Lumina
Proverbs

Wise Words

Proverbs 18·Punjabi Bible

1ਮੂਰਖ ਬੰਦੇ ਦੇ ਮੂੰਹ ’ਚ ਕਹਾਉਤ ਲੰਗੇ ਆਦਮੀ ਦੀ ਲੰਗ ਲੱਤ ਜਿੰਨੀ ਹੀ, ਬੇਕਾਰ ਹੈ।"

2ਇੱਕ ਮੂਰਖ ਬੰਦੇ ਨੂੰ ਇੱਜ਼ਤ ਦੇਣੀ ਗੁਲੇਲ ਵਿੱਚ ਪੱਥਰ ਬੰਨ੍ਹਣ ਵਾਂਗ ਹੀ ਹੈ।"

3ਜਦੋਂ ਕੋਈ ਮੂਰਖ ਕੋਈ ਸਿਆਣੀ ਗੱਲ ਆਖਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇਹ ਉਵੇਂ ਹੀ ਹੈ ਜਿਵੇਂ ਕੋਈ ਸ਼ਰਾਬੀ ਬੰਦਾ ਆਪਣੀ ਹਥੇਲੀ ਵਿੱਚੋਂ ਛਿਲਤਰ ਕੱਢਣ ਦੀ ਕੋਸ਼ਿਸ਼ ਕਰੇ।"

4ਕਿਸੇ ਮੂਰਖ ਜਾਂ ਕਿਸੇ ਅਜਨਬੀ ਨੂੰ ਕੰਮ ਤੇ ਰੱਖਣਾ ਖਤਰਨਾਕ ਹੈ। ਤੁਹਾਨੂੰ ਨਹੀਂ ਪਤਾ ਕਿਸਦਾ ਨੁਕਸਾਨ ਹੋ ਜਾਵੇ।"

5ਬਿਲਕੁਲ ਜਿਵੇਂ ਕੁੱਤਾ ਆਪਣੀ ਉਲਟੀ ਕੋਲ ਵਾਪਸ ਆਉਂਦਾ, ਇੰਝ ਹੀ ਮੂਰਖ ਆਪਣੀ ਮੂਰੱਖਤਾਈ ਦੁਹਰਾਉਂਦਾ ਹੈ।"

Proverbs 18 illustration - Proverbs Chapter 18

6ਕੀ ਤੁਸੀਂ ਕੋਈ ਅਜਿਹਾ ਵਿਅਕਤੀ ਵੇਖਿਆ ਜੋ ਖੁਦ ਨੂੰ ਸਿਆਣਾ ਘੋਸ਼ਿਤ ਕਰੇ? ਉਸ ਨਾਲੋਂ ਇੱਕ ਮੂਰਖ ਲਈ ਵੱਧੇਰੇ ਉਮੀਦ ਹੁੰਦੀ ਹੈ।"

7ਆਲਸੀ ਬੰਦਾ ਆਖਦਾ ਹੈ “ਸੜਕ ਤੇ ਸ਼ੇਰ ਹੈ ਰਾਹ ਵਿੱਚ ਸ਼ੇਰ ਹੈ।”"

8ਆਲਸੀ ਬੰਦਾ ਇੱਕ ਦਰਵਾਜ਼ੇ ਵਰਗਾ ਹੈ। ਉਹ ਆਪਣੇ ਬਿਸਤਰੇ ਵਿੱਚ ਓਸੇ ਤਰ੍ਹਾਂ ਪਾਸੇ ਪਰਤਦਾ ਰਹਿੰਦਾ ਹੈ ਜਿਵੇਂ ਦਰਵਾਜ਼ਾ ਆਪਣੀ ਚੂਲ ਦੁਆਲੇ ਘੁੰਮਦਾ ਰਹਿੰਦਾ ਹੈ। ਉਹ ਕਦੇ ਵੀ ਕਿਤੇ ਨਹੀਂ ਜਾਂਦਾ।"

9ਆਲਸੀ ਬੰਦਾ ਆਪਣਾ ਹੱਥ ਭੋਜਨ ਦੀ ਥਾਲੀ ਤਾਂਈ ਲਿਜਾਂਦਾ, ਪਰ ਉਸਦਾ ਆਲਸੀਪਨ ਉਸ ਨੂੰ ਆਪਣਾ ਹੱਥ ਵਾਪਸ ਮੂੰਹ ਤਾਈਂ ਨਹੀਂ ਲਿਜਾਣ ਦਿੰਦਾ।"

10ਆਲਸੀ ਬੰਦਾ ਸੋਚਦਾ ਹੈ ਕਿ ਉਹ ਬਹੁਤ ਸਿਆਣਾ ਹੈ। ਉਹ ਸੋਚਦਾ ਹੈ ਕਿ ਉਹ ਉਨ੍ਹਾਂ ਸੱਤਾਂ ਬੰਦਿਆਂ ਨਾਲੋਂ ਚਤੁਰ ਹੈ ਜਿਹੜੇ ਆਪਣੇ ਵਿੱਚਾਰਾਂ ਦੇ ਚੰਗੇ ਕਾਰਣ ਦੱਸ ਸੱਕਦੇ ਹਨ।"

Proverbs 18 illustration - Proverbs Chapter 18

11ਜਿਹੜਾ ਵਿਅਕਤੀ ਹੋਰਨਾਂ ਦੇ ਝਗੜਿਆਂ ਵਿੱਚ ਦਖਲ ਦੇਵੇ ਉਸ ਵਾਂਗ ਹੈ ਜਿਹੜਾ ਕੁੱਤੇ ਦੇ ਕੰਨ ਖਿੱਚਦਾ ਹੋਵੇ।"

12ਜਿਹੜਾ ਬੰਦਾ ਦੂਸਰੇ ਬੰਦੇ ਨਾਲ ਚਲਾਕੀ ਕਰਦਾ ਹੈ ਅਤੇ ਫ਼ੇਰ ਇਹ ਆਖਦਾ ਹੈ, “ਉਹ ਤਾਂ ਮਜ਼ਾਕ ਕਰ ਰਿਹਾ ਸੀ,” ਉਹ ਉਸ ਮੂਰਖ ਬੰਦੇ ਵਰਗਾ ਹੈ ਜਿਹੜਾ ਹਵਾ ਵਿੱਚ ਅੱਗ ਦੇ ਤੀਰ ਚਲਾਉਂਦਾ ਹੈ।"

13ਜੇ ਅੱਗ ਵਿੱਚ ਲੱਕੜਾਂ ਨਹੀਂ, ਤਾਂ ਅੱਗ ਬੁਝ ਜਾਵੇਗੀ। ਇਸੇ ਤਰ੍ਹਾਂ ਚੁਗਲੀ ਤੋਂ ਬਿਨਾਂ ਝਗੜਾ ਮੁੱਕ ਜਾਂਦਾ ਹੈ।"

14ਸੜਿਆ ਕੋਲਾ ਕੋਲਿਆਂ ਨੂੰ ਮੱਘਦਾ ਰੱਖਦਾ ਹੈ। ਅਤੇ ਲੱਕੜੀ ਅੱਗ ਨੂੰ ਬਲਦਾ ਰੱਖਦੀ ਹੈ। ਇਸੇ ਤਰ੍ਹਾਂ ਮੁਸੀਬਤਾਂ ਪੈਦਾ ਕਰਨ ਵਾਲੇ ਲੋਕ ਲੜਾਈ ਝਗੜ੍ਹੇ ਨੂੰ ਜਾਰੀ ਰੱਖਦੇ ਹਨ।"

15ਚੁਗਲੀ ਕਰਨੀ ਸੁਆਦਾਲੇ ਭੋਜਨ ਵਾਂਗ ਹੈ, ਇਹ ਆਦਮੀ ਦੇ ਸਰੀਰ ’ਚ ਡੂੰਘੀ ਵਸ ਜਾਂਦੀ ਹੈ।"

Proverbs 18 illustration - Proverbs Chapter 18

16ਬਦ ਆਦਮੀ ਦੀ ਸੁਵਕਤਤਾ ਬਿਲਕੁਲ, ਮਿੱਟੀ ਦੇ ਭਾਂਡੇ ਨੂੰ ਚਾਂਦੀ ਨਾਲ ਢੱਕਣ, ਵਾਂਗ ਹੈ।"

17ਇੱਕ ਦੁਸ਼ਮਣ ਮਿੱਠੀਆਂ ਗੱਲਾਂ ਨਾਲ ਆਪਣੀ ਬਦੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਹ ਆਪਣੇ ਦਿਲ ਵਿੱਚ ਘ੍ਰਿਣਾ ਨਾਲ ਭਰਿਆ ਹੋਇਆ ਹੈ।"

18ਜੋ ਗੱਲਾਂ ਉਹ ਆਖਦਾ ਹੈ ਉਹ ਭਾਵੇਂ ਚੰਗੀਆਂ ਲੱਗਣ। ਪਰ ਉਸ ਉੱਤੇ ਭਰੋਸਾ ਨਾ ਕਰੋ। ਉਸਦਾ ਦਿਲ ਘ੍ਰਿਣਿਤ ਵਿੱਚਾਰਾਂ ਨਾਲ ਭਰਿਆ ਹੋਇਆ ਹੈ।"

19ਚਲਾਕੀ ਕਰਕੇ, ਨਫ਼ਰਤ ਆਪਣੇ-ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੀ ਹੈ, ਪਰ ਉਸ ਦੀ ਬਦੀ ਸਭਾ ਵਿੱਚ ਪ੍ਰਗਟਾਈ ਜਾਵੇਗੀ।"

20ਜੇਕਰ ਤੁਸੀਂ ਟੋਆ ਪੁਟਦੇ ਹੋਂ, ਹੋ ਸੱਕਦਾ ਤੁਸੀਂ ਇਸ ਵਿੱਚ ਡਿੱਗ ਪਵੋ, ਅਤੇ ਜੇਕਰ ਤੁਸੀਂ ਪੱਥਰ ਨੂੰ ਰੋੜ੍ਹਦੇ ਹੋਂ, ਹੋ ਸੱਕਦਾ ਇਹ ਮੁੜ ਤੁਹਾਡੇ ਤੇ ਰੁੜ੍ਹਕ ਜਾਵੇ।"

Proverbs 18 illustration - Proverbs Chapter 18

21ਜਿਹੜਾ ਬੰਦਾ ਝੂਠ ਬੋਲਦਾ, ਉਨ੍ਹਾਂ ਨੂੰ ਨਫ਼ਰਤ ਕਰਦਾ ਹੈ ਜਿਨ੍ਹਾਂ ਦਾ ਉਹ ਨੁਕਸਾਨ ਕਰਦਾ ਹੈ ਅਤੇ ਜਿਹੜਾ ਵਿਅਕਤੀ ਚਾਪਲੂਸੀ ਕਰੇ ਉਹ ਤਬਾਹੀ ਦਾ ਕਾਰਣ ਬਣਦਾ ਹੈ।"

22ਕਲ ਬਾਰੇ ਫੜ੍ਹਾਂ ਨਾ ਮਾਰੋ। ਕੌਣ ਜਾਣਦਾ ਕਿ ਦਿਨ ਕੀ ਲਿਆਵੇਗਾ।"

23ਕਦੇ ਵੀ ਆਪਣੀ ਉਸਤਤ ਨਾ ਕਰੋ। ਹੋਰਨਾਂ ਨੂੰ ਅਜਿਹਾ ਕਰਨ ਦਿਓ।"

24ਪੱਥਰ ਭਾਰਾ ਹੁੰਦਾ ਹੈ ਅਤੇ ਰੇਤੇ ਨੂੰ ਚੁੱਕਣਾ ਔਖਾ ਹੁੰਦਾ ਹੈ। ਪਰ ਕਿਸੇ ਗੁਸੈਲੇ ਮੂਰਖ ਵੱਲੋਂ ਪੈਦਾ ਕੀਤੀ ਹੋਈ ਮੁਸੀਬਤ ਸਹਾਰਨੀ ਹੋਰ ਵੀ ਔਖੀ ਹੈ।"

Chapter Complete

You have read Proverbs 18

24 verses