Lumina
Proverbs

A Friend Loveth

Proverbs 17·Punjabi Bible

1ਰਾਜੇ ਦੇ ਸਾਹਮਣੇ ਆਪਣੇ ਬਾਰੇ ਫ਼ੜ੍ਹਾਂ ਨਾ ਮਾਰੋ। ਇਹ ਨਾ ਆਖੋ ਕਿ ਤੁਸੀਂ ਪ੍ਰਸਿੱਧ ਵਿਅਕਤੀ ਹੋ।"

2ਇਹ ਗੱਲ ਬਿਹਤਰ ਹੈ ਕਿ ਰਾਜਾ ਤੁਹਾਨੂੰ ਆਪਣੀ ਹਜ਼ੂਰੀ ਵਿੱਚ ਬੁਲਾਵੇ, ਬਜਾਏ ਇਸਦੇ ਕਿ ਉਹ ਤੁਹਾਨੂੰ ਕਚਿਹਰੀ ਦੇ ਸਾਹਮਣੇ ਅਪਮਾਨਿਤ ਕਰੇ।"

3ਕਿਸੇ ਨਿਆਂਕਾਰ ਨੂੰ ਇਹ ਦੱਸਣ ਦੀ ਕਾਹਲ ਨਾ ਕਰੋ ਕਿ ਤੁਸੀਂ ਕੀ ਦੇਖਿਆ। ਜੇ ਕੋਈ ਹੋਰ ਬੰਦਾ ਤੁਹਾਨੂੰ ਗ਼ਲਤ ਸਾਬਤ ਕਰ ਦੇਵੇਗਾ ਤਾਂ ਤੁਹਾਨੂੰ ਸ਼ਰਮਿੰਦਗੀ ਹੋਵੇਗੀ।"

4ਜੇਕਰ ਤੁਸੀਂ ਕਿਸੇ ਵਿਵਾਦ ਵਿੱਚ ਸ਼ਾਮਿਲ ਹੋ, ਤਾਂ ਨਿਸ਼ਚਾ ਕਰੋ ਕਿ ਤੁਸੀਂ ਕਿਸੇ ਹੋਰ ਦੇ ਵਿਸ਼ਵਾਸ ਨੂੰ ਧੋਖਾ ਨਹੀਂ ਦੇ ਰਹੇ ਹੋਂ।"

5ਨਹੀਂ ਤਾਂ ਕੋਈ ਇਸ ਨੂੰ ਸੁਣਕੇ ਤੁਹਾਨੂੰ ਸ਼ਰਮਸਾਰ ਕਰੇਗਾ ਅਤੇ ਤੁਹਾਡੀ ਬਦਨਾਮੀ ਕਦੇ ਵੀ ਦੂਰ ਨਹੀਂ ਹੋਵੇਗੀ।"

Proverbs 17 illustration - Proverbs Chapter 17

6ਸਹੀ ਸਮੇਂ ਸਹੀ ਗੱਲ ਆਖਣਾ ਚਾਂਦੀ ਵਿੱਚ ਮੜ੍ਹੇ ਹੋਏ ਸੁਨਿਹਰੀ ਸੇਬ ਵਾਂਗ ਹੈ।"

7ਜੇਕਰ ਤੁਸੀਂ ਕਿਸੇ ਸਿਆਣੇ ਆਦਮੀ ਦੀਆਂ ਝਿੜਕਾਂ ਨੂੰ ਸੁਣੋਗੇ, ਤਾਂ ਇਹ ਤੁਹਾਡੇ ਕੰਨਾਂ ਵਿੱਚ ਸੋਨੇ ਦੀਆਂ ਵਾਲੀਆਂ ਵਾਂਗ ਹੋਣਗੀਆਂ।"

8ਇੱਕ ਵਫ਼ਾਦਾਰ ਸੰਦੇਸ਼ਵਾਹਕ ਉਨ੍ਹਾਂ ਲਈ ਜਿਨ੍ਹਾਂ ਨੇ ਉਸ ਨੂੰ ਭੇਜਿਆ, ਵਾਢੀ ਦੀ ਰੁੱਤ ਵਿੱਚ ਠੰਡੀ ਵਾਛੜ ਵਰਗਾ ਹੈ। ਉਹ ਆਪਣੇ ਮਾਲਕਾਂ ਨੂੰ ਪ੍ਰਚਲਿਤ ਕਰਦਾ।"

9ਜਿਹੜੇ ਬੰਦੇ ਸੌਗਾਤਾਂ ਦੇਣ ਦਾ ਇਕਰਾਰ ਕਰਦੇ ਹਨ ਪਰ ਦਿੰਦੇ ਕਦੇ ਨਹੀਂ ਉਹ ਉਨ੍ਹਾਂ ਬਦਲਾਂ ਅਤੇ ਹਵਾਵਾਂ ਵਰਗੇ ਹਨ ਜਿਹੜੇ ਵਰੱਖਾ ਲੈ ਕੇ ਨਹੀਂ ਆਉਂਦੇ।"

10ਧੀਰਜ ਭਰੀ ਗੱਲਬਾਤ ਕਿਸੇ ਵੀ ਬੰਦੇ ਦੀ ਸੋਚ ਨੂੰ ਬਦਲ ਸੱਕਦੀ ਹੈ, ਕਿਸੇ ਹਾਕਮ ਦੀ ਸੋਚ ਨੂੰ ਵੀ। ਕੋਮਲ ਗੱਲਬਾਤ ਬਹੁਤ ਸ਼ਕਤੀਸ਼ਾਲੀ ਹੁੰਦੀ ਹੈ।"

Proverbs 17 illustration - Proverbs Chapter 17

11ਸ਼ਹਿਦ ਚੰਗਾ ਹੁੰਦਾ ਹੈ ਪਰ ਇਸਦਾ ਲੋੜ ਤੋਂ ਵੱਧ ਸੇਵਨ ਨਾ ਕਰ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਬਿਮਾਰ ਹੋ ਜਾਵੋਂਗੇ।"

12ਇਸੇ ਤਰ੍ਹਾਂ ਹੀ ਆਪਣੇ ਗੁਆਂਢੀ ਦੇ ਘਰ ਬਹੁਤਾ ਆਉਣ ਜਾਣ ਨਾ ਕਰੋ, ਨਹੀਂ ਤਾਂ ਉਹ ਅੱਕ ਜਾਵੇਗਾ ਅਤੇ ਤੁਹਾਨੂੰ ਨਫ਼ਰਤ ਕਰਨ ਲੱਗ ਪਵੇਗਾ।"

13ਜਿਹੜਾ ਬੰਦਾ ਆਪਣੇ ਗੁਆਂਢੀ ਦੇ ਖਿਲਾਫ਼ ਝੂਠਾ ਬਿਆਨ ਦਿੰਦਾ, ਉਹ ਹਥੌੜੇ, ਇੱਕ ਤੇਜ਼ ਤਲਵਾਰ ਜਾਂ ਤਿੱਖੇ ਤੀਰ ਵਾਂਗ ਹੁੰਦਾ ਹੈ।"

14ਮੁਸੀਬਤ ਦੇ ਦਿਨਾਂ ਵਿੱਚ ਕਿਸੇ ਝੂਠੇ ਬੰਦੇ ਉੱਤੇ ਕਦੇ ਨਿਰਭਰ ਨਾ ਕਰੋ। ਉਹ ਬੰਦਾ ਦੁੱਖਦੇ ਹੋਏ ਦੰਦ ਜਾਂ ਜ਼ਖਮੀ ਹੋਏ ਪੈਰ ਵਰਗਾ ਹੈ ਜਦੋਂ ਤੁਹਾਨੂੰ ਉਸਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਤਾਂ ਉਹ ਤੁਹਾਨੂੰ ਦੁੱਖ ਦਿੰਦਾ ਹੈ।"

15ਕਿਸੇ ਉਦਾਸ ਬੰਦੇ ਨੂੰ ਖੁਸ਼ੀ ਦੇ ਗੀਤ ਗਾਕੇ ਸੁਨਾਉਣਾ ਠੰਢ ਵਿੱਚ ਉਸ ਦੇ ਕੱਪੜੇ ਲਾਹੁਣ ਬਰਾਬਰ ਹੀ ਹੈ। ਇਹ ਸੱਟ ਉੱਤੇ ਸਿਰਕਾ ਪਾਉਣ ਵਾਂਗ ਹੈ।"

Proverbs 17 illustration - Proverbs Chapter 17

16ਜੇ ਤੁਹਾਡਾ ਦੁਸ਼ਮਣ ਭੁੱਖਾ ਹੈ, ਉਸ ਨੂੰ ਰੋਟੀ ਦਿਓ। ਜੇਕਰ ਉਹ ਪਿਆਸਾ ਹੈ, ਉਸ ਨੂੰ ਪੀਣ ਲਈ ਪਾਣੀ ਦਿਓ।"

17ਕਿਉਂ ਜੋ ਇਹ ਉਸ ਦੇ ਸਿਰ ਤੇ ਮਚਦੇ ਕੋਲਿਆਂ ਦਾ ਢੇਰ ਲਾਉਣ ਵਾਂਗ ਹੋਵੇਗਾ ਅਤੇ ਇਸ ਵਾਸਤੇ ਯਹੋਵਾਹ ਤੁਹਾਨੂੰ ਇਨਾਮ ਦੇਵੇਗਾ।"

18ਉੱਤਰ ਵੱਲੋਂ ਆਉਂਦੀ ਹਵਾ ਮੀਂਹ ਲੈ ਕੇ ਆਉਂਦੀ ਹੈ। ਇਸੇ ਤਰ੍ਹਾਂ ਨਿੰਦਿਆ ਚੁਗਲੀ ਗੁੱਸਾ ਲੈ ਕੇ ਆਉਂਦੀ ਹੈ।"

19ਝਗੜਾਲੂ ਪਤਨੀ ਨਾਲ ਘਰ ਸਾਂਝਾ ਕਰਨ ਨਾਲੋਂ ਛੱਤ ਤੇ ਖੂੰਜੇ ’ਚ ਸੌਣਾ ਬਿਹਤਰ ਹੈ।"

20ਦੂਰ ਦੁਰਾਡਿਓ ਆਉਂਦੀ ਚੰਗੀ ਖਬਰ ਓਸੇ ਤਰ੍ਹਾਂ ਹੈ ਜਿਵੇਂ ਸਖਤ ਗਰਮੀ ਵਿੱਚ ਠੰਡਾ ਪਾਣੀ।"

Proverbs 17 illustration - Proverbs Chapter 17

21ਇੱਕ ਧਰਮੀ ਵਿਅਕਤੀ ਦਾ ਦੁਸ਼ਟ ਆਦਮੀ ਦੇ ਅੱਗੇ ਡਿੱਗਣਾ ਮੈਲੇ ਝਰਨੇ ਜਾਂ ਦੂਸ਼ਿਤ ਖੂਹ ਵਾਂਗ ਹੋਵੇਗਾ।"

22ਜਿਵੇਂ ਕਿ ਬਹੁਤਾ ਜ਼ਿਆਦਾ ਸ਼ਹਿਦ ਖਾਣਾ ਚੰਗਾ ਨਹੀਂ, ਇਸੇ ਤਰ੍ਹਾਂ ਹੀ ਆਪਣੇ-ਆਪ ਲਈ ਆਦਰ ਕਰਵਾਉਣਾ ਚੰਗਾ ਨਹੀਂ।"

23ਜਿਸ ਬੰਦੇ ਦਾ ਖੁਦ ਤੇ ਕਾਬੂ ਨਹੀਂ, ਬਿਨਾਂ ਸੁਰੱਖਿਆ ਕੰਧ ਵਾਲੇ ਖੁਲ੍ਹੇ ਸ਼ਹਿਰ ਵਾਂਗ ਹੈ।"

24ਮੂਰੱਖਾਂ ਬਾਰੇ ਸਿਆਣੇ ਕਹਾਉਤਾਂ ਜਿਵੇਂ ਕਿ ਗਰਮੀਆਂ ਵਿੱਚ ਬਰਫ਼ ਪੈਣੀ ਜਾਂ ਵਾਢੀਆਂ ਵਿੱਚ ਮੀਂਹ ਪੈਣਾ, ਇੰਝ ਹੀ ਮੂਰਖ ਲਈ ਆਦਰ ਅਨਉਚਿਤ ਹੈ।"

25ਇੱਕ ਬੇਘਰ ਚਿੱੜੀ ਜਾਂ ਇੱਕ ਉੱਡਦੀ ਅਬਾਬੀਲ ਵਾਂਗ, ਇਹ ਇੱਕ ਅਣਧਿਕਾਰੀ ਸਰਾਪ ਹੈ — ਇਹ ਅਰਾਮ ਨਹੀਂ ਕਰਨਗੀਆਂ।"

Proverbs 17 illustration - Proverbs Chapter 17

26ਕੋੜਾ ਘੋੜੇ ਲਈ ਹੈ, ਲਗਾਮ ਗਧੇ ਲਈ ਅਤੇ ਬੈਂਤ ਮੂਰੱਖਾਂ ਦੀ ਪਿੱਠ ਲਈ ਹੈ।"

27ਇਹ ਬੜੀ ਮੁਸ਼ਕਿਲ ਸਥਿਤੀ ਹੈ: ਜੇ ਕੋਈ ਮੂਰਖ ਤੁਹਾਨੂੰ ਕੋਈ ਮੂਰੱਖਤਾ ਭਰਿਆ ਪ੍ਰਸ਼ਨ ਪੁੱਛੇ ਤਾਂ ਤੁਸੀਂ ਉਸ ਨੂੰ ਮੂਰੱਖਤਾ ਭਰਿਆ ਉੱਤਰ ਨਹੀਂ ਦਿੰਦੇ ਨਹੀਂ ਤਾਂ ਤੁਸੀਂ ਵੀ ਮੂਰਖ ਹੀ ਜਾਪੋਂਗੇ; ਮੂਰਖ ਬੰਦੇ ਨੂੰ ਮੂਰੱਖਤਾ ਭਰਿਆ ਜਵਾਬ ਦੇਵੋ, ਨਹੀਂ ਤਾਂ ਉਹ ਆਪਣੇ-ਆਪ ਨੂੰ ਸਿਆਣਾ ਸਮਝੇਗਾ।"

28ਕਦੇ ਵੀ ਮੂਰਖ ਦੇ ਹੱਥ ਸੁਨੇਹਾ ਨਾ ਘੱਲੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਇਹ ਤੁਹਾਡੇ ਆਪਣੇ ਪੈਰ ਕਟਾਉਣ ਵਰਗਾ ਹੋਵੇਗਾ। ਤੁਸੀਂ ਮੁਸੀਬਤ ਨੂੰ ਸੱਦਾ ਦੇ ਰਹੇ ਹੋਵੋਂਗੇ।"

Chapter Complete

You have read Proverbs 17

28 verses