Lumina
Proverbs

Righteousness Exalts a Nation

Proverbs 11·Punjabi Bible

1ਜਿਹੜਾ ਵਿਅਕਤੀ ਗਿਆਨ ਹਾਸਿਲ ਕਰ ਲੈਂਦਾ ਹੈ, ਆਪਣੇ-ਆਪ ਦਾ ਖਿਆਲ ਰੱਖਦਾ ਹੈ, ਜਿਹੜਾ ਵਿਅਕਤੀ ਸਿਖਦਾ ਰਹਿੰਦਾ ਹੈ, ਉੱਨਤੀ ਕਰਦਾ ਰਹਿੰਦਾ ਹੈ।"

2ਝੂਠੇ ਗਵਾਹ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ! ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ।"

3ਕਿਸੇ ਮੂਰਖ ਲਈ ਐਸ਼ ਨਾਲ ਜਿਉਂਣਾ, ਉਪਯੁਕਤ ਨਹੀਂ, ਇਹ ਕਿੰਨਾ ਬੱਦਤਰ ਹੋਵੇਗਾ ਜੇਕਰ ਕੋਈ ਗੁਲਾਮ ਸ਼ਹਿਜਾਦਿਆਂ ਉੱਪਰ ਰਾਜ ਕਰੇ।"

4ਜੇ ਕੋਈ ਬੰਦਾ ਸੂਝਵਾਨ ਹੈ ਉਹ ਧੀਰਜ ਨੂੰ ਸਿਖਦਾ ਅਤੇ ਇਹ ਉਸਦੀ ਮਹਿਮਾ ਹੁੰਦੀ ਹੈ ਜਦੋਂ ਉਹ ਤਿਰਸੱਕਾਰ ਨੂੰ ਮੁਆਫ਼ ਕਰ ਦਿੰਦਾ ਹੈ।"

5ਰਾਜੇ ਦੇ ਗੁੱਸੇ ਭਰੇ ਬੋਲ ਬੱਬਰਸ਼ੇਰ ਦੀ ਗਰਜ ਵਰਗੇ ਹਨ। ਪਰ ਉਸਦੀਆਂ ਸ਼ੁਭਕਾਮਨਾਵਾਂ ਘਾਹ ਉੱਤੇ ਕੋਮਲਤਾ ਨਾਲ ਡਿੱਗਦੀ ਫ਼ੁਹਾਰ ਵਾਂਗ ਹੁੰਦੀਆਂ ਹਨ।"

Proverbs 11 illustration - Proverbs Chapter 11

6ਇੱਕ ਮੂਰਖ ਪੁੱਤਰ ਆਪਣੇ ਪਿਤਾ ਦੀ ਬਿਪਤਾ ਹੁੰਦਾ ਹੈ, ਅਤੇ ਇੱਕ ਝਗੜਾਲੂ ਪਤਨੀ ਛੱਤ ਵਿੱਚਲੇ ਛੇਕ ਵਾਂਗ ਹੁੰਦੀ ਹੈ।"

7ਵਿਅਕਤੀ ਨੂੰ ਆਪਣੇ ਹੀ ਮਾਪਿਆਂ ਤੋਂ ਪੈਸੇ ਅਤੇ ਘਰ ਪ੍ਰਾਪਤ ਹੁੰਦਾ ਹੈ, ਪਰ ਇੱਕ ਸੂਝਵਾਨ ਪਤਨੀ ਯਹੋਵਾਹ ਵੱਲੋਂ ਮਿਲੀ ਸੁਗਾਤ ਹੈ।"

8ਸੁਸਤ ਆਦਮੀ ਭਾਵੇਂ ਕਿੰਨਾ ਵੀ ਸੌਂ ਲਵੇ ਪਰ ਉਹ ਬਹੁਤ ਭੁੱਖਾ ਹੀ ਹੋਵੇਗਾ।"

9ਜਿਹੜਾ ਵਿਅਕਤੀ ਹੁਕਮ ਨੂੰ ਪੂਰਦਾ ਆਪਣੇ ਜੀਵਨ ਦਾ ਬਚਾਉ ਕਰੇਗਾ, ਪਰ ਉਹ ਜਿਹੜਾ ਆਪਣਾ ਜੀਵਨ ਬਾਰੇ ਧਿਆਨ ਨਹੀਂ ਦਿੰਦਾ ਮਾਰਿਆ ਜਾਵੇਗਾ।"

10ਗਰੀਬ ਲੋਕਾਂ ਦਾ ਲਿਹਾਜ ਕਰਨਾ ਯਹੋਵਾਹ ਨੂੰ ਪੈਸੇ ਉਧਾਰ ਦੇਣ ਵਰਗੀ ਗੱਲ ਹੈ, ਉਹ ਪ੍ਰਪੱਕ ਹੀ ਤੁਹਾਨੂੰ ਅਦਾਇਗੀ ਕਰੇਗਾ।"

Proverbs 11 illustration - Proverbs Chapter 11

11ਉਮੀਦ ਰਹਿੰਦਿਆਂ ਹੀ ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ। ਜੇ ਤੁਸੀਂ ਅਜਿਹਾ ਕਰਨ ਤੋਂ ਇਨਕਾਰ ਕਰੋਂਗੇ, ਤਾਂ ਤੁਸੀਂ ਉਸਦੀ, ਆਪਣੇ-ਆਪ ਨੂੰ ਤਬਾਹ ਕਰਨ ਲਈ, ਸਹਾਇਤਾ ਕਰ ਰਹੇ ਹੋਵੋਂਗੇ।"

12ਛੇਤੀ ਗੁੱਸੇ ਵਿੱਚ ਆ ਜਾਣ ਵਾਲੇ ਵਿਅਕਤੀ ਨੂੰ ਕੀਮਤ ਜ਼ਰੂਰ ਦੇਣੀ ਪੈਂਦੀ ਹੈ। ਜੇਕਰ ਤੁਸੀਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰੋਂਗੇ, ਤੁਹਾਨੂੰ ਇਹ ਬਾਰ-ਬਾਰ ਕਰਨਾ ਪਵੇਗਾ।"

13ਮਸ਼ਵਰੇ ਨੂੰ ਸੁਣੋ ਅਤੇ ਸੁਧਾਰ ਨੂੰ ਪ੍ਰਵਾਨ ਕਰੋ ਤਾਂ ਜੋ ਅਖੀਰ ਵਿੱਚ ਤੁਸੀਂ ਸਿਆਣੇ ਬਣ ਜਾਵੋਂਗੇ।"

14ਆਦਮੀ ਅਨੇਕਾਂ ਯੋਜਨਾਵਾਂ ਬਣਾਉਂਦਾ, ਪਰ ਯਹੋਵਾਹ ਦੀ ਰਜ਼ਾ ਨਿਸ਼ਚਾ ਕਰਦੀ ਹੈ ਕਿ ਕੀ ਵਾਪਰੇਗਾ।"

15ਲੋਕ ਵਫ਼ਾਦਾਰ ਆਦਮੀ ਨੂੰ ਪਸੰਦ ਕਰਦੇ ਹਨ, ਇਸ ਲਈ ਗਰੀਬ ਅਤੇ ਭਰੋਸੇਯੋਗ ਹੋਣਾ ਝੂਠੇ ਨਾਲੋਂ ਬਿਹਤਰ ਹੈ।"

Proverbs 11 illustration - Proverbs Chapter 11

16ਯਹੋਵਾਹ ਦਾ ਡਰ ਜਿੰਦਗ਼ੀ ਵੱਲ ਅਗਵਾਈ ਕਰਦਾ ਹੈ ਜੋ ਕੋਈ ਵੀ ਇਸ ਨਾਲ ਭਰਪੂਰ ਹੈ ਉਹ ਬਿਨਾਂ ਕਿਸੇ ਵੀ ਸਮੱਸਿਆ ਤੋਂ ਆਰਾਮ ਨਾਲ ਬੱਚ ਸੱਕਦਾ ਹੈ ਅਤੇ ਸਾਂਤੀ ਪ੍ਰਾਪਤ ਕਰਦਾ ਹੈ।"

17ਇੱਕ ਆਲਸੀ ਬੰਦਾ ਭਾਂਡੇ ਵਿੱਚ ਆਪਣਾ ਹੱਥ ਪਾਉਂਦਾ ਹੈ, ਪਰ ਇਸ ਨੂੰ ਮੂੰਹ ਤਾਈਂ ਚੁੱਕਣ ਨੂੰ ਬਹੁਤ ਮੁਸ਼ਕਿਲ ਮਹਿਸੂਸ ਕਰਦਾ ਹੈ।"

18ਬੇਅਦਬ ਵਿਅਕਤੀ ਨੂੰ ਕੁੱਟੋ ਅਤੇ ਇੱਕ ਆਮ ਆਦਮੀ ਇਸਤੋਂ ਸਿੱਖੇਗਾ। ਇੱਕ ਸੂਝਵਾਨ ਆਦਮੀ ਨੂੰ ਝਿੜਕੋ, ਅਤੇ ਉਹ ਇੱਕ ਸਬਕ ਸਿੱਖ ਜਾਵੇਗਾ।"

19ਜਿਹੜਾ ਪੁੱਤਰ ਆਪਣੇ ਪਿਤਾ ਤੋਂ ਚੋਰੀ ਕਰੇ ਅਤੇ ਆਪਣੀ ਮਾਂ ਨੂੰ ਦੂਰ ਭਜਾ ਦੇਵੇ ਘ੍ਰਿਣਾਯੋਗ ਹੈ ਅਤੇ ਉਹ ਸ਼ਰਮਿੰਦਗੀ ਦਾ ਕਾਰਣ ਬਣਦਾ ਹੈ।"

20ਜੇ ਤੁਸੀਂ ਨਿਰਦੇਸ਼ਾਂ ਨੂੰ ਸੁਣਨਾ ਛੱਡ ਦਿਓਗੇ ਤਾਂ ਤੁਸੀਂ ਮੂਰੱਖਤਾ ਭਰੀਆਂ ਗ਼ਲਤੀਆਂ ਕਰਦੇ ਰਹੋਂਗੇ।"

Proverbs 11 illustration - Proverbs Chapter 11

21ਵਿਅਰਥ ਗਵਾਹ ਇਨਸਾਫ਼ ਤੇ ਹੱਸਦਾ, ਅਤੇ ਇੱਕ ਬਦ ਆਦਮੀ ਦਾ ਮੂੰਹ ਬਦੀ ਨੂੰ ਨਿਗਲ ਜਾਂਦਾ ਹੈ।"

22ਮਖੌਲੀਆਂ ਨੂੰ ਸਜ਼ਾ ਮਿਲੇਗੀ। ਅਤੇ ਮੂਰਖ ਆਦਮੀ ਨੂੰ ਕੋੜੇ ਮਾਰੇ ਜਾਣਗੇ।"

23ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ।"

24ਰਾਜੇ ਦਾ ਗੁੱਸਾ ਬਬਰ ਸ਼ੇਰ ਵਰਗਾ ਹੈ। ਜੇ ਤੁਸੀਂ ਰਾਜੇ ਨੂੰ ਗੁੱਸੇ ਕਰ ਲਵੋਂਗੇ ਤਾਂ ਤੁਹਾਨੂੰ ਆਪਣੀ ਜਾਨ ਵੀ ਗੁਆਉਣੀ ਪੈ ਸੱਕਦੀ ਹੈ।"

25ਇਹ ਆਦਮੀ ਦੇ ਮਾਨ ਦੀ ਗੱਲ ਹੈ ਕਿ ਜੇਕਰ ਉਹ ਝਗੜਿਆਂ ਤੋਂ ਦੂਰ ਰਹੇ, ਪਰ ਇੱਕ ਮੂਰਖ ਬੰਦਾ ਹਮੇਸ਼ਾ ਲੜਨ ਲਈ ਤਿਆਰ ਰਹਿੰਦਾ ਹੈ।"

Proverbs 11 illustration - Proverbs Chapter 11

26ਬੀਜਣ ਦੇ ਸਮੇਂ ਦੌਰਾਨ ਸੁਸਤ ਆਦਮੀ ਆਪਣੇ ਖੇਤ ਨਹੀਂ ਵਾਹੁੰਦਾ। ਇਸ ਲਈ ਵਾਢੀ ਵੇਲੇ ਉਹ ਫਸਲਾਂ ਦੀ ਤਲਾਸ਼ ਕਰਦਾ ਹੈ ਪਰ ਉਸ ਨੂੰ ਕੁਝ ਵੀ ਨਹੀਂ ਮਿਲਦਾ।"

27ਬੰਦੇ ਦੇ ਖਿਆਲ ਡੂੰਘੇ ਪਾਣੀਆਂ ਵਾਂਗ ਹੁੰਦੇ ਹਨ, ਪਰ ਸਮਝਦਾਰ ਆਦਮੀ ਉਨ੍ਹਾਂ ਨੂੰ ਬਾਹਰ ਖਿੱਚ ਲੈਂਦਾ ਹੈ।"

28ਕਈ ਲੋਕ ਸ਼ੇਖੀ ਮਾਰਦੇ ਹਨ ਕਿ ਉਹ “ਵਫ਼ਾਦਾਰ” ਹਨ। ਪਰ ਇੱਕ ਭਰੋਸੇਯੋਗ ਵਿਅਕਤੀ ਲੱਭਣਾ ਬਹੁਤ ਮੁਸ਼ਕਿਲ ਹੈ।"

29ਇੱਕ ਧਰਮੀ ਬੰਦਾ ਚੰਗਾ ਜੀਵਨ ਜਿਉਂਦਾ ਹੈ, ਅਤੇ ਇਹ ਉਸ ਦੇ ਬੱਚਿਆਂ ਤੇ ਵੀ ਅਸੀਸ ਲਿਆਉਂਦਾ ਹੈ।"

30ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।"

Proverbs 11 illustration - Proverbs Chapter 11

31ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ ਉਸ ਨੇ ਸਦਾ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ? ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ, “ਉਸਦਾ ਕੋਈ ਪਾਪ ਨਹੀਂ?” ਨਹੀਂ!"

Chapter Complete

You have read Proverbs 11

31 verses