1ਕਲੀਸਿਯਾ ਦੇ ਸਹਾਇਕ ਇਸੇ ਢੰਗ ਨਾਲ, ਜਿਹੜੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸ਼ਰਾਬ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹੜੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।"
2ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਚੱਲਣਾ ਚਾਹੀਦਾ ਹੈ ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹਮੇਸ਼ਾ ਉਸੇ ਆਧਾਰ ਤੇ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਸਹੀ ਸਮਝਦੇ ਹਨ।"
3ਤੁਹਾਨੂੰ ਇਨ੍ਹਾਂ ਲੋਕਾਂ ਦੀ ਪਰੱਖ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ। ਜੇ ਤੁਹਾਨੂੰ ਉਨ੍ਹਾਂ ਵਿੱਚ ਕੋਈ ਨੁਕਸ ਦਿਖਾਈ ਨਾ ਦੇਵੇ ਤਾਂ ਉਹ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰ ਸੱਕਦੇ ਹਨ।"
4ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹੜੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸੱਕੇ।"
5ਜਿਹੜੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ।"

6ਉਹ ਜਿਹੜੇ ਸਹੀ ਢੰਗ ਨਾਲ ਸੇਵਾ ਕਰਦੇ ਹਨ ਆਪਣੇ ਆਪ ਲਈ ਸਨਮਾਨ ਯੋਗ ਥਾਂ ਬਣਾ ਰਹੇ ਹਨ ਅਤੇ ਉਹ ਮਸੀਹ ਯਿਸੂ ਵਿੱਚ ਆਪਣੇ ਵਿਸ਼ਵਾਸ ਦੀ ਨਿਸ਼ਚਿਤਤਾ ਪਾਉਣਗੇ।"
7ਸਾਡੀ ਜ਼ਿੰਦਗੀ ਦਾ ਰਹੱਸ ਮੈਨੂੰ ਉਮੀਦ ਹੈ ਕਿ ਮੈਂ ਛੇਤੀ ਹੀ ਤੁਹਾਡੇ ਵੱਲ ਆ ਸੱਕਦਾ ਹਾਂ। ਪਰ ਹੁਣ ਮੈਂ ਤੁਹਾਨੂੰ ਇਹ ਗੱਲਾਂ ਲਿਖ ਰਿਹਾ ਹਾਂ।"
8ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਆ ਸੱਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹੜੀਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ।"
9ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ: ਉਹ ਸਾਨੂੰ ਮਨੁੱਖੀ ਸਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ; ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ; ਉਸ ਨੂੰ ਦੂਤਾਂ ਨੇ ਦੇਖਿਆ। ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ; ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ਉਸ ਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।"
10ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।"

11ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾੜ ਦਿੱਤਾ ਗਿਆ ਹੋਵੇ।"
12ਉਹ ਲੋਕ ਹੋਰਨਾਂ ਨੂੰ ਆਖਦੇ ਹਨ ਕਿ ਵਿਆਹ ਕਰਾਉਣਾ ਗਲਤ ਹੈ। ਅਤੇ ਉਹ ਉਨ੍ਹਾਂ ਨੂੰ ਕਹਿੰਦੇ ਹਨ ਕਿ ਕੁਝ ਅਜਿਹੀਆਂ ਚੀਜ਼ਾਂ ਹਨ ਜਿਹੜਿਆਂ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਪਰ ਜਿਹੜੇ ਲੋਕ ਨਿਹਚਾਵਾਨ ਹਨ ਅਤੇ ਜਿਹੜੇ ਸੱਚ ਨੂੰ ਜਾਣਦੇ ਹਨ ਉਹ ਉਨ੍ਹਾਂ ਭੋਜਨਾਂ ਨੂੰ ਪਰਮੇਸ਼ੁਰ ਦਾ ਧੰਨਵਾਦ ਕਰਕੇ ਖਾ ਸੱਕਦੇ ਹਨ ਕਿਉਂ ਕਿ ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਭੋਜਨਾਂ ਨੂੰ ਬਣਾਇਆ।"
13ਹਰ ਉਹ ਚੀਜ਼ ਜਿਹੜੀ ਪਰਮੇਸ਼ੁਰ ਨੇ ਸਾਜੀ ਹੈ ਚੰਗੀ ਹੈ। ਪਰਮੇਸ਼ੁਰ ਦੀ ਸਾਜੀ ਹੋਈ ਕੋਈ ਵੀ ਚੀਜ਼ ਨਾਮੰਜ਼ੂਰ ਨਹੀਂ ਕਰਨੀ ਚਾਹੀਦੀ ਜੇ ਇਸ ਨੂੰ ਪਰਮੇਸ਼ੁਰ ਦੇ ਧੰਨਵਾਦ ਨਾਲ ਲਿਆ ਜਾਵੇ।"
14ਪਰਮੇਸ਼ੁਰ ਦੁਆਰਾ ਸਾਜਿਆ ਹੋਇਆ ਸਭ ਕੁਝ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਬਣ ਜਾਂਦਾ ਹੈ।"
15ਮਸੀਹ ਯਿਸੂ ਦੇ ਚੰਗੇ ਸੇਵਕ ਬਣੋ ਇਹ ਗੱਲਾਂ ਓਥੋਂ ਦੇ ਭਰਾਵਾਂ ਅਤੇ ਭੈਣਾਂ ਨੂੰ ਦੱਸੋ। ਇਹ ਸਾਬਤ ਕਰ ਦੇਵੇਗਾ ਕਿ ਤੁਸੀਂ ਮਸੀਹ ਯਿਸੂ ਦੇ ਸੱਚੇ ਸੇਵਕ ਹੋ। ਤੁਸੀਂ ਸਾਬਤ ਕਰ ਦੇਵੋਂਗੇ ਕਿ ਤੁਸੀਂ ਵਿਸ਼ਵਾਸ ਦੇ ਬਚਨਾਂ ਦੁਆਰਾ ਅਤੇ ਉਨ੍ਹਾਂ ਸੱਚੇ ਉਪਦੇਸ਼ਾਂ ਦੁਆਰਾ, ਜਿਨ੍ਹਾਂ ਦਾ ਤੁਸੀਂ ਅਨੁਸਰਣ ਕੀਤਾ ਹੈ ਤਕੜੇ ਬਣ ਗਏ ਹੋ।"

16ਲੋਕ ਮੂਰਖ ਕਹਾਣੀਆਂ ਸੁਣਾਉਂਦੇ ਹਨ ਜਿਨ੍ਹਾਂ ਦਾ ਪਰਮੇਸ਼ੁਰ ਦੇ ਸੱਚ ਨਾਲ ਕੋਈ ਮੇਲ ਨਹੀਂ। ਉਨ੍ਹਾਂ ਕਹਾਣੀਆਂ ਦੇ ਅਨੁਸਾਰ ਨਾ ਚੱਲੋ। ਪਰ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੱਚੇ ਸੇਵਕ ਹੋਣ ਵਜੋਂ ਤਿਆਰ ਕਰੋ।"
17ਤੁਹਾਡੀ ਸਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ।"
18ਜੋ ਮੈਂ ਆਖ ਰਿਹਾਂ ਉਹ ਸੱਚ ਹੈ ਅਤੇ ਤੁਹਾਨੂੰ ਇਸ ਨੂੰ ਪੂਰੀ ਤਰ੍ਹਾਂ ਪ੍ਰਵਾਨ ਕਰ ਲੈਣਾ ਚਾਹੀਦਾ ਹੈ।"
19ਇਹੀ ਕਾਰਣ ਹੈ ਕਿ ਅਸੀਂ ਕੰਮ ਕਰਦੇ ਹਾਂ ਅਤੇ ਸੰਘਰਸ਼ ਕਰਦੇ ਹਾਂ; ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਵਿੱਚ ਆਸ ਰੱਖਦੇ ਹਾਂ। ਉਹ ਸਮੂਹ ਲੋਕਾਂ ਦਾ ਮੁਕਤੀਦਾਤਾ ਹੈ। ਖਾਸ ਤੌਰ ਤੇ ਜਿਹੜੇ ਲੋਕ ਉਸ ਵਿੱਚ ਨਿਹਚਾ ਰੱਖਦੇ ਹਨ।"
20ਹੁਕਮ ਦਿਉ ਅਤੇ ਇਨ੍ਹਾਂ ਗੱਲਾਂ ਦੇ ਉਪਦੇਸ਼ ਦਿਉ।"

21ਤੁਸੀਂ ਨੌਜਵਾਨ ਹੋ ਪਰ ਕਿਸੇ ਨੂੰ ਇਸ ਤਰ੍ਹਾਂ ਦਾ ਵਰਤਾਓ ਨਾ ਕਰਨ ਦਿਉ ਜਿਵੇਂ ਤੁਸੀਂ ਮਹੱਤਵਪੂਰਣ ਨਹੀਂ ਹੋ। ਉਨ੍ਹਾਂ ਲਈ ਆਪਣੇ ਭਾਸ਼ਣ ਵਿੱਚ, ਆਪਣੇ ਜ਼ਿੰਦਗੀ ਦੇ ਢੰਗ ਵਿੱਚ, ਆਪਣੇ ਪ੍ਰੇਮ ਵਿੱਚ, ਆਪਣੀ ਨਿਹਚਾ ਵਿੱਚ ਅਤੇ ਆਪਣੇ ਪਵਿੱਤਰ ਜੀਵਨ ਵਿੱਚ ਇੱਕ ਉਦਾਹਰਣ ਬਣੋ।"
22ਲੋਕਾਂ ਨੂੰ ਪੋਥੀ ਦਾ ਪਾਠ ਸੁਣਾਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ।"
23ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ।"
24ਇਹ ਗੱਲਾਂ ਕਰਦੇ ਰਹੋ। ਇਨ੍ਹਾਂ ਗੱਲਾਂ ਨੂੰ ਕਰਨ ਲਈ ਆਪਣਾ ਜੀਵਨ ਅਰਪਨ ਕਰ ਦਿਉ। ਫ਼ੇਰ ਸਾਰੇ ਲੋਕ ਵੇਖ ਸੱਕਣਗੇ ਕਿ ਤੁਹਾਡਾ ਆਤਮਕ ਜੀਵਨ ਪ੍ਰਗਤੀ ਕਰ ਰਿਹਾ ਹੈ।"
25ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰੱਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸੱਕਦੇ ਹੋਂ, ਜਿਹੜੇ ਤੁਹਾਡੇ ਉਪਦੇਸ਼ ਸੁਣਦੇ ਹਨ।"

26ਕਿਸੇ ਬਜ਼ੁਰਗ ਨਾਲ ਗੁੱਸੇ ਨਾਲ ਨਾ ਬੋਲੋ ਸਗੋਂ ਉਸ ਨਾਲ ਇੰਝ ਗੱਲ ਕਰੋ ਜਿਵੇਂ ਉਹ ਤੁਹਾਡਾ ਪਿਤਾ ਹੋਵੇ। ਛੋਟਿਆਂ ਨਾਲ ਭਰਾਵਾਂ ਦੀ ਤਰ੍ਹਾਂ ਵਰਤਾਉ ਕਰੋ।"
27ਵੱਡੀ ਉਮਰ ਦੀਆਂ ਔਰਤਾਂ ਨਾਲ ਮਾਵਾਂ ਵਰਗਾ ਵਿਹਾਰ ਕਰੋ। ਛੋਟੀਆਂ ਔਰਤਾਂ ਨਾਲ ਭੈਣਾਂ ਵਰਗਾ ਵਿਹਾਰ ਕਰੋ। ਹਮੇਸ਼ਾ ਉਨ੍ਹਾਂ ਨਾਲ ਪੂਰੀ ਸ਼ੁੱਧਤਾ ਨਾਲ ਵਿਹਾਰ ਕਰੋ।"
28ਵਿਧਵਾਵਾਂ ਦਾ ਖਿਆਲ ਰੱਖਣਾ ਕਲੀਸਿਯਾ ਨੂੰ ਉਨ੍ਹਾਂ ਵਿਧਵਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜੋ ਸੱਚਮੁੱਚ ਇੱਕਲੀਆਂ ਹਨ।"
29ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹੜੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰੱਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।"
30ਜੇਕਰ ਇੱਕ ਵਿਧਵਾ ਸੱਚਮੁੱਚ ਬਿਨਾ ਕਿਸੇ ਦੇ ਸਹਾਰਿਉਂ ਇੱਕਲੀ ਹੈ, ਤਾਂ ਉਹ ਆਸ ਰੱਖਦੀ ਹੈ ਕਿ ਪਰਮੇਸ਼ੁਰ ਇੱਕਲਾ ਉਸਦੀ ਸਹਾਇਤਾ ਕਰੇਗਾ। ਉਹ ਪਰਮੇਸ਼ੁਰ ਨੂੰ ਸਹਾਇਤਾ ਲਈ ਦਿਨ ਰਾਤ ਪ੍ਰਾਰਥਨਾ ਕਰਨੀ ਜਾਰੀ ਰੱਖਦੀ ਹੈ।"
You have read Philippians 2
30 verses