1ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ।"
2ਇੱਕ ਬੱਚਾ ਵੀ ਆਪਣੀਆਂ ਹਰਕਤਾਂ ਤੋਂ ਇਹ ਦਰਸਾ ਦਿੰਦਾ ਹੈ ਕਿ ਉਹ ਚੰਗਾ ਹੈ ਜਾਂ ਮਾੜਾ ਹੈ। ਤੁਸੀਂ ਉਸ ਬੱਚੇ ਦੀ ਨਿਗਰਾਨੀ ਕਰ ਸੱਕਦੇ ਹੋ ਅਤੇ ਜਾਣ ਸੱਕਦੇ ਹੋ ਕਿ ਕੀ ਉਹ ਇਮਾਨਦਾਰ ਤੇ ਨੇਕ ਹੈ ਜਾਂ ਨਹੀਂ।"
3ਯਹੋਵਾਹ ਨੇ ਸੁਣਨ ਲਈ ਸਾਡੀ ਖਾਤਰ ਦੋਵਾਂ ਕੰਨਾਂ ਨੂੰ, ਅਤੇ ਅੱਖਾਂ ਨੂੰ ਵੇਖਣ ਲਈ ਬਣਾਇਆ!"
4ਨੀਂਦ ਨੂੰ ਪਿਆਰ ਨਾ ਕਰੋ, ਨਹੀਂ ਤਾਂ ਤੁਸੀਂ ਗਰੀਬ ਹੋ ਜਾਵੋਂਗੇ। ਪਰ ਕੰਮ ਵਿੱਚ ਆਪਣਾ ਸਮਾਂ ਬਿਤਾਓ ਅਤੇ ਤੁਹਾਡੇ ਪਾਸ ਖਾਣ ਲਈ ਬਹੁਤ ਹੋਵੇਗਾ।"
5ਜਿਹੜਾ ਬੰਦਾ ਤੁਹਾਡੇ ਪਾਸੋਂ ਕੋਈ ਚੀਜ਼ ਖਰੀਦਦਾ ਹੈ, ਹਮੇਸ਼ਾ ਆਖਦਾ ਹੈ, “ਇਹ ਚੰਗੀ ਨਹੀਂ! ਇਹ ਮਹਿੰਗੀ ਬਹੁਤ ਹੈ!” ਫ਼ੇਰ ਉਹ ਬੰਦਾ ਚੱਲਾ ਜਾਂਦਾ ਹੈ ਅਤੇ ਹੋਰਾਂ ਲੋਕਾਂ ਨੂੰ ਦੱਸਦਾ ਹੈ ਕਿ ਉਸ ਨੇ ਚੰਗਾ ਸੌਦਾ ਕੀਤਾ ਹੈ।"

6ਸੋਨਾ ਤੇ ਹੀਰੇ ਕਿਸੇ ਬੰਦੇ ਨੂੰ ਅਮੀਰ ਬਣਾ ਸੱਕਦੇ ਹਨ। ਪਰ ਜਿਹੜਾ ਬੰਦਾ ਇਹ ਜਾਣਦਾ ਹੈ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ, ਉਹ ਉਨਾਂ ਨਾਲੋਂ ਵੀ ਕਿਤੇ ਵੱਧ ਮੁੱਲਵਾਨ ਹੈ।"
7ਜੇਕਰ ਕੋਈ ਵਿਅਕਤੀ ਕਿਸੇ ਅਣਜਾਣ ਵਿਅਕਤੀ ਦੇ ਕਰਜ਼ ਦੀ ਜਿੰਮੇਵਾਰੀ ਲੈਂਦਾ, ਉਸਦੀ ਜਮੀਨ ਲੈ ਲਵੋ। ਯਕੀਨੀ ਤੋਰ ਤੇ ਕਿ ਤੁਸੀਂ ਉਸ ਵਿਅਕਤੀ ਪਾਸੋਂ ਕੁਝ ਗਿਰਵੀ ਰੱਖ ਲਵੋ ਜੋ ਕਿਸੇ ਅਨਜਾਣ ਔਰਤ ਦੀ ਜਿੰਮੇਵਾਰੀ ਲੈਂਦਾ ਹੈ।"
8ਜੇ ਤੁਸੀਂ ਧੋਖੇ ਨਾਲ ਕੋਈ ਚੀਜ਼ ਹਾਸਿਲ ਕਰ ਲਵੋਂਗੇ, ਇਹ ਚੰਗੀ ਚੀਜ਼ ਵਾਂਗ ਤਾਂ ਜਾਪੇਗੀ। ਪਰ ਅਖੀਰ ਵਿੱਚ ਉਸਦਾ ਅੰਤ ਪੱਥਰ ਨਾਲ ਭਰੇ ਮੂੰਹ ਨਾਲ ਹੁੰਦਾ ਹੈ।"
9ਯੋਜਨਾਵਾਂ ਬਨਾਉਣ ਤੋਂ ਪਹਿਲਾਂ ਚੰਗਾ ਮਸ਼ਵਰਾ ਹਾਸਿਲ ਕਰੋ। ਜੇ ਤੁਸੀਂ ਯੁੱਧ ਲਈ ਜਾ ਰਹੇ ਹੋ, ਯਕੀਨੀ ਕਰੋ ਕਿ ਤੁਹਾਡੇ ਕੋਲ ਚੰਗੀ ਸਲਾਹ ਹੈ।"
10ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ।"

11ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ।"
12ਆਸਾਨੀ ਨਾਲ ਪ੍ਰਾਪਤ ਕੀਤਾ ਵਿਰਸਾ ਅਖੀਰ ਵਿੱਚ ਅਸੀਸਾਂ ਨਹੀਂ ਲਿਆਵੇਗਾ।"
13ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸ ਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸ ਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।"
14ਯਾਹੋਵਾਹ ਝੂਠੇ ਤੋਂਲਾਂ ਨੂੰ ਨਫ਼ਰਤ ਕਰਦਾ ਹੈ ਨੁਕਸਾਂ ਵਾਲੇ ਪੈਮਾਨੇ ਚੰਗੇ ਨਹੀਂ।"
15ਯਹੋਵਾਹ ਆਦਮੀ ਦੇ ਕਦਮਾਂ ਦਾ ਨਿਸ਼ਚੈ ਕਰਦਾ ਹੈ, ਤਾਂ ਫ਼ਿਰ ਇੱਕ ਆਦਮੀ ਆਪਣੇ ਜੀਵਨ ਨੂੰ ਕਿਵੇਂ ਸਮਝ ਸੱਕਦਾ ਹੈ?"

16ਤੁਸੀਂ ਆਪਣੇ-ਆਪ ਨੂੰ ਫ਼ਸਾ ਲਵੋਂਗੇ ਜੇਕਰ ਤੁਸੀਂ ਜਲਦੀ ਵਿੱਚ ਪਰਮੇਸ਼ੁਰ ਨਾਲ ਕਿਸੇ ਗੱਲ ਦਾ ਇਕਰਾਰ ਕਰ ਲਵੋਂ ਅਤੇ ਮਗਰੋਂ ਆਪਣਾ ਮਨ ਬਦਲ ਲਵੋਂ।"
17ਇੱਕ ਸਿਆਣਾ ਰਾਜਾ ਦੁਸ਼ਟਾਂ ਨੂੰ ਪਰ੍ਹਾਂ ਫ਼ਟਕਾਰ ਦਿੰਦਾ ਹੈ, ਉਹ ਉਨ੍ਹਾਂ ਉੱਪਰ ਆਪਣਾ ਗਾਹੁਣ ਵਾਲਾ ਪਹੀਆ ਚੜ੍ਹਾ ਦਿੰਦਾ ਹੈ।"
18ਕਿਸੇ ਬੰਦੇ ਦਾ ਆਤਮਾ ਯਹੋਵਾਹ ਲਈ ਇੱਕ ਦੀਵੇ ਵਰਗਾ ਹੁੰਦਾ ਹੈ। ਯਹੋਵਾਹ ਬੰਦੇ ਦੀਆਂ ਅੰਦਰਲੀਆਂ ਗੱਲਾਂ ਜਾਨਣ ਦੇ ਯੋਗ ਹੁੰਦਾ ਹੈ।"
19ਨਮਕਹਲਾਲੀ ਅਤੇ ਸੱਚ ਇੱਕ ਰਾਜੇ ਦੀ ਰੱਖਿਆ ਕਰਦੇ ਹਨ, ਅਤੇ ਉਹ ਆਪਣੀ ਨਮਕਹਲਾਲੀ ਕਾਰਣ ਆਪਣਾ ਤਖਤ ਰੱਖੀ ਰੱਖਦਾ ਹੈ।"
20ਇੱਕ ਨੌਜਵਾਨ ਨੂੰ ਉਸਦੀ ਤਾਕਤ ਕਾਰਣ ਕੀਰਤੀ ਮਿਲਦੀ ਹੈ, ਅਤੇ ਇੱਕ ਬਜ਼ੁਰਗ ਆਦਮੀ ਦੀ ਇੱਜ਼ਤ ਉਸ ਦੇ ਧੌਲਿਆਂ ਦੇ ਕਾਰਣ ਹੁੰਦੀ ਹੈ।"

21ਜੇ ਸਾਨੂੰ ਸਜ਼ਾ ਮਿਲਦੀ ਹੈ ਤਾਂ ਅਸੀਂ ਗ਼ਲਤ ਕੰਮ ਕਰਨ ਤੋਂ ਹਟ ਜਾਵਾਂਗੇ। ਦੁੱਖ ਬੰਦੇ ਨੂੰ ਤਬਦੀਲ ਕਰ ਸੱਕਦਾ ਹੈ।"
22ਕਿਸਾਨ ਆਪਣੇ ਖੇਤਾਂ ਨੂੰ ਸਿੰਜਣ ਲਈ ਛੋਟੇ ਖਾਲ ਬਣਾਉਂਦੇ ਹਨ। ਉਹ ਵੱਖ-ਵੱਖ ਖਾਲਾਂ ਨੂੰ ਬੰਦ ਕਰਕੇ ਪਾਣੀ ਦਾ ਰਾਹ ਬਦਲਦੇ ਹਨ। ਯਹੋਵਾਹ ਵੀ ਰਾਜੇ ਦੇ ਮਨ ਨੂੰ ਸੰਚਾਲਿਤ ਕਰਨ ਲਈ ਇਹੋ ਕਰਦਾ ਹੈ। ਯਹੋਵਾਹ ਜਿਵੇਂ ਚਾਹੁੰਦਾ ਹੈ ਰਾਜੇ ਦੀ ਅਗਵਾਈ ਕਰਦਾ ਹੈ ਜਿਧਰ ਉਹ ਉਸ ਨੂੰ ਲਿਜਾਣਾ ਚਾਹੇ, ਲੈ ਜਾਦਾ ਹੈ।"
23ਬੰਦਾ ਸੋਚਦਾ ਹੈ ਕਿ ਜੋ ਕੁਝ ਵੀ ਉਹ ਕਰਦਾ ਹੈ ਸਹੀ ਹੈ। ਪਰ ਯਹੋਵਾਹ ਬੰਦਿਆਂ ਦੇ ਕੰਮਾਂ ਦੇ ਅਸਲੀ ਕਾਰਣਾਂ ਦਾ ਨਿਆਂ ਕਰਦਾ ਹੈ।"
24ਜੋ ਧਰਮੀ ਅਤੇ ਨਿਆਂਈ ਹੈ, ਕਰਨਾ, ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਨਾਲੋਂ ਬਿਹਤਰ ਹੈ।"
25ਘਮੰਡੀ ਅੱਖਾਂ ਅਤੇ ਗੁਮਾਨੀ ਦਿਲ ਅਤੇ ਦੁਸ਼ਟ ਲੋਕਾਂ ਦੇ ਦੀਵੇ ਪਾਪੀ ਹੁੰਦੇ ਹਨ।"

26ਮਿਹਨਤੀ ਆਦਮੀ ਦੀਆਂ ਯੋਜਨਾਵਾਂ ਲਾਭ ਲਿਆਉਂਦੀਆਂ ਹਨ, ਪਰ ਜੋ ਕੋਈ ਵੀ ਕਾਹਲੀ ਵਿੱਚ ਹੋਵੇਗਾ ਗਰੀਬ ਬਣ ਜਾਵੇਗਾ।"
27ਜੇ ਤੁਸੀਂ ਅਮੀਰ ਹੋਣ ਲਈ ਧੋਖਾ ਕਰਦੇ ਹੋ, ਤਾਂ ਤੁਹਾਡੀ ਦੌਲਤ ਛੇਤੀ ਹੀ ਚਲੀ ਜਾਵੇਗੀ। ਅਤੇ ਤੁਹਾਡੀ ਅਮੀਰੀ ਤੁਹਾਨੂੰ ਮੌਤ ਵੱਲ ਲੈ ਜਾਵੇਗੀ।"
28ਦੁਸ਼ਟ ਬੰਦੇ ਦੀ ਹਿੰਸਾ ਉਸ ਨੂੰ ਤਬਾਹ ਕਰ ਦੇਵੇਗੀ। ਕਿਉਂ ਕਿ ਉਹ ਨਿਆਂ ਕਰਨ ਤੋਂ ਇਨਕਾਰ ਕਰਦੇ ਹਨ।"
You have read Proverbs 12
28 verses