Lumina
Proverbs

The Beginning of Knowledge

Proverbs 1·Punjabi Bible

1ਕੋਈ ਵੀ ਜੋ ਉਸ ਵਿਅਕਤੀ ਨੂੰ ਸੁਧਾਰਨ ਦੀ ਕੋਸ਼ਿਸ ਕਰਦਾ ਜੋ ਹੋਰਨਾਂ ਨੂੰ ਟਿੱਚਰ ਕਰਦਾ, ਬੇਇੱਜ਼ਤ ਹੁੰਦਾ ਹੈ। ਇੰਝ ਹੀ ਕੋਈ ਵੀ ਵਿਅਕਤੀ ਜਿਹੜਾ ਬੁਰੇ ਬੰਦੇ ਨੂੰ ਝਿੜਕਦਾ, ਉਹ ਸੱਟ ਖਾਂਦਾ ਹੈ।"

2ਉਸ ਵਿਅਕਤੀ ਨੂੰ ਨਾ ਝਿੜਕੋ ਜੋ ਦੂਸਰਿਆਂ ਨੂੰ ਟਿੱਚਰ ਕਰਦਾ, ਕਿਉਂ ਜੋ ਉਹ ਤੁਹਾਨੂੰ ਨਫ਼ਰਤ ਕਰੇਗਾ, ਪਰ ਜੇਕਰ ਤੁਸੀਂ ਸਿਆਣੇ ਵਿਅਕਤੀ ਨੂੰ ਝਿੜਕੋਂਗੇ, ਉਹ ਤੁਹਾਨੂੰ ਪਿਆਰ ਕਰੇਗਾ।"

3ਕਿਸੇ ਸਿਆਣੇ ਬੰਦੇ ਨੂੰ ਸਿੱਖਿਆ ਦੇਵੋ ਅਤੇ ਉਹ ਹੋਰ ਸਿਆਣਾ ਬਣ ਜਾਵੇਗਾ। ਜੇ ਤੁਸੀਂ ਕਿਸੇ ਸਿੱਖਿਆ ਪ੍ਰਾਪਤ ਬੰਦੇ ਨੂੰ ਸਿੱਖਿਆ ਦੇਵੋਂਗੇ, ਅਤੇ ਉਹ ਆਪਣਾ ਗਿਆਨ ਵੱਧਾਅ ਲਵੇਗਾ।"

4ਸਿਆਣਪ ਵੱਲ ਪਹਿਲਾ ਕਦਮ ਯਹੋਵਾਹ ਤੋਂ ਡਰਨਾ ਹੈ, ਪਵਿੱਤਰ ਲੋਕਾਂ ਨੂੰ ਜਾਨਣਾ ਗਿਆਨ ਨੂੰ ਹਾਸਿਲ ਕਰਨਾ ਹੈ।"

5ਮੇਰੇ ਕਾਰਣ, “ਸਿਆਣਪ ਆਖਦੀ ਹੈ”, ਤੁਹਾਡੀ ਜ਼ਿੰਦਗੀ ਦੇ ਦਿਨ ਅਤੇ ਸਾਲ ਵੱਧ ਜਾਣਗੇ।"

Proverbs 1 illustration - Proverbs Chapter 1

6ਜੇਕਰ ਤੁਸੀਂ ਸਿਆਣੇ ਹੋ, ਇਹ ਤੁਸੀਂ ਹੀ ਹੋ ਜੋ ਫ਼ਾਇਦੇ ’ਚ ਹੋਵੋਂਗੇ, ਅਤੇ ਜੇਕਰ ਤੁਸੀਂ ਮਜਾਕੀਏ ਹੋ, ਇਹ ਤੁਸੀਂ ਇੱਕਲੇ ਹੀ ਹੋਵੋਂਗੇ ਜੋ ਭੁਗਤੋਂਗੇ।"

7ਦੂਸਰੀ ਔਰਤ ਦੀ ਮੂਰੱਖਤਾ ਔਰਤ ਦੀ ਮੂਰੱਖਤਾਈ ਸ਼ੋਰ-ਸਰਾਬੀ ਹੁੰਦੀ ਹੈ, ਉਹ ਨਾਵਾਕਫ਼ ਹੈ ਅਤੇ ਕੁਝ ਨਹੀਂ ਜਾਣਦੀ।"

8ਉਹ ਆਪਣੇ ਘਰ ਦੇ ਦਰਵਾਜ਼ੇ ਉੱਤੇ ਬੈਠੀ ਹੁੰਦੀ ਹੈ। ਉਹ ਸ਼ਹਿਰ ਦੀ ਪਹਾੜੀ ਉੱਤੇ ਕੁਰਸੀ ਤੇ ਬੈਠੀ ਹੁੰਦੀ ਹੈ।"

9ਉਹ ਉਨ੍ਹਾਂ ਨੂੰ ਆਵਾਜ਼ ਮਾਰਦੀ ਹੈ, ਜੋ ਸਿੱਧੇ ਰਾਹ ਤੇ ਜਾ ਰਹੇ ਹੁੰਦੇ ਹਨ।"

10ਆਮ ਲੋਕ, “ਇੱਥੇ ਇਕੱਠੇ ਹੋ ਜਾਣ, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿਨ੍ਹਾਂ ਨੂੰ ਸਮਝ ਦੀ ਕਮੀ ਹੈ।"

Proverbs 1 illustration - Proverbs Chapter 1

11ਚੁਰਾਇਆ ਹੋਇਆ ਪਾਣੀ ਮਿੱਠਾ ਹੈ, ਚੁਰਾਈ ਹੋਈ ਰੋਟੀ ਸਵਾਦਿਸ਼ਟ ਹੈ।”"

12ਪਰ ਮੂਰਖ ਲੋਕ ਨਹੀਂ ਜਾਣਦੇ ਕਿ ਉਸਦਾ ਘਰ ਭੂਤਾਂ ਲਈ ਹੈ। ਅਤੇ ਉਸ ਦੇ ਮਹਿਮਾਨ ਕਬਰਾਂ ਵਿੱਚ ਲੇਟੇ ਹੋਏ ਹਨ।"

13ਸੁਲੇਮਾਨ ਦੀਆਂ ਕਹਾਉਤਾਂ ਇਹ ਕਹਾਉਤਾਂ ਸੁਲੇਮਾਨ ਦੀਆਂ ਹਨ: ਇੱਕ ਸਿਆਣਾ ਪੁੱਤਰ ਆਪਣੇ ਪਿਤਾ ਨੂੰ ਪ੍ਰਸੰਨ ਕਰਦਾ ਹੈ। ਪਰ ਇੱਕ ਮੂਰਖ ਪੁੱਤਰ ਆਪਣੀ ਮਾਤਾ ਨੂੰ ਬਹੁਤ ਗ਼ਮਗ਼ੀਨ ਕਰਦਾ ਹੈ।"

14ਬਦ ਅਮਲਾਂ ਨਾਲ ਕਮਾਈ ਗਈ ਦੌਲਤ ਦੀ ਕੋਈ ਕੀਮਤ ਨਹੀਂ, ਪਰ ਧਰਮੀਅਤਾ ਤੁਹਾਨੂੰ ਮੌਤ ਤੋਂ ਬਚਾ ਸੱਕਦੀ ਹੈ।"

15ਯਹੋਵਾਹ ਕਦੇ ਵੀ ਇੱਕ ਚੰਗੇ ਵਿਅਕਤੀ ਨੂੰ ਭੁੱਖਿਆਂ ਨਹੀਂ ਮਰਨ ਦੇਵੇਗਾ, ਪਰ ਬੁਰੇ ਵਿਅਕਤੀ ਦੀਆਂ ਇੱਛਾਵਾਂ ਤੋਂ ਇਨਕਾਰ ਕਰਦਾ ਹੈ।"

Proverbs 1 illustration - Proverbs Chapter 1

16ਇੱਕ ਸੁਸਤ ਬੰਦਾ ਗਰੀਬ ਹੋਵੇਗਾ। ਪਰ ਮਿਹਨਤੀ ਬੰਦਾ ਅਮੀਰ ਹੋ ਜਾਵੇਗਾ।"

17ਇੱਕ ਸੂਝਵਾਨ ਪੁੱਤਰ ਗਰਮੀ ਵੇਲੇ ਫ਼ਸਲ ਇਕੱਠੀ ਕਰਦਾ ਹੈ, ਪਰ ਜਿਹੜਾ ਪੁੱਤਰ ਵਾਢੀ ਦੌਰਾਨ ਸੌਂ ਜਾਂਦਾ, ਬੇਇੱਜ਼ਤੀ ਲਿਆਉਂਦਾ ਹੈ।"

18ਨੇਕ ਬੰਦੇ ਨੂੰ ਅਸੀਸ ਦੇਣ ਲੋਕ ਪਰਮੇਸ਼ੁਰ ਨੂੰ ਬੇਨਤੀ ਕਰਦੇ ਹਨ। ਬੁਰੇ ਬੰਦੇ ਵੀ ਭਾਵੇਂ ਉਹੋ ਜਿਹੀਆਂ ਸ਼ੁਭ ਗੱਲਾਂ ਆਖਣ, ਪਰ ਉਨ੍ਹਾਂ ਦੇ ਬੋਲ ਸਿਰਫ਼ ਉਨ੍ਹਾਂ ਦੀਆਂ ਮੰਦੀਆਂ ਵਿਉਂਤੀਆਂ ਗੱਲਾਂ ਨੂੰ ਹੀ ਛੁਪਾਂਦੇ ਹਨ।"

19ਇੱਕ ਧਰਮੀ ਵਿਅਕਤੀ ਹਮੇਸ਼ਾ ਪ੍ਰਸੰਨਤਾ ਨਾਲ ਯਾਦ ਕੀਤਾ ਜਾਵੇਗਾ ਪਰ ਇੱਕ ਦੁਸ਼ਟ ਵਿਅਕਤੀ ਦੇ ਨਾਮ ਦਾ ਜ਼ਿਕਰ ਕਰਨਾ ਸਿਰਫ਼ ਦੁਰਗੰਧ ਹੀ ਛੱਡੇਗਾ।"

20ਸਿਆਣਾ ਵਿਅਕਤੀ ਆਦੇਸ਼ਾਂ ਨੂੰ ਪ੍ਰਵਾਨ ਕਰ ਲੈਂਦਾ, ਪਰ ਇੱਕ ਮੂਰਖ ਜੋ ਆਪਣੇ ਮੂੰਹ ਤੇ ਕਾਬੂ ਨਹੀਂ ਰੱਖ ਸੱਕਦਾ ਡਿੱਗ ਪਵੇਗਾ।"

Proverbs 1 illustration - Proverbs Chapter 1

21ਇੱਕ ਇਮਾਨਦਾਰ ਆਦਮੀ ਹਮੇਸ਼ਾਂ ਸੁਰੱਖਿਅਤ ਰਹਿੰਦਾ, ਜਦਕਿ ਧੋਖੇਬਾਜ਼ ਵਿਅਕਤੀ ਫ਼ੜਿਆ ਜਾਂਦਾ।"

22ਉਹ ਬੰਦਾ ਜਿਹੜਾ ਸੱਚ ਨੂੰ ਛੁਪਾਉਂਦਾ, ਮੁਸੀਬਤ ਪੈਦਾ ਕਰਦਾ ਹੈ ਅਤੇ ਇੱਕ ਮੂਰਖ ਜਿਹੜਾ ਆਪਣੇ ਮੂੰਹ ਤੇ ਕਾਬੂ ਨਹੀਂ ਰੱਖ ਸੱਕਦਾ ਡਿੱਗ ਪਵੇਗਾ।"

23ਇੱਕ ਧਰਮੀ ਵਿਅਕਤੀ ਦੀ ਆਖਣੀ ਜੀਵਨ ਦਾ ਸਰੋਤ ਹੈ। ਪਰ ਦੁਸ਼ਟ ਲੋਕਾਂ ਦਾ ਮੂੰਹ ਹਿੰਸਾ ਲਈ ਢੱਕਣ ਹੁੰਦਾ ਹੈ।"

24ਨਫ਼ਰਤ ਦਲੀਲਬਾਜ਼ੀ ਵੱਧਾਉਂਦੀ ਹੈ ਜਦਕਿ ਪਿਆਰ ਹਰ ਗਲਤੀ ਨੂੰ ਮੁਆਫ ਕਰ ਦਿੰਦਾ ਹੈ।"

25ਸਿਆਣਪ ਸਮਝਣ ਵਾਲੇ ਲੋਕਾਂ ਦੇ ਬੁਲ੍ਹਾਂ ਤੇ ਪਾਈ ਜਾਂਦੀ ਹੈ। ਪਰ ਜਿਸ ਵਿਅਕਤੀ ਨੂੰ ਸੂਝ ਦੀ ਕਮੀ ਹੈ ਉਸ ਨੂੰ ਮਾਰ ਦੀ ਜਰੂਰਤ ਹੈ।"

Proverbs 1 illustration - Proverbs Chapter 1

26ਸਿਆਣੇ ਲੋਕ ਹਮੇਸ਼ਾ ਗਿਆਨ ਹਾਸਿਲ ਕਰਦੇ ਰਹਿੰਦੇ ਹਨ, ਪਰ ਮੂਰਖ ਲੋਕਾਂ ਦੇ ਸ਼ਬਦ ਬਰਬਾਦੀ ਨੂੰ ਸੱਦਾ ਦਿੰਦੇ ਹਨ।"

27ਦੌਲਤ ਅਮੀਰ ਆਦਮੀ ਦੀ ਰੱਖਿਆ ਕਰਦੀ ਹੈ। ਅਤੇ ਗਰੀਬੀ ਗਰੀਬ ਆਦਮੀ ਨੂੰ ਤਬਾਹ ਕਰ ਦਿੰਦੀ ਹੈ।"

28ਇੱਕ ਧਰਮੀ ਵਿਅਕਤੀ ਦਾ ਕੰਮ ਇਨਾਮ ਵਜੋਂ ਜੀਵਨ ਕਮਾਉਣ ਦਾ ਹੈ, ਪਰ ਇੱਕ ਦੁਸ਼ਟ ਵਿਅਕਤੀ ਆਪਣੇ ਪਾਪਾਂ ਤੋਂ ਸਜ਼ਾ ਕਮਾਉਂਦਾ ਹੈ।"

29ਉਸ ਵਿਅਕਤੀ ਲਈ ਜਿਹੜਾ ਅਨੁਸ਼ਾਸ਼ਨ ਤੇ ਚੱਲਦਾ, ਜੀਵਨ ਦਾ ਰਾਹ ਬਹੁਤ ਸਾਫ਼ ਹੋ ਜਾਂਦਾ ਹੈ, ਪਰ ਜਿਹੜਾ ਵਿਅਕਤੀ ਸੁਧਾਰ ਨੂੰ ਨਾਮੰਜ਼ੂਰ ਕਰਦਾ ਹੈ, ਭਟਕ ਜਾਂਦਾ ਹੈ।"

30ਜਿਹੜਾ ਵਿਅਕਤੀ ਨਫ਼ਰਤ ਨੂੰ ਛੁਪਾਉਂਦਾ ਹੈ ਝੂਠਾ ਹੈ, ਪਰ ਜਿਹੜਾ ਅਫ਼ਵਾਹਾਂ ਫੈਲਾਉਂਦਾ ਹੈ ਮੂਰਖ ਹੈ।"

Proverbs 1 illustration - Proverbs Chapter 1

31ਬਹੁਤ ਜ਼ਿਆਦਾ ਬੋਲਣ ਦਾ ਨਤੀਜਾ, ਬਹੁਤਾ ਪਾਪ ਹੁੰਦਾ ਹੈ, ਪਰ ਜਿਹੜਾ ਆਪਣਾ ਮੂੰਹ ਬੰਦ ਰੱਖਦਾ, ਸਿਆਣਾ ਬਣ ਜਾਵੇਗਾ।"

32ਨੇਕ ਬੰਦੇ ਦੇ ਸ਼ਬਦ ਸ਼ੁੱਧ ਚਾਂਦੀ ਵਰਗੇ ਹਨ। ਪਰ ਬੁਰੇ ਬੰਦੇ ਦੇ ਵਿੱਚਾਰਾਂ ਦੀ ਕੋਈ ਕੀਮਤ ਨਹੀਂ।"

33ਨੇਕ ਬੰਦੇ ਦੇ ਸ਼ਬਦ ਹੋਰ ਬਹੁਤ ਲੋਕਾਂ ਦਾ ਭਲਾ ਕਰਦੇ ਹਨ। ਪਰ ਮੂਰਖ ਬੰਦਾ ਸੂਝ ਦੀ ਕਮੀ ਕਾਰਣ ਮਰ ਜਾਂਦਾ ਹੈ।"

Chapter Complete

You have read Proverbs 1

33 verses