1-22- ਮੂਰਖ ਲਈ ਸਿਆਣਪ ਬਹੁਤ ਪੇਚੀਦਾ ਹੁੰਦੀ ਹੈ। ਜਦੋਂ ਲੋਕ ਮਹੱਤਵਪੂਰਣ ਮਸਲਿਆਂ ਬਾਰੇ ਗੱਲ ਕਰ ਰਹੇ ਹੁੰਦੇ ਹਨ, ਉਸ ਕੋਲ ਆਖਣ ਲਈ ਕੁਝ ਨਹੀਂ ਹੁੰਦਾ।"
2-23- ਜਿਹੜਾ ਵਿਅਕਤੀ ਨੁਕਸਾਨਦੇਹ ਵਿਉਂਤਾਂ ਵਿਉਂਤੇ, ਇੱਕ ਸਾਜਸੀ ਹੀ ਮੰਨਿਆ ਜਾਵੇਗਾ।"
3ਇੱਕ ਮੂਰਖ ਆਦਮੀ ਦੀਆਂ ਵਿਉਂਤਾਂ ਪਾਪ ਹੁੰਦੀਆਂ ਹਨ ਅਤੇ ਲੋਕੀਂ ਮਖੌਲੀ ਨੂੰ ਨਫ਼ਰਤ ਕਰਦੇ ਹਨ।"
4-24- ਜੇ ਤੁਸੀਂ ਮੁਸੀਬਤ ਵੇਲੇ ਕਮਜ਼ੋਰ ਹੋ ਤਾਂ ਤੁਸੀਂ ਸੱਚਮੁੱਚ ਕਮਜ਼ੋਰ ਹੋ।"
5-25- ਜੇਕਰ ਕੋਈ ਕਿਸੇ ਵਿਅਕਤੀ ਨੂੰ ਮਾਰ ਦੇਣ ਦੀ ਯੋਜਨਾ ਬਣਾ ਰਿਹਾ ਹੋਵੇ, ਤਾਂ ਤੁਹਾਨੂੰ ਉਸ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।"

6ਤੁਸੀਂ ਇਹ ਨਹੀਂ ਆਖ ਸੱਕਦੇ, “ਇਹ ਮੇਰਾ ਕੰਮ ਨਹੀਂ।” ਯਹੋਵਾਹ ਸਭ ਕੁਝ ਜਾਣਦਾ ਹੈ। ਉਹ ਇਹ ਵੀ ਜਾਣਦਾ ਹੈ ਕਿ ਤੁਸੀਂ ਸਭ ਕੁਝ ਕਿਉਂ ਕਰਦੇ ਹੋ। ਯਹੋਵਾਹ ਤੁਹਾਡੀ ਨਿਗਰਾਨੀ ਕਰਦਾ ਹੈ। ਉਹ ਜਾਣਦਾ ਹੈ ਉਹ ਇੱਕ ਵਿਅਕਤੀ ਨੂੰ ਉਸ ਦੀਆਂ ਕਰਨੀਆਂ ਅਨੁਸਾਰ ਇਨਾਮ ਦਿੰਦਾ ਹੈ।"
7-26- ਮੇਰੇ ਬੇਟੇ, ਸ਼ਹਿਦ ਖਾਓ, ਕਿਉਂ ਕਿ ਇਹ ਚੰਗਾ ਹੁੰਦਾ ਹੈ। ਤਾਜ਼ਾ ਸ਼ਹਿਦ ਤੁਹਾਡੇ ਮੂੰਹ ਵਿੱਚ ਮਿੱਠਾ ਹੁੰਦਾ ਹੈ।"
8ਇਸੇ ਤਰ੍ਹਾਂ ਹੀ ਗਿਆਨ ਅਤੇ ਸਿਆਣਪ ਤੁਹਾਡੀ ਰੂਹ ਲਈ ਮਿੱਠੇ ਹਨ। ਜੇਕਰ ਤੁਸੀਂ ਸਿਆਣੇ ਹੋ, ਤੁਹਾਡੇ ਕੋਲ ਭਵਿੱਖ ਹੋਵੇਗਾ, ਅਤੇ ਤੁਹਾਡੇ ਕੋਲ ਹਮੇਸ਼ਾ ਉਮੀਦ ਹੋਵੇਗੀ।"
9-27- ਕਿਸੇ ਅਪਰਾਧੀ ਵਾਂਗ, ਧਰਮੀ ਵਿਅਕਤੀ ਦੇ ਘਰ ਦੇ ਇੰਤਜ਼ਾਰ ਵਿੱਚ ਨਾ ਰਹੋ, ਉਸ ਦੇ ਘਰ ਵਿੱਚ ਸੰਨ੍ਹ ਨਾ ਮਾਰੋ।"
10ਕਿਉਂਕਿ ਇੱਕ ਧਰਮੀ ਵਿਅਕਤੀ, ਭਾਵੇਂ ਉਹ ਸੱਤ ਵਾਰੀ ਡਿੱਗ ਪਵੇ, ਆਖਰਕਾਰ ਉੱਠ ਪੈਂਦਾ ਹੈ, ਪਰ ਦੁਸ਼ਟ ਲੋਕ ਲੜਖ੍ਹਹਕੇ ਡਿੱਗ ਪੈਂਦੇ ਹਨ, ਜਦੋਂ ਮੁਸੀਬਤਾਂ ਆਉਂਦੀਆਂ ਹਨ।"

11-28- ਆਪਣੇ ਦੁਸ਼ਮਣ ਨੂੰ ਮੁਸੀਬਤ ਵਿੱਚ ਦੇਖਕੇ ਖੁਸ਼ ਨਾ ਹੋਵੋ। ਜਦੋਂ ਉਹ ਡਿੱਗੇ ਤਾਂ ਖੁਸ਼ ਨਾ ਹੋਵੋ।"
12ਕਿਉਂ ਜੋ ਹੋ ਸੱਕਦਾ ਯਹੋਵਾਹ ਇਸ ਨੂੰ ਵੇਖ ਲਵੇ ਅਤੇ ਉਹ ਇਸ ਨੂੰ ਪਸੰਦ ਨਾ ਕਰੇ ਅਤੇ ਹੋ ਸੱਕਦਾ ਉਹ ਆਪਣਾ ਗੁੱਸਾ ਤੁਹਾਡੇ ਦੁਸ਼ਮਣ ਤੋਂ ਹਟਾ ਲਵੇ।"
13-29- ਬਦ ਲੋਕਾਂ ਕਾਰਣ ਪਰੇਸ਼ਾਨ ਨਾ ਹੋਵੋ, ਦੁਸ਼ਟ ਨਾਲ ਈਰਖਾ ਨਾ ਕਰੋ ਆਸ ਰੱਖੋ ਕਿ ਤੁਹਾਨੂੰ ਉਨ੍ਹਾਂ ਨਾਲ ਦਲੀਲਬਾਜ਼ੀ ਨਾ ਕਰਨੀ ਪਵੇ।"
14ਕਿਉਂਕਿ ਇੱਕ ਬਦ ਇਨਸਾਨ ਦਾ ਕੋਈ ਭਵਿੱਖ ਨਹੀਂ ਹੁੰਦਾ, ਅਤੇ ਦੁਸ਼ਟ ਦਾ ਦੀਵਾ ਬੁਝਾ ਦਿੱਤਾ ਜਾਵੇਗਾ।"
15-30- ਮੇਰੇ ਬੇਟੇ, ਯਹੋਵਾਹ ਅਤੇ ਰਾਜੇ ਤੋਂ ਡਰੋ। ਅਤੇ ਵਿਦਰੋਹੀਆਂ ਦਾ ਸੰਗ ਨਾ ਕਰੋ।"

16ਕਿਉਂਕਿ ਉਨ੍ਹਾਂ ਦੀ ਤਬਾਹੀ ਬਿਨਾ ਚਿਤਾਵਨੀ ਦਿਤਿਆਂ ਆਵੇਗੀ ਅਤੇ ਕੌਣ ਜਾਣਦਾ ਉਹ ਕਿਸ ਬਿਪਤਾ ਨੂੰ ਝੱਲਣਗੇ।"
17ਹੋਰ ਸਿਆਣੇ ਕਹਾਉਤਾਂ ਇਹ ਸਿਆਣੇ ਬੰਦਿਆਂ ਦੇ ਸ਼ਬਦ ਹਨ: ਨਿਆਂ ਕਰਨ ਵਾਲੇ ਨੂੰ ਹਮੇਸ਼ਾ ਬੇਲਾਗ ਹੋਣਾ ਚਾਹੀਦਾ ਹੈ। ਉਸ ਨੂੰ ਕਿਸੇ ਬੰਦੇ ਦਾ ਸਿਰਫ਼ ਇਸ ਕਰਕੇ ਪੱਖ ਨਹੀਂ ਲੈਣਾ ਚਾਹੀਦਾ ਕਿਉਂ ਕਿ ਉਹ ਉਸ ਨੂੰ ਜਾਣਦਾ ਹੈ।"
18ਜਿਹੜਾ ਵਿਅਕਤੀ ਅਪਰਾਧੀ ਨੂੰ ਆਖਦਾ, “ਤੂੰ ਬੇਗੁਨਾਹ ਹੈ।” ਅਜਿਹਾ ਵਿਅਕਤੀ ਲੋਕਾਂ ਦੁਆਰਾ ਸਰਾਪਿਆ ਜਾਵੇਗਾ ਅਤੇ ਕੌਮਾਂ ਉਸ ਨੂੰ ਨਫ਼ਰਤ ਕਰਨਗੀਆਂ।"
19ਪਰ ਜੇ ਕੋਈ ਨਿਆਂਕਾਰ ਕਿਸੇ ਦੋਸ਼ੀ ਨੂੰ ਦੰਡ ਦਿੰਦਾ ਹੈ ਉਹ ਪਸੰਦ ਕੀਤਾ ਜਾਵੇਗਾ, ਅਤੇ ਵੱਧੇਰੇ ਅਸੀਸਾਂ ਪ੍ਰਾਪਤ ਕਰੇਗਾ।"
20ਸਿੱਧਾ ਉੱਤਰ ਦੇਣਾ ਕਿਸੇ ਵਿਅਕਤੀ ਨੂੰ ਚੁੰਮਣ ਵਾਂਗ ਹੈ।"

21ਪਹਿਲਾਂ ਆਪਣਾ ਬਾਹਰਲਾ ਕੰਮ ਅਤੇ ਖੇਤ ਵਿੱਚ ਕੰਮ ਕਰ ਲਵੋ, ਤਾਂ ਹੀ ਆਪਣੇ ਘਰ ਨਿਰਮਾਣ ਕਰੋ।"
22ਬਿਨਾਂ ਕਿਸੇ ਕਾਰਣ ਆਪਣੇ ਗੁਆਂਢੀ ਦੇ ਖਿਲਾਫ਼ ਗਵਾਹੀ ਨਾ ਦਿਓ, ਆਪਣੇ ਹੀ ਬੁਲ੍ਹਾਂ ਨਾਲ ਛਲ ਨਾ ਕਰੋ।"
23ਇਹ ਨਾ ਆਖੋ, “ਉਸਨੇ ਮੈਨੂੰ ਦੁੱਖ ਦਿੱਤਾ ਹੈ, ਇਸ ਲਈ ਮੈਂ ਵੀ ਉਸ ਨਾਲ ਅਜਿਹਾ ਹੀ ਕਰਾਂਗਾ। ਉਸ ਨੇ ਜੋ ਕੁਝ ਮੇਰੇ ਨਾਲ ਕੀਤਾ ਹੈ ਮੈਂ ਉਸ ਨੂੰ ਇਸਦੀ ਸਜ਼ਾ ਦੇਵਾਂਗਾ।”"
24ਮੈਂ ਇੱਕ ਆਲਸੀ ਬੰਦੇ ਦੇ ਖੇਤ ਰਾਹੀਂ, ਬਿਨਾਂ ਸੂਝ ਵਾਲੇ ਬੰਦੇ ਦੇ ਅੰਗੂਰਾਂ ਦੇ ਬਾਗ਼ ਰਾਹੀਂ ਲੰਘਿਆ।"
25ਉਹ ਖੇਤ ਕੰਡਿਆਂ ਨਾਲ ਭਰਿਆ ਹੋਇਆ ਸੀ, ਘਾਹ ਫ਼ੂਸ ਹੱਦੋ ਵੱਧ ਉਗਿਆ ਹੋਇਆ ਸੀ। ਅਤੇ ਚਾਰ ਦੀਵਾਰੀ ਢੱਠੀ ਹੋਈ ਸੀ।"

26ਅਤੇ ਮੈਂ ਜੋ ਵੇਖਿਆ ਉਸ ਬਾਰੇ ਸੋਚਿਆ ਅਤੇ ਇੱਕ ਸਬਕ ਸਿੱਖਿਆ:"
27ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਕੰਮ ਤੋਂ ਥੋੜਾ ਜਿਹਾ ਆਰਾਮ,"
28ਅਤੇ ਇੱਥੇ ਤੁਸੀਂ ਗਰੀਬ ਹੋ ਜਾਵੋਂਗੇ, ਅਤੇ ਤੁਸੀਂ ਜਰੂਰਤ ਮੰਦ ਹੋ ਜਾਵੋਗੇ ਜਿਵੇਂ ਕਿਸੇ ਡਕੈਤ ਦੁਆਰਾ ਲੁੱਟ ਲੇ ਗਏ ਹੋਵੋ।"
29ਸੁਲੇਮਾਨ ਦੇ ਕੁਝ ਹੋਰ ਸਿਆਣੇ ਕਹਾਉਤਾਂ ਇਹ ਸੁਲੇਮਾਨ ਦੀਆਂ ਕੁਝ ਹੋਰ ਕਹਾਉਤਾਂ ਹਨ, ਹਿਜ਼ਕੀਯਾਹ, ਯਹੂਦਾਹ ਦੇ ਰਾਜੇ ਦੇ ਸੇਵਕਾਂ ਦੁਆਰਾ ਇਕੱਠੀਆਂ ਕੀਤੀਆਂ ਹੋਈਆਂ।"
30ਕੁਝ ਖਾਸ ਗੱਲਾਂ ਨੂੰ ਗੁਪਤ ਰੱਖਣਾ ਪਰਮੇਸ਼ੁਰ ਦਾ ਹੱਕ ਹੈ, ਪਰ ਰਾਜੇ ਦੀ ਮਹਿਮਾ ਇਨਾਂ ਗੱਲਾਂ ਦੀ ਛਾਣ-ਬੀਨ ਕਰਨ ਵਿੱਚ ਹੈ।"

31ਕੋਈ ਨਹੀਂ ਪਤਾ ਲਗਾ ਸੱਕਦਾ ਕਿ ਅਕਾਸ਼ ਕਿੰਨਾ ਉੱਚਾ ਹੈ, ਜਾਂ ਧਰਤੀ ਕਿੰਨੀ ਡੂੰਘੀ ਹੈ, ਅਤੇ ਇਸੇ ਤਰ੍ਹਾਂ ਹੀ ਰਾਜੇ ਦੇ ਮਨ ਵਿੱਚ ਕੀ ਹੈ।"
32ਤੁਹਾਡੀ ਚਾਂਦੀ ਚੋ ਅਸ਼ੁੱਧਤਾ ਕੱਢਣ ਤੋਂ ਬਾਅਦ, ਇੱਕ ਚਾਂਦੀ ਦੇ ਗਹਿਣੇ ਬਨਾਉਣ ਵਾਲਾ ਇਸ ਨਾਲ ਭਾਂਡੇ ਬਣਾ ਸੱਕਦਾ ਹੈ।"
33ਇਸੇ ਤਰ੍ਹਾਂ ਹੀ ਜਦੋਂ ਤੁਸੀਂ ਰਾਜੇ ਦੀ ਕਚਿਹਰੀ ਵਿੱਚੋਂ ਦੁਸ਼ਟ ਲੋਕਾਂ ਨੂੰ ਕੱਢ ਦਿਉਂਗੇ, ਨੇਕੀ ਰਾਹੀਂ ਉਸਦਾ ਤਖਤ ਮਜ਼ਬੂਤ ਹੋ ਜਾਵੇਗਾ।"
You have read Proverbs 16
33 verses