Lumina
Philippians

Philippians 4

Philippians 4·Punjabi Bible

1ਕਈਆਂ ਗੁਲਾਮਾਂ ਦੇ ਮਾਲਕ ਨਿਹਚਾਵਾਨ ਹੁੰਦੇ ਹਨ। ਇਸ ਲਈ ਗੁਲਾਮ ਅਤੇ ਮਾਲਕ ਭਰਾ-ਭਰਾ ਹਨ। ਪਰ ਗੁਲਾਮਾਂ ਨੂੰ ਇਸ ਗੱਲੋਂ ਉਨ੍ਹਾਂ ਦੀ ਘੱਟ ਇੱਜ਼ਤ ਨਹੀਂ ਕਰਨੀ ਚਾਹੀਦੀ। ਨਹੀਂ। ਉਨ੍ਹਾਂ ਗੁਲਾਮਾਂ ਨੂੰ ਤਾਂ ਸਗੋਂ ਉਨ੍ਹਾਂ ਨਿਹਚਾਵਾਨ ਮਾਲਕਾਂ ਦੀ ਹੋਰ ਵੱਧੇਰੇ ਚੰਗੀ ਸੇਵਾ ਕਰਨੀ ਚਾਹੀਦੀ ਹੈ। ਕਿਉਂ? ਕਿਉਂ ਕਿ ਜਿਹੜੇ ਵਿਅਕਤੀ ਅਪਣੀ ਚੰਗੀ ਸੇਵਾ ਦੇ ਲਾਭ ਦੇ ਆਨੰਦ ਮਾਣਦੇ ਹਨ ਉਹ ਸ਼ਰਧਾਲੂ ਹਨ ਜਿਨ੍ਹਾਂ ਨੂੰ ਉਹ ਪਿਆਰ ਕਰਦੇ ਹਨ। ਇਹੀ ਸੱਚ ਹਨ ਜਿਨ੍ਹਾਂ ਦੇ ਤੁਹਾਨੂੰ ਉਪਦੇਸ਼ ਦੇਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ।"

2ਝੂਠੇ ਉਪਦੇਸ਼ ਅਤੇ ਸੱਚੀ ਦੌਲਤ ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹੜੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ।"

3ਜਿਹੜਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲ ਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲੜਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ।"

4ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲ ਬਾਜ਼ੀ ਵੀ ਸਾਹਮਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ।"

5ਹਾਂ, ਇਹ ਸੱਚ ਹੈ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਉਸ ਨੂੰ ਅਮੀਰ ਬਣਾ ਦਿੰਦੀ ਹੈ ਜੋ ਸੇਵਾ ਕਰਦਾ ਹੈ ਜੇਕਰ ਉਹ ਉਸ ਨਾਲ ਸੰਤੁਸ਼ਟ ਹੈ ਜੋ ਉਸ ਕੋਲ ਹੈ।"

Philippians 4 illustration - Philippians Chapter 4

6ਜਦੋਂ ਅਸੀਂ ਇਸ ਦੁਨੀਆਂ ਵਿੱਚ ਆਏ, ਅਸੀਂ ਕੁਝ ਨਹੀਂ ਲਿਆਏ। ਜਦੋਂ ਅਸੀਂ ਮਰਾਂਗੇ, ਉਦੋਂ ਵੀ ਅਸੀਂ ਆਪਣੇ ਨਾਲ ਕੁਝ ਵੀ ਲੈ ਕੇ ਨਹੀਂ ਜਾਵਾਂਗੇ।"

7ਇਸ ਲਈ ਜੇ ਸਾਡੇ ਕੋਲ ਖਾਣ ਪਹਿਨਣ ਨੂੰ ਹੈ ਤਾਂ ਅਸੀਂ ਉਸ ਨਾਲ ਸੰਤੁਸ਼ਟ ਹੋਵਾਂਗੇ।"

8ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ।"

9ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚੱਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ।"

10ਕੁਝ ਗੱਲਾਂ ਜਿਹੜੀਆਂ ਤੁਹਾਨੂੰ ਯਾਦ ਰੱਖਣੀਆਂ ਚਾਹੀਦੀਆਂ ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸੱਜਨਤਾ ਰੱਖੋ।"

Philippians 4 illustration - Philippians Chapter 4

11ਆਪਣੇ ਵਿਸ਼ਵਾਸ ਨੂੰ ਬਣਾਈ ਰੱਖਨਾ ਦੌੜ ਦੌੜਨ ਵਾਂਗ ਹੈ। ਉਸ ਦੌੜ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹੜਾ ਸਦੀਪਕ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ।"

12ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਖੜ੍ਹਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਹਰ ਇੱਕ ਨੂੰ ਜੀਵਨ ਦਿੰਦਾ ਹੈ।"

13ਹੁਣ ਮੈਂ ਤੁਹਾਨੂੰ ਦੱਸਦਾ ਹਾਂ; ਉਹੀ ਗੱਲਾਂ ਕਰੋ ਜੋ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ। ਉਹ ਗੱਲਾਂ ਸਾਰੀ ਸ਼ੁੱਧਤਾ ਨਾਲ ਕਰੋ ਅਤੇ ਇਸ ਢੰਗ ਨਾਲ ਕਰੋ ਕਿ ਕੋਈ ਵੀ ਉਦੋਂ ਤੱਕ ਤੁਹਾਡੇ ਉੱਤੇ ਇਲਜ਼ਾਮ ਨਾ ਲਾ ਸੱਕੇ ਜਦੋਂ ਤੱਕ ਕਿ ਸਾਡਾ ਪ੍ਰਭੂ ਯਿਸੂ ਮਸੀਹ ਵਾਪਸ ਨਹੀਂ ਆ ਜਾਂਦਾ।"

14ਉਹ ਉਦੋਂ ਆਵੇਗਾ ਜਦੋਂ ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਇਹੀ ਸਹੀ ਸਮਾਂ ਹੈ। ਪਰਮੇਸ਼ੁਰ ਧੰਨ ਹੈ ਅਤੇ ਸਿਰਫ਼ ਇੱਕ ਸ਼ਾਸਕ ਹੈ। ਪਰਮੇਸ਼ੁਰ ਬਾਦਸ਼ਾਹਾਂ ਦਾ ਬਾਦਸ਼ਾਹ ਅਤੇ ਪ੍ਰਭੂਆਂ ਦਾ ਪ੍ਰਭੂ ਹੈ।"

15ਪਰਮੇਸ਼ੁਰ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸ ਦੇ ਨੇੜੇ ਨਹੀਂ ਜਾ ਸੱਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸੱਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।"

Philippians 4 illustration - Philippians Chapter 4

16ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹੜੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸੱਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰੱਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ।"

17ਅਮੀਰਾਂ ਨੂੰ ਚੰਗੇ ਕੰਮ ਕਰਨ ਲਈ ਆਖੋ। ਉਨ੍ਹਾਂ ਨੂੰ ਚੰਗੇ ਕੰਮਾਂ ਵਿੱਚ ਅਮੀਰ ਹੋਣ ਲਈ ਆਖੋ। ਅਤੇ ਉਨ੍ਹਾਂ ਨੂੰ ਖੁਸ਼ੀ ਨਾਲ ਦਾਨ ਕਰਨ ਅਤੇ ਦੌਲਤ ਸਾਂਝੀ ਕਰਨ ਲਈ ਆਖੋ।"

18ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋੜ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿੱਖਮਈ ਜੀਵਨ ਲਈ ਇੱਕ ਪੱਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹੜਾ ਸੱਚਾ ਹੈ।"

19ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰੱਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਮਈ ਗੱਲਾਂ ਆਖਦੇ ਹਨ, ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹੜੇ ਦਲੀਲਬਾਜ਼ੀ ਕਰਦੇ ਹਨ ਜਿਸ ਨੂੰ ਉਹ “ਗਿਆਨ” ਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ।"

20ਕੁਝ ਲੋਕ ਆਖਦੇ ਹਨ ਕਿ ਉਨ੍ਹਾਂ ਕੋਲ ਉਹ “ਗਿਆਨ” ਹੈ। ਉਨ੍ਹਾਂ ਲੋਕਾਂ ਨੇ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।"

Philippians 4 illustration - Philippians Chapter 4

21ਮਸੀਹ ਯਿਸੂ ਦੇ ਰਸੂਲ, ਪੌਲੁਸ, ਵੱਲੋਂ ਸ਼ੁਭਕਾਮਨਾਵਾਂ। ਮੈਂ ਰਸੂਲ ਇਸ ਲਈ ਹਾਂ ਕਿਉਂਕਿ ਇਹ ਪਰਮੇਸ਼ੁਰ ਦੀ ਰਜ਼ਾ ਹੈ। ਪਰਮੇਸ਼ੁਰ ਨੇ ਮੈਨੂੰ ਲੋਕਾਂ ਨੂੰ ਜੀਵਨ ਦੇ ਉਸ ਵਾਅਦੇ ਬਾਰੇ ਦੱਸਣ ਲਈ ਭੇਜਿਆ ਹੈ ਜਿਹੜਾ ਮਸੀਹ ਯਿਸੂ ਵਿੱਚ ਹੈ।"

22ਤਿਮੋਥਿਉਸ ਨੂੰ, ਤੁਸੀਂ ਮੇਰੇ ਲਈ ਪਿਆਰੇ ਪੁੱਤਰ ਵਰਗੇ ਹੋ। ਪਰਮੇਸ਼ੁਰ ਪਿਤਾ ਅਤੇ ਮਸੀਹ ਯਿਸੂ ਸਾਡੇ ਪ੍ਰਭੂ, ਵੱਲੋਂ ਤੁਹਾਨੂੰ ਕਿਰਪਾ, ਮਿਹਰ ਅਤੇ ਸ਼ਾਂਤੀ ਹੋਵੇ।"

23ਧੰਨਵਾਦ ਅਤੇ ਹੌਂਸਲਾ ਅਫ਼ਜ਼ਾਈ ਮੈਂ ਹਮੇਸ਼ਾ ਦਿਨ ਰਾਤ ਤੁਹਾਨੂੰ ਆਪਣੀਆਂ ਪ੍ਰਾਰਥਨਾ ਵਿੱਚ ਚੇਤੇ ਕਰਦਾ ਹਾਂ। ਇਨ੍ਹਾਂ ਪ੍ਰਾਰਥਨਾ ਵਿੱਚ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਉਹੀ ਪਰਮੇਸ਼ੁਰ ਹੈ ਜਿਸਦੀ ਮੇਰੇ ਪੁਰਖਿਆਂ ਨੇ ਸੇਵਾ ਕੀਤੀ ਸੀ। ਮੈਂ ਵੀ ਹਮੇਸ਼ਾ ਉਸਦੀ ਅਜਿਹੇ ਕੰਮ ਕਰਦਿਆਂ ਸੇਵਾ ਕੀਤੀ ਹੈ ਜਿਨ੍ਹਾਂ ਨੂੰ ਮੈਂ ਸਹੀ ਸਮਝਿਆ ਹੈ।"

Chapter Complete

You have read Philippians 4

23 verses