Lumina
Philippians

Philippians 3

Philippians 3·Punjabi Bible

1ਪਰ ਜਿਹੜੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ।"

2ਉੱਥੋਂ ਦੇ ਨਿਹਚਾਵਾਨਾਂ ਨੂੰ ਇਹ ਕਰਨ ਲਈ ਆਖੋ ਤਾਂ ਜੋ ਕੋਈ ਵੀ ਵਿਅਕਤੀ ਇਹ ਨਾ ਕਹਿ ਸੱਕੇ ਕਿ ਉਹ ਗਲਤ ਕੰਮ ਕਰ ਰਹੇ ਹਨ।"

3ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸੱਕਰ, ਉਸ ਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ।"

4ਵਿਧਵਾਵਾਂ ਦੀ ਤੁਹਾਡੀ ਸੂਚੀ ਵਿੱਚ ਜੁੜਨ ਲਈ ਉਹ ਸੱਠਾਂ ਵਰ੍ਹਿਆਂ ਦੀ ਜਾਂ ਇਸਤੋਂ ਵਡੇਰੀ ਹੋਣੀ ਚਾਹੀਦੀ ਹੈ। ਉਹ ਆਪਣੇ ਪਤੀ ਦੀ ਵਫ਼ਾਦਾਰ ਰਹੀ ਹੋਣੀ ਚਾਹੀਦੀ ਹੈ।"

5ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗੀਆਂ ਗੱਲਾਂ ਹਨ, ਜਿਵੇਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹੜੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।"

Philippians 3 illustration - Philippians Chapter 3

6ਪਰ ਉਸ ਪੱਤ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿੱਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕੜੀਆਂ ਸਰੀਰਕ ਲੋੜਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ।"

7ਇਸ ਵਾਸਤੇ ਉਨ੍ਹਾਂ ਦਾ ਨਿਰਨਾ ਹੋਵੇਗਾ। ਕਿਉਂ ਕਿ ਉਨ੍ਹਾਂ ਨੇ ਆਪਣਾ ਪਹਿਲਾ ਵਾਇਦਾ ਨਹੀਂ ਨਿਭਾਇਆ।"

8ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹੜੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ।"

9ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ।"

10ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁੜ ਚੁੱਕੀਆਂ ਹਨ।"

Philippians 3 illustration - Philippians Chapter 3

11ਜੇ ਕਿਸੇ ਨਿਹਚਾਵਾਨ ਔਰਤ ਦੇ ਪਰਿਵਾਰ ਵਿੱਚ ਵਿਧਵਾਵਾਂ ਹਨ, ਤਾਂ ਉਸ ਨੂੰ ਖੁਦ ਉਨ੍ਹਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਤਾਂ ਜੋ ਕਲੀਸਿਯਾ ਦੇ ਉਪਰ ਬੋਝ ਨਾ ਹੋਵੇ। ਫ਼ੇਰ ਕਲੀਸਿਯਾ ਉਨ੍ਹਾਂ ਵਿਧਵਾਵਾਂ ਦਾ ਧਿਆਨ ਰੱਖ ਸੱਕੇਗੀ ਜਿਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀ ਹੈ।"

12ਬਜ਼ੁਰਗ ਅਤੇ ਹੋਰ ਗੱਲਾਂ ਜਿਹੜੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹੜੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹੜੇ ਮਹਾਨ ਇੱਜ਼ਤ ਦੇ ਯੋਗੀ ਹਨ।"

13ਕਿਉਂਕਿ ਪੋਥੀ ਆਖਦੀ ਹੈ, “ਉਸ ਬਲਦ ਦਾ ਮੂੰਹ ਨਾ ਬੰਨ੍ਹੋ ਜਿਹੜਾ ਗਾਹੁੰਦੇ ਥੱਲੇ ਉੱਤੇ ਕੰਮ ਕਰਦਾ” ਅਤੇ ਪੋਥੀ ਇਹ ਵੀ ਆਖਦੀ ਹੈ, “ਮਜ਼ਦੂਰ ਆਪਣੀ ਮਜਦੂਰੀ ਦੇ ਯੋਗ ਹੈ ।”"

14ਉਸ ਬੰਦੇ ਦੀ ਨਾ ਸੁਣੋ ਜਿਹੜਾ ਇੱਕ ਬਜ਼ੁਰਗ ਉੱਤੇ ਇਲਜ਼ਾਮ ਲਾਉਂਦਾ ਹੈ। ਤੁਹਾਨੂੰ ਉਸ ਬੰਦੇ ਨੂੰ ਸਿਰਫ਼ ਤਾਂ ਹੀ ਸੁਨਣਾ ਚਾਹੀਦਾ ਹੈ ਜੇਕਰ ਦੋ ਜਾਂ ਤਿੰਨ ਬੰਦੇ ਗਵਾਹੀ ਦੇਣ ਕਿ ਬਜ਼ੁਰਗ ਨੇ ਗਲਤ ਕੰਮ ਕੀਤਾ ਹੈ।"

15ਪਾਪੀਆਂ ਨੂੰ ਆਖੋ ਕਿ ਉਹ ਗਲਤ ਕੰਮ ਕਰ ਰਹੇ ਹਨ। ਇਹ ਗੱਲ ਸਾਰੀ ਕਲੀਸਿਯਾ ਦੇ ਸਾਹਮਣੇ ਆਖੋ। ਇਸ ਤਰ੍ਹਾਂ ਹੋਰਾਂ ਨੂੰ ਵੀ ਚੇਤਾਵਨੀ ਮਿਲੇਗੀ।"

Philippians 3 illustration - Philippians Chapter 3

16ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁੱਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਨਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।"

17ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ।"

18ਤਿਮੋਥਿਉਸ, ਤੁਸੀਂ ਕੇਵਲ ਪਾਣੀ ਹੀ ਪੀਂਦੇ ਰਹੇ ਹੋ। ਇਹ ਗੱਲ ਛੱਡੋ ਰਤਾ ਕੁ ਮੈ ਪੀਓ। ਇਹ ਤੁਹਾਡੇ ਮਿਹਦੇ ਅਤੇ ਤੁਹਾਡੀ ਅਕਸਰ ਹੋਣ ਵਾਲੀ ਬਿਮਾਰੀ ਲਈ ਚੰਗੀ ਹੋਵੇਗੀ।"

19ਕੁਝ ਲੋਕਾਂ ਦੇ ਪਾਪ ਦੇਖਣੇ ਸੁਖਾਲੇ ਹਨ। ਉਨ੍ਹਾਂ ਦੇ ਪਾਪ ਦਰਸ਼ਾਉਂਦੇ ਹਨ ਕਿ ਉਨ੍ਹਾਂ ਦਾ ਅਸਲੀ ਨਿਆਂ ਹੋਣ ਤੋਂ ਪਹਿਲਾਂ ਹੀ ਉਹ ਦੋਸ਼ੀ ਹਨ। ਪਰ ਕੁਝ ਲੋਕਾਂ ਦੇ ਪਾਪ ਮਗਰੋਂ ਨਜ਼ਰ ਆਉਂਦੇ ਹਨ।"

20ਇਹੀ ਗੱਲ ਲੋਕਾਂ ਦੇ ਚੰਗੇ ਕੰਮਾਂ ਬਾਰੇ ਵੀ ਹੈ। ਲੋਕਾਂ ਦੇ ਚੰਗੇ ਕੰਮ ਕੀਤੇ ਛੇਤੀ ਦਿਖਾਈ ਦਿੰਦੇ ਹਨ। ਭਾਵੇਂ ਉਹ ਚੰਗੀਆਂ ਕਰਨੀਆਂ ਵੇਖਣੀਆਂ ਸੁਖਾਲੀਆਂ ਨਹੀਂ ਹਨ, ਉਹ ਲੁਕੀਆਂ ਵੀ ਨਹੀਂ ਰਹਿ ਸੱਕਦੀਆਂ।"

Philippians 3 illustration - Philippians Chapter 3

21ਗੁਲਾਮਾਂ ਨੂੰ ਖਾਸ ਨਿਰਦੇਸ਼ ਉਹ ਜਿਹੜੇ ਗੁਲਾਮ ਹਨ ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ।"

Chapter Complete

You have read Philippians 3

21 verses