾ ਆਦਮੀ ਪ੍ਰਾਰਥਨਾ ਕਰਨ। ਲੋਕ ਜਿਹੜੇ ਪ੍ਰਾਰਥਨਾ ਵਿੱਚ ਆਪਣੇ ਹੱਥ ਉੱਪਰ ਚੁੱਕਦੇ ਹਨ ਪਵਿੱਤਰ ਹੋਣੇ ਚਾਹੀਦੇ ਹਨ। ਉੱਥੇ ਉਹ ਲੋਕ ਨਹੀਂ ਹੋਣੇ ਚਾਹੀਦੇ ਜਿਹੜੇ ਕ੍ਰੋਧ ਕਰਦੇ ਹਨ ਅਤੇ ਝਗੜਦੇ ਹਨ।"
17ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ।"
18ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹੜੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ।"
19ਔਰਤ ਨੂੰ ਖਾਮੋਸ਼ੀ ਨਾਲ ਸੁਣਨ ਅਤੇ ਹਮੇਸ਼ਾ ਮੰਨਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਸਿਖਣਾ ਚਾਹੀਦਾ ਹੈ।"
20ਮੈਂ ਔਰਤ ਨੂੰ ਆਗਿਆ ਨਹੀਂ ਦਿੰਦਾ ਕਿ ਉਹ ਮਰਦ ਨੂੰ ਸਿੱਖਾਵੇ। ਅਤੇ ਮੈਂ ਔਰਤ ਨੂੰ ਮਰਦ ਉਪਰ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਔਰਤ ਨੂੰ ਖਾਮੋਸ਼ ਰਹਿਣਾ ਚਾਹੀਦਾ ਹੈ।"

21ਕਿਉਂਕਿ ਆਦਮ ਨੂੰ ਪਹਿਲਾਂ ਸਾਜਿਆ ਗਿਆ ਸੀ ਅਤੇ ਫ਼ੇਰ ਹੱਵਾਹ ਬਣਾਈ ਗਈ ਸੀ।"
22ਇਹ ਵੀ, ਕਿ ਉਹ ਆਦਮ ਨਹੀਂ ਸੀ ਜੋ ਸ਼ੈਤਾਨ ਦੁਆਰਾ ਗੁਮਰਾਹ ਕੀਤਾ ਗਿਆ ਸੀ। ਇਹ ਔਰਤ ਸੀ ਜੋ ਗੁਮਰਾਹ ਕੀਤੀ ਗਈ ਸੀ ਅਤੇ ਪਰਮੇਸ਼ੁਰ ਵੱਲ ਅਵੱਗਿਆਕਾਰੀ ਬਣ ਗਈ।"
23ਪਰ ਔਰਤਾਂ ਨੂੰ ਬੱਚੇ ਪੈਦਾ ਕਰਨ ਦੇ ਆਪਣੇ ਕਾਰਜ ਰਾਹੀਂ ਮੁਕਤੀ ਮਿਲੇਗੀ, ਉਹ ਬਚਾਈਆਂ ਜਾਣਗੀਆਂ ਜੇ ਉਹ ਆਪਣੇ ਵਿਸ਼ਵਾਸ ਵਿੱਚ ਟਿਕੀਆਂ ਰਹਿਣਗੀਆਂ ਅਤੇ ਪਿਆਰ ਅਤੇ ਪਵਿੱਤਰਤਾ ਅਤੇ ਸਹੀ ਢੰਗ ਨਾਲ ਸਵੈ ਉੱਪਰ ਕਾਬੂ ਰੱਖਣਗੀਆਂ।"
24ਕਲੀਸਿਯਾ ਦੇ ਆਗੂ ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ।"
25ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।"

26ਉਸ ਨੂੰ ਬਹੁਤੀ ਸ਼ਰਾਬ ਨਹੀਂ ਪੀਣੀ ਚਾਹੀਦੀ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ।"
27ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।"
28ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸੱਕਦਾ।"
29ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹੜਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸੱਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ।"
30ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ।"
You have read Philippians 1
30 verses